ਤਾਜਾ ਖ਼ਬਰਾਂ


ਬਾਬਾ ਟੇਕ ਸਿੰਘ ਧਨੌਲਾ ਬਣੇ ਸੰਪ੍ਰਦਾਇ ਮਸਤੂਆਣਾ ਦੇ ਨਵੇਂ ਮੁਖੀ
. . .  33 minutes ago
ਤਲਵੰਡੀ ਸਾਬੋ, 9 ਫਰਵਰੀ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਗੁਰਪੁਰੀ ਗਮਨ ਕਰ ਗਏ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਪ੍ਰਦਾਇ...
ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 1 hour ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 2 hours ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 2 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਮੋਗਾ

ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਦੇ ਸਾਮਾਨ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ-ਡਾ. ਢਿੱਲੋਂ

ਮੋਗਾ, 4 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਚੱਲ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਮੋਗਾ ਦੀ ਫੂਡ ਬਰਾਂਚ ਖਾਣ ਪੀਣ ਦੇ ਸਮਾਨ ਵਾਲੀਆਂ ਦੁਕਾਨਾਂ, ਹੋਟਲਾਂ, ਡੇਅਰੀਆਂ ਅਤੇ ਰੈਸਟੋਰੈਂਟਾਂ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤਾਂ ਕਿ ਕੋਈ ਵੀ ਦੁਕਾਨ ਮਾਲਕ ਘਟੀਆ ਜਾਂ ਅਣ ਮਿਆਰੀ ਵਸਤਾਂ ਬਣਾ ਕੇ ਨਾਂ ਵੇਚਣ ਅਤੇ ਫੂਡ ਕਮਿਸ਼ਨਰ ਡਾ. ਮਨਜਿੰਦਰ ਸਿੰਘ ਢਿੱਲੋਂ ਅਤੇ ਫੂਡ ਸੇਫ਼ਟੀ ਅਫ਼ਸਰ ਡਾ. ਜਤਿੰਦਰ ਵਿਰਕ ਦੀ ਅਗਵਾਈ ਵਿਚ ਉਨ੍ਹਾਂ ਦੀ ਟੀਮ ਲਗਾਤਾਰ ਨਜ਼ਰ ਰੱਖ ਰਹੀ ਹੈ | ਇਸੇ ਕੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਛਾਪੇਮਾਰੀ ਕਰਕੇ ਹੋਟਲਾਂ ਤੋਂ ਦੋ ਬਰਫ਼ੀ, ਰਸਗੁੱਲੇ, ਗੁਲਾਬ ਜ਼ਾਮਨ, ਕੱਚਾ ਖੋਇਆ ਅਤੇ ਸਿਲਵਰ ਫਾਈਲ ਦੇ ਸੈਂਪਲ ਭਰੇ ਗਏ | ਇਕ ਹਲਵਾਈ ਦੀ ਦੁਕਾਨ 'ਤੇ ਛਾਪੇਮਾਰੀ ਦੌਰਾਨ ਸ਼ੱਕੀ ਕਿਸਮ ਦੀ 15 ਕਿੱਲੋ ਚਮ-ਚਮ ਮੌਕੇ 'ਤੇ ਨਸ਼ਟ ਕਰਵਾਈ ਗਈ | ਇਸ ਦੇ ਨਾਲ ਹੀ ਕਸਬਾ ਬੱਧਨੀ ਕਲਾਂ ਅਤੇ ਪਿੰਡ ਰਾਊਕੇ ਵਿਖੇ ਹਰੀ ਓਮ ਸਵੀਟ ਸ਼ਾਪ ਤੇ ਸਿਲਵਰ ਫਾਈਲ ਅਤੇ ਬਰਫ਼ੀ ਦੇ ਸੈਂਪਲ ਲਏ ਗਏ | ਇਸ ਸਬੰਧੀ ਫੂਡ ਸੇਫ਼ਟੀ ਕਮਿਸ਼ਨਰ ਡਾ. ਮਨਜਿੰਦਰ ਸਿੰਘ ਢਿੱਲੋਂ ਨੇ ਗ਼ਲਬਾਤ ਦੌਰਾਨ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ ਤਾਂ ਕਿ ਕੋਈ ਵੀ ਦੁਕਾਨਦਾਰ ਘਟੀਆ ਕਿਸਮ ਦੀਆਂ ਵਸਤਾਂ ਬਣਾ ਕੇ ਨਾ ਵੇਚ ਸਕਣ ਕਿਉਂਕਿ ਅਜਿਹਾ ਕਰਨਾ ਲੋਕਾਂ ਦੀ ਸਿਹਤ ਨਾਲ ਇਕ ਵੱਡਾ ਖਿਲਵਾੜ ਹੈ ਤੇ ਅਜਿਹਾ ਹਰਗਿਜ਼ ਬਰਦਾਸ਼ਤ ਨਹੀ ਕੀਤਾ ਜਾਵੇਗਾ | ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਮਠਿਆਈਆਂ ਵਿਚ ਰੰਗਾਂ ਜਾਂ ਕਿਸੇ ਹੋਰ ਕੈਮੀਕਲ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਜੋ ਵੀ ਚੀਜ਼ਾਂ ਬਣਾ ਕੇ ਵੇਚੀਆਂ ਜਾਣ ਉਹ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ 'ਤੇ ਪੂਰੀਆ ਹੋਣ | ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫ਼ਟੀ ਅਫ਼ਸਰ ਲਵਦੀਪ ਸਿੰਘ ਵੀ ਹਾਜ਼ਰ ਸੀ |

ਡਿਪਟੀ ਕਮਿਸ਼ਨਰ ਨੇ ਪੀ.ਜੀ.ਆਰ.ਐਸ ਪੋਰਟਲ 'ਤੇ ਲੰਬਿਤ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲਿਆ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਪੀ.ਜੀ.ਆਰ.ਐਸ ਪੋਰਟਲ 'ਤੇ ਜ਼ਿਲ੍ਹਾ ਮੋਗਾ ਨਾਲ ਸਬੰਧਿਤ ਲੰਬਿਤ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸੀਨੀਅਰ ਅਧਿਕਾਰੀਆਂ ਨੂੰ ਨਿੱਜੀ ਧਿਆਨ ਦਿੰਦੇ ਹੋਏ ਇਨ੍ਹਾਂ ਸ਼ਿਕਾਇਤਾਂ ਦਾ ...

ਪੂਰੀ ਖ਼ਬਰ »

1 ਕਿੱਲੋ 300 ਗ੍ਰਾਮ ਅਫ਼ੀਮ ਬਰਾਮਦ- ਦੋ ਨਸ਼ਾ ਸਮਗਲਰ ਕਾਬੂ

ਮੋਗਾ, 4 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਬਦਲ ਵਜੋਂ ਪ੍ਰਤੀ ਕੁਇੰਟਲ ਬੋਨਸ ਦੇਵੇ-ਪ੍ਰਧਾਨ ਕਾਲੇਕੇ

ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਇੱਥੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

• ਦਸਮੇਸ਼ ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਦਸਮੇਸ਼ ਇੰਟਰਨੈਸ਼ਨਲ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਿੰਡਰਗਾਰਟਨ ਸਕੂਲ ਦੇ ਬੱਚੇ ਰਾਮ, ਲਛਮਣ ਅਤੇ ਸੀਤਾ ਮਾਤਾ ਦੇ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

• ਯੂ. ਕੇ. ਇੰਟਰਨੈਸ਼ਨਲ ਸਕੂਲ 'ਚ ਸਮਾਗਮ ਧਰਮਕੋਟ, 4 ਅਕਤੂਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਵਿਚ ਅੱਜ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਬੱਚਿਆਂ ਵਲੋਂ ਬਹੁਤ ਹੀ ਸੋਹਣੇ ਸ੍ਰੀ ਰਾਮ ਚੰਦਰ ਦੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਵਿਜ਼ਟਰ ਵੀਜ਼ੇ ਵਿਚ ਮਾਹਿਰ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਸੰਸਥਾ ਮੰਨੀ ਜਾਂਦੀ ਹੈ, ਨੇ ...

ਪੂਰੀ ਖ਼ਬਰ »

ਪੰਜਾਬ 'ਚ ਚਿੱਟੇ ਦੇ ਖ਼ਾਤਮੇ ਲਈ ਜਨਤਾ ਆਪ ਦੀ ਸਰਕਾਰ ਨੂੰ ਸਹਿਯੋਗ ਦੇਵੇ-ਗੁਰਪ੍ਰਤਾਪ ਖੋਸਾ

ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਖੋਸਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਿੱਟਾ ਜੋ ਕਿ ਪੰਜਾਬ ਵਿਚ ਕੋੜੀ ਵੇਲ ਵਾਂਗ ਵਧਦਾ ਹੀ ਜਾ ਰਿਹਾ ਹੈ, ਦੀ ਰੋਕਥਾਮ ਲਈ ਪੰਜਾਬ ਦੀ ...

ਪੂਰੀ ਖ਼ਬਰ »

ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

• ਸ੍ਰੀ ਹੇਮਕੁੰਟ ਸਾਹਿਬ ਸਕੂਲ 'ਚ ਸਮਾਗਮ ਫ਼ਤਿਹਗੜ੍ਹ ਪੰਜਤੂਰ, 4 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ...

ਪੂਰੀ ਖ਼ਬਰ »

ਪਿੰਡ 'ਚ ਡਿਸਪੈਂਸਰੀ ਖੋਲ੍ਹਣ ਦੀ ਮੰਗ

ਮੰਡੀ ਬਰੀਵਾਲਾ, 4 ਅਕਤੂਬਰ (ਪ. ਪ.)-ਹਰਵੀਰ ਸਿੰਘ, ਜੁਗਿੰਦਰ ਸਿੰਘ, ਤੇਜਿੰਦਰ ਸਿੰਘ, ਲਖਵੀਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਡੋਡਾਂਵਾਲੀ ਵਿਚ ਕੋਈ ਸਰਕਾਰੀ ਡਿਸਪੈਂਸਰੀ ਨਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੰੂੰ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਪ੍ਰੋਗਰਾਮ ਕੱਲ੍ਹ - ਡਾ. ਜਤਿੰਦਰ ਕੌਰ

ਮੋਗਾ, 4 ਅਕਤੂਬਰ (ਜਸਪਾਲ ਸਿੰਘ ਬੱਬੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕਾਲਜ, ਮੋਗਾ ਵਿਖੇ ਰਾਸ਼ਟਰੀ ਮਹਿਲਾ ਕਮਿਸ਼ਨ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਐਨ.ਆਰ.ਆਈ. ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੇਵਾ ਸਾਨੂੰ ਇੱਕ ਚੰਗਾ ਸਮਾਜ ਸਿਰਜਣ ਦਾ ਸੁਨੇਹਾ ਦਿੰਦੀ ਹੈ-ਸ਼ੀਨਮ ਜਿੰਦਲ

ਧਰਮਕੋਟ, 4 ਅਕਤੂਬਰ (ਪਰਮਜੀਤ ਸਿੰਘ)-ਸਿਆਣੇ ਕਹਿੰਦੇ ਹਨ ਜਿਸ ਘਰ ਵਿਚ ਬਜ਼ੁਰਗ ਮਾਂ ਬਾਪ ਹੋਣ ਉਨ੍ਹਾਂ ਨੂੰ ਤਾਂ ਕਿਸੇ ਦਾਨ ਪੁੰਨ ਤੀਰਥ ਦੀ ਕੋਈ ਜ਼ਰੂਰਤ ਨਹੀਂ | ਮਾਂ ਪਿਉ ਦੀ ਸੇਵਾ ਵਿਚੋਂ ਹੀ ਸਾਰੇ ਦਾਨ ਪੁੰਨਾਂ ਦਾ ਫਲ ਮਿਲ ਜਾਏਗਾ | ਬਜ਼ੁਰਗ ਸਾਡੇ ਸਭਿਆਚਾਰ ਦਾ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਦੂਸਰੀ ਤੀਰ ਅੰਦਾਜ਼ੀ ਫ਼ੀਲਡ ਆਰਚਰੀ ਪ੍ਰਤੀਯੋਗਤਾ ਜੋ ਕਿ ਜ਼ਿਲ੍ਹਾ ਪੱਧਰ 'ਤੇ ਗਿਆਨ ਸਾਗਰ ਪਬਲਿਕ ਸਕੂਲ, ਠੱਠੀ ਭਾਈ ਵਿਖੇ ਕਰਵਾਈ ਗਈ, ਵਿਚ ਇਕ ਵਾਰ ਫਿਰ ਬਿਹਤਰੀਨ ਪ੍ਰਦਰਸ਼ਨ ਕਰਕੇ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ 7.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਦੀਪਮ ਜਿੰਦਲ ਸਪੁੱਤਰ ਸੰਦੀਪ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਪਿੰਡ ਘਲੋਟੀ ਵਿਖੇ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰ ਦੇ ਪ੍ਰਾਇਮਰੀ ਖੇਡ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫਸਰ ਵਰਿੰਦਰਪਾਲ ਸਿੰਘ, ਬੀ.ਪੀ.ਈ.ਓ. ਬਾਘਾ ਪੁਰਾਣਾ ਸੁਸ਼ੀਲ ਕੁਮਾਰ ਅਹੂਜਾ ਅਤੇ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 4 ਅਕਤੂਬਰ (ਅਮੋਲਕ ਸਿੰਘ ਕਲਸੀ)-ਸਥਾਨਕ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਦੁਸਹਿਰੇ ਦਾ ਤਿਉਹਾਰ ਬੱਚਿਆਂ ਵਲੋਂ ਵਧੀਆ ਤਰੀਕੇ ਨਾਲ ਮਨਾਇਆ ਗਿਆ | ਉਨ੍ਹਾਂ ਵਲੋਂ ਬਹੁਤ ਸਾਰੇ ਮਖੌਟੇ ਬਣਾਏ ਗਏ ਜੋ ਕਿ ਇਸ ਦਿਨ ਨਾਲ ਸਬੰਧਿਤ ਹਨ ਤੇ ਹਰ ਤਰ੍ਹਾਂ ...

ਪੂਰੀ ਖ਼ਬਰ »

ਸੰਸਥਾ ਬਲੂ ਬਰਡ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਵਿਦੇਸ਼ ਵਿਚ ਪੜਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ | ਸੰਸਥਾ ਨੇ ਬਲਜੀਤ ਕੌਰ ...

ਪੂਰੀ ਖ਼ਬਰ »

ਜੋੜ ਮੇਲੇ ਦੇ ਸੰਬੰਧ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਮੱਧ ਦੇ ਭੋਗ ਪਾਏ ਗਏ

ਕੋਟ ਈਸੇ ਖਾਂ, 4 ਅਕਤੂਬਰ (ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਬਾਬਾ ਲਾਲ ਸਿੰਘ ਖੋਸਾ ਦੀ ਬਰਸੀ ਸਬੰਧੀ 101 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਮੱਧ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਚੱਲ ਰਹੇ ਲੜੀ ਦੇ ਅਗਲੇ 25 ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ | ਇਸ ਸਮੇਂ ਮੁੱਖ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਸਮਾਗਮ ਦੁਸਹਿਰੇ ਦਾ ਤਿਉਹਾਰ

ਕੋਟ ਈਸੇ ਖਾਂ, 4 ਅਕਤੂਬਰ (ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਦੇ ਲੇਖ, ਚਾਰਟ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੇ ...

ਪੂਰੀ ਖ਼ਬਰ »

ਖੇਤੀਬਾੜੀ ਮੰਤਰੀ ਦੇ ਨਾ ਆਉਣ 'ਤੇ ਅਖ਼ੀਰ ਵਿਧਾਇਕਾ ਨੇ ਕਰਵਾਈ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ ਸੀ ਜਿਸ ਦੇ ਚੱਲਦਿਆਂ ਅੱਜ ਦਾਣਾ ਮੰਡੀ ਮੋਗਾ ਵਿਖੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਆੜ੍ਹਤੀਆ ਕੁਲਰਾਜ ਸਿੰਘ ਐਂਡ ਸੰਨਜ਼ ਦੀ ਦੁਕਾਨ 'ਤੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਹਾਸਲ ਕੀਤੇ 6.5 ਬੈਂਡ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਹਾਲ ਹੀ ਵਿਚ ਆਈਲਟਸ ਦੇ ਆਏ ਨਤੀਜੇ ਵਿਚੋਂ ਸੰਸਥਾ ਦੇ ...

ਪੂਰੀ ਖ਼ਬਰ »

ਜਗਸੀਰ ਸਿੰਘ ਬਰਾੜ (ਜੱਗਾ) ਦੀ ਪਹਿਲੀ ਬਰਸੀ ਮਨਾਈ

ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਜਗਸੀਰ ਸਿੰਘ ਬਰਾੜ (ਜੱਗਾ) ਸੰਸਥਾਪਕ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਬੀਤੇ ਸਾਲ 3 ਅਕਤੂਬਰ ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਪਹਿਲੀ ਬਰਸੀ ਮੌਕੇ ਸਮੂਹ ਬਰਾੜ ਤੇ ਗਿੱਲ ਪਰਿਵਾਰ ...

ਪੂਰੀ ਖ਼ਬਰ »

ਪਿੰਡ ਕਾਲੀਏ ਵਾਲਾ ਵਿਖੇ ਮਨਜੀਤ ਮਾਨ ਦਾ ਹੋਇਆ ਜ਼ੋਰਦਾਰ ਸਵਾਗਤ

• ਪਿੰਡ ਪਿੰਡ ਜਾ ਕੇ ਕਾਂਗਰਸ ਨੂੰ ਮਜ਼ਬੂਤ ਕਰਾਂਗਾ -ਮਾਨ ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਪਿੰਡ ਕਾਲੀਏ ਵਾਲਾ ਵਿਖੇ ਨਵ ਨਿਯੁਕਤ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਨਜੀਤ ਸਿੰਘ ਮਾਨ ਦਾ ਚਰਨਜੀਤ ਸਿੰਘ ਕਾਲੀਏ ਵਾਲਾ ਦੇ ਗ੍ਰਹਿ ਵਿਖੇ ਪਿੰਡ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਬੀ.ਬੀ.ਐਸ. ਚੰਦ ਨਵਾਂ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ਚੱਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਹੇਸ਼ਰੀ ਦੇ ਵਿਦਿਆਰਥੀਆਂ ਦਾ ਵਾਲੀਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ 4 ਅਕਤੂਬਰ (ਬਾਂਸਲ)-ਸਰਕਾਰੀ ਹਾਈ ਸਕੂਲ ਮਹੇਸ਼ਰੀ ਦੇ ਵਿਦਿਆਰਥੀਆਂ ਨੇ ਅੰਡਰ-14 ਵਾਲੀਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪੀ. ਟੀ. ਆਈ. ਅਧਿਆਪਕ ਗੁਰਪ੍ਰੀਤ ਸਿੰਘ ਦੀ ਮਿਹਨਤ ਸਦਕਾ ਵਾਲੀਬਾਲ ਟੀਮ ਜ਼ਿਲੇ੍ਹ ਵਿਚੋਂ ਅੱਵਲ ਰਹੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਮੋਗਾ ਵਲੋਂ ਖੱਤਰੀ ਭਵਨ ਨਜ਼ਦੀਕ ਡੀ. ਐਮ. ਕਾਲਜ ਦੀ ਬਾਹਰਲੀ ਗਰਾਊਾਡ ਵਿਚ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਵੀ. ਪੀ. ਸੇਠੀ ਅਤੇ ਡਾ. ਅਮੀਸ਼ਾ ...

ਪੂਰੀ ਖ਼ਬਰ »

ਨੀਲ ਕੰਠ ਮਹਾਂ ਦੇਵ ਕਾਵੜ ਸੰਘ ਅਤੇ ਭਜਨ ਮੰਡਲੀ ਨੇ ਕੀਤਾ ਸ਼੍ਰੀਮਦ ਭਗਵਤ ਕਥਾ ਦਾ ਆਯੋਜਨ

ਬੱਧਨੀ ਕਲਾਂ, 4 ਅਕਤੂਬਰ (ਸੰਜੀਵ ਕੋਛੜ)-ਨੀਲ ਕੰਠ ਮਹਾਂ ਦੇਵ ਕਾਵੜ ਸੰਘ ਅਤੇ ਭਜਨ ਮੰਡਲੀ ਬੱਧਨੀ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਾਚੀਨ ਸ਼ਿਵ ਮੰਦਰ (ਭੱਲਿਆਂ ਵਾਲਾ) 'ਚ 7 ਦਿਨਾਂ ਦੇ ਜੋਤ ਸਮਾਗਮ ਅਤੇ ਸ਼੍ਰੀਮਦ ਭਗਵਤ ਕਥਾ ਦਾ ਆਯੋਜਨ ਕੀਤਾ ਗਿਆ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ ਸਮਾਜ ਸੇਵੀ ਤੇ ਰਾਈਟਵੇ ਸੰਸਥਾ ਦੇ ਐਮ. ਡੀ. ਦੇਵ ਪਿ੍ਆ ਤਿਆਗੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉੱਘੇ ਸਮਾਜ ਸੇਵੀ ਤੇ ਰਾਈਟਵੇ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਮਨੇਸ਼ ਤਿਆਗੀ ਕੁਝ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਰਾਈਟਵੇ ਸੰਸਥਾ ਦੇ ਐਮ. ਡੀ. ਦੇਵ ਪਿ੍ਆ ਤਿਆਗੀ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉੱਘੇ ਸਮਾਜ ਸੇਵੀ ਤੇ ਰਾਈਟਵੇ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਮਨੇਸ਼ ਤਿਆਗੀ ਕੁਝ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਸਮਾਜ ਸੇਵੀ ਤੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੂੰ ਸਦਮਾ, ਭੈਣ ਦਾ ਦਿਹਾਂਤ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਦੇਸ਼ ਭਗਤ ਕਾਲਜ ਦੇ ਡਾਇਰੈਕਟਰ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ ਨੂੰ ਸਦਮਾ, ਭੈਣ ਦਾ ਦਿਹਾਂਤ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ, ਦੇਸ਼ ਭਗਤ ਕਾਲਜ ਦੇ ਡਾਇਰੈਕਟਰ, ਬਾਬਾ ਕੁੰਦਨ ਸਿੰਘ ਲਾਅ ਕਾਲਜ ਦੇ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਰਿੰਪੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ...

ਪੂਰੀ ਖ਼ਬਰ »

ਨਵੀਂ ਅਨਾਜ ਮੰਡੀ ਏਰੀਆ 'ਚ ਗੰਦਗੀ ਦੇ ਢੇਰ, ਛੱਪੜ ਦਾ ਰੂਪ ਧਾਰਨ ਕਰ ਚੁੱਕਾ ਖੜ੍ਹਾ ਪਾਣੀ ਅਨੇਕਾਂ ਬਿਮਾਰੀਆਂ ਨੂੰ ਦੇ ਰਿਹਾ ਸੱਦਾ

ਮੋਗਾ, 4 ਅਕਤੂਬਰ (ਜਸਪਾਲ ਸਿੰਘ ਬੱਬੀ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤਰਜੀਹੀ ਵਿਸ਼ਾ 'ਸਿਹਤ' ਹੈ, ਪ੍ਰੰਤੂ ਮੋਗਾ ਦੀ ਨਵੀਂ ਅਨਾਜ ਮੰਡੀ ਏਰੀਆ ਵਿਚ ਰਹਿ ਰਹੇ ਝੁੱਗੀਆਂ ਝੌਂਪੜੀਆਂ ਵਿਚਲੇ ਪਰਿਵਾਰਾਂ ਦੀ ਸਿਹਤ ਸੁਰੱਖਿਆ ਵੱਲ ...

ਪੂਰੀ ਖ਼ਬਰ »

ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਰ ਕੇ ਕਿਸਾਨ ਜਥੇਬੰਦੀਆਂ ਲਗਾਇਆ ਧਰਨਾ

ਸਮਾਲਸਰ, 4 ਅਕਤੂਬਰ (ਬੰਬੀਹਾ)-ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਬੜੀ ਮਿਹਨਤ ਨਾਲ ਪਾਲੀ ਹੈ, ਪਰ ਫ਼ਸਲ ਨੂੰ ਪੱਕਣ ਸਮੇਂ ਪਾਣੀ ਦੀ ਘਾਟ ਨਾਲ ਹੋ ਰਹੇ ਨੁਕਸਾਨ ਨੂੰ ਦੇਖਦੇ ਹੋਏ ਸਥਾਨਕ ਕਸਬਾ ਸਮਾਲਸਰ ਦੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਵਲੋਂ ਪਾਵਰ ਕਾਮ ਦੇ ਮੁੱਖ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਰੈਲੀ 16 ਨੂੰ

• ਸਮੇਂ ਸਿਰ ਬਦਲੀਆਂ ਨਾ ਕਰਨ ਕਰਕੇ ਸਰਕਾਰ ਨੂੰ ਘੇਰਾਂਗੇ-ਦਿਗਵਿਜੇ ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਰੇਤ ਮਾਫ਼ੀਆ ਬੇਕਾਬੂ ਹੋਣ ਕਾਰਨ ਪਿੰਡਾਂ 'ਚ ਬੇਰੁਜ਼ਗਾਰੀ ਹੋਰ ਫੈਲੀ-ਭੋਲਾ ਬਰਾੜ

ਸਮਾਧ ਭਾਈ, 4 ਅਕਤੂਬਰ (ਜਗਰੂਪ ਸਿੰਘ ਸਰੋਆ)-ਆਮ ਆਦਮੀ ਪਾਰਟੀ ਨੇ ਆਪਣੇ ਮੁੱਖ ਏਜੰਡੇ 'ਤੇ ਆਮ ਲੋਕਾਂ ਵਲੋਂ ਆਪਣੇ ਘਰਾਂ ਦਾ ਚੁੱਲ੍ਹਾ-ਚੌਂਕਾ ਚਲਾਉਣ ਲਈ ਕੀਤੀ ਗਈ ਮਜ਼ਦੂਰੀ ਹਾਸਲ ਕਰਨ ਲਈ ਪਿੰਡਾਂ ਵਿਚ ਚੱਲਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਨਵੇਂ ਬਣ ਰਹੇ ...

ਪੂਰੀ ਖ਼ਬਰ »

ਵਾਰਸ ਪੰਜਾਬ ਜਥੇਬੰਦੀ ਮੁੱਖ ਸੇਵਾਦਾਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਜਥੇ ਨੇ ਪਿੰਡ ਰੋਡੇ ਵਿਖੇ ਇਕ ਸੌ ਇਕ ਪ੍ਰਾਣੀਆਂ ਨੂੰ ਅੰਮਿ੍ਤਪਾਨ ਕਰਵਾਇਆ

ਸਮਾਲਸਰ, 4 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਵਾਰਸ ਪੰਜਾਬ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਲੋਂ ਆਰੰਭ ਕੀਤੀ ਗੁਰਭਾਈ ਮੁਹਿੰਮ ਤਹਿਤ ਗੁਰਦੁਆਰਾ ਜਨਮ ਅਸਥਾਨ ਸੰਤ ਖਾਲਸਾ ਪਿੰਡ ਰੋਡੇ ਵਿਖੇ ਅੰਮਿ੍ਤ ਪਾਨ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅੰਮਿ੍ਤ ਸੰਚਾਰ ਅਤੇ ਗੁਰਮਤਿ ਸਮਾਗਮ 8 ਨੂੰ

ਨਿਹਾਲ ਸਿੰਘ ਵਾਲਾ, 4 ਅਕਤੂਬਰ (ਪ.ਪ. ਰਾਹੀਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਮਿ੍ਤ ਸਕੋ ਸਿੰਘ ਸਜੋ ਲਹਿਰ ਤਹਿਤ ਪਿੰਡ ਰਣਸੀਂਹ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

• ਆਪਣੇ ਅੰਦਰ ਦੀ ਬੁਰਾਈ ਦਾ ਖ਼ਾਤਮਾ ਕਰਨਾ ਹੀ ਇਸ ਤਿਉਹਾਰ ਦਾ ਸੰਦੇਸ਼: ਸੈਣੀ ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ...

ਪੂਰੀ ਖ਼ਬਰ »

ਸਕੂਲ ਵਿਖੇ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

* ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਸਮਾਗਮ ਠੱਠੀ ਭਾਈ, 4 ਅਕਤੂਬਰ (ਜਗਰੂਪ ਸਿੰਘ ਮਠਾੜੂ)- ਸੱਚਖੰਡ ਵਾਸੀ ਸੰਤ ਬਾਬਾ ਹਜੂਰਾ ਸਿੰਘ ਵਲੋਂ ਵਰੋਸਾਏ ਹੋਏ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ...

ਪੂਰੀ ਖ਼ਬਰ »

ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

• ਰਾਇਲ ਕਾਨਵੈਂਟ ਸਕੂਲ ਵਿਖੇ ਸਮਾਗਮ ਨਿਹਾਲ ਸਿੰਘ ਵਾਲਾ, 4 ਅਕਤੂਬਰ (ਟਿਵਾਣਾ, ਖ਼ਾਲਸਾ)-ਸਥਾਨਕ ਰਾਇਲ ਕਾਨਵੈਂਟ ਸਕੂਲ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਨੇਕੀ ਦੀ ਬਦੀ ...

ਪੂਰੀ ਖ਼ਬਰ »

ਗੁਰਮਤਿ ਰਾਹੀਂ ਸੁਚਿਆਰੇ ਮਨੁੱਖ ਦੀ ਘਾੜਤ ਸੰਭਵ-ਲੋਪੋ

• ਟਰੱਸਟ ਨੇ ਦਸਮੇਸ਼ ਸਕੂਲ 'ਚ ਲਈ ਧਾਰਮਿਕ ਪ੍ਰੀਖਿਆ ਨਿਹਾਲ ਸਿੰਘ ਵਾਲਾ, 4 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਸਕੂਲੀ ਪਾਠਕ੍ਰਮ ਦੇ ਨਾਲ-ਨਾਲ ਗੁਰਬਾਣੀ ਦੀ ਸਿੱਖਿਆ ਦੇਣੀ ਬਹੁਤ ਜ਼ਰੂਰੀ ਹੈ ਕਿਉਂਕਿ ਗੁਰਮਤਿ ਦੇ ਰਾਹੀਂ ਸੁਚਿਆਰੇ ਮਨੁੱਖ ਦੀ ਘਾੜਤ ਸੰਭਵ ਹੈ | ਇਹ ...

ਪੂਰੀ ਖ਼ਬਰ »

ਸੰਤ ਆਸ਼ਰਮ ਲੋਪੋ ਵਿਖੇ ਬਰਸੀ ਸਮਾਗਮਾਂ ਸੰਬੰਧੀ ਪੰਜਵੀਂ ਲੜੀ ਦੇ 31 ਸ੍ਰੀ ਅਖੰਡ ਪਾਠ ਆਰੰਭ

ਨਿਹਾਲ ਸਿੰਘ ਵਾਲਾ, 4 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਦੇਸ਼-ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 44ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ...

ਪੂਰੀ ਖ਼ਬਰ »

2014 'ਚ ਰੱਖਿਆ ਨੀਂਹ ਪੱਥਰ ਸਰਕਾਰਾਂ ਦੀ ਢਿੱਲਮੱਠ ਦਾ ਪ੍ਰਤੱਖ ਪ੍ਰਮਾਣ-ਲਾਡੀ ਢੋਸ ਗੰਦੇ ਪਾਣੀ ਦੀ ਨਿਕਾਸੀ ਕੋਟ ਈਸੇ ਖਾਂ ਵਾਸੀਆਂ ਲਈ ਵੱਡੀ ਸਮੱਸਿਆ

ਸ਼ਹਿਰ ਵਿਚ ਥਾਂ ਥਾਂ ਖੜੇ ਗੰਦੇ ਪਾਣੀ ਦੀ ਮੂੰਹ ਬੋਲਦੀ ਤਸਵੀਰ | ਤਸਵੀਰ : ਨਿਰਮਲ ਸਿੰਘ ਕਾਲੜਾ ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਸਬ ਤਹਿਸੀਲ ਪੱਧਰ ਦੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਮੁੱਦਾ ਸ਼ਹਿਰ ਨਿਵਾਸੀਆਂ ਲਈ ਪਿਛਲੇ ਲੰਮੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਕੋਟ ਈਸੇ ਖਾਂ ਵਾਸੀਆਂ ਲਈ ਵੱਡੀ ਸਮੱਸਿਆ

ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਸਬ ਤਹਿਸੀਲ ਪੱਧਰ ਦੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਮੁੱਦਾ ਸ਼ਹਿਰ ਨਿਵਾਸੀਆਂ ਲਈ ਪਿਛਲੇ ਲੰਮੇ ਸਮੇਂ ਤੋਂ ਵੱਡੀ ਸਿਰਦਰਦੀ ਦਾ ਕਾਰਨ ਬਣਿਆਂ ਹੋਇਆ ਹੈ, ਜਿਸ ਨਾਲ ਗਲੀਆਂ ਵਿਚ ਨਾਲੀਆਂ ਦੇ ਓਵਰ ਫਲੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਦੇ ਵਿਦਿਆਰਥੀ ਨੇ ਸ਼ਤਰੰਜ 'ਚ ਜਿੱਤਿਆ ਸੋਨ ਤਗਮਾ

ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਖੋਸਾ ਕੋਟਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-14 ਖੇਡ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਮਾਣੂੰਕੇ ਯੂਨਿਟ ਇਕ ਬਰਾਂਚ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਰਾਜ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਨੂੰ ਸਮਰਪਿਤ ਕੁਸ਼ਟ ਰੋਗ ਵਿਰੋਧੀ ਦਿਵਸ ਮਨਾਇਆ

ਮੋਗਾ, 4 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਡਾਕਟਰ ਐਸ.ਪੀ. ਸਿੰਘ ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਤਮਾ ਗਾਂਧੀ ਨੂੰ ਸਮਰਪਿਤ ਅੱਜ ਕੁਸ਼ਟ ਰੋਗ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ-ਹੈਲਪਰਾਂ ਵਲੋਂ ਆਈ.ਸੀ.ਡੀ.ਐਸ. ਦਾ ਸਥਾਪਨਾ ਦਿਵਸ ਮਨਾਇਆ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਪੰਜਾਬ ਦੀ ਪ੍ਰਧਾਨ ਗੁਰਚਰਨ ਕੌਰ ਮੋਗਾ ਦੀ ਅਗਵਾਈ ਵਿਚ ਸ਼ਹਿਰ ਵਿਖੇ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕੇਂਦਰ ਸਰਕਾਰ ਵਿਰੁੱਧ ਜਾਗੋ ਕੱਢੀ ਗਈ | ਇਸ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਵੱਲ ਕੀਤੇ ਜਾਣ ਵਾਲੇ ਮਾਰਚ 'ਚ ਕੋਟ ਈਸੇ ਖਾਂ ਦੀ ਸੰਗਤ ਵੱਡੀ ਤਾਦਾਦ ਵਿਚ ਸ਼ਾਮਿਲ ਹੋਵੇਗੀ-ਰਾਮਗੜ੍ਹ

ਕੋਟ ਈਸੇ ਖਾਂ, 4 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੇ ਸੱਦੇ 'ਤੇ ਅਮਲ ਕਰਦਿਆਂ ਸਮੁੱਚੇ ਪੰਜਾਬ ਵਿਚੋਂ ਅਕਾਲੀ ਦਲ ਦੇ ਵਿਧਾਇਕ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜਾਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ ਹਨ ਜਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਭਿ੍ਸ਼ਟਾਚਾਰ ਰੋਕੋ ਮੁਹਿੰਮ ਠੰਢੀ ਪੈਣ ਲੱਗੀ - ਬਹਿਰੂ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ ਭਿ੍ਸ਼ਟਾਚਾਰ ਰੋਕੋ ਮੁਹਿੰਮ 'ਤੇ ਚਰਚਾ ਕਰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ ਵਿਖੇ ਰਾਸ਼ਟਰ ਪਿਤਾ ਦਾ ਜਨਮ ਦਿਨ ਮਨਾਇਆ

ਧਰਮਕੋਟ, 4 ਅਕਤੂਬਰ (ਪਰਮਜੀਤ ਸਿੰਘ)-2 ਅਕਤੂਬਰ ਦਾ ਦਿਨ ਹਰ ਸਾਲ ਗਾਂਧੀ ਜਯੰਤੀ ਵਜੋਂ ਮਨਾਇਆ ਜਾਂਦਾ ਹੈ | ਸਾਡੇ ਦੇਸ਼ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਹੋਇਆ ਸੀ | ਮਹਾਤਮਾ ਗਾਂਧੀ ਨੇ ਸੱਚ ਅਤੇ ਅਹਿੰਸਾ ਦਾ ਪਾਠ ਪੜ੍ਹਾਇਆ | ਉਹ ਭਾਰਤ ਹੀ ਨਹੀਂ ਸਗੋਂ ਪੂਰੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਫ਼ਰਿਸ਼ਤੇ ਬਣ ਕੇ ਲੋੜਵੰਦਾਂ ਨੂੰ ਜ਼ਿੰਦਗੀਆਂ ਵੰਡਣ ਲਈ ਅੱਗੇ ਆਉਣਾ ਚਾਹੀਦੈ-ਡਾ. ਐਸ.ਪੀ. ਸਿੰਘ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਖ਼ੂਨ ਦਾ ਬਾਜ਼ਾਰ ਵਿਚ ਕੋਈ ਵੀ ਬਦਲ ਮੌਜੂਦ ਨਹੀਂ ਤੇ ਇਸ ਦੀ ਲੋੜ ਦੀ ਪੂਰਤੀ ਸਿਰਫ਼ ਮਨੁੱਖ ਦੁਆਰਾ ਹੀ ਕੀਤੀ ਜਾ ਸਕਦੀ ਹੈ | ਇਸ ਲਈ 18 ਤੋਂ 65 ਸਾਲ ਉਮਰ ਦੇ ਹਰ ਤੰਦਰੁਸਤ ਵਿਅਕਤੀ ਜਿਸ ਦਾ ਭਾਰ 45 ਕਿੱਲੋ ਤੋਂ ਉੱਪਰ ...

ਪੂਰੀ ਖ਼ਬਰ »

ਬਾਬਾ ਸਾਧੂ ਸ਼ਾਹ ਦੀ ਯਾਦ 'ਚ ਸੱਭਿਆਚਾਰਕ ਮੇਲਾ ਕੱਲ੍ਹ

ਕਿਸ਼ਨਪੁਰਾ ਕਲਾਂ, 4 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਕਸਬਾ ਕਿਸ਼ਨਪੁਰਾ ਕਲਾਂ 'ਚ ਪੀਰਾਂ ਦੀ ਬਣੀ ਦਰਗਾਹ ਖ਼ਾਨਗਾਹ ਵਿਖੇ ਗੱਦੀ ਨਸ਼ੀਨ ਬਾਬਾ ਨੇਕ ਸ਼ਾਹ ਖ਼ਾਨਗਾਹ ਵਾਲਿਆਂ ਦੀ ਦੇਖ-ਰੇਖ ਹੇਠ ਬਾਬਾ ਸਾਧੂ ਸ਼ਾਹ ਦੀ ਯਾਦ ਵਿਚ ਸੱਭਿਆਚਾਰਕ ...

ਪੂਰੀ ਖ਼ਬਰ »

ਬਾਬਾ ਬਰਫਾਨੀ ਸੇਵਾ ਮੰਡਲ ਵਲੋਂ ਖੂਨਦਾਨ ਕੈਂਪ ਲਗਾਇਆ

ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਸਮਾਜ ਭਲਾਈ ਕਾਰਜਾਂ ਵਿਚ ਮੋਹਰੀ ਬਾਬਾ ਬਰਫਾਨੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਸਥਿੱਤ ਜਨਤਾ ਧਰਮਸ਼ਾਲਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਗੁਰੂ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਨੇ ਭਾਕਿਯੂ ਲੱਖੋਵਾਲ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਬਾਘਾ ਪੁਰਾਣਾ, 4 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਵਿਖੇ ਜੀ.ਓ.ਜੀ. ਟੀਮ ਦੇ ਮੈਂਬਰਾਂ ਨੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਬਾਘਾ ਪੁਰਾਣਾ ਦੀ ਯੂਨੀਅਨ ਨਾਲ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਮੁਗਲੂ ਕੀ ਪੱਤੀ ਵਿਖੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਵਰਿੰਦਰਪਾਲ ਸਿੰਘ ਡੀ.ਈ.ਓ. (ਅ) ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਾ ਆਯੋਜਨ

ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਮੋਗਾ, 4 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਦੇ 35 ਸਾਲਾ ਸੇਵਾਵਾਂ ਦੇਣ ਉਪਰੰਤ ...

ਪੂਰੀ ਖ਼ਬਰ »

ਛਿਨ ਮਸਤਕਾ ਧਾਮ ਵਿਖੇ ਹੋਇਆ ਕੰਜਕ ਪੂਜਨ

ਮੋਗਾ, 4 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਲੁਹਾਰਾ ਚੌਕ ਵਿਚ ਮੰਦਰ ਛਿਨਮਸਤਕਾ ਧਾਮ ਮੰਦਰ ਮਾਤਾ ਚਿੰਤਪੁਰਨੀ ਵਿਚ ਅੱਸੂ ਦੇ ਨਰਾਤਿਆਂ ਮੌਕੇ ਕੰਜਕ ਪੂਜਨ ਦਾ ਆਯੋਜਨ ਕੀਤਾ ਗਿਆ ਹੈ | ਇਸ ਮੌਕੇ ਮੰਦਰ ਦੇ ਸਰਪ੍ਰਸਤ ਅਨਿਲ ਪਰਾਸ਼ਰ ਦੇ ਸਹਿਯੋਗ ਨਾਲ ਅਤੇ ਪ੍ਰਧਾਨ ...

ਪੂਰੀ ਖ਼ਬਰ »

ਪੰਚਾਇਤ ਸੈਕਟਰੀ ਨਾਲ ਲੱਖਾਂ ਦੀ ਠੱਗੀ ਮਾਰਨ ਤੇ ਡਾਲਾ ਦੀ ਸਰਪੰਚ 'ਤੇ ਧੋਖਾਧੜੀ ਦਾ ਮਾਮਲਾ ਦਰਜ

ਅਜੀਤਵਾਲ, 4 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਡਾਲਾ ਪਿੰਡ ਦੀ ਸਾਬਕਾ ਸਰਪੰਚਣੀ ਬੀਬੀ ਨਰਿੰਦਰ ਕੌਰ ਦੇ ਮੁੰਡੇ ਪੰਚਾਇਤ ਸੈਕਟਰੀ ਸੁਖਬੀਰ ਸਿੰਘ ਨਾਲ ਮੌਜੂਦਾ ਸਰਪੰਚਣੀ ਬੀਬੀ ਕੁਲਦੀਪ ਕੌਰ ਨੇ ਲੱਖਾਂ ਦੀ ਠੱਗੀ ਭਰੋਸੇ 'ਚ ਲੈ ਕੇ ਮਾਰੀ, ਜਦ ਕਿ ਸਰਪੰਚ ਨੂੰ ਬਣਾਉਣ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦਾ ਕਾਫ਼ਲਾ ਸੂਬਾ ਪੱਧਰੀ ਸੈਮੀਨਾਰ ਵਿਚ ਸ਼ਾਮਿਲ ਹੋਣ ਲਈ ਰਵਾਨਾ

ਬਾਘਾ ਪੁਰਾਣਾ, 4 ਅਕਤੂਬਰ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਸਿੰਘਾਂਵਾਲਾ (ਮੋਗਾ) ਵਿਖੇ ਕਰਵਾਇਆ ਜਾ ਰਿਹਾ ਸੂਬਾ ਪੱਧਰੀ ਕਿਸਾਨ ਜਾਗਰੂਕਤਾ ਸੈਮੀਨਾਰ ਵਿਚ ਸ਼ਾਮਿਲ ਹੋਣ ਲਈ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆਂ ਖ਼ੁਰਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲਗਵਾ ਰਹੀ ਕੈਨੇਡਾ ਓਪਨ ਵਰਕ ਪਰਮਿਟ-ਡੱਲਾ

ਮੋਗਾ, 4 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨਾਂ ਨੂੰ ਕੈਨੇਡਾ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX