ਫ਼ਿਰੋਜ਼ਪੁਰ, 4 ਅਕਤੂਬਰ (ਰਾਕੇਸ਼ ਚਾਵਲਾ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਨੇ ਆਰੀਆ ਅਨਾਥ ਆਸ਼ਰਮ ਫ਼ਿਰੋਜ਼ਪੁਰ ਦਾ ਦੌਰਾ ਕੀਤਾ | ਇਸ ਮੌਕੇ ਮਿਸ ਏਕਤਾ ਉੱਪਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ, ਡੀ.ਸੀ.ਪੀ.ਓ. ਅਸ਼ੀਸ਼ ਕੁਮਾਰ, ਪੈੱਨਲ ਐਂਡਵੋਕੇਟ ਮਿਸ ਦਮਨਪ੍ਰੀਤ ਕੌਰ ਮੈਂਬਰ ਚਾਈਲਡ ਵੈਲਫੇਅਰ ਕਮੇਟੀ ਅਤੇ ਐਡਵੋਕੇਟ ਸੁਰਿੰਦਰ ਹਾਂਡਾ ਤੇ ਸੰਸਥਾ ਦਾ ਸਟਾਫ਼ ਮੌਜੂਦ ਸੀ | ਇਸ ਮੌਕੇ ਜੱਜ ਸਾਹਿਬ ਨੇ ਅਨਾਥ ਆਸ਼ਰਮ ਦੀ ਬਿਲਡਿੰਗ ਦਾ ਸਰਵੇਖਣ ਕੀਤਾ | ਇੱਥੇ ਮੌਜੂਦ ਬੱਚਿਆਂ ਦਾ ਹਾਲ-ਚਾਲ ਪੁੱਛਿਆ | ਬੱਚਿਆਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਵੀ ਪੁੱਛਿਆ ਗਿਆ | ਇਸ ਮੌਕੇ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਇਨ੍ਹਾਂ ਬੱਚਿਆਂ ਦਾ ਰਿਕਾਰਡ ਵੀ ਚੈੱਕ ਕੀਤਾ | ਇਸ ਤੋਂ ਬਾਅਦ ਜੱਜ ਸਾਹਿਬ ਨੇ ਅੰਤ 'ਚ ਇਸ ਸੰਸਥਾ ਦੇ ਸਟਾਫ਼, ਡੀ.ਸੀ.ਪੀ.ਓ. ਆਸ਼ੀਸ਼ ਕੁਮਾਰ, ਸੀ.ਡਬਲਿਊ.ਸੀ. ਦੇ ਮੈਂਬਰ ਮਿਸ ਦਮਨਪ੍ਰੀਤ ਕੌਰ ਤੇ ਸਾਰੇ ਸਟਾਫ਼ ਨੂੰ ਖਾਸ ਹਦਾਇਤਾਂ ਕੀਤੀਆਂ ਕਿ ਇੱਥੇ ਰਹਿ ਰਹੇ ਬੱਚਿਆਂ ਨੂੰ ਕਿਸੇ ਕਿਸਮ ਦੀ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ | ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਦੇ ਸੁਪਰਡੰਟ ਕਸ਼ਮੀਰੀ ਲਾਲ, ਜਿੰਮੀ ਸਚਦੇਵਾ ਜੱਜਮੈਂਟ ਰਾਈਟਰ ਤੇ ਹੋਰ ਸਟਾਫ਼ ਵੀ ਮੌਕੇ 'ਤੇ ਮੌਜੂਦ ਸੀ | ਅੰਤ ਵਿਚ ਇਸ ਆਸ਼ਰਮ ਦੇ ਸਟਾਫ਼ ਨੇ ਜੱਜ ਸਾਹਿਬ ਦਾ ਧੰਨਵਾਦ ਕੀਤਾ |
ਖੋਸਾ ਦਲ ਸਿੰਘ, 4 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)-ਪੰਜਾਬ 'ਚ ਨਵੀਂ ਸਰਕਾਰ ਬਣੀ ਨੂੰ ਲਗਪਗ 6 ਮਹੀਨਿਆਂ ਤੋਂ ਵਧੇਰੇ ਸਮਾਂ ਹੋ ਚੁੱਕਿਆ ਹੈ, ਪਰ ਅਫ਼ਸੋਸ ਹੈ ਕਿ ਸਰਕਾਰ ਇਸ ਸਮੇਂ ਦੌਰਾਨ ਰੇਤ ਦੇ ਕੋਈ ਵੀ ਨੀਤੀ ਨਹੀਂ ਬਣਾ ਸਕੀ, ਜਿਸ ਕਾਰਨ ਲੋਕਾਂ ਦੇ ਉਸਾਰੀ ਦੇ ਕੰਮ ਰੁਕ ...
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪਿਛਲੇ ਲੰਬੇ ਅਰਸੇ ਤੋਂ ਕਿਸਾਨੀ ਮੁੱਦਿਆਂ ਲਈ ਆਵਾਜ਼ ਚੁੱਕਣ ਵਾਲੀ ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪੱਧਰੀ ਆਗੂਆਂ ਵਲੋਂ ਜਥੇਬੰਦੀ ਦਾ ਵਿਸਥਾਰ ਕੀਤਾ ਗਿਆ, ਜਿਸ ਦੇ ਚੱਲਦੇ ਬੀਤੇ ਦਿਨ ਸੂਬਾ ਪ੍ਰਧਾਨ ਅਜਮੇਰ ...
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਅੱਜ ਗੁਰੂਹਰਸਹਾਏ ਵਿਖੇ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਸ਼ਹਿਰੀ ਤੇ ਸਬ ਅਰਬਨ ਗੁਰੂਹਰਸਹਾਏ ਦੀ ਮੀਟਿੰਗ ਪ੍ਰਧਾਨ ਗੁਰਮੀਤ ਕੰਬੋਜ ਸਬ ਅਰਬਨ ਗੁਰੂਹਰਸਹਾਏ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ...
ਆਰਿਫ਼ ਕੇ, 4 ਅਕਤੂਬਰ (ਬਲਬੀਰ ਸਿੰਘ ਜੋਸਨ)- ਸੂਬੇ ਵਿਚ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ, ਪਰ ਰਵਾਇਤੀ ਪਾਰਟੀਆਂ ਦੇ ਆਗੂਆਂ ਵਲੋਂ ਪਾਰਟੀ ਬਦਲਣ ਦਾ ਸਿਲਸਿਲਾ ਜਿਉਂ ਦਾ ਤਿਉਂ ਹੀ ਚੱਲ ਰਿਹਾ ਹੈ, ਜਿਸ ਦੇ ਚੱਲਦੇ ਹੋਏ ਬਸਤੀ ਰਾਮ ਲਾਲ ਵਿਖੇ ਭਾਰਤੀ ...
ਫ਼ਿਰੋਜ਼ਪੁਰ, 4 ਅਕਤੂਬਰ (ਤਪਿੰਦਰ ਸਿੰਘ)-ਪਰਾਲੀ ਸਾੜਨ ਤੇ ਪ੍ਰਦੂਸ਼ਣ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ...
ਮੱਲਾਂਵਾਲਾ, 4 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਮੱਲਾਂਵਾਲਾ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਮੈ: ਧਵਨ ਐਂਡ ਕੰਪਨੀ ਮੱਲਾਂਵਾਲਾ ਦੀ ਆੜ੍ਹਤ 'ਤੇ ਸ਼ੁਰੂ ਕਰਵਾਈ | ਸਰਕਾਰੀ ਖ਼ਰੀਦ ਮਾਰਕਫੈੱਡ ਮਹਿਕਮੇ ਵਲੋਂ ...
ਫ਼ਿਰੋਜ਼ਪੁਰ, 4 ਅਕਤੂਬਰ (ਗੁਰਿੰਦਰ ਸਿੰਘ)-ਸਾਫਟਬਾਲ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਦਸੰਬਰ ਮਹੀਨੇ ਗੁਜਰਾਤ ਵਿਖੇ ਕਰਵਾਈਆਂ ਜਾ ਰਹੀਆਂ 36ਵੀਆਂ ਕੌਮੀ ਖੇਡਾਂ ਵਿਚ ਪਹਿਲੀ ਵਾਰ ਔਰਤਾਂ ਦੀਆਂ ਟੀਮਾਂ ਕੌਮੀ ਖੇਡਾਂ ਦਾ ਹਿੱਸਾ ਬਣਨ ਜਾ ਰਹੀਆਂ ਹਨ | ਮੈਨ ਤੇ ਵੁਮੈਨ ਦੋ ...
ਮਮਦੋਟ, 4 ਅਕਤੂਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਨੇ ਮੁੱਖ ਅਨਾਜ ਮੰਡੀ ਮਮਦੋਟ ਵਿਖੇ ਪਹੁੰਚ ਕੇ ਕਰਵਾਈ ਤੇ ਸਰਕਾਰੀ ...
ਫ਼ਿਰੋਜ਼ਪੁਰ, 4 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਪੱਲਾ ਮੇਘਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਤੇ ਉਸ ਦੇ ਸਾਥੀ ਜਰਨੈਲ ਸਿੰਘ ਖ਼ਿਲਾਫ਼ ਕ੍ਰਮਵਾਰ 10 ...
ਫ਼ਿਰੋਜ਼ਪੁਰ, 4 ਅਕਤੂਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ 'ਚੋਂ ਚੱਲੇ ਤਲਾਸ਼ੀ ਅਭਿਆਨ ਦੌਰਾਨ ਚਾਰ ਹਵਾਲਾਤੀਆਂ ਕੋਲੋਂ ਅੱਧੀ ਦਰਜਨ ਮੋਬਾਈਲ ਫ਼ੋਨ ਸਮੇਤ ਬੈਟਰੀਆਂ ਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਇਤਲਾਹ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ...
ਫ਼ਿਰੋਜ਼ਪੁਰ, 4 ਅਕਤੂਬਰ (ਗੁਰਿੰਦਰ ਸਿੰਘ)-ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ...
ਫ਼ਿਰੋਜ਼ਪੁਰ, 4 ਅਕਤੂਬਰ (ਗੁਰਿੰਦਰ ਸਿੰਘ)- ਹੱਡੀਆਂ ਦੇ ਸਪੈਸ਼ਲਿਸਟ ਡਾਕਟਰ ਪਾਸੋਂ ਦਵਾਈ ਲੈਣ ਦੇ ਬਹਾਨੇ ਆਏ ਤਿੰਨ ਹਮਲਾਵਰਾਂ ਵਲੋਂ ਕਿਰਚ ਮਾਰ ਕੇ ਡਾਕਟਰ ਨੂੰ ਜ਼ਖ਼ਮੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ, ਡਾਕਟਰ ਦੀ ਜੇਬ ਵਿਚੋਂ ਨਗਦੀ ਕੱਢ ਕੇ ਬਾਥਰੂਮ ...
ਫ਼ਿਰੋਜ਼ਪੁਰ, 4 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਪਾਲ ਦੀ ਅਗਵਾਈ ਹੇਠ ਜ਼ਿਲੇ੍ਹ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਵਿੱਢੇ ਯਤਨਾਂ ਤਹਿਤ ਜ਼ਿਲ੍ਹਾ ਸਿਵਲ ਹਸਪਤਾਲ ਅੰਦਰ ਇਕ ਪੂਰੀ ਤਰ੍ਹਾਂ ਆਟੋਮੈਟਿਕ ...
ਜ਼ੀਰਾ, 4 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਦੁਸਹਿਰਾ ਪ੍ਰਬੰਧਕ ਕਮੇਟੀ ਜ਼ੀਰਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰੇ ਦਾ ਤਿਉਹਾਰ ਨੱਥਾ ਸਿੰਘ ਜੌਹਲ ਯਾਦਗਾਰੀ ਗਰਾਊਾਡ (ਨੇੜੇ ਸਮਾਧੀ ਸ਼ੰਕਰਾ ਪੁਰੀ ਮਹਾਰਾਜ) ਵਿਚ ਧੂਮਧਾਮ ਨਾਲ ਮਨਾਇਆ ਜਾਵੇਗਾ, ਜਿਸ ...
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)- ਸ੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸ੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਦੇ ਪ੍ਰਧਾਨ ...
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਨੇ ਸਿੱਖਿਆ ਵਿਭਾਗ ਦੇ ਨਾਲ-ਨਾਲ ਹੋਰਨਾਂ ਵਿਭਾਗਾਂ ਨੂੰ ਵੀ ਆਦੇਸ਼ ਦਿੱਤੇ ਹਨ ਕਿ ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ ਤੇ ਪਿੰਡ ਪੱਧਰ 'ਤੇ ਲੋਕਾਂ ...
ਫ਼ਿਰੋਜ਼ਪੁਰ, 4 ਅਕਤੂਬਰ (ਤਪਿੰਦਰ ਸਿੰਘ)-ਹਾਰਮਨੀ ਆਯੁਰਵੈਦਿਕ ਕਾਲਜ ਤੇ ਹਸਪਤਾਲ ਫ਼ਿਰੋਜ਼ਪੁਰ ਵਿਖੇ ਸੇਵਾ ਭਾਰਤੀ ਫ਼ਿਰੋਜ਼ਪੁਰ ਸ਼ਹਿਰ ਤੇ ਭਗਤੀ ਭਜਨ ਗਰੁੱਪ ਵਲੋਂ ਕੰਜਕ ਪੂਜਣ ਦਾ ਪ੍ਰੋਗਰਾਮ ਕਰਵਾਇਆ ਗਿਆ | ਨਰਾਤਿਆਂ ਨੂੰ ਮੁੱਖ ਰੱਖਦੇ ਹੋਏ ਭਗਤੀ ਭਜਨ ...
ਜ਼ੀਰਾ, 4 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸੇਵਾ ਭਾਰਤੀ ਸੰਸਥਾ ਜ਼ੀਰਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ੇਸ਼ ਸਮਾਗਮ ਕਰਵਾ ਕੇ ਲਗਭਗ 250 ਕੰਜ਼ਕਾਂ ਦਾ ਪੂਜਨ ਕੀਤਾ ਗਿਆ | ਇਸ ਸਬੰਧੀ ਸੇਵਾ ਭਾਰਤੀ ਪੰਜਾਬ ਦੇ ਸਰਪ੍ਰਸਤ ਮੈਡਮ ਮਧੂ ਮਿੱਤਲ ਤੇ ਜ਼ੀਰਾ ਦੇ ...
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)-ਡੀ.ਏ.ਵੀ. ਸੀ.ਸੈਕੰ. ਪਬਲਿਕ ਸਕੂਲ ਵਿਚ ਪਿ੍ੰਸੀਪਲ ਸ੍ਰੀ ਅਮਿਤ ਓਬਰਾਏ ਨੇ ਦੁਸਹਿਰਾ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੁਰਾਈ ਨੂੰ ਖ਼ਤਮ ਕਰਨ ਤੇ ਚੰਗਿਆਈ ਨੂੰ ਅਪਣਾਉਣ ਸਬੰਧੀ ਅੱਜ ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਸਕੂਲ ...
ਫ਼ਿਰੋਜ਼ਪੁਰ, 4 ਅਕਤੂਬਰ (ਤਪਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮਿ੍ਤ ਸਿੰਘ ਵਲੋਂ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਲਗਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ...
ਫ਼ਿਰੋਜ਼ਪੁਰ, 4 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਸਨਾਤਨ ਧਰਮ ਸਭਾ ਵਲੋਂ ਕਰਵਾਈ ਗਈ ਰਾਮ ਲੀਲ੍ਹਾ ਦੌਰਾਨ ਲਕਸ਼ਮਣ ਸ਼ਕਤੀ ਨਾਈਟ ਕਰਵਾਈ ਗਈ, ਜਿਸ 'ਚ ਕੰਟੋਨਮੈਂਟ ਬੋਰਡ ਦੇ ਮੀਤ ਪ੍ਰਧਾਨ ਐਡਵੋਕੇਟ ਯੋਗੇਸ਼ ਗੁਪਤਾ ਤੇ ਫ਼ਿਰੋਜ਼ਪੁਰ ਫਾਊਾਡੇਸ਼ਨ ਦੇ ...
ਜ਼ੀਰਾ, 4 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜਨ ਸਬੰਧੀ ਲਗਾਏ ਜਾ ਰਹੇ ਜਾਗਰੂਕਤਾ ਸੈਮੀਨਾਰਾਂ ਦੀ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ:) ...
ਗੋਲੂ ਕਾ ਮੋੜ, 4 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸਿੱਖਿਆ ਦੇ ਖੇਤਰ 'ਚ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸ.ਐਮ.ਡੀ ਸਮਾਰਟ ਸਕੂਲ 'ਚ ਵਿੱਦਿਆ ਦੇ ਨਾਲ-ਨਾਲ ਤਿਉਹਾਰਾਂ ਨੂੰ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ | ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ...
ਫ਼ਿਰੋਜ਼ਪੁਰ, 4 ਅਕਤੂਬਰ (ਰਾਕੇਸ਼ ਚਾਵਲਾ)- ਦੁਸਹਿਰੇ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਵਾਸਤੇ ਤੇ ਸੁਰੱਖਿਆ ਦੇ ਮੱਦੇਨਜ਼ਰ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਨਿਰਦੇਸ਼ਾਂ ਤਹਿਤ ਐੱਸ.ਐੱਚ.ਓ. ਥਾਣਾ ਕੈਂਟ ਸ਼ਿਮਲਾ ਰਾਣੀ ਵਲੋਂ ਡੀ.ਸੀ. ਮਾਡਲ ਸਕੂਲ ਦੇ ...
-ਹਰਚਰਨ ਸਿੰਘ ਸੰਧੂ- ਗੁਰੂਹਰਸਹਾਏ, 4 ਅਕਤੂਬਰ- ਰੇਲਵੇ ਵਿਭਾਗ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੇਲਵੇ ਲਾਈਨ ਉੱਪਰ ਪਿਛਲੇ ਕਈ ਸਾਲਾਂ ਤੋਂ ਮਾਨਵ ਰਹਿਤ ਫਾਟਕਾਂ ਨੂੰ ਕਵਰ ਕਰਦਿਆਂ ਅੰਡਰ ਬਿ੍ਜ ਸੁਵਿਧਾ ਲਈ ਬਣਾਏ ਗਏ ਹਨ, ਜਿਨ੍ਹਾਂ 'ਤੇ ਕਰੋੜਾਂ ਰੁਪਏ ਦੀ ਰਾਸ਼ੀ ...
ਫ਼ਿਰੋਜ਼ਪੁਰ, 4 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਕੇਂਦਰ ਵਲੋਂ ਗੋਦ ਲਏ ਪਿੰਡ ਤਲਵੰਡੀ ਨਿਪਾਲਾਂ ਵਿਖੇ ਕਿਸਾਨਾਂ ਤੇ ਪਿੰਡ ਦੇ ਸਕੂਲ 'ਚ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ...
ਫ਼ਿਰੋਜ਼ਪੁਰ, 4 ਅਕਤੂਬਰ (ਤਪਿੰਦਰ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਜੀਤ ਸਿੰਘ ਸੋਢੀ ਦੀ ਅਗਵਾਈ ਹੇਠ ਹੋਈ, ਜਿਸ 'ਚ ਜਥੇਬੰਦੀ ਵਲੋਂ 11 ਅਕਤੂਬਰ ਨੂੰ ਸਿੱਖਿਆ ਭਵਨ ਮੋਹਾਲੀ ਦੇ ਸੂਬਾ ਪੱਧਰੀ ਘਿਰਾਓ ਦੇ ਪ੍ਰੋਗਰਾਮ ਦੀ ...
ਮੁੱਦਕੀ, 4 ਅਕਤੂਬਰ (ਭੁਪਿੰਦਰ ਸਿੰਘ)-ਕਸਬਾ ਮੁੱਦਕੀ ਦੀ ਦੁਰਗਾ ਭਜਨ ਮੰਡਲੀ ਵਲੋਂ ਪ੍ਰਦੀਪ ਕੁਮਾਰ ਅਹੂਜਾ ਦੀ ਸਰਪ੍ਰਸਤੀ ਤੇ ਪ੍ਰਧਾਨ ਲੱਕੀ ਸ਼ਰਮਾ ਦੀ ਅਗਵਾਈ ਹੇਠ ਕੰਜਕ ਪੂਜਣ ਕਰਵਾਇਆ ਗਿਆ | ਇਸ ਮੌਕੇ ਦੁਰਗਾ ਭਜਨ ਮੰਡਲੀ ਵਲੋਂ ਨਵ-ਜੰਮੀਆਂ ਬੱਚੀਆਂ ਦਾ ਸਵਾਗਤ ...
ਮਖੂ, 4 ਅਕਤੂਬਰ (ਵਰਿੰਦਰ ਮਨਚੰਦਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਖੂ ਵਲੋਂ ਡਾ: ਤੇਜਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਬਲਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਮਖੂ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ...
ਮੁੱਦਕੀ, 4 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਗੁਰਦੁਆਰਾ ਖੂਹਸਰ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁੱਦਕੀ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਇਕਾਈ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ...
ਫ਼ਿਰੋਜ਼ਪੁਰ, 4 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸੰਧੂ ਗੋਤ ਦੇ ਜਠੇਰੇ ਬਾਬਾ ਕਾਲਾ ਮਹਿਰ ਦੀ ਯਾਦ 'ਚ ਪਿੰਡ ਝੋਕ ਹਰੀ ਹਰ ਵਿਖੇ ਬਾਬਾ ਕਾਲਾ ਮਹਿਰ ਯੂਥ ਕਲੱਬ ਵਲੋਂ ਪ੍ਰਧਾਨ ਦਲਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ...
ਗੁਰੂਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ)- ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਬੀਤੇ ਦਿਨੀਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਸੀ | ਇਸ ਮੌਕੇ ਹੋਏ ਸਮਾਗਮ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX