ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਖ਼ਰੀਦ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਿਰ ਕੀਤੀ¢ ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵੀ ਸ਼ਾਮਿਲ ਸਨ ¢ ਧਾਲੀਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਿਕ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਉੱਥੇ ਚੱਲ ਰਹੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ¢ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ¢ ਕਿਸਾਨਾਂ ਦੇ ਖ਼ਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ 'ਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖ਼ਰੀਦ ਹੋ ਸਕੇ | ਪਰਾਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ 22 ਹਜ਼ਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ 'ਤੇ ਦਿੱਤੀਆਂ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ¢ ਉਨ੍ਹਾਂ ਆਸ ਪ੍ਰਗਟਾਈ ਕਿ ਕਿਸਾਨ ਪਾਰਲੀ ਨਾ ਸਾੜ ਕੇ ਵਾਤਾਵਰਨ ਬਚਾਉਣ 'ਚ ਸਹਿਯੋਗ ਕਰਨਗੇ | ਲੇਬਰ ਯੂਨੀਅਨ ਦੇ ਮਸਲਿਆਂ ਸੰਬੰਧੀ ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ 6 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਕੀਤੀ ਜਾ ਰਹੀ ਹੈ | ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿਚ ਖੰਨਾ ਦੇ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਵੀ ਕੀਤੀ | ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਢੋਆ ਢੁਆਈ ਅਤੇ ਸਟੋਰੇਜ 'ਚ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ¢ ਇਸ ਮੌਕੇ ਐੱਸ.ਐੱਸ.ਪੀ. ਖੰਨਾ ਦਾਮਿਆ ਹਰੀਸ਼ ਕੁਮਾਰ ਓਮ ਪ੍ਰਕਾਸ਼, ਏ.ਡੀ.ਸੀ ਅਮਰਜੀਤ ਬੈਂਸ, ਐੱਸ.ਡੀ.ਐੱਮ ਮਨਜੀਤ ਕੌਰ, ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ਼ਿਫਾਲੀ ਚੋਪੜਾ, ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ, ਪ੍ਰਧਾਨ ਸ਼ੈਲਰ ਐਸੋਸੀਏਸ਼ਨ ਖੰਨਾ ਗੁਰਦਿਆਲ ਸਿੰਘ, ਲਛਮਣ ਸਿੰਘ ਗਰੇਵਾਲ, ਜ਼ਿਲ੍ਹਾ ਮੰਡੀ ਅਫ਼ਸਰ ਲੁਧਿਆਣਾ ਬੀਰਇੰਦਰ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ¢
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਕਰਵਾਏ ਗਏ ਖੇਤਰੀ ਯੁਵਕ ਅਤੇ ਵਿਰਾਸਤੀ ਮੇਲੇ 'ਚ ਏ. ਐੱਸ. ਕਾਲਜ ਖੰਨਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਦਿਆਂ 37 ਇਨਾਮ ਹਾਸਲ ਕਰ ਕੇ ਲੁਧਿਆਣਾ ...
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)-ਸਥਾਨਕ ਦੁਰਗਾ ਮੰਦਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪ੍ਰੇਸ਼ਾਨੀ ਦੇ ਆਲਮ 'ਚ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਪਿ੍ੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ ਆਪਣੇ ਘਰ ਦੁਪਹਿਰ ਦਾ ...
ਦੋਰਾਹਾ, 4 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਵਲੋਂ 5 ਅਕਤੂਬਰ ਦਿਨ ਬੁੱਧਵਾਰ ਨੂੰ ਪੁਰਾਣੀ ਅਨਾਜ ਮੰਡੀ 'ਚ ਮਨਾਏ ਜਾ ਰਹੇ ਦੁਸ਼ਹਿਰਾ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ...
• ਪੁਰਾਣੀ ਦਾਣਾ ਮੰਡੀ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਲੱਗੇ ਪੁਤਲੇ ਬਣਨਗੇ ਖਿੱਚ ਦਾ ਕੇਂਦਰ
ਦੋਰਾਹਾ, 4 ਅਕਤੂਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਦੀ ਪੁਰਾਣੀ ਸੰਸਥਾ ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਦੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਮੀਟਿੰਗ ਨਗਰ ...
ਖੰਨਾ, 4 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਸ ਨੇ 19 ਗ੍ਰਾਮ ਹੈਰੋਇਨ ਸਮੇਤ 3 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਨਛੱਤਰ ਸਿੰਘ ਨੇ ਕਿਹਾ ਕਿ ਸਬ ਇੰਸਪੈਕਟਰ ਬਰਜਿੰਦਰ ਸਿੰਘ ਪੁਲਿਸ ...
• ਹਲਕਾ ਪਾਇਲ ਦੇ ਮਿਆਦ ਪੁਗਾ ਚੁੱਕੇ 4 ਪੁਲਾਂ ਦੀ ਹੋਵੇਗੀ ਮੁੜ ਉਸਾਰੀ
ਦੋਰਾਹਾ, 4 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਹਲਕਾ ਪਾਇਲ ਵਾਸੀਆਂ ਲਈ ਉਦੋਂ ਖ਼ੁਸ਼ੀ ਭਰੀ ਖ਼ਬਰ ਸਾਹਮਣੇ ਆਈ ਜਦੋਂ ਪੰਜਾਬ ਸਰਕਾਰ ਨੇ ਸਰਹਿੰਦ ਨਹਿਰ ਦੇ ਕੰਢੇ ਵਸੇ ਹਲਕੇ ਪਾਇਲ ਦੇ ...
ਖੰਨਾ, 4 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪਿੰਡ ਇਕੋਲਾਹਾ ਵਿਖੇ ਨਾਮਾਲੂਮ ਵਹੀਕਲ ਦੀ ਫੇਟ ਵੱਜਣ ਕਾਰਨ ਇਕ ਰੇਹੜੀ ਚਾਲਕ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖ਼ਮੀ ਸੋਨੂੰ ਕੁਮਾਰ ਵਾਸੀ ਰਸੂਲੜਾ ਦੇ ਭਰਾ ਪ੍ਰੇਮ ਚੰਦ ਨੇ ਦੱਸਿਆ ਕਿ ਉਸ ਦਾ ...
ਮਲੌਦ, 4 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ ਕੋਟਲੀ ਨੇ ਮਾਰਕੀਟ ਕਮੇਟੀ ਮਲੌਦ ਦੇ ਵਾਇਸ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ, ਯੂਥ ਆਗੂ ਪ੍ਰੋ. ਗੁਰਮੁੱਖ ਸਿੰਘ ਗੋਮੀ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਪ੍ਰਧਾਨ ਸੁਰਿੰਦਰ ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਸਥਾਨਕ ਅਨਾਜ ਮੰਡੀ ਕੋਲ ਅੱਜ ਸਵੇਰੇ ਕਿਸੇ ਚੱਲਦੀ ਰੇਲਗੱਡੀ 'ਚੋਂ ਥੱਲੇ ਡਿਗ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ | ਜੀ.ਆਰ.ਪੀ ਚੌਂਕੀ ਖੰਨਾ ਦੇ ਏ.ਐੱਸ.ਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ...
ਖੰਨਾ, 4 ਅਕਤੂਬਰ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਵਿਅਕਤੀਆਂ ਦੇ ਖ਼ਿਲਾਫ਼ ਧਾਰਾ 448, 506, 511, 148, 149, 25/ 27/ 54/ 59 ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ¢ ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਰਾਜਦੀਨ ਥਾਣਾ ਸਿਟੀ ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਸ਼ਹਿਰ ਦੀ ਮੁੱਖ ਦੁਸ਼ਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ 5 ਅਕਤੂਬਰ ਨੂੰ ੂ ਮਿਲਟਰੀ ਗਰਾਊਾਡ ਖੰਨਾ ਵਿਖੇ ਦੁਸ਼ਹਿਰਾ ਮਨਾਇਆ ਜਾਵੇਗਾ | ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਜਾਣਗੇ | ਕਮੇਟੀ ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਅੱਜ ਡੀ.ਏ.ਵੀ ਪਬਲਿਕ ਸਕੂਲ ਖੰਨਾ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਰਾਵਲ ਕਰਾਫ਼ਟ, ਹੈੱਡ ਪਿ੍ੰਟ, ਪੇਪਰ ਫਲਾਵਰ, ਦੁਸ਼ਹਿਰਾ ਸੀਨ ਕਰਾਫਟਿੰਗ, ਪਲੇਅ ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ. ਮੈਡੀਕਲ ਚੌਥੇ ਸਮੈਸਟਰ ਦੇ ਨਤੀਜੇ 'ਚ ਏ.ਐੱਸ. ਕਾਲਜ ਖੰਨਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਆਰ.ਐੱਸ ਝਾਂਜੀ ਨੇ ਦੱਸਿਆ ਕਿ ਇਸ ਨਤੀਜੇ ਵਿਚ ...
• ਕਿਹਾ, ਨਕਲੀ ਦੁੱਧ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਮਲੌਦ, 4 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦੁੱਧ ਉਤਪਾਦਕਾਂ ਨੂੰ ਵੇਰਕਾ ਦੁੱਧ ਸਭਾ ਸੋਮਲਖੇੜੀ ਦੇ ਪ੍ਰਧਾਨ ਬਹਾਦਰ ਸਿੰਘ, ਮੀਤ ਪ੍ਰਧਾਨ ਜਰਨੈਲ ਸਿੰਘ, ਸਿਕੰਦਰ ਸਿੰਘ, ਜਗਵਿੰਦਰ ਸਿੰਘ, ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਭਗਵਾਨ ਵਾਲਮੀਕਿ ਮਹਾਰਾਜ ਦੇ ਪਾਵਨ ਪ੍ਰਗਟ ਦਿਵਸ ਦੇ ਮੌਕੇ 'ਤੇ ਖੰਨਾ ਸ਼ਹਿਰ ਦੇ ਵੱਖ ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਭਗਵਾਨ ਵਾਲਮੀਕਿ ਧਰਮਸ਼ਾਲਾ ਮੰਦਰ ਪ੍ਰਬੰਧਕ ਕਮੇਟੀ ਅਤੇ ਭਾਈਚਾਰੇ ਵੱਲੋਂ ਸਮਾਜ ਸੇਵੀ ...
ਖੰਨਾ, 4 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਚਾਲੀ ਗ੍ਰਾਮ ਹੈਰੋਇਨ ਸਮੇਤ ਦੋ ਸਕੂਟਰੀ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ | ਮਾਮਲੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਬ ਇੰਸਪੈਕਟਰ ਨਛੱਤਰ ਨੇ ਕਿਹਾ ਕਿ ਏ. ਐੱਸ. ਆਈ. ਅਵਤਾਰ ਸਿੰਘ ਪੁਲਿਸ ...
ਡੇਹਲੋਂ, 4 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਲਾਗਲੇ ਪ੍ਰਸਿੱਧ ਨਗਰ ਕਿਲ੍ਹਾ ਰਾਏਪੁਰ ਦੇ ਵਸਨੀਕ ਸੁਖਵੀਰ ਸਿੰਘ ਗਰੇਵਾਲ ਹਾਲ ਵਾਸੀ ਕੈਲਗਰੀ (ਕੈਨੇਡਾ) ਨਿਵਾਸੀ ਦੀ ਧੀ ਹਾਕੀ ਖਿਡਾਰਨ ਪ੍ਰਭਲੀਨ ਕੌਰ ਗਰੇਵਾਲ ਦੀ ਚੋਣ ਫ਼ੀਲਡ ਹਾਕੀ ਕੈਨੇਡਾ ਦੇ ...
ਜੋਧਾਂ, 4 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਵਿਧਾਨ ਸਭਾ ਦੇ ਇਜਲਾਸ ਦੌਰਾਨ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੁੜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਖ਼ਸਤਾ ਹਾਲਤ ਕਾਰਨ ਹੋਣ ਵਾਲੇ ਹਾਦਸਿਆਂ 'ਚ ਹੋ ਰਹੇ ਜਾਨੀ ਤੇ ਮਾਲੀ ਨੁਕਸਾਨ ਦਾ ਮੁੱਦਾ ...
ਮਾਛੀਵਾੜਾ ਸਾਹਿਬ, 4 ਅਕਤੂਬਰ (ਮਨੋਜ ਕੁਮਾਰ)-ਕਿਸੇ ਵੀ ਖੇਤਰ ਦੀ ਖੇਡ ਨੌਜਵਾਨਾਂ ਦੇ ਉੱਜਵਲ ਭਵਿੱਖ ਦਾ ਇੱਕ ਵਧੀਆ ਤੇ ਮਜ਼ਬੂਤ ਪਲੇਟਫ਼ਾਰਮ ਹੁੰਦੀ ਹੈ ਤੇ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਸਪੋਰਟਸ ਨੂੰ ਪ੍ਰਫੁਲਿਤ ਕਰਨ ਲਈ ਆਪਣੇ ਯਤਨ ਤੇਜ਼ ਕਰੇ | ਇਹ ...
ਦੋਰਾਹਾ, 4 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ ਗਿਆ | ਕਾਰਜਕਾਰੀ ਪਿ੍ੰਸੀਪਲ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਕਾਲਜ ਦੇ ਐਨ. ਐੱਸ. ਐੱਸ. ਯੂਨਿਟ, ਇਤਿਹਾਸ ਵਿਭਾਗ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸਾਂਝੇ ...
ਬੀਜਾ, 4 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨਜ਼ਦੀਕ ਪਿੰਡ ਰੁਪਾਲੋਂ ਦੇ ਗੁਰਦੁਆਰਾ ਸ੍ਰੀ ਤਖਤਸਰ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼ ਦੇ ਵਿਸ਼ੇਸ਼ ਸਹਿਯੋਗ ਨਾਲ 2 ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੇ ਅਧਿਆਪਕਾਂ ਦੀ ਮੀਟਿੰਗ ਚੇਅਰਮੈਨ ਸੁਰਿੰਦਰ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ਸਟਾਫ਼ ਨੇ ਖੰਨਾ ਦੇ ਬ੍ਰਾਹਮਣ ਸਮਾਜ ਵਲੋਂ ਬ੍ਰਾਹਮਣ ਸਰਵਹਿੱਤਕਾਰੀ ...
ਮਲੌਦ, 4 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 9 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ...
ਮਲੌਦ, 4 ਅਕਤੂਬਰ (ਸਹਾਰਨ ਮਾਜਰਾ)-ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਅਤੇ ਸਾਹਿਬ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਵਰਕਰ ਸੰਮੇਲਨ 9 ਅਕਤੂਬਰ ...
ਕੁਹਾੜਾ, 4 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਕਾਲਜ ਰਾਮਗੜ੍ਹ ਦੇ ਪਿ੍ੰਸੀਪਲ ਕੁਲਦੀਪ ਕੌਰ ਸਿੱਧੂ ਦੀ ਸੇਵਾ ਮੁਕਤੀ ਮੌਕੇ ਨਿੱਘਾ ਵਿਦਾਇਗੀ ਸਮਾਗਮ ਕਰਾਇਆ ਗਿਆ | ਪਿ੍ੰਸੀਪਲ ਕੁਲਦੀਪ ਕੌਰ ਪਿਛਲੇ 32 ਸਾਲਾਂ ਤੋਂ ਕਾਲਜ ਵਿਖੇ ਪੰਜਾਬੀ ਦੇ ਪ੍ਰੋ. ਵਜੋ ...
ਪਾਇਲ/ਮਲੌਦ, 4 ਅਕਤੂਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਪਿੰਡ ਜੰਡਾਲੀ ਵਿਖੇ ਸਬ ਡਵੀਜ਼ਨ ਸਿਹੌੜਾ ਦੇ ਗੰਨਾ ਉਤਪਾਦਕਾਂ ਦੀ ਇਕ ਗੰਨਾ ਗੋਸ਼ਟੀ ਹੋਈ, ਜਿਸ ਵਿੱਚ ਨਾਹਰ ਖੰਡ ਮਿਲ ਸਲਾਣਾ, ਅਮਲੋਹ ਦੇ ਵੀ. ਪੀ. ਕੇਨ ਸੁਧੀਰ ਕੁਮਾਰ ਅਤੇ ਕੇਨ ਮੈਨੇਜਰ ਰਾਮਬੀਰ ਸਿੰਘ ਰਾਣਾ ਨੇ ...
ਜੌੜੇਪੁਲ ਜਰਗ, 4 ਅਕਤੂਬਰ (ਪਾਲਾ ਰਾਜੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਸਾਬਕਾ ਕੌਮੀ ਜਨਰਲ ਸਕੱਤਰ ਸੋਹਣ ਸਿੰਘ ਭੰਗੂ ਜਰਗ ਨੇ ਜਰਗ ਵਿਖੇ ਗੱਲਬਾਤ ਦੌਰਾਨ ਕਿਹਾ ਕਿ 'ਆਪ' ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫਲਾਪ ਹੋ ਚੁੱਕੀ ਹੈ, ਕਿਉਂਕਿ 'ਆਪ' ...
• ਵਿਧਾਇਕ ਗਿਆਸਪੁਰਾ ਨੇ ਆਪਣੇ ਅਤੇ ਮੁੱਖ ਮੰਤਰੀ ਵਲੋਂ ਕੀਤੀ ਸ਼ਰਧਾਂਜਲੀ ਭੇਟ ਮਲੌਦ, 4 ਅਕਤੂਬਰ (ਸਹਾਰਨ ਮਾਜਰਾ/ ਕੁਲਵਿੰਦਰ ਸਿੰਘ ਨਿਜ਼ਾਮਪੁਰ/ ਦਿਲਬਾਗ ਸਿੰਘ ਚਾਪੜਾ)-ਕਸ਼ਮੀਰ ਘਾਟੀ ਦੇ ਕੁੱਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਜੰਗਲ 'ਚ ਦੇਸ਼ ਦੇ ਦੁਸ਼ਮਣ ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਕੰਪਲੈਕਸ ਵਿਚ ਪ੍ਰਧਾਨ ਭੁਪਿੰਦਰ ਸਿੰਘ ਹਰਿਓਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ ¢ ਇਸ ਮੀਟਿੰਗ 'ਚ ਨੰਬਰਦਾਰ ਯੂਨੀਅਨ ਵਲੋਂ ਨਵੇਂ ਚੁਣੇ ਗਏ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕਿੱਲੀ ...
ਬੀਜਾ, 4 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਟੇਟ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਲਾਨਾ ਕੇਂਦਰੀ ਗੁਰਮਤਿ ਸਮਾਗਮ ਕਰਵਾਇਆ ਗਿਆ¢ ਇਸ ਦੌਰਾਨ 13 ਸਾਲਾਂ ਤੋਂ ...
ਦੋਰਾਹਾ, 4 ਅਕਤੂਬਰ (ਜਸਵੀਰ ਝੱਜ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ ਮੰਡਲ ਯੂਨਿਟ ਦੋਰਾਹਾ ਦੀ ਕਨਵੈੱਨਸ਼ਨ ਅਤੇ ਮੰਡਲ ਯੂਨਿਟ ਦੋਰਾਹਾ ਦੀ ਚੋਣ ਵੀ ਸਰਬਸੰਮਤੀ ਨਾਲ ਅਜ਼ਮੀਲ ਖਾਨ ਕਨਵੀਨਰ ਖੰਨਾ ਸਰਕਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਪ੍ਰਸਤ ...
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)-ਸਥਾਨਕ ਨਗਰ ਨਿਗਮ ਕਮੇਟੀ ਵਲੋਂ ਸਵੱਛ ਭਾਰਤ ਅਭਿਆਨ ਅਧੀਨ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਕੂਲਾਂ ਵਿਚਕਾਰ ਚਾਰਟ ਅਤੇ ਮਾਡਲ ਆਦਿ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ...
ਮਲੌਦ, 4 ਅਕਤੂਬਰ (ਸਹਾਰਨ ਮਾਜਰਾ)-ਸਰਕਾਰੀ ਕੰਨਿਆ ਸਕੂਲ ਸਿਆੜ੍ਹ ਵਿਖੇ ਗੈਸਟ ਵਿਜ਼ਿਟ ਐਕਟੀਵਿਟੀ ਕਰਵਾਈ ਗਈ | ਜਿਸ ਵਿਚ ਖੇਤੀਬਾੜੀ ਅਫ਼ਸਰ ਸਿਆੜ੍ਹ ਡਾ. ਹਰਵਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸਕੂਲੀ ਵਿਦਿਆਰਥਣਾਂ ਨੂੰ ਫ਼ਸਲਾਂ ਦੀ ਸੰਭਾਲ, ...
ਗੁਰੂਸਰ ਸੁਧਾਰ, 4 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਘੁਮਾਣ ਚੱਕ ਸਥਿਤ ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਸਦਕਾ ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਉਤਸ਼ਾਹ ਨਾਲ ਮਨਾਇਆ | ਸਕੂਲੀ ਬੱਚਿਆਂ ...
ਮਾਛੀਵਾੜਾ ਸਾਹਿਬ, 4 ਅਕਤੂਬਰ (ਮਨੋਜ ਕੁਮਾਰ)-ਪਿਛਲੇ ਦਿਨਾਂ ਵਿੱਚ ਹੋਏ ਜ਼ਬਰਦਸਤ ਮੀਂਹ ਦਾ ਅਸਰ ਹੁਣ ਝੋਨੇ ਦੀ ਆਮਦ 'ਤੇ ਨਜ਼ਰ ਆ ਰਿਹਾ ਹੈ ਕਿਉਂਕਿ ਪਿਛਲੇ ਸੀਜ਼ਨਾਂ ਦੌਰਾਨ ਇਨ੍ਹਾਂ ਦਿਨਾਂ ਵਿੱਚ ਜਿੱਥੇ ਲਗਭਗ ਪੂਰੀ ਮੰਡੀ 'ਚ ਝੋਨੇ ਦੀਆਂ ਢੇਰੀਆਂ ਨਜ਼ਰ ਆਉਂਦੀਆਂ ...
ਬੀਜਾ, 4 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਵਿਸ਼ਵ ਧਰਮ ਸੇਵਾ ਸ਼ਾਂਤੀ ਮਿਸ਼ਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਤੇ ਗੁਰਦੁਆਰਾ ਸ੍ਰੀ ਸ਼ਹੀਦ ਸਰ ਸਾਹਿਬ ਪਿੰਡ ਮਾਦਪੁਰ ਦੇ ਮੁੱਖ ਸੇਵਾਦਾਰ ਬਾਬਾ ਪੰਜਾਬ ਸਿੰਘ ਮਾਦਪੁਰ ਵਾਲਿਆਂ ਅਸਥਾਨ ਪਿੰਡ ਮਾਦਪੁਰ ਵਿਖੇ ਫੌਜ ਦੇ ...
ਅਹਿਮਦਗੜ੍ਹ, 4 ਅਕਤੂਬਰ (ਪੁਰੀ)-ਤਹਿਸੀਲ ਅਹਿਮਦਗੜ੍ਹ ਵਿਖੇ ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦਾ ਦੂਜੀ ਵਾਰ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਹਰਵੀਰ ਸਿੰਘ ਢੀਂਡਸਾ ਦਾ ਤਹਿਸੀਲ ਪਹੁੰਚਣ 'ਤੇ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ | ਸੂਬਾ ਪ੍ਰਧਾਨ ਨੇ ਸਾਥੀਆਂ ...
ਬੀਜਾ, 4 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਚਲ ਰਿਹਾ 3 ਦਿਨਾਂ ਸਮਾਗਮ ਸਮਾਪਤ ਹੋਇਆ | ਸਮਾਗਮ ਦਾ ਆਰੰਭ ਅੰਮਿ੍ਤ ਵੇਲੇ ਸਿਮਰਨ, ...
ਬੀਜਾ, 4 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਨਜ਼ਦੀਕੀ ਪਿੰਡ ਬਗ਼ਲੀ ਖ਼ੁਰਦ ਦੇ ਕੋਲ ਬਣੇ ਐੱਫ.ਸੀ.ਆਈ ਦੇ ਗੁਦਾਮਾਂ ਵਿਚਲੀ ਸੁਸਰੀ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹਨ | ਐੱਫ.ਸੀ.ਆਈ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਵਲੋਂ ਸ਼ਿਕਾਇਤ ਕਰਨ ਦੇ ਬਾਵਜੂਦ ...
ਬੀਜਾ, 4 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਪਿੰਡ ਜਟਾਣਾ ਵਿਖੇ ਲਗਾਇਆ ਗਿਆ | ਜਿਸ ਦਾ ਆਗਾਜ਼ ਕਰਦਿਆਂ ਡਾ. ਹਰਪੁਨੀਤ ਕੌਰ ਏ.ਡੀ.ਓ ਦਹਿੜੂ ਨੇ ਕਿਸਾਨਾਂ ਨੂੰ ਪਰਾਲੀ ਵਿਚ ਮੌਜੂਦ ਲਾਹੇਵੰਦ ਤੱਤਾਂ ਬਾਰੇ ਦੱਸਦਿਆਂ ...
ਸਾਹਨੇਵਾਲ, 4 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ¢ ਇਸ ਸਭਾ 'ਚ ਵਿਦਿਆਰਥੀਆਂ ਨੇ ਭਾਸ਼ਨ ਦਿੱਤੇ ¢ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਰਾਮ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX