ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  19 minutes ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  about 1 hour ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  about 1 hour ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 2 hours ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 2 hours ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਬਰਨਾਲਾ

ਟੋਲ ਪਲਾਜ਼ਾ ਪੁਟਾਉਣ ਲਈ ਜਥੇਬੰਦੀਆਂ ਦਾ ਦਿਨ-ਰਾਤ ਪੱਕਾ ਮੋਰਚਾ ਪੱਖੋਂ ਕੈਂਚੀਆਂ ਵਿਖੇ ਜਾਰੀ

ਸ਼ਹਿਣਾ, 4 ਅਕਤੂਬਰ (ਸੁਰੇਸ਼ ਗੋਗੀ)-ਬਰਨਾਲਾ ਬਾਜਾਖਾਨਾ ਰੋਡ ਉੱਪਰ ਪੱਖੋਂ ਕੈਂਚੀਆਂ ਵਿਖੇ ਲੱਗੇ ਹੋਏ ਟੋਲ ਪਲਾਜ਼ੇ ਨੂੰ ਪੁਟਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਦਿਨ-ਰਾਤ ਪੱਕਾ ਮੋਰਚਾ ਜਾਰੀ ਰਿਹਾ | ਧਰਨੇ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ, ਭੋਲਾ ਸਿੰਘ ਛੰਨਾ ਬਲਾਕ ਪ੍ਰਧਾਨ, ਕੁਲਵੰਤ ਸਿੰਘ ਮਾਨ ਜਰਨਲ ਸਕੱਤਰ, ਕਾਲਾ ਸਿੰਘ ਜੈਦ ਪ੍ਰੈਸ ਸਕੱਤਰ, ਬਲਵੰਤ ਸਿੰਘ ਚੀਮਾ, ਪਰਵਿੰਦਰ ਸਿੰਘ ਹੰਡਿਆਇਆ ਆਦਿ ਆਗੂਆਂ ਨੇ ਕਿਹਾ ਕਿ ਬਰਨਾਲਾ ਅਤੇ ਬਠਿੰਡਾ ਜ਼ਿਲੇ੍ਹ ਦੇ ਕਿਸਾਨਾਂ ਵਲੋਂ ਆਰੰਭ ਕੀਤੇ ਹੋਏ ਸੰਘਰਸ਼ ਵਿਚ ਹਰ ਰੋਜ਼ ਪਿੰਡਾਂ ਦੇ ਕਿਸਾਨਾਂ ਦੀ ਵੱਧ ਰਹੀ ਗਿਣਤੀ ਦਰਸਾ ਰਹੀ ਹੈ ਕਿ ਲੁਟੇਰਾ ਟੋਲ ਪਲਾਜ਼ਾ ਕੰਪਨੀ ਦਾ ਟੋਲ ਪਲਾਜ਼ਾ ਪੁਟਾਕੇ ਹੀ ਰਹਿਣਗੇ, ਆਗੂਆਂ ਨੇ ਪੰਜਾਬ ਦੇ ਲੋਕਾਂ ਦੀ ਹੋ ਰਹੀ ਲੁੱਟ ਤੇ ਮੌਜੂਦਾ ਸਰਕਾਰਾਂ ਦੀ ਚੁੱਪ ਨੂੰ ਨਕਾਰਦਿਆਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਮੋਰਚਾ ਜਿੱਤ ਸਕਦੇ ਹਨ ਤਾਂ ਟੋਲ ਪਲਾਜ਼ਾ ਪੁਟਾਉਣਾ ਕੋਈ ਵੱਡੀ ਗੱਲ ਨਹੀ | ਉਨ੍ਹਾਂ ਕਿਹਾ ਕਿ ਸਰਕਾਰਾਂ ਟੋਲ ਪਲਾਜ਼ਿਆ ਰਾਹੀਂ ਵਪਾਰਕ ਘਰਾਨਿਆਂ ਤੋਂ ਪੰਜਾਬ ਦੇ ਲੋਕਾਂ ਦੀ ਸ਼ਰੇ੍ਹਆਮ ਲੁੱਟ ਕਰਵਾ ਰਹੀਆਂ ਹਨ ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ | ਇਸ ਮੌਕੇ ਰਾਮ ਸਿੰਘ ਸ਼ਹਿਣਾ, ਮੱਘਰ ਸਿੰਘ ਖ਼ਾਲਸਾ, ਜੱਗਾ ਸਿੰਘ ਨੀਲੋਂ ਕੋਠੇ, ਟਿੰਕੂ ਭਦੌੜ, ਜਗਸੀਰ ਸਿੰਘ ਸੀਰਾ ਇਕਾਈ ਪ੍ਰਧਾਨ ਸ਼ਹਿਣਾ, ਵਿਸਾਖਾ ਸਿੰਘ, ਸੁਖਦੇਵ ਸਿੰਘ,ਕਮਲ ਅਲਕੜਾ, ਮਿੱਠੂ ਸਿੰਘ ਜੰਗੀਆਣਾ, ਕਰਨੈਲ ਸਿੰਘ ਵਿਧਾਤਾ, ਭੋਲਾ ਸਿੰਘ ਬਦਰੇ ਵਾਲਾ, ਗੁਰਮੇਲ ਸਿੰਘ ਜਗਜੀਤਪੁਰਾ, ਭਿੰਦਾ ਸਿੰਘ ਢਿਲਵਾਂ, ਮਹਿੰਦਰ ਸਿੰਘ ਜੰਡਸਰ, ਬਲਵੀਰ ਸਿੰਘ ਜੰਡਸਰ, ਜਸਵਿੰਦਰ ਸੋਨੀ, ਗੋਗੀ ਚੀਮਾ, ਬਘੇਰਾ ਸਿੰਘ, ਮੇਜਰ ਸਿੰਘ, ਸਾਗਰ ਸਿੰਘ ਉੱਗੋਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ, ਬੇਲਰ ਐਸੋਸੀਏਸ਼ਨ, ਪਰਾਲੀ ਵਰਤਣ ਵਾਲੇ ਉਦਯੋਗਾਂ, ਕੰਬਾਈਨ ਮਾਲਕਾਂ ਤੇ ਨਿਰਮਾਤਾਵਾਂ ਨਾਲ ਮੀਟਿੰਗ

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਜ਼ਿਲ੍ਹੇ ਅੰਦਰ ਪਰਾਲੀ ਨੂੰ ਬਿਨਾਂ ਅੱਗ ਲਗਾਏ ਵੱਖ-ਵੱਖ ਤਰੀਕਿਆਂ ਨਾਲ ਸੰਭਾਲਣ ਅਤੇ ਜ਼ਿਲ੍ਹੇ ਵਿਚ ਉਪਲਬਧ ਸੀ.ਆਰ.ਐਮ. ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਸ੍ਰੀ ਸੁਰੇਸ਼ ਬਾਂਸਲ, ਚੇਅਰਮੈਨ ਸ੍ਰੀ ਰਿਸਵ ਜੈਨ ਅਤੇ ਪਿ੍ੰਸੀਪਲ ਸ੍ਰੀਮਤੀ ਸੀਮਾ ਸਿੰਘ ਦੀ ਅਗਵਾਈ ਹੇਠ ਦੁਸ਼ਹਿਰੇ ਦਾ ਤਿਉਹਾਰ ...

ਪੂਰੀ ਖ਼ਬਰ »

ਵਾਈ.ਐਸ. ਕਾਲਜ ਵਿਖੇ ਸਵੱਛਤਾ ਐਕਸ਼ਨ ਪਲਾਨ ਦੇ ਕੇਂਦਰੀ ਫਲੈਗਸ਼ਿਪ ਪ੍ਰੋਗਰਾਮ ਕਰਵਾਇਆ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਕਾਲਜ ਹੰਡਿਆਇਆ ਵਿਖੇ ਜੀ.ਓ.ਆਈ. ਪ੍ਰਾਜੈਕਟ ਦੀ ਨੋਡਲ ਏਜੰਸੀ ਵਜੋਂ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਰਾਹੀਂ ਲਾਗੂ ਕੀਤੇ ਗਏ ਸਵੱਛਤਾ ਐਕਸ਼ਨ ਪਲਾਨ ਦੇ ਕੇਂਦਰੀ ਫਲੈਗਸ਼ਿਪ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਸੇਂਟ ਜੀ.ਐਸ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਇਕ ਰੋਜ਼ਾ ਵਿੱਦਿਅਕ ਟੂਰ

ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਪਿੰਡ ਤਾਜੋਕੇ ਦੇ ਸੈਂਟ ਜੀ.ਐਸ. ਕਾਨਵੈਂਟ ਸਕੂਲ ਵਲੋਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਇਕ ਦਿਨ ਦਾ ਵਿੱਦਿਅਕ ਟੂਰ ਬਠਿੰਡਾ ਦੇ ਬੀੜ ਤਲਾਬ ਚਿੜੀਆ ਘਰ ਦਾ ਲਾਇਆ ਗਿਆ | ਇਸ ਟੂਰ ਦੌਰਾਨ ਬੱਚਿਆਂ ਨੂੰ ਬਹੁਤ ਕੁਝ ਸਿੱਖਣ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਦਿਨ ਦਿਹਾੜੇ ਸੋਨਾ ਤੇ ਲੱਖਾਂ ਦੀ ਨਕਦੀ ਚੋਰੀ

ਸਹਿਣਾ, 4 ਅਕਤੂਬਰ (ਸੁਰੇਸ਼ ਗੋਗੀ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਜੋਧਪੁਰ ਵਿਖੇ ਦਿਨ ਦਿਹਾੜੇ ਘਰ ਵਿਚ ਦਾਖ਼ਲ ਹੋ ਕੇ ਚੋਰਾਂ ਵਲੋਂ ਸੋਨਾ ਤੇ ਲੱਖਾਂ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਜੋਧਪੁਰ ਵਿਖੇ ਸੁਰਜੀਤ ...

ਪੂਰੀ ਖ਼ਬਰ »

ਪਿੰਡ ਗਹਿਲ ਵਾਸੀ ਟੁੱਟੀਆਂ ਸੜਕਾਂ ਕਾਰਨ ਹਾਲੋ ਬੇਹਾਲ

ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਵੱਡੇ ਘੱਲੂਘਾਰੇ ਦੇ ਸ਼ਹੀਦੀ ਸਾਕੇ ਦੇ ਗਵਾਹ ਇਤਿਹਾਸਕ ਪਿੰਡ ਗਹਿਲ 'ਤੇ ਸਰਕਾਰ ਅਤੇ ਪ੍ਰਸ਼ਾਸਨ ਦੀ ਸਵੱਲੀ ਨਜ਼ਰ ਨਾ ਹੋਣ ਕਾਰਨ ਪਿੰਡ ਦੇ ਲੋਕ ਜਿੱਥੇ ਕਈ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ, ਉੱਥੇ ਪਿਛਲੇ ਸਮੇਂ ਤੋਂ ਪਿੰਡ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ

ਹੰਡਿਆਇਆ, 4 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਕੂਲਰ ਤੋਂ ਕਰੰਟ ਲੱਗਣ ਕਾਰਨ ਇਕ ਸਾਲ ਦੇ ਬੱਚੇ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਗੁਰਸ਼ਬਦ ਸਿੰਘ (1) ਪੁੱਤਰ ਮਲਕੀਤ ਸਿੰਘ ਵਾਸੀ ਧਨੌਲਾ ਖ਼ੁਰਦ ਸਵੇਰੇ ਆਪਣੇ ਘਰ ਵਿਚ ਖੇਡ ਰਿਹਾ ਸੀ ...

ਪੂਰੀ ਖ਼ਬਰ »

ਮਾਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ

ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ)-ਤਪਾ ਰੇਲਵੇ ਸਟੇਸ਼ਨ 'ਤੇ ਇਕ ਔਰਤ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਗੁਰੂ ਗੋਬਿੰਦ ...

ਪੂਰੀ ਖ਼ਬਰ »

ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿਚ ਝੋਨੇ ਦੇ ਸੁਚੱਜੇ ਖ਼ਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਫੂਡ ਸਪਲਾਈ ਅਧਿਕਾਰੀਆਂ, ਖ਼ਰੀਦ ਏਜੰਸੀਆਂ, ਮਾਰਕੀਟ ਕਮੇਟੀ ਤੇ ਮੰਡੀ ਬੋਰਡ ਅਧਿਕਾਰੀਆਂ, ...

ਪੂਰੀ ਖ਼ਬਰ »

ਅਨਮੋਲ ਸਿੰਘ ਗਿੱਲ ਦਾ ਜੰਗੀਆਣਾ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਭਦੌੜ, 4 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੀ.ਆਈ.ਐਸ.ਸੀ.ਈ. ਬੋਰਡ ਦੀਆਂ ਕਲਕੱਤਾ ਵਿਖੇ ਨੈਸ਼ਨਲ ਪੱਧਰ ਦੀਆਂ ਹੋਈਆਂ ਖੇਡਾਂ ਵਿਚ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਅੰਡਰ 19 ਸਾਲ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੂੰ ਝਟਕਾ ਨਿਹਾਲੂਵਾਲ ਇਕਾਈ ਪ੍ਰਧਾਨ ਨਛੱਤਰ ਸਿੰਘ ਨੇ ਦਿੱਤਾ ਅਸਤੀਫ਼ਾ

ਮਹਿਲ ਕਲਾਂ, 4 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ ਜਦੋਂ ਪਿੰਡ ਨਿਹਾਲੂਵਾਲ ਵਿਖੇ ਜਥੇਬੰਦੀ ਦੇ ਇਕਾਈ ਪ੍ਰਧਾਨ ਨਛੱਤਰ ਸਿੰਘ ਨਿਹਾਲੂਵਾਲ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਅਸਤੀਫ਼ਾ ਦੇਣ ਦਾ ...

ਪੂਰੀ ਖ਼ਬਰ »

ਦੀਵਾਲੀ ਮੌਕੇ ਪਟਾਕਿਆਂ ਸੰਬੰਧੀ ਚੈਕਿੰਗ ਕਰਨ ਲਈ ਸੱਤ ਟੀਮਾਂ ਗਠਿਤ

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵੱਖ-ਵੱਖ ਥਾਵਾਂ ਉੱਤੇ ਪਟਾਕਿਆਂ ਸਬੰਧੀ ਚੈਕਿੰਗ ਕਰਨ ਲਈ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ...

ਪੂਰੀ ਖ਼ਬਰ »

ਦੇਸ਼ ਸੇਵਾ 'ਚ ਵੱਡਾ ਯੋਗਦਾਨ ਪਾਉਣ ਵਾਲੇ ਸਾਬਕਾ ਸੈਨਿਕਾਂ ਨੂੰ ਵੀ ਹੁਣ ਚੁਣਨਾ ਪੈ ਰਿਹੈ ਸੰਘਰਸ਼ ਦਾ ਰਾਹ-ਸਾਬਕਾ ਸੈਨਿਕ ਯੂਨੀਅਨ

ਮਹਿਲ ਕਲਾਂ, 4 ਅਕਤੂਬਰ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਯੂਨੀਅਨ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਬੀਤੇ ਸਮੇਂ ਤੋਂ ਯੂਨੀਅਨ ਤੇ ਸਾਬਕਾ ਸੈਨਿਕਾਂ ਦੇ ਹਿਤਾਂ ਵਿਚ ਸੇਵਾਵਾਂ ਤਨਦੇਹੀ ਨਾਲ ਨਿਭਾਉਣ ...

ਪੂਰੀ ਖ਼ਬਰ »

ਗੋਬਿੰਦ ਟੂਰ ਐਂਡ ਟਰੈਵਲਜ਼ ਨੇ ਇਕ ਮਹੀਨੇ ਅੰਦਰ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੋਬਿੰਦ ਟੂਰ ਐਂਡ ਟਰੈਵਲਜ਼ ਬਰਨਾਲਾ ਵਲੋਂ ਲਗਾਤਾਰ ਕੈਨੇਡਾ, ਆਸਟ੍ਰੇਲੀਆ, ਯੂ.ਕੇ. ਸਮੇਤ ਹੋਰ ਦੇਸ਼ਾਂ ਦੇ ਵੱਖ-ਵੱਖ ਵੀਜ਼ੇ ਲਗਵਾਏ ਜਾ ਰਹੇ ਹਨ | ਇਸੇ ਲੜੀ ਨੂੰ ਬਰਕਰਾਰ ਰੱਖਦਿਆਂ ਅੱਜ ਗੋਬਿੰਦ ਟੂਰ ਐਂਡ ਟਰੈਵਲਜ਼ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ...

ਪੂਰੀ ਖ਼ਬਰ »

ਤਿੰਨ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਰ ਕੇ ਫ਼ਾਕੇ ਕੱਟਣ ਲਈ ਮਜਬੂਰ ਹੋਏ ਪੇਂਡੂ ਚੌਕੀਦਾਰ

ਮਹਿਲ ਕਲਾਂ, 4 ਅਕਤੂਬਰ (ਅਵਤਾਰ ਸਿੰਘ ਅਣਖੀ)-ਮਾਲ ਮਹਿਕਮੇ ਅਧੀਨ ਦਿਨ ਰਾਤ ਸੇਵਾਵਾਂ ਨਿਭਾਅ ਰਹੇ ਪਿੰਡਾਂ ਦੇ ਚੌਕੀਦਾਰ ਜੋ ਸਿਰਫ਼ 1250 ਰੁਪਏ ਪ੍ਰਤੀ ਮਹੀਨਾ ਨਿਗੂਣੀ ਤਨਖ਼ਾਹ 'ਤੇ ਪਿੰਡਾਂ ਦੇ ਲੋਕਾਂ ਦੀ 24 ਘੰਟੇ ਸੇਵਾ ਕਰਦੇ ਆ ਰਹੇ ਹਨ, ਪਰ ਜੇਕਰ ਉਹ ਵੀ ਸਮੇਂ ਸਿਰ ਨਾ ...

ਪੂਰੀ ਖ਼ਬਰ »

ਬਰਨਾਲਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਮੀਟਿੰਗ ਹੋਈ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੀ ਮੀਟਿੰਗ ਬਦਲਵੀਂ ਤਰੀਕ ਦਿੱਤੇ ਬਿਨਾਂ ਰੱਦ ਕਰਨ ਤੋਂ ਰੋਹ ਵਿਚ ਆਈਆਂ ਮਜ਼ਦੂਰ ਜਥੇਬੰਦੀਆਂ ਵਲੋਂ 10, 11 ਤੇ 12 ਅਕਤੂਬਰ ਨੂੰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਚੰਨਣਵਾਲ 'ਚ ਕੈਂਪ ਦਾ ਕੀਤਾ ਨਿਰੀਖਣ

ਮਹਿਲ ਕਲਾਂ, 4 ਅਕਤੂਬਰ (ਤਰਸੇਮ ਸਿੰਘ ਗਹਿਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਜਸਵੀਰ ਸਿੰਘ ਔਲਖ ਦੀ ਅਗਵਾਈ ਹੇਠ ਸੁਰੱਖਿਆ ਮਾਤ੍ਰਤਵ ਅਭਿਆਨ ਤਹਿਤ ਜ਼ਿਲ੍ਹਾ ਬਰਨਾਲਾ 'ਚ ਸਿਵਲ ਹਸਪਤਾਲ, ਸੀ.ਐਚ.ਸੀ. ਅਤੇ ਪੀ.ਐਚ.ਸੀ. ਪੱਧਰ 'ਤੇ ਵਿਸ਼ੇਸ਼ ਗਰਭਵਤੀ ਔਰਤਾਂ ਦੇ ਮੈਡੀਕਲ ...

ਪੂਰੀ ਖ਼ਬਰ »

ਮੰਗਤ ਰਾਏ ਨੂੰ ਗੱਲਾ ਮਜ਼ਦੂਰ ਯੂਨੀਅਨ ਦਾ ਪ੍ਰਧਾਨ ਥਾਪਿਆ

ਤਪਾ ਮੰਡੀ, 4 ਅਕਤੂਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਕਾਮਰੇਡ ਨਾਨਕ ਸਿੰਘ ਦੀ ਅਗਵਾਈ ਹੇਠ ਗੱਲਾ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਅੰਦਰਲੀ ਅਨਾਜ ਮੰਡੀ ਵਿਖੇ ਹੋਈ | ਜਿਸ ਵਿਚ ਯੂਨੀਅਨ ਦੇ ਸਮੂਹ ਨੁਮਾਇੰਦਿਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਭਦੌੜ ਅਧੀਨ ਆਉਂਦੇ ਪਿੰਡਾਂ ਵਿਚ ਸਫ਼ਾਈ ਪ੍ਰਬੰਧ ਮੁਕੰਮਲ-ਸਕੱਤਰ ਕੁਲਵਿੰਦਰ ਸਿੰਘ ਭੁੱਲਰ

ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ 1 ਅਕਤੂਬਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਐਲਾਨ ਉਪਰੰਤ ਅਤੇ ਪ੍ਰਬੰਧਕ ਮਾਰਕੀਟ ਕਮੇਟੀ ਉਪ ਮੰਡਲ ਮੈਜਿਸਟ੍ਰੇਟ ਸ: ਗੋਪਾਲ ਸਿੰਘ ਐਸ.ਡੀ.ਐਮ ਬਰਨਾਲਾ ਦੇ ਨਿਰਦੇਸ਼ਾਂ ਤਹਿਤ ਮਾਰਕੀਟ ਕਮੇਟੀ ਭਦੌੜ ਅਧੀਨ ...

ਪੂਰੀ ਖ਼ਬਰ »

ਸਫ਼ਾਈ ਪੱਖੋਂ ਪਿੰਡ ਨੂੰ ਨਿਪੁੰਨ ਬਣਾਉਣ 'ਤੇ ਭੋਤਨਾ ਦੀ ਗ੍ਰਾਮ ਪੰਚਾਇਤ ਸੂਬਾ ਪੱਧਰੀ ਸਮਾਗਮ ਵਿਚ ਸਨਮਾਨਿਤ

ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਰਾਜ ਪੱਧਰੀ ਸਮਾਗਮ 'ਸਵੱਛ ਭਾਰਤ ਦਿਵਸ' ਹੁਸ਼ਿਆਰਪੁਰ ਵਿਖੇ ਮਨਾਇਆ ਗਿਆ | ਜਿਸ ਵਿਚ ਬਰਨਾਲਾ ਜ਼ਿਲੇ੍ਹ 'ਚੋਂ ਮੋਹਰੀ ਪਿੰਡ ਭੋਤਨਾ ਦੀ ਗ੍ਰਾਮ ਪੰਚਾਇਤ ਨੂੰ ਗਿੱਲੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਦੀ ਮਿ੍ਤਕ ਦੇਹ ਖੋਜ ਕਾਰਜਾਂ ਲਈ ਦਾਨ ਕੀਤੀ

ਹੰਡਿਆਇਆ, 4 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਪਾਵਰਕਾਮ ਦੇ ਮੁਲਾਜ਼ਮ ਦੀ ਮਰਨ ਉਪਰੰਤ ਸਰੀਰ ਦਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਸੇਵਾ ਸਿੰਘ, ਗੁਰਜੀਤ ਸਿੰਘ ਧਨੌਲਾ ਅਤੇ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਸਮਾਜਿਕ ਬੁਰਾਈਆਂ ਦਾ ਪੁਤਲਾ ਸਾੜ ਕੇ ਮਨਾਇਆ ਦੁਸਹਿਰਾ

ਭਦੌੜ, 4 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਵਿਲੱਖਣ ਢੰਗ ਨਾਲ ਮਨਾਇਆ ਗਿਆ | ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਆਪਣੇ ਹੱਥੀਂ ਸਮਾਜਿਕ ਬੁਰਾਈਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਰੋਡ ਬਰਨਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਨਰਸਰੀ ਤੋਂ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਦੁਸਹਿਰਾ ਦੇ ਤਿਉਹਾਰ ਨਾਲ ਸਬੰਧਿਤ ਵੱਖ-ਵੱਖ ...

ਪੂਰੀ ਖ਼ਬਰ »

ਕਰੀਬ ਅੱਧੀ ਦਰਜਨ ਨੌਜਵਾਨ ਭਾਜਪਾ 'ਚ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਦੀ ਇਕ ਅਹਿਮ ਮੀਟਿੰਗ ਮੰਡਲ ਪ੍ਧਾਨ ਅਸ਼ੋਕ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਧਾਨ ਰਿਸੀ ਪਾਲ ਖੇਰਾ, ਸੂਬਾ ਕਮੇਟੀ ਮੈਂਬਰ ਅਤੇ ਬਠਿੰਡਾ ...

ਪੂਰੀ ਖ਼ਬਰ »

ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਸੰਸਥਾ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਆਦਮੀ ਪਾਰਟੀ ਦੇ ਆਗੂਆਂ ਨੇ ਐਸ.ਸੀ. ਵਿੰਗ ਦੀ ਇਕਾਈ ਦੀ ਕੀਤੀ ਚੋਣ

ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਹਰ ਵਰਗ ਨੂੰ ਪਹਿਲ ਦੇ ਕੇ ਜਿੱਥੇ ਉਨ੍ਹਾਂ ਦੀ ਭਲਾਈ ਲਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ, ਉੱਥੇ ਬਿਨ੍ਹਾਂ ਵਿਤਕਰੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਕੁਲਵੰਤ ਸਿੰਘ ਕੀਤੂ ਨੇ ਦਰਸ਼ਨ ਸਿੰਘ ਢਿੱਲੋਂ ਤੇ ਜਗਤਾਰ ਸਿੰਘ ਤਾਰੀ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਧਨੌਲਾ, 4 ਅਕਤੂਬਰ (ਚੰਗਾਲ)-ਸ਼੍ਰੋਮਣੀ ਅਕਾਲੀ ਦਲ (ਬ) ਬਰਨਾਲਾ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਵਲੋਂ ਅੱਜ ਟਰੱਕ ਯੂਨੀਅਨ ਧਨੌਲਾ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਢਿੱਲੋਂ ਤੇ ਜਗਤਾਰ ਸਿੰਘ ਤਾਰੀ ਮੰਡਲ ਪ੍ਰਧਾਨ ਬੀ.ਜੇ.ਪੀ. ਧਨੌਲਾ ਦੇ ਪਿਤਾ ਦੀ ਅਚਾਨਕ ਹੋਈ ...

ਪੂਰੀ ਖ਼ਬਰ »

ਰੋਜਵੈਲੀ ਸਕੂਲ ਚੀਮਾ ਵਿਖੇ ਦੁਸਹਿਰੇ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਸਕੂਲ ਮੁਖੀ ਮੈਡਮ ਵੀਰਪਾਲ ਕੌਰ ਦੀ ਅਗਵਾਈ ਵਿਚ ਦਸਹਿਰੇ ਦੇ ਮੱਦੇਨਜ਼ਰ ਜਿੱਥੇ ਵਿਦਿਆਰਥੀਆ ਨੂੰ ਉਕਤ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਗਈ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ 7 ਨੂੰ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਸ਼ਿ੍ਸਟੀਕਰਤਾ ਵਾਲੀਮਿਕ ਸਮਾਜ ਸਾਂਝਾ ਮੰਚ ਪਾਵਨ ਪ੍ਰਗਟ ਉਤਸਵ ਕਮੇਟੀ ਜ਼ਿਲ੍ਹਾ ਬਰਨਾਲਾ ਵਲੋਂ ਸ਼ਿ੍ਸਟੀਕਰਤਾ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਮਿਤੀ 7 ਅਕਤੂਬਰ ਨੂੰ ਸ਼ਿ੍ਸਟੀਕਰਤਾ ਭਗਵਾਨ ਵਾਲੀਮਿਕ ਚੌਕ ...

ਪੂਰੀ ਖ਼ਬਰ »

ਮਦਰ ਟੀਚਰ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਭਗਵਾਨ ਰਾਮ ਜੀ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਇਕਾਈ ਚੁਹਾਣਕੇ ਖ਼ੁਰਦ ਦੀ ਸਰਬਸੰਮਤੀ ਨਾਲ ਚੋਣ

ਮਹਿਲ ਕਲਾਂ, 4 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਚੁਹਾਣਕੇ ਖ਼ੁਰਦ ਦੀ ਚੋਣ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਕਿਹਾ ...

ਪੂਰੀ ਖ਼ਬਰ »

-ਮਾਮਲਾ ਗਰੀਬ ਔਰਤ ਦੀ ਲੜਕੀ ਨਾਲ ਹੋਏ ਜਬਰ ਜਨਾਹ ਦਾ-

ਪੀੜਤ ਮਹਿਲਾ ਨੇ ਖੜਕਾਇਆ ਐਸ.ਸੀ. ਕਮਿਸ਼ਨ ਦਾ ਦਰਵਾਜ਼ਾ

ਬਰਨਾਲਾ, 4 ਅਕਤੂਬਰ (ਰਾਜ ਪਨੇਸਰ)-ਸਥਾਨਕ ਸ਼ਹਿਰ ਦੇ ਚਰਚਿਤ ਦਲਿਤ ਵਰਗ ਨਾਲ ਸਬੰਧਿਤ ਨਗਰ ਕੌਂਸਲ ਬਰਨਾਲਾ ਦੇ ਬਾਹਰ ਚਾਹ ਦੀ ਰੇਹੜੀ ਲਗਾਉਣ ਵਾਲੀ ਗਰੀਬ ਔਰਤ ਦੀ ਲੜਕੀ ਨਾਲ ਹੋਏ ਜਬਰ ਜਨਾਹ ਦਾ ਮਾਮਲਾ ਮੁੜ ਭਖਦਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਪੀੜਤ ਦਲਿਤ ...

ਪੂਰੀ ਖ਼ਬਰ »

ਖੁੱਡੀ ਨਾਕਾ ਰੇਲਵੇ ਪੁਲ ਅੰਡਰਪਾਸ ਐਕਸ਼ਨ ਕਮੇਟੀ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)-ਖੁੱਡੀ ਨਾਕਾ ਰੇਲਵੇ ਪੁਲ ਅੰਡਰਪਾਸ ਐਕਸ਼ਨ ਕਮੇਟੀ ਦਾ ਵਫ਼ਦ ਐਸ.ਡੀ.ਐਮ. ਬਰਨਾਲਾ ਨੂੰ ਮਿਲਿਆ | ਖੁੱਡੀ ਨਾਕੇ 'ਤੇ ਰੇਲਵੇ ਪੁਲ ਹੇਠ ਅੰਡਰਪਾਸ ਬਣਾਉਣ ਵਾਲੇ ਮਸਲੇ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ | ਐਕਸ਼ਨ ਕਮੇਟੀ ਆਗੂਆਂ ਡਾ: ...

ਪੂਰੀ ਖ਼ਬਰ »

ਪਿੰਡ ਅਮਰਗੜ੍ਹ ਵਿਖੇ ਕੈਂਸਰ ਰੋਕੂ ਜਾਗਰੂਕਤਾ ਤੇ ਜਾਂਚ ਕੈਂਪ ਲਗਾਇਆ

ਧਨੌਲਾ, 4 ਅਕਤੂਬਰ (ਚੰਗਾਲ)-ਟਾਟਾ ਮੈਮੋਰੀਅਲ ਸੈਂਟਰ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਵਲੋਂ ਕੈਂਸਰ ਰੋਕੂ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਡਾ: ਨਵਜੋਤ ਸਿੰਘ ਕਾਲੜਾ ਨੇ ਆਪਣੇ ਕਰ ਕਮਲਾਂ ਨਾਲ ਉਦਘਾਟਨ ਕੀਤਾ | ਇਸ ਕੈਂਪ ਵਿਚ ਡਾ: ਬੰਧੀਤਾ ਭਾਵਾ ਹੈੱਡ ...

ਪੂਰੀ ਖ਼ਬਰ »

ਪਿੰਡ ਦੀਵਾਨਾ ਦਾ ਕਬੱਡੀ ਖੇਡ ਮੇਲਾ ਅਮਿੱਟ ਪੈੜਾਂ ਛੱਡਦਾ ਸਮਾਪਤ

ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਡੇਰਾ ਬਾਬਾ ਭਜਨ ਸਿੰਘ ਜੀ ਪਿੰਡ ਦੀਵਾਨਾ ਵਲੋਂ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਜੰਗ ਸਿੰਘ ਦੀਵਾਨਾ ਦੀ ਅਗਵਾਈ ਹੇਠ ਪਿੰਡ ਦੀਵਾਨਾ ਵਿਖੇ ਗ੍ਰਾਮ ਪੰਚਾਇਤ, ਐਨ.ਆਰ.ਆਈਜ਼ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX