ਸ਼ਾਹਬਾਦ ਮਾਰਕੰਡਾ, 4 ਅਕਤੂਬਰ (ਅਵਤਾਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਯੁਵਾ ਸੂਬਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਸੀਨੀਅਰ ਆਗੂ ਕੰਵਲਜੀਤ ਸਿੰਘ ਅਜਰਾਣਾ ਨੇ ਹਰਿਆਣਾ ਦੀ ਸਿੱਖ ਸੰਗਤ ਦੇ ਆਪਣੇ ਨਾਲ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਹਰਿਆਣਾ ਵਿਚ ਚੋਣਾ ਲੜਨ ਲਈ ਕਿਹਾ ਹੈ | ਉਹ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਵਲੋਂ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਦੀ ਆਮਦਨ ਸਿਰਫ਼ 44 ਕਰੋੜ ਰੁ. ਸਾਲਾਨਾ ਹੋਣ ਦੇ ਬਿਆਨ ਨੂੰ ਗੁੰਮਰਾਹਕੁਨ ਕਰਾਰ ਦਿੰਦਿਆਂ ਦੱਸਿਆ ਕਿ ਹਰਿਆਣਾ ਅੰਦਰ ਗੁਰਦੁਆਰਾ ਸਾਹਿਬਾਨਾਂ ਦੇ ਨਾਂਅ ਕਰੀਬ 6000 ਏਕੜ ਜ਼ਮੀਨ ਹੈ | ਇਸ ਤੋਂ ਇਲਾਵਾ ਵੱਖ-ਵੱਖ ਵਿੱਦਿਅਕ ਅਦਾਰੇ, ਟਰੱਸਟ ਅਤੇ ਗੁਰਦੁਆਰਾ ਸਾਹਿਬਾਨ ਹਨ, ਜਿਥੋਂ ਸਾਲਾਨਾ 400 ਕਰੋੜ ਰੁ. ਦੀ ਆਮਦਨ ਹੁੰਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਆਮਦਨ ਹੀ 44 ਕਰੋੜ ਰੁ ਹੈ ਤਾਂ ਖ਼ਰਚਾ ਚਲਾਉਣਾ ਮੁਸ਼ਕਿਲ ਹੋ ਜਾਵੇਗਾ | ਅਜਿਹੀ ਸਥਿਤੀ ਵਿਚ ਸ਼੍ਰੋਮਣੀ ਕਮੇਟੀ ਨੂੰ ਘਾਟੇ ਦਾ ਸੌਦਾ ਛੱਡ ਕੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਨੂੰ ਵੱਖਰੀ ਕਮੇਟੀ ਦੇ ਹਵਾਲੇ ਕਰਨਾ ਚਾਹੀਦਾ ਹੈ | ਅਜਰਾਣਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਹਰਿਆਣਾ ਕਮੇਟੀ ਦੇ ਗਠਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਰੀਵਿਊ ਪਟੀਸ਼ਨ ਪਾਉਣ ਦੀ ਗੱਲ ਕਰ ਰਹੇ ਹਨ, ਜਦਕਿ 8 ਸਾਲ ਪਹਿਲਾਂ ਵੀ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਭੇਟਾਂ ਦੇ ਰੂਪ 'ਚ ਵਕੀਲਾਂ 'ਤੇ ਕਰੋੜਾਂ ਰੁ. ਖ਼ਰਚਣ ਦੇ ਬਾਵਜੂਦ ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਗਤ 'ਚ ਜਾ ਕੇ ਫ਼ਤਵਾ ਲੈਣ ਦਾ ਸੁਝਾਅ ਦਿੱਤਾ | ਅਜਰਾਣਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੂੰ ਛੱਡ ਕੇ ਕਿਸੇ ਵੀ ਸਿੱਖ ਜਥੇਬੰਦੀ ਨੇ ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਇਤਰਾਜ਼ ਨਹੀਂ ਕੀਤਾ | ਇਸ ਲਈ ਸ਼੍ਰੋਮਣੀ ਕਮੇਟੀ ਨੂੰ ਵੀ ਆਪਣੀ ਜ਼ਿੱਦ ਤਿਆਗ ਕੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਇਥੋਂ ਦੀ ਸੰਗਤ ਨੂੰ ਸੌਂਪਣੀ ਚਾਹੀਦੀ ਹੈ | ਇਸ ਮੌਕੇ ਇੰਦਰਜੀਤ ਸਿੰਘ ਕਰਨਾਲ, ਤੇਜਿੰਦਰ ਸਿੰਘ ਮੱਕੜ, ਅਵਤਾਰ ਸਿੰਘ, ਜਗਜੀਤ ਸਿੰਘ ਸਮੇਤ ਸਿੱਖ ਸੰਗਤਾਂ ਹਾਜ਼ਰ ਸਨ |
ਨਰਾਇਣਗੜ੍ਹ, 4 ਅਕਤੂਬਰ (ਪੀ. ਸਿੰਘ)-'ਆਪ' ਆਗੂ ਗੁਰਪਾਲ ਸਿੰਘ ਦੀ ਅਗਵਾਈ ਹੇਠ 'ਸਿੱਖਿਆ ਬਚਾਓ ਸਾਈਕਲ ਯਾਤਰਾ' ਕੱਢੀ ਗਈ | ਇਹ ਯਾਤਰਾ ਨਰਾਇਣਗੜ੍ਹ ਵਿਧਾਨ ਸਭਾ ਹਲਕੇ ਦੇ ਕਈ ਪਿੰਡਾਂ 'ਚੋਂ ਲੰਘਦੀ ਹੋਈ ਸ਼ਹਿਜ਼ਾਦਪੁਰ, ਪਾਪੌਲੀ, ਚਤਾਨ, ਕੱਕੜ ਮਾਜਰਾ, ਰਾਮਪੁਰ, ...
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)-ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਮੇਂ ਸਿਰ ਕਰਵਾਉਣਾ ਹਰ ਚੁਣੀ ਹੋਈ ਸਰਕਾਰ ਦੀ ਪਹਿਲ ਹੁੰਦੀ ਹੈ ਕਿਉਂਕਿ ਗ੍ਰਾਮ ਪੰਚਾਇਤ ਨੂੰ ਲੋਕਤੰਤਰ ਦੀ ਪਹਿਲੀ ਇਕਾਈ ਮੰਨਿਆ ਜਾਂਦਾ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ...
ਯਮੁਨਾਨਗਰ, 4 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਆਡੀਟੋਰੀਅਮ ਵਿਖੇ ਟੈਲੰਟ ਸ਼ੋਅ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥਣਾਂ ਨੇ ਡਾਂਸ, ਭਾਸ਼ਣ, ਕਵਿਤਾ ਉਚਾਰਨ, ਗਾਇਨ, ਇੰਸਟਰੂਮੈਂਟਲ, ਪੇਂਟਿੰਗ, ਮੋਨੋ ਐਕਟਿੰਗ ਅਤੇ ਕੁਇਜ਼ ਮੁਕਾਬਲੇ ਵਿਚ ...
ਗੂਹਲਾ ਚੀਕਾ, 4 ਅਕਤੂਬਰ (ਓ.ਪੀ. ਸੈਣੀ)-ਨਵਰਾਤਰਿਆਂ ਦੇ ਚੱਲਦਿਆਂ ਦੁਰਗਾ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਮਹਾਗੌਰੀ ਦੀ ਪੂਜਾ ਦੇ ਸ਼ੁਭ ਮੌਕੇ 'ਤੇ ਸੀਵਨ ਨਗਰ 'ਚ 'ਜੈ ਦਾਦਾ ਖੇੜਾ ਜਾਗਰਣ ਕਮੇਟੀ' ਵਲੋਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਜਿਸ ਵਿਚ ਉੱਘੇ ਸਮਾਜ ਸੇਵੀ, ਭਾਜਪਾ ...
ਗੂਹਲਾ ਚੀਕਾ, 4 ਅਕਤੂਬਰ (ਓ.ਪੀ. ਸੈਣੀ)-ਪਿੰਡ ਬੌਪੁਰ 'ਚ ਸੁੱਤੇ ਪਏ ਬੱਚੇ ਨੂੰ ਸੱਪ ਨੇ ਡੰਗ ਲੈਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੱਚੇ ਨੂੰ ਤੁਰੰਤ ਕੈਥਲ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਜਿੱਥੇ ਡਾਕਟਰ ਉਸ ਦੀ ਜਾਨ ਬਚਾਉਣ ਦੀ ਪੂਰੀ ...
ਯਮੁਨਾਨਗਰ, 4 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਵਰਾਜ਼ ਪਬਲਿਕ ਸਕੂਲ ਦਾਮਲਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਕਰਵਾਏ ਪ੍ਰੋਗਰਾਮ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੁਸਹਿਰੇ ਦੇ ਤਿਉਹਾਰ ਸੰਬੰਧੀ ਭਾਸ਼ਣ ਪੇਸ਼ ਕੀਤੇ | ਇਸ ...
ਗੂਹਲਾ ਚੀਕਾ, 4 ਅਕਤੂਬਰ (ਓ.ਪੀ. ਸੈਣੀ)-ਏ.ਵੀ. ਵਿਦਿਆ ਮੰਦਿਰ ਦੇ ਵਿਹੜੇ 'ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਰਾਮ, ਸੀਤਾ, ਲਕਸ਼ਮਣ ਦੀ ਝਾਕੀ ਪੇਸ਼ ਕੀਤੀ | ਚੌਥੀ ਜਮਾਤ ਦੇ ਵਿਦਿਆਰਥੀ ਰਾਮ ਬਣੇ ਨੇ ...
ਫ਼ਤਿਹਾਬਾਦ, 4 ਅਕਤੂਬਰ (ਹਰਬੰਸ ਸਿੰਘ ਮੰਡੇਰ)-ਫ਼ਤਿਹਾਬਾਦ ਦੇ ਵਿਧਾਇਕ ਦੂੜਾ ਰਾਮ ਨੇ ਕਿਹਾ ਹੈ ਕਿ ਅਨਾਜ ਮੰਡੀ 'ਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਫ਼ਸਲ ਸਮੇਂ ਸਿਰ ਚੁਕਾਈ ਜਾਵੇ ਇਸ ...
ਸਿਰਸਾ, 4 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਮਾਤਾ ਹਰਕੀ ਦੇਵੀ ਸਕੂਲ ਦੇ 26 ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਰਾਜ ਪੱਧਰ ਲਈ ਚੁਣੇ ਗਏ ਹਨ¢ ਸਕੂਲ ਦੀ ਪਿ੍ੰਸੀਪਲ ਡਾ. ਕੁਲਦੀਪ ਕÏਰ ਆਨੰਦ ਨੇ ਦੱਸਿਆ ਕਿ ਔਢਾਂ ਸੈਕਸ਼ਨ ਦੇ ਸਾਰੇ ...
ਫ਼ਤਿਹਾਬਾਦ, 4 ਅਕਤੂਬਰ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਪਿੰਡ ਬੀਗੜ ਦੇ ਸਰਕਾਰੀ ਸਕੂਲ 'ਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਵਿਭਾਗ ਦੇ ਕਲਾਕਾਰਾਂ ਨੇ ਵਿਦਿਆਰਥੀਆਂ ਨੂੰ ਜਿੱਥੇ ਇੱਕ ਪਾਸੇ ਪਾਣੀ ਦੀ ਬਚਤ ...
ਗੂਹਲਾ ਚੀਕਾ, 4 ਅਕਤੂਬਰ (ਓ.ਪੀ. ਸੈਣੀ)-ਵਿਜੀਲੈਂਸ ਵਿਭਾਗ ਕੁਰੂਕਸ਼ੇਤਰ ਨੇ ਅੱਜ ਛਾਪਾ ਮਾਰ ਕੇ ਚੀਕਾ ਥਾਣੇ 'ਚ ਕੰਮ ਕਰਦੇ ਏ.ਐੱਸ.ਆਈ. ਸੁਖਬੀਰ ਸਿੰਘ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ | ਜਦੋਂ ਕਿ ਕਥਿਤ ਤੌਰ 'ਤੇ ਉਸ ਦਾ ਇਕ ਸਾਥੀ ...
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁ. ਦਾ ਨੁਕਸਾਨ ਹੋ ਗਿਆ | ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬਿ੍ਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਭਾਰੀ ...
ਸ਼ਾਹਬਾਦ ਮਾਰਕੰਡਾ, 4 ਅਕਤੂਬਰ (ਅਵਤਾਰ ਸਿੰਘ)-ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਬੀ. ਐੱਡ. ਦੂਜੇ ਸਾਲ ਦੇ ਐਲਾਨੇ ਗਏ ਨਤੀਜੇ 'ਚ ਸਰਦਾਰ ਚੰਨਣ ਸਿੰਘ ਘੁੰਮਣ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਆਰ. ਐੱਸ. ਘੁੰਮਣ ਨੇ ਦੱਸਿਆ ਕਿ ਕਾਲਜ ਦੀ ...
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਇਤਿਹਾਸ 'ਚ ਪਹਿਲੀ ਵਾਰ ਕੈਂਸਰ ਦੇ ਹਰ ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਣਗੇ | ਵਰਲਡ ਕੈਂਸਰ ਕੇਅਰ ਦੇ ਸੰਸਥਾਪਕ ਤੇ ਵਿਸ਼ਵ ਪ੍ਰਸਿੱਧ ਕੈਂਸਰ ਸਪੈਸ਼ਲਿਸਟ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਸਮੁੱਚੀ ਟੀਮ 8 ...
ਕਰਨਾਲ, 3 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੀਨੀਅਰ ਸਿਟੀਜ਼ਨਜ਼ ਮੰਚ ਵਲੋਂ ਮੰਚ ਦੇ ਅਹਾਤੇ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਲਈ ਭੂਮੀ ਪੂਜਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਸਿਟੀਜ਼ਨਜ਼ ਮੰਚ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ...
ਫ਼ਤਿਹਾਬਾਦ, 4 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲੇ੍ਹ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼ਿਲ੍ਹਾ ਕੁਲੈਕਟਰ ਜਗਦੀਸ਼ ਸ਼ਰਮਾ ਨੇ 9 ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤੇ ਹਨ | ਤਿੰਨ ਡਿਊਟੀ ਮੈਜਿਸਟਰੇਟ ਰਿਜ਼ਰਵ ਰੱਖੇ ਗਏ ਹਨ, ਜਿਨ੍ਹਾਂ ਦੀ ਨਿਯੁਕਤੀ ...
ਭਿੱਖੀਵਿੰਡ, 4 ਅਕਤੂਬਰ (ਬੌਬੀ)¸ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਭਿੱਖੀਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਚ ਪੜ੍ਹਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਨੂੰ ਸਕੂਲ ਦੇ ਅੰਦਰ ਕਲਾਸ 'ਚ ਦਾਖ਼ਲ ਹੋ ਕੇ ਸਕੂਲ ਅਧਿਆਪਕਾਂ ਦੀ ਹਾਜ਼ਰੀ ਵਿਚ ਤੇਜਧਾਰ ...
ਤਰਨ ਤਾਰਨ, 4 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ...
ਤਰਨ ਤਾਰਨ, 4 ਅਕਤੂਬਰ (ਇਕਬਾਲ ਸਿੰਘ ਸੋਢੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਪੰਡੋਰੀ ...
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਦਸਹਿਰਾ ਗਰਾਊਡ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਰਾਵਣ ਅਤੇ ਕੁੰਭਕਰਨ ਦੇ 100 ਫੁੱਟ ਤਿਆਰ ਕੀਤੇ ਗਏ ਪੁਤਲਿਆਂ ਨੂੰ ਅਗਨ ਭੇਟ ...
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)¸ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਬਰਸੀ 'ਤੇ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਕੌਮੀ ਕਿਸਾਨ ਯੂਨੀਅਨ ਦੇ ...
ਤਰਨ ਤਾਰਨ, 4 ਅਕਤੂਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਦਾ ਕੰਜ਼ਰਵੈਂਸੀ (ਟੀ.ਐੱਨ.ਸੀ.) ਵਲੋਂ ਪੰਜਾਬ ਵਿਚ ਚਲਾਏ ਜਾ ਰਹੇ ਪ੍ਰਾਜੈਕਟ ਪ੍ਰਮੋਟਿੰਗ ਰੀਜੈਨਰੇਟਿਵ ਐਡ ਨੋ ਬਰਨ ਐਗਰੀਕਲਚਰ ...
ਪੱਟੀ, 4 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੰਯੁਕਤ ਕਿਸਾਨ ਮੋਰਚੇ ਦੀ ਤਰਜ 'ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਭਜਨ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਕਾਰਜ ਸਿੰਘ ਕੈਰੋਂ, ਕੌਮੀ ਕਿਸਾਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਕਲਸੀ, ...
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਭਰ ਵਿਚ ਤਿੰਨ ਘੰਟੇ ਲਈ ਰੇਲਾਂ ਦੇ ਚੱਕੇ ਜਾਮ ਕੀਤੇ ਗਏ ਉੱਥੇ ਤਰਨ ਤਾਰਨ ਜ਼ਿਲ੍ਹੇ ਅੰਦਰ ਤਰਨ ਤਾਰਨ, ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਵਿਖੇ ਰੇਲਾਂ ਦਾ ਚੱਕਾ ਜਾਮ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤ ਸਰਕਾਰ ਦੇ ਕੈਬਨਿਟ ਸੈਕਟਰੀਏਟ ਡੀ. ਬੀ. ਟੀ. ਮਿਸ਼ਨ ਵਲੋਂ ਸੈਸ਼ਨ 2022-23 ਦੌਰਾਨ ਪ੍ਰੀ-ਮੈਟਿ੍ਕ ਸਕਾਲਰਸ਼ਿਪ ਫਾਰ ਮਨਿਓਰਿਟੀ ਸਕੀਮ ਅਧੀਨ ਫਾਰਮ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ ਅਤੇ ਹੁਣ ...
ਐੱਸ. ਏ. ਐੱਸ. ਨਗਰ, 4 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 8ਵੀਂ ਸ਼੍ਰੇਣੀ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ...
ਜਲੰਧਰ, 4 ਅਕਤੂਬਰ (ਰਣਜੀਤ ਸਿੰਘ ਸੋਢੀ)-ਐਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ ਤੇ ਕਾਰਜਕਾਰੀ ਪ੍ਰਧਾਨ ਕਿ੍ਸ਼ਨ ਸਿੰਘ ਦੁੱਗਾ ਦੀ ਅਗਵਾਈ 'ਚ ਪੈੱ੍ਰਸ ਕਲੱਬ ਜਲੰਧਰ 'ਚ ਪੱਤਰਕਾਰ ਵਾਰਤਾ ਦੌਰਾਨ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ...
ਚੰਡੀਗੜ੍ਹ, 4 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਕਿਹਾ, ਦੁਸਹਿਰੇ ਦੇ ਸ਼ੁੱਭ ਮੌਕੇ 'ਤੇ, ...
ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕਥਿਤ ਤੌਰ 'ਤੇ ਦੋਹਰਾ ਸੰਵਿਧਾਨ ਰੱਖ ਕੇ ਧੋਖਾਧੜੀ ਕਰਨ ਸੰਬੰਧੀ ਹੁਸ਼ਿਆਰਪੁਰ ਦੀ ਅਦਾਲਤ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਚੱਲ ਰਹੇ ਕੇਸ ਨੂੰ ਰੱਦ ਕਰਨ ਲਈ ਪਾਰਟੀ ਵਲੋਂ ਪਾਈ ਅਰਜ਼ੀ ਅਦਾਲਤ ...
ਮੋਗਾ, 4 ਅਕਤੂਬਰ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਦੇ ਬਾਘਾ ਪੁਰਾਣਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਤਰਲੋਚਨ ਸਿੰਘ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਕੀਤੀ ਹੋਈ ਨਾਕਾਬੰਦੀ ਦੌਰਾਨ ਕਿ ਕਾਰ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ...
ਫ਼ਤਹਿਗੜ੍ਹ ਸਾਹਿਬ, 4 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ 'ਚੋਂ 2015 ਦੌਰਾਨ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਿੱਖ ਸਦਭਾਵਨਾ ਦਲ ...
ਸੰਗਰੂਰ, 4 ਅਕਤੂਬਰ (ਧੀਰਜ ਪਸ਼ੌਰੀਆ)-ਕੌਮੀ ਸਿੱਖਿਆ ਨੀਤੀ 2020 ਨੇ ਅੱਜ ਕਈ ਸਰਕਾਰੀ ਸਕੂਲਾਂ ਦੀ ਹੌਂਦ ਨੂੰ ਖ਼ਤਰੇ 'ਚ ਪਾ ਦਿੱਤਾ ਹੈ ਅਤੇ ਇਹ ਨੀਤੀ ਸਿੱਖਿਆ ਦੇ ਮੁਕੰਮਲ ਨਿੱਜੀਕਰਨ ਅਤੇ ਵਪਾਰੀਕਰਨ ਵੱਲ ਸੇਧਤ ਹੈ | ਇਹ ਪ੍ਰਗਟਾਵਾ ਕਰਦਿਆਂ ਅਧਿਆਪਕ ਦਲ ਦੇ ਸੂਬਾ ...
ਚੰਡੀਗੜ੍ਹ, 4 ਅਕਤੂਬਰ (ਪਰਵਾਨਾ) -ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੇ ਮੰਗ ਕੀਤੀ ਹੈ ਕਿ ਪੰਜਾਬ ਦਾ ਹਿੱਸਾ ਰਹੇ ਹਰਿਆਣਾ ਦੇ ਸਾਰੇ ਸਕੂਲਾਂ 'ਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਜਾਏ ਤੇ ਇਸ ਸਮੇਂ ਰਾਜ ਵਿਧਾਨ ਸਭਾ ਵਿਚ ...
ਫ਼ਰੀਦਕੋਟ, 4 ਅਕਤੂਬਰ (ਸਤੀਸ਼ ਬਾਗ਼ੀ) - ਸਥਾਨਕ ਮਹਾਤਮਾਂ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰੋੜਾ ਮਹਾਂ ਸਭਾ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬੁੱਤ 'ਤੇ ਫ਼ੁੱਲ ਮਾਲਾਵਾਂ ਅਰਪਿਤ ਕਰਕੇ ਗਾਂਧੀ ਜੀ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ ...
ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਸ/ਡ ਜੈਤੋ ਦੇ ਪ੍ਰਧਾਨ ਗਗਨਦੀਪ ਸਿੰਘ ਅਤੇ ਜਰਨਲ ਸਕੱਤਰ ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਬਿਜਲੀ ਦਫ਼ਤਰ ਵਿਖੇ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਅਤੇ ਸਰਕਾਰ ਵਿਰੁੱਧ ਜੰਮ੍ਹਕੇ ਭੜਾਸ ...
ਸਾਦਿਕ, 4 ਅਕਤੂਬਰ (ਆਰ. ਐਸ. ਧੁੰਨਾ) - ਸਾਦਿਕ ਸੈਂਟਰ ਨਾਲ ਸਬੰਧਿਤ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਸਕੂਲੀ ਖੇਡਾਂ ਜੋ ਸਾਦਿਕ ਵਿਖੇ ਜਸਵਿੰਦਰ ਸਿੰਘ ਔਲਖ ਸੈਂਟਰ ਹੈੱਡ ਟੀਚਰ ਦੀ ਨਿਗਰਾਨੀ ਹੇਠ ਹੋਈਆਂ ਸਨ 'ਚੋਂ ਜਿੱਤ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ) - ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫ਼ਰੀਦਕੋਟ ਵਿਖੇ ਹੋਏ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 'ਚ ਟਹਿਣਾ ...
ਬਰਗਾੜੀ, 4 ਅਕਤੂਬਰ (ਲਖਵਿੰਦਰ ਸ਼ਰਮਾ) - ਪਿੰਡਾਂ ਦੇ ਖੇਤਾਂ 'ਚੋਂ ਦੀ ਲੰਘ ਰਹੇ ਰਜਬਾਹਿਆਂ ਜਾਂ ਸੇਮ ਨਾਲਿਆਂ ਉੱਪਰ ਅਜੇ ਵੀ ਬਹੁਤ ਸਾਰੇ ਪੁਲ ਘੋਨੇ ਅਤੇ ਤੰਗ ਹਨ, ਜਿਸ ਕਾਰਨ ਇਥੋਂ ਲੰਘਣ ਸਮੇਂ ਹਰ ਸਮੇਂ ਕਿਸੇ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ...
ਫ਼ਰੀਦਕੋਟ, 4 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ 'ਚ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਲੋਗਨ ...
ਫ਼ਰੀਦਕੋਟ, 4 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ) - ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਕਰਮਚਾਰੀਆਂ ਵਲੋਂ 4 ਤੇ 6 ਅਕਤੂਬਰ ਨੂੰ ਦੋ ਦਿਨ ਲਈ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਯੂਨੀਅਨ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ...
ਬਰਗਾੜੀ, 4 ਅਕਤੂਬਰ (ਲਖਵਿੰਦਰ ਸ਼ਰਮਾ) - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਮ ਸਿੰਘ ਪ੍ਰੇਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਧਰਮ ਨਿਰਪੱਖ ਪਾਰਟੀ ਹੈ ਅਤੇ ਇਹ ਪਾਰਟੀ ਹੀ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਕੁਝ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ) - ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਹੁੱਕੀ ਚੌਕ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਗੁਰਿਦੱਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ...
ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਸਮੇਤ ਮਾਲਵੇ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਨੇੜਲੇ ਪਿੰਡਾਂ ਦੇ ਖੇਤਾਂ ਵਿਚੋਂ ਹੁਣ ਤੱਕ ਅਣਪਛਾਤੇ ਮੋਟਰ ਚੋਰ ਗਰੋਹ ਵਲੋਂ 100 ਤੋਂ ਵੱਧ ਮੋਟਰਾਂ ਚੋਰੀ ਕੀਤੇ ਜਾਣ ਦੇ ਬਾਵਜੂਦ ਪੁਲਿਸ ...
ਨਵੀਂ ਦਿੱਲੀ, 4 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਸਰਕਾਰ ਦੇ ਕਿਸੇ ਵੀ ਮੰਤਰੀ ਦਾ ਗਾਂਧੀ ਜਯੰਤੀ ਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ 'ਤੇ ਰਾਜਘਾਟ 'ਤੇ ਨਾ ...
ਸਿਰਸਾ, 4 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਸੈਂਟ ਜ਼ੇਵੀਅਰ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ¢ ਸਾਰੇ ਬੱਚੇ ਰਾਮ ਤੇ ਵਾਨਰ ਸੈਨਾ ਦੇ ਮਖÏਟੇ ਵਿੱਚ ਬਹੁਤ ਵਧੀਆ ਲੱਗ ਰਹੇ ਸਨ¢ ...
ਨਵੀਂ ਦਿੱਲੀ, 4 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਹੈਰਾਨੀਜਨਕ ਦਾਅਵਾ ਕਰਦੇ ਹੋਏ ਦੋਸ਼ ਲਾਇਆ ਕਿ ਸਰਨਾ ਭਰਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...
ਸਿਰਸਾ, 4 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਗਊ ਰੱਖਿਅਕਾਂ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਪਹੁੰਚ ਕੇ ਸ਼ਹਿਰ ਵਿੱਚ ਗਾਵਾਂ ਦੀ ਦੁਰਦਸ਼ਾ, ਲੰਪੀ ਵਾਇਰਸ ਦੀ ਬਿਮਾਰੀ ਤੋਂ ਪੀੜਤ ਗਾਵਾਂ, ਸ਼ਹਿਰ 'ਚ ਪਾਲਤੂ ਗਾਵਾਂ ਨੂੰ ਬੇਸਹਾਰਾ ਛੱਡ ਰਹੇ ਸਮਾਜ ਵਿਰੋਧੀ ਅਨਸਰਾਂ ਤੇ ...
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)-ਐਂਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਸਤੰਬਰ ਮਹੀਨੇ 'ਚ ਸ਼ਾਨਦਾਰ ਕਾਰਗੁਜ਼ਾਰੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਲੀਡਰਸ਼ਿਪ ਪ੍ਰਾਈਡ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਸ਼ਟਰੀ ਪ੍ਰਧਾਨ ...
ਨਵੀਂ ਦਿੱਲੀ, 4 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡੇਂਗੂ ਇਨ੍ਹਾਂ ਦਿਨਾਂ ਵਿਚ ਪੂਰੀ ਤਰ੍ਹਾਂ ਨਾਲ ਪੈਰ ਪਸਾਰ ਰਿਹਾ ਹੈ ਅਤੇ ਦਿੱਲੀ ਦੇ ਲੋਕ ਇਸ ਦੀ ਲਪੇਟ 'ਚ ਆ ਰਹੇ ਹਨ | ਡੇਂਗੂ ਦੇ ਮਰੀਜ਼ ਮਿਲਣ 'ਤੇ ਕਿਸੇ ਦੀ ਪਿਛਲੇ ਦਿਨ ਤੱਕ ਮੌਤ ਨਹੀਂ ਸੀ ਪਰ ਦਿੱਲੀ ਦੇ ...
ਨਵੀਂ ਦਿੱਲੀ, 4 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮਾਡਲ ਟਾਊਨ ਇਲਾਕੇ 'ਚ ਦੁਸਹਿਰੇ ਦੇ ਮੌਕੇ 'ਤੇ 110 ਫੁੱਟ ਦਾ ਰਾਵਣ ਦਾ ਪੁਤਲਾ ਸਾੜਿਆ ਜਾਵੇਗਾ | ਲਾਲ ਕਿਲ੍ਹੇ ਦੇ ਮੈਦਾਨ ਵਿਚ ਨਵ ਸ੍ਰੀ ਧਾਰਮਿਕ ਲੀਲ੍ਹਾ ਕਮੇਟੀ ਵਲੋਂ 90 ਫੁੱਟ ਦਾ ਰਾਵਣ ਦਾ ਪੁਤਲਾ ਤਿਆਰ ...
ਨਵੀਂ ਦਿੱਲੀ, 4 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਲਾਈ ਜਾ ਰਹੀ ਗੁਰੂ ਹਰਿਕਿ੍ਸ਼ਨ ਪੌਲੀਕਲੀਨਿਕ ਡਿਸਪੈਂਸਰੀ 'ਚ ਦਿਲ ਦੇ ਰੋਗਾਂ ਨਾਲ ਪੀੜ੍ਹਤ ਹੇਠਲੇ ਤਬਕੇ ਦੇ ਮਰੀਜ਼ਾਂ ਲਈ ਨਵੰਬਰ ...
ਨਵੀਂ ਦਿੱਲੀ, 4 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਅਖਿਲ ਭਾਰਤੀਯ ਸੰਸਥਾ ਤਰੁਣ ਮਿੱਤਰ ਪ੍ਰੀਸ਼ਦ ਦਿੱਲੀ ਵਲੋਂ ਇਕ ਵਿਕਲਾਂਗਾਂ ਲਈ ਕੈਂਪ ਲਗਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਮਨੋਹਰ ਲਾਲ ਪੰਥ ਸਨ ਤੇ ਵਿਸ਼ੇਸ਼ ਮਹਿਮਾਨ ਰਾਮ ਰਤਨ ਖੁਸਵਾਗ ਸਨ, ਜਿਨ੍ਹਾਂ ਨੇ ਇਸ ਕੈਂਪ ...
ਨਵੀਂ ਦਿੱਲੀ, 4 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਰਕਾਰ ਦੇ ਸਮਾਜ ਕਲਿਆਣ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਪ੍ਰੈਸ ਕਾਨਫਰੰਸ 'ਚ ਦੱਸਿਆ ਕਿ ਜੈ ਭੀਮ ਮੁੱਖ ਮੰਤਰੀ ਪ੍ਰਤਿਭਾ ਵਿਕਾਸ ਯੋਜਨਾ ਦੇ ਤਹਿਤ ਇਸ ਸਾਲ ਕੋਚਿੰਗ ਲੈਣ ਵਾਲੇ 4 ਹਜ਼ਾਰ ਬੱਚਿਆਂ 'ਚੋਂ 1303 ਯਾਨੀ 25 ਫੀਸਦੀ ...
ਨਵੀਂ ਦਿੱਲੀ, 4 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਬੁੱਕ ਟਰੱਸਟ ਇੰਡੀਆ ਦਿੱਲੀ ਵਲੋਂ ਪਹਿਲੀ ਵਾਰ ਇਕ ਪੁਸਤਕ ਪ੍ਰਦਰਸ਼ਨੀ ਗੰਗਾ ਨਦੀ ਦੇ ਕਿਨਾਰੇ ਸਥਿਤ ਪ੍ਰਮੁੱਖ ਸ਼ਹਿਰਾਂ, ਕਸਬਿਆਂ ਅਤੇ ਬਸਤੀਆਂ ਵਿਚ ਲਗਾਈ ਗਈ ਹੈ | ਇਸ ਨਾਲ ਤਕਰੀਬਨ 1.5 ਲੱਖ ਬੱਚੇ ਅਤੇ ...
ਨਵੀਂ ਦਿੱਲੀ, 4 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨਵੀਂ ਦਿੱਲੀ ਨਗਰਪਾਲਿਕਾ ਪ੍ਰੀਸ਼ਦ (ਐਨ. ਡੀ. ਐਮ. ਸੀ.) ਨੇ ਆਪਣੇ ਖੇਤਰ ਦੇ ਵਿਚ ਪ੍ਰਦੂਸ਼ਣ ਰੋਕਣ ਲਈ ਕਈ ਕਦਮ ਉਠਾਏ ਹਨ | ਕਚਰਾ ਜਲਾਉਣ ਵਾਲਿਆਂ ਦੇ ਵਿਰੁੱਧ ਇਕ ਨੀਤੀ ਅਧੀਨ 14 ਟੀਮਾਂ 24 ਘੰਟੇ ਪੂਰੀ ਤਰ੍ਹਾਂ ਨਾਲ ...
ਜਲੰਧਰ, 4 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਾਲਜਾਂ ਵਿਚ ਕੰਮ ਕਰਦੇ ਨਾਨ-ਟੀਚਿੰਗ ਅਮਲੇ ਨੂੰ ਯੂ.ਜੀ.ਸੀ. ਪੇਅ ਸਕੇਲਜ਼ ਅਨੁਸਾਰ ਨਵਾਂ ਪੇਅ ...
ਜਲੰਧਰ, 4 ਅਕਤੂਬਰ (ਜਸਪਾਲ ਸਿੰਘ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਗੰਨੇ ਦੇ ਭਾਅ 'ਚ ਕੀਤੇ ਗਏ ਵਾਧੇ ਦਾ ਸਵਾਗਤ ਕਰਦੇ ਹੋਏ ਇਸ ਨੂੰ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਕਰਾਰ ਦਿੱਤਾ ਹੈ | ...
ਜਲੰਧਰ, 4 ਅਕਤੂਬਰ (ਸ਼ਿਵ)-ਕਾਰੋਬਾਰ ਦੇ ਨਾਲ-ਨਾਲ ਸੁਦੇਸ਼ ਧਵਨ ਦੀ ਪਛਾਣ ਇਕ ਵਧੀਆ ਕਲਾਕਾਰ ਵਜੋਂ ਰਹੀ ਹੈ | ਸੁਦੇਸ਼ ਧਵਨ ਜਿਥੇ ਕਈ ਸਾਲ ਪਹਿਲਾਂ ਪ੍ਰਤਾਪ ਬਾਗ ਵਿਚ ਕਰਵਾਈ ਜਾਂਦੀ ਰਾਮਲੀਲਾ ਵਿਚ ਮੇਘਨਾਥ ਤੇ ਛੋਟੇ ਭਰਾ ਪਵਨ ਧਵਨ ਰਾਵਨ ਦੀ ਭੂਮਿਕਾ ਨਿਭਾਉਂਦੇ ਰਹੇ ...
ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)-ਆਉਂਦੇ ਤਿਓਹਾਰਾਂ ਦੇ ਸਬੰਧੀ ਸ਼ਹਿਰ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਡੀ.ਸੀ.ਪੀ. ਜਾਂਚ ਜਸਕਿਰਨਜੀਤ ਸਿੰਘ ਤੇਜਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਤਿਓਹਾਰ ਸ਼ਾਂਤੀ ਅਤੇ ਸਦਭਾਵਨਾਂ ਨਾਲ ਮਨਾਏ ਜਾਣ, ਤਾਂ ਜੋ ਹਰ ...
ਜਲੰਧਰ ਛਾਉਣੀ, 4 ਅਕਤੂਬਰ (ਪਵਨ ਖਰਬੰਦਾ)-ਤਿਉਹਾਰਾਂ ਦੇ ਮੱਦੇਨਜ਼ਰ ਅੱਜ ਏ.ਸੀ.ਪੀ. ਕੇਂਦਰੀ ਨਿਰਮਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਵਲੋਂ ਰਾਮਾ ਮੰਡੀ ਮਾਰਕੀਟ ਅਤੇ ਲਾਗਲੇ ਖੇਤਰਾਂ 'ਚ ਥਾਣਾ ਰਾਮਾ ਮੰਡੀ ਦੇ ਮੁਖੀ ਬਲਜਿੰਦਰ ਸਿੰਘ ਤੇ ਪੁਲਿਸ ਚੌਂਕੀ ਦਕੋਹਾ ਦੇ ...
ਜਲੰਧਰ ਛਾਉਣੀ, 4 ਅਕਤੂਬਰ (ਪਵਨ ਖਰਬੰਦਾ)ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜਬੂਤ ਦਾਅਵੇਦਾਰ ਤੇ ਉੱਘੇ ਸਮਾਜ ਸੇਵਕ ਗੌਰਵ ਅਰੋੜਾ ਵਲੋਂ ਆਪਣੇ ਸਵ. ਪਿਤਾ ਜਗਦੀਸ਼ ਪਾਲ ਅਰੋੜਾ ਦੀ ਯਾਦ 'ਚ ਦੂਸਰਾ ਖੂਨਦਾਨ ਕੈਂਪ ...
ਆਦਮਪੁਰ, 4 ਅਕਤੂਬਰ (ਰਮਨ ਦਵੇਸਰ)-ਲਾਇਨਜ਼ ਕਲੱਬ ਆਦਮਪੁਰ ਦੇ ਸਹਿਯੋਗ ਨਾਲ ਗਾਂਧੀ ਜੈਅੰਤੀ ਦੇ ਮੌਕੇ ਲਾਇਨਜ਼ ਆਈ ਹਸਪਤਾਲ ਵਿਖੇ ਦਿਮਾਗ, ਰੀੜ੍ਹ ਦੀ ਹੱਡੀ, ਦੂਰਬੀਨੀ ਅਤੇ ਜਨਰਲ ਸਰਜਰੀ ਦੇ ਮਰੀਜ਼ਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਦਿਮਾਗ ...
ਜਲੰਧਰ, 4 ਅਕਤੂਬਰ (ਐੱਮ. ਐੱਸ. ਲੋਹੀਆ)ਪੀ.ਐੱਮ.ਜੀ. ਚਿਲਡਰਨ ਹਸਪਤਾਲ ਦੇ ਸੀਨੀਅਰ ਪੀਡੀਆਟਿ੍ਕ ਸਲਾਹਕਾਰ ਅਤੇ ਨਵਜੰਮੇ ਬੱਚਿਆਂ ਦੇ ਮਾਹਿਰ ਡਾ. ਸੁਰਜੀਤ ਕੌਰ ਮਦਾਨ ਦੇ ਉਪਰਾਲੇ ਸਦਕਾ ਹਸਪਤਾਲ ਵਿਖੇ ਐਨ.ਆਰ.ਪੀ. (ਨਿਊਨੇਟਲ ਰੀਸਸੀਟੇਸ਼ਨ ਪ੍ਰੋਗਰਾਮ) ਸਬੰਧੀ ...
ਨਵੀਂ ਦਿੱਲੀ, 4 ਅਕਤੂਬਰ (ਜਗਤਾਰ ਸਿੰਘ)- ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਅਲੱਗ-ਅਲੱਗ ਵਰਗਾਂ ਵਿਚ ਪੰਜਾਬ ਨੂੰ ਚਾਰ ਪ੍ਰਮੁੱਖ ਐਵਾਰਡ ਮਿਲੇ ਹਨ | ਵਿਗਿਆਨ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਕੇਂਦਰੀ ਜਲ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਇਹ ਐਵਾਰਡ ...
ਜਲੰਧਰ, 4 ਅਕਤੂਬਰ (ਐੱਮ.ਐੱਸ. ਲੋਹੀਆ)-ਦੁਸਹਿਰੇ ਦਾ ਤਿਓਹਾਰ ਸਦਭਾਵਨਾ ਨਾਲ ਮਨਾਉਣ ਅਤੇ ਸ਼ਹਿਰ ਵਾਸੀਆਂ 'ਚ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ਼ ਦਿ੍ੜ ਕਰਨ ਲਈ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਪੁਲਿਸ ਅਧਿਕਾਰੀਆਂ ਨੂੰ ...
ਮਾਛੀਵਾੜਾ ਸਾਹਿਬ, 4 ਅਕਤੂਬਰ (ਮਨੋਜ ਕੁਮਾਰ)-ਮੰਡੀ ਵਿੱਚ ਵਿਕਣ ਲਈ ਤਿਆਰ ਖੜੀ ਝੋਨੇ ਦੀ ਫ਼ਸਲ 'ਤੇ ਮੁੜ ਦੋ ਭਿਆਨਕ ਬਿਮਾਰੀਆਂ ਦਾ ਜ਼ਬਰਦਸਤ ਹਮਲਾ ਕਿਸਾਨਾਂ ਲਈ ਨਵੀਂ ਮੁਸੀਬਤ ਲੈ ਕੇ ਆਇਆ ਹੈ¢ ਖੇਤਾਂ ਵਿੱਚ ਖੜੀ ਫ਼ਸਲ 'ਤੇ ਇੱਕ ਦਮ ਕਾਲੇ ਤੇਲੇ ਤੇ ਟੀ. ਐਲ. ਬੀ. ਦੇ ...
ਖੰਨਾ , 4 ਅਕਤੂਬਰ (ਮਨਜੀਤ ਸਿੰਘ ਧੀਮਾਨ)-ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੀਆਂ ਹਦਾਇਤਾਂ ਤੇ ਲੁਧਿਆਣਾ ਪੁਲਿਸ ਰੇਂਜ ਅਧੀਨ ਆਉਂਦੇ ਪੁਲਿਸ ਜ਼ਿਲਿ੍ਹਆਂ ਖੰਨਾ, ਲੁਧਿਆਣਾ (ਦਿਹਾਤੀ) ਅਤੇ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਲੋਂ ਸਾਲ 2022 ਦੌਰਾਨ 3 ਅਕਤੂਬਰ 2022 ਤੱਕ ...
ਬੀਜਾ, 4 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਚ ਚੱਲ ਰਹੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਚੌਥੇ ਦਿਨ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ ਹੋਇਆ | ਚੌਥੇ ਦਿਨ ਹੋਏ ਵੱਖ ਵੱਖ ਮੁਕਾਬਲਿਆਂ ...
ਸਮਰਾਲਾ, 4 ਅਕਤੂਬਰ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਸਮੂਹ ਕਿਸਾਨ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਸਮੇਤ ਐੱਸ. ਡੀ. ਐਮ. ਦਫ਼ਤਰ ਸਾਹਮਣੇ ਧਰਨਾ ਲਗਾ ਕੇ ਤਹਿਸੀਲਦਾਰ ਸਮਰਾਲਾ ਨੂੰ ਮੰਗ ਪੱਤਰ ਸੌਂਪਿਆ ...
ਪਾਇਲ, 4 ਅਕਤੂਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਸਥਾਨਕ ਭੋਲਾ ਮੰਦਰ ਪ੍ਰਬੰਧਕ ਕਮੇਟੀ ਅਤੇ ਮਾਲਵਾ ਡਰਾਮੈਟਿਕ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲ੍ਹਾ ਦੀ 57ਵੀਂ ਸਟੇਜ ਲਗਾਈ ਗਈ¢ ਰਾਮ ਲੀਲ੍ਹਾ ਦੇ 7ਵੇਂ ਦਿਨ ਦਾ ਉਦਘਾਟਨ ਉੱਘੇ ਸਮਾਜ ਸੇਵੀ ...
ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਵੀਜ਼ਾ ਗਾਈਡੈਂਸ ਪ੍ਰਦਾਨ ਕਰ ਕੇ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਚਾਹਵਾਨਾਂ ਦਾ ਮਾਰਗ ਦਰਸ਼ਨ ਕਰ ਰਹੀ ਸੰਸਥਾ 'ਮਾਈਾਡ ਮੇਕਰ' ਵਿਖੇ ਕੈਨੇਡਾ, ਆਸਟ੍ਰੇਲੀਆ ਅਤੇ ਯੂ. ਕੇ ਦੇ ਸਟੱਡੀ ਵੀਜ਼ਾ, ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਲਗਾਤਾਰ ਆ ...
ਸਮਰਾਲਾ, 4 ਅਕਤੂਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਲੁਧਿਆਣਾ ਵਲੋਂ ਪਿਛਲੇ ਸਾਲ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਪਿੰਡ ਬਾਲਿਓ ਦੇ ...
ਰਾੜਾ ਸਾਹਿਬ, 4 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਲਾਪਰਾਂ ਵਿਖੇ ਮੀਰੀ-ਪੀਰੀ ਸਪੋਰਟਸ ਕਲੱਬ ਵਲੋਂ ਦੂਸਰਾ ਸ਼ਾਨਦਾਰ ਫੁੱਟਬਾਲ ਅੰਡਰ-19 ਸਮੂਹ ਨਗਰ ਨਿਵਾਸੀਆਂ ਅਤੇ ਲਵਲੀ ਕੈਨੇਡਾ, ਹਰਪਿੰਦਰ ਸਿੰਘ, ਪਿਰਥੀ, ਰਮਨਦੀਪ ਨਿੱਕੂ, ਸਿਮਰਨ ਸਿੰਘ, ਹੈਰੀ ਲਾਪਰਾਂ ਦੇ ...
ਦੋਰਾਹਾ, 4 ਅਕਤੂਬਰ (ਜਸਵੀਰ ਝੱਜ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਅਜੈ ਸੂਦ ਵਲੋਂ ਦੋਰਾਹਾ ਦੇ ਐਡਵੋਕੇਟ ਮਨਦੀਪ ਸਿੰਘ ਨੂੰ ਭਾਜਪਾ ਲੀਗਲ ਸੈੱਲ ਦੋਰਾਹਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਅਜੈ ਸੂਦ, ਮੰਡਲ ਪ੍ਰਧਾਨ ਸੁਖਜੀਤ ਸਿੰਘ, ਪਿ੍ੰਸੀਪਲ ...
ਸਮਰਾਲਾ, 4 ਅਕਤੂਬਰ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਸਮੂਹ ਕਿਸਾਨ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਸਮੇਤ ਐੱਸ. ਡੀ. ਐਮ. ਦਫ਼ਤਰ ਸਾਹਮਣੇ ਧਰਨਾ ਲਗਾ ਕੇ ਤਹਿਸੀਲਦਾਰ ਸਮਰਾਲਾ ਨੂੰ ਮੰਗ ਪੱਤਰ ਸੌਂਪਿਆ ...
ਹਰਬੰਸ ਸਿੰਘ ਮਾਂਗਟ ਅਤੇ ਕਰਨੈਲ ਸਿੰਘ ਇਕੋਲਾਹਾ ਖੰਨਾ, 4 ਅਕਤੂਬਰ (ਅਜੀਤ ਬਿਊਰੋ)-ਪਾਕਿਸਤਾਨ 'ਚ ਹੜ੍ਹਾਂ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ਵਧਣ ਅਤੇ ਸਪਲਾਈ 'ਚ ਵਿਘਨ ਪਿਆ ਹੈ | ਇਸ ਹਾਲਤ ਦੇ ਮੱਦੇਨਜ਼ਰ ...
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)-ਭਾਵੇਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਸਥਾਨਕ ਅਨਾਜ ਮੰਡੀ ਦੇ ਆੜ੍ਹਤੀ ਐਸੋਸੀਏਸ਼ਨ ਅਤੇ ਸ਼ੈਲਰ ਮਾਲਕਾਂ ਨੂੰ ਐਤਕੀਂ ਝੋਨੇ ਦੀ ਖ਼ਰੀਦ ...
ਡੇਹਲੋਂ, 4 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਪਿੰਡ ਕੋਟ ਆਗਾਂ ਵਿਖੇ ਜ਼ਮੀਨਾਂ ਅਕਵਾਇਰ ਕਰਨ ਖ਼ਿਲਾਫ ਚੱਲ ਰਿਹਾ ਮੋਰਚਾ 100ਵੇਂ ਦਿਨ ਵੀ ਜਾਰੀ ਰਿਹਾ, ਜਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX