ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫ਼ਤਾਰ
. . .  2 minutes ago
ਨਵੀਂ ਦਿੱਲੀ, 9 ਫਰਵਰੀ- ਦਿੱਲੀ ਸ਼ਰਾਬ ਘਪਲੇ 'ਚ ਈ.ਡੀ. ਨੇ ਇਸ਼ਤਿਹਾਰੀ ਕੰਪਨੀ ਦੇ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਦਾਸਪੁਰ: ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਇਕ ਵਾਰ ਫਿਰ ਨਜ਼ਰ ਆਇਆ ਡਰੋਨ
. . .  51 minutes ago
ਗੁਰਦਾਸਪੁਰ, 9 ਫਰਵਰੀ-ਪੰਜਾਬ ਦੇ ਗੁਰਦਾਸਪੁਰ ਸੈਕਟਰ 'ਚ ਬੀ.ਐੱਸ.ਐੱਫ. ਦੀ ਆਦੀਆ ਪੋਸਟ ਦੇ ਕੋਲ ਬੀਤੀ ਰਾਤ ਇਕ ਪਾਕਿਸਤਾਨੀ ਡਰੋਨ ਦੇਖਿਆ ਗਿਆ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਵੱਲ...
Ind Vs Aus:ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫ਼ੈਸਲਾ
. . .  59 minutes ago
ਨਾਗਪੁਰ, 9 ਫਰਵਰੀ- ਆਸਟ੍ਰੇਲੀਆ ਨੇ ਭਾਰਤ ਦੇ ਖ਼ਿਲਾਫ਼ ਵੀਰਵਾਰ ਨੂੰ ਇੱਥੇ ਪਹਿਲਾਂ ਕਿ੍ਰਕਟ ਟੈਸਟ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . .  about 1 hour ago
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . .  about 1 hour ago
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਿਸੇ ਵਿਅਕਤੀ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਉਸ ਨੂੰ ਆਪਣਾ ਆਪ ਜਨਤਾ ਦੀ ਅਮਾਨਤ ਸਮਝਣਾ ਚਾਹੀਦਾ ਹੈ। -ਥਾਮਸ ਜੈਫਰਸਨ

ਸ੍ਰੀ ਮੁਕਤਸਰ ਸਾਹਿਬ

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨਾ ਇਕ ਕਾਨੂੰਨੀ ਪ੍ਰਕਿਰਿਆ-ਐੱਸ. ਐੱਸ. ਪੀ.

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਵਲੋਂ ਸ੍ਰੀ ਮੁਕਤਸਰ ਸਾਹਿਬ ਅੰਦਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਨੂੰ ਖ਼ਤਮ ਕਰਨ ਲਈ ਪੁਲਿਸ ਵਿਭਾਗ ਵਲੋਂ ਸਿਰ ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਦੇ ਸਿੱਟੇ ਵਜੋਂ ਪਿਛਲੇ ਕੁਝ ਸਮੇਂ ਅੰਦਰ ਜ਼ਿਲ੍ਹਾ ਪੁਲਿਸ ਵਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਭਾਵੇਂ ਕਿ ਜ਼ਿਲ੍ਹਾ ਪੁਲਿਸ ਵਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਬਕਾਇਦਾ ਸੀਲ ਬੰਦ ਪਾਰਸਲਾਂ ਅਤੇ ਉੱਚ ਪੱਧਰੀ ਸੁਰੱਖਿਆ ਤੇ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ ਅਤੇ ਇਸ ਪ੍ਰਕਾਰ ਸਟੋਰ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਵਿਭਾਗ ਦੇ ਸੀਨੀਅਰ ਅਫ਼ਸਰਾਂ ਵਲੋਂ ਸਮੇਂ-ਸਮੇਂ 'ਤੇ ਚੈੱਕ ਵੀ ਕੀਤਾ ਜਾਂਦਾ ਹੈ | ਪ੍ਰੰਤੂ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਅਦਾਲਤੀ ਪ੍ਰਤੀਕਿਰਿਆ ਵਿਚ ਗੁਜ਼ਰਨ ਤੋਂ ਬਾਅਦ ਨਸ਼ਟ ਕਰਨਾ ਵੀ ਜਰੂਰੀ ਹੋ ਜਾਂਦਾ ਹੈ | ਇਸ ਸੰਬੰਧੀ ਮਾਣਯੋਗ ਵੱਖ-ਵੱਖ ਅਦਾਲਤਾਂ ਵਲੋਂ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾਂਦੇ ਹਨ | ਇਸ ਲਈ ਮਾਣਯੋਗ ਅਦਾਲਤਾਂ ਦੀ ਆਗਿਆ ਮਿਲਣ ਤੋਂ ਬਾਅਦ ਅਤੇ ਵਿਭਾਗੀ ਕਮੇਟੀ ਦੀਆਂ ਸਿਫ਼ਾਰਸ਼ਾਂ ਉਪਰੰਤ ਅੱਜ ਪ੍ਰੀ ਟਰਾਇਲ ਅਤੇ ਪੋਸਟ ਟਰਾਇਲ ਐੱਨ. ਡੀ. ਪੀ. ਐੱਸ. ਨਾਲ ਸੰਬੰਧਿਤ ਮੁਕੱਦਮਿਆਂ ਦਾ ਮਾਲ ਯੂਨੀਵਰਸਲ ਬਾਇਓਮੈਸ ਪਲਾਂਟ ਪਿੰਡ ਚੰਨੂੰ ਵਿਖੇ ਨਸ਼ਟ ਕੀਤਾ ਗਿਆ ਹੈ | ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਇਸ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਗਈ | ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਬਣਾਈ ਗਈ ਉੱਚ ਪੱਧਰੀ ਕਮੇਟੀ ਦੀ ਅਗਵਾਈ ਡਾ: ਸਚਿਨ ਗੁਪਤਾ ਵਲੋਂ ਕੀਤੀ ਗਈ, ਜਦੋਂ ਕਿ ਉਨ੍ਹਾਂ ਦੇ ਨਾਲ ਬਤੌਰ ਕਮੇਟੀ ਮੈਂਬਰ ਗੁਰਚਰਨ ਸਿੰਘ ਗੁਰਾਇਆ ਕਪਤਾਨ ਪੁਲਿਸ (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਅਵਤਾਰ ਸਿੰਘ ਉੱਪ ਕਪਤਾਨ ਪੁਲਿਸ (ਡੀ) ਫ਼ਰੀਦਕੋਟ ਵੀ ਹਾਜ਼ਰ ਰਹੇ | ਇਸ ਪੋਸਟ ਟ੍ਰਾਇਲ ਅਤੇ ਪ੍ਰੀ ਟਰਾਇਲ ਦੇ ਕੁੱਲ 104 ਐਨ.ਡੀ.ਪੀ.ਐੱਸ. ਮੁਕੱਦਮਿਆਂ ਦਾ ਮਾਲ ਜਿਸ ਵਿਚ 223.250 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ, 211 ਗ੍ਰਾਮ ਹੈਰੋਇਨ, 4 ਕਿੱਲੋ ਗਾਂਜਾ ਅਤੇ 179049 ਨਸ਼ੀਲੀਆਂ ਗੋਲੀਆਂ ਨੂੰ ਨਸ਼ਟ ਕੀਤਾ ਗਿਆ | ਇਸ ਤੋਂ ਇਲਾਵਾ 35 ਮੁਕੱਦਮਿਆਂ ਨੂੰ ਇਕ ਦਿਨ ਵਿਚ ਟੂ ਕੋਰਟ ਕਰਵਾਇਆ ਗਿਆ |

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਐੱਸ. ਐੱਮ. ਐੱਲ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐੱਸ.ਐੱਮ.ਐੱਲ. ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਜੁਡੀਸ਼ੀਅਲ ਅਫ਼ਸਰ , ...

ਪੂਰੀ ਖ਼ਬਰ »

ਰੈਮੀਡੀਅਲ ਕੋਚਿੰਗ ਕਲਾਸਾਂ ਸੰਬੰਧੀ ਏ.ਡੀ.ਸੀ. ਨੇ ਕੀਤੀ ਰੀਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ: ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰੈਮੀਡੀਅਲ ਕੋਚਿੰਗ ਕਲਾਸਾਂ ਸੰਬੰਧੀ ਰੀਵਿਊ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ-ਮੁੱਖ ਖੇਤੀਬਾੜੀ ਅਫ਼ਸਰ

ਮਲੋਟ, 4 ਅਕਤੂਬਰ (ਪਾਟਿਲ)-ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖ਼ਾਦਾਂ ਮੁਹੱਈਆ ਕਰਵਾਉਣ ਸੰਬੰਧੀ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਇੱਥੇ ਸਮੂਹ ਖ਼ਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮਲੋਟ, 4 ਅਕਤੂਬਰ (ਅਜਮੇਰ ਸਿੰਘ ਬਰਾੜ, ਪਾਟਿਲ)-ਬਲਾਕ ਮਲੋਟ ਦੇ ਖੇਤੀਬਾੜੀ ਅਫ਼ਸਰ ਡਾ: ਪਰਮਿੰਦਰ ਸਿੰਘ ਧੰਜੂ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਸ਼ਾਮਕੋਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਮੌਕੇ ਨਵ-ਜੰਮੀਆ ਬੱਚੀਆਂ ਨੂੰ ਸਿਹਤ ਵਿਭਾਗ ਵਲੋਂ ਦਿੱਤੇ ਗਏ ਤੋਹਫ਼ੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਦੁਰਗਾ ਅਸ਼ਟਮੀ ਮੌਕੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਵ- ਜੰਮੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਦੁਰਗਾ ਅਸ਼ਟਮੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਵਲੋਂ ਅਧਿਆਪਕ ਆਗੂ ਦਾ ਸਨਮਾਨ

ਮਲੋਟ, 4 ਅਕਤੂਬਰ (ਪਾਟਿਲ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ ਦੇ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਏ 11ਵੇਂ ਸੂਬਾਈ ਇਜਲਾਸ ਦੌਰਾਨ ਸੇਵਾ-ਮੁਕਤ ਹੋਏ ਕੋਈ 22 ਦੇ ਕਰੀਬ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਮਲੋਟ ਸ਼ਹਿਰ ਤੋਂ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਮਾਰੀਆਂ ਮੱਲਾਂ

ਮੰਡੀ ਲੱਖੇਵਾਲੀ, 4 ਅਕਤੂਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੰਡਰ-17 ਹੈਂਡਬਾਲ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਨਹੀਂ ਕਰ ਰਿਹਾ ਫ਼ੈਸਲੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਫ਼ੈਸਲਾ ਨਹੀਂ ਕਰ ਰਿਹਾ, ਕਿਉਂਕੇ ਇਸ ਕਮਿਸ਼ਨ ਦੇ ਦੋਵੇਂ ਮੈਂਬਰਾਂ ਦੇ ਅਹੁਦੇ 7 ਮਹੀਨਿਆਂ ਤੋਂ ਖ਼ਾਲੀ ਪਏ ਹਨ | ਇਸ ਕਮਿਸ਼ਨ ਦੇ ...

ਪੂਰੀ ਖ਼ਬਰ »

ਖੇਤੀ ਬਿਜਲੀ ਸੰਬੰਧੀ ਕਿਸਾਨਾਂ ਨੇ ਦਿੱਤਾ ਧਰਨਾ

ਬਾਜਾਖਾਨਾ, 4 ਅਕਤੂਬਰ (ਗਿੱਲ)-ਕਸਬੇ ਦੇ ਬਿਜਲੀ ਗਰਿੱਡ ਵਿਖੇ ਅੱਜ ਕਿਸਾਨਾਂ ਵਲੋਂ ਬੀ.ਕੇ.ਯੂ. ਸਿੱਧੂਪੁਰ ਏਕਤਾ ਦੇ ਸਹਿਯੋਗ ਨਾਲ ਖੇਤੀ ਬਿਜਲੀ ਦੀ ਕਟੌਤੀ ਦੇ ਸੰਬਧ ਵਿਚ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ...

ਪੂਰੀ ਖ਼ਬਰ »

ਕੰਨਿਆ ਭਰੂਣ ਹੱਤਿਆ ਸਭ ਤੋਂ ਵੱਡਾ ਪਾਪ-ਸ਼ੀਲਾ ਦੀਦੀ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਬ੍ਰਹਮਕੁਮਾਰੀ ਆਸ਼ਰਮ ਵਿਖੇ ਮੁੱਖ ਸੰਚਾਲਕਾ ਬ੍ਰਹਮਾਕੁਮਾਰੀ ਸ਼ੀਲਾ ਦੀਦੀ ਨੇ ਪ੍ਰਵਚਨ ਕਰਦੇ ਹੋਏ ਕਿਹਾ ਕਿ ਅੱਜ ਦਾ ਮਨੁੱਖ ਇਕ ਪਾਸੇ ਤਾਂ ਕੰਜਕ ਪੂਜਨ ਭਾਵ ਕੰਨਿਆ ਤੇ ਦੇਵੀਆਂ ਦੀ ਪੂਜਾ ਕਰਦਾ ਹੈ, ...

ਪੂਰੀ ਖ਼ਬਰ »

ਰਾਮ ਨੌਮੀ ਮੌਕੇ ਹਵਨ ਯੱਗ ਅਤੇ ਭੰਡਾਰਾ ਕਰਵਾਇਆ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਰਾਮ ਨੌਮੀ ਦੇ ਸੰਬੰਧ ਵਿਚ ਸ਼ਹਿਰ ਦੇ ਸ੍ਰੀ ਦੁਰਗਾ ਮੰਦਰ, ਅੰਨਪੂਰਨ ਕਾਲੀ ਮਾਤਾ ਮੰਦਰ, ਗਊਸ਼ਾਲਾ ਮੰਦਰ, ਡੇਰਾ ਬਾਬਾ ਗੰਗਾ ਰਾਮ ਜੀ, ਸ੍ਰੀ ਸਾਈਾ ਮੰਦਰ, ਹਨੂੰਮਾਨ ਮੰਦਰ, ਸ਼ਿਵ ਮੰਦਰ, ਇਸਤਰੀ ਸਤਸੰਗ ਸਭਾ, ਸ਼ਨੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਨੇ ਅਨਾਜ ਮੰਡੀ ਦੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਦਿੱਤਾ

ਮੰਡੀ ਲੱਖੇਵਾਲੀ, 4 ਅਕਤੂਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਨੂੰ ਮੰਗ ਪੰਤਰ ਸੌਂਪਿਆ ਅਤੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਵਿਖੇੇ ਦਵਾਈਆਂ ਅਤੇ ਫ਼ਲ ਵੰਡੇ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਗਾਂਧੀ ਜੈਅੰਤੀ ਮੌਕੇ ਇੱਥੇ ਕੁਸ਼ਟ ਆਸ਼ਰਾਮ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਵਲੋਂ ਲੋੜਵੰਦ ਵਿਅਤਕੀਆਂ ਨੂੰ ਲੋੜੀਂਦੀਆਂ ਦਵਾਈਆਂ ਅਤੇ ਫ਼ਲ ਵੰਡੇ ਗਏ | ਡਾ: ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮੇਲਾ ਪੂਰਨ ਸ਼ਰਧਾ ਨਾਲ ਮਨਾਇਆ ਜਾਵੇਗਾ

ਫ਼ਰੀਦਕੋਟ, 4 ਅਕਤੂਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੁਸਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਮਨਾਉਣ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਚੱਲ ਰਹੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਗਈਆਂ ਹਨ | ...

ਪੂਰੀ ਖ਼ਬਰ »

ਗਲੀ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਧਾਲੀਵਾਲ, ਭੁੱਲਰ) - ਕਸਬਾ ਲੌਂਗੋਵਾਲ ਦੀ ਅਧੂਰੀ ਪਈ ਵਾਰਡ ਨੰਬਰ 4 ਦੀ ਇਕ ਗਲੀ ਨੂੰ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਰਤੀ ਕਿਸਾਨ ਯੂਨੀਅਨ ਨਾਲ ਮਿਲਕੇ ਕੈਬਨਿਟ ਮੰਤਰੀ ਅਮਨ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਚੋਰੀ ਕੀਤੇ ਸਾਮਾਨ ਸਮੇਤ 2 ਕਾਬੂ

ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਉੱਪਰ 2 ਵਿਅਕਤੀਆਂ ਨੂੰ ਲੱਖਾਂ ਰੁਪਏ ਦੇ ਚੋਰੀ ਕੀਤੇ ਸਮਾਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 4 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਬਰੀਵਾਲਾ ਦੇ ਆਗੂਆਂ ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਵਿੰਦਰ ਸਿੰਘ ਭੰਗੇਵਾਲਾ, ਗੁਰਮੀਤ ਸਿੰਘ ਮਰਾੜ੍ਹ ਕਲਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਆਰੀਅਨ ਪਬਲਿਕ ਸਕੂਲ 'ਚ ਦੁਸਹਿਰਾ ਮਨਾਇਆ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਆਰੀਅਨ ਪਬਲਿਕ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕਮਲਦੀਪ ਗਰਗ ਗੋਲਡੀ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਪ੍ਰਧਾਨ ਗਰਗ ਨੇ ਵਿਦਿਆਰਥੀਆਂ ਨੂੰ ਸੱਚ ਦੇ ਰਸਤੇ 'ਤੇ ਚੱਲਣ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਗਿੱਦੜਬਾਹਾ, 4 ਅਕਤੂਬਰ (ਥੇੜ੍ਹੀ)-ਸਥਾਨਕ ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਐੱਮ.ਡੀ. ਐੱਮ.ਪੀ. ਸੇਠੀ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ ਗਿਆ, ਨੂੰ ਐੱਮ.ਡੀ. ਅਤੇ ...

ਪੂਰੀ ਖ਼ਬਰ »

ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਖੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ਦੁਸਹਿਰੇ ਦੇ ਤਿਉਹਾਰ ਸੰਬੰਧੀ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਜਮਾਤ ਪਹਿਲੀ ਅਤੇ ਇਸ ਤੋਂ ਉੱਪਰ ਦੀਆਂ ਸਾਰੀਆਂ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਗਿੱਦੜਬਾਹਾ, 4 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਐਡਵੋਕੇਟ ਪਿ੍ਤਪਾਲ ਸ਼ਰਮਾ ਨੇ ਸ਼ੁਰੂ ਕਰਵਾਈ | ਇਸ ਮੌਕੇ ਖਰੀਦ ਏਜੰਸੀ ਵੇਅਰ ਹਾਊਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਨਾਲੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਬੀ.ਕਾਮ. ਸਮੈਸਟਰ-6, ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫ਼ੈਸਿਲੀਟੇਟਰਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਲੰਬੀ, 4 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਬਲਾਕ ਲੰਬੀ ਦੇ ਅਹੁਦੇਦਾਰਾਂ ਦੀ ਚੋਣ ਸੂਬਾ ਕਮੇਟੀ ਦੀ ਅਹੁਦੇਦਾਰ ਸਰਬਜੀਤ ਕੌਰ ਮਚਾਕੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਜ਼ਿਲ੍ਹਾ ਆਗੂ ਪਵਨ ਕੁਮਾਰ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਕਸ਼ੈ ਕੁਆਲਟੀ ਸੁਧਾਰ ਪ੍ਰੋਗਰਾਮ ਅਧੀਨ ਸਟਾਫ਼ ਨੂੰ ਟ੍ਰੇਨਿੰਗ ਕਰਵਾਈ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਲੇਬਰ ਰੂਮ ਵਿਚ ਕੰਮ ਕਰਦੇ ਸਟਾਫ਼ ਦੀ 2 ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਫ਼ਤਰ ਸਿਵਲ ਸਰਜਨ ...

ਪੂਰੀ ਖ਼ਬਰ »

ਧੂਰੀ ਵਿਖੇ ਸਟੇਟ ਹਾਈਵੇਅ ਜਾਮ 'ਚ ਜਲ ਸਪਲਾਈ ਕਾਮੇ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ-ਆਗੂ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਸਿੰਘ ਤੱਖੀ, ਮੀਤ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਮੱਲਣ ਦੀ ਸੇਵਾ ...

ਪੂਰੀ ਖ਼ਬਰ »

ਸਾਲਾਸਰ ਧਾਮ ਦੇ ਦਰਸ਼ਨਾਂ ਲਈ ਜਥਾ ਰਵਾਨਾ

ਗਿੱਦੜਬਾਹਾ, 4 ਅਕਤੂਬਰ (ਥੇੜ੍ਹੀ)-ਸ੍ਰੀ ਸਾਲਾਸਰ ਧਾਮ ਵਿਖੇ ਭਗਵਾਨ ਬਾਲਾ ਦੇ ਦਰਬਾਰ ਵਿਖੇ ਝੰਡਾ ਚੜ੍ਹਾਉਣ ਲਈ ਜੈ ਸ੍ਰੀ ਬਾਲਾ ਜੀ ਪੈਦਲ ਯਾਤਰਾ ਸੰਘ ਗਿੱਦੜਬਾਹਾ ਦਾ ਜਥਾ ਪੈਦਲ ਸ੍ਰੀ ਸਾਲਾਸਰ ਧਾਮ ਲਈ ਪ੍ਰਧਾਨ ਨਰਿੰਦਰ ਅਰੋੜਾ ਦੀ ਅਗਵਾਈ ਹੇਠ ਰਵਾਨਾ ਹੋਇਆ | ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਕੈਂਪ ਲਾਇਆ

ਮਲੋਟ, 4 ਅਕਤੂਬਰ (ਪਾਟਿਲ)-ਕ੍ਰਿਸ਼ੀ ਵਿਗਿਆਨ ਕੇਂਦਰ ਗੋਨਿਆਣਾ ਸ੍ਰੀ ਮੁਕਤਸਰ ਸਾਹਿਬ ਵਲੋਂ ਡਾ: ਐੱਨ.ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX