ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਹੁਸ਼ਿਆਰਪੁਰ / ਮੁਕੇਰੀਆਂ

ਕੁੱਟਮਾਰ ਕਰ ਕੇ ਲੁੱਟਣ ਵਾਲੇ ਗਰੋਹ ਦੇ 3 ਮੈਂਬਰ 1590 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਤਿੰਨ ਦਰਜਨ ਵਾਰਦਾਤਾਂ ਕਬੂਲੀਆਂ, ਚੋਰੀ ਦੇ 5 ਵਾਹਨ ਤੇ ਵਰਤੇ ਹਥਿਆਰ ਬਰਾਮਦ

ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)-ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ | ਐੱਸ. ਐੱਚ. ਓ. ਗੜ੍ਹਸ਼ੰਕਰ ਇੰਸਪੈਕਟਰ ਕਰਨੈਲ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਖੁਲਾਸਾ ਕੀਤਾ ਕਿ ਪਿਛਲੇ ਕੁਝ ਦਿਨਾਂ ਤੋਂ ਥਾਣਾ ਗੜ੍ਹਸ਼ੰਕਰ, ਮਾਹਿਲਪੁਰ, ਚੱਬੇਵਾਲ ਅਤੇ ਮੇਹਟੀਆਣਾ ਖੇਤਰ 'ਚ ਰਾਹਗੀਰਾਂ ਨੂੰ ਘੇਰ ਕੇ ਸੱਟਾਂ ਮਾਰ ਕੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲਾ ਗਰੋਹ ਕਾਫ਼ੀ ਸਰਗਰਮ ਸੀ | ਉਨ੍ਹਾਂ ਦੱਸਿਆ ਕਿ ਗਰੋਹ ਦੇ ਮੈਂਬਰ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜ਼ਿਲ੍ਹਾ ਕਪੂਰਥਲਾ ਵਿਚ ਕਾਫੀ ਵਾਰਦਾਤਾਂ ਕਰ ਰਹੇ ਸਨ ਅਤੇ ਨਾਲ ਦੀ ਨਾਲ ਨਸ਼ਾ ਤਸਕਰੀ ਵੀ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਇਸ ਅੰਤਰ-ਜ਼ਿਲ੍ਹਾ ਗਰੋਹ ਨੂੰ ਫੜ੍ਹਨ ਲਈ ਅਤੇ ਇਨ੍ਹਾਂ ਵਾਰਦਾਤਾਂ ਨੂੰ ਟ੍ਰੇਸ ਕਰਨ ਲਈ ਮਨਪ੍ਰੀਤ ਸਿੰਘ ਢਿੱਲੋਂ ਪੁਲਿਸ ਕਪਤਾਨ (ਤਫਤੀਸ਼) ਹੁਸ਼ਿਆਰਪੁਰ ਅਤੇ ਦਲਜੀਤ ਸਿੰਘ ਖੱਖ ਉਪ ਪੁਲਿਸ ਕਪਤਾਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਇੰਨਵੈਸਟੀਗੇਸ਼ਨ ਟੀਮ ਗਠਿਤ ਕੀਤੀ ਗਈ ਸੀ ਜਿਸ ਵਿਚ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ, ਥਾਣਾ ਗੜ੍ਹਸ਼ੰਕਰ ਤੋਂ ਸਬ-ਇੰਸਪੈਕਟਰ ਰਮਨਦੀਪ ਕੌਰ, ਸਬ-ਇੰਸਪੈਕਟਰ ਕੁਲਦੀਪ ਸਿੰਘ ਤੇ ਏ.ਐੱਸ.ਆਈ. ਮਹਿੰਦਰ ਪਾਲ ਸ਼ਾਮਿਲ ਕੀਤੇ ਗਏ ਸਨ | ਇੰਸ. ਕਰਨੈਲ ਸਿੰਘ ਨੇ ਦੱਸਿਆ ਕਿ ਟੀਮ ਵਲੋਂ ਸਖ਼ਤ ਮਿਹਨਤ ਕਰਦੇ ਹੋਏ ਲੁੱਟਾਂ ਖੋਹਾਂ ਤੇ ਨਸ਼ਾ ਤਸਕਰੀ ਕਰਨ ਵਾਲੇ ਇਸ ਅੰਤਰ ਜ਼ਿਲ੍ਹਾ ਗ੍ਰੋਹ ਨੂੰ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਲੇਡੀ ਸਬ-ਇੰਸਪੈਕਟਰ ਰਮਨਦੀਪ ਕੌਰ ਵਲੋਂ ਸਮੇਤ ਪੁਲਿਸ ਪਾਰਟੀ ਲਿੰਕ ਰੋਡ ਪਦਰਾਣਾ ਦੇ ਸ਼ਮਸ਼ਾਨਘਾਟ ਲਾਗੇ ਇਕ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਜਿਨ੍ਹਾਂ ਨੇ ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਆਪਣੇ ਨਾਮ ਚੰਨਦੀਪ ਸਿੰਘ ਪੁੱਤਰ ਲੇਟ ਕੁਲਵਰਨ ਸਿੰਘ ਵਾਸੀ ਭਾਣਾ ਥਾਣਾ ਮਾਹਿਲਪੁਰ, ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਅਵਤਾਰ ਸਿੰਘ ਪਿੰਡ ਈਸਪੁਰ ਥਾਣਾ ਮੇਹਟੀਆਣਾ ਅਤੇ ਹਰਦੀਪ ਸਿੰਘ ਉਰਫ ਦੀਪੂ ਪੁੱਤਰ ਤਜਿੰਦਰ ਸਿੰਘ ਵਾਸੀ ਪੰਜੋੜਾ ਥਾਣਾ ਮੇਹਟੀਆਣਾ ਦੱਸੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਤਲਾਸ਼ੀ ਦੌਰਾਨ ਚੰਨਦੀਪ ਸਿੰਘ ਪਾਸੋਂ 550 ਗ੍ਰਾਮ ਨਸ਼ੀਲਾ ਪਦਾਰਥ, ਹਰਦੀਪ ਸਿੰਘ ਉਰਫ ਦੀਪਾ ਪਾਸੋਂ 510 ਗ੍ਰਾਮ ਨਸ਼ੀਲਾ ਪਦਾਰਥ, ਸੁਖਵਿੰਦਰ ਸਿੰਘ ਉਰਫ ਸੁੱਖਾ ਪਾਸੋਂ 530 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ ਤੇ ਪੁੱਛਗਿੱਛ ਦੌਰਾਨ ਇਨ੍ਹਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਜ਼ਿਲ੍ਹਾ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਤੇ ਕਪੂਰਥਲਾ ਜ਼ਿਲ੍ਹੇ ਵਿਚ ਬਹੁਤ ਸਾਰੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਕੀਤੀਆਂ ਮੰਨੀਆਂ ਹਨ | ਪੁਲਿਸ ਨੇ ਇਸ ਮਾਮਲੇ 'ਚ ਇਨ੍ਹਾਂ ਪਾਸੋਂ ਕਰੀਬ ਤਿੰਨ ਦਰਜ਼ਨ ਵਾਰਦਾਤਾਂ ਕੀਤੇ ਜਾਣ ਦਾ ਖੁਲਾਸਾ ਹੋਇਆ ਹੈ ਉਥੇ ਹੀ 3 ਮੋਟਰਸਾਈਕਲ, 1 ਐਕਟਿਵਾ, 1 ਸਕੂਟਰ ਬ੍ਰਾਮਦ ਕੀਤਾ ਹੈ | ਇਸੇ ਤਰ੍ਹਾਂ 2 ਦਾਤਰ, ਇਕ ਡੰਡਾ ਤੇ 3500 ਰੁਪਏ ਨਕਦ ਬਰਾਮਦ ਕੀਤੇ ਹਨ | ਪੁਲਿਸ ਦੀ ਪੁੱਛਗਿੱਛ ਦੌਰਾਨ ਕਾਬੂ ਕੀਤੇ 3 ਕਥਿਤ ਦੋਸ਼ੀਆਂ ਨੇ ਲੁੱਟ-ਖੋਹ ਨਾਲ ਸਬੰਧਿਤ ਕਰੀਬ ਤਿੰਨ ਦਰਜ਼ਨ ਘਟਨਾਵਾਂ ਦਾ ਖੁਲਾਸਾ ਕੀਤਾ ਹੈ ਜਿਸ ਵਿਚ ਸਾਲ 2022 ਦੀ 20 ਅਪੈ੍ਰਲ ਨੂੰ ਪਿੰਡ ਜੈਤਪੁਰ (ਚੱਬੇਵਾਲ) 'ਚ ਇਕ ਵਿਅਕਤੀ ਤੋਂ ਪੈਸੇ ਅਤੇ ਐਕਟਿਵਾ ਖੋਹਣ, 7 ਮਈ ਦੀ ਰਾਤ ਨੂੰ ਬਾਹੋਵਾਲ (ਚੱਬੇਵਾਲ) ਤੋਂ ਇਕ ਵਿਅਕਤੀ ਤੇ ਔਰਤ ਪਾਸੋਂ ਮੋਟਰਸਾਈਕਲ ਤੇ ਪੈਸੇ ਖੋਹਣ, 15 ਜੂਨ ਦੀ ਰਾਤ ਨੂੰ ਗੜ੍ਹਸ਼ੰਕਰ ਵਿਖੇ ਅਨੰਦਪੁਰ ਸਾਹਿਬ ਰੋਡ 'ਤੇ ਬਿਜਲੀ ਘਰ ਪਾਸ ਇਕ ਵਿਅਕਤੀ ਪਾਸੋਂ ਮੋਬਾਈਲ ਫੋਨ ਤੇ ਨਕਦੀ ਖੋਹਣ, ਬਾਅਦ ਵਿਚ ਕੁੱਲੇਵਾਲ ਰਕਬੇ 'ਚ ਪੈਂਦੇ ਪੈਟਰੋਲ ਪੰਪ ਕੋਲੋ ਮੋਟਰਸਾਈਕਲ ਸਵਾਰ ਦੇ ਸੱਟਾਂ ਮਾਰ ਕੇ ਨਕਦੀ ਖੋਹਣ, 10 ਸਤੰਬਰ ਨੂੰ ਅੱਡਾ ਸਤਨੌਰ ਵਿਖੇ ਤੜਕਸਾਰ ਮੋਟਰਸਾਈਕਲ ਚਾਲਕ ਤੋਂ ਨਕਦੀ ਖੋਹਣ, 10 ਸਤੰਬਰ ਨੂੰ ਹੀ ਦੁਪਹਿਰ 1 ਵਜੇ ਫਤਹਿਪੁਰ ਖਰਦ ਦੇ ਸਕੂਲ ਨੇੜੇ ਮੋਟਰਸਾਈਕਲ ਸਵਾਰਾਂ ਪਾਸੋਂ ਪੈਸੇ ਅਤੇ ਮੋਬਾਇਲ ਫੋਨ ਖੋਹਣ, 23 ਸਤੰਬਰ ਨੂੰ ਟੀ-ਪੁਆਇੰਟ ਲਕਸੀਹਾਂ (ਮਾਹਿਲਪੁਰ) ਲਾਗੇ ਔਰਤ ਪਾਸੋਂ ਐਕਟਿਵਾ ਖੋਹਣ, 29 ਸਤੰਬਰ ਨੂੰ ਰਾਧਾ ਸੁਆਮੀ ਸਤਿਸੰਗ ਘਰ ਘੁੰਮਣਾ (ਬਹਿਰਾਮ) ਤੋਂ ਔਰਤ ਪਾਸੋਂ ਜੂਪੀਟਰ ਸਕੂਟਰ ਖੋਹਣ, 26 ਸਤੰਬਰ ਨੂੰ ਪਿੰਡ ਟੋਡਰਪੁਰ (ਮੇਹਟੀਆਣਾ) ਨੇੜੇ ਇਕ ਹੋਮਗਾਰਡ ਜਵਾਨ ਦੀ ਕੁੱਟਮਾਰ ਕਰ ਕੇ ਨਕਦੀ, ਪਰਸ ਤੇ ਮੋਬਾਇਲ ਫੋਨ ਖੋਹਣ, 26 ਸਤੰਬਰ ਨੂੰ ਹੀ ਪਿੰਡ ਮੋਹਣਵਾਲ (ਗੜ੍ਹਸ਼ੰਕਰ) ਕੋਲੋ ਇਕ ਵਿਅਕਤੀ ਪਾਸੋਂ ਨਕਦੀ, ਪਰਸ ਤੇ ਮੋਬਾਇਲ ਫੋਨ ਖੋਹਣ, 30 ਸਤੰਬਰ ਦੀ ਸਵੇਰ ਗੜ੍ਹਸ਼ੰਕਰ-ਅਨੰਦਪੁਰ ਸਾਹਿਬ ਰੋਡ 'ਤੇ ਪੈਂਦੇ ਪਿੰਡ ਨੰਗਲਾਂ ਵਿਖੇ ਵਰਦੀਧਾਰੀ ਥਾਣੇਦਾਰ ਤੋਂ ਨਕਦੀ ਤੇ ਕਾਗਜ਼ਾਤ ਖੋਹਣ, 30 ਸਤੰਬਰ ਦੀ ਸ਼ਾਮ ਨੂੰ ਪਿੰਡ ਰਾਵਲਪਿੰਡੀ ਗੜ੍ਹਸ਼ੰਕਰ ਨੇੜਿਓਾ ਵਿਅਕਤੀ ਤੋਂ ਮੋਟਰਸਾਈਕਲ ਖੋਹਣ, 2 ਮਹੀਨੇ ਪਹਿਲਾਂ ਪਿੰਡ ਪੋਸੀ (ਮਾਹਿਲਪੁਰ) ਤੋਂ ਪੈਦਲ ਜਾਂਦੀ ਬਜ਼ੁਰਗ ਔਰਤ ਦਾ ਪਰਸ ਖੋਹਣ, ਡੇਢ ਮਹੀਨਾ ਪਹਿਲਾ ਮਾਹਿਲਪੁਰ ਫਗਵਾੜਾ ਰੋਡ 'ਤੇ ਬੈਠੀ ਔਰਤ ਦਾ ਪਰਸ ਖੋਹਣ, ਰਾਜਨੀ ਮਾਤਾ ਥਾਣਾ ਚੱਬੇਵਾਲ ਤੋਂ ਮੋਟਰਸਾਈਕਲ 'ਤੇ ਜਾ ਰਹੇ ਲੜਕੇ ਅਤੇ ਬਜ਼ੁਰਗ ਔਰਤ ਪਾਸੋਂ ਪਰਸ ਖੋਹਣ, ਸਰਹਾਲਾ ਰੋਡ ਥਾਣਾ ਮਾਹਿਲਪੁਰ ਵਿਖੇ ਕਵਾੜੀਏ ਪਾਸੋਂ ਨਕਦੀ ਖੋਹਣ, ਪਿੰਡ ਭਗਤੂਪੁਰ ਥਾਣਾ ਮਾਹਿਲਪੁਰ ਵਿਖੇ ਰੇਹੜੀ ਤੇ ਜਾਂਦੇ ਕਵਾੜੀਏ ਪਾਸੋਂ ਨਕਦੀ ਖੋਹਣ, ਇਕ ਮਹੀਨਾ ਪਹਿਲਾ ਬੰਗਾ ਤੋਂ ਕਟਾਰੀਆ ਰੋਡ 'ਤੇ ਸਕੂਟਰ 'ਤੇ ਜਾਂਦੇ ਵਿਅਕਤੀ ਤੋਂ ਨਕਦੀ ਖੋਹਣ, ਮਾਹਿਲਪੁਰ ਤੋਂ ਬਘੌਰਾ ਰੋਡ ਜਾਂਦੇ ਰਸਤੇ 'ਤੇ ਸਾਈਕਲ ਸਵਾਰ ਵਿਅਕਤੀ ਤੋਂ ਪੈਸੇ ਖੋਹਣ, 20 ਦਿਨ ਪਹਿਲਾ ਬਘੌਰਾ ਤੋਂ ਨੰਗਲ ਰੋਡ (ਮਾਹਿਲਪੁਰ) ਸਕੂਟਰੀ ਸਵਾਰ ਪਾਸੋਂ ਨਕਦੀ ਖੋਹਣ, ਮਹੀਨਾ ਪਹਿਲਾ ਈਸਪੁਰ ਤੋਂ ਫਗਵਾੜਾ ਲਾਗੇ ਮੋਟਰਸਾਈਕਲ ਤੋਂ ਨਕਦੀ ਖੋਹਣ, ਘੁੰਮਣਾ ਤੋਂ ਫਰਾਲਾ ਰੋਡ 'ਤੇ ਪੰਡਿਤ ਪਾਸੋਂ ਨਕਦੀ ਖੋਹਣ, ਪਾਸ਼ਟਾਂ ਤੋਂ ਸਾਹਨੀ ਰੋਡ (ਕਪੂਰਥਲਾ) 'ਤੇ ਸਾਈਕਲ ਸਵਾਰ ਤੋਂ ਨਕਦੀ ਖੋਹਣ, 15 ਦਿਨ ਪਹਿਲਾ ਪਿੰਡ ਭੰਮੀਆਂ ਰੋਡ (ਗੜ੍ਹਸ਼ੰਕਰ) 'ਤੇ ਇਕ ਔਰਤ ਅਤੇ ਆਦਮੀ ਨੂੰ ਰੋਕ ਕੇ ਉਨ੍ਹਾਂ ਪਾਸੋਂ ਪਰਸ ਖੋਹਣ, 12-13 ਦਿਨ ਪਹਿਲਾ ਮੱਖਣਗੜ੍ਹ ਥਾਣਾ ਚੱਬੇਵਾਲ ਨੇੜੇ ਤੋਂ ਮੋਟਰਸਾਈਕਲ ਸਵਾਰ ਤੋਂ ਨਕਦੀ ਖੋਹਣ, 15 ਦਿਨ ਪਹਿਲਾ ਭਾਰਟੇ ਤੋਂ ਨੰਗਲ ਰੋਡ ਥਾਣਾ ਮਾਹਿਲਪੁਰ 'ਤੇ ਮੋਟਰਸਾਈਕਲ ਸਵਾਰ ਤੋਂ ਨਕਦੀ ਤੇ ਮੋਬਾਇਲ ਫੋਨ ਖੋਹਣ, ਇਕ ਮਹੀਨਾ ਪਹਿਲਾ ਘੁੰਮਣਾ ਥਾਣਾ ਬਹਿਰਾਮ ਲਾਗੇ ਬਜ਼ੁਰਗ ਪਾਸੋਂ ਨਕਦੀ ਖੋਹਣ, 15 ਦਿਨ ਪਹਿਲਾ ਪਾਸ਼ਟਾਂ ਤੋਂ ਮੇਹਟੀਆਣਾ ਰੋਡ 'ਤੋਂ ਸਕੂਟਰ ਸਵਾਰ ਤੋਂ ਨਕਦੀ ਖੋਹਣ, ਮਹੀਨਾ ਪਹਿਲਾ ਪਾਂਸ਼ਟੇ ਤੋਂ ਟੋਡਰਪੁਰ ਰੋਡ ਥਾਣਾ ਮੇਹਟੀਆਣਾ ਤੋਂ ਮੋਟਰਸਾਈਕਲ ਸਵਾਰ ਤੋਂ ਨਕਦੀ ਤੇ ਮੋਬਾਇਲ ਫੋਨ ਖੋਹਣ, ਰੱਖੜੀਆਂ ਵਾਲੇ ਦਿਨ ਅਜਨੋਹਾ ਥਾਣਾ ਮੇਹਟੀਆਣਾ ਨਹਿਰ ਤੋਂ ਮੋਟਰਸਾਈਕਲ ਸਵਾਰ ਆਦਮੀ ਤੇ ਔਰਤ ਪਾਸੋਂ ਨਕਦੀ ਖੋਹਣ, ਡੇਢ ਮਹੀਨਾ ਪਹਿਲਾ ਪਾਂਸ਼ਟਾ ਥਾਣਾ ਰਾਵਲਪਿੰਡੀ (ਕਪੂਰਥਲਾ) ਨਹਿਰ ਲਾਗੇ ਤੋਂ ਮੋਟਰਸਾਈਕਲ ਸਵਾਰ ਲੜਕੇ ਤੋਂ ਨਕਦੀ ਖੋਹਣ, 20 ਦਿਨ ਪਹਿਲਾ ਬੱਡੋਂ ਥਾਣਾ ਮੇਹਟੀਆਣਾ ਨਹਿਰ ਲਾਗੇ ਤੋਂ ਮੋਟਰਸਾਈਕਲ ਸਵਾਰ ਵਿਅਕਤੀ ਤੋਂ ਨਕਦੀ ਖੋਹਣ, 10 ਦਿਨ ਪਹਿਲਾ ਐਕਟਿਵਾ ਸਵਾਰ ਵਿਅਕਤੀ ਤੋਂ ਨਕਦੀ ਖੋਹਣ ਤੇ 10 ਦਿਨ ਪਹਿਲਾਂ ਹੀ ਨਹਿਰ ਪੱਦੀ ਸੂਰਾ ਸਿੰਘ-ਪੋਸੀ ਥਾਣਾ ਮਾਹਿਲਪੁਰ ਲਾਗੇ ਤੋਂ ਮੋਟਰਸਾਈਕਲ 'ਤੇ ਜਾਂਦੇ ਬਜ਼ੁਰਗ ਪਾਸੋਂ ਨਕਦੀ ਤੇ ਮੋਬਾਇਲ ਫੋਨ ਦੀ ਖੋਹ ਕਰਨ ਸਬੰਧੀ ਖੁਲਾਸਾ ਕੀਤਾ ਗਿਆ ਹੈ |

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ - ਖੇਤੀਬਾੜੀ ਅਫ਼ਸਰ

ਹਾਜੀਪੁਰ, 5 ਅਕਤੂਬਰ (ਜੋਗਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਦੀ ਯੋਗ ਅਗਵਾਈ ਹੇਠ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਪਿੰਡਾਂ-ਪਿੰਡਾਂ ਅੰਦਰ ਜਾ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਹੋਤਾ ਨੇ ਜਥੇਦਾਰ ਬਲਵੀਰ ਸਿੰਘ ਨਾਲ ਮੁਲਾਕਾਤ ਕਰ ਕੇ ਕੀਤੀਆਂ ਪੰਥਕ ਵਿਚਾਰਾਂ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਮੈਂਬਰ ਐਨ.ਆਰ.ਆਈ. ਕਮਿਸ਼ਨ ਦਲਜੀਤ ਸਿੰਘ ਸਹੋਤਾ ਵਲੋਂ ਜਥੇਦਾਰ ਬਾਬਾ ਬਲਵੀਰ ਸਿੰਘ ਬੁੱਢਾ ਦਲ 96 ਕਰੋੜੀ ਨਾਲ ਮੁਲਾਕਾਤ ਕਰ ਕੇ ਧਾਰਮਿਕ ਤੇ ਪੰਥਕ ਵਿਚਾਰਾਂ ਕੀਤੀਆਂ ਗਈਆਂ | ਇਸ ਦੇ ਨਾਲ ਹੀ ਪੰਜਾਬ ਦੀ ਤਰੱਕੀ ...

ਪੂਰੀ ਖ਼ਬਰ »

ਨਹਿਰੀ ਪੁਲ 'ਤੇ ਪਏ ਟੋਇਆਂ ਕਾਰਨ ਵਾਪਰ ਰਹੇ ਹਨ ਹਾਦਸੇ

ਹਾਜੀਪੁਰ, 5 ਅਕਤੂਬਰ (ਜੋਗਿੰਦਰ ਸਿੰਘ)- ਹਾਜੀਪੁਰ ਤੋਂ ਮੁਕੇਰੀਆਂ ਸੜਕ 'ਤੇ ਪਿੰਡ ਭਲੋਵਾਲ ਨਹਿਰੀ ਪੁਲ 'ਤੇ ਪਏ ਡੂੰਘੇ ਟੋਇਆਂ ਕਾਰਨ ਹਰ ਰੋਜ਼ ਹਾਦਸੇ ਵਾਪਰ ਰਹੇ ਹਨ, ਪਰ ਸਬੰਧਿਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਦੇਖਣ ਵਿਚ ਆਇਆ ਹੈ ਕਿ ਭਲੋਵਾਲ ਦੀ ਨਹਿਰ ...

ਪੂਰੀ ਖ਼ਬਰ »

ਮਠਿਆਈਆਂ ਵੇਚਦੇ ਵਿਅਕਤੀਆਂ 'ਤੇ ਚੜ੍ਹੀ ਕਾਰ, ਔਰਤ ਸਮੇਤ 5 ਜ਼ਖ਼ਮੀ

ਚੱਬੇਵਾਲ 5 ਅਕਤੂਬਰ (ਪਰਮਜੀਤ ਨÏਰੰਗਾਬਾਦੀ)-ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਪੈਦੇ ਹੰਦੋਵਾਲ ਅੱਡੇ 'ਤੇ ਮਠਿਆਈ ਦੀਆਂ ਦੁਕਾਨਾਂ 'ਤੇ ਬੇਕਾਬੂ ਕਾਰ ਚੜ੍ਹ ਗਈ¢ ਇਸ ਹਾਦਸੇ 'ਚ ਇਕ ਔਰਤ ਸਮੇਤ ਪੰਜ ਵਿਅਕਤੀਆਂ ਦੇ ਜਖਮੀ ਹੋਣ ਦਾ ਸਮਾਚਾਰ ਹੈ¢ ਜਾਣਕਾਰੀ ਮੁਤਾਬਿਕ ਅੱਡਾ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਕਾਰ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਚੌਹਾਲ ਦੇ ਵਾਸੀ ਮਨਵੀਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਜ਼ਮਾਨਤ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ 'ਚ 4 ਨਾਮਜ਼ਦ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਮਾਨਤ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਵਾਲੇ 4 ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਦੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਮੁਕੇਰੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ ਗਿਆ | ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਟਰੱਕ ਤੇ ਟਰੈਕਟਰ-ਟਰਾਲੀ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਸੈਲਾ ਖੁਰਦ/ਮਾਹਿਲਪੁਰ, 5 ਅਕਤੂਬਰ (ਹਰਵਿੰਦਰ ਸਿੰਘ ਬੰਗਾ/ ਰਜਿੰਦਰ ਸਿੰਘ)- ਅੱਜ ਤੜਕਸਾਰ ਪਿੰਡ ਸਰਦੁੱਲਾਪੁਰ ਪੈਟਰੋਲ ਪੰਪ ਨਜ਼ਦੀਕ ਟਰੱਕ ਤੇ ਟਰੈਕਟਰ-ਟਰਾਲੀ ਦੀ ਆਹਮੋ-ਸਾਹਮਣਿਓਾ ਭਿਆਨਕ ਟੱਕਰ ਹੋ ਗਈ ਜਿਸ 'ਚ ਟਰੱਕ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਝਗੜਾ ਕਰਨ 'ਤੇ ਸਰਪੰਚ ਤੇ 3 ਹੋਰਨਾਂ ਖ਼ਿਲਾਫ਼ ਕੇਸ ਦਰਜ

ਕੋਟਫ਼ਤੂਹੀ, 5 ਅਕਤੂਬਰ (ਅਵਤਾਰ ਸਿੰਘ ਅਟਵਾਲ)-ਪਲਵਿੰਦਰ ਸਿੰਘ ਨਿਵਾਸੀ ਪੰਡੋਰੀ ਲੱਧਾ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਬੀਤੇ ਦਿਨ ਸ਼ਾਮ ਸਾਢੇ 7 ਕੁ ਵਜੇ ਦੇ ਕਰੀਬ ਮੇਰੀ ਲੜਕੀ ਪਾਵਨੀ ਸਕੂਲ ਤੋਂ ਪੜ੍ਹ ਕੇ ਘਰ ਨੂੰ ਆ ਰਹੀ ਸੀ ਤਾਂ ਪਰਮਿੰਦਰ ...

ਪੂਰੀ ਖ਼ਬਰ »

ਐਮ. ਏ. ਪੋਲੀਟੀਕਲ ਸਾਇੰਸ 'ਚ ਯੂਨੀਵਰਸਿਟੀ 'ਚੋਂ ਪੰਜਵਾਂ ਸਥਾਨ ਹਾਸਲ

ਦਸੂਹਾ, 5 ਅਕਤੂਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦਾ ਐਮ. ਏ. ਪੋਲੀਟੀਕਲ ਸਾਇੰਸ ਵਿਭਾਗ ਸਮੈਸਟਰ ਚੌਥਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਦੇ ਚਰਚਾਂ 'ਤੇ ਹਮਲੇ ਚਿੰਤਾਜਨਕ- ਬਰਿਆਣਾ, ਮਸੀਹ

ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ) -ਆਲ ਇੰਡੀਆ ਕਿ੍ਸਚੀਅਨ ਦਲਿਤ ਫ਼ਰੰਟ ਦੀ ਮੀਟਿੰਗ ਜਨਰਲ ਸਕੱਤਰ ਸੁਰਿੰਦਰ ਕੁਮਾਰ ਬਰਿਆਣਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕਿਹਾ ਕਿ ਪੰਜਾਬ ਅੰਦਰ ਮਸੀਹੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਚਰਚਾ, ...

ਪੂਰੀ ਖ਼ਬਰ »

ਮਹਿੰਗਰੋਵਾਲ ਸਕੂਲ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਹਰਿਆਣਾ, 5 ਅਕਤੂਬਰ (ਹਰਮੇਲ ਸਿੰਘ ਖੱਖ)-ਜ਼ਿਲ੍ਹਾ ਪੱਧਰੀ (ਅੰਤਰ ਜ਼ੋਨ) ਸਕੂਲ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਗਰੋਵਾਲ ਨੇ ਖੋ-ਖੋ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਅਨੂਪਮ ਸ਼ਰਮਾ ਨੇ ...

ਪੂਰੀ ਖ਼ਬਰ »

ਸਰਕਾਰ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ- ਅਜਨੋਹਾ

ਕੋਟਫ਼ਤੂਹੀ, 5 ਅਕਤੂਬਰ (ਅਟਵਾਲ)-ਬਲਾਕ ਕੋਟਫ਼ਤੂਹੀ ਦੇ ਅਧਿਆਪਕਾਂ ਦੀ ਮੀਟਿੰਗ ਗੌਰਮਿੰਟ ਟੀਚਰ ਯੂਨੀਅਨ ਬਲਾਕ ਕੋਟਫ਼ਤੂਹੀ ਪ੍ਰਧਾਨ ਨਰਿੰਦਰ ਅਜਨੋਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਦਿਆਰਥੀ ਵਰਗ ਤੇ ਅਧਿਆਪਕ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਕਾਲਜ 'ਚ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ

ਹਰਿਆਣਾ, 5 ਅਕਤੂਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐੱਸ. ਡੀ. ਕਾਲਜ ਹਰਿਆਣਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਅੰਤਰਰਾਸ਼ਟਰੀ ਅਹਿੰਸਾ ਦਿਵਸ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਮਨਾਇਆ ਗਿਆ | ਇਸ ਮੌਕੇ ਮਹਾਤਮਾ ਗਾਂਧੀ ਦੇ ਜੀਵਨ ਦੇ ...

ਪੂਰੀ ਖ਼ਬਰ »

ਸਰਪੰਚ ਮਨੀਸ਼ ਕੁਮਾਰ ਦੁਦੂਵਾਲ ਬਲਾਕ ਮਾਹਿਲਪੁਰ ਦੇ ਪ੍ਰਧਾਨ ਨਿਯੁਕਤ

ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸਰਪੰਚ ਮਨੀਸ਼ ਕੁਮਾਰ ਦੁਦੂਵਾਲ ਨੂੰ ਬਲਾਕ ਮਾਹਿਲਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਮਨੀਸ਼ ਕੁਮਾਰ ਨੇ ਪ੍ਰਧਾਨ ਨਿਯੁਕਤ ਹੋਣ 'ਤੇ ਪੰਜਾਬ ਇਨਚਾਰਜ ਹਰੀਸ਼ ਚੌਧਰੀ, ਪੰਜਾਬ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਪੱਸੀ ਕੰਢੀ, 5 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਹੋਤਾ ਵਿਖੇ ਉਪ ਜਿੱਲ੍ਹਾ ਸਿੱਖਿਆ ਅਫ਼ਸਰ (ਅ) ਸ. ਸੁਖਵਿੰਦਰ ਸਿੰਘ ਵਲੋਂ ਸਕੂਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਕੂਲ ਪਹੁੰਚਣ 'ਤੇ ਉਨ੍ਹਾਂ ਦਾ ਸਕੂਲ ਮੁਖੀ ਸਰਜੀਵਨ ...

ਪੂਰੀ ਖ਼ਬਰ »

ਕਸਬਾ ਹਾਜੀਪੁਰ ਵਿਖੇ ਫੂਡ ਸਪਲਾਈ ਦਫ਼ਤਰ ਖੋਲਿ੍ਹਆ ਜਾਵੇ-ਗੁਰਦੀਪ ਸਿੰਘ ਗੇਰਾ

ਹਾਜੀਪੁਰ, 5 ਅਕਤੂਬਰ (ਜੋਗਿੰਦਰ ਸਿੰਘ)- ਹਾਜੀਪੁਰ ਵਿਚ ਫੂਡ ਸਪਲਾਈ ਵਿਭਾਗ ਦਾ ਦਫ਼ਤਰ ਨਾ ਹੋਣ ਕਰਕੇ ਬਲਾਕ ਹਾਜੀਪੁਰ ਦੇ 102 ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰੋਜ਼ਾਨਾ ਵੱਖ-ਵੱਖ ਪਿੰਡਾਂ ਦੇ ਲੋਕ ਫੂਡ ਸਪਲਾਈ ਵਿਭਾਗ ...

ਪੂਰੀ ਖ਼ਬਰ »

ਮੰਡੀ 'ਚ ਪਹੁੰਚੀ ਝੋਨੇ ਦੀ ਫ਼ਸਲ ਪਰ ਨਹੀਂ ਦਿਖਾਈ ਦੇ ਰਿਹਾ ਪ੍ਰਬੰਧ

ਹਾਜੀਪੁਰ, 5 ਅਕਤੂਬਰ (ਜੋਗਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਕਰਨ ਤੋਂ ਬਾਅਦ ਮੰਡੀਆਂ ਵਿਚ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਉਨ੍ਹਾਂ ਦਾਅਵਿਆਂ ਦੀ ਕਿਤੇ ਨਾ ਕਿਤੇ ਪੋਲ ...

ਪੂਰੀ ਖ਼ਬਰ »

ਰੋਟਰੀ ਕਲੱਬ ਦਸੂਹਾ ਗਰੇਟਰਜ਼ ਵਲੋਂ ਲੜਕੀਆਂ ਨੂੰ ਵਰਦੀਆਂ ਤੇ ਚੁੰਨੀਆਂ ਭੇਟ

ਦਸੂਹਾ, 5 ਅਕਤੂਬਰ (ਕੌਸ਼ਲ)- ਰੋਟਰੀ ਕਲੱਬ ਦਸੂਹਾ ਗਰੇਟਰਜ਼ ਵਲੋਂ ਦੁਰਗਾ ਅਸ਼ਟਮੀ ਦੇ ਸ਼ੁੱਭ ਮੌਕੇ 'ਤੇ ਪ੍ਰਧਾਨ ਡੀ ਆਰ ਰਲਹਣ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੈਕਟਰੀ ਸੰਜੀਵ ਕੁਮਾਰ ਸ਼ਰਮਾ ਅਤੇ ਸਮੂਹ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਡੀ. ਏ. ਵੀ. ਸੀਨੀਅਰ ...

ਪੂਰੀ ਖ਼ਬਰ »

ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮਿਆਣੀ, 5 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਮੈਰੀਲੈਂਡ ਇੰਟਰਨੈਸ਼ਨਲ ਪਬਲਿਕ ਸਕੂਲ ਆਲਮਪੁਰ ਵਿਖੇ ਸਕੂਲ ਦੇ ਪ੍ਰਬੰਧਕ ਸ੍ਰੀ ਕਮਲ ਘੋਤੜਾ ਅਤੇ ਪਿ੍ੰਸੀਪਲ ਮੈਡਮ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਦੁਸ਼ਹਿਰੇ ਦਾ ਤਿਉਹਾਰ ਬੜੇ ...

ਪੂਰੀ ਖ਼ਬਰ »

ਬੋੜਾ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ) - ਇਥੋਂ ਦੇ ਨਜ਼ਦੀਕੀ ਪਿੰਡ ਬੋੜਾ ਵਿਖੇ ਸ੍ਰੀ ਰਾਮਲੀਲ੍ਹਾ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰਾ ਗਰਾਉਂਡ ਵਿਚ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਟੇਜ 'ਤੇ ...

ਪੂਰੀ ਖ਼ਬਰ »

ਸ੍ਰੀ ਰਾਮਲੀਲ੍ਹਾ ਕਮੇਟੀ ਮਾਹਿਲਪੁਰ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ

ਮਾਹਿਲਪੁਰ, 5 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਰਾਮ ਲੀਲ੍ਹਾ ਕਮੇਟੀ ਮਾਹਿਲਪੁਰ ਵਲੋਂ ਪ੍ਰਧਾਨ ਸੁਭਾਸ਼ ਗੌਤਮ ਦੀ ਅਗਵਾਈ 'ਚ ਸਮੂਹ ਕਮੇਟੀ ਮੈਂਬਰਾਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਦੁਸਹਿਰਾ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੁਨੀਸ਼ ਤਿਵਾੜੀ ...

ਪੂਰੀ ਖ਼ਬਰ »

ਸੈਲਾ ਖੁਰਦ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸੈਲਾ ਖੁਰਦ, 5 ਅਕਤੂਬਰ (ਹਰਵਿੰਦਰ ਸਿੰਘ ਬੰਗਾ)- ਸਨਾਤਨ ਧਰਮ ਸਭਾ ਦੁਸਹਿਰਾ ਕਮੇਟੀ ਸੈਲਾ ਖੁਰਦ ਵਲੋਂ ਦਸਹਿਰੇ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਜਿਲ੍ਹਾ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਸ਼ਰਧਾਪੂਰਵਕ ਨਾਲ ਮਨਾਇਆ

ਮੁਕੇਰੀਆਂ, 5 ਅਕਤੂਬਰ (ਰਾਮਗੜ੍ਹੀਆ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੁਕੇਰੀਆਂ ਵਿਖੇ ਸ੍ਰੀ ਰਾਮ ਲੀਲ੍ਹਾ ਮਿੱਤਰ ਦਸਹਿਰਾ ਸੁਸਾਇਟੀ ਮੁਕੇਰੀਆਂ ਦੇ ਪ੍ਰਧਾਨ ਸ੍ਰੀ ਅਜੇ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਦੁਸਹਿਰਾ ਗਰਾਊਾਡ ਮੁਕੇਰੀਆਂ ਵਿਖੇ ਦੁਸਹਿਰਾ ਬੜੀ ...

ਪੂਰੀ ਖ਼ਬਰ »

ਤਲਵਾੜਾ ਵਿਖੇ ਦੁਸਹਿਰਾ ਧੂਮ-ਧਾਮ ਨਾਲ ਮਨਾਇਆ

ਤਲਵਾੜਾ, 5 ਅਕਤੂਬਰ (ਰਾਜੀਵ ਓਸ਼ੋ)- ਦੁਸਹਿਰਾ ਦਾ ਪਾਵਨ ਤਿਉਹਾਰ ਤਲਵਾੜਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਵੱਖ-ਵੱਖ ਝਾਕੀਆਂ ਕੱਢੀਆਂ ਗਈਆਂ | ਇਸ ਤੋਂ ਬਾਅਦ ਸ੍ਰੀ ਰਾਮ ਵਲੋਂ ਤੀਰ ਮਾਰ ਕੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਕੋਟਫ਼ਤੂਹੀ 'ਚ ਦੁਸਹਿਰਾ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕੋਟਫ਼ਤੂਹੀ, 5 ਅਕਤੂਬਰ (ਅਵਤਾਰ ਸਿੰਘ ਅਟਵਾਲ)-ਦਸਹਿਰਾ ਦਾ ਤਿਉਹਾਰ ਸਥਾਨਕ ਸ੍ਰੀ ਰਾਮ ਲੀਲਾ ਦੁਸਹਿਰਾ ਕਮੇਟੀ ਵੱਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਪਿਛਲੇ 9 ਦਿਨਾਂ ਤੋਂ ਰਾਮ ਲੀਲ੍ਹ ਦਾ ਮੰਚਨ ਕੀਤਾ ਗਿਆ ਸੀ ਜਿਸ ਦੀ ਸਮਾਪਤੀ ਰਾਵਣ ਦੇ ਮੇਘਨਾਦ ਦੇ ਪੁਤਲਿਆਂ ਨੂੰ ...

ਪੂਰੀ ਖ਼ਬਰ »

ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਅੱਜ ਹੁਸ਼ਿਆਰਪੁਰ 'ਚ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਮਹੰਤ ਰਮਿੰਦਰ ਦਾਸ ਦੇ ਸਹਿਯੋਗ ਅਤੇ ਪ੍ਰਧਾਨ ਗੋਪੀ ਚੰਦ ਕਪੂਰ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਸਰਕਾਰ ਦਾ ਧੰਨਵਾਦ

ਗੜ੍ਹਦੀਵਾਲਾ, 5 ਅਕਤੂਬਰ (ਚੱਗਰ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਤੋਂ ਬਾਅਦ ਗੰਨੇ ਦੇ ਰੇਟ ਵਿੱਚ 20 ਰੁਪਏ ਦੇ ਵਾਧੇ ਕਰਨ 'ਤੇ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਗੜ੍ਹਦੀਵਾਲਾ ਸਰਕਲ ਦੇ ਪ੍ਰਧਾਨ ਪਰਮਿੰਦਰ ਸਿੰਘ ਸਮਰਾ ਨੇ ...

ਪੂਰੀ ਖ਼ਬਰ »

ਦਸੂਹਾ ਸ਼ਹਿਰ ਨੂੰ ਸਵੱਛ ਸਰਵੇਖਣ ਪੁਰਸਕਾਰ ਮਿਲਣ ਕਰ ਕੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ

ਦਸੂਹਾ, 5 ਅਕਤੂਬਰ (ਕੌਸ਼ਲ)- ਕੇਂਦਰ ਸਰਕਾਰ ਵਲੋਂ ਸਵੱਛ ਸਰਵੇਖਣ 2022 ਦੇ ਵਿਚ ਸੂਬੇ ਦੇ ਦਸ ਮੋਹਰੀ ਸ਼ਹਿਰਾਂ ਵਿਚ ਦਸੂਹਾ ਦਾ ਨਾਂਅ ਆਇਆ ਹੈ, ਜੋ ਕਿ ਦਸੂਹਾ ਲਈ ਬਹੁਤ ਮਾਣ ਵਾਲੀ ਗੱਲ ਹੈ | ਦਿੱਲੀ ਵਿਚ ਹੋਏ ਕੌਮੀ ਪੱਧਰੀ ਸਮਾਗਮਾਂ ਦੌਰਾਨ ਦਸੂਹਾ ਨੂੰ ਇਹ ਨੂੰ ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਪੋਸ਼ਣ ਮਾਹ ਮਨਾਇਆ

ਦਸੂਹਾ, 5 ਅਕਤੂਬਰ (ਕੌਸ਼ਲ) -ਗੁਰੂੁ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਕਾਲਜ ਦੇ ਪਿ੍ੰਸੀਪਲ ਨਰਿੰਦਰ ਕੌਰ ਘੁੰਮਣ ਦੀ ਯੋਗ ਅਗਵਾਈ ਹੇਠ 'ਪੋਸ਼ਣ ਮਾਹ' ਮਨਾਇਆ ਗਿਆ | ਇਸ ਅਭਿਆਨ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਇਆਂ ਗਈਆਂ | ਐਨ.ਐੱਸ.ਐੱਸ. ...

ਪੂਰੀ ਖ਼ਬਰ »

ਟਾਂਡਾ 'ਚ ਪੰਥਕ ਕਾਨਫਰੰਸ ਕਰਨ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਹੋਈ ਮੀਟਿੰਗ

ਟਾਂਡਾ ਉੜਮੁੜ, 5 ਅਕਤੂਬਰ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਜਸਵੰਤ ਸਿੰਘ ਫੌਜੀ ਦੀ ਅਗਵਾਈ ਹੇਠ ਟਾਂਡਾ ਵਿਖੇ ਹੋਈ, ਜਿਸ ਵਿਚ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਅਤੇ ਜਿਲ੍ਹਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ. ਐਸ. ਸੀ. ਮੈਡੀਕਲ ਦਾ ਨਤੀਜਾ ਸ਼ਾਨਦਾਰ

ਦਸੂਹਾ, 5 ਅਕਤੂਬਰ (ਕੌਸ਼ਲ) -ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲਾੋ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦੇ ਬੀ. ਐਸ. ਸੀ. ਮੈਡੀਕਲ ਚੌਥੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਗੰਨੇ ਦੇ ਰੇਟ 'ਚ 20 ਰੁਪਏ ਦਾ ਵਾਧਾ ਸ਼ਲਾਘਾਯੋਗ ਕਦਮ - ਭੱਟੀਆਂ ਜੱਟਾਂ

ਐਮਾ ਮਾਂਗਟ, 5 ਅਕਤੂਬਰ (ਗੁਰਾਇਆ)- ਆਮ ਆਦਮੀ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੇ ਹਿਤ ਵਿਚ ਫ਼ੈਸਲੇ ਲਏ ਹਨ ਕਿਉਂਕਿ ਇਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੀ ਹੈ | ਇਸ ਗੱਲ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਭੱਟੀਆਂ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕੱਲ੍ਹ ਤੋਂ

ਕੋਟਫ਼ਤੂਹੀ, 5 ਅਕਤੂਬਰ (ਅਟਵਾਲ) - ਪਿੰਡ ਅਜਨੋਹਾ ਵਿਖੇ ਸਮੂਹ ਨਗਰ ਵਾਸੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਗਿਆਨੀ ਗੁਰਦਿਆਲ ਸਿੰਘ ਅਜਨੋਹਾ ਤੇ ਜਥੇ. ਅਕਾਲੀ ਬਾਬਾ ਫੂਲਾ ਸਿੰਘ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਤੀਸਰਾ ਵਾਲੀਬਾਲ ...

ਪੂਰੀ ਖ਼ਬਰ »

ਬੱਸੀ ਕਲਾਂ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਚੱਬੇਵਾਲ 5 ਅਕਤੂਬਰ (ਪਰਮਜੀਤ ਨÏਰੰਗਾਬਾਦੀ)- ਪਿੰਡ ਬੱਸੀ, ਕਲਾਂ, ਪੱਟੀ, ਬੋਹਣ ਆਦਿ 'ਚ ਦੁਸਹਿਰੇ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ¢ ਇਨ੍ਹਾਂ ਮੇਲਿਆਂ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ¢ ਮੇਲਿਆਂ 'ਚ ਸਜਾਈਆਂ ਝਾਕੀਆਂ ਲੋਕਾਂ ਲਈ ਆਕਰਸ਼ਨ ਦਾ ਮੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 9 ਨੂੰ - ਸੰਤ ਹਰਜਿੰਦਰ ਸਿੰਘ

ਭੰਗਾਲਾ, 5 ਅਕਤੂਬਰ (ਬਲਵਿੰਦਰਜੀਤ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸੰਤ ਹਰਜਿੰਦਰ ਸਿੰਘ ਜੀ ਮੰਝਪੁਰ ਵਾਲਿਆਂ ਦੇ ਉਪਦੇਸ਼ ਸਦਕਾ ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ...

ਪੂਰੀ ਖ਼ਬਰ »

ਇਕੋਤਰੀ ਸਮਾਗਮ 'ਚ ਸਾਬਕਾ ਮੰਤਰੀ ਗਿਲਜੀਆਂ ਨੇ ਭਰੀ ਹਾਜ਼ਰੀ

ਟਾਂਡਾ ਉੜਮੁੜ, 5 ਅਕਤੂਬਰ (ਦੀਪਕ ਬਹਿਲ)- ਇਕੋਤਰੀ ਸਮਾਗਮ ਸਤਿਗੁਰੂ ਦੇ ਸੰਦੇਸ਼ ਅਤੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਦਾ ਪ੍ਰਤੀਕ ਰਹੇ ਹਨ ਜਿੱਥੋਂ ਸੇਧ ਲੈ ਕੇ ਹਜ਼ਾਰਾਂ ਲੱਖਾਂ ਪ੍ਰਾਣੀ ਗੁਰੂ ਵਾਲੇ ਬਣੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਸੰਗਤ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਨੇ ਕੰਧਾਲਾ ਜੱਟਾਂ ਇਕਾਈ ਦਾ ਕੀਤਾ ਗਠਨ

ਅੱਡਾ ਸਰਾਂ, 5 ਅਕਤੂਬਰ (ਮਸੀਤੀ) - ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਕੰਧਾਲਾ ਜੱਟਾਂ 'ਚ ਹੋਈ ਜਿਸ 'ਚ ਕਿਸਾਨੀ ਮਸਲਿਆਂ ਤੇ ਮੰਗਾਂ ਦੇ ਹੱਕ 'ਚ ਅਵਾਜ਼ ਬੁਲੰਦ ਕਰਨ ਦੇ ਨਾਲ ਨਾਲ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਜਸਵਿੰਦਰ ਸਿੰਘ ਨੰਬਰਦਾਰ, ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਦੇ ਬੱਚਿਆਂ ਨੇ ਸਮਾਜਿਕ ਬੁਰਾਈਆਂ ਖ਼ਿਲਾਫ਼ ਸ਼ਹਿਰ ਅੰਦਰ ਕੱਢੀ ਰੈਲੀ

ਟਾਂਡਾ ਉੜਮੁੜ, 5 ਅਕਤੂਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਸਕੂਲ ਸ਼ਾਹਬਾਜ਼ਪੁਰ ਵਲੋਂ ਦੁਸਹਿਰੇ ਦਾ ਤਿਉਹਾਰ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿ੍ੰਸੀਪਲ ਮੁਨੀਸ਼ ਸੰਗਰ ਦੀ ਅਗਵਾਈ 'ਚ ਇਕ ਵੱਖਰੇ ਅੰਦਾਜ਼ ਵਿਚ ਮਨਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਸਭ ਤੋਂ ਵੱਡਾ ਪਿੰਡ ਮਿਆਣੀ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕਰੀਬ 13 ਹਜ਼ਾਰ ਆਬਾਦੀ ਵਾਲੇ ਇਸ ਪਿੰਡ ਵਿਚ ਸੀਵਰੇਜ ਤੇ ਹੋਰ ਸਹੂਲਤਾਂ ਦੀ ਮੰਗ

• ਹਰਜਿੰਦਰ ਸਿੰਘ ਮੁਲਤਾਨੀ ਮਿਆਣੀ - ਜ਼ਿਲੇ੍ਹ ਦੇ ਸਭ ਤੋਂ ਵੱਡੇ ਪਿੰਡਾਂ ਵਿਚ ਸ਼ੁਮਾਰ ਪਿੰਡ ਮਿਆਣੀ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਵਾਂਝਾ ਹੈ | ਇਕ ਪਾਸੇ ਜਿੱਥੇ ਕਰੀਬ 13 ਹਜ਼ਾਰ ਦੀ ਆਬਾਦੀ ਵਾਲੇ ਇਸ ਪਿੰਡ ਨੂੰ ਨਗਰ ਪੰਚਾਇਤ ਬਣਾਉਣ ਦੀ ਚਰਚਾ ਹੁੰਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਸਭ ਤੋਂ ਵੱਡਾ ਪਿੰਡ ਮਿਆਣੀ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕਰੀਬ 13 ਹਜ਼ਾਰ ਆਬਾਦੀ ਵਾਲੇ ਇਸ ਪਿੰਡ ਵਿਚ ਸੀਵਰੇਜ ਤੇ ਹੋਰ ਸਹੂਲਤਾਂ ਦੀ ਮੰਗ

• ਹਰਜਿੰਦਰ ਸਿੰਘ ਮੁਲਤਾਨੀ ਮਿਆਣੀ - ਜ਼ਿਲੇ੍ਹ ਦੇ ਸਭ ਤੋਂ ਵੱਡੇ ਪਿੰਡਾਂ ਵਿਚ ਸ਼ੁਮਾਰ ਪਿੰਡ ਮਿਆਣੀ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਵਾਂਝਾ ਹੈ | ਇਕ ਪਾਸੇ ਜਿੱਥੇ ਕਰੀਬ 13 ਹਜ਼ਾਰ ਦੀ ਆਬਾਦੀ ਵਾਲੇ ਇਸ ਪਿੰਡ ਨੂੰ ਨਗਰ ਪੰਚਾਇਤ ਬਣਾਉਣ ਦੀ ਚਰਚਾ ਹੁੰਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX