ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਪਟਿਆਲਾ

ਪਟਿਆਲਾ 'ਚ ਧੂਮ-ਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਤਹਿਤ ਪਟਿਆਲਾ ਸ਼ਹਿਰ ਦੇ ਵੀਰ ਹਕੀਕਤ ਰਾਏ ਗਰਾਊਾਡ 'ਚ ਬਦੀ 'ਤੇ ਨੇਕੀ ਦੀ ਜਿੱਤ ਦੇ ਤਿਉਹਾਰ ਦੁਸਹਿਰਾ ਮਨਾਉਣ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ | ਇਸ ਦੌਰਾਨ ਪਟਿਆਲਾ ਸ਼ਹਿਰ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਮੌਜੂਦ ਰਹੇ | ਇਸ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਬਣਾਏ ਪੁਤਲਿਆਂ ਨੂੰ ਅਗਨੀ ਭੇਟ ਕੀਤੀ ਗਈ | ਇਸ ਦਿ੍ਸ਼ ਨੂੰ ਦੇਖਣ ਲਈ ਪਟਿਆਲਾ ਸ਼ਹਿਰ ਤੋਂ ਵੱਡੀ ਗਿਣਤੀ 'ਚ ਹਰੇਕ ਤਰ੍ਹਾਂ ਦੇ ਲੋਕ ਪਹੁੰਚੇ | ਪੁਤਲਿਆਂ ਨੂੰ ਅਗਨੀ ਭੇਟ ਕਰਨ ਤੋਂ ਪਹਿਲਾਂ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਗਈ ਅਤੇ ਗਰਾਊਾਡ ਦੀ ਸਜਾਵਟ ਵੀ ਲੋਕਾਂ ਦੀ ਖਿੱਚ ਦਾ ਕੇਂਦਰ ਰਿਹਾ | ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਜਿਨ੍ਹਾਂ 'ਚ ਰਾਘੋਮਾਜਰਾ, ਜੋੜੀਆਂ ਭੱਠੀਆਂ, ਤਿ੍ਪੜੀ, ਡੀ.ਸੀ.ਡਬਲਿਊ., ਮੋਦੀ ਮੰਦਿਰ ਤੋਂ ਇਲਾਵਾ ਸ਼ਹਿਰ 'ਚ ਪ੍ਰਮੁੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸੇ ਤਰ੍ਹਾਂ ਸ਼ਹਿਰ ਦੀਆਂ ਸਾਰੀਆਂ ਕਾਲੋਨੀਆਂ ਅਤੇ ਮੁਹੱਲਿਆਂ 'ਚ ਵੀ ਬੱਚਿਆਂ ਵਲੋਂ ਪੁਤਲੇ ਰਾਵਣ ਦੇ ਪੁਤਲੇ ਖ਼ਰੀਦ ਕੇ ਅਗਨ ਭੇਟ ਕੀਤੇ ਗਏ | ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀਰ ਹਕੀਕਤ ਰਾਏ ਗਰਾਊਾਡ ਵਿਚ ਸਮਾਗਮ 'ਚ ਹਿੱਸਾ ਲੈਂਦਿਆਂ ਹਿੰਦੂ ਭਾਈਚਾਰੇ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਇਕ ਧਰਮ ਅਤੇ ਹਰ ਇਕ ਭਾਈਚਾਰੇ ਦੀ ਸਰਕਾਰ ਹੈ | ਸਾਡੇ ਸਾਰਿਆਂ ਦੇ ਤਿਉਹਾਰ ਸਾਂਝੇ ਹਨ ਅਤੇ ਸਾਨੂੰ ਸਾਰਿਆਂ ਨੂੰ ਇਕ ਦੂਜੇ ਦੇ ਤਿਉਹਾਰਾਂ ਅਤੇ ਖ਼ੁਸ਼ੀਆਂ 'ਚ ਸ਼ਾਮਲ ਹੋ ਕੇ ਆਪਣੀ ਭਾਈਚਾਰਕ ਸਾਂਝ ਬਣਾਏ ਰੱਖਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਬਦੀ ਜਿੰਨੀ ਮਰਜ਼ੀ ਬਲਵਾਨ ਹੋ ਜਾਵੇ ਪਰੰਤੂ ਕਦੇ ਵੀ ਨੇਕੀ ਨੂੰ ਹਰਾ ਨਹੀਂ ਸਕਦੀ | ਇਸ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਭਗਵਾਨ ਸ੍ਰੀ ਰਾਮ ਚੰਦਰ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਨੇਕੀ ਦੀ ਰਾਹ 'ਤੇ ਚੱਲਦੇ ਹੋਏ ਭਵਿੱਖ ਲਈ ਨਰੋਏ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ | ਦੁਸਹਿਰੇ ਤਿਉਹਾਰ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਪੂਰੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ | ਜਿਸ ਤਹਿਤ ਧਾਰਮਿਕ ਅਸਥਾਨਾਂ ਤੋਂ ਇਲਾਵਾ ਜਿੱਥੇ ਦੁਸਹਿਰਾ ਮਨਾਉਣ ਲਈ ਵੱਡੀ ਗਿਣਤੀ 'ਚ ਲੋਕਾਂ ਦਾ ਇਕੱਠ ਹੋਣਾ ਸੀ ਉੱਥੇ ਪੁਲਿਸ ਵਲੋਂ ਸਾਦੇ ਕੱਪੜਿਆਂ 'ਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਤਾਂ ਜੋ ਕਿ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਜਾਵੇ | ਇਸ ਤੋਂ ਇਲਾਵਾ ਪੁਲਿਸ ਪੈਟਰੋਿਲੰਗ ਦੇ ਦਸਤੇ ਵੀ ਲਗਾਤਾਰ ਸ਼ਹਿਰ 'ਚ ਘੁੰਮਦੇ ਰਹੇ ਅਤੇ ਪੁਲਿਸ ਦੇ ਅੰਦਰੂਨੀ ਵਿੰਗ ਅਤੇ ਕੈਮਰਿਆਂ ਰਾਹੀਂ ਦੁਸਹਿਰਾ ਮਨਾਉਣ ਵਾਲੀਆਂ ਥਾਵਾਂ 'ਤੇ ਤਿੱਖੀ ਨਜ਼ਰ ਰੱਖੀ ਗਈ | ਇਸ ਦੌਰਾਨ ਸਥਾਨਕ 'ਆਪ' ਆਗੂ ਤੇਜਿੰਦਰ ਮਹਿਤਾ, ਕੁੰਦਨ ਗੋਗੀਆ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਬਲਦੇਵ ਸਿੰਘ ਪਨੂੰ ਮੀਡੀਆ ਸਲਾਹਕਾਰ ਮੁੱਖ ਮੰਤਰੀ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਕੁਮਾਰ ਗੁਪਤਾ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਉਪ-ਕੁਲਪਤੀ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਭੁੱਖ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦਾ ਧਰਨਾ ਜਬਰੀ ਚੁਕਵਾਇਆ

ਪਟਿਆਲਾ, 5 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਡੇਲੀਵੇਜ ਸਫ਼ਾਈ ਕਰਮਚਾਰੀਆਂ ਦਾ ਧਰਨਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਆਪਣੇ ਲਾਮੋ ਲਸ਼ਕਰ ਨਾਲ ਬੀਤੀ ਰਾਤ 9 ...

ਪੂਰੀ ਖ਼ਬਰ »

ਵੀਰਵਾਰ ਨੂੰ ਵੱਡਾ ਪ੍ਰਦਰਸ਼ਨ ਕਰਨ ਦੀ ਤਿਆਰੀ 'ਚ ਹਨ ਐਸ.ਸੀ. ਸੰਗਠਨ

ਉਪ-ਕੁਲਪਤੀ ਦੇ ਸਫਾਈ ਸੇਵਕਾਂ ਨਾਲ ਵਰਤਾਰੇ ਸੰਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਐਸ.ਸੀ. ਸਮਾਜ ਵਿਚ ਬਹੁਤ ਗੁੱਸਾ ਅਤੇ ਰੋਸ ਪੈਦਾ ਹੋ ਗਿਆ ਹੈ | ਜਿਸ ਤਹਿਤ ਵੀਰਵਾਰ ਨੂੰ ਐਸ.ਸੀ. ਸੰਗਠਨ ਪੰਜਾਬੀ ਯੂਨੀਵਰਸਿਟੀ ਵਿਖੇ ਵੱਡੇ ਅੰਦੋਲਨ ...

ਪੂਰੀ ਖ਼ਬਰ »

ਸੜਕਾਂ 'ਤੇ ਗ਼ਲਤ ਤਰੀਕੇ ਨਾਲ ਖੜ੍ਹੇ ਵਾਹਨ ਕਰਦੇ ਨੇ ਘਰਾਂ ਦੇ ਦੀਵੇ ਗੁੱਲ

ਰਾਜਪੁਰਾ, 5 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਅਤੇ ਇਸ ਦੇ ਨੇੜੇ ਜੀ.ਟੀ. ਰੋਡ 'ਤੇ ਸ਼ਰੇਆਮ ਟਰੱਕ ਅਤੇ ਹੋਰ ਵਾਹਨ ਖੜੇ ਹੁੰਦੇ ਹਨ ਜਿਸ ਕਾਰਨ ਕਿਸੇ ਵੀ ਵਕਤ ਕੋਈ ਸੜਕ ਹਾਦਸਾ ਵਾਪਰ ਸਕਦਾ ਹੈ ਅਤੇ ਕਿਸੇ ਵੀ ਹਸਦੇ ਵੱਸਦੇ ਘਰ ਵਿਚ ਸੱਥਰ ਵਿਛ ਕੇ ਘਰ ਦਾ ਦੀਵਾ ਗੁੱਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜੋੜੇਮਾਜਰਾ ਸਮੇਤ 'ਆਪ' ਦੇ ਵਿਧਾਇਕਾਂ ਨੇ ਚੇਅਰਮੈਨ ਚੱਠਾ ਨੂੰ ਦਿੱਤੀ ਵਧਾਈ

ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਵਲੋਂ ਖੇਤੀਬਾੜੀ ਵਿਕਾਸ ਬੈਂਕ ਪਟਿਆਲਾ ਦੇ ਨਵ-ਨਿਯੁਕਤ ਚੇਅਰਮੈਨ ਹਰਪ੍ਰੀਤ ਸਿੰਘ ਚੱਠਾ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਪਨੌਦੀਆਂ ਵਿਖੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ, ਵਿਧਾਇਕ ਹਰਮੀਤ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਅਤੇ ਲਾਅ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ, ਲੋਕ ਅਣਸੁਰੱਖਿਅਤ ਮਹਿਸੂਸ ਕਰਨ ਲੱਗੇ-ਸੁਰਜੀਤ ਸਿੰਘ ਰੱਖੜਾ

ਪਟਿਆਲਾ, 5 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਜਿਹੇ ਮਾਹੌਲ 'ਚ ਲੋਕ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ | ਅਫ਼ਸਰਸ਼ਾਹੀ ਬੇਲਗ਼ਾਮ ਹੋਣਾ ਵੀ ਚਿੰਤਾ ਦਾ ਵਿਸ਼ਾ ਹੈ | ਇਹ ...

ਪੂਰੀ ਖ਼ਬਰ »

ਲੋਕਤੰਤਰ ਦੀ ਰਾਖੀ ਭਾਜਪਾ ਲੋਕਤੰਤਰ ਦੀ ਕਾਤਲ ਬਣੀ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 5 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਪੰਜਾਬ ਦੇ ਸੈਸ਼ਨ 'ਚ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਲੋਕਤੰਤਰ ਦੀ ਰਾਖੀ ਭਾਜਪਾ ਹੁਣ ਲੋਕਤੰਤਰ ਦੀ ਕਾਤਲ ਬਣ ਗਈ ਹੈ | ਇਸ ਭਾਜਪਾ ਨੇ ਓਪਰੇਸ਼ਨ ਲੌਟਸ ਰਾਹੀਂ ਲੋਕਾਂ ਵਿਚ ...

ਪੂਰੀ ਖ਼ਬਰ »

ਘਰੋਂ ਸਕੂਲ ਗਿਆ 13 ਸਾਲਾ ਬੱਚਾ ਭੇਦਭਰੇ ਹਾਲਾਤ 'ਚ ਲਾਪਤਾ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦਾ ਰਹਿਣ ਵਾਲਾ 13 ਸਾਲਾ ਲੜਕਾ ਕੱਲ੍ਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਘਰੋਂ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਗਿਆ ਸੀ ਪਰੰਤੂ ਹਾਲੇ ਤੱਕ ਉਹ ਬੱਚਾ ਵਾਪਸ ਆਪਣੇ ਘਰ ਨਹੀਂ ਪਰਤਿਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਚੇ ...

ਪੂਰੀ ਖ਼ਬਰ »

ਕੋਰੋਨਾ ਦੀ ਬਿਮਾਰੀ ਮਗਰੋਂ ਹੁਣ ਪ੍ਰਾਈਵੇਟ ਬੱਸ ਟਰਾਂਸਪੋਰਟ ਨੂੰ ਪੈ ਰਹੀ ਹੈ 'ਆਧਾਰ 'ਤੇ ਮੁਫ਼ਤ ਸਫਰ' ਦੀ ਮਾਰ

ਭੁੱਨਰਹੇੜੀ, 5 ਅਕਤੂਬਰ (ਧਨਵੰਤ ਸਿੰਘ ਹੁਸੈਨਪੁਰ)-ਬੱਸ ਟਰਾਂਸਪੋਰਟ ਦੇ ਕਾਰੋਬਾਰ ਨੂੰ ਮੁਨਾਫ਼ੇ ਵਾਲਾ ਧੰਦਾ ਮੰਨਿਆ ਜਾਂਦਾ ਰਿਹਾ | ਪਰ ਕੋਰੋਨਾ ਕਾਲ ਮਗਰੋਂ ਇਹ ਕਾਰੋਬਾਰ ਘਾਟੇ ਵੱਲ ਜਾ ਰਿਹਾ ਹੈ | ਇਸ ਧੰਦੇ ਨਾਲ ਸੰਬੰਧਿਤ ਵੱਖ ਵੱਖ ਪਰਿਵਾਰ ਆਪਣੇ ਭਵਿੱਖ ਨੂੰ ...

ਪੂਰੀ ਖ਼ਬਰ »

ਵਿਧਾਇਕ ਪਠਾਣਮਾਜਰਾ ਦੀ ਪਤਨੀ ਨੇ ਬਲਬੇੜਾ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

ਡਕਾਲਾ, 5 ਅਕਤੂਬਰ (ਪਰਗਟ ਸਿੰਘ ਬਲਬੇੜਾ) ਮਾਰਕੀਟ ਕਮੇਟੀ ਡਕਾਲਾ ਅਧੀਨ ਆਉਂਦੀਆਂ ਪੰਜੋਲਾ, ਡਡੌਆਂ, ਮਰਦਾਹੇੜੀ, ਬਲਬੇੜਾ ਆਦਿ ਮੰਡੀਆਂ ਦਾ ਦੌਰਾ ਕਰਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਧਰਮ-ਪਤਨੀ ਸਿਮਰਨਜੀਤ ਕੌਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ...

ਪੂਰੀ ਖ਼ਬਰ »

ਦਸਵੰਧ ਹੈਲਪ ਗਰੁੱਪ ਵਲੋਂ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ ਲਗਾਇਆ

ਡਕਾਲਾ, 5 ਅਕਤੂਬਰ (ਪਰਗਟ ਸਿੰਘ)-ਦਸਵੰਧ ਹੈਲਪ ਗਰੁੱਪ ਵਲੋਂ ਪਿੰਡ ਧਰਮਹੇੜੀ ਵਿਖੇ ਪਹਿਲਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਉੱਥੇ ਇਸ ਮੌਕੇ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਬਲਬੇੜਾ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ

ਡਕਾਲਾ, 5 ਅਕਤੂਬਰ (ਪਰਗਟ ਸਿੰਘ ਬਲਬੇੜਾ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਕਸਬਾ ਬਲਬੇੜਾ ਵਿਖੇ ਸਥਿਤ ਡੇਰਾ ਬਾਬਾ ਬਖਤਾ ਨਾਥ ਦੇ ਡੇਰੇ 'ਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਉਥੇ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਬਾਬਾ ਸ਼ੰਕਰਗਿਰ ਔਲੀਆ ਮੰਦਿਰ ਦੇਵੀਗੜ੍ਹ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਅੱਜ ਸਵੇਰ ਤੋਂ ਹੀ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀ ਲਾਈਨਾਂ ...

ਪੂਰੀ ਖ਼ਬਰ »

ਗੁਲਾੜ੍ਹ ਸਕੂਲ 'ਚ ਵਿਦਿਆਰਥੀਆਂ ਦਾ ਕੈਰੀਅਰ ਗਾਈਡੈਂਸ ਕੈਂਪ ਲੱਗਾ

ਸ਼ੁਤਰਾਣਾ, 5 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਗੁਲਾਹੜ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਵਿਦਿਆਰਥੀਆਂ ਦੇ ਭਵਿੱਖ ਸਬੰਧੀ ਕੈਰੀਅਰ ਗਾਈਡੈਂਸ ਕੈਂਪ ਲਾਇਆ ਗਿਆ | ਸਕੂਲ ਪਿ੍ੰ. ਵਿਕਰਮਜੀਤ ਦੀ ਅਗਵਾਈ ਹੇਠ ਲਾਏ ਇਸ ਕੈਂਪ ਵਿਚ ਗੁਰੂ ਗੋਬਿੰਦ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਮੋਨਲ ਰਾਏ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਪਾਤੜਾਂ 'ਚ ਉਤਸ਼ਾਹ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪਾਤੜਾਂ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਦੇ ਸੰਬੰਧ 'ਚ ਰਾਮ ਲੀਲ੍ਹਾ ਕਮੇਟੀ ਵਲੋਂ ਜਿੱਥੇ ਪਬਲਿਕ ਗਰਲਜ਼ ਸਕੂਲ ਨੇੜੇ ਇਕ ਗਰਾੳਾੂਡ ਵਿਚ ਪੰਜਾਬੀ ਲੋਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਸਿਵਲ ਲਾਈਨ ਚੌਂਕ ਲਾਗੇ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਵਾਹਨ ਦੇ ਕਾਗ਼ਜ਼ਾਤ ਚੈੱਕ ਕੀਤੇ ਤਾਂ ਮੋਟਰਸਾਈਕਲ ਚੋਰੀ ਦਾ ਨਿਕਲਿਆ, ਜਿਸ ਦੇ ਨੰਬਰ ਪਲੇਟ ਵੀ ਨਹੀਂ ਸੀ | ਜਿਸ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਵਿਧਾਇਕ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਨੇਕੀ ਅਤੇ ਬਦੀ ਦੇ ਪ੍ਰਤੀਕ ਦਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿਚ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜਾਹਰਾ

ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਮਿਲਾਵਟਖੋਰੀ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨੀ ਮੁੱਦਿਆਂ 'ਤੇ ਜਨਤਕ ਵਿਚਾਰ ਚਰਚਾ 8 ਨੂੰ

ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਭੱਠਲ ਅਤੇ ਜਨਰਲ ਸਕੱਤਰ ਜਗਪਾਲ ਸਿੰਘ ਉੂਧਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਦਰਮਿਆਨ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦਾ ਚੇਅਰਮੈਨ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਅਧਿਕਾਰੀ ਨੂੰ ਲਗਾਇਆ ਜਾਵੇ-ਅਵਤਾਰ ਸਿੰਘ ਕੈਂਥ

ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਪੀ.ਐੱਸ.ਪੀ.ਸੀ.ਐਲ./ਪੀ.ਐੱਸ.ਟੀ.ਸੀ.ਐਲ. ਦੀ ਕੀਤੀ ਗਈ ਮੀਟਿੰਗ 'ਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਾਵਰ ਕਾਰਪੋਰੇਸ਼ਨ ਅਤੇ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਕੀਤਾ ਸਨਮਾਨ

ਨਾਭਾ, 5 ਅਕਤੂਬਰ (ਕਰਮਜੀਤ ਸਿੰਘ)-ਜਦੋਂ ਤੋਂ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਬਣੀ ਹੈ ਤਾਂ ਭਾਰਤ ਦਾ ਨਾਮ ਪੂਰੀ ਦੁਨੀਆ ਵਿਚ ਚਮਕਿਆ ਹੈ ਕਿਉਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਦੇਸ਼ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਉਸ ਨੂੰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਸੀ ਪਠਾਣਾਂ ਦੀ ਮੀਟਿੰਗ ਹੋਈ

ਬਸੀ ਪਠਾਣਾਂ, 5 ਅਕਤੂਬਰ (ਰਵਿੰਦਰ ਮੌਦਗਿਲ)-ਨੰਬਰਦਾਰ ਯੂਨੀਅਨ ਤਹਿਸੀਲ ਬਸੀ ਪਠਾਣਾਂ ਦੀ ਅਹਿਮ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਕੱਜਲ ਮਾਜਰਾ ਦੀ ਅਗਵਾਈ ਹੇਠ ਹੋਈ | ਜਿਸ 'ਚ ਮੌਜੂਦ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਨੰਬਰਦਾਰੀ ਜੱਦੀ ਪੁਸ਼ਤੀ ...

ਪੂਰੀ ਖ਼ਬਰ »

ਐਮਰੀਨ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਐਮਰੀਨ ਇੰਟਰਨੈਸ਼ਨਲ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਦਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ਤੇ ਬੱਚਿਆਂ ਵਲੋਂ ਫ਼ਾਲਤੂ ਕਾਗ਼ਜ਼ਾਂ ਤੇ ਬਾਂਸ ਦੀਆਂ ਡੰਡੀਆਂ ਨਾਲ ਬਣਾਇਆ ਰਾਵਣ ਦਾ ਪੁਤਲਾ ਫੂਕਿਆ ਗਿਆ | ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਨਵੀਂ ਰੂਹ ਫੂਕਣ ਲਈ ਬਿਨਾਂ ਕਿਸੇ ਲਾਲਚ ਤੋਂ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇ-ਹੈਪੀ ਕੁੰਭ

ਮੰਡੀ ਗੋਬਿੰਦਗੜ੍ਹ, 5 ਅਕਤੂਬਰ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ 'ਚ ਨਵੀਂ ਰੂਹ ਫੂਕਣ ਲਈ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਯੋਗ ਅਹੁਦੇਦਾਰੀਆਂ ਦੇ ਕੇ ਬਣਦਾ ਮਾਣ-ਸਨਮਾਨ ਦਿੱਤਾ ਜਾਵੇ ਤਾਂ ਜੋ ਵਰਕਰਾਂ ਦੇ ਮਨੋਬਲ ...

ਪੂਰੀ ਖ਼ਬਰ »

ਨਗਰ ਕੌਂਸਲ ਸਰਹਿੰਦ ਦੇ 98 ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਦਿੱਤੀ ਮਨਜ਼ੂਰੀ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਹੋਈ, ਜਿਸ 'ਚ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਾਰੇ ਮੈਂਬਰਾਂ ਨੇ ਇਕਜੁੱਟਤਾ ਜਿਤਾਈ ਤੇ ...

ਪੂਰੀ ਖ਼ਬਰ »

ਸੱਚਾਈ ਦੇ ਮਾਰਗ 'ਤੇ ਚੱਲਣ ਵਾਲੇ ਇਨਸਾਨ ਦੀ ਹਮੇਸ਼ਾ ਜਿੱਤ ਹੁੰਦੀ ਹੈ-ਮਨੀ ਬੜਿੰਗ

ਅਮਲੋਹ, 5 ਅਕਤੂਬਰ (ਕੇਵਲ ਸਿੰਘ)-ਅਮਲੋਹ ਵਿਖੇ ਚੱਲ ਰਹੀ ਰਾਮ ਲੀਲ੍ਹਾ 'ਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਮਨਿੰਦਰ ਸਿੰਘ ਮਨੀ ਬੜਿੰਗ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ, ਉਥੇ ਰਿਬਨ ਕੱਟਕੇ ...

ਪੂਰੀ ਖ਼ਬਰ »

ਜਥੇ. ਰਿਆ ਵਲੋਂ ਪਿੰਡ ਖ਼ੰਟ ਦੇ ਗੁਰਦੁਆਰਾ ਸਾਹਿਬ ਨੂੰ ਬਰਤਨ ਭੇਟ

ਸੰਘੋਲ, 5 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਜਿੱਥੇ ਸਿੱਖ ਧਰਮ ਦਾ ਪ੍ਰਚਾਰ ਅਤੇ ਸਰਬੱਤ ਦੇ ਭਲੇ ਲਈ ਕੰਮ ਕਾਜ ਕੀਤੇ ਜਾ ਰਹੇ ਹਨ, ਉੱਥੇ ਸਿੱਖਿਆ ਦੇ ਪ੍ਰਸਾਰ ਲਈ ਵਿੱਦਿਅਕ ਅਦਾਰੇ, ਗ਼ਰੀਬ ਪਰਿਵਾਰਾਂ ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੇ ਐੱਸ.ਐੱਸ.ਪੀ. ਨੂੰ ਦਿੱਤੀ ਦਰਖ਼ਾਸਤ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)-ਵਿਦੇਸ਼ (ਇਟਲੀ) ਭੇਜਣ ਦੇ ਨਾਂਅ 'ਤੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਿਲ੍ਹੇ ਦੇ ਪਿੰਡ ਰਿਊਣਾ ਉੱਚਾ ਦੇ ਸਿਮਰਨਜੀਤ ਸਿੰਘ ਨੂੰ ਪਿੰਡ ਦੇ ਹੀ ਇਕ ਵਿਅਕਤੀ ਨੇ ਤਕਰੀਬਨ ਦੋ ਸਾਲ ਪਹਿਲਾਂ ...

ਪੂਰੀ ਖ਼ਬਰ »

ਚਰਚਾ 'ਚ ਹੈ ਬੱਚਿਆਂ ਵਲੋਂ ਕੀਤੀ ਜਾਂਦੀ ਰਾਮ ਲੀਲ੍ਹਾ

ਸੰਘੋਲ, 5 ਅਕਤੂਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਖੇ ਬੱਚਿਆਂ ਵਲੋਂ ਕੀਤਾ ਜਾਂਦਾ 'ਰਾਮ ਲੀਲ੍ਹਾ' ਦਾ ਆਯੋਜਨ ਚਰਚਾ 'ਚ ਹੈ, ਉਕਤ ਵਰਤਾਰੇ ਨੂੰ ਪਿੰਡ ਵਾਸੀਆਂ ਵਲੋਂ ਸਲਾਹਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੇ ਬੱਚਿਆਂ ਵਲੋਂ ਜੂਨੀਅਰ ਰਾਮਾ ਕਲੱਬ ...

ਪੂਰੀ ਖ਼ਬਰ »

5450 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕਾਲਵਾ ਲਾਗੇ ਇਕ ਮੋਟਰਸਾਈਕਲ ਸਵਾਰ ਦੀ ਰੋਕ ਕੇ ਤਲਾਸ਼ੀ ਲਈ ਤਾਂ 5450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਗੁਰਧਿਆਨ ...

ਪੂਰੀ ਖ਼ਬਰ »

ਸ਼ਹਿਰੀ ਖੇਤਰ ਵਿਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਆਉਣ 'ਤੇ ਪਾਬੰਦੀ

ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜਪੁਰਾ ਚੰੁਗੀ ਤੋਂ ਬੱਸ ਸਟੈਂਡ ਦੇ ਅੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਮੌਤ

ਪਟਿਆਲਾ, 5 ਅਕਤੂਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਚੂਹੜਪੁਰ ਕਲਾਂ ਲਾਗੇ ਸਕੂਟਰੀ 'ਤੇ ਜਾ ਰਹੇ 2 ਵਿਅਕਤੀਆਂ ਨੂੰ ਇਕ ਗੱਡੀ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਸਕੂਟਰੀ ਸਵਾਰ ਧਰਮਪਾਲ ਵਾਸੀ ਨਾਭਾ ਦੀ ਮੌਕੇ 'ਤੇ ਮੌਤ ਹੋਣ ਦੁਖਦਾਈ ਘਟਨਾ ਵਾਪਰੀ ਹੈ | ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਪਟਿਆਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਦੁਸਹਿਰਾ ਧੂਮਧਾਮ ਨਾਲ ਮਨਾਇਆ

ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਰਾਮਕਿ੍ਸ਼ਨ ਸੇਵਾ ਦਲ ਕਲੱਬ ਬਨੂੜ ਵਲੋਂ ਖੇਡੀ ਗਈ ਰਾਮਲੀਲਾ ਦੇ ਅਖੀਰਲੇ ਦਿਨ ਹਲਕਾ ਵਿਧਾਇਕ ਨੀਨਾ ਮਿੱਤਲ ਪਰਿਵਾਰ ਸਮੇਤ ਸ਼ਾਮਲ ਹੋਏ ...

ਪੂਰੀ ਖ਼ਬਰ »

ਠੇਕੇਦਾਰ ਦੇ ਕਰਿੰਦੇ ਵਲੋਂ ਸ਼ਰਾਬ ਨਾ ਦੇਣ 'ਤੇ ਇਕ ਵਿਅਕਤੀ ਨੇ ਕੀਤੇ ਹਵਾਈ ਫਾਇਰ

ਪਾਤੜਾਂ, 5 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਇਕ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਲੈਣ ਆਏ ਵਿਅਕਤੀ ਨੂੰ ਜਦੋਂ ਕਰਿੰਦੇ ਨੇ ਸ਼ਰਾਬ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਤੈਸ਼ ਵਿਚ ਆਏ ਇਸ ਵਿਅਕਤੀ ਨੇ ਰਾਇਫਲ ਨਾਲ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ ਜਿਸ ਦਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਕੀਤਾ ਮੰਡੀ ਦਾ ਦੌਰਾ

ਪੁਰਖਾਲੀ, 5 ਅਕਤੂਬਰ (ਬੰਟੀ)-ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਰੀਵਰਵੁੱਡ ਸਮਾਰਟ ਸਕੂਲ ਸੰਘੋਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਸੰਘੋਲ/ਖਮਾਣੋਂ, 5 ਅਕਤੂਬਰ (ਗੁਰਨਾਮ ਸਿੰਘ ਚੀਨਾ, ਜੋਗਿੰਦਰ ਪਾਲ)-ਰੀਵਰਵੁੱਡ ਸਮਾਰਟ ਸਕੂਲ ਸੰਘੋਲ ਵਿਖੇ ਦੁਸਹਿਰੇ ਦਾ ਸ਼ਰਧਾ ਤੇ ਉਤਸ਼ਾਹ ਨਾਲ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚੇ ਭਗਵਾਨ ਸ੍ਰੀ ਰਾਮ, ਲਕਸ਼ਮਣ, ਮਾਤਾ ਸੀਤਾ ਜੀ ਦੇ ਪਹਿਰਾਵੇ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੀ ਅਖ਼ਬਾਰਾਂ 'ਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਮਾਈਨਿੰਗ ਵਿਭਾਗ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ

ਬਨੂੜ, 5 ਅਕਤੂਬਰ (ਭੁਪਿੰਦਰ ਸਿੰਘ)-ਅਖ਼ਬਾਰਾਂ ਵਿਚ ਸੁਰਖ਼ੀਆਂ ਬਣਨ ਤੋਂ ਬਾਅਦ ਬਨੂੜ ਪੁਲਿਸ ਨੇ ਨਾਜਾਇਜ਼ ਮਾਈਨਿੰਗ ਵਾਲੀ ਜ਼ਮੀਨ ਦੇ ਮਾਲਕ ਦੀ ਸ਼ਨਾਖ਼ਤ ਕਰਕੇ ਜ਼ਮੀਨ ਮਾਲਕ ਪੁਨੀਤ ਕਪੂਰ ਡੱਲਾ ਪੁੱਤਰ ਰਾਜ ਕਪੂਰ ਡੱਲਾ ਵਾਸੀ ਝਿਊਰਮਾਜਰਾ ਦੇ ਖ਼ਿਲਾਫ਼ ਮਾਈਨਿੰਗ ...

ਪੂਰੀ ਖ਼ਬਰ »

ਵਿਧਾਇਕ ਗੈਰੀ ਬੜਿੰਗ ਨੇ ਰਾਜ ਤਿਲਕ ਦੀ ਰਸਮ ਕੀਤੀ ਅਦਾ

ਮੰਡੀ ਗੋਬਿੰਦਗੜ੍ਹ, 5 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਰਾਮ ਕਲਾ ਮੰਚ ਮੰਡੀ ਗੋਬਿੰਦਗੜ੍ਹ ਵਲੋਂ ਵਿਜੈ ਦਸਵੀਂ ਸਬੰਧੀ ਸਥਾਨਕ ਦੁਸਹਿਰਾ ਗਰਾਊਾਡ 'ਚ ਆਯੋਜਿਤ ਕੀਤੀ ਗਈ ਰਾਮ ਲੀਲ੍ਹਾ ਦੌਰਾਨ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ...

ਪੂਰੀ ਖ਼ਬਰ »

ਮਹਾਂਸੰਘ ਦਾ ਵਫ਼ਦ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 5 ਅਕਤੂਬਰ (ਬੈਨੀਪਾਲ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦਾ ਵਫ਼ਦ ਡੇਲੀਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੂੰ ਮਿਲਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਨਾਲ ਸੰਬੰਧਿਤ ਮੰਡੀਆਂ 'ਚ ਅੱਜ ਤੋਂ ਝੋਨੇ ਦੀ ਬੋਲੀ ਅਣਮਿੱਥੇ ਸਮੇਂ ਲਈ ਬੰਦ

ਸ੍ਰੀ ਚਮਕੌਰ ਸਾਹਿਬ, 5 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਆੜ੍ਹਤੀ ਐਸੋ:ਨੇ ਮੀਟਿੰਗ ਕਰਕੇ ਸੂਬਾ ਕਮੇਟੀ ਦੇ ਆਦੇਸ਼ਾਂ ਤੇ ਸ੍ਰੀ ਚਮਕੌਰ ਸਾਹਿਬ ਅਤੇ ਇਸ ਨਾਲ ਸਬੰਧਿਤ ਬਸੀ ਗੁੱਜਰਾਂ, ਬੇਲਾ, ਹਾਫਿਜਾਬਾਦ ਅਤੇ ਗੱਗੋਂ ਮੰਡੀਆਂ ਵਿਚ ਖ੍ਰੀਦ ਬੰਦ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਕੀਤਾ ਮੰਡੀ ਦਾ ਦੌਰਾ

ਪੁਰਖਾਲੀ, 5 ਅਕਤੂਬਰ (ਬੰਟੀ)-ਅਨਾਜ ਮੰਡੀ ਰਾਮਪੁਰ ਪੁਰਖਾਲੀ ਵਿਖੇ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 5 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ ਸਮੈਸਟਰ ਪਹਿਲਾ ਦਾ ਨਤੀਜਾ ਬਹੁਤ ...

ਪੂਰੀ ਖ਼ਬਰ »

15ਵਾਂ ਵਿਸ਼ਾਲ ਜਾਗਰਣ ਕਰਵਾਇਆ

ਨੰਗਲ, 5 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜੈ ਮਾਂ ਦੁਰਗਾ ਜਾਗਰਣ ਮੰਚ ਮੁਹੱਲਾ ਰਾਜਨਗਰ ਵਲੋਂ ਪ੍ਰਧਾਨ ਸੰਨੀ ਕਟਾਰੀਆਂ ਦੀ ਅਗਵਾਈ ਵਿਚ 15ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਕਲੱਬ ਵਲੋਂ ਜਿੱਥੇ ਮਾਤਾ ਦਾ ਵਿਸ਼ਾਲ ਭਵਨ ਮੰਗਵਾਇਆ ਗਿਆ ਸੀ ਉੱਥੇ ਹੀ ਪੁਰੇ ...

ਪੂਰੀ ਖ਼ਬਰ »

ਨੌਜਵਾਨ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ-ਗੁਰਪ੍ਰੀਤ ਬਾਵਾ

ਜਖਵਾਲੀ, 5 ਅਕਤੂਬਰ (ਨਿਰਭੈ ਸਿੰਘ)-ਖੇਡਾਂ ਜੀਵਨ ਨੂੰ ਤੰਦਰੁਸਤ ਰੱਖਣ ਵਿਚ ਸਭ ਤੋਂ ਵੱਧ ਸਹਾਈ ਹੁੰਦੀਆਂ ਹਨ, ਇਸ ਲਈ ਨੌਜਵਾਨਾਂ ਨੂੰ ਅਰੋਗ ਜ਼ਿੰਦਗੀ ਜਿਊਣ ਲਈ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX