ਤਾਜਾ ਖ਼ਬਰਾਂ


ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਕਵੇਟਾ ਆਤਮਘਾਤੀ ਧਮਾਕਾ : ਮਰਨ ਵਾਲਿਆਂ ਦੀ ਗਿਣਤੀ 3 ਹੋਈ, 27 ਜ਼ਖਮੀ
. . .  1 day ago
ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਜੰਮ ਕੇ ਵਰ੍ਹੀਆਂ ਡਾਂਗਾਂ
. . .  1 day ago
ਸੰਗਰੂਰ, 30 ਨਵੰਬਰ( ਦਮਨਜੀਤ ਸਿੰਘ ) - ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਅੱਜ ਪੁਲਿਸ ਵਲੋਂ ਪੇਂਡੂ ਅਤੇ ਖੇਤ ਮਜ਼ਦੂਰਾਂ ਉੱਤੇ ਜੰਮ ਕੇ ਲਾਠੀਆਂ ਵਰ੍ਹਾਈਆਂ ਗਈਆਂ । ਮਜ਼ਦੂਰਾਂ ਵਲੋਂ ਅੱਜ ...
ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫ਼ਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ...
ਚੀਨ ਦੇ ਸਾਬਕਾ ਰਾਸ਼ਟਰਪਤੀ ਦਾ ਦਿਹਾਂਤ
. . .  1 day ago
ਸ਼ੰਘਾਈ, 30 ਨਵੰਬਰ- ਚੀਨੀ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ...
ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਵਿਵਾਦਿਤ ਬਿਆਨ
. . .  1 day ago
ਅੰਮ੍ਰਿਤਸਰ, 30 ਨਵੰਬਰ-ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੱਤਾ ਹੈ। ਵਿਵਾਦਿਤ ਬਿਆਨ ਵਿਚ ਉਨ੍ਹਾਂ ਪੰਜਾਬੀਆਂ ਨੂੰ ਬੇਵਕੂਫ਼ ਕੌਮ ਕਹਿੰਦੇ ਹੋਏ ਕਿਹਾ ਕਿ ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ। ਮੁਫ਼ਤ ਬਿਜਲੀ ਨੇ ਕਿਸਾਨਾਂ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਇਕ ਦਿਨਾਂ ਮੈਚ ਰੱਦ, ਨਿਊਜ਼ੀਲੈਂਡ ਨੇ 1-0 ਨਾਲ ਜਿੱਤੀ ਲੜੀ
. . .  1 day ago
ਕ੍ਰਾਈਸਟਚਰਚ, 30 ਨਵੰਬਰ-ਮੀਂਹ ਕਾਰਨ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਇਕ ਦਿਨਾਂ ਮੈਚ ਰੱਦ ਹੋ ਗਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ 1-0 ਨਾਲ ਜਿੱਤ...
ਕ੍ਰਾਈਮ ਬ੍ਰਾਂਚ ਵਲੋਂ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫ਼ਾਸ਼
. . .  1 day ago
ਨਵੀਂ ਦਿੱਲੀ, 30 ਨਵੰਬਰ- ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਮਾਸਟਰਮਾਈਂਡ ਸਮੇਤ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਖ-ਵੱਖ ਦੇਸ਼ਾਂ ਦੇ ਲਗਭਗ 300...
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 30 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਿਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ...
ਬਿਲਕਿਸ ਬਾਨੋ ਵਲੋਂ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਨਵੀਂ ਦਿੱਲੀ, 30 ਨਵੰਬਰ -ਬਿਲਕਿਸ ਬਾਨੋ ਨੇ 2002 ਦੇ ਗੁਜਰਾਤ ਦੰਗਿਆਂ ਵਿਚ ਉਸ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀ 11 ਵਿਅਕਤੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿਚ ਪਹੁੰਚ...
ਕੇਰਲ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਹਟਾਉਣ ਵਾਲਾ ਬਿੱਲ ਵਿਧਾਨ ਸਭਾ ਸੈਸ਼ਨ 'ਚ ਪੇਸ਼ ਕਰਨ ਦਾ ਫ਼ੈਸਲਾ
. . .  1 day ago
ਤਿਰੂਵਨੰਤਪੁਰਮ, 30 ਨਵੰਬਰ-ਕੇਰਲ ਕੈਬਨਿਟ ਨੇ ਵਿਧਾਨ ਸਭਾ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸਿੱਖਿਆ ਦੇ ਖੇਤਰ ਦੇ ਮਾਹਿਰ ਹੋਣਗੇ। ਇਸ ਨਾਲ ਰਾਜਪਾਲ ਨੂੰ ਚਾਂਸਲਰ...
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ 'ਚ ਡੀ.ਐਮ.ਕੇ. ਦੀ ਪਟੀਸ਼ਨ
. . .  1 day ago
ਨਵੀਂ ਦਿੱਲੀ, 30 ਨਵੰਬਰ-ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ 'ਚ ਡੀ.ਐਮ.ਕੇ. ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 2019 ਦਾ ਨਾਗਰਿਕਤਾ ਸੋਧ ਕਾਨੂੰਨ "ਮਨਮਾਨੀ" ਹੈ ਕਿਉਂਕਿ ਇਹ ਭਾਰਤ ਵਿਚ ਰਹਿ ਰਹੇ ਸ਼੍ਰੀਲੰਕਾਈ ਤਾਮਿਲਾਂ ਨੂੰ ਸ਼ਰਨਾਰਥੀ ਮੰਨਦੇ ਹੋਏ ਸਿਰਫ਼...
ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ-ਖੜਗੇ ਦੇ ਬਿਆਨ 'ਤੇ ਰਾਜਨਾਥ ਸਿੰਘ
. . .  1 day ago
ਅਹਿਮਦਾਬਾਦ, 30 ਨਵੰਬਰ-ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਭਾਜਪਾ ਆਗੂ ਅਤੇ ਰੱਖਿਆ ਮੰਤਰੀ ਰਾਜੰਨਾਥ ਸਿੰਘ ਨੇ ਅਹਿਮਦਾਬਾਦ ਵਿਖੇ ਕਿਹਾ ਕਿ ਕਾਂਗਰਸ ਅਣਉਚਿਤ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਅਣਉਚਿਤ ਸ਼ਬਦਾਂ ਦੀ ਵਰਤੋਂ ਕਰਨਾ ਸਿਹਤਮੰਦ ਰਾਜਨੀਤੀ ਦੀ ਨਿਸ਼ਾਨੀ ਨਹੀਂ ਹੈ। ਕਾਂਗਰਸ...
ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
. . .  1 day ago
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ...
ਕਸ਼ਮੀਰੀ ਪੰਡਤਾਂ ਵਲੋਂ 'ਕਸ਼ਮੀਰ ਫਾਈਲਜ਼' ਸੰਬੰਧੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ
. . .  1 day ago
ਜੰਮੂ, 30 ਨਵੰਬਰ-ਜੰਮੂ ਵਿਚ ਕਸ਼ਮੀਰੀ ਪੰਡਤਾਂ ਨੇ 'ਕਸ਼ਮੀਰ ਫਾਈਲਜ਼' ਸੰਬੰਧੀ ਅੰਤਰਰਾਸ਼ਟਰੀ ਫ਼ਿਲਮ ਮੇਲੇ ਦੇ ਜਿਊਰੀ ਮੁਖੀ ਨਦਾਵ ਲੈਪਿਡ ਦੀ ਟਿੱਪਣੀ ਦੀ ਨਿੰਦਾ ਕੀਤੀ ਕੀਤੀ ਹੈ।ਕਸ਼ਮੀਰੀ ਪੰਡਤਾਂ ਦਾ...
ਤਰਨਤਾਰਨ ’ਚ ਐਨ.ਆਈ.ਏ.ਦੀ ਕਾਰਵਾਈ ਤੋਂ ਖਫ਼ਾ ਸੁਨਾਮ ਦੇ ਵਕੀਲਾਂ ਨੇ ਕੰਮਕਾਜ ਕੀਤਾ ਠੱਪ
. . .  1 day ago
ਸੁਨਾਮ ਊਧਮ ਸਿੰਘ ਵਾਲਾ, 30 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਨੇ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਤਰਲੋਕ ਸਿੰਘ ਭੰਗੂ ਦੀ ਅਗਵਾਈ ਵਿਚ ਐਨ.ਆਈ.ਏ.ਵਲੋਂ ਤਰਨਤਾਰਨ ਦੇ ਵਕੀਲ ਦੇ ਘਰ ਕੀਤੀ ਗਈ ਛਾਪੇਮਾਰੀ ਦੀ ਕਾਰਵਾਈ ਦੇ ਵਿਰੋਧ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਜਲੰਧਰ

ਜਲੰਧਰ 'ਚ ਉਤਸ਼ਾਹ ਨਾਲ ਮਨਾਇਆ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ 'ਦੁਸਹਿਰਾ'

ਜਲੰਧਰ, 5 ਅਕਤੂਬਰ (ਸ਼ਿਵ)- ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਜਲੰਧਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹਿਰ 'ਚ ਕਰੀਬ 36 ਥਾਵਾਂ 'ਤੇ ਦੁਸਹਿਰੇ ਦੇ ਸਮਾਗਮ ਮਨਾਏ ਗਏ | ਪਿਛਲੇ ਦੋ ਸਾਲ ਤੋਂ ਦੁਸਹਿਰਾ ਸਮਾਗਮਾਂ ਮੌਕੇ ਜਿਥੇ ਕੋਰੋਨਾ ਮਹਾਂਮਾਰੀ ਦਾ ਪਰਛਾਵਾਂ ਰਿਹਾ ਤੇ ਕਈ ਦੁਸਹਿਰੇ ਦੇ ਸਮਾਗਮ ਨਹੀਂ ਮਨਾਏ ਜਾ ਸਕੇ ਸਨ, ਪਰ ਅੱਜ ਦੋ ਸਾਲ ਬਾਅਦ ਕੋਰੋਨਾ ਮਹਾਂਮਾਰੀ ਖ਼ਤਮ ਹੋਣ ਤੋਂ ਬਾਅਦ ਮਨਾਏ ਗਏ ਦੁਸਹਿਰਾ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਭੀੜ ਉਮੜੀ ਤੇ ਹਰ ਵਰਗ ਦੇ ਲੋਕਾਂ ਨੇ ਸਮਾਗਮਾਂ ਦਾ ਅਨੰਦ ਮਾਣਿਆ | ਸ਼ਹਿਰ ਵਿਚ ਪ੍ਰਮੁੱਖ ਤੌਰ 'ਤੇ ਟਰੇਨਿੰਗ ਸਕੂਲ, ਬਰਲਟਨ ਪਾਰਕ, ਆਦਰਸ਼ ਨਗਰ, ਸਾਈਾ ਦਾਸ ਸਕੂਲ, ਢਨ ਮੁਹੱਲਾ, ਬਸਤੀਆਂ, ਕਿਸ਼ਨਪੁਰਾ, ਜਲੰਧਰ ਕੈਂਟ ਦੇ ਦੁਸਹਿਰਾ ਸਮਾਗਮਾਂ ਸਮੇਤ ਹੋਰ ਵੀ ਕਈ ਜਗ੍ਹਾ ਦੁਸਹਿਰਾ ਸਮਾਗਮ 'ਚ ਰਾਵਣ, ਕੁੰਭਕਰਨ, ਮੇਘਨਾਦ ਦੇ ਪੁਤਲੇ ਵੀ ਆਕਰਸ਼ਨ ਦਾ ਕੇਂਦਰ ਬਣੇ ਰਹੇ ਹਨ | ਸ਼ਹਿਰ 'ਚ ਮਨਾਏ ਗਏ ਦੁਸਹਿਰਾ ਸਮਾਗਮ ਦੀ ਦੇਖ ਰੇਖ ਕਰਨ ਲਈ ਕਮਿਸ਼ਨਰੇਟ ਪੁਲਿਸ ਵਲੋਂ 1500 ਤੋਂ ਜ਼ਿਆਦਾ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਸੀ | ਸ਼ਹਿਰ ਵਿਚ ਦੁਸਹਿਰਾ ਸਮਾਗਮ ਮਨਾਉਣ ਤੋਂ ਇਲਾਵਾ ਕਈ ਮੁਹੱਲਿਆਂ 'ਚ ਵੀ ਬੱਚਿਆਂ ਵੱਲੋਂ ਬਣਾਏ ਗਏ ਪੁਤਲੇ ਵੀ ਆਕਰਸ਼ਨ ਦਾ ਕੇਂਦਰ ਬਣੇ ਰਹੇ |
ਸ੍ਰੀ ਰਾਮ ਦੇ ਜੈਕਾਰੀਆਂ ਨਾਲ ਗੂੰਜਿਆ ਸ਼ਹਿਰ
ਜਲੰਧਰ, (ਸ਼ੈਲੀ)- ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਅੱਜ ਸ਼ਹਿਰ ਭਰ 'ਚ ਵੱਖ-ਵੱਖ ਥਾਵਾਂ 'ਤੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਦੁਸਹਿਰੇ ਸੰਬੰਧੀ ਸਾਰੇ ਸ਼ਹਿਰ 'ਚ ਰੌਣਕ ਰਹੀ | ਸ਼ਹਿਰ ਵਿਚ ਜਿਥੇ ਵੱਖ-ਵੱਖ ਮੁੱਖ ਥਾਵਾਂ 'ਤੇ ਦੁਸਹਿਰਾ ਮਨਾਇਆ ਗਿਆ ਉਥੇ ਲੋਕਾਂ ਨੇ ਗਲੀ ਮੁਹੱਲਿਆਂ 'ਚ ਵੀ ਦੁਸਹਿਰਾ ਮਨਾਇਆ | ਜਲੰਧਰ ਦੇ ਬਰਲਟਨ ਪਾਰਕ ਵਿਖੇ ਸ੍ਰੀ ਰਾਮ ਲੀਲਾ ਦੁਸਹਿਰਾ ਕਮੇਟੀ ਮੰਦਰ ਨੌਹਰੀਆਂ ਵਲੋਂ ਦੁਸਹਿਰਾ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਬੱਬੂ ਨੀਲਕੰਠ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਮੰਦਰ ਨੌਹਰੀਆਂ ਤੋਂ ਸ਼ੋਭਾ ਯਾਤਰਾ ਸਜਾਈ ਗਈ ਜੋ ਕਿ ਮੰਦਰ ਤੋਂ ਚਲ ਕੇ ਬਰਲਟਨ ਪਾਰਕ ਵਿਖੇ ਪਹੁੰਚੀ | ਇਸ ਦੌਰਾਨ ਸ੍ਰੀ ਦੇਵੀ ਤੀਲਾਬ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ੀਤਲ ਵਿਜ ਬਤੌਰ ਮੁੱਖ ਮਹਿਮਾਨ ਪਹੁੰਚੇ | ਉਨ੍ਹਾਂ ਤੋਂ ਇਲਾਵਾ ਵਿਧਾਇਕ ਬਾਵਾ ਹੈਨਰੀ, ਵਿਧਾਇਕ ਰਮਨ ਅਰੋੜਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਕੌਂਸਲਰ ਗੁਰਵਿੰਦਰ ਸਿੰਘ ਬੰਟੀ ਨੀਲਕੰਠ, ਕੌਂਸਲਰ ਤਰਸੇਮ ਲਖੋਤਰਾ, ਕੋਸਲਰ ਨਿਰਮਲ ਸਿੰਘ ਨਿੰਮਾ, ਅਵਤਾਰ ਸਿੰਘ ਅਤੇ ਹੋਰ ਕਈ ਪਤਵੰਤੇ ਪਹੁੰਚੇ | ਗਰਾਊਾਡ 'ਚ ਅਮਿ੍ਤਸਰ ਤੋਂ ਆਏ ਸੁੱਚਾ ਸਿੰਘ ਅਤੇ ਬਾਵਾ ਸਿੰਘ ਵਲੋਂ ਦਿਲ ਖਿੱਚਵੀ ਆਤਿਸ਼ਬਾਜ਼ੀ ਕੀਤੀ ਗਈ | ਇਸ ਦੌਰਾਨ ਗਰਾਊਾਡ ਵਿਚ ਰਾਮ ਅਤੇ ਰਾਵਣ ਸੈਨਾ ਦੇ ਯੱੁਧ ਦੌਰਾਨ ਇਕ-ਇਕ ਕਰਕੇ ਮਾਰੇ ਜਾਂਦੇ ਯੋਧਿਆਂ ਤੋਂ ਬਾਅਦ ਰਾਮ ਅਤੇ ਰਾਵਣ ਦਾ ਯੁੱਧ ਹੋਇਆ | ਇਸ ਤੋਂ ਬਾਅਦ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਅਗਨ ਭੇਂਟ ਕੀਤੇ ਗਏ | ਇਸੇ ਤਰ੍ਹ•ਾਂ ਹੀ ਸ੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਵਲੋਂ ਸਾੲੀਂ ਦਾਸ ਸਕੂਲ ਵਿਖੇ 33ਵਾਂ ਦੁਸਹਿਰਾ ਪ੍ਰਧਾਨ ਤਰਸੇਮ ਕਪੂਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਦੌਰਾਨ ਸ਼ੋਭਾ ਯਾਤਰਾ ਲੋਹੋਰੀਆਂ ਮੰਦਰ ਮਿੱਠਾ ਬਾਜ਼ਾਰ ਤੋਂ ਸ਼ੁਰੂ ਹੋ ਕੇ ਗਰਾਊਾਡ 'ਚ ਪਹੁੰਚੀ | ਇਸ ਦੌਰਾਨ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਸੁਭਾਸ਼ ਸੋਂਧੀ ਅਤੇ ਹੋਰ ਵੀ ਕਈ ਪਤਵੰਤੇ ਪਹੁੰਚੇ | ਗਰਾਊਾਡ 'ਚ ਆਤਿਸ਼ਬਾਜ਼ੀ ਦਾ ਲੋਕਾਂ ਨੇ ਆਨੰਦ ਮਾਣਿਆ | ਗਰਾਉਂਡ 'ਚ ਸ੍ਰੀ ਰਾਮ ਰਾਵਣ ਸੈਨਾ ਦਾ ਯੁਧ ਹੋਇਆ ਇਸ ਦੌਰਾਨ ਮੇਘਨਾਦ, ਕੁੰਭਕਰਨ ਅਤੇ ਅੰਤ 'ਚ ਰਾਵਣ ਦੇ ਵੱਧ ਤੋਂ ਬਾਅਦ ਤਿੰਨਾਂ ਦੇ ਪੁਤਲੇ ਅਗਨ ਭੇਂਟ ਕੀਤੇ ਗਏ |ਇਸੇ ਤਰ੍ਹਾਂ ਹੀ ਦੁਸਹਿਰਾ ਉਤਸਵ ਕਮੇਟੀ ਮਾਡਲ ਹਾਊਸ ਵਲੋਂ ਮਾਡਲ ਹਾਉਸ ਗਰਾਉਂਡ ਵਿਚ ਦੁਸਹਿਰਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਸ੍ਰੀ ਲਕਸ਼ਮੀ ਨਾਰਾਇਣ ਮੰਦਰ ਤੋਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਜੋ ਕਿ ਦੁਸਹਿਰਾ ਗਰਾਂਉਂਡ ਪਹੁੰਚੀ ਜਿਥੇ ਕਿ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ | ਇਸ ਦੌਰਾਨ ਗਰਾਉਂਡ 'ਚ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਅਗਨ ਭੇਂਟ ਕੀਤੇ ਗਏ | ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨਾਂ ਤੋਂ ਇਲਾਵਾ ਗੁਰਪ੍ਰੀਤ ਟੋਨੀ, ਰੋਬਿਨ ਸਾਂਪਲਾ, ਦਿਨੇਸ਼ ਸ਼ਰਮਾ (ਪ੍ਰਧਾਨ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ), ਕੌਂਸਲਰ ਉਂਕਾਰ ਰਾਜੀਵ ਟਿੱਕਾ, ਹਾਸਰਸ ਕਲਾਕਾਰ ਸੰਦੀਪ ਪਤੀਲਾ ਅਤੇ ਹੋਰ ਪਤਵੰਤੇ ਪਹੁੰਚੇ | ਇਸ ਮੌਕੇ ਚੇਅਰਮੈਨ ਰਜਨੀਸ਼ ਕੁਮਾਰ, ਪ੍ਰਧਾਨ ਹਰਿੰਦਰ ਸ਼ਰਮਾ, ਸਕੱਤਰ ਕੁਲਵਿੰਦਰ ਹੀਰਾ, ਗੁਰਮੇਲ ਸਿੰਘ, ਸਤਨਾਮ ਅਰੋੜਾ, ਸੁਨੀਚ ਟੰਡਨ ਅਤੇ ਹੋਰ ਵੀ ਹਾਜ਼ਿਰ ਸਨ |
ਸ੍ਰੀ ਰਾਮ ਵੈਲਫੇਆਰ ਸੋਸਾਈਟੀ ਅਤੇ ਦੁਸਹਿਰਾ ਕਮੇਟੀ ਵਲੋਂ ਵੀ ਢਨ ਮੁਹੱਲਾ ਗਰਾਊਾਡ 'ਚ ਦੁਸਹਿਰਾ ਚੇਅਰਮੈਨ ਨਰੇਸ਼ ਢੱਲ, ਉਪ ਚੇਅਰਮੈਨ ਦਿਨੇਸ਼ ਢੱਲ ਅਤੇ ਸਾਬਕਾ ਕੌਂਸਲਰ ਅਮਿਤ ਢੱਲ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਦੌਰਾਨ ਮੰਦਰ ਤੋਂ ਇਕ ਸ਼ੋਭਾ ਯਾਤਰਾ ਵੀ ਸਜਾਈ ਗਈ | ਸ਼ਾਮ ਨੂੰ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਅਗਨ ਭੇਂਟ ਕੀਤੇ ਗਏ |
ਦੇਵੀ ਤਾਲਾਬ ਮੰਦਰ ਦੁਸਹਿਰਾ ਪ੍ਰਬੰਧਕ ਕਮੇਟੀ ਵਲੋਂ ਵੀ ਚੇਅਰਮੈਨ ਸਾਬਕਾ ਮੇਅਰ ਸੁਰੇਸ਼ ਸਹਿਗਲ ਦੀ ਅਗਵਾਈ ਹੇਠ ਦੁਸਹਿਰਾ ਬ੍ਰਹਮਕੁੰਡ ਮੰਦਰ ਗਰਾਊਾਡ ਵਿਖੇ ਮਨਾਇਆ ਗਿਆ | ਇਸ ਮੌਕੇ ਸ਼ਿਵਰਾਜ ਗੜ ਮੋਹਲੇ ਤੋਂ ਇਕ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਮੰਦਰ ਦੀ ਗਰਾਊਾਡ ਵਿਚ ਪਹੁੰਚੀ | ਇਸ ਮੌਕੇ ਸਾਬਕਾ ਮੇਅਰ ਰਾਕੇਸ਼ ਰਾਠੋੜ, ਸਾਬਕਾ ਵਿਧਾਇਕ ਕੇ.ਡੀ ਭੰਡਾਰੀ, ਅਕਾਲੀ ਨੇਤਾ ਚੰਦਨ ਗਰੇਵਾਲ ਅਤੇ ਹੋਰ ਵੀ ਕਈ ਸ਼ਹਿਰ ਦੇ ਪਤਵੰਤੇ ਪਹੁੰਚੇ | ਆਖਰ ਸਮੇਂ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲੇ ਅਗਨ ਭੇਂਟ ਕੀਤੇ ਗਏ |
ਸੁਰੱਖਿਆ ਦੇ ਰਹੇ ਪੁਖ਼ਤਾ ਪ੍ਰਬੰਧ, ਕਮਿਸ਼ਨਰ ਸਮੇਤ ਪੁਲਿਸ ਅਧਿਕਾਰੀ ਰਹੇ ਰਾਊਾਡ 'ਤੇ....
ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਦੁਸਹਿਰਾ ਮਨਾਇਆ ਗਿਆ | ਇਸ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਘਏ | ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਵੱਖ-ਵੱਖ ਦੁਸਹਿਰਾ ਗਰਾਊਾਡਾਂ ਵਿਚ ਰਾਊਾਡ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨਾਂ ਦੇ ਨਾਲ ਡੀ.ਸੀ.ਪੀ. ਅੰਕੁਰ ਗੁਪਤਾ ਵੀ ਰਹੇ | ਉਨ੍ਹਾਂ ਤੋਂ ਇਲਾਵਾ ਹੋਰ ਵੀ ਵੱਡੇ ਪੁਲਿਸ ਅਧਿਾਕਾਰੀ ਸੁਰਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਵੱਖ-ਵੱਖ ਥਾਵਾਂ 'ਤੇ ਗਏ |
ਗੁਰੂ ਗੋਬਿੰਦ ਸਿੰਘ ਐਵੇਨਿਊ ਤੇ ਆਸ-ਪਾਸ ਦੇ ਇਲਾਕੇ 'ਚ ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)-ਦੁਸਹਿਰੇ ਦਾ ਤਿਉਹਾਰ ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਤੇ ਇਸ ਦੇ ਆਸ-ਪਾਸ ਦੇ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਲੋਕਾਂ ਵਲੋਂ ਬੜੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ | ਮਾਂ ਭਾਰਤੀ ਸੇਵਾ ਸੰਘ ਵਲੋਂ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ 60 ਫੁੱਟ ਉੱਚੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਲਗਾਏ ਗਏ | ਜਿਨ੍ਹਾਂ ਨੂੰ ਰਾਮ ਭਗਤਾਂ ਵਲੋਂ ਅਗਨੀ ਭੇਟ ਕੀਤਾ ਗਿਆ | ਇਸ ਮੌਕੇ ਸ਼ੋਭਾ ਯਾਤਰਾ ਵੀ ਕੱਢੀ ਗਈ, ਜਿਸ 'ਚ ਭਗਵਾਨ ਰਾਮ ਚੰਦਰ ਆਪਣੀ ਸੈਨਾ ਤੇ ਦੂਜੇ ਪਾਸੇ ਰਾਵਣ ਤੇ ਉਨ੍ਹਾਂ ਦੇ ਸਾਥੀ ਭਰਪੂਰ ਜੋਸ਼ 'ਚ ਨਜ਼ਰ ਆਏ | ਇਸ ਮੌਕੇ ਵਿਧਾਇਕ ਰਮਨ ਅਰੋੜਾ, ਸਾਬਕਾ ਵਿਧਾਇਕ ਮਨੋਰੰਜਨ ਕਾਲੀਆ, ਕੇ. ਡੀ. ਭੰਡਾਰੀ, ਕੌਂਸਲਰਪਤੀ ਵਿਵੇਕ ਖੰਨਾ, ਕੌਂਸਲਰ ਸ਼ੈਲੀ ਖੰਨਾ ਸਮੇਤ ਵੱਖ-ਵੱਖ ਹੋਰ ਰਾਜਸੀ ਆਗੂ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰੈੱਸ ਸਕੱਤਰ ਮਨੀਸ਼ ਅਗਰਵਾਲ, ਚੇਅਰਮੈਨ ਸਰਵਣ ਕੁਮਾਰ ਸ਼ਰਮਾ, ਪ੍ਰਧਾਨ ਰਜੇਸ਼ ਖੰਨਾ, ਜਨਰਲ ਸਕੱਤਰ ਅਸ਼ੀਸ਼ ਭੰਡਾਰੀ, ਕੈਸ਼ੀਅਰ ਰਜੇਸ਼ ਗੁਲਾਟੀ, ਹਨੀ ਸੰਗਰ, ਵਿਵੇਕ ਖੰਨਾ, ਪਵਨ ਗੁਪਤਾ, ਰਾਜਪਾਲ ਗੌਰ ਤੇ ਲਵਲੀਨ ਵੈਦ ਸਮੇਤ ਕਈ ਹੋਰ ਮੈਂਬਰ ਤੇ ਪਤਵੰਤੇ ਵਿਅਕਤੀ ਹਾਜ਼ਰ ਸਨ |
ਚੁਗਿੱਟੀ ਵਿਖੇ ਨਿਊ ਲਾਈਟ ਰਾਮ ਲੀਲ੍ਹਾ ਕਲੱਬ ਵਲੋਂ ਦੁਸਹਿਰੇ ਦੇ ਤਿਉਹਾਰ ਸੰਬੰਧੀ ਕਰਵਾਏ ਗਏ ਸਮਾਗਮ 'ਚ ਵੱਡੀ ਗਿਣਤੀ 'ਚ ਇਲਾਕਾ ਵਸਨੀਕਾਂ ਵਲੋਂ ਹਾਜ਼ਰੀ ਭਰੀ ਗਈ | ਇਸ ਤੋਂ ਇਲਾਵਾ ਸਤਨਾਮ ਨਗਰ, ਕੋਟਰਾਮ ਦਾਸ ਵਿਖੇ ਵੀ ਦੁਸਹਿਰੇ ਮੌਕੇ ਕਾਫੀ ਰੌਣਕ ਵੇਖਣ ਨੂੰ ਮਿਲੀ | ਜਲੰਧਰ- ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਬੋਲੀਨਾ ਦੋਆਬਾ ਵਿਖੇ ਦੁਸਹਿਰਾ ਕਮੇਟੀ ਨੇ ਦੁਸਹਿਰੇ ਦਾ ਤਿਉਹਾਰ ਚਾਵਾਂ ਨਾਲ ਮਨਾਇਆ | ਬੱਚਿਆਂ ਨੂੰ ਨਾਲ ਲੈ ਕੇ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸਰਪੰਚ ਕੁਲਵਿੰਦਰ ਬਾਘਾ ਨੇ ਸੰਬੋਧਨ ਕੀਤਾ | ਇਸ ਮੌਕੇ ਸਾਬਕਾ ਸਰਪੰਚ ਗੁਰਦੀਪ ਸਿੰਘ ਫਗੂੜਾ, ਪ੍ਰਬੰਧਕੀ ਕਮੇਟੀ ਦੇ ਮੈਂਬਰ ਤੇ ਪਿੰਡ ਤੋਂ ਵੱਖ-ਵੱਖ ਹੋਰ ਪਤਵੰਤੇ ਵਿਅਕਤੀ ਤੇ ਪੰਚਾਇਤ ਮੈਂਬਰ ਹਾਜ਼ਰ ਸਨ | ਕੇਂਦਰੀ ਹਲਕੇ ਅਧੀਨ ਆਉਂਦੇ ਮੁਹੱਲਾ ਏਕਤਾ ਨਗਰ ਵਿਖੇ ਰਾਮ ਲੀਲ੍ਹਾ ਕਮੇਟੀ ਵਲੋਂ ਦੁਸਹਿਰੇ ਦੇ ਤਿਉਹਾਰ ਸੰਬੰਧੀ ਕਰਵਾਏ ਗਏ ਸਮਾਗਮ 'ਚ ਪਹੁੰਚੇ ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਦਿਨ-ਤਿਉਹਾਰ ਮਿਲ ਕੇ ਮਨਾਏ ਜਾਣੇ ਚਾਹੀਦੇ ਹਨ, ਕਿਉਂਕਿ ਇਨ੍ਹਾਂ ਨਾਲ ਭਾਈਚਾਰਕ ਸਾਂਝ 'ਚ ਵਾਧਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਨਸ਼ੇ ਰੂਪੀ ਰਾਵਣ ਨੂੰ ਖ਼ਤਮ ਕੀਤਾ ਜਾਵੇ | ਇਸ ਮੌਕੇ ਨੀਟਾ, ਗਗਨ, ਪਿੰਟੂ, ਦੀਪੂ, ਰਮਨ, ਮਨੂੰ, ਆਦਰਸ਼ ਕੁਮਾਰ, ਵਿੱਕੀ, ਗੌਰਵ ਤੇ ਸੁਮੀਤ ਸਿੰਘ ਆਦਿ ਹਾਜ਼ਰ ਸਨ |

ਨਸ਼ੇ ਦੀ ਹਾਲਤ 'ਚ ਹੁੱਲ੍ਹੜਬਾਜ਼ੀ ਕਰ ਰਹੇ ਨੌਜਵਾਨ ਨੇ ਮਹਿਲਾ ਏ.ਸੀ.ਪੀ. ਨਾਲ ਕੀਤੀ ਬਦਸਲੂਕੀ

ਜਲੰਧਰ, 5 ਅਕਤੂਬਰ (ਐੱਮ. ਐੱਸ. ਲੋਹੀਆ) - ਦੁਸਹਿਰੇ ਦਾ ਤਿਓਹਾਰ ਮਨਾ ਕੇ ਪਰਿਵਾਰਾਂ ਨਾਲ ਪੀ.ਪੀ.ਆਰ. ਮਾਲ 'ਚ ਘੁੰਮਣ ਨਿਕਲੇ ਸ਼ਹਿਰ ਵਾਸੀਆਂ ਨੂੰ ਉਸ ਵਕਤ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦੋਂ ਇਕ ਮਹਿੰਗੀ ਗੱਡੀ 'ਚ ਆਏ ਨੌਜਾਵਨ ਨੇ ਰਾਤ ਕਰੀਬ 8 ਵਜੇ ਮਾਲ 'ਚ ...

ਪੂਰੀ ਖ਼ਬਰ »

10,000 ਰੁਪਏ ਦੀ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਸੇਵਾਮੁਕਤ ਕਰਮਚਾਰੀ ਰੰਗੇ ਹੱਥੀਂ ਕਾਬੂ

ਜਲੰਧਰ, 5 ਅਕਤੂਬਰ (ਐੱਮ. ਐੱਸ. ਲੋਹੀਆ) -ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਨਕੋਦਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕਾਬੂ ਕਰ ਲਿਆ ਹੈ¢ ਵਿਜੀਲੈਂਸ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਅਧੂਰੀ ਪਈ ਕਾਜ਼ੀ ਮੰਡੀ ਦੀ 120 ਫੁੱਟੀ ਰੋਡ ਦਾ ਮੰਤਰੀ ਨੇ ਲਿਆ ਜਾਇਜ਼ਾ

ਜਲੰਧਰ, 5 ਅਕਤੂਬਰ (ਸ਼ਿਵ) - ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਸੰਖੇਪ ਦੌਰੇ ਦੌਰਾਨ ਸੂਰੀਆ ਐਨਕਲੇਵ ਦੇ ਇਲਾਕੇ 'ਚ ਗੰਦੇ ਪਾਣੀ ਦੀ ਸਮੱਸਿਆ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਦਾ ਜਾਇਜ਼ਾ ਲਿਆ ਹੈ | ਉਨ੍ਹਾਂ ਕਈ ਸਾਲਾਂ ਤੋਂ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਅਧਿਆਪਕ ਸੀਨੀਆਰਤਾ ਸੂਚੀ 'ਚ ਸੋਧ ਕੀਤੇ ਬਿਨਾਂ ਤਰੱਕੀਆਂ ਕਰਨ ਖ਼ਿਲਾਫ਼ ਕਰਨਗੇ ਤਿੱਖਾ ਸੰਘਰਸ਼

ਜਲੰਧਰ, 5 ਅਕਤੂਬਰ (ਰਣਜੀਤ ਸਿੰਘ ਸੋਢੀ)-ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ ਤੇ ਕਾਰਜਕਾਰੀ ਪ੍ਰਧਾਨ ਕਿ੍ਸ਼ਨ ਸਿੰਘ ਦੁੱਗਾ ਦੀ ਅਗਵਾਈ 'ਚ ਪੈੱ੍ਰਸ ਕਲੱਬ ਜਲੰਧਰ 'ਚ ਪੱਤਰਕਾਰ ਵਾਰਤਾ ਦੌਰਾਨ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਸ਼ਵ ਆਦਿ ਧਰਮ ਸੰਮੇਲਨ ਕਰਵਾਉਣਾ ਬਹੁਤ ਸ਼ਲਾਘਾਯੋਗ ਉਪਰਾਲਾ-ਸੰਤ ਸਤਵਿੰਦਰ ਹੀਰਾ

ਜਲੰਧਰ, 5 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੇ ਕÏਮੀ ਪ੍ਰਧਾਨ ਸੰਤ ਸਰਵਣ ਦਾਸ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕÏਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੋਟਲੀ ਥਾਨ ਸਿੰਘ 'ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਜਲੰਧਰ ਛਾਉਣੀ, 5 ਸਤੰਬਰ (ਪਵਨ ਖਰਬੰਦਾ) - ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਕੋਟਲੀ ਥਾਨ ਸਿੰਘ ਵਿਖੇ ਅੱਜ ਸਮੂਹ ਪਿੰਡ ਵਾਸੀਆਂ ਵਲੋਂ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਸਮਾਗਮ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਵੱਡੀ ...

ਪੂਰੀ ਖ਼ਬਰ »

ਮੇਅਰ ਵਰਲਡ ਸਕੂਲ 'ਚ 'ਡਾਂਡੀਆ ਰਾਸ' ਨਿ੍ਤ ਸਮਾਰੋਹ

ਜਲੰਧਰ, 5 ਅਕਤੂਬਰ (ਰਣਜੀਤ ਸਿੰਘ ਸੋਢੀ)- ਮੇਅਰ ਵਰਲਡ ਸਕੂਲ ਵਿਚ 'ਡਾਂਡੀਆ ਰਾਸ' ਨਿ੍ਤ ਸਮਾਰੋਹ ਕਰਵਾਇਆ ਗਿਆ, ਜਿਸ 'ਚ ਮੇਅਰ ਗਲੈਕਸੀ ਤੋਂ ਲੈ ਕੇ ਜਮਾਤ ਪੰਜਵੀਂ ਤੱਕ ਦੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਵਾਂ ਨੇ ਭਾਗ ਲਿਆ | ਇਸ ਸਮਾਰੋਹ ਦਾ ਅਰੰਭ ਸਕੂਲ ਦੀ ਪ੍ਰਬੰਧਕ ...

ਪੂਰੀ ਖ਼ਬਰ »

ਜੱਟ ਸਿੱਖ ਕਾਊਾਸਲ ਨੇ ਹੋਣਹਾਰ ਵਿਦਿਆਰਥਣ ਦੇ ਸਕੂਲ ਦੀ ਫ਼ੀਸ ਦਿੱਤੀ

ਜਲੰਧਰ, 5 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਜੱਟ ਸਿੱਖ ਕਾਊਾਸਲ ਨੇ ਲੋੜਮੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਮਦਦ ਕਰਨ 'ਚ ਅਪਣਾ ਬਣਦਾ ਯੋਗਦਾਨ ਪਾਉਂਣ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਇਕ ਹੋਰ ਵਿਦਿਆਰਥਣ ਦੀ ਸਕੂਲ ਦੀ ਫ਼ੀਸ ਅਦਾ ਕੀਤੀ¢ ਇਸ ਵਿਦਿਆਰਥਣ ਦੀ ਸਿਫ਼ਾਰਸ਼ ...

ਪੂਰੀ ਖ਼ਬਰ »

ਬੁਟੀਕ 'ਤੇ ਜੀ.ਐਸ.ਟੀ. ਮੋਬਾਈਲ ਵਿੰਗ ਨੇ ਕੀਤਾ ਸਰਵੇ

ਜਲੰਧਰ, 5 ਅਕਤੂਬਰ (ਸ਼ਿਵ) - ਜੀ. ਐਸ. ਟੀ. ਮੋਬਾਈਲ ਵਿੰਗ ਦੀ ਇਕ ਟੀਮ ਨੇ ਡਿਫੈਂਸ ਕਾਲੋਨੀ ਵਿਚ ਇਕ ਬੁਟੀਕ 'ਤੇ ਛਾਪਾ ਮਾਰ ਕੇ ਸਰਵੇ ਕੀਤਾ ਹੈ | ਵਿਭਾਗ ਨੂੰ ਪੂਰਾ ਟੈਕਸ ਨਾ ਆਉਣ ਦੀ ਸ਼ੰਕਾ ਵਿਚ ਇਹ ਕਾਰਵਾਈ ਕੀਤੀ ਗਈ ਹੈ | ਟੀਮ ਵਿਚ ਮੋਬਾਈਲ ਵਿੰਗ ਦੇ ਡੀ. ਈ. ਟੀ. ਸੀ. ਡੀ. ਐਸ. ...

ਪੂਰੀ ਖ਼ਬਰ »

ਰੇਲ ਫਾਟਕਾਂ 'ਤੇ ਘਟੀਆ ਤਰੀਕੇ ਨਾਲ ਲੱਗੀਆਂ ਇੰਟਰਲਾਕ ਟਾਈਲਾਂ ਨਾਲ ਹੋ ਰਹੇ ਹਾਦਸੇ

ਜਲੰਧਰ, 5 ਅਕਤੂਬਰ (ਸ਼ਿਵ)-ਸ਼ਹਿਰ ਵਿਚ ਕਈ ਜਗਾ ਬਣੀਆਂ ਘਟੀਆ ਸੜਕਾਂ ਤਾਂ ਚਰਚਾ ਵਿਚ ਰਹਿੰਦੀਆਂ ਹਨ ਪਰ ਦੂਜੇ ਪਾਸੇ ਸ਼ਹਿਰ ਦੇ ਕਈ ਫਾਟਕਾਂ 'ਤੇ ਘਟੀਆ ਤਰੀਕੇ ਨਾਲ ਲੱਗੀਆਂ ਇੰਟਰਲਾਕ ਟਾਈਲਾਂ ਨਾਲ ਹਾਦਸੇ ਹੋ ਰਹੇ ਹਨ | ਕੁਝ ਦਿਨ ਪਹਿਲਾਂ ਟਾਂਡਾ ਫਾਟਕ, ਅੱਡਾ ...

ਪੂਰੀ ਖ਼ਬਰ »

ਮੋਬਾਇਲ ਟਾਵਰ 'ਚੋਂ ਸਾਮਾਨ ਚੋਰੀ ਕਰਨ ਵਾਲੇ ਦੋਸ਼ੀ ਕਾਬੂ

ਜਲੰਧਰ ਛਾਉਣੀ, 5 ਸਤੰਬਰ (ਪਵਨ ਖਰਬੰਦਾ) - ਥਾਣ ਰਾਮਾ ਮੰਡੀ ਦੀ ਉਪ ਪੁਲਿਸ ਚੌਂਕੀ ਦਕੋਹਾ ਦੇ ਅਧੀਨ ਆਉਂਦੇ ਧੰਨੋਵਾਲੀ ਖੇਤਰ 'ਚ ਸਥਿਤ ਏਅਰਟੇਲ ਕੰਪਨੀ ਦੇ ਮੋਬਾਇਲ ਟਾਵਰ 'ਚੋਂ ਸਾਮਾਨ ਚੋਰੀ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਵਲੋਂ ਸਾਮਾਨ ਸਮੇਤ ਕਾਬੂ ਕਰ ਲਿਆ ਗਿਆ ਹੈ, ...

ਪੂਰੀ ਖ਼ਬਰ »

ਗੁੰਮਸ਼ੁਦਾ ਚਾਰ ਸਾਲਾ ਬੱਚੀ ਕਰਨਾਲ ਤੋਂ ਬਰਾਮਦ, ਪਰਿਵਾਰ ਨੂੰ ਸੌਂਪੀ

ਲਾਂਬੜਾ, 5 ਅਕਤੂਬਰ (ਪਰਮੀਤ ਗੁਪਤਾ)- ਥਾਣਾ ਲਾਂਬੜਾ ਦੀ ਪੁਲਿਸ ਵਲੋਂ ਪਰਿਵਾਰ ਤੋਂ ਵਿਛੜ ਕੇ ਗੁੰਮ ਹੋਈ 4 ਸਾਲਾ ਬੱਚੀ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਹਰਿਆਣਾ ਦੇ ਕਰਨਾਲ ਸ਼ਹਿਰ ਤੋਂ ਬਰਾਮਦ ਕਰ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ¢ ਇਸ ਸੰਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX