ਤਾਜਾ ਖ਼ਬਰਾਂ


ਗੁਰਪਤਵੰਤ ਪੰਨੂ ਨੇ ਲਈ ਤਰਨਤਾਰਨ ਥਾਣੇ 'ਤੇ ਹਮਲੇ ਦੀ ਜ਼ਿੰਮੇਵਾਰੀ
. . .  16 minutes ago
ਜਲੰਧਰ, 10 ਦਸੰਬਰ-ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਰਾਕੇਟ ਲਾਂਚਰ ਨਾਲ ਹਮਲੇ ਨੂੰ ਪੁਲਿਸ ਅੱਤਵਾਦੀ ਹਮਲਾ ਦੱਸ ਰਹੀ ਹੈ, ਦੂਜੇ ਪਾਸੇ ਇਸ ਦੀ ਜ਼ਿੰਮੇਵਾਰੀ ਅੱਤਵਾਦੀ ਗੁਰਪਤਵੰਤ ਪੰਨੂ ਨੇ ਲਈ...
ਆਰ.ਪੀ.ਜੀ. ਹਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
. . .  42 minutes ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਆਰ.ਪੀ.ਜੀ. ਹਮਲੇ 'ਤੇ ਕਹਿਣਾ ਹੈ ਕਿ ਇਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ...
ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ : ਡੀ.ਜੀ.ਪੀ. ਗੌਰਵ ਯਾਦਵ
. . .  about 1 hour ago
ਤਰਨ ਤਾਰਨ, 10 ਦਸੰਬਰ-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਰਹਾਲੀ ਪੁਲਿਸ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰੀਬ 200 ਡਰੋਨ ਕਰਾਸਿੰਗ ਹੋ ਚੁੱਕੇ ਹਨ। ਪਿਛਲੇ ਇਕ ਮਹੀਨੇ 'ਚ ਕਈ ਡਰੋਨਾਂ ਨੂੰ ਰੋਕਿਆ...
ਸਮਾਣਾ ’ਚ ਸੀਵਰੇਜ ਦੀ ਹੌਦੀ ਵਿਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ
. . .  about 1 hour ago
ਸਮਾਣਾ (ਪਟਿਆਲਾ), 10 ਦਸੰਬਰ (ਸਾਹਿਬ ਸਿੰਘ)- ਸਮਾਣਾ ਦੀ ਦਰਦੀ ਕਲੋਨੀ ਵਿਚ ਸੀਵਰੇਜ ਲਈ ਨਵੀਂ ਪੁੱਟੀ ਹੌਦੀ ਵਿਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਨਵੀਂ ਪੁੱਟੀ ਹੌਦੀ ਵਿਚ ਲੋਕਾਂ ਨੇ...
ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 8 ਲੱਖ ਦਾ ਸੀ ਕਰਜ਼ਾਈ
. . .  about 1 hour ago
ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਝਨੇੜੀ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੋਹੀ...
ਬੰਗਲਾਦੇਸ਼ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫ਼ੈਸਲਾ
. . .  about 1 hour ago
ਢਾਕਾ, 10 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਇਕ ਦਿਨਾਂ ਇੰਟਰਨੈਸ਼ਨਲ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ...
ਮਨੁੱਖੀ ਅਧਿਕਾਰ ਦਿਵਸ ’ਤੇ ਬੋਲੇ ਸੁਖਬੀਰ ਸਿੰਘ ਬਾਦਲ: ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਭਾਰਤ ਸਰਕਾਰ
. . .  about 2 hours ago
ਚੰਡੀਗੜ੍ਹ, 10 ਦਸੰਬਰ- ਮਨੁੱਖੀ ਅਧਿਕਾਰ ਦਿਵਸ ’ਤੇ ਇਕ ਟਵੀਟ ਕਰਦਿਆਂ ਸਾਬਾਕ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਜਦੋਂ ਦੁਨੀਆ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ...
ਅਨਿਲ ਦੇਸ਼ਮੁੱਖ ਦੀ ਜ਼ਮਾਨਤ ਪਟੀਸ਼ਨ 'ਤੇ ਬੰਬੇ ਹਾਈਕੋਰਟ ਸੋਮਵਾਰ ਨੂੰ ਸੁਣਾਏਗਾ ਫ਼ੈਸਲਾ
. . .  about 2 hours ago
ਪੁਣੇ, 10 ਦਸੰਬਰ-ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਦੀ ਜ਼ਮਾਨਤ ਪਟੀਸ਼ਨ 'ਤੇ ਬੰਬੇ ਹਾਈਕੋਰਟ ਸੋਮਵਾਰ ਨੂੰ ਫ਼ੈਸਲਾ ਸੁਣਾਏਗਾ। ਦੇਸ਼ਮੁੱਖ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਨਿਆਇਕ ਹਿਰਾਸਤ...
'ਭਾਰਤ ਜੋੜੋ ਯਾਤਰਾ' 'ਚ ਸ਼ਾਮਿਲ ਹੋਏ ਰਾਜਸਥਾਨ ਦੇ ਮੁੱਖ ਮੰਤਰੀ
. . .  about 3 hours ago
ਕੋਟਾ, 10 ਦਸੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਬੂੰਦੀ ਜ਼ਿਲ੍ਹੇ ਦੇ ਕੇਸ਼ੋਰਾਈਪਟਨ ਤੋਂ ਕੀਤੀ। ਇਸ ਯਾਤਰਾ 'ਚ...
ਬੈਤੂਲ: ਬੋਰਵੈੱਲ 'ਚ ਡਿੱਗੇ ਬੱਚੇ ਦੀ ਮੌਤ, 84 ਘੰਟਿਆਂ ਬਾਅਦ ਬਾਹਰ ਨਿਕਲੀ ਲਾਸ਼
. . .  about 3 hours ago
ਭੋਪਾਲ, 10 ਦਸੰਬਰ-ਬੈਤੂਲ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਤਾਬਿਕ ਮੱਧ ਪ੍ਰਦੇਸ਼ ਦੇ ਮੰਡਾਵੀ ਪਿੰਡ 'ਚ 6 ਦਸੰਬਰ ਨੂੰ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਤਨਮੇਅ ਨੂੰ ਕੱਢ ਲਿਆ ਗਿਆ ਹੈ, ਪਰ ਉਸ ਦੀ ਮੌਤ ਹੋ ਗਈ ਹੈ।
ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  about 5 hours ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 9 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਲੁਧਿਆਣਾ

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਭਾਵਾਧਸ ਦੀ ਅਹਿਮ ਮੀਟਿੰਗ

 ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਸਥਾਨਕ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਭਾਵਾਧਸ ਭਾਰਤ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕੱਢੀ ਜਾ ਰਹੀ 12ਵੀਂ ਬ੍ਰਹਮ ਜੋਤੀ ਵਿਸ਼ਾਲ ਸ਼ੋਭਾ ਯਾਤਰਾ ਦੇ ਸਬੰਧ 'ਚ ਮੁੱਖ ਦਫਤਰ ਬੂਥ ਨੰ. 4, ਪਾਰਕਿੰਗ ਕੰਪਲੈਕਸ ਦੇ ਪਿੱਛੇ ਜ਼ੋਨ-ਏ ਨਗਰ ਨਿਗਮ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਹੋਈ, ਜਿਸ 'ਚ ਰਾਸ਼ਟਰੀ ਮੁੱਖ ਖਜ਼ਾਨਚੀ ਵਿਜੇ ਮਾਨਵ, ਰਾਸ਼ਟਰੀ ਸੰਯੁਕਤ ਮੰਤਰੀ ਵਰਿੰਦਰ ਗਾਗਟ, ਰਾਸ਼ਟਰੀ ਸੰਚਾਲਕ ਯੂਥ ਵਿੰਗ ਰਵੀ ਬਾਲੀ, ਰਾਸ਼ਟਰੀ ਸਲਾਹਕਾਰ ਮੈਹਿਕ ਸਿੰਘ ਚੌਹਾਨ, ਰਾਜ ਕੁਮਾਰ ਸਹੋਤਾ, ਧਰਮਗਿਆ ਸਵਾਮੀ ਅਸ਼ਵਨੀ ਭੀਲ, ਭਾਵਾਧਸ ਐਜੂਕੇਸ਼ਨ ਬੋਰਡ ਰਾਸ਼ਟਰੀ ਸੰਚਾਲਕ ਨਿਸ਼ੂ ਘਈ, ਰਾਸ਼ਟਰੀ ਸਕੱਤਰ ਤੇ ਸੂਬਾ ਇੰਚਾਰਜ ਅਭੈ ਸਹੋਤਾ, ਸੂਬਾ ਇੰਚਾਰਜ ਭਾਵਾਧਸ ਯੂਥ ਵਿੰਗ ਕਰਨ ਬਾਲੀ, ਸੂਬਾ ਕਨਵੀਨਰ ਲੇਬਰ ਵਿਕਾਸ ਬੋਰਡ ਰਾਜੂ ਸ਼ੇਰਪੁਰੀਆ, ਰਾਸ਼ਟਰੀ ਕਾਰਜਕਾਰਨੀ ਮੈਂਬਰ ਵਰਿੰਦਰ ਸਿੰਘ ਕਾਲਾ ਸਵਾਮੀ, ਸੂਬਾ ਕਨਵੀਨਰ ਰਾਜੇਸ਼ ਦੈਤਯ, ਟੋਨੀ ਗਹਿਲੋਤ, ਦਵਿੰਦਰ ਕਾਕਾ, ਗੁਲਸ਼ਨ ਡਿਮਾਣਾ, ਦੀਪਾ ਸਭਰਵਾਲ, ਬਿੱਟੂ ਮੱਟੂ, ਜਤਿੰਦਰ ਘਾਵਰੀ, ਨਰੇਸ਼ ਸੌਦਾ, ਸੁਨੀਲ ਲੋਹਟ, ਅਜੈ ਸਭਰਵਾਲ, ਅਜੈ ਕਾਲੜਾ, ਸਿਕੰਦਰ ਚੌਹਾਨ, ਬਿੱਟੂ ਡੁਲਗਚ, ਰਮੇਸ਼ ਘਈ, ਨਰੇਸ਼ ਸਹੋਤਾ, ਅਰਜੁਨ ਸਿੰਘ ਸਹੋਤਾ, ਬਿੱਟੂ ਗਿੱਲ, ਬਿੱਟੂ ਪਾਰਚਾ (ਡਾਬਾ), ਰਾਜੇਸ਼ ਟਾਂਕ, ਸੰਜੇ ਅਸੁਰ ਅਤੇ ਸੂਬਾਈ ਕਾਰਜਕਾਰਨੀ ਮੈਂਬਰ ਵਿਨੋਦ ਸਹੋਤਾ, ਰਜਿੰਦਰ ਕਲਿਆਣ, ਪਵਨ ਸਹੋਤਾ, ਰਾਮ ਲਾਲ, ਵਿਮਲ ਸਹੋਤਾ, ਕੌਸ਼ਲ ਮੱਟੂ (ਸ਼ੈਲੀ), ਰਾਜੇਸ਼ ਖੋਸਲਾ, ਭਾਵਾਧਸ ਯੂਥ ਵਿੰਗ ਪ੍ਰਦੀਪ ਟਾਂਕ, ਰੌਨੀ ਬੈਨੀਵਾਲ, ਜ਼ਿਲ੍ਹਾ ਕਨਵੀਨਰ ਵਿੱਕੀ ਚੌਹਾਨ, ਸ਼ਾਖਾ ਪ੍ਰਧਾਨ ਮਣੀ ਮੂੰਗ, ਭਾਵਾਧਸ ਪ੍ਰੈਸ ਸੋਸ਼ਲ ਮੀਡੀਆ ਪ੍ਰਚਾਰ ਬੋਰਡ ਦੇ ਸਲਾਹਕਾਰ ਹਰਵਿੰਦਰ ਸਿੰਘ ਪੱਤੜ, ਰਾਜਨ ਮਹਿਰਾ, ਭਾਵਾਧਸ ਦਫਤਰ ਸਕੱਤਰ ਰਾਜੇਸ਼ ਮੱਟੂ, ਸੰਦੀਪ ਗੌਤਮ, ਮਿਊਂਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਪ੍ਰਧਾਨ ਜਸਦੇਵ ਸਿੰਘ ਸੇਖੋਂ, ਮਿਊਂਸਿਪਲ ਸੈਨਟਰੀ ਸੁਪਰਵਾਈਜ਼ਰ ਐਸੋਸੀਏਸ਼ਨ, ਮਿਊਂਸਿਪਲ ਸੀਵਰਮੈਨ ਐਸੋਸੀਏਸ਼ਨ, ਮਿਊਂਸਿਪਲ ਸਫਾਈ ਕਰਮਚਾਰੀ ਐਸੋਸੀਏਸ਼ਨ ਦੇ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਹੋਤਾ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ 12ਵੀਂ ਬ੍ਰਹਮ ਜੋਤੀ ਸ਼ੋਭਾ ਯਾਤਰਾ 7 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸ੍ਰੀ ਦੁਰਗਾ ਮਾਤਾ ਮੰਦਰ ਜਗਰਾਉਂ ਪੁਲ ਤੋਂ ਸ਼ੁਰੂ ਹੋ ਕੇ ਰੇਲਵੇ ਸਟੇਸ਼ਨ ਰੋਡ, ਘੰਟਾ ਘਰ ਚੌਕ, ਗਿਰਜਾ ਘਰ ਚੌਕ, ਗੁੜਮੰਡੀ ਚੌਕ, ਘਾਹ ਮੰਡੀ, ਡਿਵੀਜਨ ਨੰਬਰ 3 ਤੋਂ ਇਸਲਾਮੀਆਂ ਸਕੂਲ ਰੋਡ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਬ੍ਰਹਮਾਲਿਆ (ਮੰਦਿਰ) ਘਾਟੀ ਵਾਲਮੀਕਿ ਚੌਕ ਲੁਧਿਆਣਾ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦਾ ਉਦਘਾਟਨ ਵਿਧਾਇਕ ਮਦਨ ਲਾਲ ਬੱਗਾ, ਜੋਤੀ ਪ੍ਰਚੰਡ ਡਾ. ਕੁਸਤੁੰਭ ਸ਼ਰਮਾ ਪੁਲਿਸ ਕਮਿਸ਼ਨਰ, ਝੰਡੇ ਦੀ ਰਸਮ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸ਼ੋਭਾ ਯਾਤਰਾ ਦੀ ਰਵਾਨਗੀ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਧਰਮ ਗੁਰੂ ਡਾ. ਦੇਵ ਸਿੰਘ ਅਦੈਵਤੀ ਅਤੇ ਤਪੇਸ਼ਵਰੀ ਮਾਂ ਉਰਮਿਲਾ ਦਾਸ (ਬਰੇਲੀ ਵਾਲੇ) ਰਾਸ਼ਟਰੀ ਨਿਰਦੇਸ਼ਕ ਤੇ ਪ੍ਰਭਾਰੀ ਮਹਿਲਾ ਵਿੰਗ ਭਾਵਾਧਸ ਭਾਰਤ ਆਪਣੇ ਕਰ ਕਮਲਾਂ ਨਾਲ ਕਰਨਗੇ ਅਤੇ ਆਪਣੇ ਪ੍ਰਵਚਨਾਂ ਦੀ ਅੰਮ੍ਰਿਤ ਵਰਖਾ ਰਾਹੀਂ ਅਸ਼ੀਰਵਾਦ ਦੇਣਗੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ 'ਚ ਮੁੱਖ ਮਹਿਮਾਨ ਸ੍ਰੀ ਵਿਜੈ ਸਾਂਪਲਾ ਚੇਅਰਮੈਨ ਐੱਸ.ਸੀ./ਐੱਸ.ਟੀ. ਕਮਿਸ਼ਨ-ਭਾਰਤ ਸਰਕਾਰ, ਬਲਕਾਰ ਸਿੰਘ ਸੰਧੂ ਮੇਅਰ ਨਗਰ ਨਿਗਮ ਲੁਧਿਆਣਾ, ਕੁਲਵੰਤ ਸਿੰਘ ਸਿੱਧੂ ਵਿਧਾਇਕ ਹਲਕਾ ਆਤਮ ਨਗਰ, ਦਲਜੀਤ ਸਿੰਘ ਭੋਲਾ ਗਰੇਵਾਲ ਵਿਧਾਇਕ ਹਲਕਾ ਪੂਰਬੀ, ਰਜਿੰਦਰਪਾਲ ਕੌਰ ਛੀਨਾ ਵਿਧਾਇਕਾ ਹਲਕਾ ਦੱਖਣੀ, ਹਰਦੀਪ ਸਿੰਘ ਮੁੰਡੀਆਂ ਵਿਧਾਇਕ ਹਲਕਾ ਸਾਹਨੇਵਾਲ, ਤਰਸੇਮ ਸਿੰਘ ਭਿੰਡਰ ਚੇਅਰਮੈਨ ਨਗਰ ਸੁਧਾਰ ਟਰੱਸਟ, ਸ੍ਰੀ ਸ਼ਾਮ ਸੁੰਦਰ ਮਲਹੋਤਰਾ ਸੀਨੀਅਰ ਡਿਪਟੀ ਮੇਅਰ, ਸ੍ਰੀਮਤੀ ਸ਼ੇਨਾ ਅਗਰਵਾਲ ਨਿਗਮ ਕਮਿਸ਼ਨਰ, ਸ੍ਰੀਮਤੀ ਸੁਰਭੀ ਮਲਿਕ ਡਿਪਟੀ ਕਮਿਸ਼ਨਰ, ਹਰਭਜਨ ਸਿੰਘ ਡੰਗ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਦੇਵ ਸ਼ਰਮਾ ਦੇਬੀ ਖਜਾਨਚੀ ਭਾਜਪਾ-ਪੰਜਾਬ, ਪੁਸ਼ਪਿੰਦਰ ਸਿੰਘਲ ਜ਼ਿਲ੍ਹਾ ਪ੍ਰਧਾਨ ਭਾਜਪਾ, ਜਸਪਾਲ ਸਿੰਘ ਗਿਆਸਪੁਰਾ, ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਪ੍ਰਮੋਦ ਬਾਤਿਸ਼ ਸੀਨੀਅਰ ਪੱਤਰਕਾਰ, ਜਥੇਦਾਰ ਬਾਬਾ ਸਤਨਾਮ ਸਿੰਘ ਜ਼ਿਲ੍ਹਾ ਜਥੇਦਾਰ ਤਰਨਾ ਦਲ, ਬਾਬਾ ਸਤਨਾਮ ਸਿੰਘ ਸਹੋਤਾ ਸੇਵਾਦਾਰ ਤਰਨਾ ਦਲ, ਮਹੰਤ ਮਾਈ ਭੋਲੀ ਸਮਾਜ ਸੇਵਿਕਾ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ। ਇਸ ਮੌਕ ਹਰਪ੍ਰੀਤ ਸਿੰਘ ਸਹੋਤਾ, ਰਿਸ਼ੀ ਸਹੋਤਾ, ਰਵਿੰਦਰ ਡੁਲਗਚ, ਵਿਸ਼ਾਲ ਸੱਭਰਵਾਲ, ਜਿੰਦਰ ਕੁਮਾਰ, ਰਾਕੇਸ਼ ਗਿੱਲ, ਬਲਵੀਰ ਸਹੋਤਾ, ਬੌਬੀ ਚੰਡਾਲੀਆ, ਮੋਤੀ ਅਟਵਾਲ, ਰਵੀ ਸਾਹਿਲ, ਚੰਦਨ ਆਂਚਲ, ਵੀਰਾਂਗੀ ਗਿਆਨੋ ਦੇਵੀ, ਵੀਰਾਂਗੀ ਰਾਜਵੰਤੀ, ਮਨਜੀਤ ਕੌਰ ਸਹੋਤਾ, ਮਾਤਾ ਸ਼ਿਮਲਾ, ਨਿਹੰਗ ਮਣੀ ਸਿੰਘ, ਨਿਹੰਗ ਵਿਕਰ ਸਿੰਘ, ਮੀਨੂੰ ਆਂਚਲ, ਪ੍ਰੀਤੀ ਭੱਟੀ, ਸੋਨੀਆ ਕਟਾਰੀਆ, ਵੀਰਾਂਗੀ ਨੇਹਾ, ਓਮੀ ਧੀਂਗਾਨ, ਹਰੀ ਕ੍ਰਿਸ਼ਨ ਢੇਰੂ, ਸੰਜੀਵ ਸਹੋਤਾ ਬੰਟੀ, ਸੋਨੂੰ ਸੂਦ, ਵਿੱਕੀ ਚੌਹਾਨ, ਰਵੀ ਸ਼ੰਕਰ ਮੱਟੂ, ਲੱਕੀ ਸਹੋਤਾ, ਸੰਜੇ ਸਹੋਤਾ, ਦੀਪਕ ਲੋਹਟ, ਸ਼ਾਮ ਬਿਡਲਾਨ, ਬਿੰਦਰ ਚਨਾਲੀਆ, ਬਿੱਟੂ ਪਾਰਚਾ, ਗੁਲਸ਼ਨ ਡਿਮਾਣਾ, ਸੁਨੀਲ ਕੁਮਾਰ ਸ਼ੀਲਾ, ਬਿੱਟੂ ਮੱਟੂ, ਨਰੇਸ਼ ਕੁਮਾਰ ਕਾਲਾ, ਬਜਿੰਦਰ ਡੁਲਗਚ, ਪ੍ਰਦੀਪ ਟਾਂਕ, ਰਮੇਸ਼ ਘਈ, ਵਿਜੈ ਚੌਹਾਨ, ਰੋਹਿਤ ਕਲਿਆਣ, ਸ਼ਾਰਦਾ ਰਾਮ, ਸ਼ਾਮ ਬਿਡਲਾਨ ਮੋਨੂੰ ਸਹੋਤਾ, ਸੋਨੂੰ ਸਹੋਤਾ, ਅਸ਼ੋਕ ਸਿੱਧੂ, ਮੁੰਨਾ ਨਾਹਰ, ਪ੍ਰਿੰਸ ਅਟਵਾਲ, ਬਿੱਟੂ ਪਰਚਾ, ਸੂਰਜ ਟਾਂਕ, ਨੰਦ ਕਿਸ਼ੋਰ, ਰਮੇਸ਼ ਧੀਂਗਾਨ, ਰਾਜੇਸ਼ ਟਾਂਕ, ਦੀਪਾ ਸੱਭਰਵਾਲ, ਸੁਰਿੰਦਰ ਕੁਮਾਰ, ਚੰਦ ਕੁਮਾਰ, ਸ੍ਰੀਕਾਂਤ, ਪਵਨ ਕੁਮਾਰ ਪੰਮਾ, ਰੋਕੀ ਘਈ, ਬਬਲੂ ਭਾਗਨੀਆ, ਸੰਜੀਵ ਲੋਹਟ, ਗੌਰਵ ਗਾਗਟ, ਰਾਹੁਲ ਕਲਿਆਣ, ਰਾਕੇਸ਼ ਗਿੱਲ, ਚੰਨੀ ਰੱਤੀ, ਧਰਮਪਾਲ ਬੱਬੂ, ਦਮਨ ਘਈ, ਵਿਸ਼ਾਲ ਸੱਭਰਵਾਲ, ਸੰਨੀ ਸਹੋਤਾ, ਨੀਰਜ ਨਾਹਰ, ਦੀਪਕ ਕੁਮਾਰ ਗੋਰਾ, ਬੌਬੀ ਭੱਟੀ, ਗੋਪਾਲ ਕੁਮਾਰ, ਪਵਨ ਪੁਹਾਲ, ਰਾਜੂ ਭੀਲ, ਅਨਿਲ ਗਿੱਲ, ਸੁਨੀਲ ਕਾਲੜਾ, ਸੰਨੀ ਸਿੱਧੂ, ਸੌਰਵ ਕੁਮਾਰ, ਗੌਰਵ ਕੁਮਾਰ, ਬੌਬੀ ਚੰਡਾਲੀਆ, ਓਮੀ ਧੀਂਗਾਨ, ਜਿੰਦਰ ਖੈਰਵਾਲ, ਨੰਦ ਕਿਸ਼ੋਰ, ਸਵਿਾ ਸਹੋਤਾ, ਰਮੇਸ਼ ਧੀਂਗਾਨ, ਅਜੈ ਕੁਮਾਰ, ਵਿੱਕੀ ਮਲਹੋਤਰਾ, ਮਾਨਵ ਮਲਹੋਤਰਾ, ਸੋਨੂੰ ਪਾਰਚਾ, ਹਨੀ ਚਰਖੰਭੇ, ਰਮੇਸ਼ ਕੁਮਾਰ, ਵਿੱਕੀ ਮਚਲ, ਗੋਲਡੀ ਬੈਂਸ, ਅਨਿਲ ਡਿਮਾਣਾ, ਦੀਪਕ ਪਰੋਚਾ, ਨੀਰਜ ਚਰਨ, ਰਾਜੇਸ਼ ਟਾਂਕ, ਜਡੇਜਾ ਸਹੋਤਾ , ਮੋਂਟੀ ਸਹੋਤਾ, ਅਜੇ ਸੱਭਰਵਾਲ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਮਿਲ ਹੋਏ।

ਭਾਵਾਧਸ ਵਲੋਂ ਕੱਢੀ ਜਾਣ ਵਾਲੀ 33ਵੀਂ ਸ਼ੋਭਾ ਯਾਤਰਾ ਕੱਲ੍ਹ ਨੂੰ -ਵਿਜੈ ਦਾਨਵ

 ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਰਾਸ਼ਟ੍ਰੀਯ ਮੁੱਖ ਸੰਚਾਲਕ ਵਿਰੇਸ਼ ਵਿਜੈ ਦਾਨਵ ਨੇ ਲੁਧਿਆਣਾ ਕਲੱਬ ਵਿਖੇ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 8 ਅਕਤੂਬਰ 2022 ਦਿਨ ਸਨਿਚਰਵਾਰ ਸਮਾਂ ਸ਼ਾਮ 4.00 ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਉਡਣ ਦਸਤੇ ਵਲੋਂ ਸ਼ੱਕੀ ਇਕ ਕੁਇੰਟਲ ਦੇਸੀ ਘਿਓ ਬਰਾਮਦ

 ਲੁਧਿਆਣਾ, 6 ਅਕਤੂਬਰ (ਸਲੇਮਪੁਰੀ)-ਸਿਹਤ ਵਿਭਾਗ ਪੰਜਾਬ ਵਲੋਂ ਤਿਉਹਾਰਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਪਰਖਣ ਲਈ ਵੱਖ ਵੱਖ ਉਡਣ ਦਸਤੇ ਬਣਾਏ ਗਏ ਹਨ। ਬਣਾਏ ਗਏ ਉਡਣ ਦਸਤਿਆਂ ਦੀ ਲੜੀ ਵਿਚ ਇਕ ਉਡਣ ਦਸਤਾ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖਜ਼ ਨੇ ਆਰੰਭ ਕੀਤੀ ਆਈ.ਸੀ.ਯੂ. ਐਂਬੂਲੈਂਸ ਸੇਵਾ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਆਪਣੀ ਉਸਾਰੂ ਸੋਚ ਨੂੰ ਮਨੁੱਖੀ ਸੇਵਾ ਕਾਰਜਾਂ ਵਿਚ ਲਗਾਉਣ ਵਾਲੀ ਸੰਸਥਾ ਯੂਨਾਈਟਿਡ ਸਿੱਖਜ਼ ਵਲੋਂ ਨਿਸ਼ਕਾਮ ਰੂਪ ਵਿਚ ਸਮੁੱਚੇ ਵਿਸ਼ਵ ਭਰ 'ਚ ਕੀਤੇ ਜਾ ਰਹੇ ਸੇਵਾ ਕਾਰਜ, ਸਮਾਜ ਦੇ ਲਈ ਇਕ ਪੇ੍ਰਰਨਾ ਸਰੋਤ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਝੂਲੇ 'ਚੋਂ ਕਰੰਟ ਆਉਣ ਕਾਰਨ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗਲਾਡਾ ਗਰਾਊਾਡ ਵਿਚ ਦੁਸਹਿਰੇ ਮੇਲੇ ਵਿਚ ਲੱਗੇ ਝੂਲੇ ਵਿਚ ਕਰੰਟ ਆਉਣ ਕਾਰਨ ਇਕ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਗਗਨਦੀਪ ਸਿੰਘ (22) ਵਜੋਂ ਕੀਤੀ ...

ਪੂਰੀ ਖ਼ਬਰ »

ਸਾਈਬਰ ਹਮਲੇ ਤੇ ਸਾਈਬਰ ਅੱਤਵਾਦ ਸੰਬੰਧੀ ਵਿਸ਼ੇਸ਼ ਭਾਸ਼ਨ ਕਰਵਾਇਆ

ਲੁਧਿਆਣਾ, 6 ਅਕਤੂਬਰ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਿਖੇ ਸਾਈਬਰ ਹਮਲੇ ਅਤੇ ਸਾਈਬਰ ਅੱਤਵਾਦ ਸੰਬੰਧੀ ਜਾਣਕਾਰੀ ਸੁਰੱਖਿਆ ਵਿਸ਼ੇ 'ਤੇ ਭਾਸ਼ਨ ਕਰਵਾਇਆ ਗਿਆ | ਇਹ ਸੈਮੀਨਾਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਪੰਜਾਬ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਲੁਧਿਆਣਾ, 6 ਅਕਤੂਬਰ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਕਤੂਬਰ 2022 ਨੂੰ ਵਿਸ਼ਵਕਰਮਾ ਦਿਵਸ ਮੌਕੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ | ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨਗਰ ਨਿਗਮ ਦੇ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ-ਸੰਨੀ ਕੈਂਥ

ਲੁਧਿਆਣਾ, 6 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਗੁਰਜੋਧ ਸਿੰਘ ਗਿੱਲ ਇੰਚਾਰਜ ਹਲਕਾ, ਵਿਦਿਆਰਥੀ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਮੀਡੀਆ ਇੰਚਾਰਜ ਪ੍ਰਦੀਪ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਨੰੂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੰੂ ਵਾਲਮੀਕਿ ਭਾਈਚਾਰੇ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਸਮਾਜ ਵਲੋਂ ਇਸ ਸੰਬੰਧੀ ਵਿਸ਼ੇਸ਼ ਯਾਤਰਾਵਾਂ ਵੀ ਕੱਢਿਆ ਜਾਂਦੀਆਂ ਹਨ, ਜਿਨ੍ਹਾਂ ਵਿਚ ਵਾਲਮੀਕਿ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ ਸੰਬੰਧੀ ਨਗਰ ਨਿਗਮ ਨੇ ਮੰਗੇ ਟੈਂਡਰ

ਲੁਧਿਆਣਾ, 6 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ 24 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਲਈ ਪ੍ਰਾਜੈਕਟ ਉਪਰ ਬੜੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਨਹਿਰੀ ਪਾਣੀ ਨੂੰ ਪੀਣ ਯੋਗ ਬਣਾਇਆ ਜਾਵੇਗਾ ਤਾਂ ਜੋ ...

ਪੂਰੀ ਖ਼ਬਰ »

ਵਿਧਾਇਕ ਸੰਗੋਵਾਲ ਸਾਥੀਆਂ ਸਮੇਤ ਗੁਜਰਾਤ ਚੋਣ ਪ੍ਰਚਾਰ ਲਈ ਅਹਿਮਦਾਬਾਦ ਪਹੁੰਚੇ

ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਆਪਣੇ ਸਾਥੀਆਂ ਹਲਕਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਲੁਧਿਆਣਾ ਉੱਤਰੀ ਮਦਨ ਲਾਲ ਬੱਗਾ, ਵਿਧਾਇਕ ਸਨੌਰ ਹਰਮੀਤ ਸਿੰਘ ...

ਪੂਰੀ ਖ਼ਬਰ »

ਖੋਜ ਤੇ ਪਸਾਰ ਕਾਰਜਾਂ ਬਾਰੇ ਪੀ.ਏ.ਯੂ. ਵਿਖੇ ਉੱਚ ਪੱਧਰੀ ਮਾਸਿਕ ਰਿਵਿਊ ਮੀਟਿੰਗ

ਲੁਧਿਆਣਾ, 6 ਅਕਤੂਬਰ(ਪੁਨੀਤ ਬਾਵਾ)-ਖੋਜ ਤੇ ਪਸਾਰ ਕਾਰਜਾਂ ਦੇ ਵਿਸ਼ਲੇਸ਼ਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਉੱਚ ਪੱਧਰੀ ਮਾਸਿਕ ਰਿਵਿਊ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਡਾ. ਗੋਸਲ ਨੇ ਕਿਹਾ ਕਿ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਧੋਖਾਦੇਹੀ ਕਰਨ ਦੇ ਦੋਸ਼ ਤਹਿਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 6 ਅਕਤੂਬਰ (ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਦੇਹੀ ਕਰਨ ਦੇ ਦੋਸ਼ 'ਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਰਵਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ...

ਪੂਰੀ ਖ਼ਬਰ »

ਐਨ. ਐੱਸ. ਪੀ. ਸਕੂਲ ਦੇ ਡੀ. ਪੀ. ਦੀ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਦੇ ਇਕ ਡੀ.ਪੀ. ਅਧਿਆਪਕ ਦੀ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵਾਲੀਬਾਲ ਸ਼ੂਟਿੰਗ ਦੇ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ ਹੋਣਾ ਸਕੂਲ ਲਈ ਮਾਣ ਵਾਲੀ ਗੱਲ ਹੈ | ਵਾਲੀਬਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...

ਪੂਰੀ ਖ਼ਬਰ »

ਮਾਮਲਾ ਦਰੇਸੀ ਦੇ ਆਸ-ਪਾਸ ਸੜਕ 'ਤੇ ਦੁਕਾਨਾਂ ਲਗਵਾਉਣ ਨੰੂ ਲੈ ਕੇ ਨਿਗਮ ਵਲੋਂ ਨੋਟਿਸ ਜਾਰੀ ਕਰਨ ਦਾ

ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਵਲੋਂ ਬੀਤੇ ਦਿਨ ਨਿਗਮ ਦੀ ਜਨਰਲ ਹਾਊਸ ਦੀ ਮੀਟਿੰਗ 'ਚ ਮੁੱਦਾ ਉਠਾਇਆ ਗਿਆ ਸੀ ਕਿ ਕਮਿਸ਼ਨਰ ਅਤੇ ਜੁਆਇੰਟ ਕਮਿਸ਼ਨਰ ਨੰੂ ਸ਼ਿਕਾਇਤ ਕਰਨ ਤੋਂ ਬਾਅਦ ਵੀ ਦੁਸਹਿਰਾ ਮੇਲੇ ਦੀ ਆੜ 'ਚ ਦਰੇਸੀ ...

ਪੂਰੀ ਖ਼ਬਰ »

ਹਲਕਾ ਦੱਖਣੀ ਅਧੀਨ ਪੈਂਦੀ ਬਾਬਾ ਗੁਰਮੁਖ ਸਿੰਘ ਗ਼ਦਰੀ ਰੋਡ ਨੂੰ ਬਣਾਉਣ ਦਾ ਉਦਘਾਟਨ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੀ ਮੁੱਖ ਸੜਕ ਬਾਬਾ ਗੁਰਮੁਖ ਸਿੰਘ ਗ਼ਦਰੀ ਰੋਡ ਦਾ ਉਦਘਾਟਨ ਡਿਪਟੀ ਮੇਅਰ ਨਗਰ ਨਿਗਮ ਲੁਧਿਆਣਾ ਸਰਬਜੀਤ ਕੌਰ ਸ਼ਿਮਲਾਪੁਰੀ, ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਡਿਪਟੀ ਮੇਅਰ ...

ਪੂਰੀ ਖ਼ਬਰ »

ਸੜਕਾਂ ਨੇੜੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 6 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਸਵੱਛ ਰੱਖਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਅਨੇਕਾਂ ਥਾਵਾਂ 'ਤੇ ਫੈਲੀ ਗੰਦਗੀ ਨਿਗਮ ਦੇ ਦਾਅਵਿਆਂ ਦੀ ਹਵਾ ਨਿਕਾਲ ਰਹੀ ਹੈ | ਬੱਸ ਅੱਡਾ ਨੇੜੇ ਬਣੇ ਫਲਾਈਓਵਰ ਹੇਠਾਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਲਗਾਈ ਗਈ ਅਦਾਲਤ 'ਚ 51 ਬੰਦੀਆਂ ਨੂੰ ਕੀਤਾ ਰਿਹਾਅ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਲਗਾਈ ਗਈ ਅਦਾਲਤ 'ਚ 51 ਵਿਚਾਰ ਅਧੀਨ ਬੰਦੀਆਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ | ਇਨ੍ਹਾਂ ਬੰਦਿਆਂ ਖ਼ਿਲਾਫ਼ ਮਾਮੂਲੀ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਸੀ ਅਤੇ ਇਨ੍ਹਾਂ ਵਲੋਂ ਆਪਣੀ ...

ਪੂਰੀ ਖ਼ਬਰ »

ਇੰਜੀ. ਡੀ. ਐਮ. ਸਿੰਘ ਦਾ ਨਾਵਲ 'ਲਿਫ਼ਾਫ਼ਾ' ਲੋਕ ਅਰਪਣ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਲੇਖਕ ਅਤੇ ਸਮਾਜ ਵਿਗਿਆਨੀ ਚਿੰਤਕ ਇੰਜੀ. ਡੀ. ਐਮ. ਸਿੰਘ ਦੁਆਰਾ ਸਿਰਜੇ ਨਾਵਲ 'ਲਿਫ਼ਾਫ਼ਾ' ਦੀ ਲੋਕ ਪਿ੍ਅਤਾ ਦਿਨ-ਪ੍ਰਤੀ ਦਿਨ ਵੱਧ ਰਹੀ ਹੈ | ਸਿਹਤ ਸੇਵਾਵਾਂ ਦੇ ਖੇਤਰ ਵਿਚ ਪ੍ਰਾਈਵੇਟ/ਚੇਨ ਹਸਪਤਾਲਾਂ ਦੁਆਰਾ ਕੀਤੀਆਂ ਜਾ ...

ਪੂਰੀ ਖ਼ਬਰ »

ਗੈਸ ਰੀਫਿਲਿੰਗ ਨਾਲ ਕਿਸੇ ਵੀ ਵੇਲੇ ਹੋ ਸਕਦੈ ਭਾਰੀ ਜਾਨੀ ਤੇ ਮਾਲੀ ਨੁਕਸਾਨ

ਢੰਡਾਰੀ ਕਲਾਂ, 6 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਢੰਡਾਰੀ ਇਲਾਕੇ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਗੈਸ ਰੀ-ਫਿਲਿੰਗ ਦਾ ਧੰਦਾ ਬਿਨਾਂ ਕਿਸੇ ਰੋਕ ਟੋਕ ਦੇ ਚੱਲ ਰਿਹਾ ਹੈ | ਕਰਿਆਨਾ ਅਤੇ ਬਰਤਨ ਵੇਚਣ ਵਾਲੇ ਦੁਕਾਨਦਾਰਾਂ ਨੇ ਰਸੋਈ ਗੈਸ ਦੇ ਸਿਲੰਡਰ ...

ਪੂਰੀ ਖ਼ਬਰ »

ਪੰਜਾਬ ਦੇ ਸੱਭਿਆਚਾਰਕ ਵਿਕਾਸ ਲਈ ਧਾਰਮਿਕ, ਸਾਹਿਤਕ, ਰਾਜਨੀਤਕ ਤੇ ਸੰਸਥਾਵਾਂ ਨੂੰ ਇਕ ਹੋਣ ਦੀ ਲੋੜ-ਗੁਰਭਜਨ ਗਿੱਲ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਸਿਰਫ਼ ਆਰਥਿਕ ਤੇ ਰਾਜਨੀਤਕ ਮਸਲਿਆਂ ਵਿਚ ਹੀ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਕਿਨਾਰਿਆਂ 'ਤੇ ਉਗਿਆ ਘਾਹ-ਫੂਸ ਬੁੱਢਾ ਨਾਲਾ ਕਾਇਆ ਕਲਪ ਪਰਿਯੋਜਨਾ 'ਤੇ ਲਗਾ ਰਿਹੈ ਹੈ ਗ੍ਰਹਿਣ

ਲੁਧਿਆਣਾ, 6 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬੁੱਢਾ ਨਾਲਾ ਕਾਇਆ ਕਲਪ ਪਰਿਯੋਜਨਾ ਤਹਿਤ ਨਿਗਮ ਕਮਿਸ਼ਨਰ ਵਲੋਂ ਸਮੇਂ-ਸਮੇਂ 'ਤੇ ਬੁੱਢੇ ਨਾਲੇ ਦਾ ਦੌਰਾ ਕੀਤਾ ਜਾਂਦਾ ਹੈ ਅਤੇ ਅਧਿਕਾਰੀਆਂ ਨੰੂ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਜਾਂਦੇ ਹਨ, ਪਰ ਅਧਿਕਾਰੀਆਂ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਸੀਨੀਅਰ ਸਿਟੀਜ਼ਨ ਕੇਅਰ ਫਾਊਾਡੇਸ਼ਨ ਵਲੋਂ ਸਨਮਾਨਿਤ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੂੰ ਸੀਨੀਅਰ ਸਿਟੀਜ਼ਨ ਕੇਅਰ ਫਾਊਾਡੇਸ਼ਨ ਵਲੋਂ ਸੀਨੀਅਰ ਨਾਗਰਿਕਤਾ ਦਿਵਸ ਦੇ ਮੌਕੇ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਕਾਰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ ਦੇ 2 ਮੁਲਾਜ਼ਮ 3 ਦਿਨਾ ਪੁਲਿਸ ਰਿਮਾਂਡ 'ਤੇ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਵਲੋਂ ਸਥਾਨਕ ਮਾਡਲ ਟਾਊਨ ਵਿਚ ਬੀਤੀ ਰਾਤ 27 ਹਜ਼ਾਰ ਗੋਲੀਆਂ ਅਤੇ ਨੱਬੇ ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤੇ ਗਏ ਨਸ਼ਾ ਛੁਡਾਊ ਕੇਂਦਰ ਦੇ 2 ਮੁਲਾਜ਼ਮਾਂ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ...

ਪੂਰੀ ਖ਼ਬਰ »

ਲੋਹਾ ਵਪਾਰੀ ਪਾਸੋਂ ਨੌਸਰਬਾਜ਼ 2 ਲੱਖ ਦੀ ਨਕਦੀ ਲੈ ਕੇ ਫ਼ਰਾਰ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਵਪੁਰੀ ਪੁਲੀ 'ਤੇ ਅੱਜ ਦੁਪਹਿਰ ਇਕ ਨੌਸਰਬਾਜ਼ ਲੋਹਾ ਵਪਾਰੀ ਪਾਸੋਂ ਦੋ ਲੱਖ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਡਾਬਾ ਇਲਾਕੇ 'ਚ ਲੋਹੇ ਦਾ ...

ਪੂਰੀ ਖ਼ਬਰ »

ਅਮਿਤ ਅਰੋੜਾ ਬਣੇ ਪੀ.ਡਬਲਯੂ.ਡੀ. ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ

ਲੁਧਿਆਣਾ, 6 ਅਕਤੂਬਰ (ਸਲੇਮਪੁਰੀ)-ਪੀ.ਡਬਲਯੂ.ਡੀ. ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਸਮੇਤ ਹੋਰ ਵੱਖ ਵੱਖ ਅਹੁਦੇਦਾਰਾਂ ਦੀ ਚੋਣ ਕਰਨ ਲਈ ਮੀਟਿੰਗ ਬੁਲਾਈ ਗਈ | ਇਸ ਮੌਕੇ ਸੂਬੇ ਦੇ ਸਮੂਹ 23 ਜ਼ਿਲਿ੍ਹਆਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀ ਕਮਲਪ੍ਰੀਤ ਕੌਰ ਨੇ ਮਿਸ ਹੋਸਟਲ ਫਰੈਸ਼ਰ ਦਾ ਖਿਤਾਬ ਜਿੱਤਿਆ

ਲੁਧਿਆਣਾ, 6 ਅਕਤੂਬਰ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਪਿ੍ੰਸੀਪਲ ਸੁਮਨ ਲਤਾ ਦੀ ਅਗਵਾਈ ਅਤੇ ਹੋਸਟਲ ਵਾਰਡਨ ਗੁਰਵਿੰਦਰ ਕੌਰ ਦੀ ਦੇਖ-ਰੇਖ ਵਿਚ ਮਿਸ ਹੋਸਟਲ ਫਰੈਸ਼ਰ ਦਾ ਸਫ਼ਲ ਪ੍ਰਬੰਧ ਕੀਤਾ ਗਿਆ | ਹੋਸਟਲ ਕਮੇਟੀ ਅਤੇ ਵਿਦਿਆਰਥਣਾਂ ਦੁਆਰਾ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਦੱਖਣੀ ਦੇ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ

ਲੁਧਿਆਣਾ, 6 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਲਾਭਪਾਤਰੀਆਂ ਦੀਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀਆਂ ਕੋਸ਼ਿਸ਼ਾਂ ਸਦਕਾ ਪੈਨਸ਼ਨਾਂ ਮਨਜ਼ੂਰ ਹੋਈਆਂ | ਅੱਜ ਬੀਬੀ ਛੀਨਾ ਦੇ ਦਿਸ਼ਾ-ਨਿਰਦੇਸ਼ 'ਤੇ ਉਨ੍ਹਾਂ ਦੇ ਪਤੀ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਰਵੀ ਕਾਂਤ ਕੌਸ਼ਿਕ ਬਣੇ ਦੀਵਾਨ ਟੋਡਰ ਮੱਲ ਸੇਵਾ ਰਸੋਈ ਦੇ ਲਾਈਫ਼ ਟਾਈਮ ਮੈਂਬਰ

ਲੁਧਿਆਣਾ, 6 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਨੈਸ਼ਨਲ ਬੈਂਕ ਦੇ ਸਹਾਇਕ ਜਨਰਲ ਮੈਨੇਜਰ ਰਵੀ ਕਾਂਤ ਕੌਸ਼ਿਕ ਨੇ ਸ੍ਰੀ ਹਿੰਦੂ ਨਿਆਏ ਪੀਠ ਵਲੋਂ ਸੰਚਾਲਿਤ ਦੀਵਾਨ ਟੋਡਰ ਮੱਲ ਸੇਵਾ ਰਸੋਈ ਦੀ ਲਾਈਫ਼ ਟਾਈਮ ਮੈਂਬਰਸ਼ਿਪ ਹਾਸਲ ਕੀਤੀ | ਇਸ ਮੌਕੇ ਨਿਆਏ ਪੀਠ ਦੇ ਮੁੱਖ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੀਤੀ ਪਿੰਡ ਦੀ ਸਫ਼ਾਈ

ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਵਲੋਂ ਪਿੰਡ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਦੇ ਹੋਏ ਜੇ.ਸੀ.ਬੀ ਮਸ਼ੀਨ ਦੀ ਸਹਾਇਤਾ ਨਾਲ ਪਿੰਡ ਵਿਚੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX