ਤਾਜਾ ਖ਼ਬਰਾਂ


ਗੁਰਪਤਵੰਤ ਪੰਨੂ ਨੇ ਲਈ ਤਰਨਤਾਰਨ ਥਾਣੇ 'ਤੇ ਹਮਲੇ ਦੀ ਜ਼ਿੰਮੇਵਾਰੀ
. . .  43 minutes ago
ਜਲੰਧਰ, 10 ਦਸੰਬਰ-ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਰਾਕੇਟ ਲਾਂਚਰ ਨਾਲ ਹਮਲੇ ਨੂੰ ਪੁਲਿਸ ਅੱਤਵਾਦੀ ਹਮਲਾ ਦੱਸ ਰਹੀ ਹੈ, ਦੂਜੇ ਪਾਸੇ ਇਸ ਦੀ ਜ਼ਿੰਮੇਵਾਰੀ ਅੱਤਵਾਦੀ ਗੁਰਪਤਵੰਤ ਪੰਨੂ ਨੇ ਲਈ...
ਆਰ.ਪੀ.ਜੀ. ਹਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
. . .  about 1 hour ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਆਰ.ਪੀ.ਜੀ. ਹਮਲੇ 'ਤੇ ਕਹਿਣਾ ਹੈ ਕਿ ਇਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ...
ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ : ਡੀ.ਜੀ.ਪੀ. ਗੌਰਵ ਯਾਦਵ
. . .  about 1 hour ago
ਤਰਨ ਤਾਰਨ, 10 ਦਸੰਬਰ-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਰਹਾਲੀ ਪੁਲਿਸ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰੀਬ 200 ਡਰੋਨ ਕਰਾਸਿੰਗ ਹੋ ਚੁੱਕੇ ਹਨ। ਪਿਛਲੇ ਇਕ ਮਹੀਨੇ 'ਚ ਕਈ ਡਰੋਨਾਂ ਨੂੰ ਰੋਕਿਆ...
ਸਮਾਣਾ ’ਚ ਸੀਵਰੇਜ ਦੀ ਹੌਦੀ ਵਿਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ
. . .  about 2 hours ago
ਸਮਾਣਾ (ਪਟਿਆਲਾ), 10 ਦਸੰਬਰ (ਸਾਹਿਬ ਸਿੰਘ)- ਸਮਾਣਾ ਦੀ ਦਰਦੀ ਕਲੋਨੀ ਵਿਚ ਸੀਵਰੇਜ ਲਈ ਨਵੀਂ ਪੁੱਟੀ ਹੌਦੀ ਵਿਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਨਵੀਂ ਪੁੱਟੀ ਹੌਦੀ ਵਿਚ ਲੋਕਾਂ ਨੇ...
ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 8 ਲੱਖ ਦਾ ਸੀ ਕਰਜ਼ਾਈ
. . .  about 2 hours ago
ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਝਨੇੜੀ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੋਹੀ...
ਬੰਗਲਾਦੇਸ਼ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫ਼ੈਸਲਾ
. . .  about 2 hours ago
ਢਾਕਾ, 10 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਇਕ ਦਿਨਾਂ ਇੰਟਰਨੈਸ਼ਨਲ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ...
ਮਨੁੱਖੀ ਅਧਿਕਾਰ ਦਿਵਸ ’ਤੇ ਬੋਲੇ ਸੁਖਬੀਰ ਸਿੰਘ ਬਾਦਲ: ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਭਾਰਤ ਸਰਕਾਰ
. . .  about 2 hours ago
ਚੰਡੀਗੜ੍ਹ, 10 ਦਸੰਬਰ- ਮਨੁੱਖੀ ਅਧਿਕਾਰ ਦਿਵਸ ’ਤੇ ਇਕ ਟਵੀਟ ਕਰਦਿਆਂ ਸਾਬਾਕ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਜਦੋਂ ਦੁਨੀਆ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ...
ਅਨਿਲ ਦੇਸ਼ਮੁੱਖ ਦੀ ਜ਼ਮਾਨਤ ਪਟੀਸ਼ਨ 'ਤੇ ਬੰਬੇ ਹਾਈਕੋਰਟ ਸੋਮਵਾਰ ਨੂੰ ਸੁਣਾਏਗਾ ਫ਼ੈਸਲਾ
. . .  about 3 hours ago
ਪੁਣੇ, 10 ਦਸੰਬਰ-ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਦੀ ਜ਼ਮਾਨਤ ਪਟੀਸ਼ਨ 'ਤੇ ਬੰਬੇ ਹਾਈਕੋਰਟ ਸੋਮਵਾਰ ਨੂੰ ਫ਼ੈਸਲਾ ਸੁਣਾਏਗਾ। ਦੇਸ਼ਮੁੱਖ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਨਿਆਇਕ ਹਿਰਾਸਤ...
'ਭਾਰਤ ਜੋੜੋ ਯਾਤਰਾ' 'ਚ ਸ਼ਾਮਿਲ ਹੋਏ ਰਾਜਸਥਾਨ ਦੇ ਮੁੱਖ ਮੰਤਰੀ
. . .  about 3 hours ago
ਕੋਟਾ, 10 ਦਸੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਬੂੰਦੀ ਜ਼ਿਲ੍ਹੇ ਦੇ ਕੇਸ਼ੋਰਾਈਪਟਨ ਤੋਂ ਕੀਤੀ। ਇਸ ਯਾਤਰਾ 'ਚ...
ਬੈਤੂਲ: ਬੋਰਵੈੱਲ 'ਚ ਡਿੱਗੇ ਬੱਚੇ ਦੀ ਮੌਤ, 84 ਘੰਟਿਆਂ ਬਾਅਦ ਬਾਹਰ ਨਿਕਲੀ ਲਾਸ਼
. . .  about 3 hours ago
ਭੋਪਾਲ, 10 ਦਸੰਬਰ-ਬੈਤੂਲ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਤਾਬਿਕ ਮੱਧ ਪ੍ਰਦੇਸ਼ ਦੇ ਮੰਡਾਵੀ ਪਿੰਡ 'ਚ 6 ਦਸੰਬਰ ਨੂੰ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਤਨਮੇਅ ਨੂੰ ਕੱਢ ਲਿਆ ਗਿਆ ਹੈ, ਪਰ ਉਸ ਦੀ ਮੌਤ ਹੋ ਗਈ ਹੈ।
ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  about 5 hours ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 9 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਫਿਰੋਜ਼ਪੁਰ

ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਤੇਜ਼ ਧਾਰ ਹਥਿਆਰ ਤੇ ਗੋਲੀ ਚੱਲੀ, ਦੋ ਜ਼ਖਮੀ

ਫ਼ਿਰੋਜ਼ਪੁਰ, 6 ਅਕਤੂਬਰ (ਗੁਰਿੰਦਰ ਸਿੰਘ) - ਫਿਰੋਜ਼ਪੁਰ 'ਚ ਦਿਨੋਂ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਚਲਦਿਆਂ ਨਿੱਤ ਦਿਹਾੜੇ ਚੋਰੀਆਂ, ਲੁੱਟਾਂ ਖੋਹਾਂ ਤੇ ਗੋਲੀਬਾਰੀ ਦੀਆਂ ਖਬਰਾਂ ਆਮ ਸੁਨਣ ਨੂੰ ਮਿਲਦੀਆਂ ਹਨ | ਅੱਜ ਦੇਰ ਸ਼ਾਮ ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਵਿਖੇ ਇਕ ਨੌਜਵਾਨ ਤੇ ਕਾਰ ਸਵਾਰਾਂ ਵਲੋਂ ਹਮਲਾ ਕੀਤੇ ਜਾਣ ਦੀ ਖਬਰ ਹੈ | ਹਮਲੇ ਦੌਰਾਨ ਦੋਹਾਂ ਧਿਰਾਂ ਵਿਚਾਲੇ ਹੋਈ ਖੂਨੀ ਝੜਪ ਵਿਚ ਇਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਗਿਆ ਜਦਕਿ ਦੂਜੀ ਧਿਰ ਵਲੋਂ ਚਲਾਈ ਗੋਲੀ ਨਾਲ ਦੂਜੀ ਧਿਰ ਦਾ ਵੀ ਇਕ ਵਿਅਕਤੀ ਜ਼ਖਮੀ ਹੋ ਗਿਆ | ਲੜਾਈ ਦੌਰਾਨ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਇਕ ਜ਼ਖਮੀ ਦੀ ਹਾਲਤ ਨੂੰ ਦੇਖਦੇ ਹੋਏ ਓਸ ਨੂੰ ਰੈਫਰ ਕਰ ਦਿੱਤਾ ਗਿਆ ਹੈ | ਸਿਵਲ ਹਸਪਤਾਲ ਵਿਖੇ ਡਿਊਟੀ 'ਤੇ ਹਾਜ਼ਰ ਮੈਡੀਕਲ ਅਫਸਰ ਅਨੁਸਾਰ ਸਿਵਲ ਹਸਪਤਾਲ ਵਿਖੇ ਦੋ ਦਿਲਪ੍ਰੀਤ ਅਤੇ ਆਯੂਸ਼ ਦਾਖ਼ਲ ਹੋਏ ਸਨ ਜਿਨ੍ਹਾਂ 'ਚੋ ਇਕ ਮਰੀਜ਼ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿਤਾ ਗਿਆ ਹੈ ਜਦ ਕਿ ਦੂਸਰਾ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਜ਼ੇਰੇ ਇਲਾਜ਼ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮੌਕੇ ਦਾ ਜਾਇਜ਼ਾ ਲਿਆ | ਥਾਣਾ ਸਿਟੀ ਪੁਲਿਸ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਾਂਚ ਚੱਲ ਰਹੀ ਹੈ ਦੋਹਾਂ ਧਿਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਜਾਂਚ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |

ਸੁਸਾਇਟੀ ਚੋਣ ਲਈ ਨਾਮਜ਼ਦਗੀ ਪੱਤਰ ਭਰਨ ਆਏ ਕਿਸਾਨ ਬੇਰੰਗ ਪਰਤੇ

ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ) - ਹਲਕੇ ਦੇ ਪਿੰਡ ਹਿੰਮਤਪੁਰਾ ਦੀ ਕੋਆਪਰੇਟਿਵ ਦੀ ਕਮੇਟੀ ਦੀ ਚੋਣ ਲਈ ਨਾਮਜ਼ਦਗੀ ਪੱਤਰ 6 ਅਕਤੂਬਰ ਨੂੰ ਸਵੇਰੇ 9 ਤੋਂ 11 ਵਜੇ ਤੱਕ ਭਰੇ ਜਾਣੇ ਸਨ | ਜਿਸ ਸਬੰਧੀ ਇਕ ਹਫ਼ਤਾ ਪਹਿਲਾਂ ਹੀ ਪਿੰਡ ਹਿੰਮਤਪੁਰਾ ਅਤੇ ਪਿੰਡ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਨੇ ਵੱਖ-ਵੱਖ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਲੋੜੀਂਦਾ ਸਾਮਾਨ ਵੰਡਿਆ

ਫ਼ਿਰੋਜ਼ਪੁਰ, 6 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪੰਥ ਦੇ ਪ੍ਰਚਾਰ ਅਤੇ ਪਸਾਰ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਨੇ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਥਾਣੇ ਦੇ ਬਾਹਰ ਲਗਾਇਆ ਧਰਨਾ

ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਬਲਾਕ ਗੁਰੂਹਰਸਹਾਏ ਵਿਖੇ ਥਾਣਾ ਗੁਰੂਹਰਸਹਾਏ ਅੱਗੇ ਮੰਗਾਂ ਨੂੰ ਮੁੱਖ ਰੱਖਦਿਆਂ ਧਰਨਾ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ...

ਪੂਰੀ ਖ਼ਬਰ »

ਦਾਣਾ ਮੰਡੀ ਪੰਜੇ ਕੇ ਉਤਾੜ 'ਚ ਕੈਬਨਿਟ ਮੰਤਰੀ ਸਰਾਰੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਪੰਜੇ ਕੇ ਉਤਾੜ, 6 ਅਕਤੂਬਰ (ਪੱਪੂ ਸੰਧਾ) - ਦਾਣਾ ਮੰਡੀ ਪੰਜੇ ਕੇ ਉਤਾੜ ਵਿਚ ਫ਼ੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਨੇ ਦਾਣਾ ਮੰਡੀ ਵਿਚ ਪਹੁੰਚ ਕੇ ਖ਼ਰੀਦ ਸ਼ੁਰੂ ਕਰਵਾਈ | ਫੌਜਾ ਸਿੰਘ ਸਰਕਾਰੀ ਨੇ ਆੜ੍ਹਤੀਆ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਾ ਵਾਅਦਾ ...

ਪੂਰੀ ਖ਼ਬਰ »

ਬਲਾਕ ਸਤੀਏ ਵਾਲਾ ਦੇ ਸਕੂਲਾਂ 'ਚ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀਆਂ ਕੱਢੀਆਂ

ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਜ਼ਿਲ੍ਹੇ ਦੇ ਲੋਕਾਂ ਨੂੰ ਵਾਤਾਵਰਨ ਸੰਭਾਲ ਸੰਬੰਧੀ ਜਾਗਰੂਕ ਕਰਨ ਲਈ ਅਤੇ ਇਸ ਵਾਰ ਝੋਨੇ ਦੀ ਫ਼ਸਲ ਦੀ ਵਾੜੀ ਤੋਂ ਬਾਅਦ ਕਿਸਾਨ ਵੀਰ ਪਰਾਲੀ ਨੂੰ ਨਾ ਸਾੜਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਅੰਮਿ੍ਤ ...

ਪੂਰੀ ਖ਼ਬਰ »

ਤਲਵੰਡੀ ਭਾਈ ਬੱਸ ਅੱਡੇ ਅੰਦਰ ਬੱਸਾਂ ਨਾ ਆਉਣ ਤੋਂ ਅੱਕੇ ਲੋਕਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਤਲਵੰਡੀ ਭਾਈ, 6 ਅਕਤੂਬਰ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਦੇ ਬੱਸ ਅੱਡੇ ਅੰਦਰ ਬੱਸਾਂ ਨਾ ਆਉਣ ਤੋਂ ਅੱਕੇ ਸਥਾਨਕ ਲੋਕਾਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ, ਜਿਸ ਦੇ ਚੱਲਦਿਆਂ 8 ਅਕਤੂਬਰ ਨੂੰ ਸ਼ਹਿਰ ਨਿਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਰੇਲਵੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਡੇ ਹਾਦਸੇ ਦੀ ਉਡੀਕ 'ਚ...?

ਫ਼ਿਰੋਜ਼ਪੁਰ, 6 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਰੇਲਵੇ ਵਿਭਾਗ ਵਲੋਂ ਰੇਲ ਲਾਈਨ ਦੇ ਉਪਰੋਂ ਲਾਂਘੇ ਵਾਲੇ ਰਸਤਿਆਂ ਤੋਂ ਫਾਟਕ ਬੰਦ ਕਰਕੇ ਹੇਠੋਂ ਬਣਾਏ ਰੇਲਵੇ ਅੰਡਰ ਬਿ੍ਜ ਲੋਕਾਂ ਨੂੰ ਸੁੱਖ ਦੇਣ ਦੀ ਬਜਾਏ ਦੁੱਖ ਅਤੇ ਸਮੱਸਿਆਵਾਂ ਦੇਣ ਲੱਗੇ ਹਨ, ਜਿਨ੍ਹਾਂ ਅੰਦਰ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਸਾਬਕਾ ਕਾਂਗਰਸੀ ਪ੍ਰਧਾਨ ਨੂੰ ਵਿਧਾਇਕ ਦਹੀਆ ਵਲੋਂ ਮਾਰਕੀਟ ਕਮੇਟੀ ਦੀ ਜ਼ਿੰਮੇਵਾਰੀ ਦੇਣਾ ਬਣਿਆ ਚਰਚਾ ਦਾ ਵਿਸ਼ਾ

ਤਲਵੰਡੀ ਭਾਈ, 6 ਅਕਤੂਬਰ (ਰਵਿੰਦਰ ਸਿੰਘ ਬਜਾਜ) - ਬੀਤੇ ਕੱਲ੍ਹ ਤਲਵੰਡੀ ਭਾਈ ਦੀ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਰਜਨੀਸ਼ ਦਹੀਯਾ ਵਲੋਂ ਫ਼ਸਲਾਂ ਦੇ ਭਾਅ ਲਗਾਉਣ ਦੇ ਮੌਕੇ ਦਫ਼ਤਰ ਮਾਰਕੀਟ ਕਮੇਟੀ ਵਿਖੇ ਹੋਏ ਇਕੱਠ ਦੌਰਾਨ ਆਪਣੇ ਹੀ ਤੌਰ 'ਤੇ ਸ਼ਹਿਰ ਦੀ ਨਗਰ ਕੌਂਸਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਰਨੀਵਾਲਾ ਅਧੀਨ ਆਉਂਦੇ ਖ਼ਰੀਦ ਕੇਂਦਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ

ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਮੋਹਲਾਂ) - ਮਾਰਕੀਟ ਕਮੇਟੀ ਅਰਨੀਵਾਲਾ ਅਧੀਨ ਆਉਂਦੇ ਖ਼ਰੀਦ ਕੇਂਦਰ ਮੰਡੀ ਅਮੀਨ ਗੰਜ ਰੋੜਾਂਵਾਲੀ ਵਿਖੇ ਝੋਨੇ ਦੀ ਆਈ ਪਹਿਲੀ ਢੇਰੀ ਦੀ ਖ਼ਰੀਦ ਕਰਕੇ ਇਸ ਦੀ ਸ਼ੁਰੂਆਤ ਕੀਤੀ ਗਈ | ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸਾਬਕਾ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਅਤੇ ਸਾਈਬਰ ਕ੍ਰਾਈਮ ਕੋਲ ਪਹੁੰਚਿਆ ਫ਼ਰਜ਼ੀ ਖ਼ਬਰ ਤਿਆਰ ਕਰ ਕਾਂਗਰਸੀ ਆਗੂਆਂ ਨੂੰ ਅਪਮਾਨਿਤ ਕਰਨ ਦਾ ਮਾਮਲਾ

ਮੱਲਾਂਵਾਲਾ, 6 ਅਕਤੂਬਰ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ) - ਕਾਂਗਰਸੀ ਆਗੂਆਂ ਦੀ ਫ਼ਰਜ਼ੀ ਖ਼ਬਰ ਤਿਆਰ ਕਰ ਅਪਮਾਨਿਤ ਕਰਨ ਵਾਲੇ ਅਤੇ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਚਰਚਿਤ ਮਾਮਲੇ ਨੂੰ ਅਮਲੀ ਰੂਪ ਦੇਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਮਾਮਲਾ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸੀ ਤੋਂ ਭਾਜਪਾਈ ਬਣੇ ਦਿਹਾਤੀ ਹਲਕੇ ਦੇ ਭਾਜਪਾ ਨੇਤਾ ਨੂੰ ਲੋਕਾਂ ਨੇ ਨਕਾਰਿਆ

ਫ਼ਿਰੋਜ਼ਪੁਰ, 6 ਅਕਤੂਬਰ (ਰਾਕੇਸ਼ ਚਾਵਲਾ) - ਬੀਤੀ ਵਿਧਾਨ ਸਭਾ ਚੋਣਾਂ ਉਪਰੰਤ ਬਹੁਤ ਸਾਰੇ ਕਾਂਗਰਸੀ ਭਾਜਪਾ ਵਿਚ ਸ਼ਾਮਲ ਹੋ ਕੇ ਭਾਜਪਾਈ ਰੰਗ ਵਿਚ ਰੰਗੇ ਗਏ ਹਨ, ਪਰ ਇਨ੍ਹਾਂ ਵਿਚੋਂ ਕੁਝ ਕੁ ਨਵੇਂ ਭਾਜਪਾਈਆਂ ਨੂੰ ਅਜੇ ਵੀ ਜਨਤਾ ਨੇ ਨਕਾਰਿਆ ਹੈ, ਜਿਸ ਦਾ ਕਾਰਨ ਉਕਤ ...

ਪੂਰੀ ਖ਼ਬਰ »

ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸਿਵਲ ਸਰਜਨ ਦਾ ਸਨਮਾਨ

ਫ਼ਿਰੋਜ਼ਪੁਰ, 6 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਦੀਵਾਨ ਚੰਦ ਸੁਖੀਜਾ ਚੇਅਰਮੈਨ ਅਤੇ ਹਰਭਗਵਾਨ ਕੰਬੋਜ ਪ੍ਰਧਾਨ ਦੀ ਅਗਵਾਈ ਹੇਠ ਨਵੇਂ ਆਏ ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੂੰ ਜੀ ਆਇਆਂ ਕਹਿੰਦਿਆਂ ਸਨਮਾਨ ਚਿੰਨ੍ਹ ਭੇਟ ...

ਪੂਰੀ ਖ਼ਬਰ »

ਪ੍ਰਧਾਨ ਡੇਵਿਡ ਅਤੇ ਕੌਂਸਲਰ ਬਿ੍ਜ ਭੂਸ਼ਨ ਨੇ ਰੀਬਨ ਕੱਟ ਕੇ ਕੀਤੀ ਨਾਈਟ ਦੀ ਸ਼ੁਰੂਆਤ

ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ) - ਸ੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦੇ ਅੰਤਿਮ ਦਿਨ ਨਗਰ ਕੌਂਸਲ ਦੇ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਅਤੇ ਕੌਂਸਲਰ ਬਰਿੱਜ ਭੂਸ਼ਨ ਭਾਰਦਵਾਜ ਛਿੰਦਰਪਾਲ ਸਿੰਘ ਭੋਲਾ ਵਿੱਕੀ ਸੇਠੀ ...

ਪੂਰੀ ਖ਼ਬਰ »

ਨਵੋਦਿਆ ਸਕੂਲ ਮਹੀਆਂ ਵਾਲਾ ਵਿਖੇ ਹੈਾਡਬਾਲ ਮੁਕਾਬਲੇ 'ਚ ਅਰਾਵਲੀ ਨੀਲਗਿਰੀ ਟੀਮ ਜੇਤੂ

ਜ਼ੀਰਾ, 6 ਅਕਤੂਬਰ (ਮਨਜੀਤ ਸਿੰਘ ਢਿੱਲੋਂ) - ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜਵਾਹਰ ਨਵੋਦਿਆ ਸਕੂਲ ਮਹੀਆਂ ਵਾਲਾ ਕਲਾਂ ਦੇ ਸਮੁੱਚੇ ਸਟਾਫ਼ ਵੱਲੋਂ ਵਿਦਿਆਰਥੀਆਂ ਦੇ ਹਾਊਸਾਂ ਵਿਚਕਾਰ ਹੈਾਡਬਾਲ (ਲੜਕਿਆਂ) ਦੀਆਂ ਟੀਮਾਂ ਵਿਚਕਾਰ ਮੁਕਾਬਲੇ ਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਮਨਜ਼ੂਰ

ਫ਼ਿਰੋਜ਼ਪੁਰ, 6 ਅਕਤੂਬਰ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਹੈਰੋਇਨ ਰੱਖਣ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ 30 ਅਗਸਤ 2022 ਨੂੰ ਥਾਣਾ ਮਖੂ ਦੇ ਪੁਲਿਸ ...

ਪੂਰੀ ਖ਼ਬਰ »

10 ਨੂੰ ਨੰਬਰਦਾਰ ਵੱਡੀ ਗਿਣਤੀ 'ਚ ਪੁੱਜਣਗੇ ਸੰਗਰੂਰ - ਵੈਰੜ

ਮਮਦੋਟ, 6 ਅਕਤੂਬਰ (ਸੁਖਦੇਵ ਸਿੰਘ ਸੰਗਮ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ 10 ਅਕਤੂਬਰ ਨੂੰ ਮਮਦੋਟ ਤੋਂ ਵੱਡੀ ਗਿਣਤੀ 'ਚ ਨੰਬਰਦਾਰ ਸੰਗਰੂਰ ਵਿਖੇ ਪੁੱਜਣਗੇ | ਇਹ ਸ਼ਬਦ ਪੰਜਾਬ ਨੰਬਰਦਾਰਾਂ ਯੂਨੀਅਨ ਬਲਾਕ ਮਮਦੋਟ ਦੇ ਪ੍ਰਧਾਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਰਾਈ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਗੁਰੂਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਅੱਜ ਗੁਰੂਹਰਸਹਾਏ ਵਿਖੇ ਬਣੀ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਪਹੁੰਚੇ, ਉੱਥੇ ਜਿੱਥੇ ਅੱਜ ਉਨ੍ਹਾਂ ਵਲੋਂ ਵੱਖ-ਵੱਖ ਖ਼ਰੀਦ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਜ਼ੀਰਾ ਅੱਗੇ ਸੜਕ 'ਤੇ ਪਾਰਕ ਕੀਤੇ ਜਾਂਦੇ ਵਾਹਨ ਮਰੀਜ਼ਾਂ ਲਈ ਬਣਦੇ ਨੇ ਵੱਡੀ ਸਮੱਸਿਆ

ਮਨਜੀਤ ਸਿੰਘ ਢਿੱਲੋਂ ਜ਼ੀਰਾ, 6 ਅਕਤੂਬਰ - ਜ਼ੀਰਾ ਦੇ ਸਰਕਾਰੀ ਹਸਪਤਾਲ ਨੂੰ ਜਾਂਦੀ ਮੁੱਖ ਸੜਕ ਦੇ ਦੋਵਾਂ ਪਾਸੇ ਲੋਕਾਂ ਵੱਲੋਂ ਆਪਣੇ ਖੜ੍ਹੇ ਕੀਤੇ ਜਾਂਦੇ ਵਾਹਨਾਂ ਕਾਰਨ ਪੈਦਾ ਹੋਈ ਟੈ੍ਰਫਿਕ ਸਮੱਸਿਆ ਵਿਚੋਂ ਜਿਥੇ ਇਥੋਂ ਲੰਘਣ ਵਾਲੇ ਆਮ ਰਾਹਗੀਰਾਂ ਲਈ ਵੱਡੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 'ਚ ਖੇਤੀ ਮਾਹਿਰ ਹੋਏ ਕਿਸਾਨ ਵੀਰਾਂ ਦੇ ਰੂਬਰੂ

ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ 2022 ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਦਾਣਾ ਮੰਡੀ ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਮੁਲਾਜ਼ਮ ਜਥੇਬੰਦੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਫ਼ਿਰੋਜ਼ਪੁਰ ਇਕਾਈ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤੂੰਬੜਭੰਨ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰੀ ਫੁੱਟਬਾਲ ਮੁਕਾਬਲਿਆਂ ਲਈ ਚੋਣ

ਮੁੱਦਕੀ, 6 ਅਕਤੂਬਰ (ਭੁਪਿੰਦਰ ਸਿੰਘ) -ਇੱਥੋਂ ਨਜ਼ਦੀਕੀ ਪਿੰਡ ਤੂੰਬੜਭੰਨ ਵਿਖੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਸਕੂਲੀ ਖੇਡਾਂ ਵਿੱਚ ਜ਼ਿਲ੍ਹਾ ਪੱਧਰ 'ਤੇ ਹੋਏ ਫੁੱਟਬਾਲ ਦੇ ਮੁਕਾਬਲਿਆਂ ਵਿਚ ਅੰਡਰ-14 ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਵਿਖੇ ਲੜਕੀਆਂ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਸਮਾਗਮ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਲਗਾਇਆ

ਕੁੱਲਗੜ੍ਹੀ, 6 ਅਕਤੂਬਰ (ਸੁਖਜਿੰਦਰ ਸਿੰਘ ਸੰਧੂ) - ਨਜ਼ਦੀਕੀ ਪਿੰਡ ਫਰੀਦੇਵਾਲਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਬਾਬਾ ਬੁੱਢਾ ਜੀ ਯਾਦ 'ਚ ਚਾਰ ਰੋਜ਼ਾ ਗੁਰੂ ਕਾ ਲੰਗਰ ਲਗਾਇਆ ਗਿਆ | ਇਸ ਦੌਰਾਨ ਡਾ: ਅਰੁਨ ਨੰਦਾ, ਕਰਮਜੀਤ ਕੌਰ, ਜਸਪਾਲ ਸਿੰਘ, ਗੁਰਵੀਰ ਸਿੰਘ, ਜੱਸ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਵਲੋਂ ਵਿਵੇਕਾਨੰਦ ਵਰਲਡ ਸਕੂਲ 'ਚ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ

ਫ਼ਿਰੋਜ਼ਪੁਰ, 6 ਅਕਤੂਬਰ (ਤਪਿੰਦਰ ਸਿੰਘ) - ਵਿਦਿਆਰਥੀਆਂ 'ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਭਾਰਤੀ ਸੀਮਾ ਸੁਰੱਖਿਆ ਬਲ ਵਲੋਂ ਰੱਖਿਆ ਲਈ ਵਰਤੇ ਜਾਂਦੇ ਹਥਿਆਰਾਂ ਤੋਂ ਜਾਣੂ ਕਰਵਾਉਣ ਲਈ ਵਿਵੇਕਾਨੰਦ ਵਰਲਡ ਸਕੂਲ ਦੇ ਵਿਹੜੇ ਵਿਚ ਸੀਮਾ ...

ਪੂਰੀ ਖ਼ਬਰ »

ਪਿ੍ੰ. ਡਾ: ਗੁਰਵੀਰ ਸਿੰਘ ਨੇ ਅੰਤਰਰਾਸ਼ਟਰੀ ਕਾਨਫ਼ਰੰਸ 'ਚ ਬਤੌਰ ਮੁੱਖ ਵਕਤਾ ਲਿਆ ਹਿੱਸਾ

ਤਲਵੰਡੀ ਭਾਈ, 6 ਅਕਤੂਬਰ (ਰਵਿੰਦਰ ਸਿੰਘ ਬਜਾਜ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਵਲੋਂ ਟੋਰਾਂਟੋ ਵਿਖੇ ਕਲਮ ਫਾਊਾਡੇਸ਼ਨ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX