ਤਾਜਾ ਖ਼ਬਰਾਂ


ਭੇਦਭਰੀ ਹਾਲਾਤ ਵਿਚ ਨੌਜਵਾਨ ਦੀ ਮੌਤ
. . .  25 minutes ago
ਛੇਹਰਟਾ, 10 ਦਸੰਬਰ (ਵਡਾਲੀ)- ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਹਰਕ੍ਰਿਸ਼ਨ ਨਗਰ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਿੱਟੂ ਕੁਮਾਰ ਹਰਕ੍ਰਿਸ਼ਨ ਨਗਰ ਵਜੋਂ ਹੋਈ ਹੈ। ਮਿ੍ਤਕ ਬਿੱਟੂ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਸਾਡੇ...
ਈਸ਼ਾਨ ਕਿਸ਼ਨ ਨੇ ਦੋਹਰਾ ਸੈਂਕੜਾ ਜੜਿਆ, ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ 35 ਓਵਰਾਂ 'ਚ ਬਣਾਈਆਂ 295/1 ਦੌੜਾਂ
. . .  36 minutes ago
ਢਾਕਾ,10 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਵਨਡੇ ਇੰਟਰਨੈਸ਼ਨਲ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ...
ਗੁਰਪਤਵੰਤ ਪੰਨੂ ਨੇ ਲਈ ਤਰਨਤਾਰਨ ਥਾਣੇ 'ਤੇ ਹਮਲੇ ਦੀ ਜ਼ਿੰਮੇਵਾਰੀ
. . .  about 1 hour ago
ਜਲੰਧਰ, 10 ਦਸੰਬਰ-ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਰਾਕੇਟ ਲਾਂਚਰ ਨਾਲ ਹਮਲੇ ਨੂੰ ਪੁਲਿਸ ਅੱਤਵਾਦੀ ਹਮਲਾ ਦੱਸ ਰਹੀ ਹੈ, ਦੂਜੇ ਪਾਸੇ ਇਸ ਦੀ ਜ਼ਿੰਮੇਵਾਰੀ ਅੱਤਵਾਦੀ ਗੁਰਪਤਵੰਤ ਪੰਨੂ ਨੇ ਲਈ...
ਆਰ.ਪੀ.ਜੀ. ਹਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਆਰ.ਪੀ.ਜੀ. ਹਮਲੇ 'ਤੇ ਕਹਿਣਾ ਹੈ ਕਿ ਇਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ...
ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ : ਡੀ.ਜੀ.ਪੀ. ਗੌਰਵ ਯਾਦਵ
. . .  about 2 hours ago
ਤਰਨ ਤਾਰਨ, 10 ਦਸੰਬਰ-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਰਹਾਲੀ ਪੁਲਿਸ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰੀਬ 200 ਡਰੋਨ ਕਰਾਸਿੰਗ ਹੋ ਚੁੱਕੇ ਹਨ। ਪਿਛਲੇ ਇਕ ਮਹੀਨੇ 'ਚ ਕਈ ਡਰੋਨਾਂ ਨੂੰ ਰੋਕਿਆ...
ਸਮਾਣਾ ’ਚ ਸੀਵਰੇਜ ਦੀ ਹੌਦੀ ਵਿਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ
. . .  about 3 hours ago
ਸਮਾਣਾ (ਪਟਿਆਲਾ), 10 ਦਸੰਬਰ (ਸਾਹਿਬ ਸਿੰਘ)- ਸਮਾਣਾ ਦੀ ਦਰਦੀ ਕਲੋਨੀ ਵਿਚ ਸੀਵਰੇਜ ਲਈ ਨਵੀਂ ਪੁੱਟੀ ਹੌਦੀ ਵਿਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਹੈ। ਨਵੀਂ ਪੁੱਟੀ ਹੌਦੀ ਵਿਚ ਲੋਕਾਂ ਨੇ...
ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 8 ਲੱਖ ਦਾ ਸੀ ਕਰਜ਼ਾਈ
. . .  about 3 hours ago
ਭਵਾਨੀਗੜ੍ਹ, 10 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਝਨੇੜੀ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਸਹਾਇਕ ਸਬ-ਇੰਸਪੈਕਟਰ ਗਿਆਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੋਹੀ...
ਬੰਗਲਾਦੇਸ਼ ਨੇ ਭਾਰਤ ਦੇ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫ਼ੈਸਲਾ
. . .  about 3 hours ago
ਢਾਕਾ, 10 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਇਕ ਦਿਨਾਂ ਇੰਟਰਨੈਸ਼ਨਲ ਮੈਚ ਚਟੋਗ੍ਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ 'ਚ ਖੇਡਿਆ ਜਾ ਰਿਹਾ...
ਮਨੁੱਖੀ ਅਧਿਕਾਰ ਦਿਵਸ ’ਤੇ ਬੋਲੇ ਸੁਖਬੀਰ ਸਿੰਘ ਬਾਦਲ: ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਭਾਰਤ ਸਰਕਾਰ
. . .  about 3 hours ago
ਚੰਡੀਗੜ੍ਹ, 10 ਦਸੰਬਰ- ਮਨੁੱਖੀ ਅਧਿਕਾਰ ਦਿਵਸ ’ਤੇ ਇਕ ਟਵੀਟ ਕਰਦਿਆਂ ਸਾਬਾਕ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਜਦੋਂ ਦੁਨੀਆ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ...
ਅਨਿਲ ਦੇਸ਼ਮੁੱਖ ਦੀ ਜ਼ਮਾਨਤ ਪਟੀਸ਼ਨ 'ਤੇ ਬੰਬੇ ਹਾਈਕੋਰਟ ਸੋਮਵਾਰ ਨੂੰ ਸੁਣਾਏਗਾ ਫ਼ੈਸਲਾ
. . .  about 4 hours ago
ਪੁਣੇ, 10 ਦਸੰਬਰ-ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਦੀ ਜ਼ਮਾਨਤ ਪਟੀਸ਼ਨ 'ਤੇ ਬੰਬੇ ਹਾਈਕੋਰਟ ਸੋਮਵਾਰ ਨੂੰ ਫ਼ੈਸਲਾ ਸੁਣਾਏਗਾ। ਦੇਸ਼ਮੁੱਖ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਨਿਆਇਕ ਹਿਰਾਸਤ...
'ਭਾਰਤ ਜੋੜੋ ਯਾਤਰਾ' 'ਚ ਸ਼ਾਮਿਲ ਹੋਏ ਰਾਜਸਥਾਨ ਦੇ ਮੁੱਖ ਮੰਤਰੀ
. . .  about 4 hours ago
ਕੋਟਾ, 10 ਦਸੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦੀ ਅੱਜ ਦੀ ਸ਼ੁਰੂਆਤ ਬੂੰਦੀ ਜ਼ਿਲ੍ਹੇ ਦੇ ਕੇਸ਼ੋਰਾਈਪਟਨ ਤੋਂ ਕੀਤੀ। ਇਸ ਯਾਤਰਾ 'ਚ...
ਬੈਤੂਲ: ਬੋਰਵੈੱਲ 'ਚ ਡਿੱਗੇ ਬੱਚੇ ਦੀ ਮੌਤ, 84 ਘੰਟਿਆਂ ਬਾਅਦ ਬਾਹਰ ਨਿਕਲੀ ਲਾਸ਼
. . .  about 4 hours ago
ਭੋਪਾਲ, 10 ਦਸੰਬਰ-ਬੈਤੂਲ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਤਾਬਿਕ ਮੱਧ ਪ੍ਰਦੇਸ਼ ਦੇ ਮੰਡਾਵੀ ਪਿੰਡ 'ਚ 6 ਦਸੰਬਰ ਨੂੰ 55 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੇ ਤਨਮੇਅ ਨੂੰ ਕੱਢ ਲਿਆ ਗਿਆ ਹੈ, ਪਰ ਉਸ ਦੀ ਮੌਤ ਹੋ ਗਈ ਹੈ।
ਵੱਡੀ ਖ਼ਬਰ: ਪੁਲਿਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਨਾਲ ਹਮਲਾ
. . .  about 6 hours ago
ਸਰਹਾਲੀ ਕਲਾਂ,10 ਦਸੰਬਰ (ਅਜੇ ਸਿੰਘ ਹੁੰਦਲ)-ਬੀਤੀ ਰਾਤ ਕਰੀਬ 11.15 ਵਜੇ ਪੁਲਿਸ ਥਾਣਾ ਸਰਹਾਲੀ 'ਤੇ ਆਤੰਕੀ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਨੇ ਨੈਸ਼ਨਲ ਹਾਈਵੇ ਤੋਂ ਰਾਕੇਟ ਲਾਂਚਰ ਨਾਲ ਥਾਣੇ ਦੀ ਇਮਾਰਤ ਨੂੰ ਨਿਸ਼ਾਨਾ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  about 10 hours ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਕਪੂਰਥਲਾ / ਫਗਵਾੜਾ

ਮੁਹੱਲਾ ਮਹਿਤਾਬਗੜ੍ਹ 'ਚ ਵਿੱਕ ਰਿਹਾ ਸ਼ਰ੍ਹੇਆਮ ਨਸ਼ਾ-ਨਸ਼ੇ 'ਚ ਬੇਸੁੱਧ ਹੋਈ ਲੜਕੀ ਦੀ ਵਾਇਰਲ ਹੋਈ ਵੀਡੀਓ 'ਚ ਖ਼ੁਲਾਸਾ

• ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਨਸ਼ਾ ਛਡਾਊ ਕੇਂਦਰ 'ਚ ਦਾਖਲ ਕਰਵਾਇਆ • ਲੜਕੀ ਦੇ ਬਿਆਨਾਂ 'ਤੇ ਇਕ ਹੋਰ ਨਸ਼ਾ ਪੀੜਤ ਲੜਕੀ ਦੀ ਪਛਾਣ ਹੋਈ
ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਸਥਾਨਕ ਮਾਲ ਰੋਡ 'ਤੇ ਨਸ਼ੇ ਨਾਲ ਬੇਸੁੱਧ ਹੋਈ ਇਕ 22 ਸਾਲਾ ਵਿਆਹੁਤਾ ਲੜਕੀ ਵਲੋਂ ਕਪੂਰਥਲਾ ਸ਼ਹਿਰ ਦੇ ਮੁਹੱਲਾ ਮਹਿਤਾਬਗੜ੍ਹ ਵਿਚ ਕਥਿਤ ਤੌਰ 'ਤੇ ਸ਼ਰੇਆਮ ਵਿੱਕ ਰਹੇ ਨਸ਼ੇ ਤੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਈਆਂ ਆਪਣੀਆਂ ਕੁਝ ਸਹੇਲੀਆਂ ਦਾ ਬਿਨਾਂ ਨਾਂਅ ਲਏ ਖ਼ੁਲਾਸਾ ਕੀਤੇ ਜਾਣ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ ਉੱਥੇ ਲੜਕੀਆਂ ਦੇ ਨਸ਼ਿਆਂ ਵਿਚ ਗਲਤਾਨ ਹੋਣ ਦੇ ਮਾਮਲੇ ਨੇ ਸਰਕਾਰ, ਪ੍ਰਸ਼ਾਸਨ ਤੇ ਸਮਾਜ ਨੂੰ ਸੋਚਣ ਲਈ ਮਜ਼ਬੂਰ ਕੀਤਾ ਹੈ | ਵਾਈਰਲ ਹੋਈ ਵੀਡੀਓ ਵਿਚ ਸਬੰਧਿਤ ਲੜਕੀ ਸ਼ਹਿਰ ਦੇ ਮੁਹੱਲਾ ਮਹਿਤਾਬਗੜ੍ਹ ਵਿਚ ਸ਼ਰੇਆਮ ਵਿੱਕ ਰਹੇ ਨਸ਼ੇ ਤੇ ਜੇਲ੍ਹ ਵਿਚ ਬੰਦ ਆਪਣੇ ਪਤੀ ਦਾ ਵੀ ਜ਼ਿਕਰ ਕਰਦੀ ਹੈ | ਲੜਕੀ ਦਾ ਕਹਿਣਾ ਹੈ ਕਿ ਉਸਦੇ ਮਾਪੇ ਮਰ ਚੁੱਕੇ ਹਨ ਤੇ ਉਹ ਮੰਗ ਕੇ ਆਪਣੀ ਨਸ਼ੇ ਦੀ ਲਤ ਨੂੰ ਪੂਰਾ ਕਰਦੀ ਹੈ | ਲੜਕੀ ਨੇ ਕਿਹਾ ਕਿ ਉਹ ਆਪਣੀ ਸਹੇਲੀਆਂ ਨਾਲ ਤਿੰਨ ਸਾਲ ਪਹਿਲਾਂ ਨਸ਼ਿਆਂ ਦੀ ਦਲ ਦਲ ਵਿਚ ਫਸੀ | ਵੀਡੀਓ ਵਾਇਰਲ ਹੋਣ ਉਪਰੰਤ ਥਾਣਾ ਸਿਟੀ ਪੁਲਿਸ ਹਰਕਤ ਵਿਚ ਆਈ ਤੇ ਲੜਕੀ ਨੂੰ ਚੁੱਕ ਕੇ ਸਿਵਲ ਹਸਪਤਾਲ ਦੇ ਨਸ਼ਾ ਛਡਾਊ ਕੇਂਦਰ ਵਿਖੇ ਦਾਖਲ ਕਰਵਾਇਆ | ਹਸਪਤਾਲ ਦੇ ਡਾਕਟਰਾਂ ਵਲੋਂ ਪੁੱਛਗਿੱਛ ਤੋਂ ਬਾਅਦ ਲੜਕੀ ਨੇ ਨਸ਼ੇ ਦਾ ਸ਼ਿਕਾਰ ਹੋ ਚੁੱਕੀ ਆਪਣੀ ਇਕ 19 ਸਾਲਾ ਸਹੇਲੀ ਦਾ ਨਾਂਅ ਤੇ ਪਤਾ ਦੱਸਿਆ ਜਿਸਨੂੰ ਬਾਅਦ ਵਿਚ ਪੁਲਿਸ ਨੇ ਲਿਆ ਕੇ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਕਰਵਾਇਆ | ਨਸ਼ਾ ਛਡਾਊ ਕੇਂਦਰ ਦੇ ਇੰਚਾਰਜ ਡਾ: ਸੰਦੀਪ ਭੋਲਾ ਨੇ ਦੱਸਿਆ ਕਿ 22 ਸਾਲਾ ਵਿਆਹੁਤਾ ਲੜਕੀ ਜੋ ਕਿ ਗਰਭਵਤੀ ਹੈ ਪਹਿਲਾਂ ਵੀ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਸੀ ਤੇ ਬੀਤੀ 5 ਅਕਤੂਬਰ ਦੀ ਸ਼ਾਮ ਨੂੰ ਉਹ ਆਪਣੀ ਫਾਈਲ 'ਤੇ ਇਹ ਲਿਖਕੇ ਚਲੀ ਗਈ ਕਿ ਉਹ ਆਪਣਾ ਇਲਾਜ ਨਹੀਂ ਕਰਵਾਉਣਾ ਚਾਹੁੰਦੀ | ਉਨ੍ਹਾਂ ਕਿਹਾ ਕਿ ਅੱਜ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕਹਿਣ 'ਤੇ ਉਸਨੂੰ ਮੁੜ ਇਲਾਜ ਲਈ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਕੀਤਾ ਗਿਆ ਹੈ | ਅੱਜ ਦੋਵਾਂ ਮੈਡੀਕਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਇੱਥੇ ਇਹ ਵਰਨਣਯੋਗ ਹੈ ਕਿ ਇਸਤੋਂ ਪਹਿਲਾਂ ਅੰਮਿ੍ਤਸਰ ਜ਼ਿਲ੍ਹੇ ਦੀ ਨਸ਼ੇ ਦਾ ਸ਼ਿਕਾਰ ਹੋਈ ਇਕ ਲੜਕੀ ਦੀ ਵੀਡੀਓ ਵਾਇਰਲ ਹੋਈ ਸੀ, ਹੁਣ ਇਸ ਲੜਕੀ ਦੀ ਵਾਇਰਲ ਵੀਡੀਓ ਨੇ ਨਸ਼ੇ ਕਾਰਨ ਸ਼ਹਿਰ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀਆਂ ਲੜਕੀਆਂ ਦੀ ਪੁਸ਼ਟੀ ਕੀਤੀ ਹੈ |

ਪਸ਼ੂਆਂ ਦੀ ਸੰਭਾਲ ਲਈ ਚੱਲ ਰਹੀ ਸੰਸਥਾ ਦੀਆਂ ਚਾਬੀਆਂ ਪੁਲਿਸ ਵਲੋਂ ਜਬਰੀ ਲੈਣ ਦੇ ਰੋਸ ਵਜੋਂ ਔਰਤ ਨੇ ਐਸ.ਪੀ. ਦਫ਼ਤਰ ਅੱਗੇ ਆਪਣੇ 'ਤੇ ਪਾਇਆ ਪੈਟਰੋਲ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਪ੍ਰਵਾਸੀ ਭਾਰਤੀ ਵਲੋਂ ਇੱਕ ਸੰਸਥਾ ਨੂੰ ਪਸ਼ੂਆਂ ਦੀ ਸੇਵਾ ਕਰਨ ਲਈ ਦਿੱਤੀ ਹੋਈ ਥਾਂ ਦਾ ਕਬਜ਼ਾ ਪੁਲਿਸ ਨੇ ਜਬਰੀ ਲੈ ਲਿਆ ਜਿਸ ਕਾਰਨ ਸੰਸਥਾ ਚਲਾਉਣ ਵਾਲੀ ਨੌਜਵਾਨ ਲੜਕੀ ਨੂੰ ਐਸ.ਪੀ. ਦਫ਼ਤਰ ਸਾਹਮਣੇ ਆਪਣੇ ਆਪ 'ਤੇ ਪੈਟਰੋਲ ...

ਪੂਰੀ ਖ਼ਬਰ »

ਭੁਲੱਥ ਪੁਲਿਸ ਵਲੋਂ ਦੋ ਨੌਜਵਾਨ ਕਾਬੂ-ਚੋਰੀ ਕੀਤਾ ਸਾਮਾਨ ਬਰਾਮਦ

ਭੁਲੱਥ, 6 ਅਕਤੂਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਭੁਲੱਥ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ, ਜਿੰਨਾ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤਾ ਸਮਾਨ ਬਰਾਮਦ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਸਮਾਂ ਪਹਿਲਾ ਪੁਲਿਸ ਕੋਲ ਦਿੱਤੀ ਗਈ ...

ਪੂਰੀ ਖ਼ਬਰ »

ਏ.ਪੀ. ਇੰਟਰਲਾਕ ਫ਼ੈਕਟਰੀ ਦੇ ਰਹੀ ਹੈ ਗੁਣਵੱਤਾ ਭਰਪੂਰ ਟਾਈਲਾਂ ਤੇ ਇੱਟਾਂ-ਅਜੈਬ ਸਿੰਘ, ਸੈਂਹਬੀ

ਡਡਵਿੰਡੀ, 6 ਅਕਤੂਬਰ (ਦਿਲਬਾਗ ਸਿੰਘ ਝੰਡ)-ਡਡਵਿੰਡੀ-ਤਾਸ਼ਪੁਰ ਰੋਡ 'ਤੇ ਸਥਿਤ ਪਿੰਡ ਰਾਮਪੁਰ ਜਗੀਰ ਨੇੜੇ ਏ. ਪੀ. ਇੰਟਰਲਾਕ ਟਾਈਲ ਅਤੇ ਬਰਿੱਕਸ ਫ਼ੈਕਟਰੀ ਦੇ ਮਾਲਕ ਅਜੈਬ ਸਿੰਘ ਤੇ ਪਰਮਜੀਤ ਸਿੰਘ ਪਰਮ ਸੈਂਹਬੀ ਨੇ ਕਿਹਾ ਕਿ ਏ.ਪੀ. ਫ਼ੈਕਟਰੀ ਵੱਲੋਂ ਪੂਰੀ ਗੁਣਵੱਤਾ ...

ਪੂਰੀ ਖ਼ਬਰ »

ਜੀ.ਓ.ਜੀ. ਸੰਸਥਾ ਨੇ ਦਿੱਤਾ ਐਸ.ਡੀ.ਐਮ. ਭੁਲੱਥ ਨੂੰ ਮੰਗ ਪੱਤਰ

ਭੁਲੱਥ, 6 ਅਕਤੂਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਜੀ.ਓ.ਜੀ. ਸੰਸਥਾ ਦੇ ਮੈਂਬਰਾਂ ਨੇ ਐਸ.ਡੀ.ਐਮ. ਭੁਲੱਥ ਲਾਲ ਵਿਸ਼ਵਾਸ ਬੈਂਸ ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੰਗ ਪੱਤਰ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਸਮੇਂ ਭਿ੍ਸ਼ਟ ਸਿਸਟਮ ਨੂੰ ਠੱਲ੍ਹ ...

ਪੂਰੀ ਖ਼ਬਰ »

ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਜ਼ਖ਼ਮੀ

ਕਪੂਰਥਲਾ, 6 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਦੇ ਮਹਿੰਦੀ ਚੌਂਕ ਵਿਚ ਅੱਜ ਸਵੇਰੇ 10 ਵਜੇ ਘਰ ਵਿਚ ਸੁੱਤੇ ਪਏ ਨਵਜੰਮੇ ਬੱਚੇ ਤੇ ਉਸਦੀ ਮਾਂ 'ਤੇ ਘਰ ਦੀ ਛੱਤ ਡਿੱਗਣ ਕਾਰਨ ਮਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਦਕਿ ਬੱਚੇ ਦਾ ਮਾਂ ਵਲੋਂ ਬਚਾਅ ਕਰ ...

ਪੂਰੀ ਖ਼ਬਰ »

ਵਿਕਾਸ ਦੇ ਮੁੱਦਿਆਂ 'ਤੇ ਹਲਕਾ ਵਿਧਾਇਕ ਖਹਿਰਾ ਦੀ ਅਗਵਾਈ 'ਚ ਕਾਂਗਰਸ ਨੇ ਦਿੱਤਾ ਰੋਸ ਧਰਨਾ

ਭੁਲੱਥ, 6 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਕਸਬਾ ਭੁਲੱਥ 'ਚ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਵਿਕਾਸ ਦੇ ਮੁੱਦਿਆਂ 'ਤੇ ਧਰਨਾ ਦਿੱਤਾ ਗਿਆ | ਟੁੱਟੀਆਂ ਸੜਕਾਂ ਦੇ ਮੁੱਦੇ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਡਾ: ਅਸ਼ੋਕ ਕੁਮਾਰ ਮਿੱਤਲ ਵਿਦੇਸ਼ ਮਾਮਲਿਆਂ ਦੀ ਸਥਾਈ ਸੰਸਦੀ ਕਮੇਟੀ ਦੇ ਮੈਂਬਰ ਨਿਯੁਕਤ

ਜਲੰਧਰ, 6 ਅਕਤੂਬਰ (ਰਣਜੀਤ ਸਿੰਘ ਸੋਢੀ)-ਰਾਜ ਸਭਾ ਮੈਂਬਰ ਡਾ: ਅਸ਼ੋਕ ਕੁਮਾਰ ਮਿੱਤਲ ਨੂੰ ਵਿਦੇਸ਼ ਮੰਤਰਾਲੇ ਲਈ ਰਾਜ ਸਭਾ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਤਰ੍ਹਾਂ, ਡਾ: ਮਿੱਤਲ ਨੂੰ ਸੰਸਦ ਮੈਂਬਰ ਬਣਨ ਦੇ ਪਹਿਲੇ ਕਾਰਜਕਾਲ ਵਿਚ ...

ਪੂਰੀ ਖ਼ਬਰ »

ਨਿਗਮ ਵਲੋਂ ਹਰਮਿੰਦਰ ਦੂਲੋਵਾਲ ਸਵੱਛ ਭਾਰਤ ਮਿਸ਼ਨ ਤਹਿਤ ਬਰਾਂਡ ਅੰਬੈਸਡਰ ਨਿਯੁਕਤ

ਕਪੂਰਥਲਾ, 6 ਅਕਤੂਬਰ (ਵਿ.ਪ੍ਰ.)-ਕੇਂਦਰ ਸਰਕਾਰ ਦੇ ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਵਲੋਂ ਦਿੱਤੇ ਆਦੇਸ਼ਾਂ ਅਨੁਸਾਰ ਸਵੱਛ ਸਰਵੇਖਣ 2023 ਲਈ ਸਰਕਾਰ ਵਲੋਂ ਸ਼ਹਿਰਾਂ ਅੰਦਰ ਲੋਕਾਂ ਨੂੰ ਸਾਫ਼ ਸਫ਼ਾਈ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਸਵੱਛ ਭਾਰਤ ਮਿਸ਼ਨ ਤਹਿਤ ਨਗਰ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਮੌਕੇ ਦੋ ਘੰਟੇ ਦੀ ਲੋਕਲ ਛੁੱਟੀ ਹੋਵੇਗੀ

ਕਪੂਰਥਲਾ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਗਵਾਨ ਵਾਲਮੀਕ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਕਪੂਰਥਲਾ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਕਪੂਰਥਲਾ, ਭੁਲੱਥ ਤੇ ਸੁਲਤਾਨਪੁਰ ਲੋਧੀ ਵਿਚ 7 ਅਕਤੂਬਰ ਨੂੰ ਤੇ ਫਗਵਾੜਾ ਸਬ ਡਵੀਜ਼ਨ ਵਿਚ 8 ਅਕਤੂਬਰ ਨੂੰ ਕੱਢੀ ...

ਪੂਰੀ ਖ਼ਬਰ »

ਆਰ.ਐਮ.ਪੀ.ਆਈ. ਵਲੋਂ ਸਰਕਾਰ ਦੀ ਗਲਤ ਮਾਈਨਿੰਗ ਦੀ ਨੀਤੀ ਦੇ ਵਿਰੋਧ 'ਚ ਧਰਨਾ 10 ਨੂੰ

ਕਪੂਰਥਲਾ, 6 ਅਕਤੂਬਰ (ਵਿ.ਪ੍ਰ.)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਪੰਜਾਬ ਸਰਕਾਰ ਦੀ ਗਲਤ ਮਾਈਨਿੰਗ ਨੀਤੀ ਦੇ ਵਿਰੋਧ ਵਿਚ 10 ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਸਵੇਰੇ 10 ਵਜੇ ਧਰਨਾ ਦਿੱਤਾ ਜਾਵੇਗਾ | ਇਸ ਸਬੰਧੀ ਸਰਵਣ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਵਲੋਂ ਯੂ.ਕੇ. ਤੇ ਕੈਨੇਡਾ ਦੇ ਟੂਰਿਸਟ ਵੀਜ਼ਿਆਂ ਸੰਬੰਧੀ ਸੈਮੀਨਾਰ 10 ਨੂੰ

ਸੁਲਤਾਨਪੁਰ ਲੋਧੀ, 6 ਅਕਤੂਬਰ (ਥਿੰਦ, ਹੈਪੀ)-ਟੂਰਿਸਟ ਤੇ ਸਟੱਡੀ ਵੀਜ਼ਿਆਂ ਵਿਚ ਭਰੋਸੇਮੰਦ ਨਾਂਅ ਸਥਾਪਿਤ ਕਰ ਚੁੱਕੀ ਸੁਲਤਾਨਪੁਰ ਲੋਧੀ ਸਥਿਤ ਵਾਹਿਗੁਰੂ ਅਕੈਡਮੀ ਵਲੋਂ ਯੂ.ਕੇ. ਤੇ ਕੈਨੇਡਾ ਜਾਣ ਦੇ ਚਾਹਵਾਨ ਟੂਰਿਸਟਾਂ ਲਈ 10 ਅਕਤੂਬਰ ਨੂੰ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਵਿਚ 2 ਦਿਨਾਂ ਟੇਲੈਂਟ ਹੰਟ ਸੰਪੰਨ

ਸੁਲਤਾਨਪੁਰ ਲੋਧੀ, 6 ਅਕਤੂਬਰ (ਹੈਪੀ, ਥਿੰਦ)-ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ਦੀ ਅਗਵਾਈ ਤੇ ਯੂਥ ਕਲੱਬ ਦੇ ਇੰਚਾਰਜ ਰਜਿੰਦਰ ਕੌਰ ਦੀ ਦੇਖ-ਰੇਖ ਵਿਚ ਦੋ ਦਿਨਾ ਟੇਲੈਂਟ ਹੰਟ ਦੇ ਦੂਜੇ ਦਿਨ ਵਿਦਿਆਰਥਣਾਂ ਨੇ ਸੋਲੋ ...

ਪੂਰੀ ਖ਼ਬਰ »

ਅਨੰਦ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਬੀ.ਕਾਮ ਆਨਰਜ਼ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਲੋਂ ਬੀ.ਕਾਮ ਆਨਰਜ਼ ਦੇ ਐਲਾਨੇ ਨਤੀਜੇ ਵਿਚ ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਲੈਕਚਰਾਰ ਮਾਧੁਰੀ ਸ਼ਰਮਾ ਸਨਮਾਨਿਤ

ਫਗਵਾੜਾ, 6 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸਿੱਖਿਆ ਵਿਭਾਗ ਵਿਚ 27 ਸਾਲਾਂ ਦੀ ਬੇਦਾਗ ਸੇਵਾ ਤੋਂ ਬਾਅਦ ਲੈਕਚਰਾਰ ਮਾਧੁਰੀ ਸ਼ਰਮਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਾਰਾਏ ਤੋਂ ਸੇਵਾ ਮੁਕਤ ਹੋ ਗਏ | ਸੇਵਾ ਮੁਕਤੀ ਸਬੰਧੀ ਇਕ ਪ੍ਰਭਾਵਸ਼ਾਲੀ ਸਮਾਗਮ ਕੇ.ਜੀ. ...

ਪੂਰੀ ਖ਼ਬਰ »

ਆਪਸੀ ਕਹਾ-ਸੁਣੀ ਤੋਂ ਬਾਅਦ ਦੋ ਗੁੱਟਾਂ ਵਿਚ ਹੋਈ ਤਕਰਾਰ ਦੌਰਾਨ ਦੋ ਔਰਤਾਂ ਸਮੇਤ ਚਾਰ ਜ਼ਖ਼ਮੀ

ਕਪੂਰਥਲਾ, 6 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਸਿਟੀ ਵਿਚ ਪੈਂਦੇ ਅੰਮਿ੍ਤਸਰ ਚੁੰਗੀ ਦੇ ਨਜ਼ਦੀਕ ਰੇਹੜੀਆਂ ਤੇ ਕੰਮ ਕਰਦੇ ਦੁਕਾਨਦਾਰਾਂ ਵਿਚ ਆਪਸੀ ਕਹੀ-ਸੁਣੀ ਤੋਂ ਬਾਅਦ ਤਕਰਾਰ ਇਨ੍ਹਾਂ ਵੱਧ ਗਿਆ ਕਿ ਇਸ ਦੌਰਾਨ ਦੋ ਗੁੱਟਾਂ ਵਿਚ ਹੋਈ ਕੱੁਟਮਾਰ 'ਚ ਦੋ ਔਰਤਾਂ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਇਕ ਕਾਬੂ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)- ਸੀ.ਆਈ.ਏ. ਸਟਾਫ਼ ਨੇ ਦੜਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੜੇ ਸੱਟੇ ਦੀ ਰਾਸ਼ੀ ਬਰਾਮਦ ਕੀਤੀ ਹੈ | ਸੀ.ਆਈ.ਏ. ਸਟਾਫ਼ ਇੰਚਾਰਜ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਉਕਤ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਖੇ ਅਸ਼ੋਕ ਵਿਜੇ ਦਸ਼ਮੀ ਉਤਸਵ ਸੰਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ

ਹੁਸੈਨਪੁਰ, 6 ਅਕਤੂਬਰ (ਤਰਲੋਚਨ ਸਿੰਘ ਸੋਢੀ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਅਸ਼ੋਕ ਵਿਜੇ ਦਸ਼ਮੀ ਮਹਾਂਉਤਸਵ ਕਮੇਟੀ ਵਲੋਂ 6ਵਾਂ ਅਸ਼ੋਕ ਵਿਜੇ ਦਸ਼ਮੀ ਮਹਾਂਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ, ਜਿਸ ਦੀ ਪ੍ਰਧਾਨਗੀ ਸਮਾਗਮ ਦੇ ਮੁੱਖ ਬੁਲਾਰੇ ਮੈਡਮ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ, ਸਿੰਮ ਤੇ ਬੈਟਰੀ ਬਰਾਮਦ, ਕੇਸ ਦਰਜ

ਕਪੂਰਥਲਾ, 6 ਅਕਤੂਬਰ (ਵਿ.ਪ੍ਰ.)-ਕੇਂਦਰੀ ਜੇਲ੍ਹ ਕਪੂਰਥਲਾ ਵਿਚ ਬੰਦ ਤਿੰਨ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ, ਦੋ ਸਿੰਮ ਤੇ ਦੋ ਬੈਟਰੀ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਥਾਣਾ ਕੋਤਵਾਲੀ ਪੁਲਿਸ ਨੇ ਪ੍ਰੀਜਨ ਐਕਟ 52ਏ ਤਹਿਤ ਕੇਸ ਦਰਜ ਕਰ ਲਿਆ ਹੈ | ਅਵਤਾਰ ਸਿੰਘ ਸਹਾਇਕ ...

ਪੂਰੀ ਖ਼ਬਰ »

'ਆਪ' ਦੀ ਹਲਕਾ ਇੰਚਾਰਜ ਨੇ ਆਪਣੀ ਹੀ ਪਾਰਟੀ ਦੇ ਤਿੰਨ ਪ੍ਰਮੁੱਖ ਆਗੂਆਂ ਵਿਰੁੱਧ ਕੇਸ ਦਰਜ ਕਰਵਾਇਆ

ਕਪੂਰਥਲਾ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਰਾਣਾ ਵਲੋਂ ਆਪਣੀ ਹੀ ਪਾਰਟੀ ਦੇ ਤਿੰਨ ਪ੍ਰਮੁੱਖ ਆਗੂਆਂ ਵਿਰੁੱਧ ਥਾਣਾ ਡਵੀਜ਼ਨ ਨੰਬਰ-5 ਜਲੰਧਰ ਵਿਚ ਅਸ਼ਲੀਲ ਤੇ ਨਸਲੀ ਟਿੱਪਣੀਆਂ ਕਰਨ ਦੇ ਕਥਿਤ ਦੋਸ਼ ਵਿਚ ਕੇਸ ਦਰਜ ਕਰਵਾਏ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਚਾਲਕ ਗੰਭੀਰ ਜ਼ਖ਼ਮੀ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਖਲਵਾੜਾ ਬਾਈਪਾਸ ਲਾਗੇ ਬੱਸ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ-ਮੋਲੀ ਰੇਲਵੇ ਲਾਈਨਾਂ 'ਤੇ ਇੱਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਪਛਾਣ ਕਮਲੇਸ਼ਰ ਪ੍ਰਸ਼ਾਦ ਪੁੱਤਰ ਵਾਸੂਕੰਵ ...

ਪੂਰੀ ਖ਼ਬਰ »

ਖੁਰਮਪੁਰ ਵਿਚ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਕੀਰਤਨ ਦਰਬਾਰ 9 ਨੂੰ

ਫਗਵਾੜਾ, 6 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਘੱਲੂਘਾਰਾ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੇ ਗੌਰਵ ਮਈ ਇਤਿਹਾਸ ਨੂੰ ਅਜੋਕੇ ਸਮੇਂ ਵਿਚ ਜਿੰਦਾ ਰੱਖਦੇ ਹੋਏ ਅਮਰ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਖੁਰਮਪੁਰ ਵਾਲੇ ਦੀ ...

ਪੂਰੀ ਖ਼ਬਰ »

ਬਲਬੀਰ ਸਿੰਘ ਉਸਮਾਨਪੁਰ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਉਸਮਾਨਪੁਰ, 6 ਅਕਤੂਬਰ (ਮਝੂਰ)- ਉੱਘੇ ਸਮਾਜ ਸੇਵਕ, ਦਾਨੀ ਸੱਜਣ ਅਤੇ ਸਫਲ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਯੂ.ਐੱਸ. (ਸ਼ਿਆਟਲ) ਵਲੋਂ ਅੱਜ ਦੁਸਹਿਰੇ ਦੇ ਮੌਕੇ ਇਲਾਕੇ ਦੇ ਲੋੜਵੰਦਾਂ ਲਈ ਚਲਾਈ ਗਈ ਪੈਨਸ਼ਨ ਸਕੀਮ ਤਹਿਤ 15 ਲੋੜਵੰਦ ਨੂੰ ਹਜ਼ਾਰ-ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਸਾਈਬਰ ਕ੍ਰਾਈਮ ਤੇ ਸਕਿਉਰਿਟੀ ਜਾਗਰੂਕਤਾ ਸਬੰਧੀ ਲਾਇਲਪੁਰ ਖ਼ਾਲਸਾ ਕਾਲਜ 'ਚ ਸਮਾਗਮ

ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਸਾਈਬਰ ਕ੍ਰਾਈਮ ਤੇ ਸਕਿਉਰਿਟੀ ਜਾਗਰੂਕਤਾ ਸਬੰਧੀ ਇਕ ਸਮਾਗਮ ਕਰਵਾਇਆ, ਜਿਸ ਵਿਚ ਡੀ.ਐਸ.ਪੀ. ਹਰਬਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾਵੇ-ਸੋਮ ਪ੍ਰਕਾਸ਼

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਵਾਲੀਆਂ ਯੋਜਵਾਨਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ...

ਪੂਰੀ ਖ਼ਬਰ »

ਅਧਿਆਪਕ ਭਲਾਈ ਕਮੇਟੀ ਫਗਵਾੜਾ ਨੇ ਪੰਜ ਅਧਿਆਪਕ ਕੀਤੇ ਸਨਮਾਨਿਤ

ਫਗਵਾੜਾ, 6 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਅਧਿਆਪਕ ਭਲਾਈ ਕਮੇਟੀ ਫਗਵਾੜਾ ਵਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਸਬੰਧੀ ਪਿ੍ੰਸੀਪਲ ਤਜਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਸਨਮਾਨ ਸਮਾਗਮ ਕਰਵਾਇਆ | ਜਿਸ ਵਿਚ ਵਿੱਦਿਅਕ, ਸਹਿ ਵਿੱਦਿਅਕ, ਖੇਡਾਂ, ਕਲਾ, ਸਾਹਿਤ, ਸਮਾਜ ...

ਪੂਰੀ ਖ਼ਬਰ »

ਸਤਨਾਮਪੁਰਾ ਰੇਲਵੇ ਲਾਈਨਾਂ ਦੇ ਹੇਠੋਂ ਰਸਤੇ ਸੰਬੰਧੀ ਰੇਲਵੇ ਵਿਭਾਗ ਦੀ ਟੀਮ ਨੇ ਕੀਤਾ ਦੌਰਾ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਰੇਲਵੇ ਲਾਈਨਾਂ ਦੇ ਹੇਠੋਂ ਦੀ ਰਸਤਾ ਦੇਣ ਦੀ ਮੰਗ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਐਕਸੀਅਨ ਰੇਲਵੇ ਵਿਭਾਗ ਨੇ ਆਪਣੀ ਟੀਮ ਸਮੇਤ ਸਤਨਾਮਪੁਰਾ ਰੇਲਵੇ ਲਾਈਨਾਂ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਦੀ ਸ਼ੋਭਾ ਯਾਤਰਾ ਮੌਕੇ ਮੀਟ ਤੇ ਮੱਛੀ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਕਪੂਰਥਲਾ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਭਗਵਾਨ ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਰਕਾਸ਼ ਦਿਵਸ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਧਾਰਾ 144 ਤਹਿਤ ਜ਼ਿਲ੍ਹਾ ਕਪੂਰਥਲਾ ਦੀਆਂ ਸਬ ਡਵੀਜ਼ਨਾਂ ...

ਪੂਰੀ ਖ਼ਬਰ »

ਭੇਦਭਰੇ ਹਾਲਾਤ ਵਿਚ ਵਿਅਕਤੀ ਦੀ ਮੌਤ

ਕਪੂਰਥਲਾ, 6 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਫੱਤੂਢੀਂਗਾ ਵਿਚ ਪੈਂਦੇ ਮਹਿਮਦਵਾਲ ਵਿਖੇ ਇਕ 45 ਸਾਲਾ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ | ਇਸ ਸਬੰਧੀ ਏ.ਐਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵਲੋਂ ਫ਼ੋਨ 'ਤੇ ਸੂਚਿਤ ਕੀਤਾ ਗਿਆ ਕਿ ...

ਪੂਰੀ ਖ਼ਬਰ »

260 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਡਾਲਾ, 6 ਅਕਤੂਬਰ (ਮਾਨ)-ਨਡਾਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਾਬੰਦੀਸ਼ੁਦਾ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਬਿਜਲੀ ਘਰ ਲੱਖਣ ਕੇ ਪੱਡੇ ਮੌਜੂਦ ਸੀ ਤਾਂ ...

ਪੂਰੀ ਖ਼ਬਰ »

ਮਾਰਕੀਟ ਫ਼ੀਸ ਚੋਰੀ ਕਰਨ ਵਾਲੇ ਤਿੰਨ ਸ਼ੈਲਰ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਮੰਜੂ ਰਾਣਾ

ਕਪੂਰਥਲਾ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੀ ਹਲਕਾ ਕਪੂਰਥਲਾ ਦੀ ਇੰਚਾਰਜ ਮੰਜੂ ਰਾਣਾ ਨੇ ਸਥਾਨਕ ਦਾਣਾ ਮੰਡੀ ਵਿਚ ਕੁਝ ਸ਼ੈਲਰ ਮਾਲਕਾਂ ਵਲੋਂ ਕਥਿਤ ਤੌਰ 'ਤੇ ਮਾਰਕੀਟ ਫ਼ੀਸ ਚੋਰੀ ਕਰਨ ਤੇ ਮੰਡੀ ਵਿਚੋਂ ਖ਼ਰੀਦਿਆ ਝੋਨਾ ਆਪਣੀਆਂ ਨਿੱਜੀ ...

ਪੂਰੀ ਖ਼ਬਰ »

ਬੇਹੂਦੀਆਂ ਸ਼ਰਤਾਂ ਦੇ ਰੋਸ ਵਜੋਂ ਕਿਸਾਨਾਂ ਤੇ ਆੜ੍ਹਤੀਆਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਸਾੜੇ ਪੁਤਲੇ

ਤਲਵੰਡੀ ਚੌਧਰੀਆਂ, 6 ਅਕਤੂਬਰ (ਪਰਸਨ ਲਾਲ ਭੋਲਾ)-ਕਿਸਾਨ ਦੇ ਪ੍ਰਤੀ ਏਕੜ ਝੋਨੇ ਦੀ ਤੁਲਾਈ 25 ਕੁਇੰਟਲ ਅਤੇ ਲੋਡਿੰਗ ਵਾਲੇ ਟਰੱਕ ਆਉਣ ਲਈ ਤੋਰੇ ਜਾਣ ਨੂੰ ਲੈ ਕੇ ਅੱਜ ਦਾਣਾ ਮੰਡੀ ਤਲਵੰਡੀ ਚੌਧਰੀਆਂ ਵਿਖੇ ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਸਾਂਝੇ ਤੌਰ 'ਤੇ ਰੋਸ ਧਰਨਾ ...

ਪੂਰੀ ਖ਼ਬਰ »

ਕੇਂਦਰ ਨੇ ਰਿਪੇਰੀਅਨ ਕਾਨੂੰਨ ਨੂੰ ਛਿੱਕੇ ਟੰਗ ਰਾਜਸਥਾਨ ਤੇ ਹਰਿਆਣਾ ਨੂੰ ਪਾਣੀ ਦੇ ਕੇ ਪੰਜਾਬ ਨਾਲ ਧੋਖਾ ਕੀਤਾ-ਰਜਿੰਦਰ ਸਿੰਘ

ਕਪੂਰਥਲਾ, 6 ਅਕਤੂਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਨੇ ਰਿਪੇਰੀਅਨ ਕਾਨੂੰਨ ਨੂੰ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਮੁਫ਼ਤ ਨਹਿਰਾਂ ਰਾਹੀਂ ਰਾਜਸਥਾਨ ਤੇ ਹਰਿਆਣਾ ਨੂੰ ਦੇ ਕੇ ਪੰਜਾਬ ਨਾਲ ਧੋਖਾ ਕੀਤਾ ਹੈ | ਇਹ ਪ੍ਰਗਟਾਵਾ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਸੂਬਾਈ ...

ਪੂਰੀ ਖ਼ਬਰ »

ਉਂਕਾਰ ਨਗਰ ਵਿਖੇ ਦੁਸਹਿਰਾ ਸਮਾਗਮ ਮੌਕੇ ਪੁਤਲਾ ਸਾੜਨ ਤੋਂ ਰੋਕਣ ਦੇ ਚੱਲਦਿਆਂ ਲੋਕਾਂ 'ਚ ਭਾਰੀ ਰੋਸ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਦੁਸਹਿਰੇ ਦੇ ਤਿਉਹਾਰ ਮੌਕੇ ਮੁਹੱਲਾ ਉਂਕਾਰ ਨਗਰ ਵਿਖੇ ਪ੍ਰਸ਼ਾਸਨ ਵਲੋਂ ਦੋ ਧਿਰਾਂ ਦੇ ਤਣਾਅ ਨੂੰ ਨਿਪਟਾਉਣ ਦੀ ਥਾਂ ਇੱਕ ਧਿਰ ਦੀ ਜੰਮ ਕੇ ਹਮਾਇਤ ਕਰਕੇ ਉਨ੍ਹਾਂ ਨੂੰ ਇਕ ਪੁਤਲਾ ਜਲਾਉਣ ਤੇ ਦੂਸਰੀ ਧਿਰ ਨੂੰ ਮਨਜ਼ੂਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX