ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਪਹਿਲਾ ਸਫ਼ਾ

ਸੁਪਰੀਮ ਕੋਰਟ ਵਲੋਂ ਨਵੇਂ ਬਣੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਸੰਬੰਧੀ ਫਾਈਲ ਤਲਬ

ਕਿਹਾ, ਅਜਿਹੇ ਚੋਣ ਕਮਿਸ਼ਨਰ ਦੀ ਲੋੜ, ਜੋ ਪ੍ਰਧਾਨ ਮੰਤਰੀ ਖ਼ਿਲਾਫ਼ ਵੀ ਕਾਰਵਾਈ ਕਰ ਸਕੇ
ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਨਾਲ ਜੁੜੀ ਫਾਈਲ ਉਸ ਦੇ ਸਾਹਮਣੇ ਪੇਸ਼ ਕਰਨ ਨੂੰ ਕਿਹਾ | ਗੋਇਲ ਨੂੰ 19 ਨਵੰਬਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ | ਜਸਟਿਸ ਕੇ.ਐਮ. ਜੋਸੇਫ ਦੀ ਪ੍ਰਧਾਨਗੀ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ ਕਿ ਉਹ ਜਾਣਨਾ ਚਾਹੁੰਦਾ ਹੈ ਕਿ ਚੋਣ ਕਮਿਸ਼ਨਰ ਦੇ ਰੂਪ 'ਚ ਗੋਇਲ ਦੀ ਨਿਯੁਕਤੀ 'ਚ ਕਿਤੇ ਨਾਜਾਇਜ਼ ਤਾਂ ਨਹੀਂ ਕੀਤਾ ਗਿਆ, ਕਿਉਂਕਿ ਉਨ੍ਹਾਂ ਨੇ ਹਾਲ ਹੀ 'ਚ ਸੇਵਾ ਤੋਂ ਸਵੈ ਇੱਛਾ ਸੇਵਾ ਮੁਕਤੀ ਲੈ ਲਈ ਸੀ | ਬੈਂਚ ਨੇ ਸੁਣਵਾਈ ਜਾਰੀ ਰਹਿਣ ਦੇ ਦੌਰਾਨ ਗੋਇਲ ਦੀ ਨਿਯੁਕਤੀ ਨਾਲ ਜੁੜੀ ਫਾਈਲ ਦੇਖਣ ਦੀ ਅਦਾਲਤ ਦੀ ਇੱਛਾ 'ਤੇ ਅਟਾਰਨੀ ਜਨਰਲ ਆਰ ਵੈਂਕਟਰਮਣੀ ਦੇ ਇਤਰਾਜ਼ਾਂ ਨੂੰ ਖਾਰਜ ਕਰ ਦਿੱਤਾ | ਵੈਂਕਟਰਮਣੀ ਨੇ ਕਿਹਾ ਕਿ ਅਦਾਲਤ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਜੁੜੇ ਮੁੱਦਿਆਂ ਦੀ ਸੁਣਵਾਈ ਕਰ ਰਹੀ ਹੈ ਅਤੇ ਇਹ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੁਆਰਾ ਉਠਾਏ ਗਏ ਵਿਅਕਤੀਗਤ ਮਾਮਲੇ 'ਤੇ ਗੌਰ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਮੈਂ ਇਸ 'ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਾ ਹਾਂ ਅਤੇ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਰਮਿਆਨ ਅਦਾਲਤ ਦੇ ਫਾਈਲ ਦੇਖਣ 'ਤੇ ਮੈਨੂੰ ਇਤਰਾਜ਼ ਹੈ | ਬੈਂਚ ਨੇ ਕਿਹਾ ਕਿ ਉਸ ਨੇ ਪਿਛਲੇ ਵੀਰਵਾਰ ਨੂੰ ਸੁਣਵਾਈ ਸ਼ੁਰੂ ਕੀਤੀ ਸੀ ਅਤੇ ਗੋਇਲ ਦੀ ਨਿਯੁਕਤੀ 19 ਨਵੰਬਰ ਨੂੰ ਪ੍ਰਭਾਵੀ ਹੋਈ ਤੇ ਇਸ ਲਈ ਅਦਾਲਤ ਇਹ ਜਾਣਨਾ ਚਾਹੁੰਦੀ ਹੈ ਕਿ ਇਹ ਕਦਮ ਉਠਾਉਣ ਲਈ ਕਿਸ ਚੀਜ਼ ਨੇ ਪ੍ਰੇਰਿਤ ਕੀਤਾ ਸੀ | ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੀ. ਈ. ਸੀ. (ਮੁੱਖ ਚੋਣ ਕਮਿਸ਼ਨਰ) ਅਤੇ ਚੋਣ ਕਮਿਸ਼ਨ ਦੀ ਮੌਜੂਦਾ ਨਿਯੁਕਤੀ ਪ੍ਰਕਿਰਿਆ ਦੀ ਸੰਵਿਧਾਨਕ ਮਿਆਦ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਸਾਨੂੰ ਅਜਿਹੇ ਮੁੱਖ ਚੋਣ ਕਮਿਸ਼ਨਰ ਦੀ ਲੋੜ ਹੈ, ਜੇਕਰ ਦੋਸ਼ ਹੋਣ ਤਾਂ ਉਹ ਪ੍ਰਧਾਨ ਮੰਤਰੀ ਖ਼ਿਲਾਫ਼ ਵੀ ਕਾਰਵਾਈ ਕਰ ਸਕਦਾ ਹੋਵੇ |
ਦਾਲ 'ਚ ਕੁਝ ਕਾਲਾ ਹੈ ਜਾਂ ਦਾਲ ਕਾਲੀ ਹੈ-ਵਿਰੋਧੀ ਦਲ
ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਦੇ ਸੰਦਰਭ 'ਚ ਸੁਪਰੀਮ ਕੋਰਟ ਦੁਆਰਾ ਕੀਤੀਆਂ ਗਈਆਂ ਟਿੱਪਣੀਆਂ ਦੇ ਬਾਅਦ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਚੋਣ ਕਮਿਸ਼ਨ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ ਤੇ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਕਿਰਿਆ 'ਤੇ ਸਵਾਲ ਖੜੇ ਕੀਤੇ | ਕਾਂਗਰਸ ਦੇ ਬੁਲਾਰੇ ਅਭਿਸ਼ੇਕ ਮਨੂੰ ਸਿੰਘਵੀ ਨੇ ਟਵੀਟ ਕੀਤਾ, ਕੇਂਦਰ ਸਰਕਾਰ ਨੂੰ ਗੋਇਲ ਦੀ ਨਿਯੁਕਤੀ ਦੇ ਕਾਗਜ਼ਾਤ ਦਿਖਾਉਣ 'ਚ ਕਦੇ ਇਤਰਾਜ਼ ਨਹੀਂ ਕਰਨਾ ਚਾਹੀਦਾ, ਕੀ ਕੇਂਦਰ ਕੋਲ ਲੁਕਾਉਣ ਲਈ ਕੁਝ ਹੈ, ਕੀ ਦਾਲ 'ਚ ਕੁਝ ਕਾਲਾ ਹੈ ਜਾਂ ਫਿਰ ਦਾਲ ਹੀ ਕਾਲੀ ਹੈ | ਜਨਤਾ ਦਲ (ਯੂ.) ਦੇ ਨੇਤਾ ਕੇ.ਸੀ. ਤਿਆਗੀ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਬਹੁਤ ਖਤਰਨਾਕ ਹੈ ਅਤੇ ਚੋਣ ਕਮਿਸ਼ਨ ਦੀ ਸਥਿਤੀ ਨੂੰ ਬਿਆਨ ਕਰਦੀ ਹੈ | ਉਨ੍ਹਾਂ ਕਿਹਾ ਕਿ ਅਸੀਂ ਇਸ ਟਿੱਪਣੀ ਦਾ ਸਵਾਗਤ ਕਰਦੇ ਹਾਂ ਅਤੇ ਚੋਣ ਕਮਿਸ਼ਨ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ | ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕਿਹਾ ਕਿ ਨਿਯੁਕਤੀ ਪ੍ਰਕਿਰਿਆ 'ਤੇ ਸੁਪਰੀਮ ਕੋਰਟ ਦੁਆਰਾ ਸਮੀਖਿਆ ਕੀਤੀ ਜਾ ਰਹੀ ਹੈ | ਸਾਡੀ ਹਮੇਸ਼ਾਂ ਮੰਗ ਰਹੀ ਹੈ ਕਿ ਚੋਣ ਪ੍ਰਕਿਰਿਆ ਵੀ ਸੀ.ਬੀ.ਆਈ. ਅਤੇ ਲੋਕਪਾਲ ਦੀ ਨਿਯੁਕਤੀ ਦੀ ਪ੍ਰਕਿਰਿਆ ਦੀ ਤਰ੍ਹਾਂ ਹੋਣੀ ਚਾਹੀਦੀ ਹੈ |

ਯੂਰਪੀਅਨ ਸੰਸਦ ਨੇ ਰੂਸ ਨੂੰ ਅੱਤਵਾਦ ਦੀ ਪੁਸ਼ਤ ਪਨਾਹੀ ਕਰਨ ਵਾਲਾ ਦੇਸ਼ ਐਲਾਨਿਆ

ਯੂਕਰੇਨ 'ਤੇ ਹਮਲਿਆਂ ਦਾ ਦਿੱਤਾ ਹਵਾਲਾ
ਬਰੱਸਲਜ਼, 23 ਨਵੰਬਰ (ਏਜੰਸੀ)-ਯੂਰਪੀਅਨ ਸੰਸਦ (ਈ.ਯੂ.) ਨੇ ਬੁੱਧਵਾਰ ਨੂੰ ਇਕ ਮਤੇ ਰਾਹੀਂ ਰੂਸ ਨੂੰ ਅੱਤਵਾਦ ਸਰਪ੍ਰਸਤ ਦੇਸ਼ ਐਲਾਨਿਆ ਹੈ | ਈ.ਯੂ. ਨੇ ਤਰਕ ਦਿੱਤਾ ਹੈ ਕਿ ਮਾਸਕੋ ਦੇ ਸੈਨਿਕ ਹਮਲਿਆਂ ਨੇ ਊਰਜਾ ਬੁਨਿਆਦੀ ਢਾਂਚੇ, ਹਸਪਤਾਲਾਂ, ਸਕੂਲ ਤੇ ਆਸ਼ਰਮਾਂ ਵਰਗੀਆਂ ਨਾਗਰਿਕ ਸੰਸਥਾਵਾਂ 'ਤੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ | ਈ.ਯੂ. ਨੇ ਯੂਕਰੇਨ 'ਤੇ ਕੀਤੇ ਹਮਲਿਆਂ ਨੂੰ ਨਿਰਦਈ ਤੇ ਗੈਰ-ਮਨੁੱਖੀ ਕਾਰਵਾਈਆਂ ਕਰਾਰ ਦਿੱਤਾ | ਈ.ਯੂ. ਦੇ ਮੈਂਬਰਾਂ ਨੇ ਕਿਹਾ ਕਿ ਰੂਸ ਨੇ ਜਾਣਬੁੱਝ ਕੇ ਯੂਕਰੇਨ ਦੀ ਨਾਗਰਿਕ ਆਬਾਦੀ 'ਤੇ ਹਮਲੇ ਕੀਤੇ ਅਤੇ ਅੱਤਿਆਚਾਰ ਕੀਤਾ | ਉਨ੍ਹਾਂ ਕਿਹਾ ਕਿ ਮਾਸਕੋ ਨੇ ਨਾਗਰਿਕ ਬੁਨਿਆਦੀ ਢਾਂਚੇ ਦਾ ਵਿਨਾਸ਼, ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਅਤੇ ਅੰਤਰਰਾਸ਼ਟਰੀ ਮਨੁੱਖੀ ਕਾਨੂੰਨਾਂ ਖਿਲਾਫ ਯੁੱਧ ਅਪਰਾਧ ਦਾ ਕੰਮ ਕੀਤਾ ਹੈ, ਜੋ ਕਿ ਅੱਤਵਾਦੀਆਂ ਕਾਰਵਾਈਆਂ ਦੇ ਸਮਾਨ ਹੈ | ਸਟ੍ਰਾਸਬਰਗ (ਫਰਾਂਸ) ਦੇ ਸਾਲਾਨਾ ਪੂਰਨ ਸੈਸ਼ਨ ਦੌਰਾਨ ਪ੍ਰਸਤਾਵ ਦੇ ਪੱਖ 'ਚ 494 ਵੋਟਾਂ ਪਈਆਂ ਜਦੋਂ ਕਿ ਇਸ ਦੇ ਵਿਰੋਧ 'ਚ 58 ਮੈਂਬਰਾਂ ਨੇ ਵੋਟ ਪਾਈ | ਦੂਜੇ ਪਾਸੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਟਵੀਟ 'ਚ ਲਿਖਿਆ ਕਿ ਮੈਂ ਯੂਰਪੀਅਨ ਸੰਸਦ ਦੁਆਰਾ ਰੂਸ ਨੂੰ ਅੱਤਵਾਦ ਸਰਪ੍ਰਸਤ ਦੇਸ਼ ਵਜੋਂ ਐਲਾਨਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ | ਰੂਸ ਨੂੰ ਸਾਰੇ ਪੱਧਰਾਂ 'ਤੇ ਅਲੱਗ ਥਲੱਗ ਕੀਤਾ ਜਾਣਾ ਚਾਹੀਦਾ ਹੈ ਅਤੇ ਯੂਕਰੇਨ ਤੇ ਦੁਨੀਆਭਰ 'ਚ ਅੱਤਵਾਦ ਲਈ ਉਸ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ |
ਪਾਵਰ ਗਿ੍ਡਾਂ 'ਤੇ ਰੂਸੀ ਹਮਲੇ ਕਾਰਨ ਲੋਕ ਠੰਢੀਆਂ ਰਾਤਾਂ ਗੁਜ਼ਾਰਨ ਨੂੰ ਮਜਬੂਰ
ਕੀਵ, (ਏਜੰਸੀ)-ਰੂਸ ਵਲੋਂ ਯੂਕਰੇਨ ਦੇ ਬਿਜਲੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ, ਕਿਉਂਕਿ ਉਹ ਬਿਜਲੀ ਤੋਂ ਬਗੈਰ ਠੰਢੀਆਂ ਰਾਤਾਂ ਗੁਜ਼ਾਰਨ ਲਈ ਮਜ਼ਬੂਰ ਹਨ | ਯੂਕਰੇਨ ਊਰਜਾ ਮੰਤਰਾਲੇ ਨੇ ਕਿਹਾ ਕਿ ਬਿਜਲੀ ਕਰਮਚਾਰੀ ਸਪਲਾਈ ਬਹਾਲ ਕਰਨ ਲਈ ਕੰਮ ਕਰ ਰਹੇ ਹਨ ਪਰ ਨੁਕਸਾਨ ਦੀ ਹੱਦ ਨੂੰ ਦੇਖਦੇ ਹੋਏ, ਸਾਨੂੰ ਸਮਾਂ ਚਾਹੀਦਾ ਹੈ | ਰੂਸੀ ਹਮਲਿਆਂ ਕਾਰਨ ਦੇਸ਼ ਦੇ ਵੱਡੇ ਹਿੱਸਿਆਂ ਦੇ ਨਾਲ-ਨਾਲ ਮੋਲਡੋਵਾ 'ਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ |

ਯੂਰਪੀਅਨ ਸੰਸਦ ਦੀ ਵੈੱਬਸਾਈਟ ਰੂਸੀ ਸਾਈਬਰ ਹਮਲੇ ਦਾ ਹੋਈ ਸ਼ਿਕਾਰ

ਬਰੱਸਲਜ., 23 ਨਵੰਬਰ (ਏਜੰਸੀ)-ਦੂਜੇ ਪਾਸੇ ਯੂਰਪੀਅਨ ਸੰਸਦ ਦੀ ਵੈਬਸਾਈਟ ਹੈਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਇਹ ਵੈਬਸਾਈਟ ਉਸ ਸਮੇਂ ਮਾਸਕੋ ਸਮਰਥਕ ਸਾਈਬਰ ਹਮਲੇ ਦਾ ਸ਼ਿਕਾਰ ਹੋ ਗਈ, ਜਦੋਂ ਯੂਰਪੀਅਨ ਯੂਨੀਅਨ ਦੇ 27 ਦੇਸ਼ਾਂ ਦੇ ਮੈਂਬਰਾਂ ਵਲੋਂ ਰੂਸ ਨੂੰ ਅੱਤਵਾਦ ਦੀ ਪੁਸ਼ਤਪਨਾਹੀ ਕਰਨ ਵਾਲੇ ਦੇਸ਼ ਦੇ ਪ੍ਰਸਤਾਵ ਦਾ ਭਾਰੀ ਸਮਰਥਨ ਕੀਤਾ ਗਿਆ ਹੈ | ਯੂਰਪੀਅਨ ਸੰਸਦ ਦੀ ਪ੍ਰਧਾਨ ਰੋਬਰਟਾ ਮੇਟਸੋਲਾ ਨੇ ਇਕ ਟਵੀਟ ਕਰਕੇ ਦੱਸਿਆ ਕਿ ਵੈਬਸਾਈਟ ਇਕ ਸਾਈਬਰ ਹਮਲੇ ਅਧੀਨ ਹੈ ਅਤੇ ਇਸ ਦੀ ਜ਼ਿੰਮੇਵਾਰੀ ਇਕ ਕ੍ਰੈਮਲਿਨ (ਰੂਸ) ਪੱਖੀ ਸਮੂਹ ਨੇ ਲਈ ਹੈ |

ਮੁਸ਼ਤਰਕਾ ਖਾਤਾ ਜ਼ਮੀਨਾਂ ਦੀ ਮਾਲਕੀ ਪੰਚਾਇਤਾਂ ਨੂੰ ਤਬਦੀਲ ਕਰਨ ਦੇ ਆਦੇਸ਼ 'ਤੇ ਹਾਈ ਕੋਰਟ ਵਲੋਂ ਰੋਕ

ਚੰਡੀਗੜ੍ਹ, 23 ਨਵੰਬਰ (ਬਿਊਰੋ ਚੀਫ਼)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਰਾਜ ਦੇ ਵਿੱਤ ਕਮਿਸ਼ਨਰ (ਮਾਲ) ਵਲੋਂ 11 ਅਗਸਤ 2022 ਨੂੰ ਰਾਜ ਦੇ ਮਾਲ ਅਫ਼ਸਰਾਂ ਨੂੰ ਸੂਬੇ ਵਿਚਲੀ ਸਮੁੱਚੀ ਜੁਮਲਾ ਮੁਸ਼ਤਰਕਾ ਮਾਲਕਾਨ ਤੇ ਸ਼ਾਮਲਾਤ ਜ਼ਮੀਨ ਦੇ ਮਾਲਕਾਨਾ ਹੱਕ ਪੰਚਾਇਤਾਂ ਦੇ ਨਾਂਅ ਤਬਦੀਲ ਕਰਨ ਸੰਬੰਧੀ ਜਾਰੀ ਕੀਤੇ ਗਏ ਆਦੇਸ਼ਾਂ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ | ਜਸਟਿਸ ਲੀਜ਼ਾ ਗਿੱਲ ਤੇ ਜਸਟਿਸ ਰੀਤੂ ਟੈਗੋਰ 'ਤੇ ਅਧਾਰਿਤ ਹਾਈ ਕੋਰਟ ਦੇ ਬੈਂਚ ਵਲੋਂ ਰਾਜ ਸਰਕਾਰ ਦੇ ਹੁਕਮਾਂ 'ਤੇ ਰੋਕ ਲਗਾਉਂਦਿਆਂ ਇਸ ਕੇਸ ਨੂੰ ਹਰਿਆਣਾ ਸਰਕਾਰ ਵਲੋਂ ਕੀਤੇ ਆਦੇਸ਼ਾਂ ਨੂੰ ਚੁਣੌਤੀ ਦੇਣ ਸੰਬੰਧੀ ਚੱਲ ਰਹੇ ਕੇਸ ਨਾਲ ਸੁਣੇ ਜਾਣ ਲਈ ਇਹ ਕੇਸ ਚੀਫ਼ ਜਸਟਿਸ ਨੂੰ ਭੇਜ ਦਿੱਤਾ ਗਿਆ ਹੈ | ਸੁਪਰੀਮ ਕੋਰਟ, ਜਿਸ ਵਲੋਂ ਇਸ ਸੰਬੰਧੀ ਹਰਿਆਣਾ ਦੇ ਇਕ ਮਾਮਲੇ ਵਿਚ ਫ਼ੈਸਲਾ ਦਿੱਤਾ ਗਿਆ ਸੀ ਅਤੇ ਹਰਿਆਣਾ ਸਰਕਾਰ ਵਲੋਂ ਵੀ ਉਸ ਦੇ ਅਧਾਰ 'ਤੇ ਹਰਿਆਣਾ ਵਿਚਲੀਆਂ ਸ਼ਾਮਲਾਤ ਤੇ ਮੁਸ਼ਤਰਕਾ ਖਾਤਾ ਜ਼ਮੀਨਾਂ ਦੇ ਮਾਲਕਾਨਾ ਹੱਕ ਪੰਚਾਇਤਾਂ ਦੇ ਨਾਂਅ ਤਬਦੀਲ ਕਰਨ ਦੇ ਆਦੇਸ਼ ਦਿੱਤੇ ਸਨ, ਦੇ ਅਮਲ 'ਤੇ ਵੀ ਹਾਈ ਕੋਰਟ ਦੇ ਇਕ ਬੈਂਚ ਵਲੋਂ ਰੋਕ ਲਗਾਈ ਹੋਈ ਹੈ ਅਤੇ ਉਸ 'ਤੇ ਸੁਣਵਾਈ ਚੱਲ ਰਹੀ ਹੈ | ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ ਨੂੰ ਵੀ ਸੁਮਿਤਰਾ ਨੇਗੀ 'ਤੇ ਕਈ ਹੋਰ ਪਟੀਸ਼ਨਰਾਂ ਵਲੋਂ ਚੁਣੌਤੀ ਦਿੱਤੀ ਗਈ ਸੀ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦਾ 1961 ਦਾ ਮੁਸ਼ਤਰਕਾ ਖਾਤਿਆਂ ਤੇ ਸ਼ਾਮਲਾਤ ਜ਼ਮੀਨਾਂ ਸੰਬੰਧੀ ਵੱਖਰਾ ਹੈ, ਕਿਉਂਕਿ ਦੋਵਾਂ ਰਾਜ ਕਾਨੂੰਨਾਂ ਵਿਚ ਸਮੇਂ-ਸਮੇਂ 'ਤੇ ਆਪਣੀ ਲੋੜਾਂ ਅਨੁਸਾਰ ਤਬਦੀਲੀਆਂ ਕੀਤੀਆਂ ਹੋਈਆਂ ਹਨ ਅਤੇ ਹਰਿਆਣਾ ਸੰਬੰਧੀ ਸੁਪਰੀਮ ਕੋਰਟ ਦੇ ਆਦੇਸ਼ ਪੰਜਾਬ 'ਤੇ ਲਾਗੂ ਨਹੀਂ ਕੀਤੇ ਜਾ ਸਕਦੇ | ਹੁਣ ਅਜਿਹੇ ਸਾਰੇ ਮਾਮਲਿਆਂ 'ਤੇ ਇਕੋ ਬੈਂਚ ਹੀ ਇਕੱਠਿਆਂ ਸੁਣਵਾਈ ਕਰੇਗਾ | ਪਰ ਪੰਜਾਬ ਦੇ ਵਿੱਤ ਕਮਿਸ਼ਨਰ (ਮਾਲ) ਅਤੇ ਡਿਪਟੀ ਕਮਿਸ਼ਨਰਾਂ ਵਲੋਂ ਅੱਗੋਂ ਤਹਿਸੀਲਦਾਰਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਪਿੰਡਾਂ ਦੀਆਂ ਪੰਚਾਇਤਾਂ ਜਾਂ ਸਥਾਨਕ ਸਰਕਾਰਾਂ ਦੇ ਅਦਾਰਿਆਂ ਨੂੰ ਤਬਦੀਲ ਕਰਨ ਦੇ ਆਦੇਸ਼ਾਂ 'ਤੇ ਇਕ ਵਾਰ ਰੋਕ ਜ਼ਰੂਰ ਲੱਗ ਗਈ ਹੈ ਤੇ ਸਰਕਾਰ ਵਲੋਂ ਇਸ ਸੰਬੰਧੀ ਚੱਲ ਰਹੀ ਕਾਰਵਾਈ ਫਿਲਹਾਲ ਠੱਪ ਹੋ ਗਈ ਹੈ |

ਗੈਂਗਸਟਰ ਗੋਲਡੀ ਬਰਾੜ ਫਿਰੌਤੀ ਮੰਗਣ ਦੇ ਦੋਸ਼ 'ਚ ਭਗੌੜਾ ਐਲਾਨਿਆ

ਚੰਡੀਗੜ੍ਹ, 23 ਨਵੰਬਰ (ਤਰੁਣ ਭਜਨੀ)-ਕੈਨੇਡਾ ਵਿਚ ਬੈਠ ਕੇ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਵਾਉਣ ਵਾਲੇ ਸਤਿੰਦਰ ਸਿੰਘ ਉਰਫ਼ ਗੋਲਡੀ ਬਰਾੜ ਨੂੰ ਚੰਡੀਗੜ੍ਹ ਦੇ ਇਕ ਟਰਾਂਸਪੋਰਟਰ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ ਨੂੰ ਭਗੌੜਾ ਐਲਾਨ ਕੀਤਾ ਹੈ | ਇਸ ਮਾਮਲੇ ਵਿਚ ਟਰਾਂਸਪੋਰਟਰ ਤੋਂ 7 ਲੱਖ ਰੁਪਏ ਤੱਕ ਦੀ ਵਸੂਲੀ ਕਰਨ ਵਾਲੇ ਗਿ੍ਫ਼ਤਾਰ ਮੁਲਜ਼ਮ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਗਏ ਹਨ | ਮੁਲਜ਼ਮ ਕਿਸ਼ਨਗੜ੍ਹ ਦੇ ਰਹਿਣ ਵਾਲੇ 27 ਸਾਲਾ ਮਨਜੀਤ ਉਰਫ਼ ਸੋਨੂੰ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 387,12ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ | ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ | 22 ਜਨਵਰੀ 2021 ਨੂੰ ਵਟਸਐਪ ਕਾਲ ਰਾਹੀਂ ਗੈਂਗਸਟਰ ਸੰਪਤ ਨਹਿਰਾ ਦੇ ਕਰੀਬੀ ਗੈਂਗਸਟਰ ਗੋਲਡੀ ਬਰਾੜ ਨੇ ਸੈਕਟਰ 32 ਦੇ ਟਰਾਂਸਪੋਰਟਰ ਅੰਗ੍ਰੇਜ਼ ਸਿੰਘ ਵਿਰਕ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ | ਬਾਅਦ ਵਿਚ 25 ਲੱਖ ਰੁਪਏ ਵਿਚ ਗੱਲ ਬਣ ਗਈ | ਇਸ ਦੇ ਬਾਅਦ ਵਿਰਕ ਨੇ ਸੰਪਤ ਨਹਿਰਾ ਦੇ ਗੁਰਗੇ ਨੂੰ 7 ਲੱਖ ਰੁਪਏ ਦਿੱਤੇ ਪਰ ਬਾਕੀ ਦੀ ਰਕਮ ਲਈ ਫ਼ੋਨ ਆਉਂਦੇ ਰਹੇ | ਤੰਗ ਆ ਕੇ ਵਿਰਕ ਨੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ | ਇਸ ਦੇ ਬਾਅਦ ਪੁਲਿਸ ਨੇ ਗੁਰਗੇ ਮਨਜੀਤ ਨੂੰ ਗਿ੍ਫ਼ਤਾਰ ਕਰ ਲਿਆ ਸੀ | ਮੁਲਜ਼ਮ ਤੋਂ ਪੁਲਿਸ ਨੇ ਤਿੰਨ ਲੱਖ ਰੁਪਏ, ਇਕ ਪਿਸਤੌਲ, ਚਾਰ ਕਾਰਤੂਸ ਤੇ ਦੋ ਮੋਬਾਈਲ ਬਰਾਮਦ ਕੀਤੇ ਸਨ | ਜਾਂਚ ਵਿਚ ਸਾਹਮਣੇ ਆਇਆ ਕਿ ਸੰਪਤ ਨਹਿਰਾ ਇਨ੍ਹਾਂ ਨੰਬਰਾਂ ਨੂੰ ਗੈਂਗਸਟਰ ਗੋਲਡੀ ਬਰਾੜ ਨੂੰ ਦੇ ਕੇ ਫਿਰੌਤੀ ਮੰਗਦਾ ਸੀ | ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਸੀ |

ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ-ਰਾਸ਼ਟਰਪਤੀ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ਹੀਦੀ ਦਿਹਾੜੇ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਯਾਦ ਰੱਖੀ ਜਾਵੇਗੀ | ਉਨ੍ਹਾਂ ਕਿਹਾ, ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਮੈਂ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦੀ ਹਾਂ | ਗੁਰੂ ਤੇਗ ਬਹਾਦਰ ਜੀ ਨੇ ਆਪਣਾ ਜੀਵਨ ਧਰਮ ਲਈ ਕੁਰਬਾਨ ਕਰ ਦਿੱਤਾ | ਉਨ੍ਹਾਂ ਬਾਰੇ ਇਹ ਠੀਕ ਹੀ ਕਿਹਾ ਜਾਂਦਾ ਹੈ, 'ਸਿਰ ਦਿੱਤਾ ਪਰ ਸਿਰੜ ਨਾ ਦਿੱਤਾ' | ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਯਾਦ ਰੱਖੀ ਜਾਵੇਗੀ | ਮੁਰਮੂ ਨੇ ਕਿਹਾ ਕਿ ਗੁਰੂ ਜੀ ਨੂੰ 'ਹਿੰਦ ਦੀ ਚਾਦਰ' ਕਿਹਾ ਜਾਂਦਾ ਹੈ, ਜਿਵੇਂ ਕਿ ਉਨ੍ਹਾਂ ਦੀ ਸ਼ਹਾਦਤ ਨੂੰ ਮਨੁੱਖਤਾ ਲਈ ਕੁਰਬਾਨੀ ਵਜੋਂ ਦੇਖਿਆ ਜਾਂਦਾ ਹੈ | ਰਾਸ਼ਟਰਪਤੀ ਨੇ ਕਿਹਾ, ਆਓ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਆਪਣੇ ਜੀਵਨ 'ਚ ਧਾਰਨ ਕਰੀਏ |

ਹੁਣ ਸਤੇਂਦਰ ਜੈਨ ਦੀ ਜੇਲ੍ਹ 'ਚ ਸਲਾਦ, ਸਬਜ਼ੀਆਂ ਤੇ ਫ਼ਲ ਖਾਂਦੇ ਦੀ ਵੀਡੀਓ ਵਾਇਰਲ

ਨਵੀਂ ਦਿੱਲੀ, 23 ਨਵੰਬਰ (ਜਗਤਾਰ ਸਿੰਘ)-'ਆਪ' ਆਗੂ ਸਤੇਂਦਰ ਜੈਨ ਦੀ ਤਿਹਾੜ ਜੇਲ੍ਹ ਤੋਂ ਇਕ ਤਾਜ਼ਾ ਵੀਡੀਓ ਸਾਹਮਣੇ ਆਈ ਹੈ | ਇਸ 'ਚ ਉਹ ਆਪਣੇ ਸੈੱਲ 'ਚ ਕੱਚੀਆਂ ਸਬਜ਼ੀਆਂ ਤੇ ਫ਼ਲ ਖਾਂਦੇ ਹੋਏ ਨਜ਼ਰ ਆ ਰਿਹਾ ਹੈ | ਹਾਲਾਂਕਿ ਇਹ ਵੀਡੀਓ 13 ਸਤੰਬਰ ਤੇ 1 ਅਕਤੂਬਰ ਦੀ ਹੈ | ਕੁਝ ਦਿਨ ਪਹਿਲਾਂ ਸਤੇਂਦਰ ਜੈਨ ਨੇ ਸ਼ਹਿਰ ਦੀ ਇਕ ਅਦਾਲਤ 'ਚ ਦੋਸ਼ ਲਗਾਇਆ ਸੀ ਕਿ ਉਸ ਨੂੰ ਉਸਦੀਆਂ ਧਾਰਮਿਕ ਮਾਨਤਾਵਾਂ ਅਨੁਸਾਰ ਕੱਚਾ ਭੋਜਨ ਨਹੀਂ ਦਿੱਤਾ ਜਾ ਰਿਹਾ | ਅਦਾਲਤ ਨੇ ਜੈਨ ਦੀ ਪਟੀਸ਼ਨ 'ਤੇ ਈ.ਡੀ. ਤੋਂ ਜਵਾਬ ਮੰਗਿਆ ਸੀ | ਪਟੀਸ਼ਨ 'ਚ ਜੇਲ੍ਹ ਅਧਿਕਾਰੀਆਂ ਨੂੰ ਉਸ ਦੇ ਧਾਰਮਿਕ ਵਿਸ਼ਵਾਸਾਂ ਅਨੁਸਾਰ ਫ਼ਲ, ਸੁੱਕੇ ਮੇਵੇ ਤੇ ਖਜ਼ੂਰ ਵਰਗੀਆਂ ਚੀਜ਼ਾਂ ਉਪਲਬਧ ਕਰਵਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ | ਸੂਤਰਾਂ ਨੇ ਕਿਹਾ ਕਿ ਤਾਜ਼ਾ ਸੀ.ਸੀ.ਟੀ.ਵੀ. ਫੁਟੇਜ ਜੈਨ ਦੇ ਦਾਅਵਿਆਂ ਨੂੰ ਨਕਾਰਦੀ ਹੈ | ਉਸ ਨੂੰ ਆਪਣੀ ਪਸੰਦ ਦਾ ਖਾਣਾ ਮਿਲ ਰਿਹਾ ਹੈ | ਇਹ ਵੀ ਕਿ ਉਸ ਦਾ ਭਾਰ 28 ਕਿੱਲੋ ਘੱਟ ਹੋਇਆ, ਦੇ ਉਲਟ ਭਾਰ 8 ਕਿੱਲੋ ਵਧਿਆ ਹੈ |
ਸੰਬੰਧਿਤ ਨਿਯਮਾਂ ਅਨੁਸਾਰ ਜੈਨ ਨੂੰ ਭੋਜਨ ਮੁਹੱਈਆ ਕਰਵਾਉਣ ਦੇ ਆਦੇਸ਼
ਦਿੱਲੀ ਦੀ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜੈਨ ਨੂੰ ਉਸ ਦੇ ਧਾਰਮਿਕ ਵਰਤ ਦੌਰਾਨ ਸੰਬੰਧਿਤ ਨਿਯਮਾਂ ਮੁਤਾਬਿਕ ਭੋਜਨ ਮੁਹੱਈਆ ਕਰਵਾਇਆ ਜਾਏ | ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਇਹ ਹੁਕਮ ਜਾਰੀ ਕਰਦਿਆਂ ਜੇਲ੍ਹ ਅਧਿਕਾਰੀਆਂ ਨੂੰ ਭਲਕੇ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ, ਜਿਸ 'ਚ ਜੈਨ ਨੂੰ ਪਿਛਲੇ ਛੇ ਮਹੀਨਿਆਂ 'ਚ ਦਿੱਤੇ ਗਏ ਖਾਣੇ ਦੇ ਵੇਰਵੇ ਸ਼ਾਮਿਲ ਕੀਤੇ ਜਾਣ |
ਜੈਨ ਵਲੋਂ ਵਾਇਰਲ ਵੀਡੀਓਜ਼ 'ਤੇ ਰੋਕ ਲਗਾਉਣ ਦੀ ਅਪੀਲ
ਸਤੇਂਦਰ ਜੈਨ ਨੇ ਵਾਇਰਲ ਵੀਡੀਓਜ਼ ਨੂੰ ਲੈ ਕੇ ਦਿੱਲੀ ਦੀ ਇਕ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਮੀਡੀਆ ਨੂੰ ਜੇਲ੍ਹ ਦੇ ਅੰਦਰੋਂ ਕੋਈ ਵੀ ਫੁਟੇਜ ਚਲਾਉਣ ਤੋਂ ਰੋਕੇ | ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਜੈਨ ਦੀ ਪਟੀਸ਼ਨ 'ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਤੇ ਭਲਕੇ ਤੱਕ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ, ਜਦੋਂ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ |
ਰਿਜ਼ਾਰਟ ਵਰਗੀਆਂ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ ਜੈਨ-ਮੀਨਾਕਸ਼ੀ ਲੇਖੀ
ਕੇਂਦਰੀ ਮੰਤਰੀ ਤੇ ਭਾਜਪਾ ਆਗੂ ਮੀਨਾਕਸ਼ੀ ਲੇਖੀ ਨੇ ਕੇਜਰੀਵਾਲ ਤੇ ਸਤੇਂਦਰ ਜੈਨ ਸਮੇਤ ਆਮ ਆਦਮੀ ਪਾਰਟੀ 'ਤੇ ਹਮਲਾ ਕੀਤਾ | ਲੇਖੀ ਨੇ ਵਿਅੰਗ ਕਰਦੇ ਹੋਏ ਕਿਹਾ ਕਿ 'ਆਪ' ਦੇ ਪਾਪ ਧੋਂਦੇ-ਧੋਂਦੇ 'ਯਮੁਨਾ' ਵੀ ਮੈਲੀ ਹੋ ਗਈ ਹੈ | ਜੈਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੇਖੀ ਨੇ ਕਿਹਾ ਕਿ ਇਹ 'ਆਪ' ਦੇ ਉਹੀ ਵਿਅਕਤੀ ਹਨ ਜੋ ਦੂਜੀਆਂ ਸਿਆਸੀ ਪਾਰਟੀਆਂ 'ਤੇ ਚਿੱਕੜ ਸੁੱਟਦੇ ਸਨ, ਪਰ ਹੁਣ ਜੇਲ੍ਹ 'ਚ ਸਤੇਂਦਰ ਜੈਨ ਇਕ ਜਬਰ ਜਨਾਹ ਦੇ ਦੋਸ਼ੀ ਕੋਲੋਂ ਮਸਾਜ ਕਰਵਾ ਰਹੇ ਹਨ ਤੇ ਹਰ ਤਰ੍ਹਾਂ ਦੀ ਸਹੂਲਤ ਲੈ ਰਹੇ ਹਨ, ਜਿਵੇਂ ਕਿਸੇ ਰਿਜ਼ਾਰਟ ਵਿਚ ਰਹਿ ਰਹੇ ਹਨ |

ਆਸਾਮ 'ਚ ਜੰਗਲਾਤ ਦਫ਼ਤਰ ਨੂੰ ਲਾਈ ਅੱਗ-ਦੋ ਵਾਹਨ ਵੀ ਸਾੜੇ

ਗੁਹਾਟੀ, 23 ਨਵੰਬਰ (ਏਜੰਸੀ)-ਮੇਘਾਲਿਆ ਦੇ ਪਿੰਡ ਵਾਸੀਆਂ ਦੇ ਇਕ ਸਮੂਹ ਨੇ ਆਸਾਮ ਦੇ ਪੱਛਮੀ ਕਾਰਬੀ ਐਂਗਲੌਂਗ ਜ਼ਿਲ੍ਹੇ 'ਚ ਇਕ ਜੰਗਲਾਤ ਦਫ਼ਤਰ 'ਚ ਭੰਨਤੋੜ ਕੀਤੀ ਤੇ ਅੱਗ ਲਗਾ ਦਿੱਤੀ | ਦੋਵਾਂ ਰਾਜਾਂ ਦੀ ਹੱਦ ਨਾਲ ਇਕ ਵਿਵਾਦਿਤ ਖੇਤਰ 'ਚ ਹੋਈ ਹਿੰਸਾ ਦੌਰਾਨ ਛੇ ਲੋਕਾਂ ...

ਪੂਰੀ ਖ਼ਬਰ »

ਤਾਂਤਰਿਕ ਪਿਓ ਵਲੋਂ ਬੇਟੀ ਤੇ ਉਸ ਦੇ ਪ੍ਰੇਮੀ ਦਾ ਬੇਰਿਹਮੀ ਨਾਲ ਕਤਲ

ਜੈਪੁਰ, 23 ਨਵੰਬਰ (ਏਜੰਸੀ)-ਉਦੈਪੁਰ ਜ਼ਿਲ੍ਹੇ ਦੇ ਕੇਲਾ ਬਾਵੜੀ 'ਚ ਇਕ ਤਾਂਤਰਿਕ ਪਿਓ ਵਲੋਂ ਅਣਖ ਖ਼ਾਤਰ ਆਪਣੀ ਧੀ ਤੇ ਉਸ ਦੇ ਪ੍ਰੇਮੀ ਦਾ ਬੇਰਿਹਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦਿਲ ਦਹਿਲਾਉਣ ਵਾਲੀ ਘਟਨਾ 'ਚ ਤਾਂਤਰਿਕ ਨੇ ਨਿਰਵਸਤਰ ਜੋੜੇ ਦਾ ਕਤਲ ਕਰਨ ...

ਪੂਰੀ ਖ਼ਬਰ »

ਐਨ.ਆਈ.ਏ. ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਕਰੇਗੀ ਪੁੱਛਗਿੱਛ

ਚੰਡੀਗੜ੍ਹ, 23 ਨਵੰਬਰ (ਪੀ. ਟੀ. ਆਈ.)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਗੈਂਗਸਟਰ ਲਾਰੈਂਸ ਬਿਸ਼ਨੋਈ, ਜੋ ਇਸ ਸਮੇਂ ਪੰਜਾਬ ਦੀ ਬਠਿੰਡਾ ਜੇਲ੍ਹ 'ਚ ਬੰਦ ਹੈ, ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰੇਗੀ | ਪੰਜਾਬ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਐਨ. ਆਈ. ਏ. ...

ਪੂਰੀ ਖ਼ਬਰ »

ਅੱਤਵਾਦ ਖੇਤਰੀ ਤੇ ਵਿਸ਼ਵ ਸੁਰੱਖਿਆ ਲਈ ਵੱਡਾ ਖਤਰਾ-ਰਾਜਨਾਥ ਸਿੰਘ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੰਤਰਰਾਸ਼ਟਰੀ ਤੇ ਸਰਹੱਦ ਪਾਰ ਦੇ ਅੱਤਵਾਦ ਨੂੰ ਖੇਤਰੀ ਤੇ ਵਿਸ਼ਵ ਸੁਰੱਖਿਆ ਲਈ ਸਭ ਤੋਂ ਵੱਡਾ ਖਤਰਾ ਦੱਸਦਿਆਂ ਇਸ ਦੇ ਮੁਕਾਬਲੇ ਲਈ ਤੁਰੰਤ ਤੇ ਵਿਸ਼ਵ-ਵਿਆਪੀ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ...

ਪੂਰੀ ਖ਼ਬਰ »

ਅਗਨੀ-3 ਮਿਜ਼ਾਈਲ ਦਾ ਸਫਲ ਪ੍ਰੀਖਣ

ਭੁਵਨੇਸ਼ਵਰ, 23 ਨਵੰਬਰ (ਪੀ. ਟੀ. ਆਈ.)-ਭਾਰਤ ਨੇ ਓਡੀਸ਼ਾ ਤੱਟ ਤੋਂ ਏ. ਪੀ. ਜੇ. ਅਬਦੁਲ ਕਲਾਮ ਟਾਪੂ ਤੋਂ 'ਇੰਟਰਮੀਡੀਏਟ ਰੇਂਜ ਬੈਲਿਸਟਿਕ ਮਿਜ਼ਾਈਲ ਅਗਨੀ-3' ਦਾ ਸਫਲਤਾਪੂਰਵਕ ਸਿਖਲਾਈ ਪ੍ਰੀਖਣ ਕੀਤਾ ਗਿਆ | ਡੀ. ਆਰ. ਡੀ. ਓ. ਨੇ ਇਕ ਅਧਿਕਾਰਤ ਬਿਆਨ 'ਚ ਕਿਹਾ ਕਿ ਸਫਲ ਪ੍ਰੀਖਣ ...

ਪੂਰੀ ਖ਼ਬਰ »

ਇਸਰੋ ਵਲੋਂ ਆਰ.ਐਚ.200 ਸਾਊਾਡਿੰਗ ਰਾਕੇਟ ਲਾਂਚ

ਬੈਂਗਲੁਰੂ, 23 ਨਵੰਬਰ (ਪੀ. ਟੀ. ਆਈ.)-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਬਹੁਮੁਖੀ ਸਾਊਾਡਿੰਗ ਰਾਕੇਟ ਆਰ.ਐਚ.200 ਨੇ ਥੰਬਾ (ਤਿਰੂਵਨੰਤਪੁਰਮ) ਦੇ ਤੱਟਾਂ ਤੋਂ ਲਗਾਤਾਰ 200ਵਾਂ ਸਫਲ ਲਾਂਚ ਕੀਤਾ | ਇਸਰੋ ਨੇ ਇਸ ਨੂੰ ਇਤਿਹਾਸਕ ਪਲ ਕਰਾਰ ਦਿੱਤਾ ਹੈ | ਇਸ ਨੂੰ ਸਾਬਕਾ ...

ਪੂਰੀ ਖ਼ਬਰ »

ਆਨੰਦ ਬੋਸ ਨੇ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਲਿਆ ਹਲਫ਼

ਕੋਲਕਾਤਾ, 23 ਨਵੰਬਰ (ਏਜੰਸੀ)- ਸਾਬਕਾ ਨੌਕਰਸ਼ਾਹ ਤੇ 1977 ਆਈ.ਏ.ਐਸ. ਕਾਡਰ ਦੇ ਕੇਰਲ ਬੈਚ ਦੇ ਅਧਿਕਾਰੀ ਸੀ.ਵੀ. ਆਨੰਦ ਬੋਸ ਨੇ ਇਥੇ ਰਾਜ ਭਵਨ ਵਿਖੇ ਸਾਧਾਰਨ ਸਮਾਗਮ ਦੌਰਾਨ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਸਹੁੰ ਚੁੱਕ ਲਈ | ਕਲਕੱਤਾ ਹਾਈਕੋਰਟ ਦੇ ਚੀਫ਼ ਜਸਟਿਸ ਪ੍ਰਕਾਸ਼ ...

ਪੂਰੀ ਖ਼ਬਰ »

'ਭਾਰਤ ਜੋੜੋ ਯਾਤਰਾ' ਮੱਧ ਪ੍ਰਦੇਸ਼ 'ਚ ਦਾਖ਼ਲ

ਬੋਦਰਲੀ (ਮੱਧ ਪ੍ਰਦੇਸ਼), 23 ਨਵੰਬਰ (ਏਜੰਸੀ)- ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ 'ਚ 'ਭਾਰਤ ਜੋੜੋ' ਯਾਤਰਾ ਬੁੱਧਵਾਰ ਸਵੇਰੇ ਗੁਆਂਢੀ ਮਹਾਰਾਸ਼ਟਰ ਤੋਂ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲੇ ਦੇ ਬੋਦਰਲੀ ਪਿੰਡ 'ਚ ਦਾਖਲ ਹੋ ਗਈ | ਮਹਾਰਾਸ਼ਟਰ ਕਾਂਗਰਸ ਦੇ ...

ਪੂਰੀ ਖ਼ਬਰ »

ਕਾਂਗਰਸ ਮਾਡਲ ਦਾ ਅਰਥ ਹੈ ਜਾਤੀਵਾਦ ਤੇ ਫੁੱਟ ਪਾਊ ਵੋਟ ਬੈਂਕ ਦੀ ਰਾਜਨੀਤੀ-ਮੋਦੀ

ਮੇਹਸਾਨਾ (ਗੁਜਰਾਤ)/ਨਵੀਂ ਦਿੱਲੀ, 23 ਨਵੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 'ਕਾਂਗਰਸ ਮਾਡਲ' ਦਾ ਅਰਥ ਹੈ ਜਾਤੀਵਾਦ ਤੇ ਲੋਕਾਂ 'ਚ ਫੁੱਟ ਪੈਦਾ ਕਰਨ ਵਾਲੀ ਵੋਟ ਬੈਂਕ ਦੀ ਰਾਜਨੀਤੀ, ਜਿਸ ਨੇ ਗੁਜਰਾਤ ਤੇ ਪੂਰੇ ਦੇਸ਼ ਨੂੰ 'ਬਰਬਾਦ' ਕਰ ਦਿੱਤਾ ...

ਪੂਰੀ ਖ਼ਬਰ »

ਸ਼ਰਧਾ ਨੇ ਪੁਲਿਸ ਨੂੰ ਕਿਹਾ ਸੀ ਕਿ ਆਫ਼ਤਾਬ ਮੇਰੀ ਹੱਤਿਆ ਕਰ ਕੇ ਟੁਕੜੇ-ਟੁਕੜੇ ਕਰ ਦੇਵੇਗਾ

ਮੁੰਬਈ/ਨਵੀਂ ਦਿੱਲੀ, 23 ਨਵੰਬਰ (ਏਜੰਸੀ)- ਬੀਤੇ ਦਿਨੀਂ ਆਪਣੇ ਲਿਵ-ਇਨ ਸਾਥੀ ਹੱਥੋਂ ਮਾਰੀ ਗਈ ਸ਼ਰਧਾ ਵਾਕਰ ਨੇ 23 ਨਵੰਬਰ 2020 ਨੂੰ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਆਫ਼ਤਾਬ 'ਤੇ ਮਾਰਕੁੱਟ ਕਰਨ ਤੇ ਦੁਰਵਿਵਹਾਰ ਦੇ ਦੋਸ਼ ਲਗਾਉਂਦਿਆ ਖਦਸ਼ਾ ਪ੍ਰਗਟ ਕੀਤਾ ਸੀ ਕਿ ...

ਪੂਰੀ ਖ਼ਬਰ »

ਗੁਜਰਾਤ 'ਚ ਕੇਜਰੀਵਾਲ ਨੂੰ ਆਪਣੇ ਉਮੀਦਵਾਰ ਵੀ ਲੁਕੋ ਕੇ ਰੱਖਣੇ ਪਏ

ਅਹਿਮਦਾਬਾਦ ਤੋਂ ਅਨਿਲ ਜੈਨ ਆਮ ਆਦਮੀ ਪਾਰਟੀ ਦਾਅਵਾ ਕਰ ਰਹੀ ਹੈ ਕਿ ਕਾਂਗਰਸ ਅਤੇ ਹੋਰ ਦਲਾਂ ਦੇ ਵਿਧਾਇਕਾਂ-ਸੰਸਦ ਮੈਂਬਰਾਂ ਨੂੰ ਭਾਜਪਾ ਭਾਵੇਂ ਖਰੀਦ ਲੈਂਦੀ ਹੈ, ਪਰ ਉਸ ਦੇ ਕਿਸੇ ਵੀ ਨੇਤਾ ਨੂੰ ਨਹੀਂ ਖਰੀਦ ਸਕਦੀ ਹੈ ਅਤੇ ਨਾ ਡਰਾ ਧਮਕਾ ਕੇ ਉਸ ਨੂੰ ਆਪਣੇ ਨਾਲ ...

ਪੂਰੀ ਖ਼ਬਰ »

ਦਿੱਲੀ 'ਚ ਨਸ਼ਾ ਛੁਡਾਊ ਕੇਂਦਰ ਤੋਂ ਪਰਤੇ ਨੌਜਵਾਨ ਵਲੋਂ ਮਾਤਾ-ਪਿਤਾ, ਦਾਦੀ ਤੇ ਭੈਣ ਦੀ ਹੱਤਿਆ

ਨਵੀਂ ਦਿੱਲੀ, 23 ਨਵੰਬਰ (ਏਜੰਸੀ)-ਦਿੱਲੀ 'ਚ ਇਕ ਨਸ਼ਾ-ਛੁਡਾਊ ਕੇਂਦਰ ਤੋਂ ਕੁਝ ਦਿਨ ਪਹਿਲਾਂ ਪਰਤੇ ਇਕ ਨਸ਼ੇੜੀ ਨੌਜਵਾਨ ਕੇਸ਼ਵ (25) ਨੇ ਦੱਖਣ-ਪੱਛਮ ਦਿੱਲੀ ਦੇ ਪਾਲਮ ਇਲਾਕੇ 'ਚ ਆਪਣੇ ਮਾਤਾ-ਪਿਤਾ, ਦਾਦੀ ਤੇ ਭੈਣ ਦੀ ਹੱਤਿਆ ਕਰ ਦਿੱਤੀ ਹੈ | ਇਕ ਪੁਲਿਸ ਅਧਿਕਾਰੀ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX