ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਜਗਰਾਓਂ

ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਰਾਣਾ ਦਾ ਤਖ਼ਤਾ ਪਲਟਣ ਦੀ ਅੰਦਰਖ਼ਾਤੇ ਚੱਲੀ ਆਉਂਦੀ ਵਿਊਾਤਬੰਦੀ ਨੇਪਰੇ ਚੜ੍ਹਨ ਦੇ ਆਸਾਰ

ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)-ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਦਾ ਤਖ਼ਤ ਪਲਟਣ ਲਈ ਪਿਛਲੇ ਲੰਬੇ ਸਮੇਂ ਤੋਂ ਅੰਦਰਖ਼ਾਤੇ ਹੁੰਦੀ ਆ ਰਹੀ ਵਿਊਾਤਬੰਧੀ ਨੇਪਰੇ ਚੜ੍ਹਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਦੋ ਤਿਹਾਈ ਮੈਬਰਾਂ, ਜਿਨ੍ਹਾਂ 'ਚ ਨਗਰ ਕੌਂਸਲ 'ਤੇ ਕਾਬਜ਼ ਧਿਰ ਕਾਂਗਰਸ ਦੇ ਵੀ ਬਹੁਗਿਣਤੀ ਮੈਂਬਰ ਸ਼ਾਮਿਲ ਹਨ, ਉਨ੍ਹਾਂ ਵਲੋਂ ਇਕਮੱਤ ਹੁੰਦਿਆਂ ਪ੍ਰਧਾਨ ਜਤਿੰਦਰਪਾਲ ਸਿੰਘ ਰਾਣਾ ਵਿਰੁੱਧ ਬੇਭਰੋਸਗੀ ਦਾ ਮਤਾ ਦੇਣ ਦੀ ਤਿਆਰੀ ਕਰ ਲਈ ਗਈ ਹੈ ਤੇ ਪ੍ਰਧਾਨ ਨੂੰ ਹਟਾਉਣ ਲਈ ਸਰਗਰਮ ਕੌਂਸਲਰਾਂ ਨੂੰ ਇਥੋਂ ਦੀ 'ਆਪ' ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਵੀ ਸਰਪ੍ਰਸਤੀ ਦਿੱਤੀ ਜਾ ਰਹੀ ਹੈ | ਇਥੇ ਜਿਕਰਯੋਗ ਹੈ ਕਿ ਨਗਰ ਕੌਂਸਲ ਜਗਰਾਉਂ 'ਤੇ ਕਾਬਜ਼ ਚੱਲੀ ਆ ਰਹੀ ਧਿਰ ਕਾਂਗਰਸ ਦੇ ਕੁੱਲ 23 ਮੈਂਬਰਾਂ 'ਚੋਂ 17 ਮੈਂਬਰ ਜੇਤੂ ਰਹੇ ਸਨ ਤੇ ਦੋ ਆਜ਼ਾਦ ਮੈਂਬਰਾਂ, ਜਿਨ੍ਹਾਂ 'ਚ ਕੌਂਸਲਰ ਹਿਮਾਂਸ਼ੂ ਮਲਿਕ ਅਤੇ ਮਹਿਲਾ ਕੌਂਸਲਰ ਕਵਿਤਾ ਕੱਕੜ ਵਲੋਂ ਵੀ ਜਿੱਤ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਣਾ ਨੂੰ ਹਮਾਇਤ ਦੇਣ ਨਾਲ ਕਾਂਗਰਸ ਦੇ ਪ੍ਰਧਾਨ ਦੀ ਉਸ ਸਮੇਂ ਸਥਿਤੀ ਬਹੁਤ ਮਜ਼ਬੂਤ ਬਣ ਗਈ ਸੀ, ਪਰ ਉਸ ਸਮੇਂ ਵੀ ਅੰਦਰਖ਼ਾਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਦੇ ਨੇੜਲੇ ਰਿਸ਼ਤੇਦਾਰ ਜਤਿੰਦਰਪਾਲ ਸਿੰਘ ਰਾਣਾ ਨੂੰ ਪ੍ਰਧਾਨਗੀ ਪਦ 'ਤੇ ਜਾਣ ਤੋਂ ਰੋਕਣ ਲਈ ਕਈ ਕਾਂਗਰਸੀ ਕੌਂਸਲਰਾਂ ਨੇ ਜ਼ੋਰ ਅਜ਼ਮਾਈ ਕੀਤੀ ਸੀ, ਪਰ ਉਸੇ ਸਮੇਂ ਸਾਬਕਾ ਮੰਤਰੀ ਆਸ਼ੂ ਦੇ ਜ਼ੋਰ ਅੱਗੇ ਇਨ੍ਹਾਂ ਕੌਂਸਲਰਾਂ ਨੂੰ ਆਖ਼ਰ ਰਾਣਾ ਦੀ ਪ੍ਰਧਾਨਗੀ ਲਈ ਹਾਂ 'ਚ ਹਾਂ ਮਿਲਾਉਣੀ ਪਈ ਸੀ | ਪੰਜਾਬ ਵਿਚ ਸਰਕਾਰ ਬਦਲਦਿਆਂ ਹੀ ਇਨ੍ਹਾਂ ਕੌਂਸਲਰਾਂ ਨੇ ਅਕਾਲੀ ਕੌਂਸਲਰ ਸਮੇਤ ਆਜ਼ਾਦ ਜਿੱਤੇ ਹੋਰ ਕੌਂਸਲਰਾਂ ਨੂੰ ਨਾਲ ਲੈ ਕੇ ਮੁੜ ਸਰਗਰਮੀ ਆਰੰਭ ਦਿੱਤੀ ਸੀ ਤੇ ਹੁਣ ਪ੍ਰਧਾਨ ਦੇ ਵਿਰੋਧ 'ਚ ਦੋ ਤਿਹਾਈ ਮੈਂਬਰਾਂ, ਜਿਨ੍ਹਾਂ 'ਚ ਵਿਧਾਇਕਾ ਬੀਬੀ ਮਾਣੂੰਕੇ ਦੀ ਵੋਟ ਨੂੰ ਵੀ ਗਿਣਿਆ ਜਾ ਰਿਹਾ, ਇਕ ਪਾਸੇ ਖੜੇ ਹੋ ਗਏ ਹਨ ਤੇ ਦੇਰ ਸ਼ਾਮ ਪ੍ਰਧਾਨ ਵਿਰੋਧੀ ਗਰੁੱਪ 'ਚ ਸ਼ਾਮਿਲ ਇਕ ਕੌਂਸਲਰ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਪ੍ਰਧਾਨ ਰਾਣਾ ਵਿਰੁੱਧ ਬੇਭਰੋਸਗੀ ਦਾ ਮਤਾ ਮਿਤੀ 24 ਨਵੰਬਰ ਨੂੰ ਹੀ ਦਿੱਤਾ ਜਾ ਰਿਹਾ ਤੇ ਗੁਜਰਾਤ ਚੋਣਾਂ 'ਚੋਂ ਬੀਬੀ ਮਾਣੂੰਕੇ ਦੇ ਵਿਹਲੇ ਹੋਣ ਤੋਂ ਬਾਅਦ ਨਗਰ ਕੌਂਸਲ ਨੂੰ ਨਵਾਂ ਪ੍ਰਧਾਨ ਵੀ ਦੇਣ ਦੀ ਅੰਦਰਖ਼ਾਤੇ ਤਿਆਰੀ ਹੋ ਗਈ ਹੈ | ਭਾਵੇਂ ਨਗਰ ਕੌਂਸਲ ਜਗਰਾਉਂ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਰਾਣਾ ਨੂੰ ਕੌਂਸਲਰਾਂ ਦੇ ਬਹੁ-ਗਿਣਤੀ ਮੈਬਰਾਂ ਵਲੋਂ ਹਟਾਉਣ ਦੀ ਤਿਆਰੀ ਸਿੱਖਰ ਤੱਕ ਪੁੱਜ ਗਈ ਹੈ, ਪਰ ਰਾਣਾ ਵਲੋਂ ਨਗਰ ਕੌਂਸਲ 'ਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤੇ ਲੰਬੇ ਸਮੇਂ ਬਾਅਦ ਨਗਰ ਕੌਂਸਲ ਨੂੰ ਨਸੀਬ ਹੋਏ ਅਜਿਹੇ ਪ੍ਰਧਾਨ, ਜਿਸ ਵਲੋਂ ਸਰਕਾਰੀ ਕੰਮਾਂ 'ਚ ਖੁਦ ਕਮਿਸ਼ਨ ਨਾ ਲੈਣ ਤੇ ਇਸ ਮੁੱਦੇ ਨੂੰ ਲੈ ਕੇ ਨਗਰ ਕੌਂਸਲ ਪ੍ਰਸਾਸ਼ਨ 'ਤੇ ਨੱਥ ਪਾਉਣ ਕਰਕੇ ਸ਼ਹਿਰੀਆਂ 'ਚ ਪ੍ਰਧਾਨ ਰਾਣਾ ਆਧਾਰ ਜ਼ਰੂਰ ਮਜ਼ਬੂਤ ਨਜ਼ਰ ਆ ਰਿਹਾ, ਪਰ ਪ੍ਰਧਾਨ ਦੇ ਵਿਰੋਧ 'ਚ ਤੁਰੇ ਕਾਂਗਰਸੀ ਕੌਂਸਲਰਾਂ ਦਾ ਇਕ ਇਹ ਵੱਡਾ ਰੋਸ ਵੀ ਹੈ ਕਿ ਪ੍ਰਧਾਨ ਰਾਣਾ ਹਮੇਸ਼ਾ ਡਿਕਟੇਟਰ ਵਜੋਂ ਵਿਚਰਦਾ ਆ ਰਿਹਾ ਤੇ ਹੋਰ ਕੌਂਸਲਰਾਂ ਦੀ ਸੁਣਵਾਈ ਨਹੀਂ ਹੁੰਦੀ ਤੇ ਨਾ ਹੀ ਵਾਰਡਾਂ ਦੇ ਕੰਮ |
ਅੱਜ ਦੀ ਮੀਟਿੰਗ ਪ੍ਰਧਾਨ ਨੇ ਕੀਤੀ ਮੁਲਤਵੀ
ਨਗਰ ਕੌਂਸਲ ਜਗਰਾਉਂ ਦੀ ਮਿਤੀ 24 ਨਵੰਬਰ ਨੂੰ ਰੱਖੀ ਮੀਟਿੰਗ ਪ੍ਰਧਾਨ ਜਤਿੰਦਰਪਾਲ ਸਿੰਘ ਰਾਣਾ ਵਲੋਂ ਇਸੇ ਕਾਰਨ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ | ਭਾਵੇਂ ਮੀਟਿੰਗ ਮੁਲਤਵੀ ਕਰਕੇ ਮਿਤੀ 30 ਨਵੰਬਰ ਨੂੰ ਰੱਖਣ ਦੇ ਭੇਜੇ ਸੁਨੇਹੇ 'ਚ ਪ੍ਰਧਾਨ ਵਲੋਂ ਮੀਟਿੰਗ ਅੱਗੇ ਪਾਉਣ ਦਾ ਕੋਈ ਕਾਰਨ ਨਹੀਂ ਲਿਖਿਆ ਗਿਆ, ਪਰ ਵਿਰੋਧੀਆਂ ਵਲੋਂ ਮੀਟਿੰਗ ਰੱਦ ਕਰਨ ਦਾ ਮੁੱਖ ਕਾਰਨ ਪ੍ਰਧਾਨ ਕੋਲ ਮਤੇ ਪਾਸ ਕਰਨ ਲਈ ਬਹੁਮਤ ਨਾ ਹੋਣਾ ਹੀ ਮੰਨਿਆ ਜਾ ਰਿਹਾ |

ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵਲੋਂ ਕਈ ਅਪਰਾਧਿਕ ਘਟਨਾਵਾਂ ਦੇ ਦੋਸ਼ੀਆਂ ਦਾ ਖੁਲਾਸਾ

ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਹਰਜੀਤ ਸਿੰਘ ਵਲੋਂ ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਕਰਕੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਕਈ ਅਪਰਾਧਿਕ ਘਟਨਾਵਾਂ ਦੇ ਮਾਮਲਿਆਂ 'ਚ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਅਧਿਆਪਕ ਖ਼ਿਲਾਫ਼ ਦਾਖਾ ਪੁਲਿਸ ਵਲੋਂ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਭਗਵੰਤ ਮਾਨ ਦੀ 'ਆਪ' ਸਰਕਾਰ ਵਲੋਂ ਬੰਦੂਕ ਸੱਭਿਆਚਾਰ 'ਤੇ ਪਾਬੰਦੀ ਲਗਾ ਦਿੱਤੀ, ਫਿਰ ਵੀ ਕੁਝ ਅਣਜਾਣ ਲੋਕ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਅੱਜ ਵੀ ਵੀਡੀਓ ਪਾ ਰਹੇ ਹਨ, ਜਦ ਕਿ ਅਜਿਹਾ ਮਨਾਹੀ ਹੈ, ਭਾਵੇਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀ ਬਾਕਸਿੰਗ 'ਚ ਵੱਡੀ ਪ੍ਰਾਪਤੀ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈ ਗਈ 'ਅੰਤਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ' ਵਿਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੀਆਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਅੱਧੀ ਦਰਜਨ ਅਸਲਾ ਲਾਇਸੈਂਸ ਰੱਦ ਕਰਨ ਦੇ ਹੁਕਮ, ਫ਼ਿਲਹਾਲ ਪੜਤਾਲ ਜਾਰੀ

ਮਾਛੀਵਾੜਾ ਸਾਹਿਬ, 23 ਨਵੰਬਰ (ਮਨੋਜ ਕੁਮਾਰ)-ਸੂਬੇ ਦੀ ਪੁਲਿਸ ਲਈ ਵੱਡੀ ਸਿਰਦਰਦੀ ਬਣਦੇ ਜਾ ਰਹੇ ਗੰਨ ਕਲਚਰਲ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੂਬੇ ਦੇ ਹੋਰਨਾਂ ਥਾਣਿਆਂ ਵਾਂਗ ਫਿਲਹਾਲ ਮਾਛੀਵਾੜਾ ਥਾਣੇ ਵਿਚੋਂ ਕਰੀਬ ਅੱਧੀ ਦਰਜਨ ਅਸਲਾ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੀ ਬਰਸੀ ਮੌਕੇ ਕੀਤੇ ਐਲਾਨ ਨੂੰ ਮੁੱਖ ਮੰਤਰੀ ਮਾਨ ਨੇ ਪਹਿਨਾਇਆ ਅਮਲੀ ਜਾਮਾ

ਗੁਰੂਸਰ ਸੁਧਾਰ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਹਵਾਈ ਸੈਨਿਕ ਅੱਡਾ ਹਲਵਾਰਾ ਵਿਖੇ ਬਣ ਰਹੇ ਪ੍ਰਸਤਾਵਿਤ ਸਿਵਲ ਤੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਿਰਮਾਣ ਕਾਰਜਾਂ 'ਚ ਲੱਗੀਆਂ ਕੰਪਨੀਆਂ ਨੂੰ ਸੂਬੇ ਦੀ 'ਆਪ' ਸਰਕਾਰ ਵਲੋਂ ਪਿਛਲੇ ਸਮੇਂ ਅਦਾ ਕੀਤੀ ਜਾਣ ਵਾਲੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਵਲੋਂ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)-ਸਮੂਹ ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਸਹਿਯੋਗ ਨਾਲ ਹਲਕਾ ਦਾਖਾ ਦੇ ਪਿੰਡ ਪੁੜੈਣ 'ਚ ਵੱਡੇ ਇਨਾਮਾਂ ਨਾਲ ਕਰਵਾਏ ਜਾਣ ਵਾਲਾ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਤੋਂ ਸ਼ੁਰੂ ਹੋਇਆ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ 'ਚ ਮਾਰੀਆਂ ਮੱਲਾਂ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਆਪਣੀ 50ਵੀਂ ਵਰੇਗੰਢ ਮਨਾਉਂਦੇ ਹੋਏ ਪੰਜਾਬ ਭਰ ਦੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਏ ਗਏ | ਜਿਸ ਵਿਚ ਪੰਜਾਬ ਦੇ ਜ਼ਿਲ੍ਹਾ ਪੱਧਰ 'ਤੇ ਨਤੀਜੇ ਐਲਾਨੇ ...

ਪੂਰੀ ਖ਼ਬਰ »

ਮੇਜਰ ਸਿੰਘ ਮੁੱਲਾਂਪੁਰ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਜੋਧਾਂ, 23 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੇਜਰ ਸਿੰਘ ਮੁੱਲਾਂਪੁਰ ਨੂੰ ਕਾਂਗਰਸ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਚੁਣੇ ਜਾਣ 'ਤੇ ਹਲਕਾ ਦਾਖਾ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਕਾਂਗਰਸ ਪਾਰਟੀ ਜਨਰਲ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਰੈਲੀ 'ਚ ਪੁੱਜਣਗੇ-ਬੈਨੀਪਾਲ

ਜੋਧਾਂ, 23 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਵਲੋਂ 26 ਨਵੰਬਰ ਦੀ ਚੰਡੀਗੜ੍ਹ ਰੈਲੀ ਲਈ ਪਿੰਡਾਂ 'ਚ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ 'ਚ ਕਿਸਾਨ ਚੰਡੀਗੜ੍ਹ ਰੈਲੀ 'ਚ ਵਹੀਰਾਂ ਘੱਤ ਕੇ ਪੁੱਜਣਗੇ, ਉਕਤ ...

ਪੂਰੀ ਖ਼ਬਰ »

10 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਸਮਰਾਲਾ, 23 ਨਵੰਬਰ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸਥਾਨਕ ਬੌਂਦਲ ਰੋਡ ਦੇ ਵਸਨੀਕ ਇਕ ਘਰ ਵਿਚੋਂ ਚੋਰਾਂ ਵਲੋਂ ਲਗਪਗ 10 ਤੋਲੇ ਸੋਨੇ ਦੇ ਗਹਿਣੇ ਅਤੇ ਪੰਜ ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲਏ ਹਨ | ਕੱੁਝ ਹੋਰ ਕੀਮਤੀ ਸਾਮਾਨ ਵੀ ਚੋਰੀ ਕਰ ਲਿਆ ਗਿਆ ਹੈ | ਇਸ ਘਰ ਵਿਚ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਰਮਚਾਰੀਆਂ ਵਲੋਂ 'ਕਲਮ ਛੋੜ ਹੜਤਾਲ'

ਸਮਰਾਲਾ, 23 ਨਵੰਬਰ (ਕੁਲਵਿੰਦਰ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤ ਸੰਮਤੀਆਂ ਦੀ ਸੂਬਾ ਪੱਧਰੀ ਕਰਮਚਾਰੀਆਂ ਵੱਲੋਂ 22 ਤੋਂ 25 ਨਵੰਬਰ ਤੱਕ 'ਕਲਮ ਛੋੜ ਹੜਤਾਲ' ਸ਼ੁਰੂ ਕੀਤੀ ਗਈ ਜੋ ਕਿ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦੇ ਸੰਮਤੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਹਰ ...

ਪੂਰੀ ਖ਼ਬਰ »

ਰਾਏਕੋਟ ਵਿਖੇ ਸੰਤ ਬਾਬਾ ਜ਼ੋਰਾ ਸਿੰਘ ਬੱਧਨੀ ਵਾਲਿਆਂ ਦੇ 4 ਰੋਜ਼ਾ ਧਾਰਮਿਕ ਦੀਵਾਨ ਕੱਲ੍ਹ ਤੋਂ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਨੰਦ ਈਸ਼ਵਰ ਦਰਬਾਰ ਪੂਰਨ ਮਹਾਂਪੁਰਖ ਸੰਤ ਬਾਬਾ ਜ਼ੋਰਾ ਸਿੰਘ ਅਤੇ ਸੰਤ ਬਾਬਾ ਗੁਰਬਖਸ਼ ਸਿੰਘ ਬੱਧਨੀ ਕਲਾਂ ਵਾਲਿਆਂ ਦੇ 4 ਰੋਜ਼ਾ ਧਾਰਮਿਕ ਦੀਵਾਨ ਰਾਏਕੋਟ ...

ਪੂਰੀ ਖ਼ਬਰ »

ਹਲਕਾ ਪਾਇਲ ਅੰਦਰ ਅਫ਼ਸਰਸ਼ਾਹੀ ਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਨ ਦੀ ਪਿਰਤ ਪਾਉਣ - ਵਿਧਾਇਕ ਗਿਆਸਪੁਰਾ

ਮਲੌਦ, 23 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਅੰਦਰ ਅਫ਼ਸਰਸ਼ਾਹੀ ਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਨ ਦੀ ਪਿਰਤ ਪਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਤਰਫ਼ੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਮਾਛੀਵਾੜਾ ਸਾਹਿਬ, 23 ਨਵੰਬਰ (ਮਨੋਜ ਕੁਮਾਰ)-ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਫੋਰਟਿਸ ਹਸਪਤਾਲ ਤਰਫ਼ੋਂ ਵਿਸ਼ੇਸ਼ ਤੌਰ 'ਤੇ ਜਨਰਲ ਬਿਮਾਰੀਆਂ ਅਤੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ¢ ਜਿਸ ਵਿਚ ਹਸਪਤਾਲ ਦੇ ...

ਪੂਰੀ ਖ਼ਬਰ »

ਵਿਧਾਇਕ ਸੌਂਧ ਨੇ ਕਾਮਰਸ ਬਲਾਕ ਦਾ ਕੀਤਾ ਉਦਘਾਟਨ

ਈਸੜੂ, 23 ਨਵੰਬਰ (ਬਲਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਕਾਮਰਸ ਬਲਾਕ ਦਾ ਉਦਘਾਟਨ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਦੁਆਰਾ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਪ੍ਰਤੀ ਨੀਤੀਆਂ ਦਾ ਜ਼ਿਕਰ ਕੀਤਾ ¢ ...

ਪੂਰੀ ਖ਼ਬਰ »

ਔਰਤ ਸਕਤੀਕਰਨ ਸੈੱਲ ਨੂੰ ਸਰਿਤਾ ਫੌਰਜਿੰਗਜ਼, ਦੋਰਾਹਾ ਵਲੋਂ ਸੈਨੇਟਰੀ ਪੈਡਜ਼ ਵੈਂਡਿੰਗ ਮਸ਼ੀਨ ਦਾਨ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ, ਖੰਨਾ ਦੇ ਔਰਤ ਸ਼ਕਤੀਕਰਨ ਸੈਲ ਨੂੰ ਸਰਿਤਾ ਫੌਰਜਿੰਗਜ਼ ਲਿਮਟਿਡ, ਦੋਰਾਹਾ ਦੇ ਐੱਮ. ਡੀ. ਅਨਿਲ ਜੈਨ ਵੱਲੋਂ ਸੈਨਟਰੀ ਪੈਡਜ਼ ਵੈਂਡਿੰਗ ਮਸ਼ੀਨ ਦਾਨ ਕੀਤੀ ਗਈ ¢ ਇਹ ਜਾਣਕਾਰੀ ਦਿੰਦਿਆਂ ਔਰਤ ਸ਼ਕਤੀਕਰਨ ਸੈਲ ਦੇ ...

ਪੂਰੀ ਖ਼ਬਰ »

ਪਿੰਡ ਸ਼ੰਕਰ ਵਿਖੇ ਬੀ. ਡੀ. ਪੀ. ਓ. ਡੇਹਲੋਂ ਵਲੋਂ ਪਾਰਕ ਦੀ ਆਰੰਭਤਾ

ਡੇਹਲੋਂ, 23 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡਾਂ ਨੂੰ ਨਵੀਂ ਨੁਹਾਰ ਦੇਣ ਸੰਬੰਧੀ ਬਲਾਕ ਡੇਹਲੋਂ ਅਧੀਨ ਪੈਂਦੇ ਪਿੰਡ ਸ਼ੰਕਰ ਵਿਖੇ ਆਧੁਨਿਕ ਤਕਨੀਕਾਂ ਨਾਲ ਬਣਨ ਜਾ ਰਹੇ ਕਰੀਬ ਡੇਢ ਏਕੜ 'ਚ ਪਾਰਕ ਦੀ ਆਰੰਭਤਾ ਬੀ. ਡੀ. ਪੀ. ਓ. ਡੇਹਲੋਂ ਸਿਮਰਤ ਕੌਰ ਵਲੋਂ ਕਰਵਾਈ ...

ਪੂਰੀ ਖ਼ਬਰ »

ਘਲੋਟੀ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ

ਰਾੜਾ ਸਾਹਿਬ, 23 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਚੰਡੀਗੜ੍ਹ 'ਚ ਵੱਡਾ ਇਕੱਠ ਕਰਨ ਦਾ ਜੋ ਸੱਦਾ ਦਿੱਤਾ ਗਿਆ ਹੈ | ਇਸ ਨੂੰ ਸਫ਼ਲ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਜ ਪਿੰਡ ਘਲੋਟੀ ਵਿਖੇ ਬਲਾਕ ਕਨਵੀਨਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੁਪਾਲੋਂ ਵਿਖੇ 'ਵਹਿੰਗੀ' ਨੁੱਕੜ ਨਾਟਕ ਖੇਡਿਆ

ਬੀਜਾ, 23 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੁਪਾਲੋਂ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਅਤੇ ਟੈਲੀਵਿਜ਼ਨ ਦੇ ਵਿਦਿਆਰਥੀਆਂ ਬਲਜਿੰਦਰ ਸਿੰਘ ਅਤੇ ਸਤਨਾਮ ਸਿੰਘ ਨੇ ਨੁੱਕੜ ਨਾਟਕ 'ਵਹਿੰਗੀ' ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀਂ 6ਵੀਂ ਪਿੰਡ ਲਿੱਤਰ ਵਿਖੇ ਮੱਸਿਆ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਿਕ ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀਂ 6ਵੀਂ ਪਿੰਡ ਲਿੱਤਰ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਧਾਰਮਿਕ ਸਮਾਗਮ ਦੌਰਾਨ ਸੰਗਤਾਂ ਸਵੇਰ ਸਮੇਂ ਤੋਂ ਹੀ ਗੁਰੂ ਘਰ ਵਿਖੇ ਨਤਮਸਤਕ ਹੋਣ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਦੀ ਸਪਲਾਈ ਦਿਨ ਸਮੇਂ ਦੇਣ ਦੀ ਮੰਗ

ਜਗਰਾਉਂ, 23 ਨਵੰਬਰ (ਗੁਰਦੀਪ ਸਿੰਘ ਮਲਕ)-ਕਿਸਾਨ ਬਚਾਓ ਮੋਰਚਾ (ਇੰਟਰਨੈਸ਼ਨਲ ਪੰਥਕ ਦਲ) ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਮਲਕ ਸਮੇਤ ਖੇਤਰ ਦੇ ਕਿਸਾਨਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਮਨਮਾਨੀਆਂ ਕਰਨ ਦੇ ਦੋਸ਼ ਲਾਉਂਦੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰਾਂ ਦਾ ਕਾਫ਼ਲਾ 26 ਨੂੰ ਜਾਵੇਗਾ ਚੰਡੀਗੜ੍ਹ

ਚੌਂਕੀਮਾਨ, 23 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਕਲਾਂ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਮਾ: ਮਨਮੋਹਨ ਸਿੰਘ, ਜਸਵੰਤ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜਗਰਾਉਂ ਦਾ ਜੱਚਾ-ਬੱਚਾ ਹਸਪਤਾਲ ਸਫ਼ਲਤਾ ਨਾਲ ਚੱਲਣ ਦਾ ਦਾਅਵਾ

ਜਗਰਾਉਂ, 23 ਨਵੰਬਰ (ਗੁਰਦੀਪ ਸਿੰਘ ਮਲਕ)-ਸਿਵਲ ਹਸਪਤਾਲ ਜਗਰਾਉਂ 'ਚ ਨਵੇਂ ਬਣੇ ਜੱਚਾ-ਬੱਚਾ ਹਸਪਤਾਲ, ਜਿਸ ਦਾ ਉਦਘਾਟਨ 22 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ ਸੀ | ਉਹ ਸਫ਼ਲਤਾਪੂਰਵਕ ਤਰੀਕੇ ਨਾਲ ਚੱਲ ਰਿਹਾ ਹੈ | ਇਸ ਦਾ ਦਾਅਵਾ ਅੱਜ ਜਗਰਾਉਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਨਮਾਨਿਤ

ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਮੈਨੇਜਰ ਤੇ ਸਮੁੱਚੀ ਟੀਮ, ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ ਸਮੇਤ ਕਾਉਂਕੇ ਨਗਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੋਹਰੀ ਸੰਸਥਾ ਬਣੀ ਹੋਈ ਹੈ | ਪਿਛਲੇ ਦਿਨੀਂ ਹੋਈਆ ਅਥਲੈਟਿਕਸ ਜ਼ਿਲ੍ਹਾ ਖੇਡਾਂ ਵਿਚ ਸਕੂਲ ਦੇ ...

ਪੂਰੀ ਖ਼ਬਰ »

ਹੈਂਡਬਾਲ ਟੂਰਨਾਮੈਂਟ 'ਚ ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਅੰਡਰ-19 ਲੜਕੀਆਂ ਨੇ ਜਿੱਤਿਆ ਸੋਨ ਤਗਮਾ

ਚੌਂਕੀਮਾਨ, 23 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਕੂਲ ਵਿਚ ਖੇਡਾਂ ਵਿਦਿਆਰਥੀਆਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨ ਵਿਚ ਮੱਦਦ ਕਰਦੀਆਂ ਹਨ | ਇਹ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਯੋਗਤਾਵਾਂ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਦੇ ਜੀਵਨ ...

ਪੂਰੀ ਖ਼ਬਰ »

ਮਾ: ਰਾਜਿੰਦਰ ਸਿੰਘ ਬੋਪਾਰਾਏ ਨੇ ਪੈਨ ਪੈਸੀਫਿਕ ਆਸਟ੍ਰੇਲੀਆ ਖੇਡਾਂ 'ਚ ਜਿੱਤੇ ਦੋ ਸੋਨ ਤਗਮੇ

ਚੌਂਕੀਮਾਨ, 23 ਨਵੰਬਰ (ਤੇਜਿੰਦਰ ਸਿੰਘ ਚੱਢਾ)-ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਖੇ ਪਿਛਲੇ ਦਿਨੀਂ ਬਾਰ੍ਹਵੀਆਂ ਪੈਨ ਪੈਸੇਫਿਕ ਵਰਲਡ ਮਾਸਟਰ ਖੇਡਾਂ 2022 ਹੋਈਆਂ | ਇਸ ਚੈਂਪੀਅਨਸ਼ਿਪ ਵਿਚ ਭਾਗ ਲੈਂਦਿਆਂ ਕਸਬਾ ਸਿੱਧਵਾਂ ਬੇਟ ਦੇ ਜੰਮਪਲ ਸੇਵਾਮੁਕਤ ਮਾ: ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀ ਵਿਦਿਆਰਥਣ ਨਵਜੋਤ ਕੌਰ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ

ਚੌਂਕੀਮਾਨ, 23 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਨੇ ਜਿੱਥੇ ਵਿੱਦਿਅਕ ਖੇਤਰ ਵਿਚ ਨਾਮਣਾ ਖੱਟਿਆ ਹੈ, ਉੱਥੇ ਖੇਡਾਂ ਅਤੇ ਹੋਰ ਖੇਤਰਾਂ ਵਿਚ ਵੀ ਮੋਹਰੀ ਰਿਹਾ ਹੈ | ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਸੜਕ ਦਾ ਰੁਕਿਆ ਕੰਮ ਹੋਇਆ ਸ਼ੁਰੂ

ਹਠੂਰ, 23 ਨਵੰਬਰ (ਜਸਵਿੰਦਰ ਸਿੰਘ ਛਿੰਦਾ)-'ਅਜੀਤ' ਵਲੋਂ ਹਠੂਰ ਇਲਾਕੇ ਦੀਆਂ ਟੁੱਟੀਆਂ ਸੜਕਾਂ ਸੰਬੰਧੀ ਪਿਛਲੇ ਦਿਨੀਂ 'ਲੋਕ ਮਸਲੇ' ਤਹਿਤ ਪ੍ਰਕਾਸ਼ਿਤ ਕੀਤਾ ਸੀ | ਜਿਸ ਦਾ ਅਸਰ ਅੱਜ ਦੇਖਣ ਨੂੰ ਮਿਲਿਆ | ਝੋਰੜਾਂ ਤੋਂ ਨਾਨਕਸਰ ਨੂੰ ਜਾਂਦੀ 18 ਫੁੱਟੀ ਸੜਕ ਦਾ ਅਧੂਰਾ ਪਿਆ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਵਧੀਆ ਬੈਂਡ ਪ੍ਰਾਪਤ ਕੀਤੇ

ਜਗਰਾਉਂ, 23 ਨਵੰਬਰ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਦੀਆਂ ਸੇਵਾਵਾਂ ਵਧੀਆ ਤਰੀਕੇ ਨਾਲ ਨਿਭਾ ਰਹੀ ਹੈ | ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਲਾਲ ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ...

ਪੂਰੀ ਖ਼ਬਰ »

ਦਾਖਾ ਮੁੱਲਾਂਪੁਰ ਸਰਕਾਰੀ ਹਸਪਤਾਲ 'ਚ ਦਰੱਖ਼ਤਾਂ ਦੀ ਕਟਾਈ ਨੂੰ ਲੈ ਕੇ ਜੰਗਲਾਤ ਵਿਭਾਗ ਹਰਕਤ 'ਚ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਣ ਹੇਠ ਰਕਬਾ ਵਧਾਉਣ ਦੀ ਗੱਲ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ 1.20 ਕਰੋੜ ਬੂਟੇ ਲਗਾਉਣ ...

ਪੂਰੀ ਖ਼ਬਰ »

ਆਪ ਸਰਕਾਰ ਦੀ ਸਿੱਖਿਆ ਨੀਤੀ 'ਚ ਫ਼ੈਸਲੇ ਲੈਣ ਪ੍ਰਤੀ ਢਿੱਲੀ ਕਾਰਗੁਜ਼ਾਰੀ

ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)-ਸੂਬੇ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆ 'ਚੋਂ ਸਿੱਖਿਆ ਦਾ ਮਿਆਰ ਉੱਚਾ ਚੱੁਕਣ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਵਾਅਦੇ ਖੋਖਲੇ ਨਜ਼ਰ ਆ ਰਹੇ ਹਨ | ਜਿਸ ਦੀ ਮਿਸ਼ਾਲ ...

ਪੂਰੀ ਖ਼ਬਰ »

ਹਲਕਾ ਦਾਖਾ ਮੁੱਲਾਂਪੁਰ 'ਚ ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਦਾ ਸਨਮਾਨ

ਮੁੱਲਾਂਪੁਰ-ਦਾਖਾ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਐਲਾਨੀ ਸੂਚੀ ਵਿਚ ਲੁਧਿਆਣਾ ਦਿਹਾਤੀ ਜ਼ਿਲ੍ਹੇ ਲਈ ਮੇਜਰ ਸਿੰਘ ਮੁੱਲਾਂਪੁਰ ਨੂੰ ਪ੍ਰਧਾਨ ਲਗਾਏ ਜਾਣਾ ਜ਼ਿਲ੍ਹੇ ਵਿਚ ਵੱਖੋ-ਵੱਖ ...

ਪੂਰੀ ਖ਼ਬਰ »

ਲਾਪਰਾਂ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ 'ਤੇ ਨਾਂਅ ਰੌਸ਼ਨ ਕੀਤਾ

ਰਾੜਾ ਸਾਹਿਬ, 23 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਪੱਧਰੀ ਹੋ ਰਹੇ ਖੇਡ ਮੁਕਾਬਲਿਆਂ 'ਚ ਪਿੰਡ ਲਾਪਰਾਂ ਦੇ ਸ਼ਹੀਦ ਮੇਜਰ ਸਿੰਘ ਸਰਕਾਰ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਮਹਿਕ ਘੁੱਕ ਅਤੇ ਰਮਨਦੀਪ ਕੌਰ ਨੇ ਸਕੂਲ ਦੇ ਪੀ. ਟੀ. ਆਈ. ਅਧਿਆਪਕ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਕਈ ਕੇਸਾਂ 'ਚ ਲੋੜੀਂਦੇ ਮੁਲਜ਼ਮ ਜੱਸੇ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ

ਮਾਛੀਵਾੜਾ ਸਾਹਿਬ, 23 ਨਵੰਬਰ (ਮਨੋਜ ਕੁਮਾਰ)-ਕਰੀਬ ਅੱਧੀ ਦਰਜਨ ਦੇ ਆਸ ਪਾਸ ਦਰਜ ਵੱਖ ਵੱਖ ਮੁਕੱਦਮਿਆਂ ਵਿਚੋਂ ਬੇਹੱਦ ਚਰਚਾ ਵਿਚ ਰਹੇ ਚਾਰ ਕੁਇੰਟਲ ਭੁੱਕੀ ਦੇ ਕੇਸ ਵਿਚ ਕਾਫ਼ੀ ਸਮੇਂ ਤੋਂ ਲੋੜੀਂਦਾ ਮੁਲਜ਼ਮ ਜਸਦੇਵ ਸਿੰਘ ਜੱਸਾ ਨੇ ਅਖੀਰ ਬੁੱਧਵਾਰ ਨੂੰ ਮਾਨਯੋਗ ...

ਪੂਰੀ ਖ਼ਬਰ »

ਪੰਜਾਬ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਮੋਹਣ ਸਿੰਘ ਨੇ ਜਿੱਤੇ 2 ਤਗਮੇ

ਕੁਹਾੜਾ, 23 ਨਵੰਬਰ (ਸੰਦੀਪ ਸਿੰਘ ਕੁਹਾੜਾ)-ਪੰਜਾਬ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਦੇ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਦੋ ਰੋਜ਼ਾ 43ਵੀਂ ਪੰਜਾਬ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਗਈ | ਜਿਸ ਵਿਚ ਪੰਜਾਬ ਐਂਡ ਸਿੰਧ ...

ਪੂਰੀ ਖ਼ਬਰ »

ਏ. ਐੱਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਡਿਜੀਟਲ ਮਾਰਕੀਟਿੰਗ 'ਤੇ ਇਕ ਮਹਿਮਾਨ ਭਾਸ਼ਨ ਕਰਵਾਇਆ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਵਿਖੇ ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ ਕੰਪਨੀ ਲਿਮਟਿਡ ਦੁਆਰਾ ਡਿਜੀਟਲ ਮਾਰਕੀਟਿੰਗ 'ਤੇ ਮਹਿਮਾਨ ਭਾਸ਼ਣ ਕਰਵਾਇਆ ਗਿਆ | ਜਿਸ ਦਾ ਮੁੱਖ ਵਿਸ਼ਾ 'ਸਕਸ਼ਮ-ਸਟਾਰ ਹੈਲਥ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਚੰਗੀਆਂ ਕਦਰਾਂ ਕੀਮਤਾਂ ਦੇ ਗਿਆਨ ਸੰਬੰਧੀ ਸਮਾਰੋਹ

ਡੇਹਲੋਂ, 23 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ 'ਚ ਰੱਖਦਿਆਂ ਪਿ੍ੰਸੀਪਲ ਬਿਪਨ ਸੇਠੀ ਦੀ ਅਗਵਾਈ ਹੇਠ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ¢ ਇਸ ਸਮੇਂ ਸ੍ਰੀ ਸਹਿਜ ਪਾਠ ਸੇਵਾ ...

ਪੂਰੀ ਖ਼ਬਰ »

ਸਕੂਲੀ ਸਿੱਖਿਆ ਬੀ. ਐਮ., ਡੀ. ਐਮ., ਲੋੜ ਤੋਂ ਵੱਧ ਪ੍ਰੀਖਿਆਵਾਂ ਤੇ ਵਿਸ਼ਾ ਮੇਲਿਆਂ 'ਚ ਉਲਝੀ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਅੰਮਿ੍ਤਸਰ ਦੀ ਪ੍ਰਧਾਨਗੀ ਵਿਚ ਹੋਈ ¢ ਇਸ ਮੌਕੇ ਅਮਨ ਸ਼ਰਮਾ, ਬਲਰਾਜ ਸਿੰਘ ਬਾਜਵਾ ਅਤੇ ...

ਪੂਰੀ ਖ਼ਬਰ »

ਬਰਮਾਲੀਪੁਰ ਸਕੂਲ ਦੇ ਬੱਚਿਆਂ ਨੇ ਲਾਇਆ ਸਾਇੰਸ ਸਿਟੀ ਕਪੂਰਥਲਾ ਦਾ ਟੂਰ

ਪਾਇਲ, 23 ਨਵੰਬਰ (ਰਾਜਿੰਦਰ ਸਿੰਘ)-ਉੱਘੇ ਸਮਾਜ ਸੇਵੀ ਸਰਬਜੀਤ ਸਿੰਘ ਯੂ. ਐੱਸ. ਏ. ਦੇ ਯਤਨਾਂ ਸਦਕਾ ਸਰਕਾਰੀ ਮਿਡਲ ਸਕੂਲ ਬਰਮਾਲੀਪੁਰ ਦੇ ਬੱਚਿਆਂ ਨੇ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਲਾਇਆ¢ ਸਰਬਜੀਤ ਸਿੰਘ ਤੂਰ ਵਲੋਂ ਆਪਣੇ ਖਰਚੇ ਤੇ ਬੱਚਿਆਂ ਲਈ ਭੇਜੀ ਬੱਸ ਸਵੇਰੇ ...

ਪੂਰੀ ਖ਼ਬਰ »

ਕੇਨਰਾ ਬੈਂਕ ਨੇ ਆਈ. ਟੀ. ਆਈ. (ਇਸਤਰੀ) ਖੰਨਾ ਦੀਆਂ ਸਿਖਿਆਰਥਣਾਂ ਨੂੰ ਵੰਡੀਆਂ ਕਿੱਟਾਂ

ਖੰਨਾ, 23 ਨਵੰਬਰ (ਮਨਜੀਤ ਸਿੰਘ ਧੀਮਾਨ)-ਸਥਾਨਕ ਜੀ. ਟੀ. ਰੋਡ ਬੁੱਲੇਪੁਰ ਸਥਿਤ ਆਈ. ਟੀ. ਆਈ. (ਇਸਤਰੀ) ਵਿਖੇ ਹੋਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੇਨਰਾ ਬੈਂਕ ਅਮਲੋਹ ਸ਼ਾਖ਼ਾ ਦੇ ਅਧਿਕਾਰੀਆਂ ਵਲੋਂ ਕਾਰਪੋਰੇਟ ਸੋਸ਼ਲ ਰਿਸਪਾਉਂਸੀਬਿਲਟੀ (ਸੀ. ਐੱਸ. ਆਰ.) ...

ਪੂਰੀ ਖ਼ਬਰ »

ਲਾਪਰਾਂ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ 'ਤੇ ਨਾਂਅ ਰੌਸ਼ਨ ਕੀਤਾ

ਰਾੜਾ ਸਾਹਿਬ, 23 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਪੱਧਰੀ ਹੋ ਰਹੇ ਖੇਡ ਮੁਕਾਬਲਿਆਂ 'ਚ ਪਿੰਡ ਲਾਪਰਾਂ ਦੇ ਸ਼ਹੀਦ ਮੇਜਰ ਸਿੰਘ ਸਰਕਾਰ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਮਹਿਕ ਘੁੱਕ ਅਤੇ ਰਮਨਦੀਪ ਕੌਰ ਨੇ ਸਕੂਲ ਦੇ ਪੀ. ਟੀ. ਆਈ. ਅਧਿਆਪਕ ਗੁਰਿੰਦਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX