ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਦਿਨਾ ਕੈਂਪ ਬੰਗਾ 'ਚ ਸ਼ੁਰੂ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ) - ਮੱਛੀ ਪਾਲਕ ਵਿਕਾਸ ਏਜੰਸੀ ਸ਼ਹੀਦ ਭਗਤ ਸਿੰਘ ਨਗਰ ਢੰਡੂਹਾ ਵਲੋਂ ਪੰਜਾਬ ਮੱਛੀ ਪਾਲਣ ਵਿਕਾਸ ਬੋਰਡ ਦੀ ਸਹਾਇਤਾ ਨਾਲ ਉਲੀਕਿਆ ਤਿੰਨ ਦਿਨਾਂ ਸਿਖਲਾਈ ਕੈਂਪ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਬੰਗਾ (ਸੰਮਤੀ ਹਾਲ) ਵਿਖੇ ਸ਼ੁਰੂ ਹੋ ਗਿਆ | ਸਹਾਇਕ ਪ੍ਰਾਜੈਕਟ ਅਫਸਰ ਹਰਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਅਮਰਦੀਪ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਕੀਤੀ | ਉਨ੍ਹਾਂ ਇਸ ਮੌਕੇ ਭਾਗੀਦਾਰਾਂ ਨੂੰ ਪੰਜਾਬ ਸਰਕਾਰ ਵਲੋਂ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਚਲਾਈਆਂ ਵੱਖ-ਵੱਖ ਸਬਸਿਡੀ ਸਕੀਮਾਂ ਦਾ ਲਾਭ ਲੈਣ ਲਈ ਆਖਿਆ | ਉਨ੍ਹਾਂ ਕਿਹਾ ਕਿ ਮੱਛੀ ਪਾਲਣ ਕਿੱਤਾ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਬਹੁਤ ਹੀ ਲਾਭਕਾਰੀ ਹੈ | ਮੱਛੀ ਪਾਲਣ ਅਫ਼ਸਰ, ਠਾਕੁਰ ਸਤਿਅਮ ਸਿੰਘ ਵਲੋਂ ਪੰਜਾਬ ਵਿੱਚ ਮੱਛੀ ਪਾਲਣ ਦੇ ਭਵਿੱਖ, ਮੱਛੀ ਦੀ ਖੁਰਾਕ ਅਤੇ ਮੱਛੀ ਦੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ | ਤੇਜਿੰਦਰ ਕੌਰ ਸੀਨੀਅਰ ਮੱਛੀ ਪਾਲਣ ਅਫਸਰ ਮੱਛੀ ਪੂੰਗ ਫਾਰਮ ਢੰਡੂਹਾ ਵਲੋਂ ਇੰਟੈਗ੍ਰੇਟਿਡ ਮੱਛੀ ਪਾਲਣ ਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਸਕੀਮ ਤਹਿਤ ਵੱਖ-ਵੱਖ ਪ੍ਰਾਜੈਕਟਾਂ ਅਤੇ ਉਨ੍ਹਾਂ 'ਤੇ ਦਿੱਤੀ ਜਾਂਦੀ ਸਬਸਿਡੀ ਦੀ ਵਿਸਥਾਰ ਵਿਚ ਜਾਣਕਾਰੀ ਦਿੱਤੀ | ਡਾ. ਕਮਲਦੀਪ ਸਿੰਘ ਸੰਘਾ ਪ੍ਰਾਜੈਕਟ ਡਾਇਰੈਕਟਰ ਆਤਮਾ ਖੇਤੀਬਾੜੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਤਮਾ ਸਕੀਮ ਤਹਿਤ ਮੱਛੀ ਪਾਲਣ ਕਿੱਤੇ ਨਾਲ ਜੁੜੀਆਂ ਲਾਭਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਡਾ. ਕੁਲਵਿੰਦਰ ਸਿੰਘ ਵੈਟਰਨਰੀ ਅਫਸਰ ਸਿਵਲ ਵੈਟਰਨਰੀ ਹਸਪਤਾਲ ਪਿੰਡ ਘੁੰਮਣ ਵਲੋਂ ਇੰਟੈਗਰੇਟਿਡ ਮੱਛੀ ਪਾਲਣ ਦੇ ਸੰਦਰਭ ਵਿਚ ਸੂਰ ਪਾਲਣ, ਮੁਰਗੀ ਪਾਲਣ ਅਤੇ ਬੱਕਰੀ ਪਾਲਣ ਬਾਰੇ ਜਾਣਕਾਰੀ ਦਿੱਤੀ | ਸਹਾਇਕ ਡਾਇਰੈਕਟਰ ਮੱਛੀ ਪਾਲਣ (ਸੇਵਾਮੁਕਤ) ਵਿਦਿਆ ਸਾਗਰ ਵਲੋਂ ਆਪਣੇ ਤਜ਼ਰਬੇ ਦੇ ਆਧਾਰ 'ਤੇ ਮੱਛੀ ਪਾਲਣ ਦੇ ਜਰੂਰੀ ਨੁਕਤੇ ਸਾਂਝੇ ਕੀਤੇ | ਸਹਾਇਕ ਪ੍ਰਾਜੈਕਟ ਅਫਸਰ ਹਰਿੰਦਰ ਸਿੰਘ ਬਾਵਾ ਵਲੋਂ ਅਗਾਂਹਵਧੂ ਮੱਛੀ ਪਾਲਕਾਂ ਦੀ ਮਿਸਾਲ ਦਿੰਦਿਆਂ ਸਿਖਲਾਈ ਕੈਂਪ 'ਚ ਮੌਜੂਦ ਸਾਰੇ ਸਿਖਿਆਰਥੀਆਂ ਨੂੰ ਵਾਤਾਵਰਨ ਸੁਰੱਖਿਅਤ ਮੱਛੀ ਪਾਲਣ ਕਰਨ ਅਤੇ ਵਿਭਾਗ ਦੀਆਂ ਸੇਵਾਵਾਂ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ | ਪ੍ਰੋਗਰਾਮ ਵਿਚ ਸਿਖਿਆਰਥੀਆਂ ਦੀ ਰਜਿਸਟਰੇਸ਼ਨ ਦੀ ਜਿੰਮੇਵਾਰੀ ਸ੍ਰੀਮਤੀ ਵਿਮਲਾ ਦੇਵੀ ਸੀਨਿਅਰ ਸਹਾਇਕ ਮੱਛੀ ਪੂੰਗ ਫਾਰਮ ਢੰਡੂਆ ਵਲੋਂ ਸਾਂਭੀ ਗਈ | ਇਸ ਮੌਕੇ ਹਰਸ਼ ਸ਼ਰਮਾ, ਮਲਕੀਤ ਸਿੰਘ, ਜੋਗਿੰਦਰ ਪਾਲ ਆਦਿ ਹਾਜ਼ਰ ਸਨ |

ਸਾਡੇ ਖ਼ੂਨ ਦੀ ਇਕ ਯੂਨਿਟ ਕਿਸੇ ਲਈ ਜ਼ਿੰਦਗੀ ਦਾ ਸੁਨੇਹਾ ਲਿਆ ਸਕਦਾ-ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ

ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸੰਤ ਗੁਰਮੇਲ ਸਿੰਘ ਮੈਮੋਰੀਅਲ ਹਸਪਤਾਲ, ਗੜ੍ਹੀ ਕਾਨੂੰਗੋਆ (ਬਲਾਚੌਰ) ਦੀ ਨਵੀਂ ਇਮਾਰਤ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਦੀ ਅੱਠਵੀਂ ਪਵਿੱਤਰ ਯਾਦ ਨੂੰ ਸਮਰਪਿਤ ਦੂਸਰਾ ਖ਼ੂਨਦਾਨ ਕੈਂਪ ਹਸਪਤਾਲ ਦੇ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਇੰਦਰਜੋਤ ਕੌਰ ਤੇ ਕਰਨ ਕੁਮਾਰ ਦੀ ਝੰਡੀ

ਬੰਗਾ, 23 ਨਵੰਬਰ (ਜਸਬੀਰ ਸਿੰਘ ਨੂਰਪੁਰ) - ਅਥਲੈਟਿਕਸ ਕਲੱਬ ਬੰਗਾ ਵਲੋਂ ਕੌਮੀਂ ਕੋਚ ਸਤਵੀਰ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਵੀਂ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ | ਸਿੱਖ ਨੈਸ਼ਨਲ ਕਾਲਜ ਬੰਗਾ ਦੀ ਗਰਾਊਾਡ ਵਿਚ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਪੰਜਾਬ ਦੇ ...

ਪੂਰੀ ਖ਼ਬਰ »

3 ਮੋਟਰਾਂ ਤੋਂ ਤਾਰਾਂ ਚੋਰੀ

ਸਮੁੰਦੜਾ, 23 ਨਵੰਬਰ (ਤੀਰਥ ਸਿੰਘ ਰੱਕੜ)- ਸਮੁੰਦੜਾ ਨੇੜਲੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਤਿੰਨ ਮੋਟਰਾਂ ਤੋਂ ਚੋਰਾਂ ਵਲੋਂ ਤਾਰਾਂ ਤੇ ਹੋਰ ਸਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆਂ ਗੁਰਮੱਖ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਘਾਗੋਂ ਮੁਕੰਦਪੁਰ, ਮਨਜੀਤ ...

ਪੂਰੀ ਖ਼ਬਰ »

26 ਦੀ ਰੈਲੀ 'ਚ ਖੇਤ ਮਜ਼ਦੂਰ ਵੱਡੀ ਗਿਣਤੀ 'ਚ ਪਹੁੰਚਣਗੇ - ਨੂਰਪੁਰੀ ਤੇ ਧਨੌਲਾ

ਬੰਗਾ, 23 ਨਵੰਬਰ (ਕਰਮ ਲਧਾਣਾ) - ਸੰਯੁਕਤ ਮੋਰਚੇ ਦੇ ਸੱਦੇ 'ਤੇ 26 ਨਵੰਬਰ ਨੂੰ ਦਿੱਲੀ ਮਜ਼ਦੂਰ ਕਿਸਾਨ ਮੋਰਚੇ ਦੀ ਦੂਜੀ ਵਰ੍ਹੇਗੰਢ ਮਨਾਉਣ ਲਈ ਦੇਸ਼ ਦੀਆਂ ਰਾਜਧਾਨੀਆਂ ਵਿਚ ਵੱਡੀਆਂ ਰੈਲੀਆਂ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ | ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਦੀ ਕੋਠੀ 'ਚ ਚੋਰੀ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਥਾਨਕ ਚੰਡੀਗੜ੍ਹ ਰੋੜ ਤੇ ਇਕ ਪ੍ਰਵਾਸੀ ਭਾਰਤੀ ਦੇ ਘਰ ਕਿਸੇ ਚੋਰ ਗਰੋਹ ਵਲੋਂ ਘਰ ਦਾ ਸਾਰਾ ਸਮਾਨ ਚੋਰੀ ਕਰ ਲਏ | ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਪ੍ਰਦੀਪ ਕੁਮਾਰ ਪੁੱਤਰ ਸਵ.ਬਖ਼ਸ਼ੀਸ਼ ...

ਪੂਰੀ ਖ਼ਬਰ »

ਸੰਮਤੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਚਾਇਤ ਸੰਮਤੀ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਮੂਹਰੇ ਦਿੱਤੇ ਧਰਨੇ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਗਰਭਵਤੀ ਔਰਤਾਂ ਦੀ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਗੰਭੀਰ-ਸਿਵਲ ਸਰਜਨ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ 'ਮਾਤਰੀ ਮੌਤ ਨਿਗਰਾਨੀ ਅਤੇ ਕਾਰਵਾਈ (ਐਮ.ਡੀ.ਐਸ.ਆਰ)' ਵਿਸ਼ੇ 'ਤੇ ਅੱਜ ਜ਼ਿਲ੍ਹਾ ਪੱਧਰੀ ਦੋ ਦਿਨਾ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋ ਗਈ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਮਿਲਣਗੀਆਂ ਬਿਨਾਂ ਫਾਰਮ ਭਰਿਆਂ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਰਾਜ ਦੇ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਆਸਾਨ ਬਣਾਉਣ ਦੇ ਮੰਤਵ ਨਾਲ 6 ਤਰ੍ਹਾਂ ਦੀਆਂ ਸੇਵਾਵਾਂ ਲਈ ਫਾਰਮ ਭਰਨ ਦੀ ਸ਼ਰਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਉਸਮਾਨਪੁਰ ਦੀ ਝੰਡੀ ਰਹੀ

ਉਸਮਾਨਪੁਰ, 23 ਨਵੰਬਰ (ਸੰਦੀਪ ਮਝੂਰ)- ਸਰਕਾਰੀ ਪ੍ਰਾਇਮਰੀ ਸਕੂਲ ਉਸਮਾਨਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਸ਼ਾਟ ਪੁੱਟ ਤੇ ਤੈਰਾਕੀ ਵਿਚ ਸੋਨ ਤਗਮੇ ਹਾਸਿਲ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ 'ਚ ਸਿਹਤ ਜਾਗਰੂਕਤਾ ਕੈਂਪ

ਸੰਧਵਾਂ, 23 ਨਵੰਬਰ (ਪ੍ਰੇਮੀ ਸੰਧਵਾਂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਦਵਿੰਦਰ ਢਾਡਾ ਦੀ ਅਗਵਾਈ ਹੇਠ ਮਕਸੂਦਪੁਰ ਸੂੰਢ ਦੇ ਸਿਹਤ ਕੇਂਦਰ 'ਚ ਠੰਢ ਦੇ ਮੌਸਮ ਵਿਚ ਨਵਜੰਮੇ ਬੱਚਿਆਂ ਦੀ ਦੇਖ ਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਪ੍ਰਕਾਸ਼ ਪੂਰਬ ਸੰਬੰਧੀ ਨੌਰਾ ਵਿਖੇ ਤੀਸਰੇ ਦਿਨ ਸਮਾਗਮ ਕਰਵਾਏ

ਪੱਲੀ ਝਿੱਕੀ, 23 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਰਾ ਵਿਖੇ ਸੰਤ ਬਾਬਾ ਸੇਵਾ ਸਿੰਘ ਖੇਡ ਸਟੇਡੀਅਮ 'ਚ ਗੁ: ਬਾਬਾ ਜਗਤ ਰਾਮ ਪਨਿਆਲੀ ਕਲਾ ਦੇ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ, ਸੰਤ ਬਾਬਾ ਸੁੱਚਾ ...

ਪੂਰੀ ਖ਼ਬਰ »

ਮੁਫ਼ਤ ਹੁਨਰ ਵਿਕਾਸ ਕੋਰਸਾਂ 'ਚ ਦਾਖਲਾ ਸ਼ੁਰੂ

ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ 'ਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਮੁਫ਼ਤ ਹੁਨਰ ਕੋਰਸਾਂ ਲਈ ਦਾਖਲਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਵਧੀਕ ਡਿਪਟੀ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਿ੍ਕਟ ਟੂਰਨਾਮੈਂਟ ਕਰਵਾਇਆ

ਕਾਠਗੜ੍ਹ, 23 ਨਵੰਬਰ (ਬਲਦੇਵ ਸਿੰਘ ਪਨੇਸਰ)- ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 14 ਸਾਲ ਤੱਕ ਦੇ ਛੋਟੇ ਬੱਚਿਆਂ ਦਾ ਇਕ ਦਿਨਾਂ ਕਿ੍ਕਟ ਟੂਰਨਾਮੈਂਟ ਵਾਰਸ ਪੰਜਾਬ ਦੇ ਜਥੇਬੰਦੀ ਤੇ ਪਿੰਡ ਜਮੀਤਗੜ੍ਹ ਪਨਿਆਲੀ ਖੁਰਦ ਦੀ ਸਮੂਹ ਸੰਗਤ ਵਲੋਂ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੱਛੀ ਪੂੰਗ ਫ਼ਾਰਮ ਢੰਡੂਹਾ ਵਿਖੇ ਵਿਸ਼ਵ ਮੱਛੀ ਪਾਲਣ ਦਿਵਸ ਮਨਾਇਆ

ਬੰਗਾ/ ਬਹਿਰਾਮ, 23 ਨਵੰਬਰ (ਜਸਬੀਰ ਸਿੰਘ ਨੂਰਪੁਰ, ਨਛੱਤਰ ਸਿੰਘ ਬਹਿਰਾਮ) - ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਵਿਸ਼ਵ ਮੱਛੀ ਪਾਲਣ ਦਿਵਸ ਮੱਛੀ ਪੂੰਗ ਫ਼ਾਰਮ ਢੰਡੂਹਾ ਵਿਖੇ ਕਿਸਾਨਾਂ 'ਚ ਮੱਛੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਝੋਟ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਜਿੱਤਿਆ ਸੋਨ ਤਗਮਾ

ਭੱਦੀ, 23 ਨਵੰਬਰ (ਨਰੇਸ਼ ਧੌਲ)- ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਮਝੋਟ ਦੀ ਬੈਡਮਿੰਟਨ ਟੀਮ ਨੇ ਗੋਲਡ ਮੈਡਲ ਜਿੱਤ ਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਮੁਖੀ ਬਲਵੀਰ ਕਟਾਰੀਆ ਨੇ ਦੱਸਿਆ ਕਿ ਬੈਡਮਿੰਟਨ ਦੀ ਟੀਮ ਵਿਚ ...

ਪੂਰੀ ਖ਼ਬਰ »

ਸੀ.ਪੀ.ਆਈ. (ਮਾਰਕਸਵਾਦੀ) ਦੀ ਜ਼ਿਲ੍ਹਾ ਜਨਰਲ ਬਾਡੀ ਦੀ ਮੀਟਿੰਗ ਹੋਈ

ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸੀ.ਪੀ.ਆਈ. (ਐਮ.) ਦੀ ਜ਼ਿਲ੍ਹਾ ਕਮੇਟੀ ਦੀ ਜਨਰਲ ਬਾਡੀ ਦੀ ਮੀਟਿੰਗ ਮੈਂਬਰ ਕਾਮਰੇਡ ਸਾਧੂ ਰਾਮ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਾਮਵਰ ਕਾਮਰੇਡ ਹਰਬੰਸ ਸਿੰਘ ਕੰਗਣਾ ਬੇਟ ਦੇ ਸਪੁੱਤਰ ਜਤਿੰਦਰ ਸਿੰਘ ਜਿਸ ਉੱਪਰ ਤੇ ...

ਪੂਰੀ ਖ਼ਬਰ »

ਹਰਮਨ ਲਸਾੜਾ ਬਣੇ ਮਨੁੱਖੀ ਅਧਿਕਾਰ ਮੰਚ ਦੇ ਬਲਾਕ ਚੇਅਰਮੈਨ

ਉੜਾਪੜ/ਲਸਾੜਾ, 23 ਨਵੰਬਰ (ਲਖਵੀਰ ਸਿੰਘ ਖੁੁਰਦ) - ਮਨੁੱਖੀ ਅਧਿਕਾਰ ਮੰਚ (ਰਜਿ) ਪੰਜਾਬ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੇ ਗ੍ਰਹਿ ਪਿੰਡ ਖੁਰਦ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਕੌਮੀ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਨਵਾਂ ਦਾਖਲਾ ਮੁਹਿੰਮ ਦੀ ਸ਼ੁਰੂਆਤ

ਔੜ/ਝਿੰਗੜਾਂ, 23 ਨਵੰਬਰ (ਕੁਲਦੀਪ ਸਿੰਘ ਝਿੰਗੜ)- ਸਰਕਾਰੀ ਪ੍ਰਾਇਮਰੀ ਸਕੂਲ ਝਿੰਗੜਾਂ ਵਿਖੇ ਸਕੂਲ ਮੁਖੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰ ਕੁਮਾਰ ਦੁਆਰਾ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਬੱਚਿਆਂ ਦੇ ਨਵੇਂ ਦਾਖ਼ਲੇ ਦੀ ...

ਪੂਰੀ ਖ਼ਬਰ »

ਥੋਪੀਆ ਸਕੂਲ 'ਚ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਭੱਦੀ, 23 ਨਵੰਬਰ (ਨਰੇਸ਼ ਧੌਲ)- ਬੱਚਿਆਂ ਦੇ ਸਰਬਪੱਖੀ ਵਿਕਾਸ 'ਚ ਖੇਡਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਖੇਡਾਂ ਤੰਦਰੁਸਤ ਸਰੀਰ ਬਣਾਉਣ ਦੇ ਨਾਲ-ਨਾਲ ਸਹਿਯੋਗ, ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਜਿਹੇ ਗੁਣਾਂ ਦਾ ਵਿਕਾਸ ਵੀ ਕਰਦੀਆਂ ਹਨ | ਇਹ ਪ੍ਰਗਟਾਵਾ ਰਣਜੀਤ ਸਿੰਘ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਸਮਾਗਮ

ਸੰਧਵਾਂ, 23 ਨਵੰਬਰ (ਪ੍ਰੇਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿੰ੍ਰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕਤਾ ਸਮਾਗਮ ਕਰਵਾਇਆ | ਵਿਦਿਆਰਥਣਾਂ ਨੇ ਪੁੱਤ ਵੰਡਾਉਣ ਜਮੀਨਾਂ ਤੇ ਧੀਆਂ ...

ਪੂਰੀ ਖ਼ਬਰ »

ਲੋਹਟਾਂ ਵਿਖੇ ਧਾਰਮਿਕ ਸਮਾਗਮ

ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਭਗਤ ਅਮਰ ਚੰਦ ਲੋਹਟਾਂ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਪਿੰਡ ਲੋਹਟ ਵਿਖੇ ਸਮਾਗਮ ਕਰਵਾਇਆ | ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਉਪਰੰਤ ...

ਪੂਰੀ ਖ਼ਬਰ »

ਸਾਂਝ ਕੇਂਦਰ ਪੋਜੇਵਾਲ ਵਿਖੇ ਪੁਲਿਸ ਹੈਲਪ ਲਾਈਨ ਸੰਬੰਧੀ ਸੈਮੀਨਾਰ

ਪੋਜੇਵਾਲ ਸਰਾਂ, 23 ਨਵੰਬਰ (ਨਵਾਂਗਰਾਈਾ)- ਪੁਲਿਸ ਸਾਂਝ ਕੇਂਦਰ ਪੋਜੇਵਾਲ ਵਿਖੇ ਅੱਜ ਸਾਂਝ ਕੇਂਦਰ ਇੰਚਾਰਜ ਏ.ਐੱਸ.ਆਈ. ਅਵਤਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਹੈਲਪ ਲਾਈਨ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੌਰਾਨ ਏ.ਐੱਸ.ਆਈ. ਅਵਤਾਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 28 ਨੂੰ

ਮਜਾਰੀ/ਸਾਹਿਬਾ, 23 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ (ਰਜਿ:) ਸੜੋਆ ਅਤੇ ਸ਼੍ਰੀ ਗੁਰੂ ਰਵਿਦਾਸ ਧਰਮ ਅਸਥਾਨ ਚਰਨ ਛੋਹ ਗੰਗਾ ਅੰਮਿ੍ਤ ਕੁੰਡ ਸ਼੍ਰੀ ਖੁਰਾਲਗੜ ਸਾਹਿਬ ਵਲੋਂ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਹਿਰਾਮ 'ਚ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਦਾ ਪੋਸਟਰ ਜਾਰੀ

ਬਹਿਰਾਮ, 23 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਅੰਮਿ੍ਤਬਾਣੀ ਦੀ ਛਤਰ ਛਾਇਆ ਹੇਠ ਤੇ ਸੰਤ ਨਰੰਜਣ ਦਾਸ ਗੱਦੀ ਨਸ਼ੀਨ ਡੇਰਾ ਬੱਲਾਂ ਦੀ ਸਰਪ੍ਰਸਤੀ ਵਿਚ ਸ੍ਰੀ ਗੁਰੂ ਰਵਿਦਾਸ ਮਿਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਬੰਗਾ ਵਿਖੇ ਬੱਬਰ ਅਕਾਲੀ ਲਹਿਰ ਦੇ ਸਥਾਪਨਾ ਦਿਵਸ ਸਮਾਗਮ ਸੰਬੰਧੀ ਮੀਟਿੰਗ

ਬੰਗਾ, 23 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਵੱਖ-ਵੱਖ ਧਾਰਮਿਕ, ਸਮਾਜਿਕ, ਕਿਸਾਨ ਜਥੇਬੰਦੀਆਂ ਤੇ ਸਮੂਹ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਚਰਨ ਕੰਵਲ ਜੀਂਦੋਵਾਲ ਬੰਗਾ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ 26 ਨਵੰਬਰ ਦਿਨ ਸਨਿਚਰਵਾਰ ...

ਪੂਰੀ ਖ਼ਬਰ »

ਸਪੈਸ਼ਲ ਸਕੂਲ ਦੇ ਬੱਚਿਆਂ ਨੇ ਸਪੈਸ਼ਲ ਉਲੰਪਿਕ ਵਿਚ 16 ਤਗਮੇ ਜਿੱਤੇ

ਨਵਾਂਸ਼ਹਿਰ, 23 ਨਵੰਬਰ (ਗੁਰਬਖਸ਼ ਸਿੰਘ ਮਹੇ)- ਨਰੋਆ ਪੰਜਾਬ ਸੰਸਥਾ ਦੇ ਮੁਖੀ ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਹੇਠ ਬੰਗਾ ਰੋਡ ਸਥਿਤ ਚੱਲ ਰਹੇ ਸਰਦਾਰ ਤਾਰਾ ਸਿੰਘ ਕਾਹਮਾ ਰੈੱਡਕਰਾਸ ਸਪੈਸ਼ਲ ਮਾਡਲ ਸਕੂਲ ਨਵਾਂਸ਼ਹਿਰ ਦੇ ਹੋਣਹਾਰ ਵਿਦਿਆਰਥੀਆਂ ਵਲੋਂ 23ਵੀਂ ...

ਪੂਰੀ ਖ਼ਬਰ »

ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਨਾਲ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ-ਭਾਈ ਨਾਗਰਾ

ਸੜੋਆ, 23 ਨਵੰਬਰ (ਨਾਨੋਵਾਲੀਆ)- ਪਵਿੱਤਰ ਅਸਥਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਪਿੰਡ ਦਿਆਲ ਵਿਖੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਮਾਗਮ ਕਰਵਾਏ | ਪ੍ਰਬੰਧਕ ਕਮੇਟੀ ਵਲੋਂ ਆਰੰਭੇ ਸ਼੍ਰੀ ਸਹਿਜ ਪਾਠ ਦੇ ...

ਪੂਰੀ ਖ਼ਬਰ »

ਲੋਧੀਪੁਰ 'ਚ ਮੁਫ਼ਤ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ ਲਗਾਇਆ

ਸਾਹਲੋਂ, 23 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਲੋਧੀਪੁਰ ਵਿਖੇ ਡਾਇਰੈਕਟਰ ਆਫ਼ ਆਯੁਰਵੈਦਿਕ ਪੰਜਾਬ ਡਾ. ਸ਼ਸ਼ੀ ਭੂਸ਼ਣ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਬਹਾਦਰ ਸਿੰਘ ਦੀ ਅਗਵਾਈ 'ਚ ਸਰਕਾਰੀ ਆਯੁਰਵੈਦਿਕ ...

ਪੂਰੀ ਖ਼ਬਰ »

ਡਾ. ਅੰਬੇਡਕਰ ਕਮੇਟੀ ਪੰਜਾਬ ਦੀ ਮੀਟਿੰਗ 27 ਨੂੰ - ਐਡਵੋਕੇਟ ਭੱਟੀ

ਸੰਧਵਾਂ, 23 ਨਵੰਬਰ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੀ ਮੀਟਿੰਗ 27 ਨਵੰਬਰ ਨੂੰ ਸਵੇਰੇ 10 ਵਜੇ ਕਮੇਟੀ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪਿੰਡਾਂ ਨੇੜੇ ਬਣੀਆਂ ਦਾਣਾ ਮੰਡੀਆਂ ਲੋਕਾਂ ਲਈ ਸਿਰਦਰਦੀ

ਬੰਗਾ, 23 ਨਵੰਬਰ (ਕਰਮ ਲਧਾਣਾ) - ਤਕਰੀਬਨ 4-5 ਦਹਾਕੇ ਪਹਿਲਾਂ ਪੰਜਾਬ ਸਰਕਾਰ ਦੇ ਮਹਿਕਮੇ ਮੰਡੀ ਬੋਰਡ ਨੇ ਪੇਂਡੂ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਦੇ ਨਜ਼ਦੀਕ ਹੀ ਮੰਡੀ ਦੀ ਸਹੂਲਤ ਦੇਣ ਲਈ ਪਿੰਡਾਂ ਵਿਚ ਦਾਣਾ ਮੰਡੀਆਂ ਦਾ ਨਿਰਮਾਣ ਕੀਤਾ ਸੀ | ਇਨ੍ਹਾਂ ਮੰਡੀਆਂ ਲਈ ...

ਪੂਰੀ ਖ਼ਬਰ »

ਪਿੰਡਾਂ ਨੇੜੇ ਬਣੀਆਂ ਦਾਣਾ ਮੰਡੀਆਂ ਲੋਕਾਂ ਲਈ ਸਿਰਦਰਦੀ

ਬੰਗਾ, 23 ਨਵੰਬਰ (ਕਰਮ ਲਧਾਣਾ) - ਤਕਰੀਬਨ 4-5 ਦਹਾਕੇ ਪਹਿਲਾਂ ਪੰਜਾਬ ਸਰਕਾਰ ਦੇ ਮਹਿਕਮੇ ਮੰਡੀ ਬੋਰਡ ਨੇ ਪੇਂਡੂ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਦੇ ਨਜ਼ਦੀਕ ਹੀ ਮੰਡੀ ਦੀ ਸਹੂਲਤ ਦੇਣ ਲਈ ਪਿੰਡਾਂ ਵਿਚ ਦਾਣਾ ਮੰਡੀਆਂ ਦਾ ਨਿਰਮਾਣ ਕੀਤਾ ਸੀ | ਇਨ੍ਹਾਂ ਮੰਡੀਆਂ ਲਈ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਭਾਸ਼ਨ ਮੁਕਾਬਲੇ ਕਰਵਾਏ

ਬਲਾਚੌਰ, 23 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਬਲਾਚੌਰ ਵਲੋਂ ਬੀ.ਏ.ਵੀ. ਸਕੂਲ ਬਲਾਚੌਰ ਵਿਖੇ ਭਾਸ਼ਣ ਮੁਕਾਬਲੇ ਕਰਵਾਏ | ਇਨ੍ਹਾਂ ਮੁਕਾਬਲਿਆਂ ਵਿਚ 10 ਦੇ ...

ਪੂਰੀ ਖ਼ਬਰ »

ਪੰਜਾਬ ਪਾਵਰਕਾਮ ਵਲੋਂ 'ਪਾਣੀ ਬਚਾਓ ਪੈਸਾ ਕਮਾਓ' ਸਕੀਮ ਅਧੀਨ ਮਾਹਲ ਖੁਰਦ 'ਚ ਕੈਂਪ

ਔੜ, 23 ਨਵੰਬਰ (ਜਰਨੈਲ ਸਿੰਘ ਖੁਰਦ)- ਬਲਾਕ ਔੜ ਅਧੀਨ ਪੈਂਦੇ ਪਿੰਡ ਮਾਹਲ ਖ਼ੁਰਦ ਵਿਖੇ ਪੀ.ਐੱਸ.ਪੀ.ਸੀ.ਐਲ. ਔੜ ਦੇ ਸਹਾਇਕ ਕਾਰਜਕਾਰੀ ਇੰਜ. ਪ੍ਰਵੇਸ਼ ਕੁਮਾਰ ਤਨੇਜਾ ਦੀ ਅਗਵਾਈ ਵਿਚ ਤੇ ਦਵਿੰਦਰ ਸਿੰਘ ਸਰਪੰਚ ਗ੍ਰਾਮ ਪੰਚਾਇਤ ਮਾਹਲ ਖ਼ੁਰਦ ਦੀ ਪ੍ਰਧਾਨਗੀ ਹੇਠ ਸਰਕਾਰ ...

ਪੂਰੀ ਖ਼ਬਰ »

ਸ੍ਰੀ ਝਲੂਰ ਧਾਮ ਵਿਖੇ ਸਾਲਾਨਾ ਸੰਤ ਸਮਾਗਮ ਅੱਜ ਤੋਂ-ਸਵਾਮੀ ਦਾਸਾ ਨੰਦ

ਭੱਦੀ, 23 ਨਵੰਬਰ (ਨਰੇਸ਼ ਧੌਲ)- ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਸੰਤ ਸਮਾਗਮ ਮੌਜੂਦਾ ਗੱਦੀ ਨਸ਼ੀਨ (ਸ੍ਰੀ ਝਲੂਰ ਧਾਮ) ਸਵਾਮੀ ਅੰਮਿ੍ਤਾ ਨੰਦ ਮਹਾਰਾਜ ਦੀ ਸਰਪ੍ਰਸਤੀ ਅਤੇ ਉਨ੍ਹਾਂ ਦੇ ਚੇਲੇ ਸਵਾਮੀ ਅਨੰਤਾ ਨੰਦ (ਰਾਮਜੀ) ਦੀ ਦੇਖ-ਰੇਖ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਨਿੱਜਰਪੁਰਾ ਟੋਲ ਪਲਾਜ਼ਾ 'ਤੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਜੰਡਿਆਲਾ ਗੁਰੂ, 23 ਨਵੰਬਰ (ਰਣਜੀਤ ਸਿੰਘ ਜੋਸਨ) - ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਿਕ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜੰਡਿਆਲਾ ਗੁਰੂ ਨਜਦੀਕ ਅੰਮਿ੍ਤਸਰ-ਦਿੱਲੀ ਮਾਰਗ ਨਿੱਜਰਪੁਰਾ ਟੋਲ ਪਲਾਜਾ 'ਤੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਨਾਲ ਪਾੜ੍ਹਾ ਜਾਨਵਰ ਦੀ ਮੌਕੇ 'ਤੇ ਹੋਈ ਮੌਤ

ਕੱਥੂਨੰਗਲ, 23 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)- ਅੱਜ ਸਥਾਨਕ ਕਸਬੇ ਦੇ ਕੋਲ ਟੋਲ ਪਾਲਜ਼ਾ ਵਲੋਂ ਅੰਮਿ੍ਤਸਰ ਨੂੰ ਆਉਂਦਿਆਂ ਨਵਾਂ ਨਹਿਰ (2) ਪੁਲ ਜੋ ਕਿ ਚਿਣਗੀ ਸ਼ਾਹ ਵਾਲੇ ਪਾਸਿਓਾ ਨਹਿਰ ਵੱਲ ਨੂੰ ਸੜਕ ਪਾਰ ਕਰ ਰਿਹੈ ਪਾੜ੍ਹਾ ਜਾਨਵਰ ਨੂੰ ਕਿਸੇ ਅਣਪਛਾਤੇ ਕਾਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪੰਜਾਬੀ ਮਹੀਨੇ ਸੰਬੰਧੀ ਸੈਮੀਨਾਰ ਕਰਵਾਇਆ

ਚਵਿੰਡਾ ਦੇਵੀ, 23 ਨਵੰਬਰ (ਸਤਪਾਲ ਸਿੰਘ ਢੱਡੇ)- ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਾਹ-2022 ਦੇ ਅੰਤਰਗਤ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਦੇ ਤੌਰ 'ਤੇ ...

ਪੂਰੀ ਖ਼ਬਰ »

ਕੇ.ਵੀ. ਪਬਲਿਕ ਸਕੂਲ ਨੰਗਲ ਪੰਨੂੰਆਂ ਵਿਖੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ

ਮਜੀਠਾ, 23 ਨਵੰਬਰ (ਮਨਿੰਦਰ ਸਿੰਘ ਸੋਖੀ)- ਇਥੋਂ ਨਾਲ ਲਗਦੇ ਕੇ.ਵੀ. ਪਬਲਿਕ ਸਕੂਲ ਨੰਗਲ ਪੰਨੂੰਆਂ ਵਿਖੇ ਸਕੂਲ ਦੇ ਪਿ੍ੰਸੀਪਲ ਪ੍ਰਭਜੋਤ ਕੌਰ ਚਿਮਨੀ ਦੀ ਅਗਵਾਈ ਵਿਚ ਸਕੂਲ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਵਲੋਂ ਇੱਕ ਲਾ-ਮਿਸਾਲ ਪ੍ਰਦਰਸ਼ਨੀ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੀਆਂ ਸੜਕਾਂ ਪਹਿਲ ਦੇ ਅਧਾਰ 'ਤੇ ਬਣਾਈਆਂ ਜਾਣਗੀਆਂ- ਕੈਬਨਿਟ ਮੰਤਰੀ ਧਾਲੀਵਾਲ

ਰਮਦਾਸ, 23 ਨਵੰਬਰ (ਜਸਵੰਤ ਸਿੰਘ ਵਾਹਲਾ)- ਪੇਂਡੂ ਵਿਕਾਸ ਅਤੇ ਪੰਚਾਇਤਾਂ, ਖੇਤੀਬਾੜੀ ਕਿਸਾਨ ਭਲਾਈ ਅਤੇ ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਦਾ ਰਮਦਾਸ ਪੁੱਜਣ 'ਤੇ ਆਪ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ: ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਸਮੱਸਿਆ ਦੇ ਹੱਲ ਕਰਨ ਅਤੇ ਡਿਜ਼ਾਇਨ ਸੋਚ ਬਾਰੇ ਵਰਕਸ਼ਾਪ

ਅੰਮਿ੍ਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਪਬਲਿਕ ਸਕੂਲ ਵਿਖੇ ਫੁੱਟਵੀਅਰ ਡਿਜ਼ਾਇਨ ਅਤੇ ਵਿਕਾਸ ਸੰਸਥਾ ਮੋਹਾਲੀ ਵਲੋਂ ਸਮੱਸਿਆ ਦੇ ਹੱਲ ਕਰਨ ਅਤੇ ਡਿਜ਼ਾਇਨ ਸੋਚ ਬਾਰੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਲਾ ਦੇ ਖੇਤਰ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਲਾ ਦੇ ਖੇਤਰ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਉਪਲਬੱਧੀਆਂ ਹਾਸਿਲ ਕੀਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀਮਤੀ ਆਂਚਲ ...

ਪੂਰੀ ਖ਼ਬਰ »

ਸ੍ਰੀ ਹਰੀਸ਼ ਪੁਰੀ ਮੈਮੋਰੀਅਲ ਟੇਬਲ ਟੈਨਿਸ ਟੂਰਨਾਮੈਂਟ ਸਮਾਪਤ

ਅੰਮਿ੍ਤਸਰ, 23 ਨਵੰਬਰ (ਗਗਨਦੀਪ ਸ਼ਰਮਾ)- ਜੇ. ਜੇ. ਐਸ. ਇਨੋਵੇਸ਼ਨ ਦੀ ਸਕਾਈਵਾਕ ਟੇਬਲ ਟੈਨਿਸ ਅਕੈਡਮੀ 'ਚ ਆਯੋਜਿਤ 2 ਰੋਜ਼ਾ ਸ੍ਰੀ ਹਰੀਸ਼ ਪੁਰੀ ਮੈਮੋਰੀਅਲ ਟੇਬਲ ਟੈਨਿਸ ਟੂਰਨਾਮੈਂਟ ਸੰਪੰਨ ਹੋ ਗਿਆ ਹੈ, ਜਿਸ ਵਿਚ ਸ਼ਹਿਰ ਦੇ ਤਕਰੀਬਨ 250 ਖਿਡਾਰੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਭਾਰਤ ਹਰ ਖੇਤਰ 'ਚ ਤਕਨੀਕ ਦੇ ਨਵੇਂ ਢੰਗ ਅਪਣਾ ਕੇ ਤੇਜ਼ੀ ਨਾਲ ਅੱਗੇ ਵੱਧ ਰਿਹਾ- ਡਾ. ਸੰਦੀਪ ਸ਼ਰਮਾ

ਅੰਮਿ੍ਤਸਰ, 23 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਖੇ ਸਾਇੰਸ ਫੈਸਟੀਵਲ ਦੇ ਤੀਸਰੇ ਅਤੇ ਆਖਰੀ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਸੰਦੀਪ ਸ਼ਰਮਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਡੀ.ਏ.ਵੀ ਦੇ ਕਾਰਤਿਕ ਤੇ ਰੋਨਿਤ ਨੇ ਸੋਨ ਤਗਮਾ ਜਿੱਤਿਆ

ਅੰਮਿ੍ਤਸਰ, 23 ਨਵੰਬਰ (ਗਗਨਦੀਪ ਸ਼ਰਮਾ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਹਾਥੀ ਗੇਟ ਦੇ ਕਾਰਤਿਕ ਸਭਰਵਾਲ ਤੇ ਰੋਨਿਤ ਮੱਟੂ ਨੇ 66ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਸੋਨ ਤਗਮਾ ਜਿੱਤਿਆ ਹੈ | ਪਿ੍ੰਸੀਪਲ ਅਜੇ ਬੇਰੀ ਨੇ ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਦੇ ਵਿਹੜੇ ...

ਪੂਰੀ ਖ਼ਬਰ »

ਤੁੰਗ ਢਾਬ ਨਾਲੇ ਵਿਰੁੱਧ ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕਾਂ ਦੇ ਸਹਿਯੋਗ ਨਾਲ ਰੋਸ ਪ੍ਰਦਰਸ਼ਨ

ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ) - ਗੁਰੂ ਨਗਰੀ ਵਿਚ ਵੱਗਦੇ ਜ਼ਹਿਰੀਲੇ ਨਾਲੇ ਕਾਰਨ ਲੋਕਾਂ ਦੇ ਹੋਣ ਵਾਲੇ ਜਾਨੀ ਅਤੇ ਆਰਥਿਕ ਨੁਕਸਾਨ ਵੱਲ ਸਰਕਾਰਾਂ ਦਾ ਧਿਆਨ ਦਿਵਾਉਣ ਅਤੇ ਉਨ੍ਹਾਂ ਦੀ ਕੁੰਭਕਰਨੀ ਨੀਂਦ ਤੋੜਣ ਲਈ ਸਮਾਜ ਸੇਵੀ ਸੰਸਥਾਵਾਂ ਅੰਮਿ੍ਤਸਰ ਵਿਕਾਸ ...

ਪੂਰੀ ਖ਼ਬਰ »

ਸਕੂਲੀ ਸਿੱਖਿਆ ਬੀ. ਐਮ., ਡੀ. ਐਮ, ਲੋੜ ਤੋਂ ਵੱਧ ਪ੍ਰੀਖਿਆਵਾਂ ਅਤੇ ਵਿਸ਼ਾ ਮੇਲਿਆਂ 'ਚ ਉਲਝੀ- ਅਮਨ ਸ਼ਰਮਾ

ਅੰਮਿ੍ਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਬੀ. ਐਮ, ਡੀ. ਐਮ, ਵਿਸ਼ਾ ਮੇਲਿਆਂ ਅਤੇ ਲੋੜ ਤੋਂ ਵੱਧ ਪ੍ਰੀਖਿਆਵਾਂ ਦੇ ਮੁੱਦੇ 'ਤੇ ਪ੍ਰਧਾਨ ਸੰਜੀਵ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਮਿ੍ਤਕ ਸਰੀਰ ਸਾਂਭਣ ਵਾਲੇ ਫਰੀਜ਼ਰ ਭੇਂਟ

ਅੰਮਿ੍ਤਸਰ, 23 ਨਵੰਬਰ (ਸਟਾਫ ਰਿਪੋਰਟਰ) - ਡਾ. ਐਸ. ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟਬਲ ਟਰੱਸਟ ਵਲੋਂ ਅੰਮਿ੍ਤਸਰ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਅਤੇ ਪਿੰਡ ਸਹਿੰਸਰਾ ਕਲਾਂ ਨੂੰ ਮਿ੍ਤਕ ਸਰੀਰ ਸਾਂਭਣ ਵਾਲੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਦੇ ਤਿੰਨ ਵਿਦਿਆਰਥੀਆਂ ਨੇ 'ਨੈਸ਼ਨਲ ਮੂਟ ਕੋਰਟ' ਮੁਕਾਬਲੇ 'ਚ ਕੀਤੀ ਸ਼ਿਰਕਤ

ਅੰਮਿ੍ਤਸਰ, 23 ਨਵੰਬਰ (ਜੱਸ)- ਖਾਲਸਾ ਕਾਲਜ ਆਫ ਲਾਅ ਦੇ ਬੀ.ਏ., ਐੱਲ.ਐੱਲ.ਬੀ. (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦੀ ਮੂਟ ਕੋਰਟ ਮੁਕਾਬਲੇ ਦੀ ਟੀਮ ਨੇ ਵਿਧਿਗਿਆ ਨੈਸ਼ਨਲ ਮੂਟ ਕੋਰਟ ਮੁਕਾਬਲੇ 'ਚ ਸ਼ਿਰਕਤ ਕੀਤੀ ਗਈ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ...

ਪੂਰੀ ਖ਼ਬਰ »

ਦਵਿੰਦਰ ਸਿੰਘ ਸੰਧੂ ਵਲੋਂ ਹਲਕਾ ਪੱਛਮੀ ਦੇ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ 200 ਪਰਿਵਾਰਾਂ ਨੂੰ ਸੋਲਰ ਲਾਈਟਾਂ ਵੰਡਣ ਦੀ ਸ਼ੁਰੂਆਤ

ਛੇਹਰਟਾ, 23 ਨਵੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵਲੋਂ ਐੱਸ.ਸੀ. ਭਾਈਚਾਰੇ ਲਈ ਸੋਲਰ ਲਾਈਟਾਂ ਸਕੀਮ ਤਹਿਤ ਹਲਕਾ ਪੱਛਮੀ ਦੇ ਵਾਸੀਆਂ ਨੂੰ ਅੱਜ ਕਰੀਬ 100 ਸੋਲਰ ਲਾਈਟਾਂ ਵੰਡਣ ਦੀ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਆਟੋ ਰਿਕਸ਼ਾ ਚਾਲਕਾਂ ਕਾਰਨ ਆਮ ਲੋਕਾਂ ਦਾ ਬਾਜ਼ਾਰਾਂ 'ਚੋਂ ਨਿਕਲਣਾ ਹੋਇਆ ਮੁਹਾਲ

ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ) - ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਦੇ ਮੇਨ ਬਾਜ਼ਾਰ ਵਿਚ ਆਟੋ ਚਾਲਕਾਂ ਵਲੋਂ ਗਲਤ ਤਰੀਕੇ ਨਾਲ ਆਪਣੇ ਆਟੋ ਲਗਾਉਣ ਕਾਰਨ ਲੋਕਾਂ ਦਾ ਬਾਜ਼ਾਰ ਵਿਚੋਂ ਨਿਕਲਣਾ ਮੁਹਾਲ ਹੋਇਆ ਪਿਆ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX