ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 1 hour ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਕਿਯੂ ਏਕਤਾ ਉਗਰਾਹਾਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

ਹਰਚੋਵਾਲ, 23 ਨਵੰਬਰ (ਭਾਮ/ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸਕੱਤਰ ਸਿੰਘ ਦੀ ਅਗਵਾਈ ਵਿਚ ਸਮੂਹ ਕਿਸਾਨਾਂ ਦੇ ਵਲੋਂ ਪਿੰਡ ਕੀੜੀ ਵਿਖੇ ਪੁਲਿਸ ਪ੍ਰਸ਼ਾਸ਼ਨ ਦੇ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਨਾਅਰੇਬਾਜ਼ੀ ਕਰਦੇ ਹੋਏ ਸਕੱਤਰ ਸਿੰਘ ਕਿਸਾਨ ਆਗੂ ਨੇ ਦੱਸਿਆ ਕਿ ਪਿੰਡ ਕੀੜੀ 'ਚ ਕਰੀਬ 10 ਸਾਲ ਪਹਿਲਾਂ ਇਕ ਪੁਲ ਬਣਾਇਆ ਗਿਆ ਸੀ, ਜਿਸ ਦੇ ਬੈਠ ਜਾਣ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵੇਲੇ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਉਹ ਪੁਲ ਬਣਾਉਣ ਵਿਚ ਲੱਗੇ ਹੋਏ ਸਨ ਤੇ ਪਿੰਡ ਦੇ ਇਕ ਵਿਅਕਤੀ ਵਲੋਂ ਜੇ.ਸੀ.ਬੀ. ਤੇ ਟਰੈਕਟਰ ਦੀ ਸੇਵਾ ਕੀਤੀ ਜਾ ਰਹੀ ਸੀ, ਪਰ ਕੁਝ ਲੋਕਾਂ ਦੀ ਸ਼ਿਕਾਇਤ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਜੇ ਸੀ.ਬੀ. ਮਸ਼ੀਨ ਅਤੇ ਟਰੈਕਟਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਨ੍ਹਾਂ 'ਤੇ ਝੂਠਾ ਪਰਚਾ ਦਰਜ ਕਰ ਦਿੱਤਾ ਗਿਆ, ਜਿਸ ਦੇ ਸਬੰਧ ਵਿਚ ਅੱਜ ਉਨ੍ਹਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਰਸਤੇ ਨੂੰ ਉਹ ਆਪਣੇ ਖ਼ਰਚੇ 'ਤੇ ਲੋਕਾਂ ਤੇ ਕਿਸਾਨਾਂ ਦੇ ਸਹਿਯੋਗ ਨਾਲ ਬਣਾ ਰਹੇ ਸਨ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸ਼ਨ ਵਲੋਂ ਪਰਚੇ ਨੂੰ ਰੱਦ ਕਰਕੇ ਜੇ.ਸੀ.ਬੀ. ਮਸ਼ੀਨ ਅਤੇ ਟਰੈਕਟਰ ਨੂੰ ਕਿਸਾਨਾਂ ਦੇ ਹਵਾਲੇ ਨਾ ਕੀਤਾ ਤਾਂ ਉਨ੍ਹਾਂ ਵਲੋਂ ਪੁਲਿਸ ਚੌਕੀ ਹਰਚੋਵਾਲ ਅਤੇ ਥਾਣਾ ਸ੍ਰੀ ਹਰਿਗੋਬਿੰਦਪੁਰ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਗੁਲਜ਼ਾਰ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਫੋਰਮੈਨ ਸਿੰਘ, ਦਲਜੀਤ ਸਿੰਘ, ਜੋਗਿੰਦਰ ਸਿੰਘ, ਕੰਵਲਜੀਤ ਸਿੰਘ, ਹਰਦੀਪ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਰਛਪਾਲ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਸਾਬੀ ਸਿੰਘ, ਸੋਨੂੰ, ਲਾਡੀ, ਮੇਜਰ ਸਿੰਘ, ਕਸ਼ਮੀਰ ਸਿੰਘ, ਕਾਲਾ ਸਿੰਘ, ਰਣਜੀਤ ਸਿੰਘ, ਰਸ਼ਪਾਲ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ | ਇਸ ਸਬੰਧੀ ਪੁਲਿਸ ਥਾਣਾ ਸ੍ਰੀ ਹਰਿਗੋਬਿੰਦਪੁਰ ਦੇ ਐੱਸ.ਐੱਚ.ਓ. ਬਲਜੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ | ਇਸ ਸਬੰਧੀ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਵਲੋਂ ਵੀ ਖ਼ੁਦ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੇਕਰ ਕੋਈ ਦੋਸ਼ੀ ਪਾਇਆ ਜਾਵੇਗਾ ਉਸ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ |

ਕਿਸਾਨੀ ਮੰਗਾਂ ਨੰੂ ਲੈ ਕੇ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 23 ਨਵੰਬਰ (ਆਰਿਫ਼)- 'ਆਪ' ਸਰਕਾਰ ਵਲੋਂ ਆਪਣੇ ਵਾਅਦੇ ਮੁਤਾਬਿਕ ਪਾਰਲੀ ਦੀ ਸੰਭਾਲ ਲਈ ਕੋਈ ਸਹਾਇਤਾ ਨਾ ਕਰਨ, ਸਗੋਂ ਉਲਟਾ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਰਚੇ ਦਰਜ ਕਰਨ, ਮਾਲ ਰਿਕਾਰਡ 'ਚ ਰੈੱਡ ਐਂਟਰੀਆਂ ਕਰਨ, ਸਰਕਾਰੀ ਸਹੂਲਤਾਂ ਤੋਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਨੇ ਬਟਾਲਾ 'ਚ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਬਟਾਲਾ, 23 ਨਵੰਬਰ (ਕਾਹਲੋਂ)- ਅੱਜ ਸਥਾਨਕ ਗਾਂਧੀ ਚੌਕ 'ਚ ਸਮਸ਼ੇਰ ਸਿੰਘ ਅਠਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਸਾਨਾਂ ਨੇ ਮੁੱਖ ਮੰਤਰੀ ਮਾਨ ਦੇ ਉਸ ਬਿਆਨ ਦੀ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਵਲੋਂ ਦੂਜੇ ਦਿਨ ਵੀ ਕਲਮਛੋੜ ਹੜਤਾਲ ਤੇ ਰੋਸ ਪ੍ਰਦਰਸ਼ਨ

ਬਟਾਲਾ, 23 ਨਵੰਬਰ (ਕਾਹਲੋਂ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬਟਾਲਾ ਦੇ ਸਮੂਹ ਪੰਚਾਇਤ ਸਕੱਤਰਾਂ, ਗ੍ਰਾਮ ਸੇਵਕਾਂ ਅਤੇ ਸੰਮਤੀ ਮੁਲਾਜ਼ਮਾਂ ਵਲੋਂ ਤਨਖਾਹਾਂ ਨਾ ਮਿਲਣ, ਤਰੱਕੀਆਂ ਵਿਚ ਤਰੁੱਟੀਆਂ, ਵਾਧੂ ਕੰਮਾਂ ਦੇ ਬੋਝਾਂ ਦੇ ਰੋਸ ਵਜੋਂ ਦੂਜੇ ਦਿਨ ਵੀ ਕਲਮ ਛੋੜ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਗੁਰਦਾਸਪੁਰ ਦੇ ਬਟਾਲਾ ਰੋਡ 'ਤੇ ਇਕ ਨਿੱਜੀ ਪੈਲੇਸ ਵਿਚ ਪੰਚਾਇਤ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ਜਿਸ ਦੌਰਾਨ ਬਹੁ ਗਿਣਤੀ ਵਿਚ ਕਾਂਗਰਸੀ ਪਾਰਟੀ ਨਾਲ ਸਬੰਧਿਤ ਸਰਪੰਚ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਇਸ ਮੀਟਿੰਗ ਦੀ ਅਗਵਾਈ ਕਰਨ ...

ਪੂਰੀ ਖ਼ਬਰ »

ਪਿੰਡ ਬਲਰਾਮਪੁਰ ਦੀਆਂ 2 ਭੈਣਾਂ ਨੇ ਖੇਡ ਖੇਤਰ 'ਚ ਰਚਿਆ ਨਵਾਂ ਇਤਿਹਾਸ

ਘੁਮਾਣ, 23 ਨਵੰਬਰ (ਬੰਮਰਾਹ)- ਨਜ਼ਦੀਕੀ ਪੈਂਦੇ ਪਿੰਡ ਬਲਰਾਮਪੁਰ (ਨਵਾਂ ਪਿੰਡ) ਦੀਆਂ 2 ਸਕੀਆਂ ਭੈਣਾਂ ਨੇ ਖੇਡਾਂ ਦੇ ਖੇਤਰ 'ਚ ਨਵਾਂ ਇਤਿਹਾਸ ਸਿਰਜਦਿਆਂ ਸੋਨ ਤਗਮੇ ਤੇ 2 ਲੱਖ ਦੀ ਨਕਦ ਰਾਸ਼ੀ ਜਿੱਤੀ ਹੈ | ਫ਼ੌਜ 'ਚ ਨੌਕਰੀ ਕਰਦੇ ਗੁਰਦੇਵ ਸਿੰਘ ਪੁੱਤਰ ਅਜੈਬ ਸਿੰਘ ਦੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜਥੇ. ਮਹਿੰਦਰ ਸਿੰਘ ਚੀਮਾ ਖੁੱਡੀ ਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ

ਸ੍ਰੀ ਹਰਿਗੋਬਿੰਦਪੁਰ, 23 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਦੇ ਵਸਨੀਕ ਜਥੇਦਾਰ ਮਹਿੰਦਰ ਸਿੰਘ ਗਾਂਧੀ ਬੀਤੇ ਦਿਨੀਂ ਆਪਣੀ ਪਤਨੀ ਗੁਰਦੀਸ਼ ਕੌਰ ਨਾਲ ਆਪਣੀ ਸਵਿਫ਼ਟ ਗੱਡੀ ਪੀ.ਬੀ.02-ਸੀਏ1100 ਨੰਬਰ 'ਚ ਜਲੰਧਰ ਵਿਖੇ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਦੇ ਬੱਚਿਆਂ ਨੇ ਕਰਾਟੇ ਕੱਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 23 ਨਵੰਬਰ (ਕਾਹਲੋਂ)- ਅੰਮਿ੍ਤਸਰ ਵਿਖੇ ਦੂਜਾ ਸ਼ਿੰਗਾਰੀ ਕਰਾਟੇ ਕੱਪ ਸੈਲੀਬਾਰ ਮਾਲ ਵਿਖੇ ਕਰਵਾਇਆ ਗਿਆ, ਜਿਸ ਵਿਚ ਸੰਤ ਫਰਾਂਸਿਸ ਸਕੂਲ ਦੇ ਬੱਚਿਆਂ ਨੇ ਸੈਨਸੇਈ ਗੁਲਸ਼ਨ ਕੁਮਾਰ ਮਹਿਰਾ ਦੀ ਅਗਵਾਈ ਵਿਚ ਭਾਗ ਲਿਆ | ਮਾਨਵੀ ਸ਼ਰਮਾ ਨੇ ਦੂਜਾ ਸਥਾਨ 'ਤੇ ਰਹਿ ਕੇ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਲੋੜ ਨਹੀਂ-ਡੀ.ਸੀ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਪੰਜਾਬ ਸਰਕਾਰ ਨੇ ਆਮ ਨਾਗਰਿਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿਚ ਇਕ ਹੋਰ ਸਹੂਲਤ ਦਿੱਤੀ ਹੈ ਜਿਸ ਤਹਿਤ ਹੁਣ ਸੇਵਾ ਕੇਂਦਰਾਂ 'ਚੋਂ ਇਨਕਮ ਸਰਟੀਫ਼ਿਕੇਟ, ਦਿਹਾਤੀ ਖੇਤਰ ਦਾ ਸਰਟੀਫ਼ਿਕੇਟ, ਜਨਮ ...

ਪੂਰੀ ਖ਼ਬਰ »

ਅਵਾਂਖਾਂ ਪਿੰਡ ਵਿਖੇ ਘਰ 'ਚੋਂ 2 ਲੱਖ 40 ਹਜ਼ਾਰ ਰੁਪਏ ਤੇ ਗਹਿਣੇ ਚੋਰੀ

ਦੀਨਾਨਗਰ, 23 ਨਵੰਬਰ (ਸ਼ਰਮਾ/ਸੰਧੂ/ਸੋਢੀ)- ਦੀਨਾਨਗਰ ਦੇ ਪਿੰਡ ਅਵਾਂਖਾਂ ਵਿਖੇ ਦਿਨ-ਦਿਹਾੜੇ ਬੰਦ ਪਏ ਘਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ ਅਤੇ ਚੋਰ 2 ਲੱਖ 40 ਹਜ਼ਾਰ ਰੁਪਏ ਅਤੇ 5 ਤੋਲੇ ਸੋਨੇ ਦੇ ਗਹਿਣੇ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਪੀੜਤ ...

ਪੂਰੀ ਖ਼ਬਰ »

3 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ/ਅਧਿਕਾਰੀਆਂ ਵਲੋਂ ਕਲਮਛੋੜ ਹੜਤਾਲ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਲਗਾਤਾਰ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਤੇ ਹੋਰ ਵਿਭਾਗਾਂ ਦਾ ਵਾਧੂ ਕੰਮ ਲੈਣ ਤੋਂ ਖ਼ਫ਼ਾ ਹੋਏ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਧਾਰੀਵਾਲ ਨਾਲ ਸਬੰਧਿਤ ਪੰਚਾਇਤ ਸੰਮਤੀ ਦੇ ਕਰਮਚਾਰੀਆਂ/ਅਧਿਕਾਰੀਆਂ ਵਲੋਂ ਕਲਮਛੋੜ ...

ਪੂਰੀ ਖ਼ਬਰ »

ਜ਼ਖ਼ਮੀ ਕਰਨ ਵਾਲੇ 6 ਵਿਅਕਤੀਆਂ 'ਤੇ ਮਾਮਲਾ ਦਰਜ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਰੰਜਿਸ ਦੇ ਚਲਦਿਆਂ ਸੱਟਾਂ ਮਾਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਵਿਲੀਅਮ ਪੁੱਤਰ ਬਸੀਰ ਮਸੀਹ ਵਾਸੀ ਲੁਧਿਆਣਾ ਮੁਹੱਲਾ ਧਾਰੀਵਾਲ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ)- ਸਥਾਨਕ ਇੰਡੀਅਨ ਹੈਰੀਟੇਜ ਪਬਲਿਕ ਸਕੂਲ (ਲੰਗਾਹ ਕੈਂਪਸ) ਧਾਰੀਵਾਲ ਦੀ ਬਾਰਵੀਂ ਕਲਾਸ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਖ਼ਾਲਸਾ ਕਾਲਜ ਅੰਮਿ੍ਤਸਰ ਵਿਚ ਲੱਗੇ ਸਾਇੰਸ ਮੇਲੇ ਦੌਰਾਨ ਸਾਇੰਸ ਵਿਸ਼ੇ 'ਤੇ ਪੋਸਟਰ ਬਣਾਉਣ ਮੁਕਾਬਲੇ ...

ਪੂਰੀ ਖ਼ਬਰ »

ਇਫ਼ਟੂ ਵਲੋਂ ਤਹਿਸੀਲ ਕੰਪਲੈਕਸ ਵਿਖੇ 29 ਨੂੰ ਰੋਸ ਰੈਲੀ ਦਾ ਐਲਾਨ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਆਪਣੇ ਮਿ੍ਤਕ ਰਿਸ਼ਤੇਦਾਰ ਦੇ ਕਾਨੂੰਨੀ ਵਾਰਸ ਬਣਨ ਲਈ ਤਹਿਸੀਲਦਾਰ ਗੁਰਦਾਸਪੁਰ ਦੇ ਦਫ਼ਤਰ ਤੋਂ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਲਈ ਆਮ ਲੋਕਾਂ ਦੀ ਹੁੰਦੀ ਖੱਜਲ ਖ਼ੁਆਰੀ ਤੋਂ ਤੰਗ ਆਏ ਲੋਕਾਂ ਨੂੰ ਰਾਹਤ ਦਿਵਾਉਣ ਲਈ ਉਸਾਰੀ ...

ਪੂਰੀ ਖ਼ਬਰ »

ਜੀ. ਓ. ਜੀ. ਵਲੰਟੀਅਰਾਂ ਦੀ ਮੀਟਿੰਗ

ਦੀਨਾਨਗਰ, 23 ਨਵੰਬਰ (ਸੰਧੂ/ਸ਼ਰਮਾ/ਸੋਢੀ)- ਜੀ.ਓ.ਜੀ ਵਲੰਟੀਅਰਾਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸਥਾਨਿਕ ਇਕ ਪੈਲੇਸ ਵਿਚ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਰਿਟਾ. ਕਰਨਲ ਗੁਰਮੁਖ ਸਿੰਘ ਸੈਣੀ ਵਲੋਂ ਕੀਤੀ ਗਈ | ਇਸ ਮੌਕੇ ਜੀ.ਓ.ਜੀ ਵਲੰਟੀਅਰਾਂ ਨੇ ਆਪਣੀਆਂ ...

ਪੂਰੀ ਖ਼ਬਰ »

ਔਰਤ ਵਲੋਂ ਪਿੰਡ ਦੇ ਵਿਅਕਤੀ 'ਤੇ ਜ਼ਬਰਦਸਤੀ ਕਰਨ ਦਾ ਦੋਸ਼

ਪੁਰਾਣਾ ਸ਼ਾਲਾ, 23 ਨਵੰਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਭੰੂਡੋਵਾਲ ਦੀ ਇਕ ਔਰਤ ਨਾਲ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਜ਼ਬਰਦਸਤੀ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਹੈ | ਪੀੜਤ ਔਰਤ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਹੋਣ 'ਤੇ 29 ਦੇ ਮੁਹਾਲੀ ਸੰਘਰਸ਼ 'ਚ ਪੈਨਸ਼ਨਰ ਕਰਨਗੇ ਸ਼ਮੂਲੀਅਤ-ਕਾ. ਸੈਣੀ

ਗੁਰਦਾਸਪੁਰ, 23 ਨਵੰਬਰ (ਪੰਕਜ ਸ਼ਰਮਾ)- ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸਕੱਤਰ, ਸੀਟੂ ਦੇ ਜ਼ਿਲ੍ਹਾ ਵਿੱਤ ਸਕੱਤਰ ਅਤੇ ਸੀ.ਪੀ.ਆਈ. (ਐਮ.) ਦੇ ਜ਼ਿਲ੍ਹਾ ਆਗੂ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕਿਹਾ ਕਿ 18 ਨਵੰਬਰ ਨੰੂ ਹੋਈ ਮੰਤਰੀ ਮੰਡਲ ਦੀ ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦਾ ਕੀਤਾ ਜਾ ਰਿਹੈ ਸਸ਼ਕਤੀਕਰਨ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ. ਐੱਸ. ਆਰ. ਐੱਲ. ਐਮ) ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਇਆ ਜਾ ਰਿਹਾ ਸਾਂਝਾ ਮਿਸ਼ਨ ਹੈ ਜਿਸ ਅਧੀਨ ਪਿੰਡਾਂ ਵਿਚ ਗ਼ਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹਾਂ ਵਿਚ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜ਼ਮਾਂ ਨੇ ਕਲਮਛੋੜ ਹੜਤਾਲ ਕਰਕੇ ਦਿੱਤਾ ਰੋਸ ਧਰਨਾ

ਗੁਰਦਾਸਪੁਰ, 23 ਨਵੰਬਰ (ਪੰਕਜ ਸ਼ਰਮਾ)- ਪੰਚਾਇਤ ਸੰਮਤੀ ਕਰਮਚਾਰੀ ਐਸੋਸੀਏਸ਼ਨ ਪੰਜਾਬ ਰਾਜ ਦੇ ਸੱਦੇ 'ਤੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਪੰਚਾਇਤ ਸੰਮਤੀ ਮੁਲਾਜ਼ਮਾਂ ਵਲੋਂ ਮੁਕੰਮਲ ਕਲਮ ਛੋੜ ਹੜਤਾਲ ਕਰਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਕਰਾਟੇ ਟੂਰਨਾਮੈਂਟ 'ਚ ਐੱਚ.ਆਰ.ਏ. ਸਕੂਲ ਨੇ ਪੰਜਾਬ ਭਰ 'ਚੋਂ ਜਿੱਤੀ ਓਵਰਆਲ ਟਰਾਫ਼ੀ

ਗੁਰਦਾਸਪੁਰ, 23 ਨਵੰਬਰ (ਪ੍ਰੇਮ ਕੁਮਾਰ)- ਬੀਤੀ 6 ਨਵੰਬਰ ਨੰੂ ਪਾਈਨ ਸਕੂਲ ਬਟਾਲਾ ਵਿਖੇ ਕਰਾਟੇ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਲਗਪਗ 7 ਸਕੂਲਾਂ ਦੀਆਂ ਟੀਮਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ 'ਚੋਂ ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ 33 ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਵਫ਼ਦ ਡੀ.ਈ.ਓ. (ਐ.) ਨੰੂ ਮਿਲਿਆ

ਗੁਰਦਾਸਪੁਰ, 23 ਨਵੰਬਰ (ਪੰਕਜ ਸ਼ਰਮਾ)-ਹੈੱਡ ਟੀਚਰਾਂ ਤੋਂ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਨੰੂ ਲੈ ਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦਾ ਵਫ਼ਦ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਅਤੇ ਸੂਬਾਈ ਆਗੂ ਹਰਪ੍ਰੀਤ ਪਰਮਾਰ ...

ਪੂਰੀ ਖ਼ਬਰ »

ਗੋਲਡਨ ਗਰੁੱਪ ਨੇ ਸ੍ਰੀ ਸੱਤਿਆ ਸਾਈਾ ਦੇ ਜਨਮ ਦਿਨ 'ਤੇ ਵੰਡਿਆ 97 ਕਿੱਲੋ ਲੱਡੂਆਂ ਦਾ ਪ੍ਰਸ਼ਾਦ

ਗੁਰਦਾਸਪੁਰ, 23 ਨਵੰਬਰ (ਪ੍ਰੇਮ ਕੁਮਾਰ)- ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਨਾਲ ਸਬੰਧਿਤ ਸਾਰੀਆਂ ਸਿੱਖਿਆ ਸੰਸਥਾਵਾਂ ਵਿਖੇ ਅੱਜ ਸ੍ਰੀ ਸੱਤਿਆ ਸਾਈਾ ਬਾਬਾ ਦਾ 97ਵਾਂ ਜਨਮ ਦਿਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਗੋਲਡਨ ਗਰੁੱਪ ਦੇ ਚੇਅਰਮੈਨ ਡਾ: ਮੋਹਿਤ ਮਹਾਜਨ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 26 ਨੂੰ ਮਨਾਇਆ ਜਾਵੇਗਾ ਸੰਵਿਧਾਨ ਦਿਵਸ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 26 ਨਵੰਬਰ 2022 ਨੂੰ ਸੰਵਿਧਾਨ ਦਿਵਸ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਸਵਾਮੀ ਸਰਵਾਨੰਦ ਗਰੁੱਪ ਵਿਖੇ ਟੇਲੈਂਟ ਹੰਟ ਮੁਕਾਬਲਾ ਤੇ ਫਰੈਸ਼ਰ ਪਾਰਟੀ ਕਰਵਾਈ

ਦੀਨਾਨਗਰ, 23 ਨਵੰਬਰ (ਸੋਢੀ/ਸੰਧੂ/ਸ਼ਰਮਾ)- ਸਵਾਮੀ ਸਰਵਾਨੰਦ ਗਰੁੱਪ ਵਿਖੇ ਪਿ੍ੰਸੀਪਲ ਡਾ: ਜੇ.ਕੇ. ਚੌਹਾਨ ਦੀ ਪ੍ਰਧਾਨਗੀ ਹੇਠ ਟੈਲੇਂਟ ਹੰਟ ਮੁਕਾਬਲੇ ਤੇ ਫਰੈਸ਼ਰ ਪਾਰਟੀ ਕੀਤੀ ਗਈ ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਸਮਾਗਮ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਬਲਾਕ ਤੋਂ ਕਾਂਗਰਸ ਦੇ ਵਰਿੰਦਰ ਸਿੰਘ ਗਗਨ ਯੂਥ ਪ੍ਰਧਾਨ ਨਿਯੁਕਤ

ਸ੍ਰੀ ਹਰਿਗੋਬਿੰਦਪੁਰ, 23 ਨਵੰਬਰ (ਕੰਵਲਜੀਤ ਸਿੰਘ ਚੀਮਾ)- ਯੂਥ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਯੂਥ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੇ ਗ੍ਰਹਿ ਵਿਖੇ ਯੂਥ ਕਾਂਗਰਸ ਦੀ ਬਿਹਤਰੀ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਲਈ ਅਹਿਮ ਬੈਠਕ ਕੀਤੀ ...

ਪੂਰੀ ਖ਼ਬਰ »

ਆਈ.ਏ.ਈ. ਗਲੋਬਲ ਇੰਡੀਆ ਨੇ ਆਸਟ੍ਰੇਲੀਆ ਦਾ ਇਕ ਹੋਰ ਸਟੱਡੀ ਵੀਜ਼ਾ ਲਵਾਇਆ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਆਈ.ਏ.ਈ ਗਲੋਬਲ ਇੰਡੀਆ ਸੰਸਥਾ ਵਲੋਂ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਹਾਸਲ ਕੀਤਾ ਗਿਆ ਹੈ | ਇਸ ਸਬੰਧੀ ਇਮੀਗੇ੍ਰਸ਼ਨ ਵਕੀਲ ਤੇ ਵੀਜ਼ਾ ਮਾਹਿਰ ਗਗਨ ਘੁੰਮਣ ਨੇ ਦੱਸਿਆ ਕਿ ਵਿਦਿਆਰਥੀ ਦਮਨਦੀਪ ਸਿੰਘ ਵਾਸੀ ਤਰਨਤਾਰਨ ਵਲੋਂ ...

ਪੂਰੀ ਖ਼ਬਰ »

ਹਥਿਆਰਾਂ ਨਾਲ ਪੋਸਟ ਪਾਉਣ ਵਾਲੇ 'ਤੇ ਮਾਮਲਾ ਦਰਜ

ਦੀਨਾਨਗਰ, 23 ਨਵੰਬਰ (ਸੰਧੂ/ਸੋਢੀ/ਸ਼ਰਮਾ)- ਪੰਜਾਬ ਸਰਕਾਰ ਵਲੋਂ ਗਨ ਕਲਚਰ ਖ਼ਿਲਾਫ਼ ਕੀਤੀ ਸਖ਼ਤੀ ਤੋਂ ਬਾਅਦ ਦੀਨਾਨਗਰ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ 'ਚ ਦੀਨਾਨਗਰ ਦੇ ਅਜੀਤ ਨਗਰ ਕਾਲੋਨੀ ਦੇ ਬਚਿੱਤਰ ਸਿੰਘ ਉਰਫ਼ ਬਿੱਕਾ ਨਾਂਅ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਦੀਨਾਨਗਰ, 23 ਨਵੰਬਰ (ਸੰਧੂ/ਸ਼ਰਮਾ/ਸੋਢੀ)- ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਦੀਨਾਨਗਰ ਪੁਲਿਸ ਵਲੋਂ ਭਾਰੀ ਮਾਤਰਾ 'ਚ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਦੀਨਾਨਗਰ ਥਾਣੇ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰਾ ਕਰਨ 'ਚ ਮੋਹਰੀ ਸੰਸਥਾ ਬਣੀ ਔਜੀ ਹੱਬ ਇਮੀਗਰੇਸ਼ਨ

ਗੁਰਦਾਸਪੁਰ, 23 ਨਵੰਬਰ (ਆਰਿਫ਼)- ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਸਬੰਧੀ ਪੰਜਾਬ ਭਰ ਵਿਚ ਜਾਣੀ ਜਾਂਦੀ ਔਜੀ ਹੱਬ ਇਮੀਗਰੇਸ਼ਨ ਵਲੋਂ ਹਰ ਵਿਦਿਆਰਥੀ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰਾ ਕਰਨ ਸਦਕਾ ਇਹ ਸੰਸਥਾ ਮੋਹਰੀ ਸੰਸਥਾ ਬਣ ਗਈ ਹੈ ਜਿਸ ਤਹਿਤ ਸੰਸਥਾ ਵਲੋਂ ਇਕ ...

ਪੂਰੀ ਖ਼ਬਰ »

ਚੀਮਾ ਖੁੱਡੀ ਵਾਸੀ ਵਲੋਂ ਚਾਚੇ 'ਤੇ ਜਬਰੀ ਕੰਧ ਕੱਢਣ ਦਾ ਦੋਸ਼

ਸ੍ਰੀ ਹਰਿਗੋਬਿੰਦਪੁਰ, 23 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਦੇ ਵਸਨੀਕ ਇਕ ਵਿਅਕਤੀ ਨੇ ਆਪਣੇ ਚਾਚੇ 'ਤੇ ਉਸ ਦੇ ਜਗ੍ਹਾ ਵਿਚ ਜ਼ਬਰੀ ਕੱਧ ਕੱਢਣ ਦੇ ਇਲਜ਼ਾਮ ਲਗਾਏ ਹਨ | ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਵਿਧਾਇਕ ਅਮਰਪਾਲ ਸਿੰਘ ਵਲੋਂ ਲਾਠੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਘੁਮਾਣ, 23 ਨਵੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਤੇ ਉਨ੍ਹਾਂ ਦੀ ਟੀਮ ਵਲੋਂ ਗੁਜਰਾਤ ਵਿਖੇ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਅਮਰੇਲੀ ਦੇ ਅਧੀਨ ਆਉਂਦੇ ਵਿਧਾਨ ਸਭਾ ਲਾਠੀ ਤੋਂ 'ਆਪ' ...

ਪੂਰੀ ਖ਼ਬਰ »

ਪਾਹੜਾ ਨੂੰ ਪ੍ਰਧਾਨ ਬਣਨ 'ਤੇ ਮਨਦੀਪ ਸਿੰਘ ਰੰਗੜ ਨੰਗਲ ਤੇ ਹਰਦੇਵ ਸਿੰਘ ਬੱਦੋਵਾਲ ਵਲੋਂ ਵਧਾਈ

ਘੁਮਾਣ, 23 ਨਵੰਬਰ (ਬੰਮਰਾਹ)- ਕਾਂਗਰਸ ਪਾਰਟੀ ਵਲੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ ਤੋਂ ਬਾਅਦ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਦੇ ਇੰਚਾਰਜ ਮਨਦੀਪ ਸਿੰਘ ਰੰਗੜ-ਨੰਗਲ, ਜ਼ਿਲ੍ਹਾ ਜਨਰਲ ਸਕੱਤਰ ਸਿੰਘ ...

ਪੂਰੀ ਖ਼ਬਰ »

ਪਾਹੜਾ ਦੇ ਪ੍ਰਧਾਨ ਬਣਨ 'ਤੇ ਵੱਖ-ਵੱਖ ਆਗੂਆਂ ਨੇ ਮੂੂੰਹ ਮਿੱਠਾ ਕਰਵਾ ਕੇ ਕੀਤਾ ਸਨਮਾਨ

ਧਿਆਨਪੁਰ, 23 ਨਵੰਬਰ (ਕੁਲਦੀਪ ਸਿੰਘ)- ਕਾਂਗਰਸ ਪਾਰਟੀ ਦੇ ਅਣਥੱਕ ਯੋਧੇ ਤੇ ਮਿਹਨਤੀ ਨੌਜਵਾਨ ਐੱਮ. ਐੱਲ. ਏ. ਬਰਿੰਦਰਮੀਤ ਸਿੰਘ ਪਾਹੜਾ ਨੂੰ ਕਾਂਗਰਸ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਣਨ 'ਤੇ ਉਨ੍ਹਾਂ ਕੋਲ ਜਾ ਕੇ ਪੀ. ਸੀ. ਸੀ. ਮੈਂਬਰ ਸਵਿੰਦਰ ਸਿੰਘ ਭੰਮਰਾ, ...

ਪੂਰੀ ਖ਼ਬਰ »

'ਆਪ' ਆਗੂ ਅਜੈ ਕੁਮਾਰ ਨੇ ਗਾਂਧੀ ਕੈਂਪ ਦੀਆਂ ਸਟਰੀਟ ਲਾਈਟਾਂ ਬਣਵਾਈਆਂ

ਬਟਾਲਾ, 23 ਨਵੰਬਰ (ਕਾਹਲੋਂ)- ਆਮ ਆਦਮੀ ਪਾਰਟੀ ਦੇ ਸਥਾਨਕ ਗਾਂਧੀ ਕੈਂਪ ਤੋਂ ਇੰਚਾਰਜ ਅਜੈ ਕੁਮਾਰ ਨੇ ਮੁਹੱਲੇ ਦੀਆਂ ਲੰਮੇ ਸਮੇਂ ਤੋਂ ਖ਼ਰਾਬ ਹੋਈਆਂ ਸਟਰੀਟ ਲਾਈਟਾਂ ਬਣਵਾਈਆਂ | ਇਸ ਮੌਕੇ ਅਜੈ ਕੁਮਾਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਗਾਂਧੀ ਕੈਂਪ ਦੀਆਂ ...

ਪੂਰੀ ਖ਼ਬਰ »

ਸੀ.ਐੱਚ.ਸੀ. ਘੁਮਾਣ ਵਿਖੇ ਡਾ. ਹਰਜਿੰਦਰ ਸਿੰਘ ਐੱਸ.ਐਮ.ਓ. ਵਜੋਂ ਨਿਯੁਕਤ

ਘੁਮਾਣ, 23 ਨਵੰਬਰ (ਬੰਮਰਾਹ)- ਸੀ.ਐੱਚ.ਸੀ. ਘੁਮਾਣ ਵਿਖੇ ਡਾ. ਹਰਜਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਨਿਯੁਕਤ ਹੋਏ ਹਨ | ਉਨ੍ਹਾਂ ਦੀ ਨਿਯੁਕਤੀ ਮੌਕੇ ਸੀ.ਐੱਚ.ਸੀ. ਘੁਮਾਣ ਦੇ ਸਮੁੱਚੇ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਹਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋਕ ਪੱਖੀ ਫ਼ੈਸਲੇ ਲੈਣਾ ਜਾਰੀ ਰੱਖੇਗੀ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਨਵੰਬਰ (ਕਾਹਲੋਂ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ-ਹਿੱਤ ਲਈ ਫ਼ੈਸਲੇ ਲਏ ਜਾ ਰਹੇ ਹਨ ਅਤੇ ਲੋਕ 'ਆਪ' ਵਲੋਂ ਲਾਗੂ ਕੀਤੀਆਂ ਗਾਰੰਟੀਆਂ ਤੋਂ ਖੁਸ਼ ਹਨ | ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਕੀਤਾ | ਵਿਧਾਇਕ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਬਾਲ ਮੇਲੇ ਦੀਆਂ ਰੌਣਕਾਂ

ਬਟਾਲਾ, 23 ਨਵੰਬਰ (ਕਾਹਲੋਂ)- ਗੁੱਡਵਿਲ ਇੰਟਰੈਸ਼ਨਲ ਸਕੂਲ ਢਡਿਆਲਾ ਨੱਤ ਵਲੋਂ ਬਾਲ ਦਿਵਸ ਦੇ ਸਬੰਧ ਵਿਚ ਸਕੂਲ ਕੈਂਪਸ ਵਿਚ ਬਾਲ ਮੇਲਾ ਲਗਾਇਆ ਗਿਆ, ਜਿਸ ਦਾ ਉਦਾਘਟਨ ਚੇਅਰਮੈਨ ਸ: ਗੁਰਦਿਆਲ ਸਿੰਘ ਤੇ ਮੈਡੀਕਲ ਅਫ਼ਸਰ ਡਾ. ਨਵਰੀਤ ਕੌਰ ਅੰਮਿ੍ਤਸਰ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅੰਤਰ ਜ਼ੋਨਲ ਯੁਵਕ ਮੇਲੇ 'ਚ ਵਾਦ-ਵਿਵਾਦ ਪ੍ਰਤੀਯੋਗਤਾ ਵਿਚ ਬੇਰਿੰਗ ਕਾਲਜ ਦੇ ਵਿਦਿਆਰਥੀ ਜੇਤੂ

ਬਟਾਲਾ, 23 ਨਵੰਬਰ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਅੰਤਰ ਜ਼ੋਨਲ ਯੁਵਕ ਮੇਲੇ ਵਿਚ ਬੇਰਿੰਗ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਵਾਦ-ਵਿਵਾਦ ਪ੍ਰਤੀਯੋਗਤਾ ਦੇ ਵਿਚ ਬੇਰਿੰਗ ਦੇ ਵਿਦਿਆਰਥੀ ਨਵਰੀਤ ਕੌਰ ਬੀ.ਏ. ਭਾਗ ਤੀਜਾ ਤੇ ...

ਪੂਰੀ ਖ਼ਬਰ »

'ਆਪ' ਸਰਕਾਰ ਬਣਾ ਕੇ ਲੋਕ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੇ-ਦੂਲਾਨੰਗਲ

ਵਡਾਲਾ ਬਾਂਗਰ, 23 ਨਵੰਬਰ (ਭੁੰਬਲੀ)- ਪੰਜਾਬ ਅੰਦਰ ਜਦੋਂ ਤੋਂ 'ਆਪ' ਸਰਕਾਰ ਬਣੀ ਹੈ, ਉਂਦੋਂ ਤੋਂ ਹੀ ਸੂਬੇ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਏ ਹਨ | ਸੂਬੇ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਆਪ ਨੂੰ ਵੋਟਾਂ ਪਾ ਕੇ ਭਾਰੀ ਬਹੁਮੱਤ ਨਾਲ ਪੰਜਾਬ ਦੀ ਸੱਤਾ ...

ਪੂਰੀ ਖ਼ਬਰ »

ਕਾਦੀਆਂ ਤੋਂ ਵਾਇਆ ਊਧਨਵਾਲ-ਘੁਮਾਣ ਬੱਸ ਚੱਲਣ ਨਾਲ ਲੋਕਾਂ 'ਚ ਖੁਸ਼ੀ ਦੀ ਲਹਿਰ

ਊਧਨਵਾਲ/ਹਰਚੋਵਾਲ, 23 ਨਵੰਬਰ (ਪਰਗਟ ਸਿੰਘ, ਢਿੱਲੋਂ)- ਕਾਦੀਆਂ ਤੋਂ ਵਾਇਆ ਊਧਨਵਾਲ, ਘੁਮਾਣ ਨੂੰ ਬੱਸ ਸਰਵਿਸ ਚਾਲੂ ਹੋਣ ਨਾਲ ਇਲਾਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ | ਇਹ ਪ੍ਰਗਟਾਵਾ ਕਰਦਿਆਂ ਸੰਮਤੀ ਚੇਅਰਮੈਨ ਮੰਗਲ ਸਿੰਘ ਨੇ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਜ਼ੀਰੋ ਬਿੱਲ ਆਉਣ 'ਤੇ ਲੱਖਾਂ ਪਰਿਵਾਰ ਮਾਨ ਸਰਕਾਰ ਤੋਂ ਖ਼ੁਸ਼-ਗਿੱਲ, ਲੀਲ ਕਲਾਂ

ਹਰਚੋਵਾਲ, 23 ਨਵੰਬਰ (ਭਾਮ/ਢਿੱਲੋਂ)- ਪੰਜਾਬ 'ਚ ਆਮ ਆਦਮੀ ਪਾਰਟੀ ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਕਰ ਰਹੇ ਹਨ, ਉਹ ਹਰ ਵਰਗ ਦਾ ਖਿਆਲ ਰੱਖ ਰਹੇ ਹਨ | ਇਹ ਪ੍ਰਗਟਾਵਾ ਮਾਝੇ ਦੇ ਆਈ.ਟੀ. ਵਿੰਗ ਦੇ ਮੈਂਬਰ ਸੁਖਵਿੰਦਰ ਸਿੰਘ ਗਿੱਲ ਹਰਚੋਵਾਲ ਅਤੇ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਦੇ ਵਿਦਿਆਰਥੀ ਨੂੰ ਮਿਲਿਆ ਬੈਸਟ ਸਟੂਡੈਂਟ ਦਾ ਐਲਾਨ

ਬਟਾਲਾ, 23 ਨਵੰਬਰ (ਹਰਦੇਵ ਸਿੰਘ ਸੰਧੂ)- ਸਹੋਦਿਆ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਤਹਿਤ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਬਟਾਲਾ ਦੇ ਵਿਦਿਆਰਥੀ ਬਿਕਰਮਜੀਤ ਸਿੰਘ ਨੂੰ ਬੈਸਟ ਸਟੂਡੈਂਟ ਵਜੋਂ ਅਵਾਰਡ ...

ਪੂਰੀ ਖ਼ਬਰ »

ਜਥੇਦਾਰ ਗੋਰਾ ਤੇ ਪਰਿਵਾਰ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਕਾਦੀਆਂ, 23 ਨਵੰਬਰ (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਤੇ ਕਾਦੀਆਂ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਰੇਲਵੇ ਰੋਡ ਵਿਖੇ ਮਨਾਇਆ ਗਿਆ | ਬਾਪੂ ਪਿਆਰਾ ...

ਪੂਰੀ ਖ਼ਬਰ »

ਅਵਾਰਾ ਛੱਡੀਆਂ ਗਾਵਾਂ ਤੇ ਵੱਛੜੇ ਕਰਦੇ ਹਨ ਫ਼ਸਲਾਂ ਖ਼ਰਾਬ

ਨੌਸ਼ਹਿਰਾ ਮੱਝਾ ਸਿੰਘ, 23 ਨਵੰਬਰ (ਤਰਸੇਮ ਸਿੰਘ ਤਰਾਨਾ)- ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਸਮੇਤ ਇਲਾਕੇ ਦੇ ਪਿੰਡਾਂ ਅੰਦਰ ਬੀਤੇ ਸਮੇਂ ਤੋਂ ਲੋਕਾਂ ਵਲੋਂ ਅਵਾਰਾ ਛੱਡੀਆਂ ਬਿਮਾਰ ਤੇ ਬੁੱਢੜੀਆਂ ਗਊਆਂ ਤੇ ਜਵਾਕ ਵੱਛੜੇ ਲੋਕਾਂ ਤੇ ਵਾਹਨ ਚਾਲਕਾਂ ਲਈ ਵੱਡੀ ...

ਪੂਰੀ ਖ਼ਬਰ »

ਜਗਤਪੁਰ ਖਾਰੀਆਂ ਤੋਂ ਜਾਂਦੀ ਡਰੇਨ ਦੀ ਸਫ਼ਾਈ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ

ਪੁਰਾਣਾ ਸਾਲਾ, 23 ਨਵੰਬਰ (ਅਸ਼ੋਕ ਸ਼ਰਮਾ)- ਪਿੰਡ ਜਗਤਪੁਰ ਖਾਰੀਆਂ ਦੀ ਡਰੇਨ ਜੋ ਮੇਘੀਆਂ ਨਰੈਣੀਪੁਰ ਤੋਂ ਹੁੰਦੀ ਹੋਈ ਦੁਬਾਰਾ ਛੰਭ ਦੀ ਵੱਡੀ ਡਰੇਨ ਵਿਚ ਜਾਂਦੀ ਹੈ ਜਿਸ ਦੀ ਸਾਫ਼ ਸਫ਼ਾਈ ਨਾ ਹੋਣ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਦੀ ਉਪ ਪਿ੍ੰਸੀਪਲ ਸੁਮਨ ਬਾਲਾ ਵਲੋਂ ਪੁਸਤਕ 'ਅਬੁੱਧ' ਲੋਕ ਅਰਪਣ

ਬਟਾਲਾ, 23 ਨਵੰਬਰ (ਕਾਹਲੋਂ)- ਐਸ.ਐਸ. ਬਾਜਵਾ ਸਕੂਲ ਕਾਦੀਆਂ ਦੀ ਉਪ ਪਿ੍ੰਸੀਪਲ ਸ੍ਰੀਮਤੀ ਸੁਮਨ ਬਾਲਾ ਵਲੋਂ ਪੁਸਤਕ 'ਅਬੁੱਧ' ਲੋਕ ਅਰਪਣ ਕੀਤੀ ਗਈ | ਇਸ ਪੁਸਤਕ ਬਾਰੇ ਸੁਮਨ ਬਾਲਾ ਨੇ ਦੱਸਿਆ ਕਿ ਇਹ ਪੁਸਤਕ ਇਕ ਸਾਂਝੀ ਲੜੀ ਹੈ, ਜਿਸ ਵਿਚ ਭਾਰਤ ਦੇ 10 ਪ੍ਰਸਿੱਧ ਕਵੀਆਂ ਨੇ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਦੇ ਅੱਵਲ ਬੱਚਿਆਂ ਦਾ ਵਿਸ਼ੇਸ਼ ਸਨਮਾਨ

ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸਹੋਦਿਆ ਸਕੂਲ ਕੰਪਲੈਕਸ ਬਟਾਲਾ ਵਲੋਂ ਬੀਤੇ ਦਿਨ ਦਾ ਮਿਲੇਨੀਅਮ ਸਕੂਲ ਵਿਚ ਮੇਰਾ ਰੰਗਲਾ ਪੰਜਾਬ ਸੱਭਿਆਚਾਰਕ ਮੇਲੇ ਕਰਵਾਇਆ ਗਿਆ, ਜਿਸ ਵਿਚ ਜੀ.ਐਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ...

ਪੂਰੀ ਖ਼ਬਰ »

ਅਵਾਰਾ ਛੱਡੀਆਂ ਗਾਵਾਂ ਤੇ ਵੱਛੜੇ ਕਰਦੇ ਹਨ ਫ਼ਸਲਾਂ ਖ਼ਰਾਬ

ਨੌਸ਼ਹਿਰਾ ਮੱਝਾ ਸਿੰਘ, 23 ਨਵੰਬਰ (ਤਰਸੇਮ ਸਿੰਘ ਤਰਾਨਾ)- ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਸਮੇਤ ਇਲਾਕੇ ਦੇ ਪਿੰਡਾਂ ਅੰਦਰ ਬੀਤੇ ਸਮੇਂ ਤੋਂ ਲੋਕਾਂ ਵਲੋਂ ਅਵਾਰਾ ਛੱਡੀਆਂ ਬਿਮਾਰ ਤੇ ਬੁੱਢੜੀਆਂ ਗਊਆਂ ਤੇ ਜਵਾਕ ਵੱਛੜੇ ਲੋਕਾਂ ਤੇ ਵਾਹਨ ਚਾਲਕਾਂ ਲਈ ਵੱਡੀ ...

ਪੂਰੀ ਖ਼ਬਰ »

ਪਾਹੜਾ ਨੂੰ ਪ੍ਰਧਾਨ ਥਾਪਣ 'ਤੇ ਰਜਨੀਸ਼ ਨੋਨੀ ਸ਼ਰਮਾ ਨੇ ਲੱਡੂ ਵੰਡੇ

ਕਲਾਨੌਰ, 23 ਨਵੰਬਰ (ਪੁਰੇਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀ ਸੂਚੀ 'ਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ...

ਪੂਰੀ ਖ਼ਬਰ »

ਵੇਦ ਕੌਰ ਸਕੂਲ ਕਾਦੀਆਂ 'ਚ ਭਾਸ਼ਨ ਮੁਕਾਬਲੇ

ਕਾਦੀਆਂ, 23 ਨਵੰਬਰ (ਯਾਦਵਿੰਦਰ ਸਿੰਘ)- ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX