ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਲੁਧਿਆਣਾ

ਨਿਗਮ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਉਮਰ ਹੱਦ 37 ਤੋਂ 42 ਸਾਲ ਕਰਨ ਸੰਬੰਧੀ ਵਿਧਾਇਕਾਂ ਵਲੋਂ ਮੀਟਿੰਗ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਉਮਰ ਹੱਦ 37 ਸਾਲ ਤੋਂ 42 ਸਾਲ ਕਰਨ ਸੰਬੰਧੀ ਅੱਜ ਵਿਧਾਇਕਾਂ ਅਤੇ ਨਿਗਮ ਕਮਿਸ਼ਨਰ ਦੀ ਸਾਂਝੀ ਮੀਟਿੰਗ ਹੋਈ | ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਵਲੋਂ ਲੁਧਿਆਣਾ ਸ਼ਹਿਰ ਦੇ ਸਮੂਹ ਵਿਧਾਇਕਾਂ ਨਾਲ ਇਕ ਸੰਯੁਕਤ ਮੀਟਿੰਗ ਕੀਤੀ ਗਈ ਕਿ ਜਿਸ ਵਿਚ ਗੁਰਪ੍ਰੀਤ ਬੱਸੀ ਗੋਗੀ ਵਿਧਾਇਕ (ਪੱਛਮੀ), ਮਦਨ ਲਾਲ ਬੱਗਾ ਵਿਧਾਇਕ (ਉੱਤਰੀ), ਰਜਿੰਦਰ ਪਾਲ ਕੌਰ ਛੀਨਾ ਵਿਧਾਇਕ (ਦੱਖਣੀ), ਕੁਲਵੰਤ ਸਿੰਘ ਸਿੱਧੂ ਵਿਧਾਇਕ (ਆਤਮ ਨਗਰ), ਅਸ਼ੋਕ ਪ੍ਰਾਸ਼ਰ ਵਿਧਾਇਕ (ਕੇਂਦਰੀ) ਸ਼ਾਮਿਲ ਸਨ | ਮੀਟਿੰਗ ਵਿਚ ਸਮੂਹ ਵਿਧਾਇਕਾਂ ਅਤੇ ਮੇਅਰ ਅਜਿਹੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਿਯੁਕਤੀ ਦੀ ਅਧਿਕਤਮ ਸੀਮਾ ਵਿਚ ਛੋਟ ਦੇਣ ਦੇ ਹੱਕ ਵਿਚ ਸਨ | ਵਿਧਾਇਕਾਂ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਵਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਨਗਰ ਨਿਗਮ ਲੁਧਿਆਣਾ ਵਿਚ ਕੰਮ ਕਰਦੇ ਕੱਚੇ ਸਫਾਈ ਸੇਵਕਾਂ/ ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਚੱਲ ਰਹੀ ਹੈ | ਇਸ ਸੰਬੰਧੀ ਨਗਰ ਨਿਗਮ ਅਤੇ ਸਰਕਾਰ ਦੇ ਧਿਆਨ ਵਿਚ ਆਇਆ ਕਿ ਸਰਕਾਰ ਦੀ ਗਾਇਡਲਾਇਨਜ਼/ਸ਼ਰਤਾ ਅਨੁਸਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਉਮਰ ਦੀ ਅਧਿਕਤਮ ਸੀਮਾ 37 ਸਾਲ ਮਿੱਥੀ ਹੋਈ ਹੈ, ਜਿਸ ਵਿਚ ਐਸ.ਸੀ/ ਓ.ਬੀ.ਸੀ ਸ਼੍ਰੇਣੀ ਦੇ ਵਿਅਕਤੀਆਂ ਅਤੇ ਵਿਧਵਾਵਾਂ ਨੂੰ 5 ਸਾਲ ਦੀ ਛੋਟ ਦਿੱਤੀ ਜਾ ਸਕਦੀ ਹੈ | ਇਨ੍ਹਾਂ ਗਾਇਡਲਾਇਨਜ਼/ ਸ਼ਰਤਾਂ ਕਾਰਨ ਕਈ ਅਜਿਹੇ ਕੱਚੇ ਮੁਲਾਜ਼ਮ ਰੈਗੂਲਰ ਹੋਣ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ, ਜਿਨ੍ਹਾਂ ਦੀ ਉਮਰ ਇਸ ਸਮੇਂ ਸਰਕਾਰ ਵਲੋਂ ਤੈਅ ਕੀਤੀ ਹੋਈ ਅਧਿਕਤਮ ਉਮਰ ਨਾਲੋਂ ਵੱਧ ਹੈ | ਇਸ ਮੁੱਦੇ ਸੰਬੰਧੀ ਸ਼ਹਿਰ ਦੇ ਸਮੂਹ ਐਮ.ਐਲ.ਏਜ਼ ਅਤੇ ਕੌਂਸਲਰਜ਼ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਜਿਹੜੇ ਸਫਾਈ ਸੇਵਕਾਂ/ ਸੀਵਰਮੈਨਾਂ ਨੂੰ 42 ਸਾਲ ਤੋਂ ਵੱਧ ਉਮਰ ਹੋਣ ਦੀ ਕੰਡੀਸ਼ਨ ਕਰਕੇ ਸੇਵਾ ਵਿਚ ਰੈਗੂਲਰ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਨੂੰ ਉਮਰ ਦੀ ਇਸ ਸ਼ਰਤ ਤੋਂ ਛੋਟ ਦਿੱਤੀ ਜਾਵੇ ਅਤੇ ਰੈਗੂਲਰ ਕੀਤਾ ਜਾਵੇ | ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਉਮਰ ਸੀਮਾ ਵਧਾਉਣ ਦੀ ਮੰਗ ਕੀਤੀ |

ਨਿਗਮ ਕਮਿਸ਼ਨਰ ਤੇ ਡੀ.ਸੀ ਦੇ ਦੌਰੇ ਤੋਂ ਬਾਅਦ ਵੀ ਸਿੱਧਵਾਂ ਨਹਿਰ 'ਚ ਗੰਦਗੀ ਸੁੱਟਣਾ ਹਾਲੇ ਵੀ ਜਾਰੀ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)-ਇਕ ਐਨ.ਜੀ.ੳ ਵਲੋਂ ਸਿੱਧਵਾਂ ਨਹਿਰ ਵਿਚ ਗੰਦਗੀ ਅਤੇ ਕੂੜਾ ਸੁਟਣ ਨੰੂ ਲੈ ਕੇ ਨੈਸ਼ਨਲ ਗਰੀਨ ਟਿ੍ਬਿਊਨਲ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ | ਜਿਸ ਤੋਂ ਬਾਅਦ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਅਤੇ ਡੀ.ਸੀ ਸੁਰਭੀ ਮਲਿਕ ...

ਪੂਰੀ ਖ਼ਬਰ »

ਸਹਿਯੋਗ ਐਨ.ਜੀ.ਓ. ਦੀ ਟੀਮ ਨੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਸਹਿਯੋਗ ਐਨ.ਜੀ.ਓ. ਦੀ ਟੀਮ ਨੇ ਲੁਧਿਆਣਾ ਦੇ ਨਵ ਨਿਯੁਕਤ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਐਨ.ਜੀ.ਓ. ਵਲੋਂ ਪੁਲਿਸ ਸਾਂਝ ਕੇਂਦਰਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਨਵੰਬਰ (ਆਹੂਜਾ)-ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਾਕੋਵਾਲ ਰੋਡ ਦੀ ਰਹਿਣ ਵਾਲੀ ਹਰਸ਼ਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਦੋ ਕਿੱਲੋ ਅਫ਼ੀਮ ਸਮੇਤ 2 ਲੜਕੀਆਂ ਗਿ੍ਫ਼ਤਾਰ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਰੇਲਵੇ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀਆਂ ਦੋ ਲੜਕੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ਼ਹਿਰ 'ਚ ਵੱਖ ਵੱਖ ਮੀਟਿੰਗਾਂ ਨੂੰ ਕੀਤਾ ਸੰਬੋਧਨ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਨਵੇਂ ਬਣਾਏ ਗਏ ਪ੍ਰਧਾਨ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਨਿਯੁਕਤੀ ਤੋਂ ਬਾਅਦ ਲੁਧਿਆਣਾ ਸ਼ਹਿਰ ਦੇ ...

ਪੂਰੀ ਖ਼ਬਰ »

ਵਾਹਨ ਚਾਲਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ, ਸੜਕਾਂ ਵਿਚ ਥਾਂ-ਥਾਂ ਪਏ ਟੋਏ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਉਪਰ ਥਾਂ-ਥਾਂ ਪਏ ਟੋਏ ਹੋਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਦੇ ਮਨਾਂ ਵਿਚ ਨਾਰਾਜ਼ਗੀ ਵੀ ਪਾਈ ਜਾਂਦੀ ਹੈ | ਸ਼ਹਿਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 23 ਨਵੰਬਰ (ਆਹੂਜਾ)-ਸਥਾਨਕ ਫੋਕਲ ਪੁਆਇੰਟ ਦੇ ਇਲਾਕੇ ਜਮਾਲਪੁਰ ਦੀ ਕੇ. ਐਸ. ਆਈ. ਕਾਲੋਨੀ ਵਿਚ ਇਕ ਪ੍ਰਾਪਰਟੀ ਡੀਲਰ ਵਲੋਂ ਸ਼ੱਕੀ ਹਾਲਾਤਾਂ ਵਿਚ ਆਪਣੇ ਦਫ਼ਤਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਬਾਲਗ ਲੜਕੇ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ 'ਚ ਨੌਜਵਾਨ ਨੂੰ 20 ਸਾਲ ਦੀ ਕੈਦ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੇ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਨੌਜਵਾਨ ਮਾਧਵ ਵਾਸੀ ਸ਼ਾਮ ਨਗਰ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਮਾਧਵ ਨੂੰ ਆਪਣੀ ਭੈਣ, ਟਿਊਸ਼ਨ ...

ਪੂਰੀ ਖ਼ਬਰ »

ਡੇਅਰੀ ਫਾਰਮ ਮਾਲਕ ਦੇ ਘਰੋਂ ਨੌਕਰ ਲੱਖਾਂ ਰੁਪਏ ਮੁੱਲ ਦੇ ਗਹਿਣੇ, ਨਕਦੀ ਅਤੇ ਪਿਸਤੌਲ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਕੁਲ ਇਨਕਲੇਵ ਵਿਚ ਘਰੇਲੂ ਨੌਕਰ ਮਾਲਕਾਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਅਤੇ ਹੀਰੇ ਦੇ ਗਹਿਣੇ, ਨਗਦੀ ਅਤੇ ਪਸਤੌਲ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਦੋ ਰੋਜ਼ਾ ਅਲੂਮਨੀ ਮੀਟ ਤੇ ਸਾਲਾਨਾ ਕਾਨਵੋਕੇਸ਼ਨ ਅੱਜ ਤੋਂ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਵਲੋਂ ਕ੍ਰਮਵਾਰ 24 ਨਵੰਬਰ ਵੀਰਵਾਰ ਅਤੇ 25 ਨਵੰਬਰ ਸ਼ੁੱਕਰਵਾਰ ਨੂੰ ਅਲੂਮਨੀ ਮੀਟ ਅਤੇ ਸਾਲਾਨਾ ਕਾਨਵੋਕੇਸ਼ਨ ਕਰਵਾਈ ਜਾ ਰਹੀ ਹੈ, ਜਿਸ ਵਿਚ ਪ੍ਰੋ: ਕਰਮ ਜੀਤ ਸਿੰਘ ਉਪ ...

ਪੂਰੀ ਖ਼ਬਰ »

ਨਾਬਾਲਗ ਲੜਕੇ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ 'ਚ ਨੌਜਵਾਨ ਨੂੰ 20 ਸਾਲ ਦੀ ਕੈਦ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੇ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਇਕ ਨੌਜਵਾਨ ਮਾਧਵ ਵਾਸੀ ਸ਼ਾਮ ਨਗਰ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਮਾਧਵ ਨੂੰ ਆਪਣੀ ਭੈਣ, ਟਿਊਸ਼ਨ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ 6 ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈ ਨਹੀਂ ਭਰਨਾ ਪਵੇਗਾ ਫਾਰਮ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ, ਕਵਿਤਾ ਖੁੱਲਰ)-ਹੁਣ ਸੇਵਾ ਕੇਂਦਰਾਂ ਤੋਂ 6 ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲੈਣ ਲਈ ਫਾਰਮ ਭਰਨ ਦੀ ਲੋੜ ਨਹੀਂ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਦਿੱਤੀ | ਸ੍ਰੀ ਪੰਚਾਲ ਨੇ ਅੱਗੇ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮੱਸਿਆ ਨੂੰ ਸਮਰਪਿਤ ਕਰਵਾਏ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

ਇਯਾਲੀ/ਥਰੀਕੇ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਝਾਂਡੇ ਦੇ ਗੁਰੂ ਨਾਨਕ ਦਰਬਾਰ ਵਿਖੇ ਹਰ ਮਹੀਨੇ ਦੀ ਤਰ੍ਹਾਂ ਅੱਜ ਮੱਘਰ ਮਹੀਨੇ ਦੀ ਮੱਸਿਆ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਦੌਰਾਨ ...

ਪੂਰੀ ਖ਼ਬਰ »

ਗੁਰਦੁਆਰਾ ਨੰਦੇੜ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਪੁੱਜਾ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਧਾਰਮਿਕ, ਰਾਜਨੀਤਿਕ ਅਤੇ ਸਮਾਜ ਸੇਵਾ ਨੂੰ ਹਮੇਸ਼ਾ ਸਮਰਪਿਤ ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਬੇਦੀ ਦੀ ਅਗਵਾਈ 'ਚ 114 ਮੈਂਬਰਾਂ ਦਾ ਜੱਥਾ ਗੁਰਦਆਰਾ ਨੰਦੇੜ ਸ੍ਰੀ ਹਜੂਰ ਸਾਹਿਬ ਵਿਖੇ ਪਹੁੰਚਿਆ ਜਿੱਥੇ ਸੱਚਖੰਡ ਸ੍ਰੀ ਨੰਦੇੜ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਦਾ ਪ੍ਰਕੋਪ ਜਿਉਂ ਦਾ ਤਿਉਂ ਬਰਕਰਾਰ

ੇ ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਨਾਮੁਰਾਦ ਡੇਂਗੂ ਬੁਖ਼ਾਰ ਦਾ ਪ੍ਰਕੋਪ ਜਿਉਂ ਦਾ ਤਿਉਂ ਹੈ, ਜਿਸ ਕਰਕੇ ਇਸ ਬੁਖ਼ਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ, ਜਦ ਕਿ ਅੱਜ ਫਿਰ ਇਕ ਹਫ਼ਤੇ ਦੇ ਵਿਚ-ਵਿਚ ਤੀਜੀ ਵਾਰ ...

ਪੂਰੀ ਖ਼ਬਰ »

ਪੀ.ਏ.ਯੂ. ਦੀ ਸਫ਼ਾਈ ਤੇ ਹਰਿਆਲੀ ਮੁਹਿੰਮ 'ਚ ਫੈੱਡਰਲ ਬੈਂਕ ਵਲੋਂ ਸਹਿਯੋਗ ਦੇਣ ਦਾ ਫ਼ੈਸਲਾ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੀ.ਏ.ਯੂ. ਵਲੋਂ ਯੂਨੀਵਰਸਿਟੀ ਕੈਂਪਸ ਦੀ ਸਫ਼ਾਈ ਅਤੇ ਹਰਿਆਲੀ ਮੁਹਿੰਮ ਨੂੰ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਫੈਡਰਲ ਬੈਂਕ ਨੇ ਇਸ ਮੁਹਿੰਮ ਵਿਚ ਸਾਥ ਦਾ ਐਲਾਨ ਕੀਤਾ, ਇਸ ਸੰਬੰਧੀ ਫੈਡਰਲ ਬੈਂਕ ਦੇ ਏ.ਵੀ.ਪੀ. ਅਚਲ ਚੌਧਰੀ, ...

ਪੂਰੀ ਖ਼ਬਰ »

ਗੁਰੂ ਨਾਨਕ ਕੰਨਿਆਂ ਕਾਲਜ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਕੰਨਿਆਂ ਕਾਲਜ ਮਾਡਲ ਟਾਊਨ ਲੁਧਿਆਣਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸੰਬੰਧ ਵਿਚ 21 ਨਵੰਬਰ ਨੂੰ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਕਾਲਜ ਕੈਂਪਸ ...

ਪੂਰੀ ਖ਼ਬਰ »

ਪੀ.ਏ.ਯੂ. ਇੰਪਲਾਈਜ਼ ਯੂਨੀਅਨ ਵਲੋਂ ਪੀ.ਏ.ਯੂ. ਇੰਪਲਾਈਜ਼ ਦੀ ਕਿ੍ਕਟ ਟੀਮ ਦਾ ਸਨਮਾਨ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੀ ਅਗਜੈਕਟਿਵ ਕੌਂਸਲ ਵਲੋਂ ਅੱਜ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਯੂਨੀਅਨ ਦੇ ਦਫ਼ਤਰ ਵਿਖੇ ਪੀ.ਏ.ਯੂ ਇੰਪਲਾਈਜ਼ ਦੀ ਕਿ੍ਕਟ ਟੀਮ ਨੂੰ 18ਵੇਂ ਆਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਕਾਲਜ ਕੈਂਪਸ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਨੂੰ ਕਾਨੂੰਨ ਦਿਵਸ ਅਤੇ ਸੰਵਿਧਾਨ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ | ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਜਾਤੀਆਂ/ ਪੱਛੜੀਆਂ ਸ਼੍ਰੇਣੀਆਂ ਦੇ ਨੌਕਰੀਆਂ 'ਚ ਰਾਖਵਾਂਕਰਨ ਨੂੰ ਲੈ ਕੇ ਮੁੱਦਾ ਭਖਿਆ

ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਪੰਜਾਬ ਵਿਚ ਵਾਲਮੀਕਿ /ਮਜ਼੍ਹਬੀ ਸਿੱਖ ਜਥੇਬੰਦੀਆਂ ਵਲੋਂ ਨੌਕਰੀਆਂ ਵਿਚ ਸਹੀ ਰਾਖਵਾਂਕਰਨ ਲਾਗੂ ਨਾ ਕਰਨ ਵਿਰੁੱਧ ਅੱਜ ਪੰਜਾਬ ਭਰ ਵਿਚ ਇਸ ਸਮੁਦਾਇ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸੜਕ ਪਾਰ ਕਰਦੇ ਸਮੇਂ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ 40 ਸਾਲਾ ਵਿਅਕਤੀ ਦੀ ਮੌਤ ਹੋ ਗਈ | ਇਹ ਘਟਨਾ ਮੰਗਲਵਾਰ ਦੇਰ ਰਾਤ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਵਾਪਰੀ, ਜਿਸ ਦੀ ਸੂਚਨਾ ਇਲਾਕਾ ਵਾਸੀਆਂ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਲਾਵਾਰਸ ਛੱਡਿਆ-ਰਾਜਾ ਵੜਿੰਗ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 43 ਅਤੇ 44 ਵਿਖੇ ਨਗਰ ਨਿਗਮ ਲੁਧਿਆਣਾ ਚੋਣਾਂ ਦੇ ਮੱਦੇਨਜ਼ਰ ਈਸ਼ਵਰਜੋਤ ਸਿੰਘ ਚੀਮਾ ਦੀ ਅਗਵਾਈ 'ਚ ਇਕ ਅਹਿਮ ਮੀਟਿੰਗ ਹੋਈ | ਐਡਵੋਕੇਟ ਰੁਪਿੰਦਰ ਪਾਲ ਸਿੰਘ ਸ਼ੀਲਾ ਅਤੇ ਚਰਨਜੋਤ ਸਿੰਘ ਕਿੱਟੂ ਦੀ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਕਾਰੋਬਾਰੀਆਂ ਨੂੰ ਟਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ-ਪਿ੍ੰਸ ਬੱਬਰ

ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਅਤੇ ਨੌਜਵਾਨ ਵਪਾਰੀ ਆਗੂ ਪਿ੍ੰਸ ਬੱਬਰ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਸਥਿਤ ਬਾਜ਼ਾਰਾਂ ਵਿਚ ਕਾਰੋਬਾਰੀਆਂ, ਦੁਕਾਨਦਾਰਾਂ ਅਤੇ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਪਰਵਾਸੀ ਭਾਰਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਪਰਵਾਸੀ ਭਾਰਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਸਣੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਪਰਵਾਸੀ ਭਾਰਤੀ ਹਿੰਮਤ ਕੁਮਾਰ ਦੀ ...

ਪੂਰੀ ਖ਼ਬਰ »

ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਅੱਜ ਬਿਜਲੀ ਬੰਦ ਰਹੇਗੀ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ ਵੱਖ-ਵੱਖ 11 ਕੇ.ਵੀ. ਫੀਡਰਾਂ ਦੀ ਜ਼ਰੂਰੀ ਮੁਰੰਮਤ ਤੇ ਸਾਂਭ-ਸੰਭਾਲ ਲਈ 24 ਨਵੰਬਰ ਦਿਨ ਵੀਰਵਾਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ | ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਧੂਰੀ ਲਾਈਨ, ਮਨੋਹਰ ਨਗਰ, ਕਮਲਾ ...

ਪੂਰੀ ਖ਼ਬਰ »

ਸੋਚ ਸੰਸਥਾ ਵਲੋਂ ਪ੍ਰਦੂਸ਼ਣ 'ਤੇ ਕਾਬੂ ਪਾਉਣ ਦੇ ਉਪਰਾਲਿਆਂ 'ਤੇ ਸੈਮੀਨਾਰ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਵਾਤਾਵਰਨ 'ਤੇ ਕੰਮ ਕਰਨ ਵਾਲੀ ਜਥੇਬੰਦੀ ਸੋਚ ਸੰਸਥਾ ਵਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਕੰਸਲਟੈਂਸੀ ਹਾਲ 'ਚ ਪ੍ਰਦੂਸ਼ਣ 'ਤੇ ਕਾਬੂ ਪਾਉਣ ਦੇ ਉਪਰਾਲਿਆਂ 'ਤੇ ਸੈਮੀਨਾਰ ਕਰਵਾਇਆ, ਜਿਸ ਵਿਚ ਪੰਜਾਬ ਪ੍ਰਦੂਸ਼ਣ ...

ਪੂਰੀ ਖ਼ਬਰ »

ਪ੍ਰੋ: ਗਿੱਲ ਨੂੰ ਨੰਦ ਲਾਲ ਨੂਰਪੁਰੀ ਐਵਾਰਡ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਪੰਜਾਬੀ ਦੇ ਪ੍ਰਸਿੱਧ ਕਵੀ ਤੇ ਗੀਤਕਾਰ ਪ੍ਰੋ: ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਅਕਾਦਮੀ ਲੁਧਿਆਣਾ ਨੂੰ ਲੋਕ ਮੰਚ ਪੰਜਾਬ ਵਲੋਂ ਸਾਲ 2022 ਦਾ ਨੰਦ ਲਾਲ ਨੂਰਪੁਰੀ ਪੁਰਸਕਾਰ ਮਿਲਣ 'ਤੇ ਸਾਹਿੱਤ ਸੁਰ ਸੰਗਮ ਸਭਾ ਇਟਲੀ ਅਤੇ ...

ਪੂਰੀ ਖ਼ਬਰ »

ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੇ ਮੁਖੀ ਮਾਤਾ ਵਿਪਨਪ੍ਰੀਤ ਕੌਰ ਦੇ ਪਤੀ ਅਮਰਜੀਤ ਸਿੰਘ ਗਿਲਹੋਤਰਾ ਦਾ ਅੰਤਿਮ ਸੰਸਕਾਰ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਆਰਿਆ ਮੁਹੱਲਾ ਲੁਧਿਆਣਾ ਦੇ ਮੁਖੀ ਮਾਤਾ ਵਿਪਨਪ੍ਰੀਤ ਕੌਰ ਦੇ ਪਤੀ ਅਮਰਜੀਤ ਸਿੰਘ ਗਿਲਹੋਤਰਾ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਜਿਨ੍ਹਾਂ ਦਾ ਅੱਜ ਲੁਧਿਆਣਾ ਦੇ ਮਾਡਲ ਟਾਊਨ ...

ਪੂਰੀ ਖ਼ਬਰ »

ਗਿਆਨੀ ਜਗਤਾਰ ਸਿੰਘ ਦੇ ਹੈੱਡ ਗ੍ਰੰਥੀ ਬਣਨ 'ਤੇ ਗੁਰਮੀਤ ਸਿੰਘ ਅਤੇ ਜਥੇਦਾਰ ਢੱਲ ਨੇ ਦਿੱਤੀ ਵਧਾਈ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਗਿਆਨੀ ਜਗਤਾਰ ਸਿੰਘ ਦੇ ਸ੍ਰੀ ਹਰਿਮੰਦਰ ਸਾਹਿਬ ਦਾ ਹੈਡ ਗ੍ਰੰਥੀ ਬਣਨ 'ਤੇ ਉਨ੍ਹਾਂ ਨੂੰ ਚੁਫੇਰਿਓਾ ਵਧਾਈਆਂ ਮਿਲ ਰਹੀਆਂ ਹਨ ਅਤੇ ਸਿੱਖ ਕੌਮ ਵਿਚ ਖੁਸ਼ੀ ਦੀ ਲਹਿਰ ਵੀ ਪਾਈ ਜਾ ਰਹੀ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਜੈਵਿਕ ਖੇਤੀ ਸਕੂਲ ਤੇ ਕਿਸਾਨ ਵਿਕਾਸ ਕੇਂਦਰ ਨੇ ਹਲਦੀ ਬਾਰੇ ਖੇਤ ਦਿਵਸ ਮਨਾਇਆ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਡਾਇਮੰਡ ਜੁਬਲੀ ਸਮਾਰੋਹ ਦੀਆਂ ਗਤੀਵਿਧੀਆਂ ਦੀ ਇਕ ਲੜੀ ਵਿਚ ਜੈਵਿਕ ਖੇਤੀ ਸਕੂਲ ਨੇ ਕਿਸਾਨ ਵਿਕਾਸ ਕੇਂਦਰ ਦੇ ਸਹਿਯੋਗ ਨਾਲ ਹਲਦੀ ਦੀਆਂ ਸੁਧਰੀਆਂ ਉਤਪਾਦਨ ਤਕਨੀਕਾਂ ਬਾਰੇ ਇਕ ਖੇਤ ਦਿਵਸ ...

ਪੂਰੀ ਖ਼ਬਰ »

ਦਰਸ਼ਨ ਅਕੈਡਮੀ ਦੇ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਲਗਾਈ

ਭਾਮੀਆਂ ਕਲਾਂ, 23 ਨਵੰਬਰ (ਜਤਿੰਦਰ ਭੰਬੀ)-ਦਰਸ਼ਨ ਅਕੈਡਮੀ ਭਾਮੀਆਂ ਕਲਾਂ (ਲੁਧਿਆਣਾ) ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਾਲਾਨਾ ਸਾਇੰਸ ਪ੍ਰੋਜੈਕਟ ਹਫ਼ਤਾ ਮਨਾਇਆ ਗਿਆ | ਇਸ ਮੌਕੇ ਲਗਾਈ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਬਣਾ ਕੇ ਬਹੁਤ ...

ਪੂਰੀ ਖ਼ਬਰ »

ਸਨਅਤਕਾਰਾਂ ਦੇ ਵਫ਼ਦ ਵਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਪੰਕਜ ਸ਼ਰਮਾ ਨਾਲ ਮੁਲਾਕਾਤ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਦੇ ਵਫ਼ਦ ਵਲੋਂ ਰਾਜੀਵ ਜੈਨ ਜਨਰਲ ਸਕੱਤਰ ਅਤੇ ਪ੍ਰਧਾਨ ਲਘੂ ਉਦਯੋਗ ਭਾਰਤੀ ਲੁਧਿਆਣਾ ਦੀ ਅਗਵਾਈ ਹੇਠ ਪੰਕਜ ਸ਼ਰਮਾ ਮੈਂਬਰ ਪੰਜਾਬ ਪ੍ਰਦੂਸ਼ਣ ਰੋਕਥਾਮ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਆੜ੍ਹਤੀ ਦੀ ਅਗਵਾਈ 'ਚ ਮੀਟਿੰਗ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਆਲੂਆਂ ਦੇ ਆੜ੍ਹਤੀਆਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਬਹਾਦਰਕੇ ਰੋਡ ਨਵੀਂ ਸਬਜ਼ੀ ਮੰਡੀ ਲੁਧਿਆਣਾ ਵਿਖੇ ਆਲੂਆਂ ਦੀ ਬੋਲੀ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਅਤੇ ਸਰਬ ਸਾਂਝਾ ਫ਼ੈਸਲਾ ਲਿਆ ਗਿਆ ਹੈ ਕਿ ਪੁਰਾਣੇ ਆਲੂਆਂ ਦੀ ਬੋਲੀ ...

ਪੂਰੀ ਖ਼ਬਰ »

ਪੰਜਾਬ ਸਟੇਟ ਕੋਆਪ੍ਰੇਟਿਵ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਕੋਆਪ੍ਰੇਟਿਵ ਵਿਭਾਗ 'ਚ ਤਾਇਨਾਤ ਇੰਸਪੈਕਟਰਾਂ ਦੀ ਸੂਬਾ ਪੱਧਰੀ ਜਥੇਬੰਦੀ ਦੀ ਪੰਜਾਬ ਸਟੇਟ ਕੋਆਪ੍ਰੇਟਿਵ ਇੰਸਪੈਕਟਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੁਖਜੀਤ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਹੌਜ਼ਰੀ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਨਵੰਬਰ (ਆਹੂਜਾ)-ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਹੌਜ਼ਰੀ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਤਹਿਤ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਵਨੀਸ਼ ਜੈਨ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਡਾਕਟਰੀ ਕਰ ਰਹੇ ਵਿਦਿਆਰਥੀ ਪਾਸੋਂ ਲੁਟੇਰੇ ਮੋਬਾਈਲ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਸੀ.ਐਮ.ਸੀ. ਹਸਪਤਾਲ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਡਾਕਟਰੀ ਕਰ ਰਹੇ ਵਿਦਿਆਰਥੀ ਐਸ਼ਰ ਅੇਸਲੀ ਤੋਂ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏੇ | ਜਾਣਕਾਰੀ ...

ਪੂਰੀ ਖ਼ਬਰ »

ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਅਤੇ ਅੱਖਾਂ ਦੀ ਜਾਂਚ ਕੈਂਪ ਦਾ 417 ਰੋਗੀਆਂ ਨੇ ਲਿਆ ਲਾਹਾ

ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)-ਨਾਮੀ ਸਮਾਜ ਸੇਵੀ ਸੰਸਥਾ ਐਂਡਲੈਸ ਏਮਬੀਸ਼ਨ ਲੁਧਿਆਣਾ ਵਲੋਂ ਸ਼ੰਕਰਾਂ ਆਈ ਹਸਪਤਾਲ ਦੇ ਸਹਿਯੋਗ ਨਾਲ ਸਥਾਨਕ ਡਾਬਾ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਟੇ ਮੋਤੀਏ ਦੇ ਮੁਫ਼ਤ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਕਿ੍ਸਟਲ ਵਲੋਂ ਖਿਡਾਰੀਆਂ ਨੂੰ ਟਰੈਕ ਸੂਟ ਭੇਟ

ਡਾਬਾ/ਲੁਹਾਰਾ, 23 ਨਵੰਬਰ (ਕੁਲਵੰਤ ਸਿੰਘ ਸੱਪਲ)-ਛੱਤੀਸਗੜ੍ਹ ਵਿਖੇ ਹੋ ਰਹੀ 6ਵੀਂ ਸੀਨੀਅਰ ਨੈਸ਼ਨਲ ਰੌਕਬਾਲ ਚੈਂਪੀਅਨਸ਼ਿਪ ਲੜਕੇ-ਲੜਕੀਆਂ ਲਈ ਪੰਜਾਬ ਰੌਕਬਾਲ ਐਮਚਿਉਰ ਫੈਡਰੇਸ਼ਨ ਵਲੋਂ ਪੰਜਾਬ ਸਟੇਟ ਲਈ ਚੁਣੀਆਂ ਟੀਮਾਂ ਦੀ ਰਵਾਨਗੀ ਹੋਈ | ਇਸ ਮੌਕੇ ਭਾਰਤ ਸਰਕਾਰ ...

ਪੂਰੀ ਖ਼ਬਰ »

ਦੀ ਲਲਤੋਂ ਕਲਾਂ ਜੰਤਾ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ ਲਿਮ. ਵਿਖੇ 69ਵਾਂ ਸਰਵ ਭਾਰਤੀ ਸਹਿਕਾਰੀ ਹਫ਼ਤਾ ਮਨਾਇਆ

ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਲਲਤੋਂ ਕਲਾਂ ਦੀ 'ਦੀ ਲਲਤੋਂ ਕਲਾਂ ਜੰਤਾਂ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ ਲਿਮ' ਵਿਖੇ 69ਵਾਂ ਸਰਵ ਭਾਰਤੀ ਸਹਿਕਾਰੀ ਹਫ਼ਤਾ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਵਿਧਾਇਕ ਬੱਗਾ ਤੇ ਪਰਾਸ਼ਰ ਵਲੋਂ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ...

ਪੂਰੀ ਖ਼ਬਰ »

ਸਪਰਿੰਗ ਡੇਲ ਵਿਖੇ ਸਬਜ਼ੀਆਂ ਖਾਓ, ਸਿਹਤ ਬਣਾਓ ਗਤੀਵਿਧੀ ਕਰਵਾਈ

ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਹਰੀਆਂ ਸਬਜ਼ੀਆਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ 'ਸਬਜ਼ੀਆਂ ਖਾਓ, ਸਿਹਤ ਬਣਾਓ' ਗਤੀਵਿਧੀ ਦਾ ਅਯੋਜਨ ਕੀਤਾ ਗਿਆ | ਇਸ ਦੌਰਾਨ ਅਧਿਆਪਕਾਂ ਨੇ ਖ਼ੁਦ ਹੀ ਸਬਜ਼ੀ ਵਾਲਿਆਂ ਦੀ ਭੂਮਿਕਾ ਨਿਭਾਈ | ...

ਪੂਰੀ ਖ਼ਬਰ »

ਜੀ. ਐੱਮ.ਟੀ.ਸਕੂਲ ਦੀ ਵਿਦਿਆਰਥਣ ਸਿਵਾਂਗੀ ਨੇ ਦੂਜਾ ਸਥਾਨ ਹਾਸਲ ਕੀਤਾ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)-ਜੀ. ਐਮ.ਟੀ. ਪਬਲਿਕ ਸਕੂਲ ਨੇੜੇ ਜਲੰਧਰ ਬਾਈਪਾਸ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਸਿਵਾਂਗੀ ਨੇ ਰਾਜ ਪੱਧਰੀ ਕਲਾ ਪ੍ਰਤੀਯੋਗਤਾ ਜਿੱਤ ਕੇ ਰਾਸ਼ਟਰੀ ਮੁਕਾਬਲੇ ਲਈ ਆਪਣਾ ਸਥਾਨ ਪੱਕਾ ਕੀਤਾ ਹੈ | ਇਹ ਕਲਾ ਪ੍ਰਤੀਯੋਗਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX