ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

'ਮਿਲਟਰੀ ਲਿਟਰੇਚਰ ਫ਼ੈਸਟੀਵਲ-2022' 3 ਤੋਂ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਸ਼ਹਿਰ 'ਚ ਪਿਛਲੇ ਵਰਿ੍ਹਆਂ ਦੀ ਤਰ੍ਹਾਂ 'ਮਿਲਟਰੀ ਲਿਟਰੇਚਰ ਫ਼ੈਸਟੀਵਲ-2022' ਸ਼ਾਨੋ ਸ਼ੌਕਤ ਨਾਲ 3 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਗੱਲ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ ਅਤੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ (ਰਿਟਾ:) ਲੈਟ. ਜਨਰਲ ਟੀ.ਐਸ ਸ਼ੇਰਗਿੱਲ ਵਲੋਂ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਫ਼ੈਸਟੀਵਲ ਦਾ ਰਸਮੀ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਲੋਂ 3 ਦਸੰਬਰ ਨੂੰ ਕੀਤਾ ਜਾਵੇਗਾ ਤੇ 4 ਦਸੰਬਰ ਨੂੰ ਫ਼ੈਸਟੀਵਲ ਦੇ ਸਮਾਪਤੀ ਸਮਾਰੋਹ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਿਲਟਰੀ ਲਿਟਰੇਚਰ ਫ਼ੈਸਟੀਵਲ, ਚੰਡੀਗੜ੍ਹ (ਐਮ.ਐਲ.ਐਫ) ਦੀ ਸ਼ੁਰੂਆਤ 2017 ਵਿਚ ਪੰਜਾਬ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵਿਚਕਾਰ ਕ੍ਰਮਵਾਰ ਵੀ.ਪੀ ਸਿੰਘ ਬਦਨੌਰ ਪੰਜਾਬ ਦੇ ਤਤਕਾਲੀ ਰਾਜਪਾਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਇਹ ਛੇਵਾਂ ਐਡੀਸ਼ਨ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਹੋਵੇਗਾ | ਸਾਡੀ ਆਜ਼ਾਦੀ ਨੂੰ ਸੁਰੱਖਿਅਤ ਰੱਖਣ ਵਿਚ ਸਾਡੀਆਂ ਹਥਿਆਰਬੰਦ ਸੈਨਾਵਾਂ ਦੀਆਂ ਸੇਵਾਵਾਂ ਨੂੰ ਮਨਾਉਣ ਲਈ ਇਸ ਸਾਲ ਦਾ ਥੀਮ 'ਹਥਿਆਰਬੰਦ ਸੈਨਾਵਾਂ: 75 ਸਾਲਾਂ ਲਈ ਆਜ਼ਾਦ ਭਾਰਤ ਦੀ ਸੇਵਾ' ਹੈ | ਉਨ੍ਹਾਂ ਕਿਹਾ ਕਿ ਮਹਾਂਮਾਰੀ-ਪ੍ਰੇਰਿਤ ਆਨਲਾਈਨ ਫਾਰਮੈਟ ਦੇ ਦੋ ਸਾਲਾਂ ਬਾਅਦ ਅਸੀਂ ਆਪਣੇ ਰਵਾਇਤੀ ਸਥਾਨ, ਲੇਕ ਕਲੱਬ, ਚੰਡੀਗੜ੍ਹ ਵਿਖੇ ਭੌਤਿਕ ਸਮਾਗਮ ਵੱਲ ਵਾਪਸ ਜਾ ਰਹੇ ਹਾਂ | ਇਸ ਸੰਬੰਧੀ 27 ਨਵੰਬਰ ਨੂੰ ਬ੍ਰੇਵਹਾਰਟਸ ਦੀ ਰਾਈਡ ਦੇਖਣ ਨੂੰ ਮਿਲੇਗੀ ਜਿਸ ਵਿਚ 600 ਤੋਂ ਵੱਧ ਮੋਟਰਸਾਈਕਲ ਸਵਾਰ ਸ਼ਾਮਲ ਹੋਣਗੇ | ਇਸ ਸਾਲ ਇਹ ਸਮਾਗਮ 1962 ਦੀ ਜੰਗ ਦੇ ਸ਼ਹੀਦਾਂ ਦੀ ਯਾਦ ਅਤੇ ਸ਼ਰਧਾਂਜਲੀ ਨੂੰ ਵੀ ਸਮਰਪਿਤ ਹੈ ਇਸ ਨੂੰ ਚੰਡੀਗੜ੍ਹ ਕਲੱਬ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ |ਸਮਾਗਮ ਦੇ ਉਦਘਾਟਨ ਉਪਰੰਤ ਰਾਸ਼ਟਰੀ, ਅੰਤਰਰਾਸ਼ਟਰੀ ਹਿੱਤਾਂ ਅਤੇ ਰਣਨੀਤਕ ਮਾਮਲਿਆਂ ਦੇ ਵਿਸ਼ਿਆਂ 'ਤੇ ਪੈਨਲ ਵਿਚਾਰ-ਵਟਾਂਦਰੇ ਅਤੇ ਲੇਖਕਾਂ ਅਤੇ ਚਰਚਾਕਾਰਾਂ ਵਿਚਕਾਰ ਗੱਲਬਾਤ ਹੋਵੇਗੀ | ਕੁਝ ਨਵੀਆਂ ਕਿਤਾਬਾਂ ਵੀ ਰਿਲੀਜ਼ ਕੀਤੀਆਂ ਜਾਣਗੀਆਂ | ਇੱਥੇ ਕਿਤਾਬਾਂ ਦੇ ਸਟਾਲ ਹੋਣਗੇ, ਮਾਰਸ਼ਲ ਡਾਂਸ ਦਾ ਮੰਚਨ ਕੀਤਾ ਜਾਵੇਗਾ, ਹਥਿਆਰਾਂ ਅਤੇ ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ ਹੋਵੇਗੀ ਅਤੇ ਚੰਡੀਗੜ੍ਹ ਦੀ ਸੁੰਦਰ ਸੁਖਨਾ ਝੀਲ ਦੇ ਕੰਢੇ ਮੇਲੇ ਵਰਗਾ ਮਾਹੌਲ ਬਣਿਆ ਰਹੇਗਾ |

ਦੱਖਣੀ ਕੋਰੀਆ ਦੇ ਰਾਜਦੂਤ ਵਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਦੀ ਪਹਿਲੀ ਫੇਰੀ ਦੌਰਾਨ ਭਾਰਤ ਵਿਚ ਕੋਰੀਆ ਗਣਰਾਜ ਦੇ ਰਾਜਦੂਤ ਚਾਂਗ ਜੇ-ਬੋਕ ਨੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਰਾਜਪਾਲ ਵਲੋਂ ਬਿਜਲੀ ਉਤਪਾਦਨ ਦੀ ਭਰਪੂਰ ਸ਼ਲਾਘਾ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਅੱਜ ਨਵੀਂ ਦਿੱਲੀ ਵਿਚ ਪ੍ਰਬੰਧਿਤ ਭਾਰਤ ਕੌਮਾਂਤਰੀ ਵਪਾਰ ਮੇਲੇ ਵਿਚ ਸਟਾਲਾਂ 'ਤੇ ਉਪਲਬਧ ਉਤਪਾਦ ਨਿਰਮਾਤਾਵਾਂ ਅਤੇ ਸਟਾਰਟ ਅੱਪ ਤੋਂ ਗੱਲਬਾਤ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਵੂਮੈਨ ਸਾਈਕਿਲੰਗ ਲੀਗ 26 ਤੋਂ : ਡਾ. ਗੁਰਮੀਤ ਸਿੰਘ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-''ਖੇਲੋ ਇੰਡੀਆ ਵੂਮੈਨਜ਼ ਸਾਈਕਿਲੰਗ ਲੀਗ ਜ਼ੋਨ ਇਕ ਚੰਡੀਗੜ੍ਹ ਵਿਖੇ 26 ਨਵੰਬਰ ਤੋਂ ਕਰਵਾਈ ਜਾਵੇਗੀ | ਇਹ ਗੱਲ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਇਸ ਲੀਗ ਨਾਲ ਜੁੜੇ ਤਕਨੀਕੀ ਟੀਮ ਦੇ ਡਾ. ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਏਅਰਪੋਰਟ ਲਾਈਟ ਪੁਆਇੰਟ ਦਾ ਦੌਰਾ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਵਲੋਂ ਜ਼ੀਰਕਪੁਰ ਵਾਲੇ ਪਾਸੇ ਏਅਰਪੋਰਟ ਲਾਈਟ ਪੁਆਇੰਟ ਅਤੇ ਯੂ.ਟੀ., ਬਾਉਂਡਰੀ 'ਤੇ ਬਲੈਕ ਸਪਾਟਸ ਦਾ ਦÏਰਾ ਕੀਤਾ ਗਿਆ ਤਾਂ ਜੋ ਆਵਾਜਾਈ ...

ਪੂਰੀ ਖ਼ਬਰ »

ਦੇਸ਼-ਵਿਦੇਸ਼ ਦੇ 15 ਕਲਾਕਾਰਾਂ ਨੇ ਆਪਣੀਆਂ ਕਲਾ-ਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ 17 ਵਿਖੇ ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਦੇਸ਼-ਵਿਦੇਸ਼ ਦੇ 15 ਕਲਾਕਾਰਾਂ ਵਲੋਂ ਆਪਣੀਆਂ ਕਲਾ-ਕ੍ਰਿਤਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਥੇੇ ਬਾਲੀਵੁੱਡ ਦੇ ਅਦਾਕਾਰ ਪੰਕਜ ਬੇਰੀ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 28 ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 23 ਨਵੰਬਰ (ਜੋਤ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਕੇਂਦਰ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਵਿਚ 28 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਇਸ ਸੰਬੰਧੀ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਕਾਰੋਬਾਰ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਦਾ ਬਾਜਵਾ ਨੇ ਕੀਤਾ ਸਮਰਥਨ

ਚੰਡੀਗੜ੍ਹ, 22 ਨਵੰਬਰ (ਅਜੀਤ ਬਿਊਰੋ)- ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੇ ਕੁੱਝ ਮਾਮਲਿਆਂ ਦੀ ਜਾਂਚ ਵਿਚ ਢਿੱਲ ਵਰਤਣ ਬਾਰੇ ਭਾਰਤ ਦੀ ਸੁਪਰੀਮ ਕੋਰਟ ਦੀ ਟਿੱਪਣੀ ਦਾ ਸਮਰਥਨ ਕਰਦੇ ਹੋਏ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਸ. ...

ਪੂਰੀ ਖ਼ਬਰ »

ਮੀਣਾ ਨੂੰ ਵਾਧੂ ਕਾਰਜ ਭਾਰ ਸੌਂਪਿਆ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸ੍ਰੀ ਰਾਜੇਂਦਰ ਕੁਮਾਰ ਮੀਣਾ ਪੁਲਿਸ ਸੁਪਰਡੈਂਟ (ਆਈਟੀ) ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਰਾਜਪਾਲ ਦੇ ਏ.ਡੀ.ਸੀ (ਪੀ) ਦਾ ਵੱਧ ਕਾਰਜਭਾਰ 30 ਨਵੰਬਰ ਤਕ ਸੌਂਪਿਆ ...

ਪੂਰੀ ਖ਼ਬਰ »

'ਗੁਰੂ ਨਾਨਕ ਜੀਵਨ ਦਰਸ਼ਨ' 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਚੰਡੀਗੜ੍ਹ, 23 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26 ਚੰਡੀਗੜ੍ਹ ਵੱਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਇੱਕ ਰਾਸ਼ਟਰੀ ਸੈਮੀਨਾਰ - 'ਗੁਰੂ ਨਾਨਕ ਜੀਵਨ-ਦਰਸ਼ਨ' ਕਰਵਾਇਆ | ਸੈਮੀਨਾਰ ਦਾ ਉਦੇਸ਼ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਇਨਫੋਸਿਸ ਦੀ ਟੀਮ ਵਲੋਂ ਆਈ.ਸੀ.ਸੀ.ਸੀ. ਦਾ ਦੌਰਾ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਇਨਫੋਸਿਸ ਚੰਡੀਗੜ੍ਹ ਦੇ ਟੀਮ ਮੈਂਬਰਾਂ ਨੇ ਅੱਜ ਸੈਕਟਰ-17 ਵਿਖੇ ਸਥਿਤ ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਦੌਰਾ ਕੀਤਾ | ਇੰਟੀਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਗਰਿਕਾਂ ਨੂੰ ਸੁਰੱਖਿਆ ...

ਪੂਰੀ ਖ਼ਬਰ »

ਜੇਲ੍ਹ ਸੁਧਾਰਾਂ 'ਤੇ ਗਠਨ ਸੰਸਦ ਦੀ ਸਥਾਈ ਕਮੇਟੀ ਨੇ ਹਰਿਆਣਾ ਦੀ ਜੇਲ੍ਹਾਂ ਵਿਚ ਹੋ ਰਹੇ ਸੁਧਾਰਾਂ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਜੇਲ੍ਹ ਸੁਧਾਰਾਂ 'ਤੇ ਗਠਨ ਸੰਸਦ ਦੀ ਸਥਾਈ ਕਮੇਟੀ ਨੇ ਹਰਿਆਣਾ ਦੀਆਂ ਜੇਲ੍ਹਾਂ ਵਿਚ ਹੋ ਰਹੇ ਸੁਧਾਰਾਂ ਦੀ ਸ਼ਲਾਘਾ ਕੀਤੀ ਹੈ | ਕਮੇਟੀ ਦੇ ਚੇਅਰਮੈਨ ਸੁਸ਼ੀਲ ਮੋਦੀ ਦੀ ਅਗਵਾਈ ਹੇਠ ਕਮੇਟੀ ਦੇ ਮੈਂਬਰਾਂ ਨੇ 15 ਨਵੰਬਰ, 2022 ਨੂੰ ...

ਪੂਰੀ ਖ਼ਬਰ »

ਨਵੀਂ ਪਹਿਲ-ਮੈਰਿਟ ਆਧਾਰ 'ਤੇ ਐਚ.ਕੇ.ਆਰ.ਐਨ ਰਾਹੀਂ ਹੋਈਆਂ ਅਧਿਆਪਕਾਂ ਦੀ ਨਿਯੁਕਤੀਆਂ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਕੁਸ਼ਲ ਅਗਵਾਈ ਹੇਠ ਸੂਬਾ ਸਰਕਾਰ ਪਾਰਦਰਸ਼ੀ ਢੰਗ ਨਾਲ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿਚ ਨਿਯੁਕਤੀਆਂ ਕਰ ਰਹੀ ਹੈ | ਪਹਿਲਾਂ ਸਰਕਾਰ ਹਰਿਆਣਾ ਕਰਮਚਾਰੀ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵੱਡੀ ਪ੍ਰਾਪਤੀ : ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 23 ਨਵੰਬਰ (ਅਜੀਤ ਬਿਊਰੋ)- ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਆਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ | ਅੱਜ ਇੱਥੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ

ਚੰਡੀਗੜ੍ਹ, 23 ਨਵੰਬਰ (ਨਵਿੰਦਰ ਸਿੰਘ ਬੜਿੰਗ) ਡਿਪਟੀ ਕਮਿਸ਼ਨਰ ਚੰਡੀਗੜ੍ਹ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਕਮਲਜੀਤ ਸਿੰਘ ਵਾਸੀ ਸੈਕਟਰ-38-ਬੀ ਦੇ ਖਿਲਾਫ਼ ਮੁਕੱਦਮਾ ਦਰਜ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬਿਨਾ ਮਨਜ਼ੂਰੀ ...

ਪੂਰੀ ਖ਼ਬਰ »

ਜਨਤਕ ਥਾਂ 'ਤੇ ਸ਼ਰਾਬ ਪੀਣ ਦੇ ਦੋਸ਼ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 23 ਨਵੰਬਰ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਨੇ ਕਿਸ਼ਨਗੜ੍ਹ ਦੇ ਰਹਿਣ ਵਾਲੇ ਓਮਕਾਰ ਅਤੇ ਲਾਲ ਚੰਦ ਦੇ ਖਿਲਾਫ਼ ਜਨਤਕ ਥਾਂ 'ਤੇ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ | ਪੁਲਿਸ ਨੇ ਉਕਤ ਵਿਅਕਤੀਆਂ ਦੇ ਖਿਲਾਫ਼ ...

ਪੂਰੀ ਖ਼ਬਰ »

ਸਕੂਲਾਂ ਦੇ ਸਮੇਂ 'ਚ ਬਦਲਾਅ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸੂਬੇ ਵਿਚ ਸਕੂਲਾਂ ਦੇ ਸਮੇਂ ਵਿਚ ਇਕ ਦਸੰਬਰ, 2022 ਤੋਂ ਬਦਲਾਅ ਕਰ ਦਿੱਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਕਲ ਸ਼ਿਫਟ ਦੇ ਸਕੂਲਾਂ ਦਾ ਸਮੇਂ ਸਵੇਰੇ 9:30 ...

ਪੂਰੀ ਖ਼ਬਰ »

ਮੁਸ਼ਤਰਕਾ ਮਲਕੀਅਤ ਸ਼ਾਮਲਾਤ ਜ਼ਮੀਨਾਂ ਖੋਹ ਕੇ ਪੰਚਾਇਤਾਂ ਨੂੰ ਦੇਣਾ ਲੋਕਾਂ ਨਾਲ ਧੱਕਾ : ਨਰਿੰਦਰ ਰਾਣਾ

ਖਰੜ, 23 ਨਵੰਬਰ (ਮਾਨ)-ਪੰਜਾਬ ਦੀ ਆਪ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਮੁਸ਼ਤਰਕਾ ਖਾਤਾ ਮਾਲਕਾਨਾ ਜ਼ਮੀਨਾਂ ਦੇ ਮਾਲਕੀ ਹੱਕ ਪੰਚਾਇਤਾਂ ਨੂੰ ਦੇਣ ਦਾ ਫ਼ੈਸਲਾ ਲਿਆ ਗਿਆ ਹੈ ਉਹ ਗ਼ਲਤ ਹੈ ਅਤੇ ਇਸ ਕਾਲੇ ਕਾਨੂੰਨ ਨਾਲ ਸੂਬੇ ਦੇ ਲੱਖਾਂ ਕਿਸਾਨਾਂ ਦੇ ਇਨ੍ਹਾਂ ਜ਼ਮੀਨਾਂ ...

ਪੂਰੀ ਖ਼ਬਰ »

ਪੰਜਾਬ 'ਚ 108 ਐਂਬੂਲੈਂਸਾਂ ਨੇ ਪਿਛਲੇ ਤਿੰਨ ਮਹੀਨਿਆਂ 'ਚ 8390 ਦੁਰਘਟਨਾ ਪੀੜਤਾਂ ਦੀ ਕੀਤੀ ਸੇਵਾ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਭਰ ਵਿਚ 108 ਐਮਰਜੈਂਸੀ ਐਂਬੂਲੈਂਸ ਸੇਵਾ ਲਈ ਚਿਕਿਤਸਾ ਹੈਲਥਕੇਅਰ ਲਿਮਟਿਡ ਨੇ ਅਗਸਤ ਤੋਂ ਅਕਤੂਬਰ ਦੇ ਅੰਤ ਤੱਕ ਪਿਛਲੇ ਤਿੰਨ ਮਹੀਨਿਆਂ ਵਿਚ ਰਾਜ ਭਰ ਵਿਚ 8390 ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਐਮਰਜੈਂਸੀ ...

ਪੂਰੀ ਖ਼ਬਰ »

ਬਿਜਲੀ ਉਪਲਬਧਤਾ ਵਿਚ ਆਤਮਨਿਰਭਰ ਬਣਿਆ ਹਰਿਆਣਾ : ਖੱਟਰ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) ਹਰਿਆਣਾ ਆਪਣੇ ਗਠਨ ਬਾਅਦ ਬਿਜਲੀ ਖੇਤਰ ਵਿਚ ਲਗਾਤਾਰ ਅੱਗੇ ਵਧਿਆ ਹੈ | ਇਕ ਪਾਸੇ ਜਿੱਥੇ ਉਸ ਸਮੇਂ ਬਿਜਲੀ ਦੀ ਉਪਲਬਧਤਾ ਸਿਰਫ਼ 343 ਮੈਗਾਵਾਟ ਸੀ ਤਾਂ ਉੱਥੇ ਅੱਜ 13106.58 ਮੈਗਾਵਾਟ ਤਕ ਹੋ ਗਈ ਹੈ | ਇਸ ਤਰ੍ਹਾਂ ਸੂਬੇ ਵਿਚ ਪਿਛਲੇ 8 ...

ਪੂਰੀ ਖ਼ਬਰ »

ਜੰਗਮ ਜੋਗੀ ਪਰੰਪਰਾ ਨੂੰ ਜ਼ਿੰਦਾ ਰੱਖ ਰਹੇ ਨੌਜੁਆਨ ਕਲਾਕਾਰਾਂ ਨੇ ਕੀਤੀ ਭਗਵਾਨ ਸ਼ਿਵ ਦੀ ਸਤੁਤੀ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) -ਨੌਜੁਆਨ ਪੀੜ੍ਹੀ ਜੇਕਰ ਪਰੰਪਰਾ ਨੂੰ ਜਿੰਦਾ ਰੱਖਣ ਲਈ ਅੱਗੇ ਆਵੇ ਤਾਂ ਇਹ ਮਾਣ ਦੀ ਗੱਲ ਹੈ | ਅਜਿਹਾ ਹੀ ਉਦਾਹਰਣ ਕੌਮਾਂਤਰੀ ਗੀਤਾ ਮਹਾਉਤਸਵ ਵਿਚ ਕਾਲਕਾ ਤੋਂ ਪਹੁੰਚੀ ਜੰਗਮ ਜੋਗੀ ਦੀ ਪਾਰਟੀ ਪੇਸ਼ ਕਰ ਰਹੀ ਹੈ | ਇਸ ਪਾਰਟੀ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ 'ਚ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ

ਚੰਡੀਗੜ੍ਹ, 23 ਨਵੰਬਰ (ਨਵਿੰਦਰ ਸਿੰਘ ਬੜਿੰਗ) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੈਕਟਰ 18 ਵਿਚ ਰਾਜ ਪੱਧਰੀ ਕਲਾ ਉਤਸਵ ਮੁਕਾਬਲਾ ਕਰਵਾਇਆ ਗਿਆ | ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਇਸ ਕਲਾ ਉਤਸਵ ਵਿਚ ਲਗਭਗ 50 ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਬਿਜਲੀ ਉਪਲਬਧਤਾ ਵਿਚ ਆਤਮਨਿਰਭਰ ਬਣਿਆ ਹਰਿਆਣਾ : ਖੱਟਰ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) ਹਰਿਆਣਾ ਆਪਣੇ ਗਠਨ ਬਾਅਦ ਬਿਜਲੀ ਖੇਤਰ ਵਿਚ ਲਗਾਤਾਰ ਅੱਗੇ ਵਧਿਆ ਹੈ | ਇਕ ਪਾਸੇ ਜਿੱਥੇ ਉਸ ਸਮੇਂ ਬਿਜਲੀ ਦੀ ਉਪਲਬਧਤਾ ਸਿਰਫ਼ 343 ਮੈਗਾਵਾਟ ਸੀ ਤਾਂ ਉੱਥੇ ਅੱਜ 13106.58 ਮੈਗਾਵਾਟ ਤਕ ਹੋ ਗਈ ਹੈ | ਇਸ ਤਰ੍ਹਾਂ ਸੂਬੇ ਵਿਚ ਪਿਛਲੇ 8 ...

ਪੂਰੀ ਖ਼ਬਰ »

ਜੰਗਮ ਜੋਗੀ ਪਰੰਪਰਾ ਨੂੰ ਜ਼ਿੰਦਾ ਰੱਖ ਰਹੇ ਨੌਜੁਆਨ ਕਲਾਕਾਰਾਂ ਨੇ ਕੀਤੀ ਭਗਵਾਨ ਸ਼ਿਵ ਦੀ ਸਤੁਤੀ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ) -ਨੌਜੁਆਨ ਪੀੜ੍ਹੀ ਜੇਕਰ ਪਰੰਪਰਾ ਨੂੰ ਜਿੰਦਾ ਰੱਖਣ ਲਈ ਅੱਗੇ ਆਵੇ ਤਾਂ ਇਹ ਮਾਣ ਦੀ ਗੱਲ ਹੈ | ਅਜਿਹਾ ਹੀ ਉਦਾਹਰਣ ਕੌਮਾਂਤਰੀ ਗੀਤਾ ਮਹਾਉਤਸਵ ਵਿਚ ਕਾਲਕਾ ਤੋਂ ਪਹੁੰਚੀ ਜੰਗਮ ਜੋਗੀ ਦੀ ਪਾਰਟੀ ਪੇਸ਼ ਕਰ ਰਹੀ ਹੈ | ਇਸ ਪਾਰਟੀ ...

ਪੂਰੀ ਖ਼ਬਰ »

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਭਰਨ ਸੰਬੰਧੀ ਅਰਜ਼ੀਆਂ ਮੰਗੀਆਂ • ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ | ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸੰਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ...

ਪੂਰੀ ਖ਼ਬਰ »

ਮਹਿਲਾ ਦਾ ਕੁਹਾੜੀ ਮਾਰ ਕੇ ਕੀਤਾ ਕਤਲ

ਪੰਚਕੂਲਾ, 23 ਨਵੰਬਰ (ਕਪਿਲ)-ਪੰਚਕੂਲਾ ਦੇ ਬਰਵਾਲਾ ਬਲਾਕ ਦੇ ਪਿੰਡ ਖਟੋਲੀ 'ਚ ਇਕ ਮਹਿਲਾ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਝਗੜੇ ਦੌਰਾਨ ਗਲੇ 'ਚ ਕੁਹਾੜੀ ਲੱਗਣ ਕਾਰਨ ਮਹਿਲਾ ਦੀ ਮੌਤ ਹੋ ਗਈ | ਮਿ੍ਤਕ ਔਰਤ ਦਾ ਨਾਂਅ ਦਯਾਵੰਤੀ ...

ਪੂਰੀ ਖ਼ਬਰ »

ਯੂ. ਡੀ. ਆਈ. ਡੀ. ਕਾਰਡ ਸਾਰੇ ਦਿਵਿਆਂਗ ਵਿਅਕਤੀਆਂ ਦੇ ਬਣਾਏ ਜਾਣਗੇ : ਅਮਿਤ ਤਲਵਾੜ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਅੱਜ ਦਿਵਿਆਂਗ ਵਿਅਕਤੀਆਂ ਲਈ ਚਲਾਏ ਜਾ ਰਹੇ ਯੂ. ਡੀ. ਆਈ. ਡੀ. ਕਾਰਡ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਪੰਜਾਬ ਦੀ ਹਰਿਆਣਾ ਨੂੰ ਜੋੜਨ ਵਾਲੀ ਸੜਕ ਤੋਂ ਪਰੇਸ਼ਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਡੇਰਾਬੱਸੀ 23 ਨਵੰਬਰ (ਰਣਬੀਰ ਸਿੰਘ ਪੜ੍ਹੀ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਪੰਜਾਬ ਦੀ ਡੇਰਾਬੱਸੀ ਰਾਮਗੜ੍ਹ ਸੜਕ ਤੋਂ ਪ੍ਰੇਸ਼ਾਨ ਹਨ | ਉਨ੍ਹਾਂ ਦੀਆਂ ਮੁਸ਼ਕਿਲਾਂ ਇਸ ਹੱਦ ਤੱਕ ਵੱਧ ਗਈਆਂ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੇ ਜ਼ਿਲ੍ਹੇ ਵਿਚ ਦਾਖ਼ਲ ਹੋਣ ਵਾਲੇ 20 ਪੁਆਇੰਟਾਂ ਦੀ ਐੱਸ. ਟੀ. ਐਫ. ਨੇ ਪਛਾਣ ਕੀਤੀ : ਏ. ਆਈ. ਜੀ.

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਨਸ਼ਾ ਤਸਕਰਾਂ 'ਤੇ ਸਖ਼ਤੀ ਕਰਦੇ ਹੋਏ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐਫ.) ਨੇ ਨਸ਼ਾ ਤਸਕਰਾਂ ਦੁਆਰਾ ਗੁਆਂਢੀ ਰਾਜਾਂ ਤੋਂ ਜ਼ਿਲ੍ਹੇ ਵਿਚ ਆਉਣ-ਜਾਣ ਲਈ ਵਰਤੇ ਜਾ ਰਹੇ 20 ਰਸਤਿਆਂ ਜਾਂ ਪੁਆਇੰਟਾਂ ਦੀ ਪਛਾਣ ਕੀਤੀ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਇਸੰਸ ਧਾਰਕਾਂ ਨੂੰ ਤੀਸਰਾ ਹਥਿਆਰ 15 ਦਿਨਾਂ ਦੇ ਅੰਦਰ-ਅੰਦਰ ਡਲੀਟ ਅਤੇ ਸੰਬੰਧਿਤ ਥਾਣੇ 'ਚ ਜਮ੍ਹਾਂ ਕਰਵਾਉਣ ਦੇ ਆਦੇਸ਼

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਸਮੂਹ ਅਸਲ੍ਹਾ ਲਾਇਸੰਸ ਧਾਰਕਾਂ ਨੂੰ ਮਿਤੀ 08/09/2020 ਰਾਹੀਂ ਨੋਟਿਸ ਜਾਰੀ ਕਰਕੇ ਸੂਚਿਤ ਕੀਤਾ ਗਿਆ ਸੀ ਕਿ (ਆਰਮਜ਼ ਐਕਟ) ਦੇ ਸੈਕਸ਼ਨ 3 ਵਿਚ ਕੀਤੀ ਗਈ ਸੋਧ ਅਨੁਸਾਰ ਹੁਣ ਹਰ ਅਸਲ੍ਹਾ ਲਾਇਸੰਸ ਧਾਰਕ ਨੂੰ ...

ਪੂਰੀ ਖ਼ਬਰ »

ਬੱਸਾਂ 'ਚ ਸਵਾਰੀਆਂ ਦੇ ਗਹਿਣੇ ਚੁਰਾਉਣ ਦੇ ਦੋਸ਼ ਹੇਠ 2 ਔਰਤਾਂ ਕਾਬੂ

ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਪੁਲਿਸ ਨੇ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਕੋਲੋਂ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ 2 ਔਰਤਾਂ ਨੂੰ ਕਾਬੂ ਕੀਤਾ ਹੈ | ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਵਿਚ ਸੜਕਾਂ ਦੇ ਨਿਰਮਾਣ ਜਾਂ ਵਿਕਾਸ ਕੰਮਾਂ ਵੇਲੇ ਨਗਰ ਕੌਂਸਲ ਦੇ ਅਧਿਕਾਰੀ ਮੌਕੇ 'ਤੇ ਤਾਇਨਾਤ ਰਹਿਣਗੇ- ਕਾਰਜ ਸਾਧਕ ਅਫ਼ਸਰ

ਜ਼ੀਰਕਪੁਰ, 23 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੀ ਹਦੂਦ ਅੰਦਰ ਬਣਨ ਵਾਲੀ ਕਿਸੇ ਵੀ ਸੜਕ ਦੇ ਨਿਰਮਾਣ ਜਾਂ ਮੁਰੰਮਤ ਵੇਲੇ ਨਗਰ ਕੌਂਸਲ ਦੇ ਸੰਬੰਧਤ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ ਤਾਂ ਜੋ ਠੇਕੇਦਾਰ ਵਲੋਂ ਸੜਕ ਦੇ ਨਿਰਮਾਣ ਵੇਲੇ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਦੀਵਾਲੀ ਵਾਲੀ ਰਾਤ ਹਵਾਈ ਫਾਇਰ ਕਰਨ ਵਾਲੇ ਦੋਵੇਂ ਵਿਅਕਤੀ ਅਸਲੇ੍ਹ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-4 ਵਿਖੇ ਦੀਵਾਲੀ ਦੀ ਰਾਤ ਨੂੰ 2 ਵਿਅਕਤੀਆਂ ਰਤਨਦੀਪ ਸਿੰਘ ਅਤੇ ਤਜਿੰਦਰ ਸਿੰਘ ਮਾਵੀ ਵਾਸੀ ਫੇਜ਼-4 ਵਲੋਂ ਆਪਣੇ ਹਥਿਆਰਾਂ ਨਾਲ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਦੋਵਾਂ ...

ਪੂਰੀ ਖ਼ਬਰ »

ਗਿਲਕੋ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਸਮਾਗਮ ਕਰਵਾਇਆ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਜਨ ਗਣ ਮਨ ਮਿਊਜ਼ੀਕਲ ਥੀਮ ਤੇ ਗਿਲਕੋ ਇੰਟਰਨੈਸ਼ਨਲ ਸਕੂਲ ਖਰੜ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ | ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ...

ਪੂਰੀ ਖ਼ਬਰ »

5ਵਾਂ ਕਬੱਡੀ ਕੱਪ 27, 28 ਨੂੰ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈੱਲਫ਼ੇਅਰ ਕਲੱਬ ਮੁਹਾਲੀ ਵਲੋਂ 5ਵਾਂ ਸਲਾਨਾ ਕਬੱਡੀ ਕੱਪ 27 ਅਤੇ 28 ਨਵੰਬਰ ਨੂੰ ਸਥਾਨਕ ਸੈਕਟਰ 79 ਵਿਖੇ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਮਾਸਟਰ ਭੁਪਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਗੁਰਮਤਿ ਸਮਾਗਮ 26 ਤੋਂ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਨਿਰੰਤਰ ਜਾਰੀ ਹਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦੰਦਾਂ ਦੀ ਦੇਖਭਾਲ ਸੰਬੰਧੀ ਪੇਂਟਿੰਗ ਮੁਕਾਬਲੇ ਕਰਵਾਏ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਿਵਲ ਹਸਪਤਾਲ ਖਰੜ ਦੇ ਸਹਿਯੋਗ ਨਾਲ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਵਿਖੇ ਸਿਹਤ ਵਿਭਾਗ ਦੇ ਦੰਦਾਂ ਦੇ ਪੰਦਰਵਾੜਾ ਮੁਹਿੰਮ ਤਹਿਤ ਦੰਦਾਂ ਦੀ ਦੇਖਭਾਲ ਕਰਨ ਸੰਬੰਧੀ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਮਾਲਕਣ ਨੂੰ ਬੇਹੋਸ਼ ਕਰਕੇ ਦੋ ਨੇਪਾਲੀ ਨੌਕਰ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-3 ਬੀ 1 ਮੁਹਾਲੀ ਦੇ ਇਕ ਘਰ 'ਚੋਂ ਨੌਕਰਾਂ ਵਲੋਂ ਘਰ ਦੀ ਮਾਲਕਣ ਨੂੰ ਬੇਹੋਸ਼ ਕਰ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ...

ਪੂਰੀ ਖ਼ਬਰ »

ਮਾਲਕਣ ਨੂੰ ਬੇਹੋਸ਼ ਕਰਕੇ ਦੋ ਨੇਪਾਲੀ ਨੌਕਰ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਅਧੀਨ ਪੈਂਦੇ ਫੇਜ਼-3 ਬੀ 1 ਮੁਹਾਲੀ ਦੇ ਇਕ ਘਰ 'ਚੋਂ ਨੌਕਰਾਂ ਵਲੋਂ ਘਰ ਦੀ ਮਾਲਕਣ ਨੂੰ ਬੇਹੋਸ਼ ਕਰ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮ ...

ਪੂਰੀ ਖ਼ਬਰ »

ਰੋਡ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਦਿੱਤਾ ਮੰਗ ਪੱਤਰ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਨੈਸ਼ਨਲ ਹਾਈਵੇਅ ਅਥਾਰਟੀ ਭਾਰਤ ਸਰਕਾਰ ਵਲੋਂ ਆਈ. ਟੀ. ਸਿਟੀ ਚੌਂਕ ਮੁਹਾਲੀ ਤੋਂ ਖਰੜ-ਕੁਰਾਲੀ 205-ਏ ਹਾਈਵੇਅ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਸੰਬੰਧ 'ਚ ਰੋਡ ਸੰਘਰਸ਼ ਕਮੇਟੀ ਦੇ ਇਕ ਵਫ਼ਦ ਵਲੋਂ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ ਲਗਾਤਾਰ ਦੂਸਰੇ ਦਿਨ 38 ਹੋਰ ਹਥਿਆਰਾਂ ਦੇ ਲਾਇਸੰਸ ਰੱਦ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਲਗਾਤਾਰ ਦੂਜੇ ਦਿਨ ਬੁੱਧਵਾਰ ਨੂੰ ਇਥੇ 38 ਹੋਰ ਅਸਲ੍ਹਾ ਲਾਇਸੰਸ ਰੱਦ ਕਰ ਦਿੱਤੇ | ਪੁਲਿਸ ਨੇ ਬੀਤੇ ਦਿਨ 32 ਬੰਦੂਕਾਂ ਦੇ ਲਾਇਸੰਸ ਰੱਦ ਕਰ ਦਿੱਤੇ ਸਨ | ਪੰਜਾਬ ਸਰਕਾਰ ਵਲੋਂ ਐਸ. ਐਸ. ਪੀ. ਨੂੰ ...

ਪੂਰੀ ਖ਼ਬਰ »

ਰਾਸ਼ਟਰੀ ਏਕਤਾ ਕੈਂਪ ਦੌਰਾਨ ਆਰ. ਬੀ. ਯੂ. ਦੇ ਕੈਡਿਟਸ ਨੇ ਜਿੱਤੇ ਮੈਡਲ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ 2 ਐੱਨ. ਐੱਸ. ਐੱਸ. ਕੈਡਿਟਸ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਰਾਸ਼ਟਰੀ ਏਕਤਾ ਕੈਂਪ ਦੌਰਾਨ ਮੈਡਲ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ, ਇਸ ਕੈਂਪ ਵਿਚ ਦੇਸ਼ ਭਰ ਤੋਂ ਆਏ 200 ਤੋਂ ਵੱਧ ਐੱਨ. ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਦਾ ਸਾਲਾਨਾ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 23 ਨਵੰਬਰ (ਬੈਨੀਪਾਲ)-ਸਥਾਨਕ ਸੈਕਟਰ-77 'ਚ ਸਥਿਤ ਗੋਲਡਨ ਬੈਲਜ਼ ਪਬਲਿਕ ਸਕੂਲ ਦਾ 36ਵਾਂ ਸਾਲਾਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਰੌਸ਼ਨੀ ਦੇ ਦੀਵੇ ਬਾਲ ਕੇ, ਜੀ ਆਇਆਂ ਦੇ ਸ਼ਬਦਾਂ ਨਾਲ ਅਤੇ ਗਣੇਸ਼ ਵੰਦਨਾ ਦੇ ਨਾਲ ਕੀਤੀ ਗਈ | ...

ਪੂਰੀ ਖ਼ਬਰ »

66ਵੀਂਆਂ ਰਾਜ ਪੱਧਰੀ ਸਕੂਲ ਖੇਡਾਂ ਵਿਚ ਅੰਡਰ-14 ਕੁੜੀਆਂ ਦੇ ਕਬੱਡੀ ਮੈਚ ਕਰਵਾਏ

ਐੱਸ. ਏ. ਐੱਸ. ਨਗਰ, 23 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-66ਵੀਆਂ ਰਾਜ ਪੱਧਰੀ ਸਕੂਲ ਖੇਡਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3 ਬੀ 1 ਵਿਖੇ ਸ਼ੁਰੂਆਤ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਕੇਂਦਰੀ ਮੰਦਰ ਪੁਜਾਰੀ ਪ੍ਰੀਸ਼ਦ ਦੀ ਨਵੀ ਕਾਰਜਕਾਰੀ ਕਮੇਟੀ ਦਾ ਗਠਨ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਕੇਂਦਰੀ ਮੰਦਰ ਪੁਜਾਰੀ ਪ੍ਰੀਸ਼ਦ ਦੇ ਚੌਥੀ ਵਾਰ ਸਰਬਸੰਮਤੀ ਨਾਲ ਅਚਾਰਿਆ ਜਗਦੰਬਾ ਰਤੁੜੀ ਦੇ ਪ੍ਰਧਾਨ ਚੁਣੇ ਜਾਨ ਤੋਂ ਬਾਅਦ ਬੁੱਧਵਾਰ ਨੂੰ ਪ੍ਰੀਸ਼ਦ ਦੀ ਨਵੀਂ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਡੇਅਰੀ ਐਗ੍ਰੀਟੈਕ ਨੇ ਸੋਨਮ ਬਾਜਵਾ ਨੂੰ ਬ੍ਰਾਂਡ ਅੰਬੈਸਡਰ ਬਣਾਇਆ

ਐੱਸ. ਏ. ਐੱਸ. ਨਗਰ, 23 ਨਵੰਬਰ (ਰਾਣਾ)-ਗ੍ਰਾਮੀਣ ਵਿਕਾਸ ਅਤੇ ਮਹਿਲਾ ਸਸ਼ਕਤੀਕਰਣ ਨੂੰ ਸਮੂਹਿਕ ਰੂਪ ਨਾਲ ਹੁੰਗਾਰਾ ਦੇਣ ਦੇ ਲਈ ਡੇਅਰੀ ਐਗ੍ਰੀਟੇਕ ਸਟਾਰਟਅਪ ਮੂਫਾਰਮ ਨੇ ਪੰਜਾਬੀ ਅਦਾਕਾਰਾ ਅਤੇ ਮਾਡਲ ਸੋਨਮ ਬਾਜਵਾ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਹੈ | ਬੁਲਾਰੇ ...

ਪੂਰੀ ਖ਼ਬਰ »

ਖ਼ਸਤਾ ਹਾਲ ਬਰਵਾਲਾ ਮਾਰਗ ਦੇ ਪੈਚ ਵਰਕ ਦਾ ਕੰਮ ਵਿਧਾਇਕ ਰੰਧਾਵਾ ਨੇ ਕਰਵਾਇਆ ਸ਼ੁਰੂ

ਡੇਰਾਬੱਸੀ, 23 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਰਵਾਲਾ ਮਾਰਗ ਦੀ ਖਸਤਾ ਹਾਲਤ ਦੇ ਸੁਧਾਰ ਲਈ ਕੰਮ ਦੀ ਸ਼ੁਰੂਆਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਦਘਾਟਨ ਕਰਕੇ ਕੀਤੀ | ਇਸ ਮੌਕੇ ਉਨ੍ਹਾਂ ਆਖਿਆ ਕਿ 70 ਲੱਖ ਦੀ ਲਾਗਤ ਨਾਲ ਡੇਰਾਬੱਸੀ ਤੋਂ ਬਰਵਾਲਾ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਕੰਮ ਕਰ ਰਹੀ ਹਾਂ : ਪ੍ਰਧਾਨ ਲੌਂਗੀਆ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਨੂੰ ਕਜੌਲੀ ਵਾਟਰ ਵਰਕਸ ਦੇ ਪ੍ਰਾਜੈਕਟ ਨੂੰ ਲੈ ਕੇ ਹੋ ਰਹੀ ਦੇਰੀ ਕਾਰਨ ਮਾਮਲਾ ਹੋਰ ਗੁੰਝਲਦਾਰ ਹੁੰਦਾ ਜਾ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਖਰੜ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨੇ ਆਪਣੇ ਘਰ ...

ਪੂਰੀ ਖ਼ਬਰ »

ਗੁਜਰਾਤ ਤੇ ਹਿਮਾਚਲ ਵਿਧਾਨ ਸਭਾ ਚੋਣਾਂ ਜ਼ਰੂਰ ਜਿੱਤਾਂਗੇ : ਰੰਧਾਵਾ

ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਗੁਜਰਾਤ ਵਿਚ ਵੀ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ ਤੇ ਇਨ੍ਹਾਂ ਦੋਵੇਂ ਸੂਬਿਆਂ ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਮਨ ਬਣਾਈ ਬੈਠੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਹਲਕਾ ਡੇਰਾਬੱਸੀ ਦੇ ਪੂਰਨ ਵਿਕਾਸ ਲਈ ਤਤਪਰ ਹਾਂ-ਵਿਧਾਇਕ ਰੰਧਾਵਾ

ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਪੂਰਨ ਵਿਕਾਸ ਲਈ ਤਤਪਰ ਹਾਂ, ਇਸ ਮਕਸਦ ਦੀ ਪੂਰਤੀ ਲਈ ਜਲਦ ਹੀ ਨਵੇਂ ਪ੍ਰਾਜੈਕਟਰ ਮਨਜ਼ੂਰ ਹੋ ਰਹੇ ਹਨ | ਇਹ ਵਿਚਾਰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਥੇ ਪਾਰਟੀ ਦਫ਼ਤਰ 'ਚ ਲੋਕਾਂ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX