ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਅੰਮ੍ਰਿਤਸਰ / ਦਿਹਾਤੀ

ਰਾਵੀ ਕਿਨਾਰਿਓਾ ਰੇਤ ਚੋਰੀ ਕਰਦੇ ਦੋ ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ

ਗੱਗੋਮਾਹਲ, 23 ਨਵੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ)- ਜ਼ਿਲ੍ਹਾ ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ ਤੇ ਉਪ ਪੁਲਿਸ ਕਪਤਾਨ ਅਜਨਾਲਾ ਦੇ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ਐੱਸ.ਆਈ. ਅਜੈਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਇਕ ਪੁਲਿਸ ਪਾਰਟੀ ਸਬ-ਇੰਸ: ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਅੰਦਰ ਪਿੰਡ ਥੋਬਾ ਤੋਂ ਮਲਕਪੁਰ ਜਾ ਰਹੀ ਸੀ ਕਿ ਉਨ੍ਹਾਂ ਨੂੰ ਇੱਕ ਟਰੈਕਟਰ ਸਮੇਤ ਟਰਾਲੀ ਮਿਲਿਆ ਜਿਸ ਨੂੰ ਰੋਕ ਕੇ ਪੁੱਛ ਗਿੱਛ ਕੀਤੀ ਤਾਂ ਉਸ ਨੂੰ ਚਲਾ ਰਹੇ ਪਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚਾਹੜਪੁਰ ਵਲੋਂ ਕੋਈ ਤਸੱਲੀਬਖ਼ਸ਼ ਜਵਾਬ ਨਾ ਮਿਲਣ ਤੇ ਤਲਾਸ਼ੀ ਕੀਤੀ ਤਾਂ ਟਰਾਲੀ ਵਿਚ ਰੇਤ ਲੱਦੀ ਹੋਈ ਸੀ ਜੋ ਕਰੀਬ 3 ਸੈਂਕੜੇ ਸੀ | ਇਸਦੀ ਇਤਲਾਹ ਜੇ.ਈ. ਕਮ. ਮਾਇਨਿੰਗ ਇੰਸ: ਹਰਦੀਪ ਸਿੰਘ ਨੂੰ ਦਿੱਤੀ ਜੋ ਮੌਕੇ ਤੇ ਪੁੱਜੇ ਤਾਂ ਪਤਾ ਲੱਗਾ ਕਿ ਇਹ ਰੇਤ ਦਰਿਆ ਰਾਵੀ ਦੇ ਕਿਨਾਰੇ ਤੋਂ ਚੋਰੀ ਕਰਕੇ ਲਿਜਾ ਰਹੇ ਸਨ | ਇਸੇ ਤਰ੍ਹਾਂ ਇੱਕ ਪੁਲਿਸ ਪਾਰਟੀ ਏ.ਐੱਸ.ਆਈ. ਬਲਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰਦੀ ਪਿੰਡ ਥੋਬਾ ਪੁੱਜੀ ਤਾਂ ਉਨ੍ਹਾਂ ਨੂੰ ਇੱਕ ਟਰੈਕਟਰ ਸਮੇਤ ਟਰਾਲੀ ਜਿਸ ਵਿਚ ਰੇਤ ਲੱਦੀ ਹੋਈ ਸੀ ਮਿਲਿਆ ਉਸ ਨੂੰ ਚਲਾ ਰਹੇ ਦਰਿਆਪਤ ਮਸੀਹ ਪੁੱਤਰ ਗੁਲਜਾਰ ਮਸੀਹ ਵਾਸੀ ਦੂਜੋਵਾਲ ਨੂੰ ਇਸ ਸੰਬੰਧੀ ਪੁੱਛ ਗਿੱਛ ਕੀਤੀ ਤਾਂ ਤਸੱਲੀ ਬਖਸ਼ ਜਵਾਬ ਨਾ ਮਿਲਣ ਤੇ ਜੇ.ਈ.ਕਮ ਮਾਇਨਿੰਗ ਇੰਸ: ਹਰਦੀਪ ਸਿੰਘ ਨੂੰ ਮੌਕੇ ਤੇ ਬੁਲਾਇਆ ਜਿਨ੍ਹਾਂ ਤਸਦੀਕ ਕੀਤਾ ਕਿ ਇਹ ਰੇਤ ਦਰਿਆ ਰਾਵੀ ਦੇ ਕਿਨਾਰੇ ਤੋਂ ਚੋਰੀ ਕੀਤੀ ਹੋਈ ਹੈ | ਦੋਹਾਂ ਕਥਿਤ ਦੋਸ਼ੀਆਂ ਨੂੰ ਸਮੇਤ ਟਰੈਕਟਰ ਟਰਾਲੀਆਂ ਪੁਲਿਸ ਥਾਣਾ ਰਮਦਾਸ ਲਿਆ ਕੇ ਇਨ੍ਹਾਂ ਖਿਲਾਫ ਮਾਇਨਿੰਗ ਤੇ ਮਿਨਰਲ ਐਕਟ 1957 ਦੀ ਧਾਰਾ 21(1) ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੇ ਹੁਕਮ 19 ਫਰਵਰੀ 2020 ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਦੱਸਿਆ ਕਿ ਇਹ ਰੇਤਾ ਉਨ੍ਹਾਂ ਨੂੰ ਹਰਜੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਮਲਕਪੁਰ ਨੇ ਭਰਾਈ ਹੈ |

ਹਥਿਆਰ ਚਲਾਉਂਦਿਆਂ ਦੀ ਵੀਡੀਓ ਸ਼ੇਅਰ ਕਰਨ ਵਾਲਿਆਂ ਨੂੰ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, ਰਾਜਾਸਾਂਸੀ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਸਰਕਾਰ ਵਲੋਂ ਗੰਨ ਕਲਚਰ 'ਤੇ ਠੱਲ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਥਾਣਾ ਰਾਜਾਸਾਂਸੀ ਦੀ ਪੁਲਿਸ ਵਲੋਂ ਹਵਾਈ ਫਾਇਰ ...

ਪੂਰੀ ਖ਼ਬਰ »

'ਆਪ' ਆਗੁੂ ਢਿੱਲੋਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਤੂਰ ਦਾ ਕੀਤਾ ਦੌਰਾ

ਚੋਗਾਵਾਂ, 23 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਤੂਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਕੰਧ ਨੂੰ ਤੋੜ ਕੇ ਅੰਦਰ ਗੰਦਲਾ ਪਾਣੀ ਲੰਘਾਇਆ ਜਾ ਰਿਹਾ ਸੀ | ਇਸ ਸੰਬੰਧੀ ਬੀਤੇ ਦਿਨੀ 'ਅਜੀਤ' ਅਖਬਾਰ ਵਿਚ ਸਕੂਲ ਦੀ ਇਸ ਸਮੱਸਿਆ ...

ਪੂਰੀ ਖ਼ਬਰ »

ਟੈਕਨੋ ਮੇਲੇ ਦੌਰਾਨ ਬੀ. ਐਨ. ਐਸ. ਇੰਟਰਨੈਸ਼ਨਲ ਸਕੂਲ ਦੀ ਭੰਗੜਾ ਟੀਮ ਬਣੀ ਉਪ ਜੇਤੂ

ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ) - ਸੱਤਿਅਮ ਇੰਸਟੀਚਿਊਟਸ ਰਾਮ ਤੀਰਥ ਵਿਖੇ ਆਯੋਜਿਤ 2 ਦਿਨਾਂ ਟੈਕਨੋ ਮੇਲੇ ਦੇ ਦੌਰਾਨ ਪ੍ਰਬੰਧਕਾਂ ਵਲੋਂ ਕਰਵਾਏ ਬਹੁਰੰਗਾਰੰਗ ਮੁਕਾਬਲਿਆਂ ਦੇ ਦੌਰਾਨ ਬੀ. ਐਨ. ਐਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦੀ ਭੰਗੜਾ ਟੀਮ ਦੂਸਰੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੰਗਾਲੀ ਕਲਾਂ ਦੇ ਖਿਡਾਰੀਆਂ ਦੀ ਸਟੇਟ ਟ੍ਰੈਕ ਸਾਇਕਲਿੰਗ ਚੈਂਪੀਅਨਸ਼ਿਪ 'ਚ ਰਹੀ ਝੰਡੀ

ਮਜੀਠਾ, 23 ਨਵੰਬਰ (ਜਗਤਾਰ ਸਿੰਘ ਸਹਿਮੀ)- ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਿਛਲੇ ਦਿਨੀ ਸਾਇਕਲਿੰਗ ਵੈਲੋਡਰਮ ਵਿਖੇ ਹੋਈ ਸਟੇਟ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ-2022 ਵਿਚ ਹਲਕਾ ਮਜੀਠਾ ਜ਼ਿਲ੍ਹਾ ਅੰਮਿ੍ਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਨੂੰ ਵੇਸਟ ਮੈਨੇਜਮੈਂਟ ਸੰਬੰਧੀ ਜਾਣਕਾਰੀ ਦਿੱਤੀ

ਰਾਮ ਤੀਰਥ, 23 ਨਵੰਬਰ (ਧਰਵਿੰਦਰ ਸਿੰਘ ਔਲਖ)- ਸਿਡਾਨਾ ਇੰਟਰਨੈਸ਼ਨਲ ਸਕੂਲ ਖਿਆਲਾ ਖੁਰਦ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਸਥਾ ਦੇ ਮੈਨੇਜਰ ਐਡਮਨਿਸਟਰੇਸ਼ਨ ਚੰਦਰ ਪ੍ਰਕਾਸ਼ ਸ਼ਰਮਾ ਵਲੋਂ ਵੇਸਟ ਮੈਨੇਜਮੈਂਟ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ

ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੰਨ ਕਲਚਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੰੁਮਾਇਸ਼ ਕਰਨ ਦੇ ਦੋਸ਼ 'ਚ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ ...

ਪੂਰੀ ਖ਼ਬਰ »

ਮਜੀਠਾ ਥਾਣੇ 'ਚ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ ਦੋ ਜਣਿਆ ਖਿਲਾਫ਼ ਮਾਮਲਾ ਦਰਜ

ਮਜੀਠਾ, 23 ਨਵੰਬਰ (ਮਨਿੰਦਰ ਸਿੰਘ ਸੋਖੀ) - ਪਿਛਲੇ ਦਿਨਾਂ ਵਿਚ ਪੰਜਾਬ ਭਰ ਵਿਚ ਗੈਂਗਵਰ ਅਤੇ ਆਪਸੀ ਰੰਜਿਸ਼ ਕਰਕੇ ਹੋਏ ਝਗੜਿਆਂ ਵਿਚ ਹਥਿਆਰਾਂ ਦੀ ਖੁੱਲ ਕੇ ਵਰਤੋਂ ਕਰਨ ਕਰਕੇ ਅਨੇਕਾਂ ਕਤਲ ਅਤੇ ਹੋਰ ਵਾਰਦਾਤਾਂ ਹੋਣ ਕਰਕੇ ਸੂਬਾ ਭਰ ਵਿਚ ਹਥਿਆਰ ਲੈ ਕੇ ਚੱਲ ਅਤੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ 'ਚ ਪੰਜਾਬੀ ਹਫ਼ਤਾ ਮਨਾਇਆ

ਸਠਿਆਲਾ, 23 ਨਵੰਬਰ (ਸਫਰੀ) - ਗੁਰੂ ਨਾਨਕ ਦੇਵ ਯੂਨੀਵਰਸਿਟਟੀ ਅੰਮਿ੍ਤਸਰ ਅਧੀਨ ਚਲ ਰਹੇ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਪੰਜਾਬੀ ਮਾਹ ਮਨਾਉਣ ਸੰਬੰਧੀ ਹਫਤਾਵਾਰ ਲੜੀ ਦਾ ਆਰੰਭ ਕੀਤਾ ਗਿਆ ਗਿਆ ਹੈ | ਇਸ ਬਾਰੇ ਕਾਲਜ ਦੇ ਓ. ਐਸ. ਡੀ. ਡਾ. ਤੇਜਿੰਦਰ ਕੌਰ ਸ਼ਾਹੀ ਨੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਔਰਤ ਦੀ ਮੌਤ

ਜੇਠੂਵਾਲ, 23 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)- ਪੁਲਿਸ ਚੌਕੀ ਸੋਹੀਆਂ ਅਧੀਨ ਪੈਂਦੇ ਪਿੰਡ ਮੈਣੀਆ ਕੁਹਾਰਾਂ ਦੇ ਵਾਸੀ ਸਮਸ਼ੇਰ ਸਿੰਘ ਦੀ ਪਤਨੀ ਬਿੰਦਰ ਕੌਰ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਬਿੰਦਰ ਕੌਰ(35) ...

ਪੂਰੀ ਖ਼ਬਰ »

ਰਈਆ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ ਆਗੂ ਤਹਿਸੀਲਦਾਰ ਬਾਬਾ ਬਕਾਲਾ ਨੂੰ ਮਿਲੇ

ਰਈਆ, 23 ਨਵੰਬਰ (ਸ਼ਰਨਬੀਰ ਸਿੰਘ ਕੰਗ)- ਕਸਬਾ ਰਈਆ ਦੇ ਵਿਚਕਾਰ ਸ਼ੇਰ ਸ਼ਾਹ ਸੂਰੀ ਮਾਰਗ ਉੱਪਰ ਬਣ ਰਹੇ ਫਲਾਈਓਵਰ ਨੂੰ ਮੁਕੰਮਲ ਪਿੱਲਰਾਂ ਵਾਲਾ ਬਣਵਾਉਣ ਦੀ ਮੰਗ ਮਨਵਾਉਣ ਲਈ ਚੱਲ ਰਿਹਾ ਪੱਕਾ ਮੋਰਚਾ ਅੱਜ ਤੀਸਰੇ ਦਿਨ ਵਿਚ ਸ਼ਾਮਲ ਹੋ ਗਿਆ | ਅੱਜ ਤੀਸਰੇ ਦਿਨ ਇਕੱਠ ...

ਪੂਰੀ ਖ਼ਬਰ »

ਬੀ.ਆਰ ਰਿਜ਼ੋਰਟ ਮਾਲਕ 'ਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਅਟਾਰੀ 23 ਨਵੰਬਰ (ਗੁਰਦੀਪ ਸਿੰਘ ਅਟਾਰੀ) - ਅੰਤਰਰਾਸ਼ਟਰੀ ਅਟਾਰੀ ਲਾਹੌਰ ਹਾਈਵੇ ਰੋਡ 'ਤੇ ਖਾਸਾ ਬਾਈਪਾਸ ਸਥਿਤ ਬੀ. ਆਰ. ਰਿਜੋਰਟ ਮਾਲਕ 'ਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕਰਨ ਦਾ ਸਮਾਚਾਰ ਹੈ | ਸਹਾਇਕ ਨਿਗਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX