ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 1 hour ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਬਰਨਾਲਾ

-ਮਾਮਲਾ ਆਈ.ਓ.ਐਲ. ਕੈਮੀਕਲ ਫ਼ੈਕਟਰੀ ਵਲੋਂ ਹਵਾ ਪਾਣੀ ਪ੍ਰਦੂਸ਼ਿਤ ਕਰਨ ਦਾ-

ਹਾਈਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ 'ਚ ਗਠਿਤ ਵਿਸ਼ੇਸ਼ ਕਮੇਟੀ ਨੇ ਭਰੇ ਹਵਾ, ਪਾਣੀ, ਮਿੱਟੀ ਦੇ ਨਮੂਨੇ

ਰੂੜੇਕੇ ਕਲਾਂ, 23 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਆਈ.ਓ.ਐਲ. ਕੈਮੀਕਲ ਫ਼ੈਕਟਰੀ ਫ਼ਤਹਿਗੜ੍ਹ ਛੰਨਾ ਵਲੋਂ ਪਿਛਲੇ ਸਮੇਂ ਤੋਂ ਇਲਾਕੇ ਦਾ ਹਵਾ ਪਾਣੀ ਪ੍ਰਦੂਸ਼ਿਤ ਕਰਨ ਦੇ ਦੋਸ਼ਾਂ ਤਹਿਤ ਇਲਾਕੇ ਦੇ ਨੌਜਵਾਨ ਵਲੋਂ ਐਨ.ਜੀ.ਟੀ. ਨਵੀਂ ਦਿੱਲੀ ਵਿਖੇ ਕੀਤੀ ਗਈ ਸ਼ਿਕਾਇਤ ਉਪਰੰਤ ਨੈਸ਼ਨਲ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਦੇ ਆਦੇਸ਼ਾਂ 'ਤੇ ਗਠਿਤ ਵਿਸ਼ੇਸ਼ ਜਾਂਚ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਬੀਰ ਸਿੰਘ, ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਐੱਸ.ਸੀ. ਅਗਰਵਾਲ ਸੇਵਾ ਮੁਕਤ ਚੀਫ਼ ਸਕੱਤਰ ਪੰਜਾਬ, ਬਾਬੂ ਰਾਮ ਵਾਤਾਵਰਨ ਮਾਹਰ, ਵਿਜੈ ਕੁਮਾਰ ਵਾਤਾਵਰਨ ਇੰਜ ਸੰਗਰੂਰ, ਗੋਪਾਲ ਸਿੰਘ ਐੱਸ.ਡੀ.ਐਮ. ਬਰਨਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਦਰਜਨਾਂ ਅਧਿਕਾਰੀਆਂ ਨੇ ਆਈ.ਓ.ਐਲ. ਫ਼ੈਕਟਰੀ ਫ਼ਤਹਿਗੜ੍ਹ ਛੰਨਾ ਵਿਖੇ ਪਹੁੰਚ ਕੇ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਫ਼ੈਕਟਰੀ ਦੇ ਟਿਊਬਵੈੱਲਾਂ, ਫ਼ੈਕਟਰੀ ਇਮਾਰਤ ਨਾਲ ਦੀ ਲੰਘਦੀ ਡਰੇਨ ਦੇ ਮਿੱਟੀ, ਪਾਣੀ, ਹਵਾ ਦੇ ਨਮੂਨੇ ਲਏ | ਅਧਿਕਾਰੀਆਂ ਦੀ ਟੀਮ ਦੇ ਸ਼ਿਕਾਇਤ ਕਰਤਾ ਨੌਜਵਾਨ ਦੀ ਹਾਜ਼ਰੀ ਵਿਚ ਚੈਕਿੰਗ ਕਰਦਿਆਂ ਕੁਝ ਖ਼ਾਮੀਆਂ ਵੀ ਸਾਹਮਣੇ ਆਈਆਂ | ਜਦੋਂ ਟੀਮ ਫ਼ੈਕਟਰੀ ਲਾਗਲੇ ਖੇਤਾਂ ਵਿਚ ਕਿਸਾਨਾਂ ਦੇ ਟਿਊਬਵੈੱਲਾਂ ਦੇ ਨਮੂਨੇ ਲੈ ਰਹੀ ਸੀ ਤਾਂ ਹਾਜ਼ਰ ਕਿਸਾਨਾਂ ਨੇ ਟੀਮ ਨੂੰ ਖ਼ੁਲਾਸਾ ਕਰਦਿਆਂ ਦੱਸਿਆ ਕਿ ਟੀਮ ਦੀ ਚੈਕਿੰਗ ਦੀ ਭਿਣਕ ਪੈਂਦਿਆਂ ਹੀ ਫ਼ੈਕਟਰੀ ਪ੍ਰਬੰਧਕਾਂ ਨੇ ਪਿਛਲੇ ਦਿਨੀਂ 5 ਟਿਊਬਵੈੱਲ ਬੋਰ ਬੰਦ ਕਰ ਦਿੱਤੇ ਹਨ | ਜਿਨ੍ਹਾਂ ਵਿਚੋਂ ਕਿ ਪ੍ਰਦੂਸ਼ਿਤ ਪਾਣੀ ਨਿਕਲ ਰਿਹਾ ਸੀ | ਹਾਜ਼ਰ ਇਲਾਕਾ ਨਿਵਾਸੀਆਂ ਨੇ ਟੀਮ ਨੂੰ ਫ਼ੈਕਟਰੀ ਨਜ਼ਦੀਕ ਪ੍ਰਦੂਸ਼ਣ ਕਾਰਨ ਸੱੁਕੇ ਰੱੁਖਾਂ ਅਤੇ ਰੱੁਖਾਂ ਦੇ ਪੱਤਿਆਂ 'ਤੇ ਜੰਮਿਆ ਹਾਨੀਕਾਰਕ ਧੰੂਏਾ ਤੋਂ ਵੀ ਜਾਣੂ ਕਰਵਾਉਂਦਿਆਂ ਟੀਮ ਦੇ ਧਿਆਨ ਵਿਚ ਲਿਆਂਦਾ ਕਿ ਫ਼ੈਕਟਰੀ ਪ੍ਰਬੰਧਕ ਬਿਨਾਂ ਸੋਧਿਆ ਜ਼ਹਿਰੀਲਾ ਪਾਣੀ ਨਾਲ ਲੰਘਦੀ ਡਰੇਨ 'ਚ ਪਾ ਕੇ ਪ੍ਰਦੂਸ਼ਣ ਫੈਲਾਅ ਰਹੇ ਹਨ | ਫੈਕਟਰੀ ਦੀਆਂ ਚਿਮਨੀਆਂ ਰਾਹੀਂ ਨਿੱਕਲ ਰਿਹਾ ਜ਼ਹਿਰੀਲਾ ਧੂੰਆਂ ਵਾਤਾਵਰਨ ਨੂੰ ਹਰ ਸਮੇਂ ਪ੍ਰਦੂਸ਼ਿਤ ਕਰ ਰਿਹਾ ਹੈ | ਫ਼ੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਕਰ ਕੇ ਇਲਾਕੇ ਵਿਚ ਭਿਆਨਕ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ | ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਕਿਹਾ ਕਿ ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦੀ ਬਰਬਾਦੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਨੈਸ਼ਨਲ ਟਿ੍ਬਿਊਨਲ ਨਵੀਂ ਦਿੱਲੀ ਦੇ ਆਦੇਸ਼ਾਂ ਅਨੁਸਾਰ ਗਠਿਤ ਟੀਮ ਨਿਰਪੱਖਤਾ ਨਾਲ ਜਾਂਚ ਕਰੇਗੀ | ਗਠਿਤ ਟੀਮ ਦੇ ਮੈਂਬਰ ਬਾਬੂ ਰਾਮ ਵਾਤਾਵਰਨ ਮਾਹਰ ਨੇ ਕਿਹਾ ਕਿ ਫ਼ੈਕਟਰੀ ਦੀ ਲਗਾਏ ਗਏ ਦੋਸ਼ਾਂ ਸੰਬੰਧੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ | ਹਰ ਇਕ ਪੱਖ ਤੋਂ ਸ਼ਿਕਾਇਤ ਕਰਤਾ ਦੀ ਤਸੱਲੀ ਕਰਵਾਈ ਜਾਵੇਗੀ ਅਤੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਨੂੰ ਰਿਪੋਰਟ ਦਿੱਤੀ ਜਾਵੇਗੀ | ਇਸ ਮੌਕੇ ਵਰਿੰਦਰ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਗਗਨਦੀਪ ਸਿੰਘ ਗਿੱਲ ਐਕਸੀਅਨ ਡਰੇਨ ਵਿਭਾਗ, ਵਿਪਨ ਕੁਮਾਰ ਸਹਾਇਕ ਵਾਤਾਵਰਨ ਇੰਜੀਨੀਅਰ ਤੋਂ ਇਲਾਵਾ ਦਰਜਨਾਂ ਅਧਿਕਾਰੀ ਸਮੇਂ ਸ਼ਿਕਾਇਤ ਕਰਤਾ ਨੌਜਵਾਨ ਬੇਅੰਤ ਸਿੰਘ ਬਾਜਵਾ ਹਾਜ਼ਰ ਸਨ |

ਘਰੇਲੂ ਕਲੇਸ਼ ਦੇ ਚਲਦਿਆਂ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਪਿੰਡ ਚੂੰਘਾਂ ਵਿਖੇ ਇਕ ਵਿਅਕਤੀ ਵਲੋਂ ਘਰੇਲੂ ਕਲੇਸ਼ ਦੇ ਚਲਦਿਆਂ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ | ਜਿਸ ਸੰਬੰਧੀ ਥਾਣਾ ਟੱਲੇਵਾਲ ਦੀ ਪੁਲਿਸ ਨੇ ਮਿ੍ਤਕ ਦੇ ਭਰਾ ਅਤੇ ਪਤਨੀ ਵਿਰੁੱਧ ਪਰਚਾ ਦਰਜ ਕਰ ਲਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਧਰਨਾ ਚੁਕਵਾਉਣ ਲਈ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਪੱਖੋਂ ਕੈਂਚੀਆਂ ਨੇੜੇ ਲੱਗੇ ਟੋਲ ਪਲਾਜ਼ਾ ਦੀ ਜਗ੍ਹਾ ਤਬਦੀਲੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਕਰੀਬ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਜਾਰੀ ਹੈ | ਕਿਸਾਨ ਜਥੇਬੰਦੀ ਦੇ ਇਸ ਧਰਨੇ ਨੂੰ ਚੁਕਵਾਉਣ ਲਈ ਟੋਲ ...

ਪੂਰੀ ਖ਼ਬਰ »

ਚੋਰੀ ਦੇ 3 ਮੋਟਰਸਾਈਕਲਾਂ ਤੇ ਇਕ ਸਕੂਟਰੀ ਸਮੇਤ 1 ਕਾਬੂ

ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਪੱਖੋਂ ਕੈਂਚੀਆਂ ਪੁਲਿਸ ਵਲੋਂ ਤਿੰਨ ਚੋਰੀ ਦੇ ਮੋਟਰਸਾਈਕਲਾਂ ਅਤੇ ਇਕ ਸਕੂਟਰੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਐਸ.ਐਚ.ਓ. ਬਰਨਾਲਾ ਗੁਰਤਾਰ ਸਿੰਘ ਤੇ ਪੱਖੋਂ ਕੈਂਚੀਆਂ ਦੇ ਇੰਚਾਰਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ

ਧਨੌਲਾ, 23 ਨਵੰਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਦੀ ਅਗਵਾਈ 'ਚ ਅਨਾਜ ਮੰਡੀ ਧਨੌਲਾ ਵਿਖੇ ਮੀਟਿੰਗ ਹੋਈ | ਇਸ ਮੌਕੇ ਬਲਾਕ ਪ੍ਰਧਾਨ ਬਲੌਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਅੜੀਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਾਲਾ ਢਿੱਲੋਂ ਨੂੰ ਕੀਤਾ ਸਨਮਾਨਿਤ

ਹੰਡਿਆਇਆ, 23 ਨਵੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਕੋਠੇ ਚੂੰਘਾ-ਧੌਲਾ (ਹੰਡਿਆਇਆ) ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨਤਮਸਤਕ ਹੋਏ | ਜਿਨ੍ਹਾਂ ਨੂੰ ਬਾਬਾ ...

ਪੂਰੀ ਖ਼ਬਰ »

ਚੋਰੀ ਦੇ 2 ਮੋਟਰਸਾਈਕਲਾਂ ਤੇ ਮੋਬਾਈਲਾਂ ਸਮੇਤ 3 ਕਾਬੂ

ਧਨੌਲਾ, 23 ਨਵੰਬਰ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਧਨੌਲਾ ਪੁਲਿਸ ਵਲੋਂ ਚੋਰੀ ਦੇ 2 ਮੋਟਰਸਾਈਕਲਾਂ ਤੇ ਮੋਬਾਈਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਐੱਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਸੰਦੀਪ ...

ਪੂਰੀ ਖ਼ਬਰ »

ਹਲਕਾ ਵਿਧਾਇਕ ਉੱਗੋਕੇ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਅੱਜ ਸਥਾਨਕ ਪਾਰਟੀ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੀ ਨਿਪਟਾਰਾ ਵੀ ਕਰਵਾਇਆ | ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਟੀਚਰ ਟ੍ਰੇਨਿੰਗ ਵਰਕਸ਼ਾਪ ਲਗਾਈ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕ ਟ੍ਰੇਨਿੰਗ ਵਰਕਸ਼ਾਪ ਨਾਲ ਲਗਾਈ ਗਈ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਂ ਤਕਨੀਕ ਨਾਲ ਅਤੇ ਆਧੁਨਿਕ ਟੈਕਨਾਲੋਜੀ ਨਾਲ ਬੱਚਿਆਂ ਨੂੰ ਪੜ੍ਹਾਉਣਾ ਸੀ | ਇਸ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 26 ਤੋਂ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 26 ਤੋਂ 28 ਨਵੰਬਰ ਤੱਕ ਕਰਵਾਏ ਜਾਣਗੇ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

66ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਦੇ ਖੋ-ਖੋ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ

ਤਪਾ ਮੰਡੀ, 23 ਨਵੰਬਰ (ਵਿਜੇ ਸ਼ਰਮਾ)-ਸਰਕਾਰੀ ਹਾਈ ਸਕੂਲ ਤਾਜੋਕੇ ਦੇ ਹੋਣਹਾਰ ਵਿਦਿਆਰਥੀਆਂ ਨੇ 66ਵੀਆਂ ਪੰਜਾਬ ਰਾਜ ਸਕੂਲੀ ਖੇਡਾਂ ਅੰਡਰ 14 ਸਾਲ ਖੋ ਖੋ ਦੇ ਮਾਨਸਾ ਵਿਖੇ ਹੋਏ ਮੁਕਾਬਲਿਆਂ 'ਚ ਚੌਥਾ ਸਥਾਨ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਹ ਜਾਣਕਾਰੀ ਸਕੂਲ ਦੇ ...

ਪੂਰੀ ਖ਼ਬਰ »

ਠੇਕੇ ਦੇ ਕਰਿੰਦੇ ਤੋਂ 26,200 ਰੁਪਏ ਦੀ ਸ਼ਰਾਬ, ਬੀਅਰ ਖੋਹ ਕੇ 4 ਵਿਅਕਤੀ ਫਰਾਰ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਨਜ਼ਦੀਕੀ ਪਿੰਡ ਸਾਰੋਂ ਦੇ ਸ਼ਰਾਬ ਦੇ ਠੇਕੇ ਉੱਤੇ ਤਾਇਨਾਤ ਸਲੇਜਮੈਨ ਤੋਂ ਚਾਰ ਨਾਮਾਲੂਮ ਵਿਅਕਤੀਆਂ ਵਲੋਂ ਵੱਖ-ਵੱਖ ਮਾਅਰਕੇ ਦੀ ਸ਼ਰਾਬ ਅਤੇ ਬੀਅਰ ਜਿਸ ਦੀ ਕੀਮਤ 26,200 ਰੁਪਏ ਬਣਦੀ ਹੈ, ਦੀ ਖੋਹ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ ਉੱਤੇ ਸੰਬੰਧਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਵਿਖੇ ਸੀ.ਜੇ.ਐਮ. ਦੀ ਅਦਾਲਤ ਦੇ ਰੀਡਰ ਦਵਿੰਦਰ ਕੁਮਾਰ ਵਲੋਂ ਅਦਾਲਤ ' ਪੇਸ਼ ਨਾ ਹੋਣ ਉੱਤੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਏ ਜਾਣ ਦਾ ਸਮਾਚਾਰ ਹੈ | ਥਾਣਾ ਸਿਟੀ ਦੇ ਐੱਸ.ਐਚ.ਓ. ਇੰਸਪੈਕਟਰ ਰਮਨਦੀਪ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਧੂਰੀ, 23 ਨਵੰਬਰ (ਸੁਖਵੰਤ ਸਿੰਘ ਭੁੱਲਰ)-ਧੂਰੀ ਦੇ ਨੇੜਲੇ ਪਿੰਡ ਮੀਮਸਾ ਕੋਲ ਇਕ ਮੋਟਰਸਾਈਕਲ ਉੱਤੇ ਜਾ ਰਹੇ ਨੌਜਵਾਨ ਲੜਕੇ ਦੇ ਬੱਸ ਨਾਲ ਟਕਰਾਉਣ ਉੱਤੇ ਵਾਪਰੇ ਸੜਕੀ ਹਾਦਸੇ 'ਚ ਮੌਤ ਹੋਣ ਸੰਬੰਧੀ ਥਾਣਾ ਸਦਰ ਧੂਰੀ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਬਰਨਾਲਾ ਦਾ ਵਫ਼ਦ ਰਾਜੀਵ ਕੁਮਾਰ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਨੂੰ ਮਿਲਿਆ | ...

ਪੂਰੀ ਖ਼ਬਰ »

ਮਹੰਤ ਜੰਗੀਰ ਦਾਸ ਦੀ 15ਵੀਂ ਬਰਸੀ ਮਨਾਈ

ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਮਹੰਤ ਜੰਗੀਰ ਦਾਸ (ਠਾਕੁਰ ਦੁਆਰਾ ਰੁਮਾਣਾ) ਦੀ 15ਵੀਂ ਬਰਸੀ ਉਨ੍ਹਾਂ ਦੇ ਤਪ ਅਸਥਾਨ ਬਾਹਰਲਾ ਡੇਰਾ ਹਵੇਲੀ ਪੱਤੀ ਵਿਖੇ ਡੇਰਾ ਪ੍ਰਬੰਧਕਾਂ ਮਹੰਤ ਰਘੁਵੀਰ ਦਾਸ, ਮਹੰਤ ਬੁੱਕਣ ਦਾਸ, ਮਹੰਤ ਸੋਮ ਦਾਸ ਤੇ ਮਹੰਤ ਰੇਸ਼ਮ ਦਾਸ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਗ਼ਰੀਬਾਂ ਦੀ ਸੇਵਾ ਲਈ ਹਮੇਸ਼ਾ ਵਚਨਵੱਧ-ਇੰਜ: ਸਿੱਧੂ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਵਤਾ ਦੀ ਸੇਵਾ ਹੀ ਸਭ ਤੋਂ ਉੱਚਾ ਤੇ ਸੁੱਚਾ ਧਰਮ ਹੈ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ. ਐਸ.ਪੀ. ਸਿੰਘ ਓਬਰਾਏ ਦਾ ਮੁੱਖ ਉਦੇਸ਼ ਮਾਨਵਤਾ ਦੀ ਸੇਵਾ ਕਰਨਾ ਹੀ ਹੈ, ਜੋ ਆਪਣੇ ਇਸ ਦੀ ਪੂਰਤੀ ਤੇ ...

ਪੂਰੀ ਖ਼ਬਰ »

ਬਲਾਕ ਬਰਨਾਲਾ ਦੀ ਪੰਚਾਇਤ ਸਕੱਤਰ/ ਵੀ.ਡੀ.ਓ. (ਮੇਲ) ਯੂਨੀਅਨ ਦੀ ਚੋਣ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਪੰਚਾਇਤ ਸਕੱਤਰ/ਵੀ.ਡੀ.ਓ (ਮੇਲ) ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਵਿਚ ਹੋਈ | ਜਿਸ ਵਿਚ ਬਲਾਕ ਬਰਨਾਲਾ ਦੇ ਅਹੁਦੇਦਾਰਾਂ ਦੀ ਚੋਣ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਭਦੌੜ, 23 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਗੁਪਤਾ ਦੇ ਯਤਨਾਂ ਸਦਕਾ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਅਤੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਦੀ ਅਗਵਾਈ ਹੇਠ ਸਕੂਲ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX