ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸੰਪਾਦਕੀ

ਗੰਭੀਰ ਚੁਣੌਤੀ ਹੈ ਵਧਦੀ ਹੋਈ ਬੇਰੁਜ਼ਗਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਦੇਸ਼ ਭਰ ਵਿਚ 71 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਸਾਲ 2023 ਤੱਕ ਸਰਕਾਰ ਦਾ ਟੀਚਾ 10 ਲੱਖ ਲੋਕਾਂ ਨੂੰ ਇਸ ਭਰਤੀ ਮੁਹਿੰਮ ਵਿਚ ਸ਼ਾਮਿਲ ਕਰਨਾ ਹੈ ਅਤੇ ਇਹ ਵੀ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਲਗਾਤਾਰ ਚੱਲਦੀ ਰਹੇਗੀ। ਦੇਸ਼ ਦੇ 45 ਸ਼ਹਿਰਾਂ ਨੂੰ ਇਸ ਪ੍ਰੋਗਰਾਮ ਨਾਲ ਜੋੜਿਆ ਗਿਆ ਸੀ। ਨਿਯੁਕਤੀਆਂ ਦੇ ਅਮਲ ਵਿਚ ਵੱਖ-ਵੱਖ ਪੇਸ਼ਿਆਂ ਦੇ ਨੌਜੁਆਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸਿੱਖਿਆ, ਡਾਕਟਰੀ ਅਤੇ ਤਕਨੀਕੀ ਖੇਤਰਾਂ ਵਿਚ ਇਹ ਨੌਕਰੀਆਂ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤ ਵਿਸ਼ਵ ਨਿਰਮਾਣ ਦਾ ਵੀ ਪਾਵਰ ਹਾਊਸ ਬਣੇਗਾ ਅਤੇ ਨੌਕਰੀ ਦੇਣ ਲਈ ਸਰਕਾਰ 'ਮਿਸ਼ਨ ਮੋਡ' ਵਿਚ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿਚ ਵੀ ਸਰਕਾਰ ਨੇ 75 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਇਹ ਉਸ ਕੜੀ ਦਾ ਦੂਜਾ ਰੁਜ਼ਗਾਰ ਮੇਲਾ ਸੀ।
ਅਸੀਂ ਸਰਕਾਰ ਵਲੋਂ ਇਸ ਦਿਸ਼ਾ ਵਿਚ ਉਠਾਏ ਜਾ ਰਹੇ ਕਦਮਾਂ ਦੀ ਪ੍ਰਸ਼ੰਸਾ ਕਰਦੇ ਹਾਂ। ਪਰ ਇਸ ਦੇ ਨਾਲ ਹੀ ਇਹ ਗੱਲ ਵੀ ਬੜਾ ਗੰਭੀਰ ਧਿਆਨ ਮੰਗਦੀ ਹੈ ਕਿ ਅੱਜ ਦੇਸ਼ ਵਿਚ ਬੇਰੁਜ਼ਗਾਰੀ ਦੀ ਸਥਿਤੀ ਕੀ ਹੈ? 2 ਸਾਲ ਕੋਵਿਡ ਮਹਾਂਮਾਰੀ ਅਤੇ ਹੁਣ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਨੇ ਵਿਸ਼ਵ ਦੀ ਆਰਥਿਕਤਾ 'ਤੇ ਵੱਡਾ ਅਸਰ ਪਾਇਆ ਹੈ। ਅਨੇਕਾਂ ਦੇਸ਼ਾਂ ਦੀ ਇਸ ਪੱਖੋਂ ਸਥਿਤੀ ਬੇਹੱਦ ਡਾਵਾਂਡੋਲ ਦਿਖਾਈ ਦੇ ਰਹੀ ਹੈ। ਅਜਿਹੇ ਹਾਲਾਤ ਦਾ ਸਿੱਧਾ ਅਸਰ ਰੁਜ਼ਗਾਰ 'ਤੇ ਪੈਂਦਾ ਹੈ। ਪਿਛਲੇ ਦਿਨੀਂ ਦੁਨੀਆ ਦੀ ਆਬਾਦੀ 8 ਅਰਬ ਤੋਂ ਵਧ ਗਈ ਹੈ। ਇਸ ਵਧਦੀ ਆਬਾਦੀ ਵਿਚ ਭਾਰਤ ਦਾ ਵੱਡਾ ਯੋਗਦਾਨ ਹੈ, ਜਿਹੜਾ ਅਗਲੇ ਸਾਲ ਹੀ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਰਿਹਾ ਹੈ। ਇਹ ਸਥਿਤੀ ਵੀ ਚਿੰਤਾ ਪੈਦਾ ਕਰਦੀ ਹੈ ਕਿ ਇੰਨੀ ਆਬਾਦੀ ਨੂੰ ਕਿਸ ਤਰ੍ਹਾਂ ਕੰਮ ਦਿੱਤਾ ਜਾ ਸਕੇਗਾ? ਅਜਿਹਾ ਤਦੇ ਹੀ ਸੰਭਵ ਹੋ ਸਕਦਾ ਹੈ ਜੇਕਰ ਵਧਦੀ ਹੋਈ ਆਬਾਦੀ ਲਈ ਰੁਜ਼ਗਾਰ ਦੇ ਵੀ ਓਨੇ ਹੀ ਮੌਕੇ ਪੈਦਾ ਕੀਤੇ ਜਾਣ। ਪਰ ਯਥਾਰਥਕ ਤੌਰ 'ਤੇ ਅਜਿਹਾ ਕਰਨਾ ਜੇਕਰ ਅਸੰਭਵ ਨਹੀਂ ਤਾਂ ਵੀ ਬੇਹੱਦ ਮੁਸ਼ਕਿਲ ਜ਼ਰੂਰ ਹੈ। ਇਹ ਗੱਲ ਯਕੀਨੀ ਹੈ ਜੇਕਰ ਆਬਾਦੀ ਨੂੰ ਕਾਬੂ ਨਾ ਕੀਤਾ ਗਿਆ ਤਾਂ ਦੇਸ਼ ਵਿਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਬਣ ਜਾਵੇਗੀ। ਪ੍ਰਧਾਨ ਮੰਤਰੀ ਨੇ ਆਉਂਦੇ ਸਾਲਾਂ ਵਿਚ 10 ਲੱਖ ਨੌਕਰੀਆਂ ਦੇਣ ਦੀ ਗੱਲ ਕੀਤੀ ਹੈ ਪਰ ਸਥਿਤੀ ਅਨੁਸਾਰ ਲੋੜ ਲੱਖਾਂ ਨੌਕਰੀਆਂ ਦੀ ਨਹੀਂ, ਸਗੋਂ ਕਰੋੜਾਂ ਦੀ ਬਣ ਗਈ ਹੈ। ਬੇਰੁਜ਼ਗਾਰੀ ਸੰਬੰਧੀ ਪੇਸ਼ ਕੀਤੇ ਜਾ ਰਹੇ ਅੰਕੜੇ ਬੇਹੱਦ ਡਰਾਉਣੇ ਜਾਪਣ ਲੱਗੇ ਹਨ। ਪਿਛਲੇ ਮਹੀਨਿਆਂ ਵਿਚ ਤਿਉਹਾਰਾਂ ਦਾ ਮੌਸਮ ਸੀ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕੋਨੋਮੀ (ਸੀ.ਐਮ.ਆਈ.ਈ.) ਅਨੁਸਾਰ ਪਿਛਲੇ ਮਹੀਨੇ 20 ਅਕਤੂਬਰ ਤਕ ਬੇਰੁਜ਼ਗਾਰੀ ਦੀ ਦਰ 7.86 ਫ਼ੀਸਦੀ 'ਤੇ ਪਹੁੰਚ ਗਈ ਸੀ, ਜਿਸ ਵਿਚ ਪੇਂਡੂ ਖੇਤਰਾਂ ਵਿਚ ਇਹ ਦਰ 8.01 ਫ਼ੀਸਦੀ ਸੀ ਅਤੇ ਸ਼ਹਿਰੀ ਖੇਤਰਾਂ ਵਿਚ 7.53 ਫ਼ੀਸਦੀ ਰਹੀ ਹੈ। ਇਸ ਤੋਂ ਪਹਿਲਾਂ ਅਗਸਤ ਦੇ ਮਹੀਨੇ ਵਿਚ ਤਾਂ ਇਹ 8 ਫ਼ੀਸਦੀ ਦਾ ਅੰਕੜਾ ਪਾਰ ਕਰ ਗਈ ਸੀ। ਜਿਸ ਵਿਚ ਸ਼ਹਿਰੀ ਬੇਰੁਜ਼ਗਾਰੀ 9.57 ਫ਼ੀਸਦੀ ਅਤੇ ਪਿੰਡਾਂ ਵਿਚ 7.68 ਫ਼ੀਸਦੀ ਸੀ। ਇਹ ਅੰਕੜੇ ਉਸ ਸਮੇਂ ਆਏ ਹਨ ਜਦੋਂ ਅੰਤਰ-ਰਾਸ਼ਟਰੀ ਪੱਧਰ 'ਤੇ ਆਰਥਿਕਤਾ ਬੇਹੱਦ ਸੁਸਤ ਚਾਲੇ ਚੱਲ ਰਹੀ ਹੈ।
ਅਸੀਂ ਸਮਝਦੇ ਹਾਂ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਪਾਸੇ ਵੱਲ ਵੱਧ ਤੋਂ ਵੱਧ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਲਈ ਵਪਾਰ ਦੇ ਨਾਲ-ਨਾਲ ਸਨਅਤੀ ਖੇਤਰ ਦਾ ਵੀ ਵੱਡਾ ਵਿਕਾਸ ਹੋਣਾ ਚਾਹੀਦਾ ਹੈ। ਪਿਛਲੇ ਮਹੀਨਿਆਂ ਵਿਚ ਪ੍ਰਚੂਨ ਦੇ ਖੇਤਰ ਵਿਚ ਵੀ ਵੱਡੀ ਗਿਰਾਵਟ ਆਈ ਵੇਖੀ ਗਈ ਹੈ ਜਿਸ ਦਾ ਸਿੱਧਾ ਅਸਰ ਨੌਕਰੀਆਂ 'ਤੇ ਪੈਂਦਾ ਹੈ। ਮਿਲੇ ਅੰਕੜਿਆਂ ਮੁਤਾਬਕ ਪਿਛਲੇ ਅਕਤੂਬਰ ਦੇ ਮਹੀਨੇ ਸਨਅਤੀ ਖੇਤਰ ਵਿਚ 53 ਲੱਖ ਨੌਕਰੀਆਂ ਦਾ ਨੁਕਸਾਨ ਹੋਇਆ ਹੈ। ਭਾਵੇਂ ਸ਼ਹਿਰੀ ਖੇਤਰਾਂ ਵਿਚ ਉਸਾਰੀ ਦੀਆਂ ਯੋਜਨਾਵਾਂ ਵਿਚ ਵੱਧ ਤੋਂ ਵੱਧ ਰੁਜ਼ਗਾਰ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾਂਦੀ ਰਹੀ ਹੈ ਪਰ ਅਕਤੂਬਰ ਦੇ ਮਹੀਨੇ ਵਿਚ ਉਸਾਰੀ ਦੇ ਖੇਤਰ ਵਿਚ 10 ਲੱਖ ਨੌਕਰੀਆਂ ਖ਼ਤਮ ਹੋਈਆਂ ਹਨ। ਇਸ ਦੇ ਨਾਲ ਹੀ ਇਹ ਗੱਲ ਵੀ ਨਿਰਾਸ਼ ਕਰਦੀ ਹੈ ਕਿ ਆਉਂਦੇ ਸਮੇਂ ਵਿਚ ਵੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਘਟਦੀਆਂ ਨਜ਼ਰ ਆ ਰਹੀਆਂ ਹਨ। ਅਜਿਹੀ ਸਥਿਤੀ ਸਮੁੱਚੇ ਰੂਪ ਵਿਚ ਵੱਡੀ ਨਿਰਾਸ਼ਾ ਪੈਦਾ ਕਰਨ ਵਾਲੀ ਹੈ। ਅੱਜ ਸਾਡੀ ਯੋਜਨਾਬੰਦੀ ਵਿਚ ਤਕਨੀਕ ਤੇ ਤਕਨੋਲੋਜੀ ਦੀ ਵਰਤੋਂ ਇਸ ਸੋਚ ਨਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਸ ਨਾਲ ਨੌਕਰੀਆਂ ਨਾ ਘਟਣ ਸਗੋਂ ਨਵੀਂ ਤਕਨੀਕ ਨਾਲ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਣ। ਬਿਨਾਂ ਸ਼ੱਕ ਆਉਂਦੇ ਸਮੇਂ ਵਿਚ ਇਸ ਗੰਭੀਰ ਸਮੱਸਿਆ ਦੇ ਹੋਰ ਵਧਣ ਦੀ ਸੰਭਾਵਨਾ ਬਣੀ ਹੋਈ ਹੈ, ਜੋ ਸਾਡੀਆਂ ਸਰਕਾਰਾਂ ਅਤੇ ਸਮਾਜ ਲਈ ਇਕ ਵੱਡੀ ਚੁਣੌਤੀ ਹੋਵੇਗੀ।


-ਬਰਜਿੰਦਰ ਸਿੰਘ ਹਮਦਰਦ

ਹਰਿਆਣਾ ਨੂੰ ਚੰਡੀਗੜ੍ਹ 'ਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮਾਮਲਾ

ਕਾਂਗਰਸ ਵਾਲੀਆਂ ਗ਼ਲਤੀਆਂ ਨਾ ਦੁਹਰਾਵੇ ਭਾਜਪਾ

ਹਰਿਆਣਾ ਵਲੋਂ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੀ ਕੀਤੀ ਜਾ ਰਹੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਟਕਰਾਅ ਇਕ ਵਾਰ ਫਿਰ ਤਿੱਖਾ ਹੁੰਦਾ ਨਜ਼ਰ ਆ ਰਿਹਾ ਹੈ। ਇਹ ਮੌਜੂਦਾ ਵਿਵਾਦ 19 ਜੁਲਾਈ, 2022 ਨੂੰ ਜੈਪੁਰ ਵਿਚ ਨਾਰਥ ...

ਪੂਰੀ ਖ਼ਬਰ »

ਫਿਰਕੂ ਵੰਡੀਆਂ ਪਾ ਕੇ ਕੋਈ ਵੀ ਮਸਲਾ ਹੱਲ ਨਹੀਂ ਹੋ ਸਕਦਾ

(ਕੱਲ ਤੋਂ ਅੱਗੇ) ਦਰਅਸਲ; 1966 ਤੋਂ ਬਾਅਦ ਪੰਜਾਬੀ ਕੌਮ, ਪੰਜਾਬ ਦੇ ਸਭ ਧਰਮਾਂ ਦੇ ਲੋਕਾਂ ਦੀ ਉਕਤ ਮਸਲਿਆਂ/ਹੱਕਾਂ ਲਈ ਭਾਰਤੀ ਸੰਘ ਨਾਲ ਇਕਜੁੱਟ ਲੜਾਈ ਬਣਦੀ ਸੀ, ਪਰ ਫਿਰਕਾਪ੍ਰਸਤੀ ਨੇ ਫੇਰ ਅੜਿੱਕਾ ਡਾਹ ਦਿੱਤਾ। ਪੰਜਾਬ ਦੇ ਧਰਮਾਂ/ਪੰਥਾਂ/ਡੇਰਿਆਂ ਦੀ ਇਸ ਵਿਰੋਧਤਾਈ ...

ਪੂਰੀ ਖ਼ਬਰ »

53ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼

ਨਵੇਂ ਮੁਕਾਮ ਸਥਾਪਤ ਕਰ ਰਹੀ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਆਪਣਾ 53ਵਾਂ ਸਥਾਪਨਾ ਦਿਵਸ 24 ਨਵੰਬਰ ਨੂੰ ਮਨਾਉਣ ਜਾ ਰਹੀ ਹੈ। ਡਾ. ਯੋਗੇਸ਼ ਕੁਮਾਰ ਚਾਵਲਾ, ਸਾਬਕਾ ਡਾਇਰੈਕਟਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਅਤੇ ਡਾ. ਸਰਬਜਿੰਦਰ ਸਿੰਘ ...

ਪੂਰੀ ਖ਼ਬਰ »

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ 'ਤੇ ਹਨ ਲੋਕਾਂ ਦੀਆਂ ਨਜ਼ਰਾਂ

ਹਰਿਆਣਾ ਦੇ ਲੋਕਾਂ ਦੀਆਂ ਨਜ਼ਰਾਂ ਰਾਜ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਚੋਣ ਨਤੀਜਿਆਂ 'ਤੇ ਲੱਗੀਆਂ ਹੋਈਆਂ ਹਨ। ਹਿਮਾਚਲ ਪ੍ਰਦੇਸ਼ ਦਾ ਹਰਿਆਣਾ ਨਾਲ ਸਿੱਧਾ ਸੰਬੰਧ ਹੈ ਅਤੇ ਹਰਿਆਣਾ ਦੇ ਲੋਕਾਂ ਦੀ ਹਿਮਾਚਲ ਦੀ ਰਾਜਨੀਤੀ ਵਿਚ ਹਮੇਸ਼ਾ ਡੂੰਘੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX