ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਸ੍ਰੀ ਮੁਕਤਸਰ ਸਾਹਿਬ

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੀਨਾਰ-ਏ-ਮੁਕਤੇ ਵਿਖੇ ਪਹੁੰਚੇ

40 ਮੁਕਤਿਆਂ ਦੀ ਯਾਦਗਾਰ ਦੀ ਮੰਦੀ ਹਾਲਤ ਵੇਖ ਕੇ ਮਨ ਨੂੰ ਦੁੱਖ ਪਹੁੰਚਿਆ-ਕੰਗ
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ | ਉਨ੍ਹਾਂ 40 ਮੁਕਤਿਆਂ ਦੀ ਯਾਦਗਾਰ ਮੀਨਾਰ-ਏ-ਮੁਕਤੇ ਪਹੁੰਚ ਕੇ ਫੁੱਲ ਭੇਟ ਕਰਕੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕੀਤਾ | ਜ਼ਿਕਰਯੋਗ ਹੈ ਕਿ ਇਸ ਦਾ ਉਦਘਾਟਨ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ 4 ਮਈ 2006 ਨੂੰ 40 ਮੁਕਤਿਆਂ ਦੇ 300 ਸਾਲਾ ਸ਼ਹੀਦੀ ਦਿਹਾੜੇ ਮੌਕੇ ਕੀਤਾ ਸੀ | ਜਿੱਥੇ 40 ਕੜਿਆਂ ਵਾਲਾ ਸਟੀਲ ਵੱਡ ਅਕਾਰੀ ਖੰਡਾ ਬਣਾਇਆ ਗਿਆ ਹੈ | ਅੱਜ ਸ: ਕੰਗ ਨੇ ਇਸ ਸਥਾਨ ਦੀ ਮੰਦੀ ਹਾਲਤ ਵੇਖ ਕੇ ਗਹਿਰਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਇਥੇ ਕੋਈ ਸਫ਼ਾਈ ਦਾ ਪ੍ਰਬੰਧ ਨਹੀਂ ਹੈ | ਮੌਕੇ 'ਤੇ ਸੰਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਯਾਦਗਾਰ ਦੀ ਹਾਲਤ ਬਹੁਤ ਖ਼ਰਾਬ ਹੋ ਰਹੀ ਹੈ | ਸ: ਕੰਗ ਨੇ ਕਿਹਾ ਕਿ ਸਫ਼ਾਈ ਪੱਖੋਂ ਅਤੇ ਸੰਭਾਲ ਲਈ ਇਹ ਮੱੁਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਕੋਲ ਉਠਾਉਣਗੇ | ਉਨ੍ਹਾਂ ਕਿਹਾ ਕਿ ਜਿਸ ਸ਼ਰਧਾ ਅਤੇ ਭਾਵਨਾ ਨਾਲ ਉਨ੍ਹਾਂ ਦਿਲਚਸਪੀ ਲੈ ਕੇ ਕਾਂਗਰਸ ਸਰਕਾਰ ਸਮੇਂ ਯਾਦਗਾਰ ਬਣਾਈ ਸੀ, ਪਰ ਮਗਰੋਂ ਸੰਭਾਲ ਨਾ ਕਰਨ ਕਰਕੇ ਜੋ ਅੱਜ ਦੁਰਦਸ਼ਾ ਵੇਖੀ ਗਈ ਹੈ, ਉਸ ਨਾਲ ਮਨ ਨੂੰ ਬਹੁਤ ਠੇਸ ਪਹੁੰਚੀ ਹੈ | ਇਥੇ ਕੰਮ ਕਰਦੇ ਸਫਾਈ ਕਰਮਚਾਰੀ ਨੇ ਕਿਹਾ ਕਿ ਮੈਂ ਇਕੱਲਾ ਸਾਂਭ-ਸੰਭਾਲ ਤੋਂ ਅਮਸਰਥ ਹਾਂ ਤੇ ਮਹੀਨੇ ਦੀ ਤਨਖ਼ਾਹ ਵੀ 4 ਹਜ਼ਾਰ ਰੁਪਏ ਸਿਰਫ਼ ਦਿੱਤੀ ਜਾ ਰਹੀ ਹੈ ਤੇ ਕੋਈ ਮਾਲੀ ਨਹੀਂ ਹੈ | ਇਸ ਸਥਾਨ ਵਿਖੇ ਵਾਤਾਵਾਰਨ ਦੀ ਸ਼ੁੱਧਤਾ ਲਈ ਬੂਟੇ ਲੱਗੇ ਹੋਏ ਹਨ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਿਆਨ ਨਾ ਦਿੱਤੇ ਜਾਣ ਕਰਕੇ ਨਸ਼ੇੜੀ ਅਤੇ ਸ਼ਰਾਰਤੀ ਅਨਸਰ ਸਾਰਾ ਦਿਨ ਆ ਕੇ ਗ਼ਲਤ ਹਰਕਤਾਂ ਕਰਦੇ ਹਨ, ਜਿਸ ਨਾਲ ਆਮ ਸ਼ਹਿਰੀ ਤੇ ਸ਼ਰਧਾਲੂਆਂ ਨੂੰ ਇਥੇ ਆਉਣ ਸਮੇਂ ਨਾਮੋਸ਼ੀ ਝੱਲਣੀ ਪੈਂਦੀ ਹੈ | ਇਸ ਮੌਕੇ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਨਵਦੀਪ ਸਿੰਘ ਬਿੱਲੂ ਨੇ ਮੰਗ ਉਠਾਈ ਕਿ ਮਾਘੀ ਦੇ ਦਿਹਾੜੇ 'ਤੇ ਇਥੇ ਸ਼ਹੀਦਾਂ ਦੀ ਯਾਦ 'ਚ ਲਾਈਟ ਐਂਡ ਸਾਊਾਡ ਪ੍ਰੋਗਰਾਮ ਕਰਵਾਇਆ ਜਾਵੇ | ਇਥੇ ਪਹੁੰਚੇ ਸਮੂਹ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨਾਲ ਲੱਗਦੀ ਇਸ ਯਾਦਗਾਰ ਨੂੰ ਸੰਭਾਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਧਿਆਨ ਦੇਣਾ ਚਾਹੀਦਾ ਹੈ | ਇਸ ਤੋਂ ਪਹਿਲਾਂ ਜਗਮੋਹਨ ਸਿੰਘ ਕੰਗ ਸ੍ਰੀ ਦਰਬਾਰ ਸਾਹਿਬ ਗਏ, ਜਿੱਥੇ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਸਿਰੋਪਾਓ ਤੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਦਾ ਕਿਤਾਬਚਾ ਭੇਟ ਕੀਤਾ | ਇਸ ਦੌਰੇ ਸਮੇਂ ਸੀਨੀਅਰ 'ਆਪ' ਆਗੂ ਸੰਤ ਸਿੰਘ ਬਰਾੜ, ਰਾਜਬਲਵਿੰਦਰ ਸਿੰਘ ਮਰਾੜ, ਬੀਵਾ ਯਾਦਵਿੰਦਰ ਸਿੰਘ ਲਾਲੀ, ਨਵਦੀਪ ਸਿੰਘ ਬਿੱਲੂ ਵਾਲੀਆ, ਮੋਹਕਮ ਸਿੰਘ ਸੰਧੂ ਆਦਿ ਹਾਜ਼ਰ ਸਨ |

ਪਿੰਡਾਂ 'ਚ ਬਣੇ ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ

ਪਰਮਜੀਤ ਸਿੰਘ ਥੇੜ੍ਹੀ ਗਿੱਦੜਬਾਹਾ- ਸਬ ਡਵੀਜ਼ਨ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ 'ਚ ਅਕਾਲੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਨੂੰ 2017 'ਚ ਆਈ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ | ਪਰ ਗਿੱਦੜਬਾਹਾ ਸ਼ਹਿਰ ਅਤੇ ਇਸ ਦੇ ਇਕ-ਦੋ ਪਿੰਡਾਂ 'ਚ ਜ਼ਰੂਰ ਇਹ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਆਧਾਰ ਕਾਰਡ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ-ਡਾ. ਰੂਹੀ ਦੁੱਗ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿਚ ਨਾਗਰਿਕਾਂ ਦੇ ਅਧਾਰ ਕਾਰਡ ਦੇ 'ਪਰੂਫ ਆਫ਼ ਅਡੈਂਟਿਟੀ' ਅਤੇ 'ਪਰੂਫ ਆਫ਼ ਐਡਰੈਸ' ਦਸਤਾਵੇਜ਼ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਕਿਸਾਨ ਦੀ ਲੁੱਟ-ਖੋਹ

ਗਿੱਦੜਬਾਹਾ, 23 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ 'ਚ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਹਲਕਾ ਗਿੱਦੜਬਾਹਾ ਦੇ ਪਿੰਡ ਘੱਗਾ ਦੇ ਕਿਸਾਨ ਤੋਂ ਦੋ ਮੋਟਰਸਾਈਕਲਾਂ 'ਤੇ ਸਵਾਰ 4 ਨੌਜਵਾਨਾਂ ਵਲੋਂ ਦਿਨ-ਦਿਹਾੜੇ ਮੋਟਰਸਾਈਕਲ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸ਼ੂਟਿੰਗ ਮੁਕਾਬਲਿਆਂ ਦੇ ਦੂਜੇ ਦਿਨ ਦਾ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਉਦਘਾਟਨ

ਲੰਬੀ, 23 ਨਵੰਬਰ (ਮੇਵਾ ਸਿੰਘ)-66ਵੀਆਂ ਅੰਤਰ ਜ਼ਿਲ੍ਹਾ ਸ਼ੂਟਿੰਗ ਮੁਕਾਬਲੇ ਪਿੰਡ ਬਾਦਲ ਵਿਖੇ ਸ਼ੂਟਿੰਗ ਰੇਂਜ 'ਚ ਚੱਲ ਰਹੇ ਹਨ | ਇਨ੍ਹਾਂ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਜਸਵਿੰਦਰ ਸਿੰਘ ਡੀ.ਪੀ.ਈ. ਮੰਡੀ ਹਰਜੀ ਰਾਮ ਗਰਲਜ਼ ਸਕੂਲ ਮਲੋਟ ਮੀਡੀਆ ਇੰਚਾਰਜ ਜ਼ੋਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸਰਕਲ ਪੱਧਰ 'ਤੇ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸੰਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਰਕਲਾਂ ਵਿਚ ਸਰਕਲ ਮੀਟਿੰਗਾਂ ਕੀਤੀਆਂ | ਯੂਨੀਅਨ ਦੀ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਦੀ ਵਿਦਿਆਰਥਣ ਸੁੰਦਰ ਲਿਖਾਈ ਮੁਕਾਬਲੇ 'ਚ ਮੋਹਰੀ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਕਾਲਜ ਸ੍ਰੀ ਮੁਕਤਸਰ ਦੇ ਵਿਦਿਆਰਥੀਆਂ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਅੰਤਰ ਜੋਨ ਯੂਥ ਫ਼ੈਸਟੀਵਲ 'ਚ ਹਿੱਸਾ ਲਿਆ ਗਿਆ | ਇਸ ਦੌਰਾਨ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਹੋਏ ...

ਪੂਰੀ ਖ਼ਬਰ »

ਅਵਾਰਾ ਗਊਆਂ ਲਈ ਸਹਾਰਾ ਬਣੀ 'ਬੇਸਹਾਰਾ ਨੰਦੀ ਗਊਸ਼ਾਲਾ' 'ਚ ਹਰੇ ਚਾਰੇ ਤੇ ਤੂੜੀ ਦੀ ਘਾਟ

ਗਿੱਦੜਬਾਹਾ, 23 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਅਵਾਰਾ ਗਊਆਂ ਲਈ ਗਿੱਦੜਬਾਹਾ ਦੇ ਨਜ਼ਦੀਕ ਪਿੰਡ ਭਾਰੂ ਵਿਖੇ ਹੋਂਦ ਵਿਚ ਆਈ 'ਬੇਸਹਾਰਾ ਨੰਦੀ ਗਊਸ਼ਾਲਾ' 'ਚ ਹਰੇ ਚਾਰੇ ਅਤੇ ਤੂੜੀ ਦੀ ਵੱਡੀ ਘਾਟ ਰੜਕ ਰਹੀ ਹੈ | ਵਰਨਣਯੋਗ ਹੈ ਕਿ ਅਵਾਰਾ ਗਊਆਂ ਅਕਸਰ ਹੀ ਸੜਕਾਂ ਅਤੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਨੂੰ ਵੰਨ ਵੇਅ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਅੰਦਰ ਟ੍ਰੈਫ਼ਿਕ ਕਰਮਚਾਰੀਆਂ ਦੀ ਭਾਰੀ ਘਾਟ ਦੇ ਬਾਵਜੂਦ ਇਹ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਨੇਕ ਨੀਤੀ ਨਾਲ ਨਿਭਾ ਰਹੇ ਹਨ | ਸ਼ਹਿਰ ਦੇ ਸਾਰੇ ਚੌਂਕਾਂ ਅਤੇ ਹੋਰ ਭੀੜਭਾੜ ਵਾਲੇ ...

ਪੂਰੀ ਖ਼ਬਰ »

ਖਾਮੀ ਦੀ ਸੋਧ

ਡੱਬਵਾਲੀ, 23 ਨਵੰਬਰ (ਇਕਬਾਲ ਸਿੰਘ ਸ਼ਾਂਤ)-'ਅਜੀਤ' ਵਿਚ ਬੀਤੇ ਦਿਨੀਂ 'ਵਿਸ਼ਵਕਰਮਾ ਗੁਰਦੁਆਰਾ ਸਾਹਿਬ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ' ਸਿਰਲੇਖ ਹੇਠ ਛਪੀ ਖ਼ਬਰ 'ਚ ਹੋਈ ਗਲਤੀ ਨੂੰ ਸੋਦਰੁ ਰਹਿਰਾਸੁ ਪੜਿ੍ਹਆ ਜਾਵੇ ਜੀ | ਇਸ ਖਾਮੀ ਲਈ ਸਾਨੂੰ ਖੇਦ ਹੈ | ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਦੀ ਵਿਦਿਆਰਥਣ ਦਾ ਸਾਇੰਸ ਕਲਾ ਉਤਸਵ 'ਚ ਦੂਜਾ ਸਥਾਨ

ਮਲੋਟ, 23 ਨਵੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਭਾਵਨਾ ਪੁੱਤਰੀ ਅਨਿਲ ਕੁਮਾਰ ਕਥੂਰੀਆ ਨੇ ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਇੰਸ ਕਲਾ ਉਤਸਵ ਦੇ ਸੋਲੋ ਡਾਂਸ ਮੁਕਾਬਲੇ 'ਚ ਦੂਜਾ ਸਥਾਨ ...

ਪੂਰੀ ਖ਼ਬਰ »

ਸੇਂਟ ਫ਼ਰੀਦ ਪਬਲਿਕ ਸਕੂਲ 'ਚ ਸਾਲਾਨਾ ਖੇਡ ਸਮਾਗਮ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀ.ਬੀ.ਐੱਸ.ਈ. ਬੋਰਡ) ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ 21ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਜਗਦੀਪ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਦੀ ਹੋਈ ਮੀਟਿੰਗ

ਦੋਦਾ, 23 ਨਵੰਬਰ (ਰਵੀਪਾਲ)-ਲੋਕ ਮੋਰਚਾ ਪੰਜਾਬ ਦੇ ਸਰਗਰਮ ਆਗੂਆਂ ਦੀ ਅਹਿਮ ਮੀਟਿੰਗ ਪਿੰਡ ਭੁੱਟੀਵਾਲਾ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਕਮੇਟੀ ਮੈਂਬਰ ਪਿਆਰਾ ਲਾਲ ਸਮੇਤ ਹੋਰਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਗ਼ਦਰ ਲਹਿਰ ਦੇ ਸ਼ਹੀਦਾਂ ਵਲੋਂ ਦੇਸ਼ ...

ਪੂਰੀ ਖ਼ਬਰ »

ਐੱਸ.ਟੀ.ਐੱਫ਼. ਵਲੋਂ ਅਫ਼ੀਮ ਸਮੇਤ ਇਕ ਕਾਬੂ

ਗਿੱਦੜਬਾਹਾ, 23 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਐੱਸ.ਟੀ.ਐੱਫ਼. ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਇਕ ਨੌਜਵਾਨ ਨੂੰ 1 ਕਿੱਲੋ 800 ਗ੍ਰਾਮ ਅਫ਼ੀਮ ਸਮੇਤ ਕਾਬੂ ਕਰ ਲਿਆ ਹੈ | ਐੱਸ.ਟੀ.ਐੱਫ਼. ਦੇ ਇੰਚਾਰਜ ਐੱਸ.ਆਈ. ਗੁਰਮੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਇਸ ਵਰ੍ਹੇ ਝੋਨੇ ਦੀ ਆਮਦ ਘਟੀ, ਬਾਸਮਤੀ ਦੀ ਵਧੀ

ਗਿੱਦੜਬਾਹਾ, 23 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਇਸ ਵਰ੍ਹੇ ਝੋਨੇ ਦੀ ਆਮਦ ਘੱਟ ਹੋਣ ਦੇ ਨਾਲ ਬਾਸਮਤੀ ਦੀ ਆਮਦ ਗਿੱਦੜਬਾਹਾ ਮੰਡੀ 'ਚ ਵਧੀ ਹੈ | ਨਰਮੇ ਦੀ ਫ਼ਸਲ ਦੇ ਘੱੱਟ ਝਾੜ ਨੇ ਕਿਸਾਨਾਂ ਦਾ ਆਰਥਿਕ ਤੌਰ 'ਤੇ ਵੱਡਾ ਨੁਕਸਾਨ ਕੀਤਾ ਹੈ, ਜਿਸ ਨਾਲ ਕਿਸਾਨਾਂ 'ਚ ਮਾਯੂਸੀ ...

ਪੂਰੀ ਖ਼ਬਰ »

ਮਾਂ ਵੈਸ਼ਨੋ ਦੇਵੀ ਇੰਟਰਨੈਸ਼ਨਲ ਫਾਊਾਡੇਸ਼ਨ ਦੀ ਮੀਟਿੰਗ

ਗਿੱਦੜਬਾਹਾ, 23 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਂ ਵੈਸ਼ਨੋ ਦੇਵੀ ਇੰਟਰਨੈਸ਼ਨਲ ਫਾਊਾਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੇ ਮੌਕੇ 4 ਦਿਨਾਂ ਭੰਡਾਰੇ ਸੰਬੰਧੀ ਮੀਟਿੰਗ ਕੀਤੀ ਗਈ | ਟਰੱਸਟ ਦੇ ਕੌਮੀ ਪ੍ਰਧਾਨ ਰਾਜੇਸ਼ ਜੈਨ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਖ਼ੂਨਦਾਨ ਕੈਂਪ

ਮਲੋਟ, 23 ਨਵੰਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਕੈਂਪ ਸਿਵਲ ਹਸਪਤਾਲ ਮਲੋਟ ਦੇ ਐੱਸ.ਐੱਮ.ਓ. ਡਾ: ਸੁਨੀਲ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਇਆ ਗਿਆ | ਸਭ ਤੋਂ ਪਹਿਲਾਂ 6 ਪੰਜਾਬ ਬਟਾਲੀਅਨ ਮਲੋਟ ਦੇ ਕਮਾਂਡਿੰਗ ਅਫ਼ਸਰ ਕਰਨਲ ...

ਪੂਰੀ ਖ਼ਬਰ »

ਅਣ-ਅਧਿਕਾਰਤ ਡਿਊਟੀਆਂ ਕਟਵਾਉਣ ਦੀ ਜ਼ਿੱਦ 'ਤੇ ਅੜੇ ਬਿਜਲੀ ਕਾਮੇ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ/ ਪੀ.ਐੱਸ.ਟੀ.ਸੀ.ਐੱਲ. ਸ੍ਰੀ ਮੁਕਤਸਰ ਸਾਹਿਬ ਦੀਆਂ ਪ੍ਰਮੁੱਖ ਜਥੇਬੰਦੀਆਂ ਜੇ.ਈ.ਕੌਂਸਿਲ, ਮਨਿਸਟਰੀਅਲ ਸਰਵਿਸ ਯੂਨੀਅਨ, ਟੀ.ਐੱਸ.ਯੂ., ਪੀ.ਐੱਸ.ਈ.ਬੀ. ਇੰਪਲਾਈਜ਼ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿਚ ਨਾਂਅ ਜੋੜਨ ਲਈ, ਸੀਨੀਅਰ ...

ਪੂਰੀ ਖ਼ਬਰ »

ਅਧਿਆਪਕਾ ਸਰਵਜੋਤ ਕੌਰ ਨੇ ਸੂਬਾ ਪੱਧਰੀ ਮੁਕਾਬਲੇ 'ਚ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੂਬਾ ਪੱਧਰੀ ਟੀਚਰ ਫ਼ੈਸਟ ਬੰਦਾ ਸਿੰਘ ਬਹਾਦਰ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਇਆ, ਜਿਸ 'ਚ ਸਰਕਾਰੀ ਹਾਈ ਸਕੂਲ ਵੜਿੰਗ ਦੇ ਦੋ ਅਧਿਆਪਕਾਂ ਸਰਵਜੋਤ ਕੌਰ (ਮੈਥ ਮਿਸਟ੍ਰੈੱਸ) ਅਤੇ ਹਰਪ੍ਰੀਤ ਕੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX