ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  55 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 3 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 5 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 5 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 7 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 7 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 7 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਦੀ ਤਿਮਾਹੀ ਮੀਟਿੰਗ ਸੰਦੀਪ ਹੰਸ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਦਲਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਿਉਮ ਭਾਰਦਵਾਜ ਸਹਾਇਕ ਕਮਿਸ਼ਨਰ (ਜ), ਡਾ. ਪ੍ਰੀਤਮਹਿੰਦਰ ਸਿੰਘ ਸਿਵਲ ਸਰਜਨ ਹੁਸ਼ਿਆਰਪੁਰ, ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਮੈਂਬਰ ਸਕੱਤਰ, ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ-ਕਮ-ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸੁਖਵਿੰਦਰ ਸਿੰਘ ਡੀ.ਐਸ.ਪੀ., ਡਾ. ਰਾਜ ਕੁਮਾਰ ਮਨੋਰੋਗ ਮਾਹਿਰ, ਡਾ. ਸਤਵੀਰ ਸਿੰਘ ਮਨੋਰੋਗ ਮਾਹਿਰ, ਨਿਸ਼ਾ ਰਾਣੀ ਮੈਨੇਜਰ, ਅਜੈ ਕੁਮਾਰ ਅਕਾਂਉਟੈਂਟ ਦੀ ਹਾਜ਼ਰੀ ਵਿਚ ਹੋਈ | ਮੀਟਿੰਗ ਦੌਰਾਨ ਸੁਸਾਇਟੀ ਅਧੀਨ ਨਸ਼ਾ ਮੁਕਤੀ ਕੇਂਦਰਾਂ, ਸਰਕਾਰੀ ਮੁੜ ਵਸੇਬਾ ਕੇਂਦਰ ਮੁਹੱਲਾ ਫ਼ਤਿਹਗੜ੍ਹ ਤੇ ਸਾਰੇ ਓ.ਓ.ਏ.ਟੀ. ਕਲੀਨਿਕਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਇਨ੍ਹਾਂ ਕੇਂਦਰਾਂ ਦੇ ਰੱਖ-ਰਖਾਅ, ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੁਲਾਜ਼ਮਾਂ ਦੀ ਨਵੀਂ ਭਰਤੀ ਆਦਿ ਸਮੇਤ ਕਈ ਫ਼ੈਸਲਿਆਂ 'ਤੇ ਵਿਚਾਰ-ਚਰਚਾ ਹੋਈ ਤੇ ਸਹਿਮਤੀ ਦਿੱਤੀ ਗਈ | ਇਸ ਤੋਂ ਇਲਾਵਾ ਕੇਂਦਰ ਅਤੇ ਮੁਲਾਜ਼ਮਾਂ ਦੇ ਹਿੱਤ ਵਿਚ ਕਈ ਫ਼ੈਸਲੇ ਲਏ ਗਏ |

ਉੱਪ ਚੇਅਰਮੈਨ ਮੱਲ੍ਹੀ ਨੇ ਖੰਡ ਮਿੱਲ ਖ਼ਿਲਾਫ਼ ਖੋਲਿਆ ਮੋਰਚਾ

ਭੋਗਪੁਰ, 24 ਨਵੰਬਰ (ਕਮਲਜੀਤ ਸਿੰਘ ਡੱਲੀ)- ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਬੋਰਡ ਆਫ਼ ਡਾਇਰੈਕਟਰਜ਼ ਦੇ ਉੱਪ-ਚੇਅਰਮੈਨ ਪਰਮਿੰਦਰ ਸਿੰਘ ਮੱਲ੍ਹੀ ਨੇ ਮਿੱਲ ਦੇ ਚੇਅਰਮੈਨ 'ਤੇ ਮਨਮਾਨੀਆਂ ਕਰਨ ਦਾ ਦੋਸ਼ ਲਾਉਂਦਿਆਂ ਪਿੜਾਈ ...

ਪੂਰੀ ਖ਼ਬਰ »

ਗੁਜਰਾਤ 'ਚ ਝੂਠਾ ਪ੍ਰਚਾਰ ਕਰਨ ਵਾਲੀ 'ਆਪ' ਪਹਿਲਾਂ ਪੰਜਾਬ ਦੀ ਦਸ਼ਾ ਨੂੰ ਸੁਧਾਰੇ-ਸੂਦ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੇ ਆਗੂ ਅੱਜ-ਕੱਲ੍ਹ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਉੱਥੇ ਦੇ ਲੋਕਾਂ ਨੂੰ ਗੁੰਮਰਾਹ ਕਰਨ 'ਚ ਲੱਗੇ ਹੋਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲਾਂ ਦੀ ਟੱਕਰ 'ਚ 3 ਜ਼ਖ਼ਮੀ

ਮਾਹਿਲਪੁਰ, 24 ਨਵੰਬਰ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ ਮਾਹਿਲਪੁਰ ਵਿਖੇ ਧਰਮ ਕੰਡੇ ਕੋਲ ਦੋ ਬੁਲਟ ਮੋਟਰਸਾਈਕਲ ਦੀ ਟੱਕਰ 'ਚ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਪਵਨ ਪੁੱਤਰ ਅਵਤਾਰ ਸਿੰਘ ਵਾਸੀ ਬਠੁੱਲਾ ਤੇ ...

ਪੂਰੀ ਖ਼ਬਰ »

ਡੀ.ਏ.ਵੀ. ਬੀ.ਐੱਡ.ਕਾਲਜ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਰਿਟਾ. ਪਿ੍ੰ: ਡੀ.ਐਲ.ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਚ ...

ਪੂਰੀ ਖ਼ਬਰ »

ਲੁੱਟ ਦੀ ਨੀਅਤ ਨਾਲ ਕੀਤਾ ਜਾਨਲੇਵਾ ਹਮਲਾ, ਮਾਮਲਾ ਦਰਜ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਦੁਕਾਨ 'ਚ ਦਾਖਲ ਹੋ ਕੇ ਲੁੱਟ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਹਾਲਾਂਕਿ ਪੁਲਿਸ ਨੇ ਕਿਸੇ ਨੂੰ ਵੀ ਨਾਮਜ਼ਦ ਨਹੀਂ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੈਲਾ ਖ਼ੁਰਦ ਬਾਜ਼ਾਰ ਦੇ ਮੁਹਤਬਰਾਂ ਨੇ ਡੀ.ਐਸ.ਪੀ. ਖੱਖ ਨੂੰ ਮੰਗ ਪੱਤਰ ਸੌਂਪਿਆ

ਸੈਲਾ ਖ਼ੁਰਦ, 24 ਨਵੰਬਰ (ਹਰਵਿੰਦਰ ਸਿੰਘ ਬੰਗਾ)-ਕਸਬਾ ਸੈਲਾ ਖ਼ੁਰਦ ਬਾਜ਼ਾਰ ਐਕਸ਼ਨ ਕਮੇਟੀ ਵਲੋਂ ਦਿਨ-ਦਿਹਾੜੇ ਹੋ ਰਹੀ ਲੁੱਟ-ਖੋਹ, ਚੋਰੀਆਂ, ਫਿਰੌਤੀਆਂ ਤੇ ਮਾਰ-ਧਾੜ ਸਬੰਧੀ ਰਾਧਾ ਕ੍ਰਿਸ਼ਨ ਮੰਦਰ ਸੈਲਾ ਖ਼ੁਰਦ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨੌਕਰ ਨੇ ਦੁਕਾਨ ਮਾਲਕ ਨੂੰ 5 ਲੱਖ ਦਾ ਲਗਾਇਆ ਚੂਨਾ, ਦੋਸ਼ੀ ਕਾਬੂ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਦੁਕਾਨ ਮਾਲਕ ਨੂੰ ਕਥਿਤ ਤੌਰ 'ਤੇ 5 ਲੱਖ ਰੁਪਏ ਦਾ ਚੂਨਾ ਲਗਾਉਣ ਵਾਲੇ ਕਰਮਚਾਰੀ ਖ਼ਿਲਾਫ਼ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰਕੇ ਉਸਨੰੂ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰੀ ਕ੍ਰਿਸ਼ਨ ਨਗਰ ...

ਪੂਰੀ ਖ਼ਬਰ »

ਕੰਢੀ ਨਹਿਰ ਗਊਆਂ ਲਈ ਬਣੀ ਤਸੀਹੇ ਦੇਣ ਵਾਲੇ ਹਿਟਲਰ ਦੇ ਚੈਂਬਰ, ਸਰਕਾਰ ਚੁੱਪ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੱਲ ਮਜਾਰਾ ਕੰਢੀ ਨਹਿਰ ਦੇ ਨਜ਼ਦੀਕ ਵਿਚ ਗਊਆਂ 'ਤੇ ਹੋ ਰਹੇ ਜੁਲਮ ਤੇ ਭੁੱਖੇ ਤੇ ਪਿਆਸੇ ਢਿੱਡ ਕਾਰਨ ਠੰਢ 'ਚ ਤੜਫ਼ ਤੜਫ਼ ਕੇ ਮਰ ਰਹੀਆਂ ਗਾਵਾਂ ਪ੍ਰਤੀ ਪੰਜਾਬ ਸਰਕਾਰ ਦੇ ਅਵੇਸਲੇਪਨ ਦੀ ਸਖ਼ਤ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਪਰਮਜੀਤ ਸਿੰਘ ਮੁਲਤਾਨੀ ਤੇ ਪਰਿਵਾਰ ਨੂੰ ਕੀਤਾ ਸਨਮਾਨਿਤ

ਮਿਆਣੀ, 24 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਆਲਮਪੁਰ ਵਿਖੇ ਹੋਏ ਇਕ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਪਰਮਜੀਤ ਸਿੰਘ ਮੁਲਤਾਨੀ ਇਟਲੀ ਤੇ ਸੁਖਵਿੰਦਰ ਕੌਰ ਮੁਲਤਾਨੀ ਇਟਲੀ ਨੂੰ ਪਿੰਡ ਦੇ ਪਤਵੰਤਿਆਂ ਵਲੋਂ ਦੇਸ਼-ਵਿਦੇਸ਼ ਵਿਚ ਸਿੱਖੀ ਦੇ ਪ੍ਰਚਾਰ ਤੇ ਪਸਾਰ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਚੇਅਰਮੈਨ ਔਲਖ ਦਾ ਸਨਮਾਨ

ਦਸੂਹਾ, 24 ਨਵੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਭੇਟ ਕਰਦਿਆਂ ਵਿਧਾਇਕ ਘੁੰਮਣ ਨੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਥੇਂਦਾ-ਚਿਪੜਾ ਵਿਖੇ ਤੀਸਰਾ ਚਾਰ ਦਿਨਾ ਕਿ੍ਕਟ ਟੂਰਨਾਮੈਂਟ ਸ਼ੁਰੂ

ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਨੌਜਵਾਨ ਸਭਾ ਪਿੰਡ ਥੇਂਦਾ-ਚਿਪੜਾ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਤੀਸਰਾ ਚਾਰ ਦਿਨਾਂ ਕਿ੍ਕੇਟ ਟੂਰਨਾਮੈਂਟ ਅੱਜ ਚਿਪੜਾ-ਮਾਨਗੜ੍ਹ ਸੜਕ 'ਤੇ ਸਥਿਤ ਖੇਡ ਦੇ ਮੈਦਾਨ ਵਿਖੇ ਬੜੀ ...

ਪੂਰੀ ਖ਼ਬਰ »

ਸਾਇੰਸ ਸਿਟੀ ਦਾ ਟੂਰ ਲਗਾਇਆ

ਅੱਡਾ ਸਰਾਂ, 24 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਬੁੱਲ੍ਹੋਵਾਲ 'ਚ ਪੰਜਾਬੀ ਭਾਸ਼ਾ ਮਹੀਨੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਵਿਖੇ ਪਿੰ੍ਰਸੀਪਲ ਡਾ. ਸੁਖਵਿੰਦਰ ਕੌਰ ਦੀ ...

ਪੂਰੀ ਖ਼ਬਰ »

ਖੜ੍ਹਕਾਂ ਸਕੂਲ 'ਚ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਏ.ਈ.ਓ. ਦਲਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਪਿ੍ੰ: ਤਰਲੋਚਨ ਸਿੰਘ ਤੇ ਕੋਚ ਅਜੈ ਕੁਮਾਰ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 3 ਮੋਬਾਈਲ ਫ਼ੋਨ ਬਰਾਮਦ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰੌ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚੋਂ ਚੈਕਿੰਗ ਦੌਰਾਨ 3 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ ਨੇ ਦੱਸਿਆ ਕਿ ਜੇਲ੍ਹ ਮੰਤਰੀ ਪੰਜਾਬ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਤਸਕਰਾਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਵਾਸੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਨੌਜਵਾਨ ਨਾਮਜ਼ਦ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਦੀਪ ਨਗਰ ਦੇ ਵਾਸੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਾਜਾ ਨੇ ਤਿੰਨ ਰੋਜ਼ਾ ਸੀ.ਬੀ.ਐਸ.ਈ. ਕਬੱਡੀ ਕਲੱਸਟਰ-18 ਖੇਡਾਂ ਦਾ ਕੀਤਾ ਉਦਘਾਟਨ

ਟਾਂਡਾ ਉੜਮੁੜ, 24 ਨਵੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਟਾਂਡਾ (ਹੁਸ਼ਿਆਰਪੁਰ) ਵਿਖੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰ. ਮਨੀਸ਼ਾ ਸੰਗਰ ਦੀ ਅਗਵਾਈ 'ਚ ਸੀ.ਬੀ.ਐੱਸ.ਈ. ਕਬੱਡੀ ...

ਪੂਰੀ ਖ਼ਬਰ »

ਸੂਬਾ ਪੱਧਰੀ ਸਕੂਲ ਖੇਡਾਂ 'ਚ ਪੁਸ਼ਪਾ ਨੇ ਸੋਨੇ ਤੇ ਪ੍ਰਭਜੋਤ ਨੇ ਜਿੱਤਿਆ ਚਾਂਦੀ ਦਾ ਤਗਮਾ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੰਤਰ ਜ਼ਿਲ੍ਹਾ ਸਕੂਲ ਖੇਡਾਂ 2022-23, ਜੋ ਤਰਨਤਾਰਨ ਵਿਖੇ (ਅੰਡਰ-14) ਅਤੇ ਲੁਧਿਆਣਾ ਵਿਖੇ (ਅੰਡਰ-19) ਹੋਈਆਂ | ਉਸ ਵਿਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 26 ਨੂੰ

ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਦਾਲਮਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਭਾਈ ਮਨਜਿੰਦਰ ਸਿੰਘ ਲਾਡੀ ਨੇ ਦੱਸਿਆ ...

ਪੂਰੀ ਖ਼ਬਰ »

ਅਦਾਲਤੀ ਕੇਸ ਸੰਬੰਧੀ ਯੂਨੀਅਨ ਨੇ ਕੋਈ ਫ਼ੈਸਲਾ ਨਹੀਂ ਲਿਆ-ਰੁਪਿੰਦਰਜੀਤ

ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਪੰਜਾਬ ਰਾਜ ਸਹਾਇਤਾ ਪ੍ਰਾਪਤ ਸਕੂਲ ਟੀਚਰ ਤੇ ਹੋਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰਜੀਤ ਸਿੰਘ, ਰਮੇਸ਼ ਕੁਮਾਰ ਦਸੂਹਾ, ਪਿ੍ੰ. ਜਗਜੀਤ ਸਿੰਘ ਰੀਹਲ, ਮਾ. ਗੁਰਬਚਨ ਸਿੰਘ ਹਰਿਆਣਾ, ਇਕਬਾਲ ਸਿੰਘ ਗੜ੍ਹਦੀਵਾਲਾ (ਚਾਰੇ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਇਕੱਤਰਤਾ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਆਜ਼ਾਦ ਕਿਸਾਨ ਕਮੇਟੀ ਦੋਆਬਾ ਪੰਜਾਬ ਵਲੋਂ ਮਨਾਏ ਜਾ ਰਹੇ ਵਿਜੇ ਹਫ਼ਤੇ ਦੀ ਸਮਾਪਤੀ ਮੌਕੇ ਪਿੰਡ ਰਾਜਪੁਰ ਭਾਈਆਂ ਵਿਖੇ ਇਕੱਤਰਤਾ ਕੀਤੀ ਗਈ | ਇਸ ਮੌਕੇ ਪਿੰਡ ਕਾਹਰੀ-ਸਾਹਰੀ, ਬੱਡਲਾ, ਦਿਹਾਣਾ, ਮੋਨਾ ਕਲਾਂ, ਮੋਨਾ ...

ਪੂਰੀ ਖ਼ਬਰ »

ਬਰਸੀ ਮੌਕੇ ਗੁਰਮਤਿ ਸਮਾਗਮ ਪਹਿਲੀ ਦਸੰਬਰ ਨੂੰ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਸੇਵਾ ਸਿੰਘ ਦੀ 13ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਡੇਰਾ ਮਹਾਨਪੁਰੀ ਸਾਹਰੀ ਵਿਖੇ 1 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰਾਂ ਨੇ ਵਿਅਕਤੀ ਤੋਂ 40 ਹਜਾਰ ਲੁੱਟੇ

ਹਰਿਆਣਾ, 24 ਨਵੰਬਰ (ਹਰਮੇਲ ਸਿੰਘ ਖੱਖ)-ਅੱਜ ਹਰਿਆਣਾ-ਢੋਲਵਾਹਾ ਰੋਡ 'ਤੇ ਇਕ ਵਿਅਕਤੀ ਤੋਂ 40 ਹਜਾਰ ਰੁਪਏ ਖੋਹ ਲਏ | ਪ੍ਰਾਪਤ ਜਾਣਕਾਰੀ ਅਨੁਸਾਰ ਹਰਦਿਆਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੀਲਾ ਨਲੋਆ ਜੋ ਲੱਕੜ ਖ਼ਰੀਦਣ ਦਾ ਵਪਾਰੀ ਹੈ ਤੇ ਅੱਜ ਕਰੀਬ 4 ਵਜੇ ਆਪਣੇ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਕਸ਼ਿਤਾ ਸ਼ਰਮਾ ਵਾਸੀ ਨਿਊ ਕਲੋਨੀ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਪਟਵਾਰੀ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ-ਹੱਥੀਂ ਗਿ੍ਫ਼ਤਾਰ

ਦਸੂਹਾ, 24 ਨਵੰਬਰ (ਭੁੱਲਰ)- ਵਿਜੀਲੈਂਸ ਦੀ ਟੀਮ ਵਲੋਂ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਇਕ ਪਟਵਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ-ਹੱਥੀਂ ਗਿ੍ਫਤਾਰ ਕੀਤਾ ਹੈ | ਡੀ.ਐਸ.ਪੀ. ਮਨੀਸ਼ ਕੁਮਾਰ ਨੇ ਦੱਸਿਆ ਕਿ ਜੁਗਰਾਜ ਸਿੰਘ ਪਿੰਡ ਉਸਮਾਨ ਸ਼ਹੀਦ ਨੇ ...

ਪੂਰੀ ਖ਼ਬਰ »

ਵਿਸ਼ਵ ਰਾਮਦਾਸੀਆ ਸਿੱਖ ਵੈੱਲਫ਼ੇਅਰ ਕੌਂਸਲ ਦੀ ਇਕੱਤਰਤਾ ਹੋਈ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਜਾਹਰਾ ਜ਼ਹੂਰ ਪਾਤਸ਼ਾਹੀ ਛੇਵੀਂ ਪੁਰਹੀਰਾਂ ਹੁਸ਼ਿਆਰਪੁਰ ਵਿਖੇ ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੀ ਇਕੱਤਰਤਾ ਕੌਮੀ ਪ੍ਰਧਾਨ ਲਖਵੀਰ ਸਿੰਘ ਖ਼ਾਲਸਾ ਅਮਰੀਕਾ ਦੇ ਨਿਰਦੇਸ਼ਾਂ ਅਤੇ ਪੰਜਾਬ ...

ਪੂਰੀ ਖ਼ਬਰ »

ਸਕੂਲ 'ਚ ਸ੍ਰੀ ਸੱਤਿਆ ਸਾਈਾ ਦਾ ਜਨਮ ਦਿਨ ਮਨਾਇਆ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਂਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਭਗਵਾਨ ਸ੍ਰੀ ਸੱਤਿਆ ਸਾਂਈ ਦਾ 97ਵਾਂ ਜਨਮ ਦਿਨ ਸਕੂਲ ਪ੍ਰਧਾਨ ਡਾ: ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ -ਧੁੱਗਾ

ਬੁੱਲ੍ਹੋਵਾਲ, 24 ਨਵੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਦੀ ਅਗਵਾਈ ਹੇਠ ਅੱਡਾ ਦੁਸੜਕਾ ਵਿਖੇ ਹੋਈ | ਇਸ ਮੀਟਿੰਗ ਵਿਚ ਬਲਾਕ ਹੁਸ਼ਿਆਰਪੁਰ-1 ਅਤੇ ਬਲਾਕ ਹੁਸ਼ਿਆਰਪੁਰ-2 ਦੇ ਪ੍ਰਧਾਨਾ, ...

ਪੂਰੀ ਖ਼ਬਰ »

ਗੜ੍ਹਦੀਵਾਲਾ ਵਿਖੇ ਲੱਗੇ ਗੰਦਗੀ ਦੇ ਢੇਰਾਂ ਕਰ ਕੇ ਰਾਹਗੀਰ ਪ੍ਰੇਸ਼ਾਨ

ਗੜ੍ਹਦੀਵਾਲਾ, 24 ਨਵੰਬਰ (ਚੱਗਰ)-ਗੜ੍ਹਦੀਵਾਲਾ ਸ਼ਹਿਰ ਅੰਦਰ ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਕਰਕੇ ਇੱਥੋਂ ਦੇ ਲੋਕ ਅਤੇ ਖ਼ਾਸ ਕਰਕੇ ਰਾਹਗੀਰ ਕਾਫੀ ਪ੍ਰੇਸ਼ਾਨ ਹਨ ਅਤੇ ਇਨ੍ਹਾਂ ਗੰਦਗੀ ਦੇ ਢੇਰਾਂ ਨੇ ਇੱਥੋਂ ਦੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਸ਼ਹਿਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪੰਡੋਰੀ ਖ਼ਜੂਰ ਵਲੋਂ ਕਲਾਸੀਕਲ ਸੰਗੀਤ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸਤਯੁੱਗ ਦਰਸ਼ਨ ਸੰਗੀਤ ਕਲਾ ਕੇਂਦਰ ਫ਼ਰੀਦਾਬਾਦ ਵਲੋਂ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਏ ਇੰਟਰ ਜ਼ਿਲ੍ਹਾ ਪੱਧਰੀ ਮਿਊਜ਼ਿਕ ਤੇ ਡਾਂਸ ਮੁਕਾਬਲੇ ਦੌਰਾਨ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ...

ਪੂਰੀ ਖ਼ਬਰ »

ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪ੍ਰੀਤ ਮਹਿੰਦਰ ਵਲੋਂ ਸੀ.ਐਚ.ਸੀ. ਬੁੱਢਾਬੜ ਦਾ ਅਚਨਚੇਤ ਨਿਰੀਖਣ

ਭੰਗਾਲਾ, 24 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਤੇ ਸਿਹਤ ਸੁਵਿਧਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪ੍ਰੀਤ ਮਹਿੰਦਰ ਵਲੋਂ ਸੀ. ਐਚ. ਸੀ. ਬੁੱਢਾਬੜ ਅਧੀਨ ਆਉਂਦੀਆਂ ਪੀ. ਐਚ. ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਤਹਿਸੀਲ ਕਮੇਟੀ ਦੇ ਆਗੂਆਂ ਦੀ ਹੋਈ ਮੀਟਿੰਗ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)- ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਤਹਿਸੀਲ ਕਮੇਟੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਸੁਰੇਸ਼ ਚਨੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾਈ ਮੀਤ ਪ੍ਰਧਾਨ ਗੁਰਮੇਸ਼ ਸਿੰਘ ਤੇ ਜ਼ਿਲ੍ਹਾ ਸਕੱਤਰ ਹਰਬੰਸ ਸਿੰਘ ਧੂਤ ਵਿਸ਼ੇਸ਼ ...

ਪੂਰੀ ਖ਼ਬਰ »

ਪਲੇਅ-ਵੇ ਮਾਡਲ ਸਕੂਲ 'ਚ 49ਵੀਆਂ ਇੰਟਰ ਕਲਾਸ ਸਾਲਾਨਾ ਖੇਡਾਂ ਕਰਵਾਈਆਂ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਪਲੇਅ-ਵੇ ਮਾਡਲ ਸਕੂਲ ਹੁਸ਼ਿਆਰਪੁਰ ਵਿਖੇ 49ਵੀਆਂ ਇੰਟਰ ਕਲਾਸ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ 'ਚ ਕਰੀਬ 400 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ: ਏ.ਐਸ. ਟਾਟਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਬਾਦੀ ਨੂੰ ਠੱਲ੍ਹ ਪਾਉਣ ਲਈ ਪਰਿਵਾਰ ਨਿਯੋਜਨ ਬਹੁਤ ਜ਼ਰੂਰੀ - ਡਾ. ਬਲਦੇਵ ਸਿੰਘ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ.ਐਚ.ਸੀ. ਚੱਕੋਵਾਲ ਵਿਖੇ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਣਕਾਰੀ ਦੇਣ ਹਿੱਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਚੱਕੋਵਾਲ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਵੱਧ ਰਹੀ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਡਰਾਅ ਜੇਤੂਆਂ ਨੂੰ ਇਨਾਮ ਤਕਸੀਮ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਅਧਿਆਪਕਾ ਮਿ੍ਦੂ ਦੀ ਅਗਵਾਈ 'ਚ ਕਰਵਾਏ ਗਏ ਇਸ ਸਮਾਗਮ ਦੌਰਾਨ ਸਕੂਲ ਡਾਇਰੈਕਟਰ ਉਰਮਿਲ ਸੂਦ ਨੇ ਵਿਦਿਆਰਥੀਆਂ ਨੂੰ ਇਨਾਮ ...

ਪੂਰੀ ਖ਼ਬਰ »

ਖ਼ਾਲਸਾਈ ਖੇਡਾਂ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਅਥਲੀਟ 'ਭੂਮੀ' ਦਾ ਸਨਮਾਨ

ਹਰਿਆਣਾ, 24 ਨਵੰਬਰ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਖ਼ਾਲਸਾਈ ਖੇਡ ਉਤਸਵ-2022 ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ, 'ਚ ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੀ ਵਿਦਿਆਰਥਣ ਨੇ ਨੀਟ (2022) ਦੀ ਪ੍ਰੀਖਿਆ ਵਿਚ ਪੰਜਾਬ ਭਰ ਵਿਚ 977ਵਾਂ ਰੈਂਕ ਹਾਸਲ ਕਰ ਕੇ ਕੀਤਾ ਸਕੂਲ ਦਾ ਨਾਂਅ ਰੌਸ਼ਨ

ਦਸੂਹਾ, 24 ਨਵੰਬਰ (ਭੁੱਲਰ, ਕੌਸ਼ਲ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਦੀ ਵਿਦਿਆਰਥਣ ਰਾਧਿਕਾ ਨਰੂਲਾ ਨੇ ਨੀਟ (2022) ਦੀ ਪ੍ਰੀਖਿਆ ਵਿਚ ਪੂਰੇ ਪੰਜਾਬ ਵਿਚੋਂ 977ਵਾਂ ਰੈਂਕ ਹਾਸਲ ਕੀਤਾ ਹੈ | ਇਸ ਪ੍ਰਾਪਤੀ ਨਾਲ ਰਾਧਿਕਾ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਸਕੂਲ ਦਾ ਵੀ ...

ਪੂਰੀ ਖ਼ਬਰ »

ਹਸਪਤਾਲ ਨੂੰ ਮੁਹੱਲਾ ਕਲੀਨਿਕ 'ਚ ਬਦਲਿਆ ਤਾਂ ਹੋਵੇਗਾ ਸੰਘਰਸ਼ -ਫੁਗਲਾਣਾ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-1980 'ਚ ਉਸ ਸਮੇਂ ਦੇ ਮੁੱਖ ਮੰਤਰੀ ਦਰਬਾਰਾ ਸਿੰਘ ਵਲੋਂ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਇਕੋ-ਇਕ 4 ਏਕੜ ਵਿਚ ਬਣਿਆ 25 ਬੈੱਡਾਂ ਦਾ ਹਸਪਤਾਲ ਜਿੱਥੇ ਪਿੰਡ ਫੁਗਲਾਣਾ ਦੀ ਸ਼ਾਨ ਸੀ, ਉੱਥੇ ਇਲਾਕਾ ਵਾਸੀਆਂ ਲਈ ਵੀ ਵਰਦਾਨ ...

ਪੂਰੀ ਖ਼ਬਰ »

ਕੇਂਦਰੀ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 400 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕਪੂਰਥਲਾ, 24 ਨਵੰਬਰ (ਵਿ.ਪ੍ਰ.)-ਕੇੇਂਦਰ ਸਰਕਾਰ ਵਲੋਂ 10 ਲੱਖ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਦੇ ਦੂਜੇ ਪੜ੍ਹਾਅ ਦੌਰਾਨ ਬੀ.ਐੱਸ.ਐੱਫ. ਫ਼ਰੰਟੀਅਰ ਹੈੱਡ ਕੁਆਰਟਰ ਜਲੰਧਰ ਵਿਚ ਹੋਏ ਸਮਾਗਮ ਦੌਰਾਨ ਸੋਮ ਪ੍ਰਕਾਸ਼ ਕੇਂਦਰੀ ਵਣਜ ਉਦਯੋਗ ਰਾਜ ਮੰਤਰੀ ਨੇ ਵੱਖ-ਵੱਖ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਹੋਣਹਾਰ ਵਿਦਿਆਰਥੀ ਸਨਮਾਨਿਤ

ਅੱਡਾ ਸਰਾਂ, 24 ਨਵੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਸੁਸਾਇਟੀ ਬੋਕਾਰੋ (ਝਾਰਖੰਡ) ਅਧੀਨ ਚੱਲਦੇ ਵਿੱਦਿਅਕ ਅਦਾਰੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਸਹੋਦਿਆ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ | ਕਮੇਟੀ ਦੇ ...

ਪੂਰੀ ਖ਼ਬਰ »

ਅਜਨੋਹਾ ਦਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 24 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਪੋਰਟਸ ਕਲੱਬ ਪਿੰਡ ਅਜਨੋਹਾ ਵਲੋਂ ਪਿਆਰਾ ਸਿੰਘ ਤੇ ਮਨਮੋਹਣ ਸਿੰਘ ਯਾਦਗਾਰੀ 8 ਰੋਜ਼ਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਪ੍ਰਵਾਸੀ ਭਾਰਤੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਫਾਈਨਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਦੀ ਵਿਧਾਇਕ ਘੁੰਮਣ ਵਲੋਂ ਅਚਨਚੇਤ ਚੈਕਿੰਗ

ਦਸੂਹਾ, 24 ਨਵੰਬਰ (ਕੌਸ਼ਲ)- ਹਲਕਾ ਦਸੂਹਾ ਦੇ ਵਿਧਾਇਕ ਵਿਧਾਇਕ ਐਡ ਕਰਮਵੀਰ ਸਿੰਘ ਘੁੰਮਣ ਵਲੋਂ ਸਿਵਲ ਹਸਪਤਾਲ ਦਸੂਹਾ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਡਾਕਟਰਾਂ ਦੀ ਓ. ਪੀ. ਡੀ. ਵੀ. ਚੈੱਕ ਕੀਤੀ, ਜਿਸ ਵਿਚ ਖੜ੍ਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਜਲਦ ਸਥਾਪਿਤ ਕੀਤੇ ਜਾਣਗੇ 33 ਨਵੇਂ ਆਮ ਆਦਮੀ ਕਲੀਨਿਕ- ਜਿੰਪਾ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਜ਼ਿਲ੍ਹੇ ਵਿਚ ਲੋਕਾਂ ਨੂੰ ਆਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX