ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  1 day ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  1 day ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  1 day ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  1 day ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  1 day ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਜਗਰਾਓਂ

ਮੁੱਲਾਂਪੁਰ-ਦਾਖਾ ਦੇ ਟਰੀਟਮੈਂਟ ਪਲਾਂਟ ਦੀ ਗੰਦੇ ਪਾਣੀ ਦੀ ਰੁਕੀ ਨਿਕਾਸੀ ਨਾਲ ਹਵਾ ਹੋਈ ਦੂਸ਼ਿਤ

ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸੀਵਰੇਜ ਟਰੀਟਮੈਂਟ ਪਲਾਂਟ (ਐੱਸ.ਟੀ.ਪੀ) ਦੀ ਸਫ਼ਾਈ ਵਾਲੇ ਠੇਕਾ ਭਰਤੀ ਸੀਵਰਮੈਨਾਂ ਨੂੰ ਠੇਕੇਦਾਰ ਵਲੋਂ ਕਈ ਮਹੀਨੇ ਦੀ ਤਨਖ਼ਾਹ ਰੋਕੇ ਜਾਣ 'ਤੇ ਐੱਸ.ਟੀ.ਪੀ ਦੇ ਸਫ਼ਾਈ ਸੇਵਕ ਹੜਤਾਲ 'ਤੇ ਚਲੇ ਗਏ | ਜਲ ਸਪਲਾਈ ਸੀਵਰੇਜ ਬੋਰਡ ਦੇ ਠੇਕਾ ਭਰਤੀ ਮੁਲਾਜ਼ਮਾਂ ਵਲੋਂ ਹੜਤਾਲ 'ਤੇ ਜਾਣ ਨਾਲ ਟਰੀਟਮੈਂਟ ਪਲਾਂਟ ਤੋਂ ਲੈ ਕੇ ਮੰਡੀ ਮੁੱਲਾਂਪੁਰ ਦਾਖਾ ਸ਼ਹਿਰੀ ਲੋਕਾਂ ਦੇ ਘਰਾਂ ਤੱਕ ਗੰਦਾ ਪਾਣੀ ਜਮ੍ਹਾਂ ਹੋਣਾ ਸ਼ੁਰੂ ਹੋ ਗਿਆ | ਟਰੀਟਮੈਂਟ ਪਲਾਟ ਦੀ ਸਫ਼ਾਈ ਨਾ ਹੋਣ ਕਰਕੇ ਲੋਕਾਂ ਵਲੋਂ ਹਾਲ-ਦੁਹਾਈ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਵਿਚ ਸੀਨੀਅਰ ਆਗੂ ਬਲਵਿੰਦਰ ਸਿੰਘ ਬੱਸਣ 'ਆਪ' ਵਲੰਟੀਅਰਾਂ ਨੂੰ ਨਾਲ ਲੈ ਕੇ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ | ਟਰੀਟਮੈਂਟ ਪਲਾਟ ਦੀ ਸਫ਼ਾਈ ਤੋਂ ਨਾ ਖੁਸ਼ ਬਲਵਿੰਦਰ ਸਿੰਘ ਬੱਸਣ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਅਤੇ ਜਲ ਸਪਲਾਈ ਸੀਵਰੇਜ ਬੋਰਡ 2 ਮਹਿਕਮਿਆਂ ਦੀ ਚੱਕੀ ਦੇ ਪੁੜਾ ਵਿਚ ਪਿਸ ਰਹੇ ਲੋਕਾਂ ਨੂੰ ਗੰਦੀ ਹਵਾ (ਬਦਬੂ) ਤੋਂ ਬਚਾਉਣ ਲਈ ਮੁੱਲਾਂਪੁਰ-ਦਾਖਾ ਨਗਰ ਕੌਂਸਲ ਪ੍ਰਧਾਨ ਤੇ ਕਾਰਜ ਸਾਧਕ ਅਫ਼ਸਰ ਨੂੰ ਪਹਿਲ ਦੇ ਅਧਾਰ 'ਤੇ ਸਫ਼ਾਈ ਦਾ ਕੰਮ ਕਰਵਾਉਣ ਦੇ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਲਿਖਣਾ ਚਾਹੀਦਾ ਕਿ ਜੇਕਰ ਠੇਕੇਦਾਰ ਸਫ਼ਾਈ ਸੇਵਕਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦੇ ਰਿਹਾ ਤਾਂ ਉਸ ਦਾ ਠੇਕਾ ਰੱਦ ਕੀਤਾ ਜਾਵੇ | ਬਲਵਿੰਦਰ ਸਿੰਘ ਬੱਸਣ ਨੇ ਕਿਹਾ ਕਿ ਪਹਿਲਾਂ ਤਾਂ ਸਫ਼ਾਈ ਸੇਵਕਾਂ ਦੀ ਮਾਮੂਲੀ ਜਿਹੀ ਤਨਖ਼ਾਹ ਉਨ੍ਹਾਂ ਦੇ ਖਾਤਿਆ ਵਿਚ ਸਿੱਧੀ ਆਉਣੀ ਚਾਹੀਦੀ ਹੈ, ਠੇਕੇਦਾਰੀ ਸਿਸਟਮ ਨਾਲ ਮਜ਼ਦੂਰਾਂ ਨੂੰ ਪਹਿਲਾਂ ਸਮੇਂ ਸਿਰ ਤਨਖਾਹ ਮਿਲਦੀ ਨਹੀਂ ਜਾਂ ਫਿਰ ਕੱਟ ਕਟਾ ਕੇ ਮਿਲਦੀ ਹੈ | ਬਲਵਿੰਦਰ ਸਿੰਘ ਬੱਸਣ ਨੇ ਕਿਹਾ ਕਿ ਪੰਜਾਬ 'ਚ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿਚ ਪੂਰਾ ਮਾਮਲਾ ਲਿਆਂਦਾ ਜਾਵੇਗਾ | ਟਰੀਟਮੈਂਟ ਪਲਾਂਟ ਨੂੰ ਲੈ ਕੇ ਬੱਸਣ ਵਲੋਂ ਕੌਂਸਲ ਪ੍ਰਧਾਨ ਤੇ ਕਾਰਜ ਸਾਧਕ ਅਫ਼ਸਰ ਵਿਰੁੱਧ ਫਰੰਟ ਖੋਲੇ੍ਹ ਜਾਣ ਦੇ ਐਲਾਨ ਸਮੇਂ ਸਤਵੰਤ ਸਿੰਘ ਹਿੱਸੋਵਾਲ, ਰਾਜਵਿੰਦਰ ਸਿੰਘ ਗਰੇਵਾਲ, ਕਰਤਾਰ ਸਿੰਘ ਤੂਰ, ਰਣਜੀਤ ਸਿੰਘ, ਕੈਪ: ਭੁਪਿੰਦਰ ਸਿੰਘ, ਰਾਹੁਲ ਜੋਸ਼ੀ, ਪਰਮਿੰਦਰ ਸਿੰਘ ਜੌਹਲ, ਜਗਤਾਰ ਸਿੰਘ, ਬਿੱਟੂ ਨਾਗਪਾਲ, ਉਜਾਗਰ ਸਿੰਘ ਗਿੱਲ, ਜਗਦੇਵ ਸਿੰਘ ਹਿੱਸੋਵਾਲ, ਸਰਵਣ ਸਿੰਘ, ਸਤਨਾਮ ਮੁੱਲਾਂਪੁਰ, ਜਸਪ੍ਰੀਤ ਸਿੰਘ ਜੱਸੀ,

ਬੀ. ਕੇ. ਯੂ. ਉਗਰਾਹਾਂ (ਬਲਾਕ ਪੱਖੋਵਾਲ) ਦੀ ਅਹਿਮ ਮੀਟਿੰਗ

ਪੱਖੋਵਾਲ-ਸਰਾਭਾ, 24 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਹਿਮ ਮੀਟਿੰਗ ਅੱਜ ਪਿੰਡ ਕੋਟ-ਆਗਾਂ ਵਿਖੇ ਚੱਲ ਰਹੇ ਪੱਕੇ ਮੋਰਚੇ ਅਸਥਾਨ 'ਤੇ ਬਲਾਕ ਪੱਖੋਵਾਲ ਦੇ ਪ੍ਰਧਾਨ ਕੁਲਦੀਪ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਤੇਰ੍ਹਾਂ ਮੰਜ਼ਿਲਾਂ ਪਿੰਡ ਝੋਰੜਾਂ ਵਿਖੇ ਸਮਾਗਮ ਕਰਵਾਇਆ

ਜਗਰਾਉਂ/ਹਠੂਰ, 24 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਨਾਨਕਸਰ ਤੇਰ੍ਹਾਂ ਮੰਜ਼ਿਲਾਂ ਪਿੰਡ ਝੋਰੜਾਂ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ 'ਤੇ ਧਾਰਮਿਕ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ ...

ਪੂਰੀ ਖ਼ਬਰ »

108 ਐਂਬੂਲੈਂਸਾਂ ਰਾਹੀਂ ਤਿੰਨ ਮਹੀਨਿਆਂ 'ਚ 8390 ਦੁਰਘਟਨਾਗ੍ਰਸਤ ਲੋਕਾਂ ਦੀ ਕੀਤੀ ਸੇਵਾ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)- ਚਿਕਿਤਸਾ ਹੈਲਥ ਕੇਅਰ ਲਿਮਟਿਡ ਨੇ ਦਾਅਵਾ ਕੀਤਾ ਕਿ ਪੰਜਾਬ ਭਰ ਵਿਚ 108-ਐਮਰਜੈਂਸੀ ਐਂਬੂਲੈਂਸ ਰਾਹੀਂ ਅਗਸਤ ਤੋਂ ਅਕਤੂਬਰ ਦੇ ਅੰਤ ਤੱਕ ਪਿਛਲੇ ਤਿੰਨ ਮਹੀਨਿਆਂ ਵਿਚ 8390 ਦੁਰਘਟਨਾ ਪੀੜਤਾਂ ਨੂੰ ਸਮੇਂ ਸਿਰ ਐਮਰਜੈਂਸੀ ਸਹਾਇਤਾ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਡਾ: ਅਮਰ ਸਿੰਘ ਨਾਲ ਮੁਲਾਕਾਤ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕਾਂਗਰਸ ਹਾਈਕਮਾਂਡ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਕਾਂਗਰਸ ਦਾ ਪ੍ਰਧਾਨ ਬਣਾਇਆ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ ਰਾਹੀਂ ਕੋਚਿੰਗ ਲੈ ਪਵਨਜੋਤ ਨੇ ਆਈਲਟਸ ਦੇ 6.5 ਬੈਂਡ ਲਏ

ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਲ)-ਮੁੱਲਾਂਪੁਰ-ਦਾਖਾ ਇਲੀਟ ਇੰਟਰਨੈਸ਼ਨਲ ਅਕੈਡਮੀ (ਈ.ਆਈ.ਏ) ਰਾਹੀਂ ਆਈਲਟਸ ਟੈਸਟ ਦੀ ਕੋਚਿੰਗ ਲੈ ਕੇ ਵਿਦਿਆਰਥੀ ਸ਼ਾਨਦਾਰ ਬੈਂਡ ਹਾਸਲ ਕਰ ਰਹੇ ਹਨ | ਇਲੀਟ ਅਕੈਡਮੀ ਦੁਆਰਾ ਆਈਲਟਸ ਕੋਚਿੰਗ ਲੈਣ ਬਾਅਦ ਟੈਸਟ ਦੇਣ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦਾ ਸਹੋਦਿਆ ਕਬੱਡੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਸਹੋਦਿਆ ਕਬੱਡੀ ਮੁਕਾਬਲਿਆਂ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਆਸ਼ਾ ਨੇ 3000 ਮੀ. ਸਟਿੱਪਲ-ਚੇਜ਼ ਦੌੜ 'ਚ ਕਾਂਸੇ ਦਾ ਤਗਮਾ ਫੁੰਡਿਆ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ, ਖੰਨਾ ਦੀ ਅਥਲੈਟਿਕਸ ਟੀਮ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਸਾਲਾਨਾ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ¢ ਕਾਲਜ ਦੇ ਡੀਨ ਆਫ਼ ਸਪੋਰਟਸ ਡਾ. ਸੰਜੇ ਤਲਵਾਨੀ ਨੇ ਦੱਸਿਆ ਕਿ ਕਾਲਜ ਦੇ 76 ...

ਪੂਰੀ ਖ਼ਬਰ »

ਐੱਨ. ਡੀ. ਏ. ਦੀ ਪ੍ਰੀਖਿਆ 'ਚੋਂ 36ਵਾਂ ਰੈਂਕ ਲੈ ਕੇ ਲੈਫਟੀਨੈਂਟ ਬਣਨ ਦਾ ਸੁਪਨਾ ਕੀਤਾ ਸਾਕਾਰ

ਹੰਬੜਾਂ, 24 ਨਵੰਬਰ (ਮੇਜਰ ਹੰਬੜਾਂ)-ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਹੰਬੜਾਂ ਨੇੜਲੇ ਇੰਜੀਨਅਰ ਗੁਰਦੀਪ ਸਿੰਘ ਤੂਰ ਦੇ ਹੋਣਹਾਰ ਸਪੁੱਤਰ ਅਰਜਨ ਸਿੰਘ ਨੇ ਯੂ.ਪੀ.ਐਸ.ਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) 2022 ਐੱਨ.ਡੀ.ਏ ਦੀ ਪ੍ਰੀਖਿਆ 'ਚ ਪੂਰੇ ਭਾਰਤ 'ਚੋਂ 36ਵਾਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਕੁਹਾੜਾ, 24 ਨਵੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਰਸਭਿੰਨਾ ਸ਼ਬਦ ...

ਪੂਰੀ ਖ਼ਬਰ »

ਸੰਤ ਬਾਬਾ ਤੋਤਾ ਪੁਰੀ ਦੀ ਬਰਸੀ 'ਤੇ ਸਮਾਗਮ ਕੱਲ੍ਹ

ਮਲੌਦ, 24 ਨਵੰਬਰ (ਸਹਾਰਨ ਮਾਜਰਾ)-ਬ੍ਰਹਮ-ਗਿਆਨੀ ਸੰਤ ਬਾਬਾ ਤੋਤਾ ਪੁਰੀ ਮਹਾਰਾਜ ਦੀ ਸਾਲਾਨਾ ਬਰਸੀ 'ਤੇ ਸਮਾਗਮ ਅਤੇ ਭੰਡਾਰਾ ਮੰਦਰ (ਠਾਠ) ਬਾਬਾ ਤੋਤਾ ਪੁਰੀ ਰਾਮਗੜ੍ਹ ਸਰਦਾਰਾਂ ਵਿਖੇ ਕੱਲ੍ਹ 26 ਨਵੰਬਰ ਨੂੰ ਹੋ ਰਿਹਾ ਹੈ¢ ਸੇਵਾਦਾਰਾਂ ਨੇ ਦੱਸਿਆ ਕਿ ਮੰਦਰ (ਠਾਠ) ...

ਪੂਰੀ ਖ਼ਬਰ »

ਸ: ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਸਾਲਾਨਾ ਇਕ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਨੈਸ਼ਨਲ ਫਾਰਮੇਸੀ ਹਫ਼ਤਾ ਮਨਾਇਆ

ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੂਰੇ ਭਾਰਤ ਵਿਚ 'ਭਾਰਤ ਵਿਸ਼ਵ ਦੀ ਫਾਰਮੇਸੀ' ਥੀਮ ਦੇ ਆਧਾਰ 'ਤੇ ਜੀ.ਐੱਚ.ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਗੁਰੂਸਰ ਸੁਧਾਰ ਵਿਖੇ 61ਵਾਂ ਫਾਰਮੇਸੀ ਹਫ਼ਤਾ ਮਨਾਇਆ ਗਿਆ | ਵਿਸ਼ਵ ਅੰਦਰ ਫਾਰਮੇਸੀ ਦੇ ਰੂਪ ਵਿਚ ...

ਪੂਰੀ ਖ਼ਬਰ »

ਹੋਮਗਾਰਡ ਦੇ ਜਵਾਨ ਨਿਰਮਲ ਸਿੰਘ ਨਿੰਮਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿੱਧਵਾਂ ਬੇਟ, 24 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਲੰਬੇ ਸਮੇਂ ਤੋਂ ਡਿਊਟੀ ਨਿਭਾ ਰਹੇ ਹੋਮਗਾਰਡ ਦੇ ਜਵਾਨ ਨਿਰਮਲ ਸਿੰਘ ਨਿੰਮਾ (49) ਪੁੱਤਰ ਬਲਕਾਰ ਸਿੰਘ ਵਾਸੀ ਸਲੇਮਪੁਰਾ ਦੀ ਬੀਤੇ ਦਿਨੀਂ ਇਕ ਸੰਖੇਪ ਬਿਮਾਰੀ ਦੌਰਾਨ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਜੇ. ਈ. ਅਮਰਜੀਤ ਸਿੰਘ ਕੈਲਪੁਰ ਦੀ ਮਾਤਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਲ)-ਉੱਪ ਬਿਜਲੀ ਮੰਡਲ ਅੱਡਾ ਦਾਖਾ ਅਧੀਨ ਪਾਵਰਕਮ ਦੇ ਬੁਢੇਲ ਸਬ ਸਟੇਸ਼ਨ ਵਿਖੇ ਬਤੌਰ ਜੂਨੀਅਰ ਇੰਜੀਨੀਅਰ (ਜੇ.ਈ) ਸੇਵਾਵਾਂ ਨਿਭਾ ਰਹੇ ਅਮਰਜੀਤ ਸਿੰਘ ਪਿੰਡ ਕੈਲਪੁਰ ਦੇ ਔਲਖ ਪਰਿਵਾਰ ਨੂੰ ਉਦੋਂ ਅਸਹਿ ਸਦਮਾ ਲੱਗਾ ...

ਪੂਰੀ ਖ਼ਬਰ »

ਪ੍ਰਧਾਨ ਜੋਸ਼ੀ ਨੇ ਮੁਹੱਲਾ ਪ੍ਰੇਮ ਨਗਰ 'ਚ ਪਾਣੀ ਸਪਲਾਈ ਲਾਈਨ ਪਾਉਣ ਦੀ ਸ਼ੁਰੂਆਤ ਕਰਵਾਈ

ਰਾਏਕੋਟ, 24 ਅਕਤੂਬਰ (ਸੁਸ਼ੀਲ)-ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ ਦੀ ਅਗਵਾਈ 'ਚ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਸ਼ਹਿਰ ਦੇ ਮੁਹੱਲਾ ਪ੍ਰੇਮ ਨਗਰ 'ਚ ਪਾਣੀ ਸਪਲਾਈ ਲਾਈਨ ਪਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਨਗਰ ਕੌਂਸਲ ...

ਪੂਰੀ ਖ਼ਬਰ »

ਜਦੋਂ ਮਰੀ ਮਾਂ ਦਾ ਮੂੰਹ ਵੇਖਦਿਆਂ ਹੀ ਧੀ ਨੇ ਵੀ ਪ੍ਰਾਣ ਤਿਆਗੇ

ਹਠੂਰ, 24 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਦੇਹੜਕਾ ਵਿਖੇ ਡਾ: ਅਮਰਜੀਤ ਸਿੰਘ ਦੀ ਮਾਤਾ ਅਤੇ ਭਾਈ ਗੋਰਾ ਸਿੰਘ ਨਾਨਕਸਰ (ਸੇਵਾਦਾਰ ਬਾਬਾ ਘਾਲਾ ਸਿੰਘ ਨਾਨਕਸਰ) ਵਾਲਿਆਂ ਦੀ ਤਾਈ ਮਾਤਾ ਗੁਰਮੇਲ ਕੌਰ (84) ਪਤਨੀ ਸਵ. ਮੁਖਤਿਆਰ ਸਿੰਘ ਪਰਸੋਂ 22 ਨਵੰਬਰ ਦੀ ਰਾਤ ਨੂੰ ...

ਪੂਰੀ ਖ਼ਬਰ »

ਸਿਆੜ੍ਹ ਸਕੂਲ 'ਚ ਐਨ. ਸੀ. ਸੀ. ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਰਾੜਾ ਸਾਹਿਬ, 24 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਦੇ ਵਿਦਿਆਰਥੀਆਂ ਵਲੋਂ ਗੁਲਜ਼ਾਰ ਕਾਲਜ ਖੰਨਾ 'ਚ ਸੱਤ ਰੋਜ਼ਾ ਲਗਾਏ ਐਨ. ਸੀ. ਸੀ. ਕੈਂਪ 'ਚ ਭਾਗ ਲਿਆ ਗਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੇ ਆਪਣੇ ਚੰਗੇ ਭਵਿੱਖ ...

ਪੂਰੀ ਖ਼ਬਰ »

ਕੌਂਸਲਿੰਗ ਤੇ ਗਾਈਡੈਂਸ ਕਰੀਅਰ ਸੰਬੰਧੀ ਸੈਮੀਨਾਰ ਕਰਵਾਇਆ

ਮਲੌਦ, 24 ਨਵੰਬਰ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਵਿਖੇ ਪਿ੍ੰ: ਅਸ਼ੀਸ਼ ਕੁਮਾਰ ਸ਼ਰਮਾ ਦੀ ਸੁਚੱਜੀ ਅਗਵਾਈ ਹੇਠ ਅਤੇ ਗਾਈਡੈਂਸ ਇੰਚਾਰਜ ਕੁਲਵਿੰਦਰ ਕੌਰ ਦੇ ਯਤਨਾਂ ਸਦਕਾ ਸੈਕੰਡਰੀ ਵਿੰਗ ਦੇ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 'ਉਦਮਤਾ ਤੇ ਨਵੀਨਤਾ' ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਵਿਖੇ ਆਈ.ਆਈ.ਸੀ. ਦੇ ਸਹਿਯੋਗ ਨਾਲ 'ਉਦਮਤਾ ਅਤੇ ਨਵੀਨਤਾ' ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ ¢ ਡਾ. ਸੁਖਦੇਵ ਸਿੰਘ (ਡੀਨ, ਜੀ. ਜੀ. ਆਈ.) ਰਿਸੋਰਸਪਰਸਨ ਸਨ ¢ ਕਾਲਜ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ੁਰੂ

ਦੋਰਾਹਾ, 24 ਨਵੰਬਰ (ਮਨਜੀਤ ਸਿੰਘ ਗਿੱਲ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਸਾਲਾਨਾ ਅਥਲੈਟਿਕ ਮੀਟ ਦਾ ਆਰੰਭ ਹੋਇਆ ¢ ਇਸ ਉਦਘਾਟਨੀ ਸਮਾਗਮ ਦੌਰਾਨ ਸਕੂਲ ਦੇ ਚਾਰ ਹਾਊਸ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਜਿਸ ਦੀ ...

ਪੂਰੀ ਖ਼ਬਰ »

ਪਿੰਡ ਲੰਢਾ ਦੇ ਕਬੱਡੀ ਕੱਪ 'ਚ ਦੂਜੇ ਦਿਨ ਕਬੱਡੀ ਦੀਆਂ ਉ ੱਚਕੋਟੀ ਦੀਆਂ ਟੀਮਾਂ ਪੁੱਜੀਆਂ

ਦੋਰਾਹਾ, 24 ਨਵੰਬਰ (ਮਨਜੀਤ ਸਿੰਘ ਗਿੱਲ)-ਯੰਗ ਬਲੱਡ ਆਰਗੇਨਾਈਜ਼ੇਸ਼ਨ ਐਂਡ ਵੈੱਲਫੇਅਰ ਕਲੱਬ ਪਿੰਡ ਲੰਢਾ ਵਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਕੱਪ ਦੇ ਦੂਸਰੇ ਦਿਨ ਕਬੱਡੀ ਦੀਆਂ ਉੱਚਕੋਟੀ ਦੀਆਂ ਕਰੀਬ 40 ਕਬੱਡੀ ਟੀਮਾਂ ਪੁੱਜੀਆਂ ਹੋਈਆਂ ਸਨ, ਜਿਨ੍ਹਾਂ ਵਿਚਕਾਰ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਰੋਜ ਦੇ ਟ੍ਰੈਫ਼ਿਕ ਜਾਮ ਤੋਂ ਲੋਕ ਪ੍ਰੇਸ਼ਾਨ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ.ਐੱਸ.ਪੀ ਦਿਆਮਾ ਹਰੀਸ਼ ਚੰਦਰ ਓਮ ਪ੍ਰਕਾਸ਼ ਵਲੋਂ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਹੱਲ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਹ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਦਿਖਾਈ ਦੇ ਰਹੀ ਹੈ¢ ਅਸਲ ਵਿਚ ...

ਪੂਰੀ ਖ਼ਬਰ »

ਮੇਜਰ ਸਿੰਘ ਮੁੱਲਾਂਪੁਰ ਦੀ ਨਿਯੁਕਤੀ 'ਤੇ ਪ੍ਰਧਾਨ ਬਿੱਟੂ, ਜਿੰਦਲ ਤੇ ਹੋਰਨਾਂ ਵਲੋਂ ਖ਼ੁਸ਼ੀ ਪ੍ਰਗਟ

ਗੁਰੂਸਰ ਸੁਧਾਰ, 24 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੀਨੀਅਰ ਤੇ ਟਕਸਾਲੀ ਕਾਂਗਰਸੀ ਆਗੂ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਬਲਾਕ ਸੁਧਾਰ ਕਾਂਗਰਸ ਪ੍ਰਧਾਨ ਜਗਦੀਪ ਸਿੰਘ ਬਿੱਟੂ, ਸਥਾਨਕ ਦੁਸ਼ਹਿਰਾ ...

ਪੂਰੀ ਖ਼ਬਰ »

ਸੰਤ ਬਾਬਾ ਮੱਘਰ ਸਿੰਘ ਦੀ ਬਰਸੀ ਦੇ 7 ਰੋਜ਼ਾ ਧਾਰਮਿਕ ਸਮਾਗਮ 28 ਤੋਂ

ਹਠੂਰ, 24 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਸੰਤ ਬਾਬਾ ਮੱਘਰ ਸਿੰਘ ਦੀ 98ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਮੁੱਖ ਸੇਵਾਦਾਰ ਭਾਈ ਪਿਆਰਾ ਸਿੰਘ ਦਿੱਲੀ ...

ਪੂਰੀ ਖ਼ਬਰ »

ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ-ਵਿਰਕ

ਹੰਬੜਾਂ, 24 ਨਵੰਬਰ (ਹਰਵਿੰਦਰ ਸਿੰਘ ਮੱਕੜ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਹਾਈਕਮਾਂਡ ਵਲੋਂ ਇਮਾਨਦਾਰ ਤੇ ਮਿਹਨਤੀ ਆਗੂ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਕਾਂਗਰਸ ਦਾ ਪ੍ਰਧਾਨ ਬਣਾਉਣ ਦਾ ਲਿਆ ...

ਪੂਰੀ ਖ਼ਬਰ »

ਬੀ. ਕੇ. ਯੂ. (ਉਗਰਾਹਾਂ) ਵਲੋਂ ਕੱਲ੍ਹ ਦੀ ਮੋਹਾਲੀ ਰੈਲੀ ਲਈ ਵਿਚਾਰਾਂ

ਰਾਏਕੋਟ, 24 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਦੀ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਬਲਾਕ ਰਾਏਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੂਰਪੁਰਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਮੂਹ ਨਾਨਕ ਨਾਮ ਲੇਵਾ ਸੰਪ੍ਰਦਾਇ ਨੂੰ ਨਾਲ ਲੈ ਕੇ ਸਿੱਖੀ ਦਾ ਪ੍ਰਚਾਰ ਕੀਤਾ ਜਾਵੇਗਾ-ਭਾਈ ਗਰੇਵਾਲ

ਹਠੂਰ, 24 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅੱਜ ਉੱਚੇਚੇ ਤੌਰ 'ਤੇ ਪਿੰਡ ਰਸੂਲਪੁਰ ਦੇ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਵਿਖੇ ਪੁੱਜੇ, ਜਿੱਥੇ ...

ਪੂਰੀ ਖ਼ਬਰ »

ਜੀ. ਐੱਚ. ਜੀ. ਅਕੈਡਮੀ ਦੀ ਖਿਡਾਰਨ ਨੇ ਰਾਜ ਪੱਧਰ 'ਤੇ ਮਾਰੀਆਂ ਮੱਲਾਂ

ਜਗਰਾਉਂ, 24 ਨਵੰਬਰ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਸਕੂਲੀ ਖੇਡਾਂ ਵਿਚ ਕਪੂਰਥਲਾ ਵਿਚ ਹੋਏ ਰਾਜ ਪੱਧਰ ਦੇ ਬਾਸਕਿਟਬਾਲ ਟੂਰਨਾਮੈਂਟ ਵਿਚ ਜੀ.ਐਚ. ਜੀ. ਅਕੈਡਮੀ ਦੀ ਵਿਦਿਆਰਥਣ ਵਨੀਤ ਕੌਰ ਨੇ ਲੁਧਿਆਣਾ ਜ਼ਿਲੇ੍ਹ ਦੀ ਟੀਮ ਵਿਚ ਭਾਗ ਲਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਾਏਕੋਟ, 24 ਨਵੰਬਰ (ਸੁਸ਼ੀਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰਦੁਆਰਾ ਬਾਬੇ ਸ਼ਹੀਦਾਂ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ...

ਪੂਰੀ ਖ਼ਬਰ »

ਖੰਨਾ ਦੇ ਪੰਡਿਤ ਸ਼ਾਸਤਰੀ ਦਾ ਐਨ. ਆਰ. ਆਈ. ਵਤਸ ਬ੍ਰਾਹਮਣਾਂ ਵਲੋਂ ਸਨਮਾਨ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਰਾਧਾ ਕਿ੍ਸ਼ਨ ਮੰਦਿਰ ਫਗਵਾੜਾ ਵਿਖੇ ਕੈਨੇਡਾ ਤੋਂ ਆਏ ਵਤਸ ਗੋਤਰ ਬ੍ਰਾਹਮਣ ਐਨ.ਆਰ.ਆਈ ਹਰੀ ਕਿ੍ਸ਼ਨ ਸ਼ਰਮਾ ਪਤਨੀ ਵੀਨੂ ਸ਼ਰਮਾ ਵਲੋਂ ਸ਼੍ਰੀ ਪ੍ਰਾਚੀਨ ਗੁੱਗਾ ਮੰਡੀ ਸ਼ਿਵ ਮੰਦਿਰ, ਖੰਨਾ ਦੇ ਪੁਜਾਰੀ ਪੰਡਿਤ ਦੇਸਰਾਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਚੰਡੀਗੜ੍ਹ ਰਵਾਨਾ ਹੋਣਗੇ- ਸੰਤ ਬੀਜਾ

ਬੀਜਾ, 24 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਸੰਤ ਬੀਜਾ ਨੇ ਕਸਬਾ ਬੀਜਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਅਜਮੇਰ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚੇ ਦੀਆਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਵਿਦਿਆਰਥੀਆਂ ਉੱਪਰ ਬੁਰਾ ਪ੍ਰਭਾਵ ਬਣਾ ਰਿਹਾ ਹੈ-ਡਾ: ਲੋਪੋ ਮੁਦਰਾ

ਹੰਬੜਾਂ, 24 ਨਵੰਬਰ (ਮੇਜਰ ਹੰਬੜਾਂ)-ਪੀ.ਏ.ਯੂ ਲੁਧਿਆਣਾ ਦੇ 16 ਵਿਦਿਆਰਥੀਆਂ ਨੇ ਡਾ. ਲੋਪਾ ਮੁਦਰਾ ਦੀ ਅਗਵਾਈ ਹੇਠ ਮਾਨਵ ਵਿੱਦਿਆ ਮੰਦਰ ਸਕੂਲ ਵਲੀਪੁਰ ਕਲਾਂ ਦੇ ਬੱਚਿਆਂ ਨਾਲ ਮਿਲਣੀ ਪ੍ਰੋਗਰਾਮ ਦਾ ਆਯੋਜਨ ਹੋਇਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀ.ਏ.ਯੂ ਦੇ ਡਾ: ...

ਪੂਰੀ ਖ਼ਬਰ »

ਔਰਤਾਂ 'ਚ ਕੈਂਸਰ ਬਿਮਾਰੀ ਦੀ ਰੋਕਥਾਮ ਲਈ ਸੀ. ਐਚ. ਸੀ. ਹਠੂਰ ਵਿਖੇ ਸਿਖਲਾਈ ਕੈਂਪ ਲੱਗਾ

ਹਠੂਰ, 24 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਸਿਵਲ ਸਰਜਨ ਲੁਧਿਆਣਾ ਡਾ: ਹਤਿੰਦਰ ਕੌਰ ਦੀਆਂ ਹਦਾਇਤਾਂ 'ਤੇ ਡਾ: ਵਰੁਨ ਸੱਗੜ ਐੱਸ.ਐੱਮ.ਓ. ਸੀ.ਐਚ.ਸੀ. ਹਠੂਰ ਦੀ ਯੋਗ ਅਗਵਾਈ 'ਚ ਸਾਰੇ ਸੀ.ਐਚ.ਓ, ਸਾਰੀਆਂ ਏ.ਐਨ.ਐਮ. ਅਤੇ ਸਮੂਹ ਸਟਾਫ਼ ਨੂੰ ਛਾਤੀ ਦੇ ਕੈਂਸਰ ਦੀ ਜਾਂਚ ਸੰਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX