ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  34 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਫ਼ਤਹਿਗੜ੍ਹ ਸਾਹਿਬ

ਪੰਚਾਇਤ ਸਕੱਤਰਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ 'ਚ ਦਾਖਲ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ)-ਪੰਚਾਇਤ ਸਕੱਤਰਾਂ ਦੀ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਜਿਸ ਦੌਰਾਨ ਪੰਚਾਇਤ ਸਮਿਤੀ ਦਫ਼ਤਰ ਬਸੀ ਪਠਾਣਾਂ 'ਚ ਧਰਨੇ 'ਤੇ ਬੈਠੇ ਪੰਚਾਇਤ ਸਕੱਤਰਾਂ ਨੇ ਜਿੱਥੇ ਯੂਨੀਅਨ ਜ਼ਿੰਦਾਬਾਦ ਦੇ ਨਾਅਰੇ ਲਗਾਏ, ਉੱਥੇ ਪੰਜਾਬ ਸਰਕਾਰ ਦੀ ਮੁਰਦਾਬਾਦ ਵੀ ਕੀਤੀ | ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਦਲਵੀਰ ਸਿੰਘ ਨੇ ਦੱਸਿਆ 25 ਨਵੰਬਰ ਨੂੰ ਕੈਬਨਿਟ ਮੰਤਰੀ ਨਾਲ ਯੂਨੀਅਨ ਦੀ ਮੀਟਿੰਗ ਹੋਣ ਜਾ ਰਹੀ ਹੈ, ਜੇਕਰ ਉਸ 'ਚ ਪੰਚਾਇਤ ਸਕੱਤਰਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਤਾਂ ਸੰਘਰਸ਼ ਹੋਰ ਤੇਜ਼ ਕਰਨ ਲਈ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ | ਪ੍ਰਧਾਨ ਦਲਵੀਰ ਸਿੰਘ ਨੇ ਦੱਸਿਆ ਕਿ ਪੰਚਾਇਤ ਸਕੱਤਰਾਂ ਦੀਆਂ ਮੁੱਖ ਮੰਗਾਂ 'ਚ ਖ਼ਜ਼ਾਨੇ ਰਾਹੀਂ ਸਮੇਂ ਸਿਰ ਤਨਖ਼ਾਹ ਦੇਣਾ ਤੇ ਦੂਜੇ ਵਿਭਾਗਾਂ ਦਾ ਕੰਮ ਨਾ ਲੈਣਾ ਮੁੱਖ ਤੌਰ 'ਤੇ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੰਚਾਇਤ ਸਕੱਤਰਾਂ ਤੋਂ ਨਾ ਸਿਰਫ਼ ਆਟਾ ਦਾਲ ਸਕੀਮ ਦਾ ਸਰਵੇ ਕਰਵਾਇਆ ਗਿਆ, ਬਲਕਿ ਪਰਾਲੀ ਸਾੜਨ ਨਾਲ ਸਬੰਧਿਤ ਮਾਮਲਿਆਂ ਦੀ ਤਫ਼ਤੀਸ਼ ਵੀ ਉਨ੍ਹਾਂ ਦੇ ਜ਼ਿੰਮੇ ਲਗਾ ਦਿੱਤੀ ਗਈ, ਜਦੋਂ ਕਿ ਪਿੰਡਾਂ ਦੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ | ਉਨ੍ਹਾਂ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦੀ ਚਿਤਾਵਨੀ ਵੀ ਦਿੱਤੀ ਹੈ | ਇਸ ਮੌਕੇ ਯੂਨੀਅਨ ਪ੍ਰਧਾਨ ਦਲਵੀਰ ਸਿੰਘ ਨਾਲ ਸੁਪਰਡੈਂਟ ਪਰਮਜੀਤ ਕੌਰ, ਪੰਚਾਇਤ ਅਫ਼ਸਰ ਪ੍ਰਦੀਪ ਕੁਮਾਰ, ਸਕੱਤਰ ਰਜਿੰਦਰ ਸਿੰਘ, ਗੁਰਕੰਵਲ ਸਿੰਘ ਸੰਧੂ, ਕੁਲਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਸੇਵਾਦਾਰ ਆਦਿ ਮੌਜੂਦ ਸਨ |

ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਨਵੀਂ ਕਾਰਜਕਾਰਨੀ ਦਾ ਗਠਨ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਵਿਸ਼ੇਸ਼ ਇਕੱਤਰਤਾ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਦੀ ਰਹਿਨੁਮਾਈ ਹੇਠ ਖ਼ਾਲਸਾ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਅਚਨਚੇਤ ਦੌਰੇ ਦੌਰਾਨ ਸਕੂਲੀ ਬੱਸਾਂ ਦੀ ਚੈਕਿੰਗ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ)-ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਯਕੀਨੀ ਬਣਾਉਣ ਲਈ ਐਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਸਕੂਲਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਹਰਭਜਨ ਸਿੰਘ ਮਹਿਮੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਖਾਲੀ ਗੁਦਾਮਾਂ, ਢਾਬਿਆਂ ਤੇ ਗੱਡੀਆਂ ਦੀ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਆਬਕਾਰੀ ਵਿਭਾਗ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਕਮਿਸ਼ਨਰ ਐਸ.ਕੇ. ਗਰਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਰਾਬ ਦੀ ਨਾਜਾਇਜ਼ ਤਸਕਰੀ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਇੰਸਪੈਕਟਰ ਨਵਦੀਪ ਸਿੰਘ ...

ਪੂਰੀ ਖ਼ਬਰ »

ਵਿਧਾਇਕ ਹੈਪੀ ਵਲੋਂ ਖਮਾਣੋਂ ਵਿਖੇ ਅੱਪੂ ਘਰ ਦਾ ਉਦਘਾਟਨ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਲੋਕਾਂ ਤੇ ਨਿੱਕੇ ਬੱਚਿਆਂ ਲਈ ਮਨੋਰੰਜਨ ਦਾ ਸਾਧਨ ਅੱਪੂ ਘਰ ਦਾ ਉਦਘਾਟਨ ਕੀਤਾ | ਇਸ ਉਪਰੰਤ ਰੁਪਿੰਦਰ ਸਿੰਘ ਹੈਪੀ ਨੇ ਨਿੱਕੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਮਨੋਰੰਜਨ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਖ਼ਿਲਾਫ਼ ਕੱਸਿਆ ਸ਼ਿਕੰਜਾ, 3 ਹੋਰ ਨਾਮਜ਼ਦ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ)-ਐਸ.ਪੀ.ਡੀ ਦਿਗਵਿਜੇ ਕਪਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਤਹਿਤ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਬੀਜਾਂ ਦੇ ਸੈਂਪਲ ਭਰੇ

ਸੰਘੋਲ, 24 ਨਵੰਬਰ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਡਾ. ਕੁਲਵਿੰਦਰ ਸਿੰਘ ਦੇ ਨਿਰਦੇਸ਼ ਹੇਠ ਵੱਖ-ਵੱਖ ਥਾਵਾਂ 'ਤੇ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਕੁੱਝ ਦੁਕਾਨਾਂ ਤੋਂ ਵਿਭਾਗ ...

ਪੂਰੀ ਖ਼ਬਰ »

ਘਰ 'ਚ ਚੋਰ ਵੜਨ ਦੀ ਖ਼ਬਰ ਫੈਲਦੇ ਹੀ ਬਸੀ ਪਠਾਣਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ)-ਵੀਰਵਾਰ ਦੇਰ ਸ਼ਾਮ ਹਨੇਰਾ ਹੁੰਦੇ ਹੀ ਬਸੀ ਪਠਾਣਾਂ ਦੇ ਮੁਹੱਲਾ ਗਿਲਜੀਆਂ ਦੇ ਇਕ ਘਰ 'ਚ ਚੋਰਾਂ ਦੇ ਵੜਨ ਦੀ ਸੂਚਨਾ ਮਿਲਦੇ ਹੀ ਮੁਹੱਲਾ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਮੁਹੱਲਾ ਵਾਸੀਆਂ ਨੇ ਦੱਸਿਆ ਕਿ ਦੋ ਅਨਜਾਣ ...

ਪੂਰੀ ਖ਼ਬਰ »

ਐਨ.ਆਰ.ਆਈ. ਨੇ ਮੁੱਖ ਮੰਤਰੀ ਨੂੰ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਲਿਖਿਆ ਪੱਤਰ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਪ੍ਰਵਾਸੀ ਭਾਰਤੀ ਅਨਿਲ ਕੁਮਾਰ ਪੁੱਤਰ ਗਿਆਨ ਚੰਦ ਖਮਾਣੋਂ ਨੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਹੈ, ਕਿਉਂਕਿ ਮੰਡੀ ਬੋਰਡ ਦੇ ਕਰਮਚਾਰੀ ਕਥਿਤ ਰਿਸ਼ਵਤ ਨਾ ਦੇਣ ਕਾਰਨ ਪਲਾਟ ਨਾਮ ਕਰਨ ਤੋਂ ਟਾਲਮਟੋਲ ...

ਪੂਰੀ ਖ਼ਬਰ »

ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ-ਜਸਵੰਤ ਅਲਾਦਾਦਪੁਰ

ਅਮਲੋਹ, 24 ਨਵੰਬਰ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਅੱਜ ਅਮਲੋਹ ਦੇ ਸਰਕਾਰੀ ਐਲੀਮੈਂਟਰੀ ਸਕੂਲ ਸ਼ੈਂਸੀ ਵਿਹੜਾ ਵਿਖੇ ਪ੍ਰੀ ਪ੍ਰਾਇਮਰੀ ਤੋਂ 5ਵੀਂ ਕਲਾਸ ਤੱਕ ਦੇ 210 ਬੱਚਿਆਂ ਨੂੰ ਕੋਟੀਆਂ ਦਿੱਤੀਆਂ | ਇਸ ਮੌਕੇ ਗੱਲ ਬਾਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਨਵ-ਨਿਯੁਕਤੀ ਨਾਲ ਵਰਕਰਾਂ ਦਾ ਮਨੋਬਲ ਵਧੇਗਾ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਨਾਲ ਮਿਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗੇ ਤੇ ਵੱਡੀ ਪੱਧਰ 'ਤੇ ਨੌਜਵਾਨਾਂ ਤੇ ਲੋਕਾਂ ਨੂੰ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਐਸ.ਐਨ.ਏ.ਐਸ. ਆਰੀਆ ਸਕੂਲ 'ਚ ਸਮਾਗਮ 'ਗੂੰਜ 2022' ਯਾਦਗਾਰ ਹੋ ਨਿੱਬੜਿਆ

ਮੰਡੀ ਗੋਬਿੰਦਗੜ੍ਹ, 24 ਨਵੰਬਰ (ਬਲਜਿੰਦਰ ਸਿੰਘ)-ਐਸ.ਐਨ.ਏ.ਐਸ. ਆਰੀਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ 'ਚ ਸਾਲਾਨਾ ਸਮਾਗਮ 'ਗੂੰਜ 2022' ਬੜੇ ਹੀ ਉਤਸ਼ਾਹ ਨਾਲ ਯਾਦਗਾਰੀ ਹੋ ਨਿਬੜਿਆ | ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਪਾਲ ਸਿੰਗਲਾ ਨੇ ...

ਪੂਰੀ ਖ਼ਬਰ »

ਅੰਡਰ-17 ਲੜਕੀਆਂ ਦੇ ਕਿ੍ਕਟ ਟੂਰਨਾਮੈਂਟ ਦਾ ਅੰਤਿਮ ਮੁਕਾਬਲਾ ਭਲਕੇ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੰਡਰ-17 ਲੜਕੀਆਂ ਦੇ ਕਿ੍ਕਟ ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਵਿਖੇ ਕਰਵਾਏ ਗਏ | ਇਸ ਸੈਮੀਫਾਈਨਲ ਤੋਂ ਪਹਿਲਾਂ ਪਟਿਆਲਾ ਨੇ ...

ਪੂਰੀ ਖ਼ਬਰ »

ਅਧਿਆਪਕਾਂ ਸੰਬੰਧੀ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ-ਮਨੈਲਾ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਰਵਿੰਦਰ ਸਿੰਘ ਮਨੈਲਾ ਨੇ ਕਿਹਾ ਕਿ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਸਮੇਂ ਦੌਰਾਨ ਬਹੁਤ ਸਾਰੇ ਸਰਕਾਰੀ ਅਧਿਆਪਕਾਂ ਨੇ ਬਹੁਤ ਮੌਜਾਂ ਮਾਣੀਆਂ ਤੇ ਬਿਨ੍ਹਾਂ ਡਿਊਟੀ ਦਿੱਤੀਆਂ ਹੀ ਤਨਖ਼ਾਹਾਂ ਲਈਆਂ | ...

ਪੂਰੀ ਖ਼ਬਰ »

ਮੌਸਮੀ ਬਿਮਾਰੀਆਂ ਖ਼ਿਲਾਫ਼ ਬੱਚਿਆਂ ਨੂੰ ਕੀਤਾ ਜਾਗਰੂਕ

ਸੰਘੋਲ, 24 ਨਵੰਬਰ (ਪਰਮਵੀਰ ਸਿੰਘ ਧਨੋਆ)-ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਪੋਹਲੋਮਾਜਰਾ ਵਿਖੇ ਸਰਕਾਰੀ ਮਿਡਲ ਸਕੂਲ ਦੇ ਬੱਚਿਆਂ ਨੂੰ ਮੌਸਮੀ ਬਿਮਾਰੀਆਂ ਡੇਂਗੂ, ਚਿਕਨਗੁਨੀਆਂ ਤੇ ਮਲੇਰੀਆ ਖ਼ਿਲਾਫ਼ ਜਾਗਰੂਕ ਕੀਤਾ | ਬੁਲਾਰਿਆਂ ਨੇ ਇਸ ਮੌਕੇ ਕਿਹਾ ਕਿ ਘਰਾਂ 'ਚ ਪਏ ...

ਪੂਰੀ ਖ਼ਬਰ »

ਸੂਬਾ ਸਰਕਾਰ ਆਟਾ ਦਾਲ ਸਕੀਮ ਵਾਲੇ ਕਾਰਡ ਕੱਟ ਕੇ ਗ਼ਰੀਬਾਂ ਦੇ ਹੱਕਾਂ 'ਤੇ ਡਾਕਾ ਨਾ ਮਾਰੇ-ਸਿੱਧੂਪੁਰ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ 'ਚ ਆਟਾ ਦਾਲ ਸਕੀਮ ਦਾ ਲਾਭ ਲੈ ਰਹੇ, ਪਰਿਵਾਰਾਂ ਦੇ ਕਾਰਡਾਂ ਨੂੰ ਕੱਟਣ ਦੀ, ਜੋ ਨਵੀਂ ਪਾਲਿਸੀ ਸ਼ੁਰੂ ਕੀਤੀ ਗਈ ਹੈ, ਉਹ ਗ਼ਲਤ ਹੈ, ਜਿਸ ਨਾਲ ਸੂਬੇ ਦੇ ਵੱਡੇ ਵਰਗ ਨੂੰ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਯਤਨਾਂ ਸਦਕਾ ਜਲੰਧਰ ਤੇ ਦਿੱਲੀ ਵਿਖੇ ਆਲੂਆਂ ਦੀਆਂ ਬੋਗੀਆਂ 'ਚ ਵਾਧਾ ਹੋਇਆ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਭਾਰਤੀ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੇ ਚਿਕਨਗੁਣੀਆ ਪ੍ਰਤੀ ਕੀਤਾ ਜਾਗਰੂਕ

ਭਾਦਸੋਂ, 24 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਤਹਿਤ ਸਿਵਲ ਸਰਜਨ ਪਟਿਆਲਾ ਡਾ. ਵਰਿੰਦਰ ਗਰਗ ਦੇ ਨਿਰਦੇਸ਼ਾਂ ਤਹਿਤ ਐਸ.ਐਮ.ਓ.ਭਾਦਸੋਂ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਨਿਰੰਤਰ ਡੇਂਗੂ ਦੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਨਿਗਮ ਚੋਣਾਂ ਦੀ ਨਿਗਰਾਨੀ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ

ਪਟਿਆਲਾ, 24 ਨਵੰਬਰ (ਗੁਰਵਿੰਦਰ ਸਿੰਘ ਔਲਖ)-ਕਾਂਗਰਸ ਪਾਰਟੀ ਵਲੋਂ ਆਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕਿ ਹੁਣ ਤੋਂ ਤਿਆਰੀ ਵਿੱਢੀ ਦਿੱਤੀ ਹੈ ਜਿਸ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਨਗਰ ਕੌਂਸਲ ਦੇ ਉਮੀਦਵਾਰਾਂ ਦੀ ਚੋਣ ਕਰਨ ਤੇ ਨਿਗਰਾਨੀ ਰੱਖਣ ਲਈ ਪੰਜ ...

ਪੂਰੀ ਖ਼ਬਰ »

ਭਾਜਪਾ ਮੰਡਲ ਖਮਾਣੋਂ ਦੀ ਮੀਟਿੰਗ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ ਗੁਰਦੀਪ ਸਿੰਘ ਅਮਰਾਲਾ ਪ੍ਰਧਾਨ ਜ਼ਿਲ੍ਹਾ ਕਿਸਾਨ ਮੋਰਚਾ ਭਾਰਤੀ ਜਨਤਾ ਪਾਰਟੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਾਨਰੇਗਾ ਤੇ ਸ਼ਿਆਮਾ ਪ੍ਰਸ਼ਦ ਮੁਖਰਜੀ ਸਕੀਮ ਅਧੀਨ ਉਸਾਰੀ ਦੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਡੀ.ਸੀ. ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਦੀ ਟੀਮ ਵਲੋਂ ਇਲਾਕੇ ਦੇ ਕਿਸਾਨਾਂ ਦੇ ਜ਼ਮੀਨੀ ਮਾਮਲਿਆਂ ਸਬੰਧੀ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਨੇ ਗੈਸ ਕ੍ਰੋਮੈਟੋਗ੍ਰਾਫੀ 'ਤੇ ਵਰਕਸ਼ਾਪ ਕਰਵਾਈ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਸੰਸਥਾ ਦੇ ਰਿਸਰਚ ਸਕਾਲਰਾਂ ਤੇ ਵੱਖ-ਵੱਖ ਫ਼ੈਕਲਟੀਆਂ ਲਈ ਸੈਂਟਰਲ ਇੰਸਟਰੂਮੈਂਟੇਸ਼ਨ ਫ਼ੈਸਿਲਿਟੀ ਲੈਬ ਵਲੋਂ ਗੈਸ ਕ੍ਰੋਮੈਟੋਗ੍ਰਾਫੀ 'ਤੇ ਇਕ ਰੋਜ਼ਾ ਵਰਕਸ਼ਾਪ ਤੇ ਪ੍ਰਦਰਸ਼ਨ ਦਾ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ 30 ਨੂੰ ਗੁ: ਸ਼੍ਰੀ.ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਾਜਿੰਦਰ ਸਿੰਘ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਜੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ 30 ਨਵੰਬਰ ਨੰੂ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਭਗਵੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਖਵਾਲੀ, 24 ਨਵੰਬਰ (ਨਿਰਭੈ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਖਵਾਲੀ ਦੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਲਗਾਤਾਰ ਦੇਸ਼ ਦੇ ਲੋਕਾਂ ਨੂੰ ਗੰੁਮਰਾਹ ਕਰਨ 'ਚ ਲੱਗੀ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਦੇਸ਼ ਦੇ ਲੋਕਾਂ ਨੂੰ ਗੰੁਮਰਾਹ ਕਰਨ 'ਚ ਲੱਗੀ ਹੋਈ ਹੈ, ਜਿਸ ਦੀਆਂ ਨੀਤੀਆਂ ਦੇ ਚੱਲਦਿਆਂ ਦੇਸ਼ ਗਰੀਬੀ ਰੇਖਾ ਤੋਂ ਵੀ ਬਹੁਤ ਹੇਠਾਂ ਆ ਗਿਆ ਹੈ ਤੇ ਲੋਕ ਭੁੱਖਮਰੀ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਮਾਰਨ ਵਾਲੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ , 24 ਨਵੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਕੇ ਮਾਰਨ ਵਾਲੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਮੁੱਦਈ ਚਰਨਜੀਤ ਸਿੰਘ ਵਾਸੀ ਪਿੰਡ ਸ਼ਮਸਪੁਰ ਨੇ ਪੁਲਿਸ ਨੂੰ ਆਪਣੇ ਦਿੱਤੇ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਅਖਾੜਾ ਵਲੋਂ ਕਰਵਾਇਆ ਦੰਗਲ ਮੇਲਾ

ਖਮਾਣੋਂ, 24 ਨਵੰਬਰ (ਮਨਮੋਹਨ ਸਿੰਘ ਕਲੇਰ)-ਪਿੰਡ ਜਟਾਣਾ ਉੱਚਾ ਵਿਖੇ ਬਾਬਾ ਮਸਤ ਰਾਮ ਅਖਾੜਾ ਵਲੋਂ ਕਰਵਾਏ ਗਏ ਟੂਰਨਾਮੈਂਟ 'ਚ ਭਾਜਪਾ ਦੇ ਸੀਨੀਅਰ ਆਗੂ ਡਾ. ਨਰੇਸ਼ ਚੌਹਾਨ ਵਲੋਂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX