ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  45 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 minute ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 5 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 5 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 7 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 7 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 7 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤ ਸਕੱਤਰਾਂ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਨੇ ਤਨਖਾਹਾਂ ਤੇ ਭੱਤੇ ਨਾ ਮਿਲਣ ਕਰਕੇ ਸਮੁੱਚਾ ਕੰਮਕਾਜ ਕੀਤਾ ਠੱਪ

ਬਟਾਲਾ, 24 ਨਵੰਬਰ (ਕਾਹਲੋਂ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸ਼ਨ ਵਲੋਂ ਪੰਜਾਬ ਭਰ ਵਿਚ ਦਿੱਤੇ ਗਏ ਕਲਮ ਛੋੜ, ਕੰਪਿਊਟਰ ਬੰਦ ਦੀ ਮੁਕੰਮਲ ਹੜਤਾਲ ਦੇ ਸੱਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਸਕੱਤਰਾਂ, ਪੰਚਾਇਤ ਅਫ਼ਸਰਾਂ, ਸੁਪਰਡੈਂਟਾਂ, ਗ੍ਰਾਮ ਸੇਵਕਾਂ, ਕਲਰਕਾਂ, ਕੰਪਿਊਟਰ ਆਪ੍ਰੇਟਰਾਂ, ਈ-ਪੰਚਾਇਤ ਆਦਿ ਕਰਮਚਾਰੀਆਂ ਨੇ ਤੀਜੇ ਦਿਨ ਵੀ ਕੰਮਕਾਜ ਪੂਰਨ ਤੌਰ 'ਤੇ ਠੱਪ ਰੱਖਿਆ ਤੇ ਰੋਸ ਧਰਨਾ ਲਾ ਕੇ ਵਿਭਾਗੀ ਉੱਚ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਗੂਆਂ ਕਿਹਾ ਕਿ ਜਦੋਂ ਦੀ ਸਰਕਾਰ ਬਣੀ ਹੈ, ਪੰਚਾਇਤੀ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਹੇਠਲੇ ਕਰਮਚਾਰੀਆਂ ਨੂੰ ਕਦੀ ਵੀ ਤਨਖਾਹ ਸਮੇਂ ਸਿਰ ਨਹੀਂ ਮਿਲੀ ਹੈ ਤੇ ਹੁਣ ਵੀ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਤੇ ਭੱਤੇ ਜਾਰੀ ਨਹੀਂ ਕੀਤੇ ਗਏ ਹਨ, ਜਿਸ ਕਾਰਨ ਸਰਕਾਰ ਦੇ ਅਕਸ਼ ਨੂੰ ਖ਼ੋਰਾ ਲੱਗ ਰਿਹਾ ਹੈ | ਯੂਨੀਅਨ ਵਲੋਂ ਆਪਣੇ ਅਧਿਕਾਰਾਂ ਤੇ ਮੰਗਾਂ ਸਬੰਧੀ ਬਹੁਤ ਵਾਰ ਪ੍ਰਸ਼ਾਸਨਿਕ ਪੱਧਰ 'ਤੇ ਜਾਣੂ ਕਰਵਾਇਆ ਗਿਆ ਹੈ, ਪਰ ਪਿਛਲੇ ਲੰਮੇ ਸਮੇਂ ਤੋਂ ਸੁਣਵਾਈ ਨਾ ਹੋਣ ਕਾਰਨ ਸਮੂਹ ਕਰਮਚਾਰੀ ਵਿਭਾਗੀ ਪ੍ਰਸ਼ਾਸਨ ਤੋਂ ਖ਼ਫ਼ਾ ਹਨ | ਸਮੂਹ ਪ੍ਰਦਰਸ਼ਨਕਾਰੀਆਂ ਨੇ ਇਕਜੁੱਟ ਹੋ ਕੇ ਕਿਹਾ ਕਿ ਵਿਭਾਗੀ ਪ੍ਰਸ਼ਾਸਨ ਅਤਿ ਦੀ ਮਹਿੰਗਾਈ ਨੂੰ ਵੇਖਦਿਆਂ ਸਾਡੀਆਂ ਤਨਖਾਹਾਂ ਵਿਭਾਗ ਤਰੁੱਟੀਆਂ ਵਿਚ ਸੋਧ ਕਰਕੇ ਖਜ਼ਾਨੇ ਰਾਹੀਂ ਜਾਰੀ ਕਰੇ, ਤਨਖਾਹਾਂ ਹਰ ਮਹੀਨੇ ਦੇਣੀਆਂ ਯਕੀਨੀ ਬਣਾਈਆਂ ਜਾਣ ਅਤੇ ਵਿਭਾਗ ਕੰਮਾਂ ਤੋਂ ਇਲਾਵਾ ਵਾਧੂ ਕੰਮਾਂ ਦਾ ਬੋਝ ਨਾ ਪਾਇਆ ਜਾਵੇ | ਇਸ ਮੌਕੇ ਮਨਜਿੰਦਰ ਸਿੰਘ ਬੱਲ ਜ਼ਿਲ੍ਹਾ ਪ੍ਰਧਾਨ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਸਿੰਘ ਬਲਾਕ ਪ੍ਰਧਾਨ, ਮਨਪ੍ਰੀਤ ਕੌਰ ਸੁਪਰਡੈਂਟ, ਅਮਰਬੀਰ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਪਰਮਵੀਰ ਸਿੰਘ, ਕੁਲਵਿੰਦਰ ਸਿੰਘ ਟੈਕਸ ਕੁਲੈਕਟਰ, ਜਤਿੰਦਰ ਕੌਰ, ਅਰੁਣਾ, ਜਸਪਾਲ ਸਿੰਘ ਭੁੱਲਰ, ਦਲੀਪ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ, ਸਮਸ਼ੇਰ ਸਿੰਘ, ਅਮਨਦੀਪ ਸਿੰਘ, ਜੋਬਨਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਯਕੂਬ ਮਸੀਹ, ਮੇਜਰ ਸਿੰਘ, ਮਨਦੀਪ ਕੌਰ, ਮਨਜੀਤ ਕੌਰ ਹਾਜ਼ਰ ਸਨ |

ਚੋਰੀ ਦੇ 3 ਮੋਟਰਸਾਈਕਲ ਤੇ ਐਕਟਿਵਾ ਸਮੇਤ ਵਿਅਕਤੀ ਕਾਬੂ

ਦੋਰਾਂਗਲਾ, 24 ਨਵੰਬਰ (ਚੱਕਰਾਜਾ)- ਦੋਰਾਂਗਲਾ ਪੁਲਿਸ ਵਲੋਂ ਇਕ ਚੋਰ ਨੰੂ ਚਾਰ ਚੋਰੀ ਕੀਤੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੁਲਤਾਨੀ ਨੇ ਪੁਲਿਸ ਕੋਲ ਬਿਆਨ ਦਰਜ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ ਦੌਰਾਨ ਓਠੀਆਂ ਅਕੈਡਮੀ ਜੇਤੂ ਰਹੀ

ਬਟਾਲਾ, 24 ਨਵੰਬਰ (ਕਾਹਲੋਂ)- ਸਿੱਖ ਇਤਿਹਾਸ ਅਤੇ ਸਿੱਖ ਵਿਰਸੇ ਨੂੰ ਸਮਰਪਿਤ ਪਿੰਡ ਗੱਜੂਗਾਜੀ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍੍ਰਤਸਰ ਦੇ ਸਹਿਯੋਗ ਨਾਲ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਦੇ 40 ਫ਼ੀਸਦੀ ਮਾਮਲੇ ਘਟੇ

ਗੁਰਦਾਸਪੁਰ, 24 ਨਵੰਬਰ (ਆਰਿਫ਼)- ਪੰਜਾਬ ਸਰਕਾਰ ਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਇਸ ਵਾਰ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਕਾਰ-ਸਕੂਟਰ ਦੀ ਟੱਕਰ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ

ਪੁਰਾਣਾ ਸ਼ਾਲਾ, 24 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)- ਸਥਾਨਕ ਕਸਬੇ 'ਚ ਆਪਣੇ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦਾਸਪੁਰ ਜਾ ਰਹੇ ਦੋ ਨੌਜਵਾਨਾਂ ਦੀ ਇਕ ਤੇਜ਼ ਰਫਤਾਰ ਕਾਰ ਨਾਲ ਟੱਕਰ ਹੋ ਜਾਣ ਕਾਰਨ ਮੋਟਰਸਾਈਕਲ ਸਵਾਰ ਦੋਨੋਂ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਜਿਮਨਾਸਟਿਕ ਖੇਡਾਂ 'ਚ ਗੁਰਦਾਸਪੁਰ ਟੀਮ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ

ਗੁਰਦਾਸਪੁਰ, 24 ਨਵੰਬਰ (ਪ੍ਰੇਮ ਕੁਮਾਰ)-ਜਲੰਧਰ ਸਪੋਰਟਸ ਕਾਲਜ ਵਿਖੇ ਹੋਈਆਂ ਜਿਮਨਾਸਟਿਕ ਖੇਡਾਂ ਵਿਚੋਂ ਜਿਮਨੇਜੀਅਮ ਹਾਲ ਗੁਰਦਾਸਪੁਰ ਦੀ ਟੀਮ ਨੇ ਪੂਰੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ 'ਅਜੀਤ' ਉਪ ਦਫ਼ਤਰ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਗਵਰਨਰ ਪੰਜਾਬ ਨੂੰ ਕੱਲ੍ਹ ਦੇਵੇਗੀ ਮੰਗ ਪੱਤਰ

ਨੌਸ਼ਹਿਰਾ ਮੱਝਾ ਸਿੰਘ, 24 ਨਵੰਬਰ (ਤਰਾਨਾ)- ਪੰਜਾਬ ਸਰਕਾਰ ਵਲੋਂ ਕਿਸਾਨ ਯੂਨੀਅਨਾਂ ਨਾਲ ਕੀਤੇ ਸਮਝੌਤੇ ਮੁਤਾਬਿਕ ਹੱਕੀ ਮੰਗਾਂ ਨੂੰ ਲਾਗੂ ਨਾ ਕਰਨ ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਭਾਕਿਯੂ ਕਾਦੀਆਂ 26 ਨਵੰਬਰ ਨੂੰ ਗਵਰਨਰ ਪੰਜਾਬ ਨੂੰ ਮੰਗ ...

ਪੂਰੀ ਖ਼ਬਰ »

ਚੱਢਾ ਖੰਡ ਮਿੱਲ ਕੀੜੀ ਅਫਗਾਨਾਂ ਵਲੋਂ 13ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ

ਹਰਚੋਵਾਲ, 24 ਨਵੰਬਰ (ਰਣਜੋਧ ਸਿੰਘ ਭਾਮ, ਢਿੱਲੋਂ)- ਚੱਢਾ ਖੰਡ ਮਿੱਲ ਕੀੜੀ ਅਫਗਾਨਾਂ ਵਲੋਂ ਅੱਜ 13ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮਿੱਲ ਦੇ ਮਾਲਕ ਮੈਡਮ ਜਸਦੀਪ ...

ਪੂਰੀ ਖ਼ਬਰ »

ਜਨਵਰੀ ਮਹੀਨੇ ਪੰਜਾਬ 'ਚ ਦਾਖਲ ਹੋਵੇਗੀ ਰਾਹੁਲ ਗਾਂਧੀ ਦੀ ਅਗਵਾਈ 'ਚ 'ਭਾਰਤ ਜੋੜੋ ਯਾਤਰਾ'-ਸੇਖੜੀ

ਬਟਾਲਾ, 24 ਨਵੰਬਰ (ਕਾਹਲੋਂ)- ਕਾਂਗਰਸ ਪਾਰਟੀ ਵਲੋਂ ਦੇਸ਼ ਭਰ ਵਿਚ ਰਾਹੁਲ ਗਾਂਧੀ ਦੀ ਅਗਵਾਈ 'ਚ 'ਭਾਰਤ ਜੋੜੋ ਯਾਤਰਾ' ਕੱਢੀ ਜਾ ਰਹੀ ਹੈ ਜਿਸ ਦੇ ਸਬੰਧ ਵਿਚ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਹੇਠ ਕਾਂਗਰਸ ਭਵਨ ਬਟਾਲਾ ਵਿਖੇ ਇਕ ਮੀਟਿੰਗ ਸੱਦੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਤਸਵੀਰ ਵਾਇਰਲ ਹੋਣ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ, ਗੁਰਵਿੰਦਰ ਸਿੰਘ ਗੋਰਾਇਆ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਸੈਦੋਵਾਲ ਕਲਾਂ ਦੇ ਦੋ ਨੌਜਵਾਨਾਂ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਨੂੰ ਦਿਖਾਉਣ ਦੀ ਤਸਵੀਰ ਵਾਇਰਲ ਹੋਣ ਦੀ ਖ਼ਬਰ ਮਿਲੀ ਹੈ | ਸਬ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਮਲੇ ਵਲੋਂ ਕਲਮ ਛੋੜ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 24 ਨਵੰਬਰ (ਪੁਰੇਵਾਲ)- ਬਲਾਕ ਵਿਕਾਸ ਤੇ ਪੰਚਾਇਤ ਦਫਤਰਾਂ 'ਚ ਕੰਮ ਕਰਨ ਵਾਲੇ ਪੰਚਾਇਤ ਸੰਮਤੀ ਦੇ ਅਮਲੇ ਵਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਐਸੋਸੀਏਸਨ ਪੰਜਾਬ ਦੇ ਸੱਦੇ 'ਤੇ ਕਲਮ ਛੋੜ ਹੜਤਾਲ ਦੌਰਾਨ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਹਾਦਸਿਆਂ 'ਚ 4 ਵਿਦਿਆਰਥੀ ਜ਼ਖ਼ਮੀ

ਧਿਆਨਪੁਰ, 24 ਨਵੰਬਰ (ਕੁਲਦੀਪ ਸਿੰਘ)- ਨਜ਼ਦੀਕੀ ਪਿੰਡ ਡੇਰਾ ਪਠਾਣਾ ਵਿਚ ਸੰਘਣੀ ਧੁੰਦ ਕਾਰਨ ਵਾਰਪੇ ਦੋ ਹਾਦਸਿਆਂ 'ਚ 4 ਸਕੂਲੀ ਵਿਦਿਆਰਥੀ ਜ਼ਖ਼ਮੀ ਹੋ ਗਏ | ਜਥੇਦਾਰ ਲਖਬੀਰ ਸਿੰਘ ਮੈਂਬਰ ਪੰਚਾਇਤ ਡੇਰਾ ਪਠਾਣਾ, ਸਰਪੰਚ ਸਿੰਘ, ਗੁਰਦਿਆਲ ਸਿੰਘ ਲਾਡਾ, ਲਖਬੀਰ ਸਿੰਘ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਮੁਕਾਬਲੇ 'ਚ ਰਹੇ ਜੇਤੂ

ਗੁਰਦਾਸਪੁਰ, 24 ਨਵੰਬਰ (ਆਰਿਫ਼)-ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਜਪਲੀਨ ਕੌਰ ਨੇ ਦੱਸਿਆ ਕਿ ਸਵਾਮੀ ਸਰਵਾਨੰਦ ਕਾਲਜ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਦੂਜੇ ਸਕੂਲਾਂ ਨੂੰ ਦਿੱਤੀ ਟੱਕਰ

ਪੰਜਗਰਾਈਆਂ, 24 ਨਵੰਬਰ (ਬਲਵਿੰਦਰ ਸਿੰਘ)- ਜਲੰਧਰ ਰੋਡ ਬਟਾਲਾ ਸਥਿਤ ਦਾ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਨੂੰ ਜਾਣੋ ਪ੍ਰੋਗਰਾਮ 'ਚ ਹੋਰਨਾਂ ਸਕੂਲਾਂ ਨੂੰ ਸ਼ਾਨਦਾਰ ਟੱਕਰ ਦੇ ਕੇ ਦੂਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸ: ...

ਪੂਰੀ ਖ਼ਬਰ »

ਸਤਕੋਹਾ ਵਿਖੇ ਹੋਏ ਅੰਮਿ੍ਤ ਸੰਚਾਰ ਕਰਵਾਇਆ

ਵਡਾਲਾ ਗ੍ਰੰਥੀਆਂ, 24 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਨਿਸ਼ਕਾਮ ਕੀਰਤਨ ਜਥਾ ਗੁਰਦਾਸਪੁਰ ਵਲੋਂ ਵੱਡੀ ਪੱਧਰ 'ਤੇ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਪਿੰਡ-ਪਿੰਡ ਵਿਚ ਕਰਵਾਏ ਗਏ ਗੁਰਬਾਣੀ ਦੇ ਜਾਪ ਉਪਰੰਤ ਵੱਡੀ ਤਦਾਦ ਵਿਚ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਇਤਿਹਾਸਕ ਕਦਮ-ਵਿਜੇ ਸੋਨੀ ਮੋਹਲੋਵਾਲੀ

ਧਿਆਨਪੁਰ, 24 ਨਵੰਬਰ (ਕੁਲਦੀਪ ਸਿੰਘ)- ਅੱਜ ਤੋਂ ਤਿੰਨ ਸਾਲ ਪਹਿਲਾਂ ਨਵੰਬਰ 2019 ਨੂੰ ਖੁੱਲੇ ਕਰਤਾਰਪੁਰ ਲਾਂਘੇ (ਚੈੱਕ ਪੋਸਟ ਇੰਟੀਗ੍ਰੇਟਿਡ) ਕੋਰੀਡੋਰ 'ਤੇ ਖੁਸ਼ੀ ਪ੍ਰਗਟ ਕਰਦਿਆਂ ਉੱਘੇ ਸਮਾਜ ਸੇਵਕ ਅਤੇ ਕਾਰੋਬਾਰੀ ਸੋਨੀ ਪਟਰੋਲ ਪੰਪ ਦੇ ਮਾਲਕ ਵਿਜੇ ਸੋਨੀ ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਪ੍ਰਧਾਨ ਕਲਸੀ ਨੇ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ

ਬਟਾਲਾ, 24 ਨਵੰਬਰ (ਬੁੱਟਰ)- ਬਟਾਲਾ ਨੂੰ ਪੂਰਨ ਰੈਵੀਨਿਊ ਜ਼ਿਲ੍ਹਾ ਬਣਾਉਣ ਲਈ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਸ਼ੁਕਰਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ | ਪ੍ਰਧਾਨ ਕਲਸੀ ...

ਪੂਰੀ ਖ਼ਬਰ »

ਘਰ 'ਚੋਂ 16 ਤੋਲੇ ਸੋਨਾ ਤੇ 4 ਲੱਖ ਰੁਪਏ ਚੋਰੀ

ਵਡਾਲਾ ਗ੍ਰੰਥੀਆਂ, 24 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਚੋਰਾਂ ਵਲੋਂ ਬੀਤੀ ਰਾਤ ਨਜ਼ਦੀਕੀ ਪਿੰਡ ਸਤਕੋਹਾ ਵਿਖੇ ਇਕ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ | ਇਸ ਸਬੰਧੀ ਪ੍ਰਭਾਵਿਤ ਵਿਅਕਤੀ ਰਛਪਾਲ ਸਿੰਘ ਪੁੱਤਰ ਬਚਨ ਸਿੰਘ ਵਾਸੀ ਸਤਕੋਹਾ ਨੇ ...

ਪੂਰੀ ਖ਼ਬਰ »

ਅਪਰਾਧਿਕ ਘਟਨਾਵਾਂ 'ਤੇ ਰੋਕ ਲਗਾਉਣੀ ਮਾਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਐਡ. ਠਾਕੁਰ ਸ਼ਾਮ ਸਿੰਘ

ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਾ ਤੇ ਅਪਰਾਧਿਕ ਘਟਨਾਵਾਂ 'ਤੇ ਰੋਕ ਲਗਾਉਣੀ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਐਂਟੀ ਕੁਰੱਪਸ਼ਨ ਸੈੱਲ ਪੰਜਾਬ ਦੇ ਉਪ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਐਡਵੋਕੇਟ ਠਾਕੁਰ ਸ਼ਾਮ ਸਿੰਘ ...

ਪੂਰੀ ਖ਼ਬਰ »

ਸਰਪੰਚ ਪਲਵਿੰਦਰ ਸਿੰਘ ਬਦੀਉਲਜ਼ਮਾਨ ਛੀਨਾ ਕਾਂਗਰਸ ਸਰਪੰਚ ਯੂਨੀਅਨ ਦੇ ਬਲਾਕ ਪ੍ਰਧਾਨ ਚੁਣੇ

ਵਡਾਲਾ ਬਾਂਗਰ, 24 ਨਵੰਬਰ (ਭੁੰਬਲੀ)- ਪਿੰਡ ਬਦੀਉਲਜਮਾਨ (ਛੀਨਾ) ਦੇ ਮੌਜੂਦਾ ਸਰਪੰਚ ਪਲਵਿੰਦਰ ਸਿੰਘ ਕਾਂਗਰਸ ਸਰਪੰਚ ਯੂਨੀਅਨ ਪੰਜਾਬ ਦੇ ਬਲਾਕ ਧਾਰੀਵਾਲ ਦੇ ਪ੍ਰਧਾਨ ਚੁਣੇ ਗਏ ਹਨ | ਉਨ੍ਹਾਂ ਦੀ ਇਸ ਨਿਯੁਕਤੀ ਦਾ ਇਲਾਕੇ ਭਰ ਦੇ ਪਿੰਡਾਂ ਦੀਆਂ ਪੰਚਾਇਤਾਂ ਤੇ ...

ਪੂਰੀ ਖ਼ਬਰ »

ਅਪਰਾਧਿਕ ਘਟਨਾਵਾਂ 'ਤੇ ਰੋਕ ਲਗਾਉਣੀ ਮਾਨ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਐਡ. ਠਾਕੁਰ ਸ਼ਾਮ ਸਿੰਘ

ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਾ ਤੇ ਅਪਰਾਧਿਕ ਘਟਨਾਵਾਂ 'ਤੇ ਰੋਕ ਲਗਾਉਣੀ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਐਂਟੀ ਕੁਰੱਪਸ਼ਨ ਸੈੱਲ ਪੰਜਾਬ ਦੇ ਉਪ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਐਡਵੋਕੇਟ ਠਾਕੁਰ ਸ਼ਾਮ ਸਿੰਘ ...

ਪੂਰੀ ਖ਼ਬਰ »

ਟਾਈਟੇਨੀਅਮ ਸਕੂਲ ਆਫ਼ ਇੰਗਲਿਸ਼ ਸੰਸਥਾ ਦੇ ਲਗਾਤਾਰ ਆ ਰਹੇ ਚੰਗੇ ਨਤੀਜੇ

ਗੁਰਦਾਸਪੁਰ, 24 ਨਵੰਬਰ (ਆਰਿਫ਼)- ਆਈਲੈਟਸ, ਪੀ.ਟੀ.ਈ. ਤੇ ਇੰਮੀਗ੍ਰੇਸ਼ਨ ਦੀ ਸਭ ਤੋਂ ਭਰੋਸੇਮੰਦ ਮੰਨੀ ਜਾਂਦੀ ਸੰਸਥਾ ਟਾਈਟੇਨੀਅਮ ਸਕੂਲ ਆਫ਼ ਇੰਗਲਿਸ਼ ਸੰਸਥਾ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਬੁਲੰਦੀਆਂ ਨੰੂ ਹਾਸਲ ਕੀਤਾ ਹੈ | ਸੰਸਥਾ ਦੇ ਐਮ.ਡੀ. ਤੇਜਵੀਰ ਸਿੰਘ ਨੇ ...

ਪੂਰੀ ਖ਼ਬਰ »

ਅਧਿਆਪਕ ਪਰਵ ਮੁਕਾਬਲੇ 'ਚ ਰਣਜੀਤ ਕੌਰ ਦਾ ਸੂਬੇ 'ਚੋਂ ਪਹਿਲਾ ਸਥਾਨ

ਗੁਰਦਾਸਪੁਰ, 24 ਨਵੰਬਰ (ਪੰਕਜ ਸ਼ਰਮਾ)-ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੀ ਅਗਵਾਈ ਹੇਠ ਫ਼ਤਿਹਗੜ੍ਹ ਸਾਹਿਬ ਵਿਖੇ 16 ਤੋਂ 18 ਨਵੰਬਰ ਤੱਕ ਸੂਬਾ ਪੱਧਰੀ ਅਧਿਆਪਕ ਪਰਵ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਅਧਿਆਪਕ ਪਰਵ ਵਿਚ ਆਪਣੇ ਆਪਣੇ ਵਿਸ਼ਿਆਂ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਜੇਤੂ ਖਿਡਾਰਨ ਦਾ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ

ਗੁਰਦਾਸਪੁਰ, 24 ਨਵੰਬਰ (ਪ੍ਰੇਮ ਕੁਮਾਰ)- 18 ਤੋਂ 20 ਨਵੰਬਰ ਤੱਕ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਈਆਂ 66ਵੀਆਂ ਪੰਜਾਬ ਸਕੂਲ ਖੇਡਾਂ ਦੇ ਫੈਂਸਿੰਗ ਮੁਕਾਬਲਿਆਂ 'ਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੀਸਰੀ ਪੁਜ਼ੀਸ਼ਨ ਹਾਸਲ ਕਰਕੇ ਸਕੂਲ ...

ਪੂਰੀ ਖ਼ਬਰ »

ਵੇਦ ਕੌਰ ਸਕੂਲ ਕਾਦੀਆਂ 'ਚ ਪੰਜਾਬੀ ਮਾਤ ਭਾਸ਼ਾ ਦਿਵਸ ਮਨਾਇਆ

ਕਾਦੀਆਂ, 24 ਨਵੰਬਰ (ਯਾਦਵਿੰਦਰ ਸਿੰਘ)- ਵੇਦ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ 'ਚ ਪਿ੍ੰ. ਮਮਤਾ ਡੋਗਰਾ ਦੀ ਅਗਵਾਈ 'ਚ ਪੰਜਾਬੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਸਕੂਲ ਤੇ ਪੰਜਾਬੀ ਭਾਸ਼ਾ ਮੰਚ ਵਲੋਂ ਵੱਖ-ਵੱਖ ਪੰਜਾਬੀ ਕਵੀਆਂ ਦੀਆਂ ਕਵਿਤਾਵਾਂ ਪੰਜਾਬੀ ...

ਪੂਰੀ ਖ਼ਬਰ »

ਪਾਹੜਾ ਨੂੰ ਪ੍ਰਧਾਨ ਬਣਨ 'ਤੇ ਆਗੂਆਂ ਵਲੋਂ ਵਧਾਈ

ਜੌੜਾ ਛੱਤਰਾਂ, 24 ਨਵੰਬਰ (ਪਰਮਜੀਤ ਸਿੰਘ ਘੁੰਮਣ)- ਕਾਂਗਰਸ ਹਾਈਕਮਾਨ ਵਲੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਕਰਦੇ ਹੋਏ ਚੇਅਰਮੈਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ

ਬਟਾਲਾ, 24 ਨਵੰਬਰ (ਕਾਹਲੋਂ)- ਗੁਰੂ ਨਾਨਕ ਕਾਲਜ ਬਟਾਲਾ ਵਿਖੇ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਦੌਰਾਨ ਵਿਦਿਆਰਥੀਆਂ ਨੇ ਕਾਲਜ ਕੈਂਪਸ ਦੀ ਸਾਫ਼ ਸਫ਼ਾਈ ਕਰਦੇ ਹੋਏ ਬਹੁਤ ਸਾਰੇ ਬੂਟੇ ਲਗਾਏ | ਇਸ ...

ਪੂਰੀ ਖ਼ਬਰ »

ਪੰਜਾਬ 'ਚ ਆਖਰ ਕਦੋਂ ਠੱਲ੍ਹ ਪਏਗੀ ਨਸ਼ੇ ਨੂੰ -ਯਸ਼ਪਾਲ ਕੰੁਡਲ

ਦੀਨਾਨਗਰ, 24 ਨਵੰਬਰ (ਸ਼ਰਮਾ/ਸੰਧੂ/ਸੋਢੀ)- ਪੰਜਾਬ 'ਚ ਨਸ਼ੇ 'ਤੇ ਠੱਲ੍ਹ ਪੈਣ ਦੀ ਬਜਾਏ ਰੋਜ਼ਾਨਾ ਨਸ਼ੇ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ | ਪ੍ਰਦੇਸ਼ ਸਰਕਾਰ ਤੇ ਉਸ ਦਾ ਪ੍ਰਸ਼ਾਸਨਿਕ ਅਮਲਾ ਇਹ ਦਾਅਵੇ ਕਰਦਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਪਰ ਉਸ ਦੇ ਉਲਟ ...

ਪੂਰੀ ਖ਼ਬਰ »

ਸਟਾਲਵਾਰਟ ਸਕੂਲ ਬਟਾਲਾ ਦੇ ਜੇਤੂ ਰਹੇ ਵਿਦਿਆਰਥੀ ਸਨਮਾਨਿਤ

ਬਟਾਲਾ, 24 ਨਵੰਬਰ (ਕਾਹਲੋਂ)- ਅੱਜ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦਸਤਾਰਬੰਦੀ, ਦੁਮਾਲਾ ਸਜਾਉਣ, ਕਵਿਤਾ ਉਚਾਰਨ, ਭਾਸ਼ਣ ਤੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਇਨਾਮ ਪ੍ਰਾਪਤ ਕਰਕੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਕੰਪਿਊਟਰ ਅਧਿਆਪਕਾਂ ਸੰਬੰਧੀ ਐਲਾਨ 'ਤੇ ਖ਼ਰੇ ਨਾ ਉਤਰਨਾ ਨਿਖੇਧੀਯੋਗ-ਡੀ.ਟੀ.ਐੱਫ.

ਬਟਾਲਾ, 24 ਨਵੰਬਰ (ਕਾਹਲੋਂ)- ਡੈਮੋਕ੍ਰੇਟਿਕ ਟੀਚਰ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਦੀਵਾਲੀ ਮੌਕੇ ਮੰਗਾਂ ਪੂਰੀਆਂ ਕਰਨ ਦੇ ਜਨਤਕ ਐਲਾਨ 'ਤੇ ਖ਼ਰੇ ਨਾ ਉਤਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇਸ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਬਟਾਲਾ, 24 ਨਵੰਬਰ (ਕਾਹਲੋਂ)- ਬੀਤੇ ਦਿਨੀਂ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜ਼ਿਲ੍ਹੇ ਦੇ ਲਗਪਗ 40 ਸਕੂਲਾਂ ਨੇ ਭਾਗ ਲਿਆ | ਗਤਕਾ ਮੁਕਾਬਲੇ ਵਿਚ ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਵਿਦਿਆਰਥੀਆਂ ਨੇ ਵਧੀਆ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਧਾਰਮਿਕ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ

ਬਟਾਲਾ, 24 ਨਵੰਬਰ (ਕਾਹਲੋਂ)- ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਜਾਂਦੇ ਸਾਲਾਨਾ ਧਾਰਮਿਕ ਮੁਕਾਬਲਿਆਂ ਵਿਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲ ਰੋਡ ਕਾਦੀਆਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਐਸ.ਡੀ.ਐਮ. ਘੁੰਮਣ ਨੇ 6 ਪਿੰਡਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕਲਾਨੌਰ, 24 ਨਵੰਬਰ (ਪੁਰੇਵਾਲ)- ਜਨ ਸੁਣਵਾਈ ਕੈਂਪ ਤਹਿਤ ਉਪ ਮੰਡਲ ਮੈਜਿਸਟ੍ਰੇਟ ਕਲਾਨੌਰ ਅਮਨਦੀਪ ਕੌਰ ਘੁੰਮਣ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਸਥਿਤ ਪਿੰਡ ਕਮਾਲਪੁਰ ਜੱਟਾਂ, ਮੋਮਨਪੁਰ, ਚੰਦੂਵਡਾਲਾ, ਚੌੜਾ ਕਲਾਂ, ਬੋਹੜਵਡਾਲਾ, ਰੋਸਾ ਆਦਿ ਦੇ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਗੁਰਦਾਸਪੁਰ, 24 ਨਵੰਬਰ (ਆਰਿਫ਼)- ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਨਿਧੀ ਕੁਮੁਦ ਬਾਮਬਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੁਲਿਸ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਮਿਲ ਕੇ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ...

ਪੂਰੀ ਖ਼ਬਰ »

ਜੋੜਾ ਘਰ ਸੇਵਾ ਸੁਸਾਇਟੀ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ

ਬਟਾਲਾ, 24 ਨਵੰਬਰ (ਹਰਦੇਵ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਜੋੜਿਆਂ ਦੀ ਸੇਵਾ ਕਰ ਰਹੀ ਤੇ ਸ਼ਹਿਰ ਅੰਦਰ ਹੋਰ ਕਈ ਤਰ੍ਹਾਂ ਦੇ ਲੋਕ ਭਲਾਈ ਦੇ ਕੰਮ ਕਰ ਰਹੀ ਜੋੜਾ ਘਰ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਡਾ. ਅਨੀਤਾ ਗੁਪਤਾ ਨੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਪੁਰਾਣਾ ਸ਼ਾਲਾ, 24 ਨਵੰਬਰ (ਅਸ਼ੋਕ ਸ਼ਰਮਾ)- ਪ੍ਰਾਇਮਰੀ ਹੈਲਥ ਸੈਂਟਰ ਰਣਜੀਤ ਬਾਗ਼ ਵਿਖੇ ਡਾ. ਅਨੀਤਾ ਗੁਪਤਾ ਨੇ ਬਤੌਰ ਮੈਡੀਕਲ ਅਫ਼ਸਰ ਵਜੋਂ ਆਪਣਾ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਵਲੋਂ ਡਾ: ਅਨੀਤਾ ਗੁਪਤਾ ਦਾ ...

ਪੂਰੀ ਖ਼ਬਰ »

ਐਸ.ਐਸ.ਐਮ. ਕਾਲਜ ਦੇ ਚੁਣੇ ਵਿਦਿਆਰਥੀ ਸਨਮਾਨਿਤ

ਦੀਨਾਨਗਰ, 24 ਨਵੰਬਰ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਐਮ. ਕਾਲਜ ਦੇ ਵਿਦਿਆਰਥੀਆਂ ਐਸ.ਬੀ.ਆਈ. ਲਾਈਫ਼ ਵਿਚ ਪਲੇਸਮੈਂਟ ਹੋਣ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪਿ੍ੰਸੀਪਲ ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ.ਬੀ.ਆਈ. ਲਾਈਫ਼ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਨਕਦੀ ਤੇ ਦੋ ਮੋਟਰਸਾਈਕਲਾਂ ਸਮੇਤ ਚਾਰ ਕਾਬੂ

ਸ੍ਰੀ ਹਰਿਗੋਬਿੰਦਪੁਰ, 24 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਥਾਣਾ ਪੁਲਿਸ ਵਲੋਂ ਬੀਤੀ ਰਾਤ 4 ਵਿਅਕਤੀਆਂ ਨੂੰ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਨਕਦੀ ਤੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧ 'ਚ ਸਬ-ਇੰਸਪੈਕਟਰ ਰਵੇਲ ਸਿੰਘ ...

ਪੂਰੀ ਖ਼ਬਰ »

ਪਿੰਡ ਮੰਡ ਦੀ ਪੰਚ ਤੇ ਹੋਰ ਲੋਕਾਂ ਵਲੋਂ ਪੰਚਾਇਤ 'ਤੇ ਸਰਕਾਰੀ ਪੈਸੇ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼

ਘੁਮਾਣ, 24 ਨਵੰਬਰ (ਬੰਮਰਾਹ)- ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਮੰਡ ਦੀ ਮੈਂਬਰ ਪੰਚਾਇਤ ਦਲਜਿੰਦਰ ਕੌਰ ਮੰਡ, ਕੇਵਲ ਸਿੰਘ ਮੰਡ, ਹੇਮ ਸਿੰਘ ਮੰਡ, ਦਲਜੀਤ ਸਿੰਘ ਜੀਤਾ, ਸਵਰਨ ਸਿੰਘ ਸ਼ਮਾ ਮੰਡ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਨੇ ਗੱਲਬਾਤ ...

ਪੂਰੀ ਖ਼ਬਰ »

ਵਿਧਾਇਕ ਕਲਸੀ ਦੀ ਮਾਤਾ ਤੇ ਪਤਨੀ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਸਾਮਾਨ ਵੰਡਿਆ

ਬਟਾਲਾ, 24 ਨਵੰਬਰ (ਕਾਹਲੋਂ)- ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਮਾਤਾ ਬਲਬੀਰ ਕੌਰ ਤੇ ਪਤਨੀ ਰਾਜਬੀਰ ਕੌਰ ਨੇ 45 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ, ਪ੍ਰੈੱਸਾਂ ਤੇ ਹੋਰ ਸਾਮਾਨ ਵੰਡਿਆ | ਇਸ ਮੌਕੇ ਮਾਤਾ ...

ਪੂਰੀ ਖ਼ਬਰ »

- ਕਰਾਟੇ ਚੈਂਪੀਅਨਸ਼ਿਪ - ਗਰੀਨਡੇਲਜ਼ ਪਬਲਿਕ ਸਕੂਲ ਚੀਮਾ ਖੁੱਡੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 24 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਸਥਿਤ ਗਰੀਨਡੇਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਹਾਈ ਸਕੂਲ ਠਾਕਰੀ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਵਿਅਕਤੀ 'ਤੇ 3 ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਗੰਭੀਰ ਜ਼ਖ਼ਮੀ

ਦੀਨਾਨਗਰ, 24 ਨਵੰਬਰ (ਸੰਧੂ/ਸ਼ਰਮਾ/ਸੋਢੀ)- ਦੀਨਾਨਗਰ ਦੇ ਪਿੰਡ ਚੱਕ ਅਲੀਆ ਦੇ ਇਕ ਵਿਅਕਤੀ ਨੂੰ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਿੰਡ ਚੱਕ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੰੂ ਪ੍ਰਧਾਨ ਬਣਾਉਣ 'ਤੇ ਹਾਈ ਕਮਾਨ ਦਾ ਧੰਨਵਾਦ-ਸੁੱਚਾ ਸਿੰਘ ਰਾਮਨਗਰ

ਗੁਰਦਾਸਪੁਰ, 24 ਨਵੰਬਰ (ਆਰਿਫ਼)- ਪਿਛਲੇ ਦਿਨੀਂ ਕਾਂਗਰਸ ਹਾਈਕਮਾਨ ਵਲੋਂ ਗੁਰਦਾਸਪੁਰ ਦੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਜਿੱਥੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਹੀ ਆਉਣ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਰਿਆੜਕੀ ਕਾਲਜ 'ਚ 'ਫ਼ਸਟ ਏਡ ਕੈਂਪ'

ਬਟਾਲਾ, 24 ਨਵੰਬਰ (ਕਾਹਲੋਂ)- ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ ਦੇ ਮਾਰਗ ਦਰਸ਼ਨ ਤੇ ਆਦੇਸ਼ਾਂ ਅਧੀਨ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX