ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  24 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 4 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 4 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 8 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਫਾਜ਼ਿਲਕਾ / ਅਬੋਹਰ

ਸਮਾਜ ਨੂੰ ਖ਼ਸਰਾ ਰੋਗ ਤੋਂ ਮੁਕਤ ਕਰਨ ਲਈ ਵਿਉਂਤਬੰਦੀ ਹਿਤ ਕੀਤੀ ਮੀਟਿੰਗ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਮੀਜ਼ਲ ਅਤੇ ਰੁਬੇਲਾ ਨੂੰ ਸਾਲ 2023 ਦੀ ਤੀਜੀ ਤਿਮਾਹੀ ਤੱਕ ਖ਼ਤਮ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵਿਉਂਤਬੰਦੀ ਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਅਸਰਦਾਰ ਕੀਤਾ ਜਾਵੇ | ਉਨ੍ਹਾਂ ਆਖਿਆ ਕਿ ਮੀਜ਼ਲ ਅਤੇ ਰੁਬੇਲਾ ਦੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦੀ ਪਛਾਣ ਕਰ ਕੇ ਉਨ੍ਹਾਂ ਦਾ ਟੀਕਾਕਰਨ ਪੂਰਾ ਕੀਤਾ ਜਾਵੇ | ਜਿੱਥੇ ਪ੍ਰਵਾਸੀ ਵਸੋਂ ਦਾ ਆਉਣਾ-ਜਾਣਾ ਰਹਿੰਦਾ ਹੈ ਉਸ ਖ਼ਿੱਤੇ ਵਿਚ ਟੀਕਾਕਰਨ ਗਤੀਵਿਧੀਆਂ ਹੋਰ ਮਜ਼ਬੂਤੀ ਨਾਲ ਨਿਯਮਿਤ ਤੌਰ 'ਤੇ ਚਲਾਈਆਂ ਜਾਣ | ਉਨ੍ਹਾਂ ਨੇ ਆਈ.ਐਮ.ਏ. ਦੇ ਪ੍ਰਤੀਨਿਧਾਂ ਨੂੰ ਕਿਹਾ ਕਿ ਉਹ ਮੀਜ਼ਲ ਅਤੇ ਰੁਬੇਲਾ ਦੇ ਸ਼ੱਕੀ ਕੇਸਾਂ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ | ਉਨ੍ਹਾਂ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਂਗਣਵਾੜੀਆਂ ਵਿਚ ਆਉਂਦੇ ਬੱਚਿਆਂ ਦੇ ਟੀਕਾਕਰਨ ਸੰਬੰਧੀ ਸਾਰੀ ਜਾਣਕਾਰੀ ਆਪਣੇ ਰਜਿਸਟਰ ਵਿਚ ਦਰਜ ਕਰਨ ਅਤੇ ਜਿੱਥੇ ਟੀਕਾਕਰਨ ਨਾ ਹੋਇਆ ਹੋਵੇ ਉਸ ਦੀ ਸੂਚਨਾ ਸਿਹਤ ਵਿਭਾਗ ਨੂੰ ਦੇਣ | ਉਨ੍ਹਾਂ ਨੇ ਕਿੰਡਰ ਗਾਰਡਨ/ਪਲੇਅ ਵੇਅ ਸਕੂਲਾਂ ਨੂੰ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਟੀਕਾਕਰਨ ਕਰਵਾਉਣ ਲਈ ਕਹਿਣ | ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਕਿਹਾ ਕਿ ਮੀਜ਼ਲ ਰੋਗ ਦੇ ਪਿਛਲੇ ਸਾਲ ਅਤੇ ਇਸ ਸਾਲ ਇਕ-ਇਕ ਕੇਸ ਜ਼ਿਲੇ੍ਹ 'ਚ ਰਿਪੋਰਟ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 9610 ਬੱਚਿਆਂ ਨੂੰ ਟੀਕੇ ਦੀ ਪਹਿਲੀ ਡੋਜ਼ ਅਤੇ 8249 ਬੱਚਿਆਂ ਨੂੰ ਦੂਜੀ ਡੋਜ਼ ਲੱਗੀ ਹੈ | ਵਿਸ਼ਵ ਸਿਹਤ ਸੰਸਥਾ ਤੋਂ ਡਾ. ਮੇਘਾ ਪ੍ਰਕਾਸ਼ ਨੇ ਦੱਸਿਆ ਕਿ ਮੀਜ਼ਲ ਰੁਬੇਲਾ (ਖ਼ਸਰਾ/ਛੋਟੀ ਮਾਤਾ) ਵਾਇਰਸ ਨਾਲ ਹੋਣ ਵਾਲਾ ਇਕ ਰੋਗ ਹੈ ਅਤੇ ਬੁਖ਼ਾਰ ਨਾਲ ਸਰੀਰ 'ਤੇ ਦਾਣੇ ਪੈਣੇ ਇਸ ਦਾ ਮੁੱਖ ਲੱਛਣ ਹੈ | ਇਸ ਤੋਂ ਬਚਾਅ ਲਈ 9 ਅਤੇ 18 ਮਹੀਨੇ ਦੀ ਉਮਰ ਵਿਚ ਕ੍ਰਮਵਾਰ ਦੋ ਟੀਕੇ ਲਗਵਾਏ ਜਾਣੇ ਚਾਹੀਦੇ ਹਨ ਪਰ ਜੇਕਰ ਕਿਸੇ ਵਿਸ਼ੇਸ਼ ਹਾਲਤ ਵਿਚ ਇਹ ਟੀਕੇ ਨਹੀਂ ਲੱਗੇ ਤਾਂ ਵੱਧ ਤੋਂ ਵੱਧ 5 ਸਾਲ ਦੀ ਉਮਰ ਵਿਚ ਲਗਾਏ ਜਾ ਸਕਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚੇ ਨੂੰ ਇਹ ਬਿਮਾਰੀ ਹੋਣ 'ਤੇ ਦੇਸੀ ਟੋਨੇ ਟੋਟਕੇ ਕਰਨ ਦੀ ਬਜਾਏ ਡਾਕਟਰਾਂ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਇਸ ਦਾ ਟੈਸਟ ਵੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ | ਇਸ ਮੌਕੇ ਡਾ. ਰਿੰਕੂ ਚਾਵਲਾ, ਡਾ. ਸੁਨੀਤਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਵੈਨ ਚਾਲਕ ਨੇ ਫਾਟਕ ਦੀ ਪਾਈਪ ਤੋੜੀ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਸਥਾਨਕ ਸੇਠੀ ਪੈਲੇਸ ਦੇ ਨਜ਼ਦੀਕ ਸਥਿਤ ਰੇਲਵੇ ਦੇ ਫਾਟਕ ਦੀ ਪਾਈਪ ਵੈਨ ਡਰਾਈਵਰ ਵਲੋਂ ਨੁਕਸਾਨੀ ਗਈ ਜਦੋਂ ਉਹ ਫਾਟਕ ਬੰਦ ਹੋਣ ਦੌਰਾਨ ਵੈਨ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ | ਇੱਧਰ ਆਰ.ਪੀ.ਐਫ. ਪੁਲਿਸ ਨੇ ਮੌਕੇ ਤੋਂ ...

ਪੂਰੀ ਖ਼ਬਰ »

ਵਿਧਾਇਕ ਸਵਨਾ ਵਲੋਂ 'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਗੁਜਰਾਤ ਸੂਬੇ 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਉਮੀਦਵਾਰਾਂ ਦੇ ਪੱਖ ਵਿਚ ਚੋਣ ਪ੍ਰਚਾਰ ਕਰ ਰਹੇ ਹਨ | ਅੱਜ ਵਿਧਾਇਕ ਸਵਨਾ ਅਤੇ ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ ਵਿਖੇ ਟੈ੍ਰਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

ਜ਼ੀਰਾ, 24 ਨਵੰਬਰ (ਪ੍ਰਤਾਪ ਸਿੰਘ ਹੀਰਾ)-ਨਾਬਾਲਗ ਬੱਚਿਆਂ ਨੂੰ ਟੈ੍ਰਫ਼ਿਕ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜ਼ਿਲ੍ਹਾ ਟੈ੍ਰਫ਼ਿਕ ਪੁਲਿਸ ਵਿੰਗ ਵਲੋਂ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪਿ੍ੰਸੀਪਲ ਕਰਮਜੀਤ ਸਿੰਘ ਜੋਸਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਵਿਦਿਆਰਥਣ ਮੁਸਕਾਨ ਕੰਬੋਜ ਨੇ ਤੀਰਅੰਦਾਜ਼ੀ ਮੁਕਾਬਲਿਆਂ 'ਚ 6 ਤਗਮੇ ਕੀਤੇ ਹਾਸਲ

ਅਬੋਹਰ, 24 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਮਲੋਟ ਬਾਈਪਾਸ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਵਿਦਿਆਰਥਣ ਮੁਸਕਾਨ ਕੰਬੋਜ ਨੇ 'ਖੇਡਾਂ ਵਤਨ ਪੰਜਾਬ ਦੀਆਂ' 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਜੀ.ਏ.ਵੀ. ਜੈਨ ਸਕੂਲ 'ਚ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਲਗਾਈ ਵਰਕਸ਼ਾਪ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਵਿਖੇ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਵਰਕਸ਼ਾਪ ਲਗਾਈ ਗਈ | ਜਿਸ ਵਿਚ ਸਕੂਲ ਦੇ ਸਾਰੇ ਅਧਿਆਪਕਾਂ ਨੇ ਹਿੱਸਾ ਲਿਆ | ਇਸ ਵਰਕਸ਼ਾਪ ਵਿਚ ਐਮ.ਬੀ.ਡੀ. ਗਰੁੱਪ ਦਿੱਲੀ ਤੋਂ ਅਕਾਦਮਿਕ ...

ਪੂਰੀ ਖ਼ਬਰ »

ਜਲਾਲਾਬਾਦ ਥਾਣਾ ਸਿਟੀ 'ਚ ਡੀ.ਐੱਸ.ਪੀ. ਦੀ ਅਗਵਾਈ 'ਚ ਲਗਾਇਆ ਖ਼ੂਨਦਾਨ ਕੈਂਪ

ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਥਾਣਾ ਸਿਟੀ ਪੁਲਿਸ ਵਲੋਂ ਥੈਲੇਸੀਮੀਆਂ ਪੀੜਤ ਬੱਚਿਆਂ ਦੀ ਮਦਦ ਲਈ ਊਧਮ ਐਨ.ਜੀ.ਓ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਮੁੱਖ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਪਿਓ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਪਿਓ-ਪੁੱਤਰ ਦੇ ਖ਼ਿਲਾਫ਼ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਾਜਬਿੰਦਰ ਕੌਰ ਪਤਨੀ ਗੁਰਮੇਜ ਸਿੰਘ ਵਾਸੀ ਪਿੰਡ ਫਤੂਵਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਗਿ੍ਫ਼ਤਾਰ

ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਤਫ਼ਤੀਸ਼ੀ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਤਰਸੇਮ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ 1400 ਰੁਪਏ ਸਮੇਤ ਗਿ੍ਫ਼ਤਾਰ

ਜਲਾਲਾਬਾਦ, 24 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਦੜਾ ਸੱਟਾ ਲਗਵਾਉਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਭਾਰਤੀ ਕਰੰਸੀ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ...

ਪੂਰੀ ਖ਼ਬਰ »

ਡਾ. ਗੌਤਮ ਨੂੰ ਸ਼ਹਿਰ ਵਾਸੀਆਂ ਨੇ ਦਿੱਤੀ ਨਿੱਘੀ ਵਿਦਾਇਗੀ

ਅਬੋਹਰ, 24 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਡਾ. ਸ਼੍ਰੀ ਰਾਮ ਚੌਧਰੀ ਦੇ ਪੁੱਤਰ ਸੀਨੀਅਰ ਕਾਂਗਰਸੀ ਆਗੂ ਅਨਿਲ ਕੁਮਾਰ ਉਰਫ਼ ਡਾ. ਗੌਤਮ ਚੌਧਰੀ ਨੂੰ ਅੱਜ ਸਥਾਨਕ ਸੁਭਾਸ਼ ਨਗਰ ਸਥਿਤ ਸ਼ਮਸ਼ਾਨਘਾਟ ਵਿਖੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲੇ 2 ਵਿਅਕਤੀ ਹਜ਼ਾਰਾਂ ਰੁਪਏ ਦੀ ਰਕਮ ਸਮੇਤ ਕਾਬੂ

ਫ਼ਿਰੋਜ਼ਪੁਰ, 24 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ | ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਦੇ ਹੌਲਦਾਰ ਰਣਜੀਤ ਸਿੰਘ ਸੀ.ਆਈ.ਏ. ਸਟਾਫ਼ ਨੇ ਦਰਜ ਮਾਮਲੇ ਵਿਚ ਦੱਸਿਆ ...

ਪੂਰੀ ਖ਼ਬਰ »

ਕਾਰ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਬੀਤੀ ਰਾਤ ਚੋਰਾਂ ਵਲੋਂ ਮੇਨ ਬਾਜ਼ਾਰ ਦੇ ਕੋਲ ਸਥਿਤ ਤਿੰਨ ਨੰਬਰ ਗਲੀ 'ਚੋਂ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸੰਬੰਧੀ ਪੀੜਤ ਗਗਨ ਮੋਂਗਾ ਨੇ ਦੱਸਿਆ ਕਿ ਉਹ ਕਿਸੇ ਕੰਮ ਦੇ ਲਈ ਬਾਹਰ ਗਏ ਹੋਏ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 26 ਤੋਂ ਡੀ. ਸੀ ਦਫ਼ਤਰ ਅੱਗੇ ਲੱਗਣ ਵਾਲੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ

ਮਮਦੋਟ, 24 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 26 ਨਵੰਬਰ ਦੇ ਡੀ.ਸੀ. ਦਫ਼ਤਰ ਮੂਹਰੇ ਲੱਗ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਜ਼ੋਨ ਝੋਕ ਟਹਿਲ ਸਿੰਘ ਦੇ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਲੋਕਾਂ ਨੂੰ ਘੱਟ ਮੁੱਲ 'ਤੇ ਮਿਲਣਗੀਆਂ ਨਵੀਂ ਤਕਨੀਕ ਦੀਆਂ ਸਿਹਤ ਸਹੂਲਤਾਂ-ਐੱਸ.ਐਮ.ਓ. ਭੁੱਲਰ
ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸ਼ੁਰੂ ਹੋਈ ਸੀ.ਟੀ. ਸਕੈਨ ਦੀ ਸੁਵਿਧਾ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੁਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਪੰਜਾਬ ਅੰਦਰ ਵੀ ਨਵੀਂ ਤਕਨੀਕ ਦੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਘੱਟ ਮੁੱਲ 'ਤੇ ਵਧੀਆ ਇਲਾਜ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸ਼ੁਰੂ ਹੋਈ ਸੀ.ਟੀ. ਸਕੈਨ ਦੀ ਸੁਵਿਧਾ

ਫ਼ਿਰੋਜ਼ਪੁਰ, 24 ਨਵੰਬਰ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੁਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਪੰਜਾਬ ਅੰਦਰ ਵੀ ਨਵੀਂ ਤਕਨੀਕ ਦੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਘੱਟ ਮੁੱਲ 'ਤੇ ਵਧੀਆ ਇਲਾਜ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਸਕਾਊਟ ਅਤੇ ਗਾਈਡਜ਼ ਕੈਂਪ ਦੀ ਸਮਾਪਤੀ

ਗੋਲੂ ਕਾ ਮੋੜ, 24 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸਕਾਊਟ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਉਂਕਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ. ਡੀ. ਐਮ. ਦਫ਼ਤਰ ਵਿਖੇ ਲਗਾਇਆ ਧਰਨਾ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਸਮੂਹ ਮਜ਼ਦੂਰ ਵੈੱਲਫੇਅਰ ਸਭਾ ਵਲੋਂ ਮਜ਼ਦੂਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ 'ਚ ਮਾਤਾ ਸਾਹਿਬ ਕੌਰ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਮੋਗਾ ਜ਼ੋਨ ਵਲੋਂ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ 2022 'ਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਹਰਦਾਸਾ ਦੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵਲੋਂ ਮੰਗਾਂ ਨੂੰ ਲੈ ਕੇ ਵਜਾਇਆ ਸੰਘਰਸ਼ ਦਾ ਬਿਗਲ

ਫ਼ਿਰੋਜ਼ਪੁਰ, 24 ਨਵੰਬਰ (ਤਪਿੰਦਰ ਸਿੰਘ)-ਆਦਰਸ਼ ਸਕੂਲ ਹਰਦਾਸਾ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵਲੋਂ ਘੱਟ ਤਨਖ਼ਾਹਾਂ ਮਿਲਣ ਦੇ ਰੋਸ ਵਜੋਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਅਧਿਆਪਕਾਂ ਨੇ ਦੱਸਿਆ ਕਿ ਇਸ ਸਕੂਲ 'ਚ 125 ਪਿੰਡਾਂ ਦੇ ਲਗਪਗ 1700 ਬੱਚੇ ...

ਪੂਰੀ ਖ਼ਬਰ »

ਨਿਗਮ 'ਚ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਦੀਪ ਕੰਬੋਜ ਦੀ ਟੀਮ ਨੇ ਲਗਾਇਆ ਵਿਸ਼ੇਸ਼ ਕੈਂਪ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਨਗਰ ਨਿਗਮ 'ਚ ਲੋਕਾਂ ਦੇ ਨਕਸ਼ੇ ਪਾਸ ਕਰਵਾਉਣ ਅਤੇ ਕਈ ਤਰ੍ਹਾਂ ਦੀ ਐਨ.ਓ.ਸੀ. ਲੈਣ ਸੰਬੰਧੀ ਆ ਰਹੀਆਂ ਸ਼ਿਕਾਇਤਾਂ ਦੇ ਹੱਲ ਲਈ ਆਮ ਆਦਮੀ ਦੇ ਆਗੂ ਕੁਲਦੀਪ ਕੁਮਾਰ ਦੀਪ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਦੇ ਟਾਊਨ ...

ਪੂਰੀ ਖ਼ਬਰ »

ਬੀਬੀ ਰਾਜਪੁਰਾ ਨੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਦਵਿੰਦਰ ਘੁਬਾਇਆ ਨੂੰ ਦਿੱਤੀ ਵਧਾਈ

ਅਬੋਹਰ, 24 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਬੀਤੇ ਦਿਨੀਂ ਜ਼ਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਤਹਿਤ ਫਾਜਿਲਕਾ ਹਲਕੇ ਤੋਂ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੂੰ ਜ਼ਿਲ੍ਹਾ ਫਾਜਿਲਕਾ ਦਾ ਪ੍ਰਧਾਨ ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਮਿੱਡੂਖੇੜਾ ਨੇ ਅਬੋਹਰ ਦੇ ਅਕਾਲੀ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਅਬੋਹਰ, 24 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਉਕਤ ਸ਼ਬਦ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਢੂਖੇੜਾ ਨੇ ਅੱਜ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੀਆਂ 2 ਵਿਦਿਆਰਥਣਾਂ ਨੇ ਵਿਗਿਆਨ ਕਲਾ ਉਤਸਵ 'ਚ ਹਾਸਲ ਕੀਤਾ ਤੀਜਾ ਸਥਾਨ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਵਲੋਂ ਸ੍ਰੀ ਮੁਕਤਸਰ ਸਾਹਿਬ ਸਥਿਤ ਗੁਰੂ ਨਾਨਕ ਕਾਲਜ ਵਿਖੇ ਕਰਵਾਏ ਗਏ ਵਿਗਿਆਨ ਕਲਾ ਉਤਸਵ ਵਿਚ ਗਾਡਵਿਨ ਸਕੂਲ ਘੱਲੂ ਦੀਆਂ 2 ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕਰ ਕੇ ਇਲਾਕੇ, ਸਕੂਲ ਅਤੇ ਮਾਪਿਆਂ ਦਾ ...

ਪੂਰੀ ਖ਼ਬਰ »

ਦਾਨੀ ਸੱਜਣਾਂ ਦੀ ਸਹਾਇਤਾ ਨਾਲ ਵਿਦਿਆਰਥਣਾਂ ਨੂੰ ਸਾਈਕਲ ਮੁਹੱਈਆ ਕਰਵਾਏ

ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਸਰਕਾਰੀ ਹਾਈ ਸਕੂਲ ਮੁਰਾਦ ਵਾਲਾ ਦਲ ਸਿੰਘ ਵਿਖੇ ਪੜ੍ਹ ਰਹੀਆਂ ਵਿਦਿਆਰਥਣਾਂ ਦੇ ਹੌਸਲਿਆਂ ਨੂੰ ਉਸ ਵੇਲੇ ਵੱਡੀ ਉਡਾਣ ਮਿਲੀ ਜਦ ਸਕੂਲ ਸਟਾਫ਼ ਵਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇੱਥੇ ਕਈ ਕਿੱਲੋਮੀਟਰ ...

ਪੂਰੀ ਖ਼ਬਰ »

ਬੱਲੂਆਣਾ ਹਲਕੇ ਦੇ ਪਿੰਡਾਂ 'ਚ ਅਵਾਰਾ ਪਸ਼ੂਆਂ ਨਾਲ ਹਾਦਸੇ ਵਾਪਰਨ ਦਾ ਖ਼ਦਸ਼ਾ

ਬੱਲੂਆਣਾ, 24 ਨਵੰਬਰ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਹਲਕੇ ਦੇ ਪਿੰਡਾਂ ਵਿਚ ਅਵਾਰਾ ਪਸ਼ੂਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ, ਪਰ ਸਰਕਾਰ ਇਸ ਪ੍ਰਤੀ ਸੁਚੇਤ ਨਜ਼ਰ ਨਹੀਂ ਆ ਰਹੀ | ਇਹ ਪ੍ਰਗਟਾਵਾ ਕਿਸਾਨ ਆਗੂ ਗੁਰਬਿੰਦਰ ਸਿੰਘ ਬਰਾੜ ਨੇ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਰ ਸੇਵਾ ਨਰਾਇਣ ਸੇਵਾ ਸਮਿਤੀ ਵਲੋਂ 5 ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ ਭੇਟ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਨਰ ਸੇਵਾ ਨਰਾਇਣ ਸੇਵਾ ਸਮਿਤੀ ਵਲੋਂ ਵੀਰਵਾਰ ਪ੍ਰਧਾਨ ਰਾਜੂ ਚਰਾਇਆ ਦੀ ਅਗਵਾਈ 'ਚ 5 ਜ਼ਰੂਰਤਮੰਦ ਦਿਵਿਆਂਗਾਂ ਨੂੰ ਟਰਾਈ ਸਾਈਕਲ ਭੇਟ ਕੀਤੇ ਗਏ | ਪ੍ਰੋਗਰਾਮ ਵਿਚ ਸੰਸਥਾ ਦੇ ਲੀਗਲ ਐਡਵਾਈਜ਼ਰ ਅਸ਼ੋਕ ਬਜਾਜ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਵਿਪ ਨੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਦਾਖਲੇ ਲਈ ਦਿੱਤਾ 10 ਹਜ਼ਾਰ ਦਾ ਸਹਿਯੋਗ

ਅਬੋਹਰ, 24 ਨਵੰਬਰ (ਵਿਵੇਕ ਹੂੜੀਆ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਵਲੋਂ ਇਕ ਜ਼ਰੂਰਤਮੰਦ ਵਿਦਿਆਰਥੀ ਨੂੰ ਪੜ੍ਹਾਈ ਦੇ ਲਈ ਆਰਥਿਕ ਸਹਿਯੋਗ ਦਿੱਤਾ ਗਿਆ | ਇਹ ਸਹਿਯੋਗ ਭਾਵਿਪ ਦੇ ਪੂਰਵ ਮੈਂਬਰ ਹੋਮਿਓਪੈਥਿਕ ਮੈਡੀਕਲ ਡਿਸਪੈਂਸਰੀ ਵਿਚ ਕਰੀਬ 10 ਸਾਲ ਤੋਂ ਵੀ ਜਿਆਦਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਅਤੇ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਦੇ ਦੋਸ਼ 'ਚ 4 ਨਾਮਜ਼ਦ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਚੱਕ ਪੁੰਨਾ ਵਾਲੀ ਵਿਖੇ ਕੁੱਟਮਾਰ ਕਰਨ ਅਤੇ ਮਾਰ ਦੇਣ ਦੀ ਨੀਅਤ ਨਾਲ ਫਾਇਰਿੰਗ ਕਰਨ ਦੇ ਦੋਸ਼ 'ਚ ਸਦਰ ਥਾਣਾ ਪੁਲਿਸ ਨੇ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਇਸ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਵੀ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ 'ਚ ਮਨਾਇਆ ਪੰਜਾਬੀ ਮਹੀਨਾ

ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਪੰਜਾਬੀ ਮਾਹ ਮਨਾਇਆ ਗਿਆ, ਜਿਸ ਦੀ ਅਗਵਾਈ ਪੰਜਾਬੀ ਅਧਿਆਪਕ ਅਮਰਜੀਤ ਸਿੰਘ ਨੇ ਕੀਤੀ | ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਨੇ ਦੱਸਿਆ ਕਿ ਨਵੰਬਰ ਮਹੀਨੇ 'ਚ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਪੰਜਾਬੀ ਮਾਹ ਸੰਬੰਧੀ ਸਾਹਿਤਕਾਰ ਅਤੇ ਕਵੀਆਂ ਦੇ ਬਣਵਾਏ ਚਿੱਤਰ

ਅਬੋਹਰ, 24 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਸੰਬੰਧ 'ਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸੰਬੰਧੀ ਅਧਿਆਪਕ ਅਮਿਤ ਬਤਰਾ ਨੇ ਦੱਸਿਆ ਕਿ ਪੰਜਾਬੀ ਦੇ ਪ੍ਰਸਿੱਧ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਡੀ. ਐੱਸ. ਪੀ. ਨੂੰ ਮਿਲੇ ਕੰਵਲ ਕਾਲੜਾ

ਫ਼ਾਜ਼ਿਲਕਾ, 24 ਨਵੰਬਰ (ਅਮਰਜੀਤ ਸ਼ਰਮਾ)- ਪੀ.ਏ.ਡੀ.ਬੀ. ਦੇ ਉਪ ਚੇਅਰਮੈਨ ਕੰਵਲ ਕਾਲੜਾ ਨੇ ਮੰਡੀ ਅਰਨੀਵਾਲਾ ਵਿਖੇ ਟ੍ਰੈਫ਼ਿਕ ਸਮੱਸਿਆ ਨੂੰ ਲੈ ਕੇ ਡੀ.ਐੱਸ.ਪੀ. ਜਲਾਲਾਬਾਦ ਅਤੁੱਲ ਸੋਨੀ ਨਾਲ ਮੁਲਾਕਾਤ ਕੀਤੀ | ਇਸ ਮੌਕੇ ਕੰਵਲ ਕਾਲੜਾ ਨੇ ਦੱਸਿਆ ਕਿ ਮੰਡੀ ਅਰਨੀਵਾਲਾ ...

ਪੂਰੀ ਖ਼ਬਰ »

34ਵਾਂ ਦੁੱਖ ਨਿਵਾਰਨ ਕੈਂਪ ਗੁਰਦੁਆਰਾ ਸਿੰਘ ਸਭਾ ਵਿਖੇ ਸ਼ੁਰੂ

ਜਲਾਲਾਬਾਦ, 24 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ 34ਵਾਂ ਦੁੱਖ ਨਿਵਾਰਨ ਕੈਂਪ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ | ਗੁਰਦੁਆਰਾ ਸਾਹਿਬ ਵਿਖੇ ਪੌਣੇ ਚਾਰ ਵਜੇ ਦੇ ਕਰੀਬ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਉਪਰੰਤ ਸ੍ਰੀ ਰਹਿਰਾਸ ਸਾਹਿਬ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX