ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  31 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 5 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 5 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 9 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 9 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 9 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਖੰਨਾ / ਸਮਰਾਲਾ

ਤਪੋਬਣ ਢੱਕੀ ਸਾਹਿਬ ਵਿਖੇ 9ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ

ਮਲੌਦ, 24 ਨਵੰਬਰ (ਦਿਲਬਾਗ ਸਿੰਘ ਚਾਪੜਾ)-ਕੁਦਰਤ ਦੀ ਗੋਦ ਵਿੱਚ ਵਸੇ ਅਤਿ ਰਮਣੀਕ ਅਸਥਾਨ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵਾਂ ਵਿਸ਼ਾਲ ਖ਼ੂਨਦਾਨ ਕੈਪ ਲਗਾਇਆ ਗਿਆ¢ ਜਿਸ ਦਾ ਉਦਘਾਟਨ ਐੱਸ. ਡੀ. ਐਮ ਪਾਇਲ ਜਸਲੀਨ ਕੌਰ ਅਤੇ ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਨੇ ਕੀਤਾ¢ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਵਿਸ਼ਾਲ ਖ਼ੂਨਦਾਨ ਕੈਂਪ ਵਿੱਚ 400 ਤੋਂ ਵੱਧ ਖ਼ੂਨਦਾਨੀਆਂ ਨੇ ਖ਼ੂਨਦਾਨ ਕਰ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ¢ ਕੈਂਪ ਦੌਰਾਨ ਰੈੱਡ ਕਰਾਸ ਸੁਸਾਇਟੀ ਲੁਧਿਆਣਾ, ਦਇਆ ਨੰਦ ਹਸਪਤਾਲ ਲੁਧਿਆਣਾ, ਪ੍ਰੋਲਾਈਫ ਹਸਪਤਾਲ ਗਿੱਲ ਲੁਧਿਆਣਾ ਅਤੇ ਦੀਪ ਹਸਪਤਾਲ ਲੁਧਿਆਣਾ ਦੀਆਂ ਬਲੱਡ ਬੈਂਕਾਂ ਦੇ ਮਾਹਿਰ ਡਾਕਟਰ ਸਹਿਬਾਨਾਂ ਨੇ ਇਕੱਤਰ ਕੀਤੇ ਖ਼ੂਨ ਨੂੰ ਸੰਭਾਲਿਆ¢ ਇਸ ਮੌਕੇ ਸੰਤ ਦਰਸ਼ਨ ਸਿੰਘ ਨੇ ਇਕੱਤਰ ਹੋਈਆਂ ਹਜ਼ਾਰਾਂ ਸੰਗਤਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ, ਜਿਸ ਨਾਲ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ¢ ਉਨ੍ਹਾਂ ਕਿਹਾ ਕਿ ਖ਼ੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ¢ ਐੱਸ. ਡੀ. ਐਮ. ਪਾਇਲ ਜਸਲੀਨ ਕੌਰ ਨੇ ਵਿਸ਼ਾਲ ਖ਼ੂਨਦਾਨ ਕੈਂਪ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਵਤਾ ਦੀ ਭਲਾਈ ਲਈ ਮਹਾਂਪੁਰਸ਼ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ | ਕੈਂਪ ਦੌਰਾਨ ਐੱਸ. ਡੀ. ਐਮ. ਜਸਲੀਨ ਕੌਰ ਅਤੇ ਬਾਬਾ ਜੀ ਨੇ ਖ਼ੂਨਦਾਨ ਕਰਨ ਵਾਲੇ ਸਮੂਹ ਦਾਨੀਆਂ ਦੇ ਬੈਜ ਲਗਵਾਏ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ¢ ਕੈਂਪ ਵਿੱਚ ਵੱਖ-ਵੱਖ ਬਲੱਡ ਬੈਂਕਾਂ ਦੇ ਡਾਕਟਰ ਸਾਹਿਬਾਨਾਂ, ਸੰਤਾਂ ਮਹਾਂਪੁਰਸ਼ਾਂ ਅਤੇ ਪੱਤਰਕਾਰਾਂ ਦਾ ਮਹਾਂਪੁਰਖਾਂ ਵਲੋਂ ਸਨਮਾਨ ਕੀਤਾ ਗਿਆ¢ ਇਸ ਤੋਂ ਇਲਾਵਾ ਮੱਸਿਆ ਦੇ ਸ਼ੁੱਭ ਦਿਹਾੜੇ 'ਤੇ ਗੁਰਮਤਿ ਸਮਾਗਮ ਕਰਵਾਏ ਗਏ ਜਿੱਥੇ ਸੰਤ ਬਾਬਾ ਦਰਸ਼ਨ ਸਿੰਘ ਨੇ ਗੁਰਬਾਣੀ ਕਥਾ ਕੀਰਤਨ ਦੁਆਰਾ ਸਮਝਾਇਆ ਕਿ ਮਾਨਵਤਾ ਦੀ ਸੇਵਾ ਕਰਨ ਨਾਲ ਮਨੁੱਖ ਦਾ ਲੋਕ ਪ੍ਰਲੋਕ ਸੰਵਰ ਜਾਂਦਾ ਹੈ ¢ ਖ਼ੂਨਦਾਨ ਕੈਂਪ ਵਿੱਚ ਸੰਗਤਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਸੈਂਕੜੇ ਲੋਕ ਖ਼ੂਨਦਾਨ ਕਰਨ ਤੋਂ ਵਾਂਝੇ ਰਹਿ ਗਏ ਬਹੁਤੇ ਬੱਚੇ ਅਤੇ 80 ਤੋਂ 90 ਸਾਲ ਦੇ ਬਜ਼ੁਰਗ ਡਾਕਟਰਾਂ ਦੇ ਮਨਾ ਕਰਨ ਦੇ ਬਾਵਜੂਦ ਖ਼ੂਨਦਾਨ ਕਰਨ ਲਈ ਮਹਾਂਪੁਰਸ਼ਾਂ ਨੂੰ ਵਾਰ-ਵਾਰ ਬੇਨਤੀਆਂ ਕਰਦੇ ਦੇਖੇ ਗਏ | ਇਸ ਮੌਕੇ ਬਾਬਾ ਜਗਤਾਰ ਸਿੰਘ ਕਾਨ੍ਹਗੜ ਵਾਲੇ, ਬਾਬਾ ਬੂਟਾ ਸਿੰਘ ਭਾਈ ਰੂਪਾ ਵਾਲੇ, ਬਾਬਾ ਪਿਆਰਾ ਸਿੰਘ ਬਰੇਟਾ, ਭਾਈ ਗੁਰਦੀਪ ਸਿੰਘ ਭਾਈ ਮਨਜੀਤ ਸਿੰਘ ਢੱਕੀ ਸਾਹਿਬ, ਜਥੇ: ਗੁਰਜੀਵਨ ਸਿੰਘ ਸਰੌਦ, ਗਿਆਨੀ ਗੁਰਦੇਵ ਸਿੰਘ ਮਕਸੂਦੜਾ, ਅਮਨਦੀਪ ਸਿੰਘ ਘੜੂੰਆ, ਡਾ: ਅਮਰੀਕ ਸਿੰਘ, ਡਾ: ਰਣਜੀਤ ਸਿੰਘ, ਡਾ: ਜਗਰੂਪ ਸਿੰਘ, ਡਾ: ਗੁੁਰਮੇੇਹਰ ਆਦਿ ਹਾਜ਼ਰ ਸਨ¢

ਖੰਨਾ 'ਚ ਬਣਨਗੇ 2 ਹੋਰ 'ਆਮ ਆਦਮੀ ਮੁਹੱਲਾ ਕਲੀਨਿਕ'

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀ ਆਮ ਆਦਮੀ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਮਕਸਦ ਨਾਲ ਪਹਿਲਾਂ 15 ਅਗਸਤ ਨੂੰ 75 ਮੁਹੱਲਾ ਕਲੀਨਿਕ ਖੋਲ੍ਹੇ ਗਏ ਸੀ | ਪਰ ਹੁਣ ਇਸ ਤਜਰਬੇ ਨੂੰ ਕਾਮਯਾਬ ਮੰਨਦੇ ਹੋਏ 26 ਜਨਵਰੀ ਨੂੰ ਪੰਜਾਬ ਅੰਦਰ 500 ਹੋਰ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ ਵਿਖੇ ਸੈਮੀਨਾਰ ਕਰਵਾਇਆ

ਰਾੜਾ ਸਾਹਿਬ, 24 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ ਸੀ. ਬੀ. ਐੱਸ. ਈ. ਬੋਰਡ ਵਲੋਂ ਸਮਾਜਿਕ ਜ਼ਿੰਮੇਵਾਰੀ ਦੇਖਦੇ ਹੋਏ 'ਵਿੱਤੀ ਸਾਖਰਤਾ ਅਤੇ ਸਾਧਨਾਂ ਦੀ ਵਰਤੋਂ' ਵਿਸ਼ੇ ਉੱਤੇ ਸੈਮੀਨਾਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਗਿਆ | ਏ.ਐੱਸ.ਆਈ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਕੀਤੀ ਗਈ ਨਾਕਾਬੰਦੀ ਦੌਰਾਨ ਸੂਆ ਪੁਲੀ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ ਮੁਕਾਬਲੇ 'ਚ ਅੰਡਰ-19 ਵਰਗ ਵਿਚ ਸੋਨ ਤਗਮਾ ਜਿੱਤਿਆ

ਖੰਨਾ, 24 ਨਵੰਬਰ (ਹਰਜਿੰਦਰ ਸਿੰਘ ਲਾਲ)-ਡੇ.ਈ.ਵੀ. ਪਬਲਿਕ ਸਕੂਲ ਖੰਨਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਪੰਜਾਬ ਰਾਜ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ ਵਿਚ ਅੰਡਰ-19 ਉਮਰ ਵਰਗ ਵਿਚ ਕੁੱਲ 457.5 ਕਿੱਲੋ ਭਾਰ ਚੁੱਕ ਕੇ ਸੋਨੇ ਦਾ ਤਗਮਾ ਜਿੱਤਿਆ ਹੈ | ...

ਪੂਰੀ ਖ਼ਬਰ »

ਜੌਬ ਕਾਰਡ ਬਣਾਉਣ ਸੰਬੰਧੀ ਕਾੈਪ ਲਗਾਇਆ

ਮਲੌਦ, 24 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਵਿਖੇ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪੱਧਰੀ ਕੈਪ ਬੀ. ਡੀ. ਪੀ. ਓ. ਗੁਰਵਿੰਦਰ ਕੌਰ, ਏ. ਪੀ. ਓ. ਪਰਗਟ ਸਿੰਘ, ਮਨਰੇਗਾ ਸਕੱਤਰ ਬਲਜੀਤ ...

ਪੂਰੀ ਖ਼ਬਰ »

ਸਾਬਕਾ ਵਿਦਿਆਰਥੀਆਂ ਨਾਲ ਵਿਸ਼ੇਸ਼ ਮਿਲਣੀ ਕਰਵਾਈ

ਅਹਿਮਦਗੜ੍ਹ, 24 ਨਵੰਬਰ (ਸੋਢੀ)-ਪੋਹੀੜ ਰੋਡ ਸਥਿਤ ਮਾਇਆ ਦੇਵੀ ਗੋਇਲ ਸਕੂਲ ਦੇ ਪ੍ਰਬੰਧਕਾਂਏ ਵਲੋਂ 2012 ਤੋਂ ਬੈਚ 2021 ਤੱਕ ਸਕੂਲ ਵਿਚ ਪੜ੍ਹ ਚੁੱਕੇ ਸਾਬਕਾ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਮਿਲਣੀ ਕਰਵਾਈ ਗਈ | ਪਿ੍ੰਸੀਪਲ ਨਵਦੀਪ ਵਰਮਾ ਅਤੇ ਮੈਨੇਜਰ ਸੱਤਪਾਲ ਸ਼ਰਮਾ ਦੀ ...

ਪੂਰੀ ਖ਼ਬਰ »

ਲਾਇਸੰਸ ਅਸਲੇ੍ਹ ਦੀ ਵੀਡੀਓ ਵਾਇਰਲ ਕਰਨ 'ਤੇ ਮਾਮਲਾ ਦਰਜ

ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਲਾਇਸੰਸਸ਼ੁਦਾ ਅਸਲੇ ਰਿਵਾਲਵਰ ਦਾ ਦਿਖਾਵਾ ਕਰ ਕੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ 2 ਵਿਅਕਤੀਆਂ ਦੇ ਖ਼ਿਲਾਫ਼ ਧਾਰਾ 188 ਅਧੀਨ ...

ਪੂਰੀ ਖ਼ਬਰ »

ਇੰਗਲੈਂਡ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)- ਇੰਗਲੈਂਡ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਧਾਰਾ 406, 420 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਏ.ਐੱਸ.ਆਈ ਅਵਤਾਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX