ਤਾਜਾ ਖ਼ਬਰਾਂ


ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  18 minutes ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  about 2 hours ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  about 3 hours ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  about 4 hours ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 4 hours ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  about 4 hours ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 4 hours ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 4 hours ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 4 hours ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 4 hours ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 6 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 6 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 6 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 6 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 7 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 8 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 8 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 8 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 8 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 8 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 9 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 9 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 10 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸ ਤੋਂ ਪਹਿਲਾਂ ਕਿ ਸਮੱਸਿਆਵਾਂ ਵਿਕਰਾਲ ਰੂਪ ਧਾਰਨ ਕਰ ਜਾਣ, ਇਨ੍ਹਾਂ ਨੂੰ ਪਛਾਣ ਲੈਣਾ ਹੀ ਇਕ ਚੰਗੇ ਨੇਤਾ ਦਾ ਗੁਣ ਹੈ। -ਐਚ. ਗਲਾਸਗੋ

ਬਰਨਾਲਾ

-ਮਾਮਲਾ ਆਈ.ਓ.ਐਲ. ਕੈਮੀਕਲ ਫ਼ੈਕਟਰੀ ਵਲੋਂ ਹਵਾ ਪਾਣੀ ਪ੍ਰਦੂਸ਼ਿਤ ਕਰਨ ਦਾ-

ਸਾਬਕਾ ਜੱਜ ਦੀ ਨਿਗਰਾਨੀ 'ਚ ਟੀਮ ਵਲੋਂ ਲਏ ਪਾਣੀ ਦੇ ਨਮੂਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀਆਂ ਚਾਹ ਦੀਆਂ ਚੁਸਕੀਆਂ ਕਾਰਨ ਹੋਏ ਰੱਦ-ਦੁਬਾਰਾ ਹੋਵੇਗੀ ਜਾਂਚ

ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਆਈ.ਓ.ਐਲ ਕੈਮੀਕਲ ਫ਼ੈਕਟਰੀ ਫ਼ਤਿਹਗੜ੍ਹ ਛੰਨਾਂ ਜ਼ਿਲ੍ਹਾ ਬਰਨਾਲਾ ਵਲੋਂ ਇਲਾਕੇ ਦਾ ਹਵਾ ਪਾਣੀ ਪ੍ਰਦੂਸ਼ਿਤ ਕਰਨ ਦੇ ਦੋਸ਼ਾਂ ਸਬੰਧੀ ਇਲਾਕੇ ਦੇ ਇਕ ਨੌਜਵਾਨ ਵਲੋਂ ਨੈਸ਼ਨਲ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਵਿਖੇ ਪਾਈ ਅਰਜ਼ੀ 'ਤੇ ਹੋਈ ਸੁਣਵਾਈ ਉਪਰੰਤ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਬੀਰ ਸਿੰਘ ਦੀ ਨਿਗਰਾਨੀ ਵਿਚ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਐਸ.ਸੀ. ਅਗਰਵਾਲ ਸੇਵਾ ਮੁਕਤ ਚੀਫ਼ ਸਕੱਤਰ ਪੰਜਾਬ ਸਰਕਾਰ, ਬਾਬੂ ਰਾਮ ਵਾਤਾਵਰਨ ਮਾਹਿਰ ਟੀਮ ਮੈਂਬਰ, ਗੋਪਾਲ ਸਿੰਘ ਐਸ.ਡੀ.ਐਮ ਬਰਨਾਲਾ, ਵਿਜੈ ਕੁਮਾਰ ਵਾਤਾਵਰਨ ਇੰਜ: ਸੰਗਰੂਰ ਆਦਿ ਉੱਚ ਅਧਿਕਾਰੀਆਂ ਦੀ ਨਿਗਰਾਨੀ 'ਚ ਵੱਖ-ਵੱਖ ਮਹਿਕਮਿਆਂ ਦੇ ਦਰਜਨਾਂ ਅਧਿਕਾਰੀਆਂ ਨੇ ਬੀਤੇ ਦਿਨੀਂ ਹਵਾ, ਪਾਣੀ, ਮਿੱਟੀ ਪ੍ਰਦੂਸ਼ਣ ਸਬੰਧੀ ਪੜਤਾਲ ਕਰਦਿਆਂ ਫ਼ੈਕਟਰੀ ਨਾਲ ਦੀ ਲੰਘਦੀ ਡਰੇਨ ਦੇ ਪਾਣੀ ਮਿੱਟੀ, ਟਿਊਬਵੈੱਲਾਂ ਦੇ ਪਾਣੀ ਦੇ ਨਮੂਨੇ ਲਏ ਸਨ | ਪਰ ਸਾਰਾ ਦਿਨ ਟੀਮ ਦੇ ਅਧਿਕਾਰੀਆਂ ਵਲੋਂ ਅਣਥੱਕ ਲਗਾਤਾਰ ਮਿਹਨਤ ਕਰਕੇ ਲਏ ਗਏ ਦਰਜਨਾਂ ਦੀ ਵੱਡੀ ਗਿਣਤੀ ਵਿਚ ਪਾਣੀ ਮਿੱਟੀ ਦੇ ਨਮੂਨਿਆਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਅਧਿਕਾਰੀਆਂ ਵਲੋਂ ਫ਼ੈਕਟਰੀ ਪ੍ਰਬੰਧਕਾਂ ਦੀ ਚਾਹ ਦੀਆਂ ਲਈਆਂ ਚੁਸਕੀਆਂ ਤੇ ਹੋਈ ਭਰਪੂਰ ਸੇਵਾ ਕਰਕੇ ਰੱਦ ਕਰ ਦਿੱਤੇ ਗਏ ਹਨ | ਜ਼ਿਲ੍ਹਾ ਭਰ ਵਿਚ ਚਰਚਾ ਹੋ ਰਹੀ ਹੈ ਕਿ ਜਦੋਂ ਸਾਬਕਾ ਜੱਜ, ਟੀਮ ਦੇ ਉੱਚ ਅਧਿਕਾਰੀਆਂ ਤੇ ਮੈਂਬਰ ਰਾਜ ਸਭਾ ਦੀ ਨਿਗਰਾਨੀ ਵਿਚ ਲਏ ਗਏ ਪਾਣੀ ਦੇ ਨਮੂਨੇ ਸਿਰਫ਼ ਅੱਠ ਘੰਟੇ ਸੁਰੱਖਿਅਤ ਨਹੀਂ ਰਹਿ ਸਕੇ ਫੇਰ ਪਿਛਲੇ ਕੁਝ ਸਮਾਂ ਪਹਿਲਾਂ ਲਏ ਗਏ ਨਮੂਨੇ ਕਿਵੇਂ ਸੁਰੱਖਿਅਤ ਰਹੇ ਹੋਣਗੇ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਟੀਮ ਵਲੋਂ ਲਏ ਜਾ ਰਹੇ ਹਵਾ ਪਾਣੀ ਦੇ ਨਮੂਨੇ ਮਿੱਟੀ ਦੇ ਨਮੂਨੇ ਆਈ.ਓ.ਐਲ ਫ਼ੈਕਟਰੀ ਦੇ ਗੇਟ 'ਤੇ ਬਿਨ੍ਹਾ ਸੀਲਾਂ ਲਗਾਏ ਇਕੱਠੇ ਕੀਤੇ ਜਾ ਰਹੇ ਸਨ | ਨਮੂਨਿਆਂ ਦੀ ਨਿਗਰਾਨੀ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਚਾਰ ਅਧਿਕਾਰੀਆਂ ਦੀ ਵਿਸ਼ੇਸ਼ ਡਿਊਟੀ ਲਗਾਈ ਗਈ ਸੀ | ਜਦੋਂ ਗਠਿਤ ਟੀਮ ਦੇ ਅਧਿਕਾਰੀ ਖੇਤਾਂ ਵਿਚ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਪਾਣੀ ਦੇ ਨਮੂਨੇ ਲੈਣ ਲਈ ਦੂਰ ਚਲੀ ਗਈ ਤਾਂ ਫ਼ੈਕਟਰੀ ਪ੍ਰਬੰਧਕਾਂ ਵਲੋਂ ਨਮੂਨਿਆਂ ਦੀ ਨਿਗਰਾਨੀ ਕਰ ਰਹੇ ਅਧਿਕਾਰੀਆਂ ਦੀ ਖ਼ੂਬ ਸੇਵਾ ਕੀਤੀ ਗਈ | ਪਤਾ ਲੱਗਣ 'ਤੇ ਰੌਲਾ ਪੈ ਗਿਆ ਅਤੇ ਚਰਚਾ ਹੋ ਰਹੀ ਸੀ ਕਿ ਲਏ ਗਏ ਪਾਣੀ ਦੇ ਨਮੂਨੇ ਹੀ ਬਦਲ ਦਿੱਤੇ ਗਏ ਹਨ | ਇਸ ਸਬੰਧੀ ਸ਼ਿਕਾਇਤਕਰਤਾ ਨੌਜਵਾਨ ਤੇ ਹਾਜ਼ਰ ਹੋਰ ਇਲਾਕਾ ਨਿਵਾਸੀਆਂ ਨੇ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ | ਜਿਸ ਉਪਰੰਤ ਕਿ ਸਾਰਾ ਦਿਨ ਮਿਹਨਤ ਕਰ ਕੇ ਟੀਮ ਵਲੋਂ ਲਏ ਗਏ ਪਾਣੀ ਮਿੱਟੀ ਦੇ ਸਾਰੇ ਸੈਂਪਲ ਰੱਦ ਕਰਕੇ ਲਏ ਗਏ ਪਾਣੀ ਦੇ ਨਮੂਨੇ ਅਧਿਕਾਰੀਆਂ ਵਲੋਂ ਰੈਸਟ ਹਾਊਸ ਬਰਨਾਲਾ ਵਿਖੇ ਡੋਲ ਕੇ ਖ਼ਤਮ ਕਰ ਦਿੱਤੇ ਗਏ | ਟੀਮ ਦੇ ਮੈਂਬਰ ਇਕ ਉੱਚ ਅਧਿਕਾਰੀ ਨੇ ਮੰਨਿਆ ਕਿ ਇਹ ਜਾਂਚ ਟੀਮ ਦਾ ਬਹੁਤ ਵੱਡਾ ਫੇਲੀਅਰ ਹੈ, ਅਜਿਹਾ ਹੋਣ ਨਾਲ ਬੇਭਰੋਸਗੀ ਪੈਦਾ ਹੋਈ ਹੈ | ਸ਼ਿਕਾਇਤਕਰਤਾ ਨੌਜਵਾਨ ਬੇਅੰਤ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਮੂਨਿਆਂ ਦੀ ਨਿਗਰਾਨੀ ਕਰਨ ਵਾਲੇ ਜਿਹੜੇ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਨਮੂਨੇ ਰੱਦ ਕਰਨੇ ਪਏ ਹਨ, ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਲਈ ਸ਼ਿਕਾਇਤ ਕੀਤੀ ਗਈ ਹੈ ਤੇ ਜਾਂਚ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦਿੱਲੀ ਦੇ ਅਧਿਕਾਰੀਆਂ ਦੀ ਟੀਮ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ | ਜਦੋਂ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੰਗਰੂਰ ਐਕਸੀਅਨ ਵਿਜੈ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਦੁਬਾਰਾ ਉੱਚ ਪੱਧਰੀ ਟੀਮ ਆ ਕੇ ਵਿਸਥਾਰ ਨਾਲ ਪੜਤਾਲ ਕਰੇਗੀ | ਚਰਚਾ ਇਹ ਵੀ ਹੋ ਰਹੀ ਹੈ ਕਿ ਟੀਮ ਵਿਚ ਸ਼ਾਮਿਲ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਖਾਣੇ ਦਾ ਸਪੈਸ਼ਲ ਪ੍ਰਬੰਧ ਸਰਕਾਰੀ ਤੌਰ 'ਤੇ ਕੀਤਾ ਗਿਆ ਸੀ ਫੇਰ ਵੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁਲਾਜ਼ਮਾਂ ਨੇ ਫ਼ੈਕਟਰੀ ਪ੍ਰਬੰਧਕਾਂ ਦੀ ਸੇਵਾ ਨੂੰ ਕਿਉਂ ਪਹਿਲ ਦਿੱਤੀ, ਇਹ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ |

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਆਮ ਨਾਗਰਿਕਾਂ ਨੂੰ ਵਿਭਾਗੀ ਸੇਵਾਵਾਂ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾਣ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵਲੋਂ ਇੱਥੇ ਵੱਖ-ਵੱਖ ਵਿਭਾਗਾਂ ਨਾਲ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ ਤੋਂ ਲੁੱਟ-ਖੋਹ ਕਰਕੇ ਲੁਟੇਰੇ ਫ਼ਰਾਰ

ਬਰਨਾਲਾ, 24 ਨਵੰਬਰ (ਨਰਿੰਦਰ ਅਰੋੜਾ)-ਸਥਾਨਕ ਬੱਸ ਸਟੈਂਡ ਰੋਡ 'ਤੇ ਸਥਿਤ ਰੂਪ ਕਲਾਥ ਹਾਊਸ ਦੇ ਮਾਲਕ ਤੋਂ ਲੁਟੇਰੇ ਨਗਦੀ ਤੇ ਸੋਨੇ ਦੀ ਮੁੰਦਰੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਰੂਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ 2:30 ਵਜੇ ਦੁਕਾਨ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਵੱਖ-ਵੱਖ ਪ੍ਰੋਗਰਾਮਾਂ ਬਾਰੇ ਮਹੀਨਾਵਾਰ ਮੀਟਿੰਗ

ਬਰਨਾਲਾ, 24 ਨਵੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰੋਗਰਾਮਾਂ ਸਬੰਧੀ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ 'ਚ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਲਾਭ ਸਿੰਘ ਭਰੀ ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਆਈ.ਈ.ਆਈ. ਦੇ ਪ੍ਰਧਾਨ ਬਣੇ

ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਆਈ.ਈ.ਆਈ. ਦੇ ਪੰਜਾਬ ਤੇ ਹਰਿਆਣਾ ਸੈਂਟਰ ਦਾ 78ਵਾਂ ਸਾਲਾਨਾ ਇਜਲਾਸ ਚੰਡੀਗੜ੍ਹ ਵਿਖੇ ਹੋਇਆ | ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੇ ਖੇਤੀ ਖੇਤਰ ਦਾ ਪ੍ਰਸਿੱਧ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੀਟਿੰਗ

ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹਥਿਆਰਾਂ ਦੀ ਨੁਮਾਇਸ਼ ਕਰਨ 'ਤੇ ਮਾਮਲਾ ਦਰਜ

ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਫੇਸਬੁੱਕ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਸੁਖਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਹੁਕਮ ਜਾਰੀ ...

ਪੂਰੀ ਖ਼ਬਰ »

ਲਾਭ ਸਿੰਘ ਭਰੀ ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਆਈ.ਈ.ਆਈ. ਦੇ ਪ੍ਰਧਾਨ ਬਣੇ

ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਇੰਸਟੀਚਿਊਸ਼ਨ ਆਫ਼ ਇੰਜੀਨੀਅਰਜ਼ (ਇੰਡੀਆ) ਆਈ.ਈ.ਆਈ. ਦੇ ਪੰਜਾਬ ਤੇ ਹਰਿਆਣਾ ਸੈਂਟਰ ਦਾ 78ਵਾਂ ਸਾਲਾਨਾ ਇਜਲਾਸ ਚੰਡੀਗੜ੍ਹ ਵਿਖੇ ਹੋਇਆ | ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੇ ਖੇਤੀ ਖੇਤਰ ਦਾ ਪ੍ਰਸਿੱਧ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ 4 ਦੋਸ਼ੀਆਂ ਨੂੰ ਇਕ ਸਾਲ ਦੀ ਸਜ਼ਾ ਤੇ ਜੁਰਮਾਨਾ

ਬਰਨਾਲਾ, 24 ਨਵੰਬਰ (ਨਰਿੰਦਰ ਅਰੋੜਾ)-ਜੇ.ਐਮ.ਆਈ.ਸੀ. ਬਰਨਾਲਾ ਮੈਡਮ ਬਬਲਜੀਤ ਕੌਰ ਦੀ ਅਦਾਲਤ ਵਲੋਂ ਕੁੱਟਮਾਰ ਦੇ ਮਾਮਲੇ 'ਚ 4 ਦੋਸ਼ੀਆਂ ਨੂੰ ਇਕ ਸਾਲ ਦੀ ਸਜ਼ਾ ਤੇ ਜੁਰਮਾਨੇ ਦਾ ਹੁਕਮ ਸੁਣਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਮੁੱਦਈ ਧਿਰ ਦੇ ਵਕੀਲ ਐਡਵੋਕੇਟ ਰਣਜੀਤ ...

ਪੂਰੀ ਖ਼ਬਰ »

ਡੀ.ਟੀ.ਐੱਫ. ਦੀ ਲਲਕਾਰ ਰੈਲੀ ਅੱਜ

ਸੰਗਰੂਰ, 24 ਨਵੰਬਰ (ਧੀਰਜ ਪਸ਼ੋਰੀਆ)-ਡੀ.ਟੀ.ਐੱਫ. ਦੇ ਪੰਜ ਜ਼ਿਲ੍ਹਾ ਆਗੂਆਂ ਖ਼ਿਲਾਫ਼ ਐੱਫ.ਆਈ.ਆਰ. ਨੂੰ ਰੱਦ ਕਰਵਾਉਣ ਲਈ 25 ਨਵੰਬਰ ਨੂੰ ਸੰਗਰੂਰ ਵਿਖੇ ਲਲਕਾਰ ਰੈਲੀ ਕੀਤੀ ਜਾਵੇਗੀ¢ਜਾਵੇਗੀ ਜ਼ਿਲ੍ਹਾ ਆਗੂ ਜਸਬੀਰ ਨਮੋਲ ਨੇ ਕਿਹਾ ਕਿ ਇਹ ਰੈਲੀ ਕਰਕੇ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਤੇ ਸੰਮਤੀ ਕਰਮਚਾਰੀਆਂ ਵਲੋਂ ਹੜਤਾਲ ਤੀਜੇ ਦਿਨ ਵੀ ਜਾਰੀ

ਲਹਿਰਾਗਾਗਾ, 24 ਨਵੰਬਰ (ਪ੍ਰਵੀਨ ਖੋਖਰ)-ਇੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੰਚਾਇਤ ਸੰਮਤੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਹਰਦੀਪ ਸਿੰਘ ਪੰਚਾਇਤ ਸਕੱਤਰ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਸੰਗਰੂਰ ਦੀ ਪ੍ਰਧਾਨਗੀ ਹੇਠ ਧਰਨਾ ਲਾਇਆ ਗਿਆ¢ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਵਿਚ ਰੰਗ ਤਰੰਗ ਸਮਾਗਮ ਮਨਾਇਆ

ਸੰਗਰੂਰ, 24 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸੱਤਿਆ ਭਾਰਤੀ ਆਦਰਸ਼ ਸੀਨੀ. ਸੈਕੰਡਰੀ. ਸਕੂਲ ਝਨੇੜੀ ਦੇ ਵਿਹੜੇ ਵਿਚ ਸਾਲਾਨਾ ਰੰਗ-ਤਰੰਗ ਪ੍ਰੋਗਰਾਮ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਹ ਰੰਗ-ਤਰੰਗ ਪ੍ਰੋਗਰਾਮ ਸਕੂਲ ਵਿਚ ਭਾਰਤੀ ਫਾਊਾਡੇਸ਼ਨ ਵਲੋਂ ਹਰ ਸਾਲ ਨਵੰਬਰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕੱਲ੍ਹ

ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ 26 ਨਵੰਬਰ ਪਿੰਡ ਮਹਿਲ ਖ਼ੁਰਦ ਵਿਖੇ ਕਰਵਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ਅਮਰਜੀਤ ...

ਪੂਰੀ ਖ਼ਬਰ »

ਮਹਾਰਾਸ਼ਟਰ ਤੋਂ ਚੱਲੀ ਸ਼ੋਭਾ ਯਾਤਰਾ ਦਾ ਧਨੌਲਾ ਮੰਡੀ ਪੁੱਜਣ 'ਤੇ ਭਰਵਾਂ ਸਵਾਗਤ

ਧਨੌਲਾ, 24 ਨਵੰਬਰ (ਜਤਿੰਦਰ ਸਿੰਘ ਧਨੌਲਾ)-ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਲੈ ਕੇ ਕੁੱਡਰ ਮਹਾਰਾਸ਼ਟਰ ਤੋਂ ਅਰੰਭ ਕੀਤੀ ਗਈ ਤੇ ਘੁਮਾਣ ਸਾਹਿਬ ਗੁਰਦਾਸਪੁਰ ਸਮਾਪਤ ਹੋਣ ਵਾਲੀ ਸ਼ੋਭਾ ਯਾਤਰਾ ਦਾ ਗਊਸ਼ਾਲਾ ਧਨੌਲਾ ਮੰਡੀ ਪੁੱਜਣ 'ਤੇ ਬਾਬਾ ਨਾਮਦੇਵ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ/ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਪਾਵਰਕਾਮ/ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਸ਼ਹਿਰੀ/ਦਿਹਾਤੀ ਮੰਡਲ ਬਰਨਾਲਾ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੰਡਲ ਕਮੇਟੀ ਤੋਂ ਇਲਾਵਾ ਵਰਕਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸੂਬਾ ਵਿੱਤ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਗੁਰਮਤਿ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਗੁਰਮਤਿ ਕੁਇਜ਼ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਧਰਮ ਤੇ ਗੁਰੂਆਂ ਦੀਆਂ ਸਿੱਖਿਆਵਾਂ ਬਾਰੇ ਲੋੜੀਂਦਾ ਗਿਆਨ ਹਾਸਲ ਕਰਕੇ ਬੱਚਿਆਂ ਦਾ ਸਰਵਪੱਖੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਸਮਾਗਮ ਦਾ ਕਾਰਡ ਜਾਰੀ

ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਤਪਾ-ਢਿਲਵਾਂ ਰੋਡ ਸਥਿਤ ਸੰਕਟ ਮੋਚਨ ਹਨੂੰਮਾਨ ਮੰਦਰ ਡੇਰਾ ਬਾਬਾ ਧੂਣੀ ਦਾਸ (ਬਜ਼ਰੰਗਪੁਰ) ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਦਾ ਕਾਰਡ ਡੇਰਾ ਸੰਚਾਲਕ ਬਾਬਾ ਵਿਵੇਕ ਮੁਨੀ ਜੀ ਵਲੋਂ ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਐਕਸਪਾਰਟ ਇੰਮੀਗੇ੍ਰਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਵਧੀਆ ਅੰਕ

ਮਹਿਲ ਕਲਾਂ, 24 ਨਵੰਬਰ (ਤਰਸੇਮ ਸਿੰਘ ਗਹਿਲ)-ਆਈਲੈਟਸ ਕੋਚਿੰਗ ਤੇ ਇੰਮੀਗ੍ਰੇਸ਼ਨ ਦੀ ਉੱਘੀ ਸੰਸਥਾ ਐਕਸਪਾਰਟ ਇੰਮੀਗ੍ਰੇਸ਼ਨ ਮਹਿਲ ਕਲਾਂ ਦੀ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਛੀਨੀਵਾਲ ਕਲਾਂ ਨੇ ਪੀ.ਟੀ.ਈ. ਵਿਚੋਂ 55 ਅੰਕ ਹਾਸਲ ਕੀਤੇ ਹਨ | ਇਸ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਦੇ ਵਿਦਿਆਰਥੀ ਜ਼ੋਨ ਪੱਧਰੀ ਮੁਕਾਬਲਿਆਂ 'ਚ ਜੇਤੂ

ਰੂੜੇਕੇ ਕਲਾਂ, 24 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਜਿੱਤ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਪੰਡਰਪੁਰ (ਮਹਾਰਾਸ਼ਟਰ) ਤੋਂ ਚੱਲੀ ਵਿਸ਼ਾਲ ਰੱਥ ਤੇ ਸਾਈਕਲ ਯਾਤਰਾ ਦਾ ਬਰਨਾਲਾ ਵਿਖੇ ਸਵਾਗਤ

ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮਹਾਰਾਜ ਦੇ 752ਵੇਂ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ 'ਚ ਪੰਡਰਪੁਰ (ਮਹਾਰਾਸ਼ਟਰ) ਤੋਂ ਸ੍ਰੀ ਘੁਮਾਣ ਸਾਹਿਬ (ਪੰਜਾਬ) ਤੱਕ ਚੱਲ ਰਹੀ ਵਿਸ਼ਾਲ ਰੱਥ ਤੇ ਸਾਈਕਲ ਯਾਤਰਾ ਦਾ ਗੁਰਦੁਆਰਾ ...

ਪੂਰੀ ਖ਼ਬਰ »

ਵਿਧਾਇਕ ਉਗੋਕੇ ਨੇ ਪਿੰਡ ਨੈਣੇਵਾਲ ਵਿਖੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ

ਭਦੌੜ, 24 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਨੈਣੇਵਾਲ ਵਿਖੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਆਧੁਨਿਕ ਸਹੂਲਤਾਂ ਨਾਲ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ | ਵਿਧਾਇਕ ਲਾਭ ਸਿੰਘ ਉਗੋਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ...

ਪੂਰੀ ਖ਼ਬਰ »

ਸ਼ੈਲਰ 'ਚੋਂ 6 ਮੋਟਰਾਂ ਤੇ ਤਾਰਾਂ ਚੋਰੀ

ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਬਾਜਾਖਾਨਾ ਰੋਡ 'ਤੇ ਸਥਿਤ ਇਕ ਸ਼ੈਲਰ 'ਚੋਂ 6 ਮੋਟਰਾਂ ਤੇ ਤਾਰਾਂ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦੀਆ ਲਟਕਦੀਆਂ ਮੰਗਾਂ 'ਤੇ ਧਿਆਨ ਦੇਵੇ ਸੂਬਾ ਸਰਕਾਰ- ਉਗੋਕੇ

ਸ਼ਹਿਣਾ, 24 ਨਵੰਬਰ (ਸੁਰੇਸ਼ ਗੋਗੀ)-ਪ੍ਰਧਾਨ ਮੰਤਰੀ ਯੋਜਨਾ ਤਹਿਤ ਮਿਲਣ ਵਾਲੀ ਮੁਫ਼ਤ ਕਣਕ ਦਾ ਕੋਟਾ ਭਾਵੇਂ ਜਾਰੀ ਹੋ ਚੱੁਕਿਆ ਹੈ, ਪਰ ਫਿਰ ਵੀ ਪੰਜਾਬ ਦੇ ਸੈਂਕੜੇ ਪਰਿਵਾਰ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਮਿਲਣ ਵਾਲੀ ਮੁਫ਼ਤ ਕਣਕ ਤੋਂ ਵਾਂਝੇ ਹਨ | ਇਹ ਸ਼ਬਦ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਘਰ ਵਿਚ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹ

ਸੂਲਰ ਘਰਾਟ, ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਅÏਜਲਾ, ਧਾਲੀਵਾਲ, ਭੁੱਲਰ)-ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਚੱਠਾ ਨਹੇੜਾ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਵਿਚ ਬਿਜਲੀ ਦੀਆਂ ਤਾਰਾਂ ਦੇ ਸਪਾਰਕਿੰਗ ਕਾਰਨ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ...

ਪੂਰੀ ਖ਼ਬਰ »

ਪਿੰਡ ਸਾਰੋਂ ਦੇ ਠੇਕੇ ਤੋਂ ਲੁੱਟ ਖੋਹ ਕਰਨ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਕੀਤਾ ਗਿ੍ਫ਼ਤਾਰ

ਸੰਗਰੂਰ, 24 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪਿੰਡ ਸਾਰੋਂ ਦੇ ਸ਼ਰਾਬ ਦੇ ਠੇਕੇ ਤੋਂ ਹਜ਼ਾਰਾਂ ਰੁਪਏ ਕੀਮਤ ਦੀ ਸ਼ਰਾਬ ਤੇ ਮੋਬਾਈਲ ਫ਼ੋਨ ਦੀ ਲੁੱਟ ਖੋਹ ਕਰਨ ਵਾਲੇ ਕਾਰ ਸਵਾਰਾਂ ਨੂੰ ਸੰਗਰੂਰ ਪੁਲਿਸ ਵਲੋਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 24 ਨਵੰਬਰ (ਭੁੱਲਰ, ਧਾਲੀਵਾਲ)- ਬੀਤੀ ਕੱਲ੍ਹ ਦੁਪਹਿਰ ਸਮੇਂ ਸੁਨਾਮ-ਜਾਖਲ ਸੜਕ 'ਤੇ ਸਥਾਨਕ ਟਰੱਕ ਯੂਨੀਅਨ ਨੇੜੇ ਹੋਏ ਇਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਤੇ ਇਕ ਹੋਰ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਪਿੰਡ ਵਜੀਦਕੇ ਕਲਾਂ ਵਿਖੇ ਭਾਰਤ ਮਾਲਾ ਸੜਕ ਲਈ ਮਿੱਟੀ ਦੇ ਨਮੂਨੇ ਲੈਣ ਲਈ ਪੁੱਜੀ ਟੀਮ ਦਾ ਕਿਸਾਨਾਂ ਵਲੋਂ ਘਿਰਾਓ

ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ ਉਗਰਾਹਾਂ ਤੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਪਿੰਡ ਵਜੀਦਕੇ ਕਲਾਂ ਵਿਖੇ ਭਾਰਤਮਾਲਾ ਪ੍ਰੋਜੈਕਟ ਤਹਿਤ ਪ੍ਰਸਤਾਵਿਤ ਸ਼ਹਿਣਾ ਸਰਹਿੰਦ ਸੜਕ ਲਈ ਮਿੱਟੀ ਦੇ ਨਮੂਨੇ ਲੈਣ ਲਈ ਪੁੱਜੀ ਟੀਮ ਦਾ ...

ਪੂਰੀ ਖ਼ਬਰ »

ਭਲਕੇ ਦੇ ਰਾਜ ਭਵਨ ਵੱਲ ਰੋਸ ਮਾਰਚ ਦੀਆਂ ਤਿਆਰੀਆਂ ਜ਼ੋਰਾਂ 'ਤੇ-ਹਰਦਾਸਪੁਰਾ

ਮਹਿਲ ਕਲਾਂ, 24 ਨਵੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ ਡਕੌਂਦਾ ਬਲਾਕ ਮਹਿਲ ਕਲਾਂ ਵਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਕੂਚ ਕਰਨ ਦੀਆਂ ਤਿਆਰੀਆਂ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਦੀ ਅਗਵਾਈ ਹੇਠ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ...

ਪੂਰੀ ਖ਼ਬਰ »

ਪਿਕਅਪ ਹਾਥੀ ਯੂਨੀਅਨ ਵਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਤਪਾ ਮੰਡੀ, 24 ਨਵੰਬਰ (ਪ੍ਰਵੀਨ ਗਰਗ)-ਪਿਕਅਪ ਹਾਥੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਿਸ਼ੋਰ ਬਾਵਾ ਦੀ ਅਗਵਾਈ ਹੇਠ ਅੱਜ ਇਕੱਠੇ ਹੋਏ ਯੂਨੀਅਨ ਦੇ ਨੁਮਾਇੰਦਿਆਂ ਨੇ ਜੁਗਾੜੂ ਰੇਹੜੀਆਂ ਬੰਦ ਕਰਵਾਉਣ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ 4 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ-ਪਿਉ-ਪੁੱਤਰ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 24 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ 4 ਗ੍ਰਾਮ ਨਸ਼ੀਲਾ ਪਾਊਡਰ ਮਿਲਣ 'ਤੇ ਦੋ ਜਣਿਆਂ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ

ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਦੀ ਅਗਵਾਈ 'ਚ ਕਾਲਜ ਦੇ ਐਨ.ਐਸ.ਐਸ. ਵਿਭਾਗ, ਰੈੱਡ ਰਿਬਨ ਕਲੱਬ ਤੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਸਾਂਝੇ ਤੌਰ 'ਤੇ ਸੰਵਿਧਾਨ ਦਿਵਸ ...

ਪੂਰੀ ਖ਼ਬਰ »

ਸਰਕਾਰ ਪੰਚਾਇਤਾਂ ਦੇ ਰੁਕੇ ਵਿਕਾਸ ਕਾਰਜਾਂ ਲਈ ਰੇਤਾ ਤੇ ਹੋਰ ਸਮੱਗਰੀ ਸਸਤੀ ਕਰੇ-ਪ੍ਰਧਾਨ ਰਾਏ

ਸ਼ਹਿਣਾ, 24 ਨਵੰਬਰ (ਸੁਰੇਸ਼ ਗੋਗੀ)-ਸਰਕਾਰ ਵਲੋਂ ਰੇਤਾ ਬਜਰੀ ਤੇ ਹੋਰ ਸਮੱਗਰੀ ਦੀਆਂ ਕੀਮਤਾਂ 'ਤੇ ਕੰਟਰੋਲ ਨਾ ਕੀਤੇ ਜਾਣ ਕਰਕੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਮੁੱਚੇ ਵਿਕਾਸ ਕਾਰਜ ਠੱਪ ਪਏ ਹਨ | ਇਹ ਸ਼ਬਦ ਸਰਪੰਚ ਬਲਵੀਰ ਸਿੰਘ ਰਾਏ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX