ਤਾਜਾ ਖ਼ਬਰਾਂ


ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  6 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  16 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  38 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  46 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 minute ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 1 hour ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 1 hour ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 2 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 4 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 4 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਾਜ਼ਿਲਕਾ / ਅਬੋਹਰ

ਆਸ਼ਾ ਵਰਕਰਾਂ, ਆਸ਼ਾ ਫੈਸੀਲੀਟੇਟਰ, ਪੀ. ਐੱਸ. ਐੱਸ. ਐੱਫ਼. ਨੇ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਦਿੱਤਾ ਧਰਨਾ

ਫ਼ਾਜ਼ਿਲਕਾ, 25 ਨਵੰਬਰ (ਅਮਰਜੀਤ ਸ਼ਰਮਾ)-ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵਲੋਂ ਡੀ.ਸੀ. ਦਫ਼ਤਰ ਦੇ ਸਾਹਮਣੇ ਮੰਗਾਂ ਨੂੰ ਦੇ ਕੇ ਰੋਸ ਧਰਨਾ ਦਿੱਤਾ। ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਸੁਖਜਿੰਦਰ ਸਿੰਘ, ਰਵਿੰਦਰ ਸ਼ਰਮਾ ਅਤੇ ਆਸ਼ਾ ਵਰਕਰ ਯੂਨੀਅਨ ਦੀ ਉਪ ਪ੍ਰਧਾਨ ਦੁਰਗੋ ਬਾਈ, ਆਂਗਣਵਾੜੀ ਵਰਕਰ ਆਗੂ ਸੁਨੀਲ ਕੌਰ ਬੇਦੀ ਨੇ ਦੱਸਿਆ ਕਿ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਪਿਛਲੇ ਲੰਬੇ ਸਮੇਂ ਤੋਂ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਇਮਾਨਦਾਰੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਦੀ ਮੁੱਖ ਡਿਊਟੀ ਜੱਚਾ-ਬੱਚਾ ਦੀ ਸਮੇਂ ਸਿਰ ਦੇਖਰੇਖ ਕਰ ਕੇ ਉਨ੍ਹਾਂ ਦੀ ਜਾਨ ਬਚਾਉਣਾ ਹੈ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਵਕਤ ਵੀ ਉਨ੍ਹਾਂ ਤਨਦੇਹੀ ਨਾਲ ਘੱਟ ਪ੍ਰੋਤਸਾਹਨ ਭੱਤੇ ਨਾਲ ਕੰਮ ਕਰ ਕੇ ਮਿਸ਼ਨ ਨੂੰ ਫ਼ਤਿਹ ਕੀਤਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਰੋਸ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਤਨਖ਼ਾਹ ਤੇ ਉਨ੍ਹਾਂ ਨੂੰ ਆਪਣੇ ਘਰਾਂ ਦੇ ਚੁੱਲ੍ਹੇ ਚਲਾਉਣੇ ਔਖੇ ਹੋ ਗਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ 14 ਸਾਲ ਦੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਤੇ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ ਅਤੇ ਘੱਟੋ-ਘੱਟ 26000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇ ਕੇ ਪੱਕਾ ਕੀਤਾ ਜਾਵੇ। ਚੋਣਾਂ ਮੌਕੇ ਆਮ ਆਦਮੀ ਪਾਰਟੀ ਵਲੋਂ ਕੀਤੇ ਵਾਅਦੇ ਸਰਕਾਰ ਜਲਦੀ ਪੂਰੇ ਕਰੇ। 5 ਲੱਖ ਰੁਪਏ ਦਾ ਸਿਹਤ ਬੀਮਾ ਦਿੱਤਾ ਜਾਵੇ, 6 ਮਹੀਨੇ ਦੀ ਪ੍ਰਸਤੁਤੀ ਛੁੱਟੀ ਦਿੱਤੀ ਜਾਵੇ, ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾਣ, ਟੂਰ ਅਤੇ ਮਨੀ ਭੱਤਾ ਦੁੱਗਣਾ ਕੀਤਾ ਜਾਵੇ, ਆਸ਼ਾ ਵਰਕਰਜ਼ ਨੂੰ ਬਿਨਾ ਵਜ੍ਹਾ ਸੇਵਾਵਾਂ ਤੋਂ ਫ਼ਾਰਗ ਨਾ ਕੀਤਾ ਜਾਵੇ, ਵਰਦੀ ਭੱਤਾ ਵਧਾ ਕੇ 1500 ਰੁਪਏ ਕੀਤਾ ਜਾਵੇ, ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਨੂੰ ਏ.ਐਨ.ਐਮ. ਅਤੇ ਵਾਰਡ ਅਟੈਂਡੈਂਟ ਦੀ ਭਰਤੀ ਸਮੇਂ ਸਰਕਾਰ ਦੀਆਂ ਗਾਈਡ ਲਾਈਨ ਦੇ ਦਿੱਤੇ ਕੋਟੇ ਅਨੁਸਾਰ ਭਰਤੀ ਕੀਤਾ ਜਾਵੇ, ਸੇਵਾ ਮੁਕਤੀ ਤੇ ਪੈਨਸ਼ਨ ਦਿੱਤੀ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤੀ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਆਲ ਪੰਜਾਬ ਆਂਗਣਵਾੜੀ ਕਰਮਚਾਰੀਆਂ ਨੇ ਐੱਸ. ਡੀ. ਐੱਮ. ਨੂੰ ਸੌਂਪਿਆ ਮੰਗ-ਪੱਤਰ

ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਆਲ ਇੰਡੀਆ ਆਂਗਣਵਾੜੀ ਕਰਮਚਾਰੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਦੇ ਲਈ ਕੀਤੇ ਜਾ ਰਹੇ ਸੰਘਰਸ਼ ਦੇ ਤਹਿਤ ਆਂਗਣਵਾੜੀ ਵਰਕਰਾਂ ਨੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਨਿਯੁਕਤ ਕਮਿਸ਼ਨਰ ਨੇ ਕੈਟਲ ਪੌਂਡ ਦਾ ਕੀਤਾ ਦੌਰਾ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਨਿਯੁਕਤ ਕੀਤੇ ਲੋਕਲ ਕਮਿਸ਼ਨਰ ਅੰਮਿ੍ਤ ਪਾਲ ਸਿੰਘ ਵਲੋਂ ਫ਼ਾਜ਼ਿਲਕਾ ਵਿਖੇ ਪਹੁੰਚ ਕਰ ਕੇ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਟਲ ਪੌਂਡ) ਅਤੇ ਸੁਸਾਇਟੀ ਫ਼ਾਰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਪਿਆਰ ਤੇ ਸਤਿਕਾਰ ਦੇਣ ਲਈ ਕੱਢੀ ਚੇਤਨਾ ਰੈਲੀ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਪੰਜਾਬੀ ਮਾਹ 2022 ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਭਾਸ਼ਾ ਚੇਤਨਾ ਰੈਲੀ ਕੱਢੀ ਗਈ | ਇਹ ਰੈਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵਰ੍ਹੇਗੰਢ ਮੌਕੇ ਡਾਕਟਰਾਂ ਨੇ ਬੱਚਿਆਂ ਨੂੰ ਵੰਡੇ ਤੋਹਫ਼ੇ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਰੋਹਿਤ ਗੋਇਲ ਅਤੇ ਗੁਪਤਾ ਨਰਸਿੰਗ ਹੋਮ ਦੇ ਸੰਚਾਲਕ ਡਾ. ਰਮੇਸ਼ ਗੁਪਤਾ ਨੇ ਵਿਆਹ ਦੀ ਵਰ੍ਹੇਗੰਢ ਬੱਚਿਆਂ ਨੂੰ ਤੋਹਫ਼ੇ ਵੰਡ ਕੇ ਮਨਾਈ | ਜਾਣਕਾਰੀ ਦਿੰਦਿਆਂ ਨੌਜਵਾਨ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਆਪਣੇ ਕਬਜ਼ਾ ਧਾਰਕਾਂ ਨੂੰ ਮਾਲਕੀ ਹੱਕ ਦੇਣ ਲਈ ਮਤਿਆਂ ਨੂੰ ਦਿੱਤੀ ਪ੍ਰਵਾਨਗੀ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਦੀ ਇਕ ਮੀਟਿੰਗ ਵਿਚ ਨਗਰ ਕੌਂਸਲ ਦੀ ਥਾਂ 'ਤੇ ਬੈਠੇ ਕਿਰਾਏਦਾਰਾਂ ਅਤੇ ਪੁਰਾਣੇ ਰਿਹਾਇਸ਼ੀ ਮਕਾਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਲੈਕਟਰ ਰੇਟ 'ਤੇ 50 ਅਤੇ 40 ਪ੍ਰਤੀਸ਼ਤ ਰਕਮ ਦੇ ਕੇ ...

ਪੂਰੀ ਖ਼ਬਰ »

ਨੌਜਵਾਨਾਂ ਦੇ ਦੋ ਗੁੱਟਾਂ 'ਚ ਹੋਈ ਲੜਾਈ, 1 ਗੰਭੀਰ ਜ਼ਖ਼ਮੀ

ਜਲਾਲਾਬਾਦ, 25 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਅੰਦਰ ਨੌਜਵਾਨਾਂ ਦੀਆਂ ਆਪਸੀ ਝੜਪਾਂ ਲਗਾਤਾਰ ਵਧ ਰਹੀਆਂ ਹਨ | ਬੀਤੇ ਦਿਨ ਜਲਾਲਾਬਾਦ ਫ਼ਿਰੋਜਪੁਰ ਸੜਕ 'ਤੇ ਪੈਂਦੇ ਪਿੰਡ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੇ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਚ ਹੋਏ ...

ਪੂਰੀ ਖ਼ਬਰ »

ਪਿਤਾ ਨੇ ਬੇਟੇ ਤੋਂ ਦੁਖ਼ੀ ਹੋ ਕੇ ਨਹਿਰ ਵਿਚ ਮਾਰੀ ਛਾਲ, ਮੌਤ

ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਸਥਾਨਕ ਵਰਿਆਮ ਖੇੜਾ ਨਿਵਾਸੀ ਇਕ ਵਿਅਕਤੀ ਨੇ ਬੀਤੇ ਦਿਨੀਂ ਆਪਣੇ ਬੇਟੇ ਤੋਂ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਘਟਨਾ ਦੇ ਕਾਰਨਾਂ ਦਾ ਪਤਾ ਚੱਲਦਿਆਂ ਮਿ੍ਤਕ ਦੀ ਪਤਨੀ ਨੇ ਹੀ ਆਪਣੇ ਪੱੁਤਰ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਰੱਵਈਏ ਤੋਂ ਰੋਸ ਵਿਚ ਪਟਵਾਰੀ ਅਤੇ ਕਾਨੂੰਗੋ ਅਨਿਸ਼ਚਿਤ-ਕਾਲੀਨ ਛੁੱਟੀ 'ਤੇ ਗਏ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਰੈਵਨਿਊ ਪਟਵਾਰ ਯੂਨੀਅਨ ਅਬੋਹਰ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਦੀ ਅਗਵਾਈ ਹੇਠ ਅਚਾਨਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਆਗੂ ਕੁਲਦੀਪ ਸਿੰਘ ਅਤੇ ਚੰਦਰ ਕੁਮਾਰ ਵਿਸ਼ੇਸ਼ ...

ਪੂਰੀ ਖ਼ਬਰ »

ਦਾਜ ਦਾ ਸਾਮਾਨ ਖ਼ੁਰਦ-ਬੁਰਦ ਕਰਨ ਅਤੇ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪਤਨੀ ਨੂੰ ਤੰਗ ਪਰੇਸ਼ਾਨ ਕਰਨ, ਦਾਜ ਮੰਗਣ ਅਤੇ ਦਾਜ ਦਾ ਸਮਾਨ ਖ਼ੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਸਦਰ ਥਾਣਾ ਪੁਲਿਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਵੀਨ ਬਾਈ ਪੁੱਤਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਚਾਲੂ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਸਾਉਣੀ ਦੀ ਮੁੱਖ ਫ਼ਸਲ ਬਾਸਮਤੀ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪੈਂਦੀਆਂ ਮਾਰਕੀਟ ਕਮੇਟੀ ਅਧੀਨ ਮੰਡੀਆਂ ਵਿਚ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 22 ਪ੍ਰਤੀਸ਼ਤ ਬਾਸਮਤੀ ਝੋਨੇ ਦੀ ਆਮਦ ...

ਪੂਰੀ ਖ਼ਬਰ »

ਨਾਬਾਲਗ ਲੜਕੀ ਬਰਾਮਦ ਕਰਕੇ ਨਾਰੀ ਨਿਕੇਤਨ ਭੇਜੀ

ਅਬੋਹਰ, 25 ਨਵੰਬਰ (ਵਿਵੇਕ ਹੂੜੀਆ)-ਨਗਰ ਥਾਣਾ ਦੇ ਇੰਚਾਰਜ ਗੁਰਮੀਤ ਸਿੰਘ, ਏ.ਐੱਸ.ਆਈ. ਨਿਰਮਲ ਸਿੰਘ, ਲੇਡੀਜ਼ ਕਾਂਸਟੇਬਲ ਨੇ 12ਵੀਂ ਕਲਾਸ ਦੀ ਵਿਦਿਆਰਥਣ ਪੱਕਾ ਸੀਡ ਫਾਰਮ ਨਿਵਾਸੀ ਨਾਬਾਲਗ ਲੜਕੀ ਕਾਜਲ(ਕਾਲਪਨਿਕ ਨਾਮ) ਨੂੰ ਬਰਾਮਦ ਕੀਤਾ ਹੈ | ਲੜਕੀ ਦੇ ਅਦਾਲਤ ਵਿਚ 164 ...

ਪੂਰੀ ਖ਼ਬਰ »

ਨਵੇਂ ਭਰਤੀ ਸਰਕਾਰੀ ਮੁਲਾਜ਼ਮਾਂ ਲਈ 12 ਦਿਨਾਂ ਦੇ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਦਾ ਹੋਇਆ ਸਮਾਪਨ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਵਲੋਂ ਫ਼ਾਜ਼ਿਲਕਾ ਵਿਖੇ ਨਵੇਂ ਭਰਤੀ ਸਰਕਾਰੀ ਮੁਲਾਜ਼ਮਾਂ ਨੂੰ ਦਫ਼ਤਰੀ ਕੰਮਕਾਜ ਵਿਚ ਮੁਹਾਰਤ ਪ੍ਰਦਾਨ ਕਰਨ ਦੇ ਲਈ 14 ਨਵੰਬਰ ਤੋਂ 25 ਨਵੰਬਰ ਤੱਕ ਦੇ 12 ਦਿਨਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਦੁੱਖ ਨਿਵਾਰਨ ਕੈਂਪ ਦੇ ਦੂਸਰੇ ਦਿਨ ਵੀ ਰਹੀ ਸੰਗਤਾਂ ਦੀ ਭਰਵੀਂ ਹਾਜ਼ਰੀ

ਜਲਾਲਾਬਾਦ, 25 ਨਵੰਬਰ (ਜਤਿੰਦਰ ਪਾਲ ਸਿੰਘ)-ਬੀਤੇ ਕੱਲ੍ਹ ਜਲਾਲਾਬਾਦ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ੁਰੂ ਹੋਏ 35ਵੇਂ ਦੁੱਖ ਨਿਵਾਰਨ ਕੈਂਪ ਵਿਚ ਸੰਗਤਾਂ ਨੇ ਅੱਜ ਦੂਸਰੇ ਦਿਨ ਵੀ ਵੱਡੀ ਗਿਣਤੀ ਵਿਚ ਪਹੰੁਚ ਕੇ ਲਾਹਾ ਲਿਆ | ਗੁਰਦੁਆਰਾ ਸਾਹਿਬ ਦੇ ਅੰਦਰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਕੀਤਾ ਵਿਸਤਾਰ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮੇਲ, ਫੀਮੇਲ (ਮੰਗਵਾਲ) ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੰਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਤੋਂ ਬਾਅਦ ਟਰੈਕਟਰ ਚਾਲਕ 'ਤੇ ਪਰਚਾ ਦਰਜ

ਜਲਾਲਾਬਾਦ, 25 ਨਵੰਬਰ (ਕਰਨ ਚੁਚਰਾ)-ਅਮੀਰ ਖਾਸ ਥਾਣਾ ਪੁਲਿਸ ਨੇ ਨੌਜਵਾਨ ਲੜਕੇ ਦੀ ਮੌਤ ਤੋਂ ਬਾਅਦ ਟਰੈਕਟਰ ਚਾਲਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁੰਦਰਾ ਰਾਣੀ ਪਤਨੀ ਬਲਦੇਵ ਸਿੰਘ ਵਾਸੀ ਬੂਰ ਵਾਲਾ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਅੱਧਾ ਦਰਜਨ ਵਿਅਕਤੀ ਜੂਆ ਖੇਡਦੇ ਕਾਬੂ, ਪਰਚਾ ਦਰਜ

ਜਲਾਲਾਬਾਦ, 25 ਨਵੰਬਰ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਜੂਆ ਖੇਡਦਿਆਂ ਅੱਧਾ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੁਖ਼ਤਿਆਰ ਸਿੰਘ ਪੁੱਤਰ ਕਾਕਾ ਸਿੰਘ ਵਾਸੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਗੋਆ 'ਚ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਜਿੱਤੇ 7 ਮੈਡਲ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਗੋਆ ਵਿਖੇ ਹੋਏ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ-2022 ਵਿਚ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ 7 ਮੈਡਲ ਹਾਸਲ ਕੀਤੇ ਹਨ | ਕੋਚ ਰਮਨ ਕੁਮਾਰ ਦੀ ਅਗਵਾਈ ਹੇਠ ਜਿੱਤ ਪ੍ਰਾਪਤ ਕਰ ਕੇ ਫ਼ਾਜ਼ਿਲਕਾ ਪੁੱਜੇ ਖਿਡਾਰੀਆਂ ਦਾ ਵੱਖ-ਵੱਖ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਧਿਆ ਫੇਰੀ ਅੱਜ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਧਰਮ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਜ 26 ਨਵੰਬਰ ਨੂੰ ਸੰਧਿਆ ਫੇਰੀ ਸ਼ਹਿਰ ...

ਪੂਰੀ ਖ਼ਬਰ »

ਪੈਨੇਸੀਆ ਸਕੂਲ ਦੀਆਂ ਅੰਡਰ-14 ਲੜਕੀਆਂ ਦੇ ਸੂਬਾ ਪੱਧਰੀ ਮੈਡਲ ਤੋਂ ਬਾਅਦ ਅੰਡਰ-17 ਲੜਕੀਆਂ ਨੇ ਵੀ ਜਿੱਤਿਆ ਬ੍ਰੋਜ਼ ਮੈਡਲ

ਜਲਾਲਾਬਾਦ, 25 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੰਨੇ ਵਾਲਾ ਸੜਕ ਤੇ ਸਥਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਗਾਤਾਰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲ੍ਹਾਂ ਮਾਰ ਰਿਹਾ ਹੈ | ਪਰਸੋਂ ਹੀ ਪੈਨੇਸੀਆ ਸੀ ਸੈ ਪਬਲਿਕ ਸਕੂਲ ਦੀਆਂ ...

ਪੂਰੀ ਖ਼ਬਰ »

ਕਾਲੋਨੀਆਂ ਰੈਗੂਲਰ ਕਰਨ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਲਈ 6 ਮਹੀਨੇ ਦਾ ਸਮਾਂ ਵਧਾਇਆ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ 2018 ਦੀ ਪਾਲਿਸੀ ਅਨੁਸਾਰ ਜਿਨ੍ਹਾਂ ਕਲੋਨਾਈਜਰਾਂ ਨੇ ਆਪਣੀਆਂ ਕਾਲੋਨੀਆਂ ਰੈਗੂਲਰ ਕਰਵਾਉਣ ਹਿਤ ਅਰਜ਼ੀ ਦਿੱਤੀ ਸੀ ਪਰ ਕਿਸੇ ਕਾਰਨ ਉਸ ਦਾ ਨਿਪਟਾਰਾ ਬਕਾਇਆ ਹੈ, ਅਜਿਹੇ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੀਆਂ 2 ਖਿਡਾਰਨਾਂ ਨੇ ਪੰਜਾਬ ਸਕੂਲ ਖੇਡਾਂ 'ਚ ਜਿੱਤੇ ਤਾਂਬੇ ਦੇ ਤਗਮੇ

ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਖੇਡਾਂ ਅੰਡਰ-19 ਦੇ ਬਾਕਸਿੰਗ ਮੁਕਾਬਲਿਆਂ ਵਿਚ ਗਾਡਵਿਨ ਸਕੂਲ ਘੱਲੂ ਦੀਆਂ 2 ਖਿਡਾਰਨਾਂ ਨੇ ਤਾਂਬੇ ਦੇ ਤਗਮੇ ਹਾਸਿਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਕੋਚ ਮੋਹਿਤ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹਰ ਹਿੰਦੁਸਤਾਨੀ ਨੂੰ ਸ਼ਰਧਾ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ : ਜਥੇਦਾਰ ਜਾਮਣੀਆ

ਅਬੋਹਰ, 25 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਮਨੁੱਖੀ ਹੱਕਾਂ ਲਈ ਅਜੋਕੇ ਸਮਾਜ ਵਿੱਚ ਬਹੁਤ ਪੱਧਰ ਤੇ ਜਾਗਰੂਕਤਾ ਆ ਰਹੀ ਹੈ ਪਰ ਜਦ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣੇ ਸੀਸ ਦਾ ਬਲੀਦਾਨ ਦਿੱਤਾ ਤਾਂ ਇਸ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ

ਪ੍ਰੀ-ਨਰਸਰੀ ਦੇ ਬੱਚਿਆਂ ਨੂੰ ਮੁੜ ਤੋਂ ਆਂਗਣਵਾੜੀ ਨੂੰ ਦਿੱਤਾ ਜਾਵੇ-ਆਗੂ ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਂਅ ਐੱਸ.ਡੀ.ਐਮ. ਫ਼ਾਜ਼ਿਲਕਾ ਵਿਕਾਸ ...

ਪੂਰੀ ਖ਼ਬਰ »

ਮਰਹੂਮ ਪੱਤਰਕਾਰ ਗੁਰਮੀਤ ਸਿੰਘ ਬਰਾੜ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਮੰਡੀ ਰੋੜਾਂਵਾਲੀ, 25 ਨਵੰਬਰ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲਗਦੇ ਪਿੰਡ ਮੀਨਿਆਂ ਵਾਲਾ ਵਿਖੇ ਮਰਹੂਮ ਪੱਤਰਕਾਰ ਗੁਰਮੀਤ ਸਿੰਘ ਬਰਾੜ ਦੀ ਯਾਦ ਵਿਚ ਅੱਜ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵਲੋਂ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਪਿੰਡ ਦੇ ...

ਪੂਰੀ ਖ਼ਬਰ »

ਅਰਨੀਵਾਲਾ ਦੇ ਕਾਂਗਰਸੀਆਂ ਨੇ ਘੁਬਾਇਆ ਦੀ ਨਿਯੁਕਤੀ ਦਾ ਕੀਤਾ ਸਵਾਗਤ

ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਮੰਡੀ ਅਰਨੀਵਾਲਾ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਦਵਿੰਦਰ ਸਿੰਘ ਘੁਬਾਇਆ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫਾਜਿਲਕਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਦੇ ਫ਼ੈਸਲੇ ਸਵਾਗਤ ਕਰਦਿਆਂ ਹਾਈਕਮਾਂਡ ਦਾ ਧੰਨਵਾਦ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਚੋਣ ਵਿਚ ਅਰਵਿੰਦ ਕੁਮਾਰ ਸ਼ਰਮਾ ਨੂੰ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ

ਫ਼ਾਜਿਲਕਾ/ ਮੰਡੀ ਅਰਨੀਵਾਲਾ, 25 ਨਵੰਬਰ (ਦਵਿੰਦਰ ਪਾਲ ਸਿੰਘ/ਨਿਸ਼ਾਨ ਸਿੰਘ ਮੋਹਲਾਂ)-ਜ਼ਿਲ੍ਹਾ ਫਾਜਿਲਕਾ ਦੇ ਸਮੂਹ ਪੰਚਾਇਤ ਸਕੱਤਰਾਂ ਦੀ ਮੀਟਿੰਗ ਦੌਰਾਨ ਅਰਵਿੰਦ ਕੁਮਾਰ ਸ਼ਰਮਾ ਨੂੰ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣ ਲਿਆ ਗਿਆ ਅਤੇ ਬਾਕੀ ਅਹੁਦੇਦਾਰਾਂ ...

ਪੂਰੀ ਖ਼ਬਰ »

25 ਗ੍ਰਾਮ ਹੈਰੋਇਨ, ਇਕ ਮੋਬਾਈਲ ਸਮੇਤ ਇਕ ਕਾਬੂ

ਮੱਲਾਂਵਾਲਾ, 25 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ 25 ਗ੍ਰਾਮ ਹੈਰੋਇਨ ਤੇ ਇਕ ਮੋਬਾਈਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ | ਥਾਣਾ ਮੱਲਾਂਵਾਲਾ ਦੇ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX