ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  0 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  11 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  21 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  43 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  51 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 1 hour ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 2 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 4 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਰਨਤਾਰਨ

ਵਿਧਾਇਕ ਸੋਹਲ ਨੇ ਦਿਵਿਆਂਗ ਐਕਸ਼ਨ ਕਮੇਟੀ ਦੀਆਂ ਮੰਗਾਂ ਨੂੰ ਦੱਸਿਆ ਨਿਰਅਧਾਰਿਤ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਪਿਛਲੇ ਚਾਰ ਦਿਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਕੋਠੀ ਅੱਗੇ ਨਗਰ ਕੌਂਸਲ ਦੇ 2 ਅਪਾਹਜ ਮੁਲਾਜ਼ਮਾਂ ਦੀ ਬਹਾਲੀ ਨੂੰ ਲੈ ਕੇ ਧਰਨਾ ਲਗਾ ਕੇ ਬੈਠੇ ਵਿਦਿਆਂਗ ਐਕਸ਼ਨ ਕਮੇਟੀ ਦੇ ਆਗੂਆਂ ਦੀਆਂ ਮੰਗਾਂ ਨੂੰ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਨਿਰਅਧਾਰਿਤ ਦੱਸਿਆ | ਨਗਰ ਕੌਂਸਲ ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਨਗਰ ਕੌਂਸਲ ਦੇ ਪ੍ਰਬੰਧਕ, ਐੱਸ. ਡੀ. ਐੱਮ. ਰਜਨੀਸ਼ ਅਰੋੜਾ ਅਤੇ ਕਾਰਜ ਸਾਧਕ ਅਫ਼ਸਰ ਕਮਲਜੀਤ ਸਿੰਘ ਨੇ ਦਿਵਿਆਂਗ ਐਕਸ਼ਨ ਕਮੇਟੀ ਦੇ ਧਰਨੇ ਨੂੰ ਸਿਰਫ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਦਾ ਕਾਰਨ ਦੱਸਿਆ | ਵਿਧਾਇਕ ਡਾ. ਸੋਹਲ ਨੇ ਕਿਹਾ ਕਿ ਪਿਛਲੇ ਚਾਰ ਦਿਨ ਤੋਂ ਉਨ੍ਹਾਂ ਦੀ ਕੋਠੀ ਦੇ ਬਾਹਰ ਦਿਵਿਆਂਗ ਐਕਸ਼ਨ ਦੇ ਬੈਨਰ ਹੇਠ ਧਰਨਾ ਲਗਾਇਆ ਹੋਇਆ ਹੈ | ਉਕਤ ਕਮੇਟੀ ਦਾ ਕਹਿਣਾ ਹੈ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ 2 ਅੰਗਹੀਣ ਔਰਤ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ, ਜਦਕਿ ਸੱਚਾਈ ਹੈ ਕਿ ਇਹ ਦੋਵਾਂ ਔਰਤਾਂ ਠੇਕਾ ਸੁਸਾਇਟੀ ਵਲੋਂ ਸਫ਼ਾਈ ਸੇਵਕ ਵਜੋਂ ਕੰਮ ਕਰ ਰਹੀਆਂ ਹਨ, ਇਨ੍ਹਾਂ ਦੀਆਂ ਸੇਵਾਵਾਂ ਅਜੇ ਵੀ ਬਹਾਲ ਹਨ | ਇਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਉਸ ਸਮੇਂ ਦੇ ਠੇਕੇਦਾਰ ਵਲੋਂ ਸਫ਼ਾਈ ਸੇਵਕ ਵਜੋਂ ਰੱਖਿਆ ਗਿਆ ਸੀ, ਜਦਕਿ ਉਕਤ ਦੋਵੇਂ ਸਫ਼ਾਈ ਮੁਲਾਜ਼ਮਾਂ ਨਗਰ ਕੌਂਸਲ ਦੇ ਦਫ਼ਤਰ ਵਿਚ ਕਲੈਰੀਕਲ ਤੇ ਕੰਪਿਊਟਰ ਆਪ੍ਰੇਟਰ ਵਜੋਂ ਕੰਮ ਕਰਨਾ ਚਾਹੁੰਦੀਆਂ ਹਨ ਜੋ ਕਿ ਸੰਭਵ ਨਹੀਂ ਹੈ, ਕਿਉਂਕਿ ਉਨ੍ਹਾਂ ਦੀ ਨਿਯੁਕਤੀ ਸਫ਼ਾਈ ਸੇਵਕ ਵਜੋਂ ਹੀ ਹੋਈ ਹੈ | ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਕਮਲਜੀਤ ਸਿੰਘ ਵਲੋਂ ਉਨ੍ਹਾਂ ਨੂੰ ਸਫ਼ਾਈ ਸੇਵਕ ਵਜੋਂ ਕੰਮ ਕਰਨ ਲਈ ਕਿਹਾ ਗਿਆ ਤਾਂ ਉਹ ਧਰਨਾ ਮੁਜਾਹਰੇ ਕਰਨ ਲੱਗ ਪਏ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਅੱਗੇ ਜੋ ਪਿਛਲੇ ਚਾਰ ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ ਉਹ ਰਾਜਨੀਤੀ ਤੋਂ ਪ੍ਰੇਰਿਤ ਹੈ, ਕੁਝ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਉਨ੍ਹਾਂ ਦੀ ਪਾਰਟੀ ਦੇ ਵਿਰੋਧੀ ਆਗੂ ਉਕਤ ਧਰਨਾਕਾਰੀਆਂ ਨੂੰ ਸ਼ਹਿ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਧਰਨਾਕਾਰੀਆਂ ਨੂੰ ਕਈ ਵਾਰ ਮਿਲੇ ਉਨ੍ਹਾਂ ਨੂੰ ਵਿਸਵਾਸ਼ ਵੀ ਦਿਵਾਇਆ ਕਿ ਜੋ ਕਾਨੂੰਨ ਮੁਤਾਬਿਕ ਹੋ ਸਕਦਾ ਹੈ ਉਹ ਕੀਤਾ ਗਿਆ | ਉਕਤ ਮੁਲਾਜ਼ਮਾਂ ਨੂੰ ਕਿਸੇ ਨੇ ਨੌਕਰੀ ਤੋਂ ਨਹੀਂ ਕੱਢਿਆ, ਉਹ ਸਫ਼ਾਈ ਵਜੋਂ ਆਪਣੀਆਂ ਸੇਵਾਵਾਂ ਦੇ ਸਕਦੇ ਹਨ | ਉਕਤ ਦੋਵੇਂ ਔਰਤਾਂ ਅੰਗਹੀਣ ਹਨ ਅਤੇ ਉਨ੍ਹਾਂ ਨੂੰ ਹਲਕੀ ਡਿਊਟੀ ਦੇਣ ਸੰਬੰਧੀ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ, ਪਰ ਉਕਤ ਦੋਵੇਂ ਮੁਲਾਜ਼ਮ ਆਪਣੀ ਜਿੱਦ 'ਤੇ ਅੜੇ ਹੋਏ ਹਨ | ਉਨ੍ਹਾਂ ਕਿਹਾ ਕਿ ਬੇਕਾਨੂੰਨਾਂ ਕੰਮ ਨਹੀਂ ਕੀਤਾ ਜਾ ਸਕਦਾ | ਦੂਸਰੀ ਤਰਫ਼ ਨਗਰ ਕੌਂਸਲ ਦੇ ਪ੍ਰਬੰਧਕ ਅਤੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਤੇ ਕਾਰਜ ਸਾਧਕ ਅਫ਼ਸਰ ਕਮਲਜੀਤ ਸਿੰਘ ਦਾ ਕਹਿਣਾ ਹੈ ਕਿ ਠੇਕੇਦਾਰ ਵਲੋਂ ਕੰਮ ਨਾ ਕਰਨ ਵਾਲੇ ਕੁਝ ਮੁਲਾਜ਼ਮਾਂ ਨੂੰ ਹਟਾਇਆ ਗਿਆ ਹੈ, ਪਰ ਉਕਤ ਦੋਵੇਂ ਅੰਗਹੀਣ ਮੁਲਾਜ਼ਮ ਇਨ੍ਹਾਂ ਵਿਚ ਸ਼ਾਮਿਲ ਨਹੀਂ ਹਨ ਅਤੇ ਇਨ੍ਹਾਂ ਦੀਆਂ ਸੇਵਾਵਾਂ ਅਜੇ ਵੀ ਜਾਰੀ ਹਨ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿਚ ਜੋ ਵੀ ਮੁਲਾਜ਼ਮ ਕੰਮ ਕਰੇਗਾ ਉਸ ਨੂੰ ਉਸ ਅਨੁਸਾਰ ਹੀ ਤਨਖਾਹ ਮਿਲਦੀ ਹੈ | ਧਰਨੇ ਪ੍ਰਦਰਸ਼ਨ ਕਰਕੇ ਉਨ੍ਹਾਂ ਉਪਰ ਦਬਾਅ ਬਣਾਇਆ ਜਾ ਰਿਹਾ ਹੈ, ਪਰ ਉਹ ਹੀ ਕਰ ਰਹੇ ਹਨ ਜੋ ਕਾਨੂੰਨ ਅਨੁਸਾਰ ਹੈ | ਉਨ੍ਹਾਂ ਨੇ ਉਕਤ ਦੋਵੇਂ ਅੰਗਹੀਣ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ 'ਤੇ ਆ ਕੇ ਕੰਮ ਕਰਨ, ਉਨ੍ਹਾਂ ਲਈ ਜੋ ਵੀ ਬਿਹਤਰ ਬਣੇਗਾ ਉਹ ਉਸ ਲਈ ਤਿਆਰ ਹਨ, ਪਰ ਉਨ੍ਹਾਂ ਦੀਆਂ ਸੇਵਾਵਾਂ ਸਫ਼ਾਈ ਸੇਵਕ ਵਜੋਂ ਹੀ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਤਸਵੀਰ ਸਿੰਘ ਆਦਿ ਮੌਜੂਦ ਸਨ |

ਜ਼ਿਲ੍ਹਾ ਤਰਨ ਤਾਰਨ 'ਚ ਖੋਲ੍ਹੇ ਜਾਣਗੇ 18 ਹੋਰ ਆਮ ਆਦਮੀ ਕਲੀਨਿਕ- ਡੀ. ਸੀ.

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉੁਦੇਸ਼ ਨਾਲ ਜ਼ਿਲ੍ਹਾ ਤਰਨ ਤਾਰਨ ਵਿਚ ਜਨਵਰੀ 2023 ਤੱਕ 18 ਹੋਰ ਆਮ ਆਦਮੀ ਕਲੀਨਿਕ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਹੋਈ

ਤਰਨ ਤਾਰਨ, 25 ਨਵੰਬਰ (ਇਕਬਾਲ ਸਿੰਘ ਸੋਢੀ)-ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਅਜੀਤ ਸਿੰਘ ਫਤਹਿਚੱਕ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪੈਨਸ਼ਨਰਜ਼ ਵਲੋਂ ਇਸ ਸਾਲ ਦਾ ਪੈਨਸ਼ਨਰ ਦਿਵਸ ਵਧੀਆ ਤੇ ਮਿਆਰੀ ਪੱਧਰ 'ਤੇ ਮਨਾਉਣ ਬਾਰੇ ਵਿਚਾਰ ...

ਪੂਰੀ ਖ਼ਬਰ »

ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੂੰ ਸਾਬਕਾ ਡਾਇਰੈਕਟਰ ਗੁਰਬਾਜ ਸਿੰਘ ਨੇ ਦਿੱਤੀ ਮੁਬਾਰਕਬਾਦ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਕਾਂਗਰਸ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਪੱਟੀ ਤੋਂ ਸਾਬਕਾ ਵਿਧਾਇਕ ਅਤੇ ਜੁਝਾਰੂ ਆਗੂ ਹਰਮਿੰਦਰ ਸਿੰਘ ਗਿੱਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਕਾਂਗਰਸੀ ਵਰਕਰ ਉਤਸ਼ਾਹਿਤ ਨਜ਼ਰ ਆ ਰਹੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਪਾਊਡਰ ਤੇ ਕੈਪਸੂਲ ਸਮੇਤ ਔਰਤ ਕਾਬੂ

ਗੋਇੰਦਵਾਲ ਸਾਹਿਬ, 25 ਨਵੰਬਰ (ਸਕੱਤਰ ਸਿੰਘ ਅਟਵਾਲ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਨਸ਼ੀਲਾ ਪਾਊਡਰ ਤੇ ਖਾਲੀ ਕੈਪਸੂਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਤੋਂ ਇੰਡਸਟਰੀ ਏਰੀਆ ਕਰਤਾਰ ਫਲੋਰ ...

ਪੂਰੀ ਖ਼ਬਰ »

ਸਰਕਾਰ ਅੰਗਹੀਣ ਮੁਲਾਜ਼ਮ ਲੜਕੀਆਂ ਨੂੰ ਫੌਰੀ ਕੰਮ 'ਤੇ ਲਗਾਏ ਨਹੀਂ ਤਾਂ ਸੰਘਰਸ਼ ਤਿੱਖਾ ਹੋਵੇਗਾ- ਪੰਨੂੰ

ਤਰਨ ਤਾਰਨ, 25 ਨਵੰਬਰ (ਇਕਬਾਲ ਸਿੰਘ ਸੋਢੀ)-ਭਾਰਤੀ ਕਮਿਊਨਿਸਟ ਪਾਰਟੀ ਲਿਬਰੇਸ਼ਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਕਾਮਰੇਡ ਦਲਵਿੰਦਰ ਸਿੰਘ ਪੰਨੂੰ ਨੇ ਨਗਰ ਕੌਂਸਲ ਤਰਨ ਤਾਰਨ ਵਿਚ ਕੰਮ ਕਰਦੇ ਵਰਕਰਾਂ ਨੂੰ ਕੰਮ ਤੋਂ ਵਾਂਝੇ ਕਰਨ ਵਾਲੇ ਫੈਸਲੇ ਦੀ ਸਖਤ ਨਿੰਦਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਗਿੱਲ ਦਾ ਤਰਨ ਤਾਰਨ ਪੁੱਜਣ 'ਤੇ ਸੁਬੇਗ ਸਿੰਘ ਧੁੰਨ ਵਲੋਂ ਭਰਵਾਂ ਸਵਾਗਤ

ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਤਰਨ ਤਾਰਨ ਵਿਖੇ ਸੰਧੂ ਟਰਾਂਸਪੋਰਟ ਦੇ ਦਫ਼ਤਰ ਵਿਖੇ ਪਹੁੰਚੇ, ਜਿੱਥੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ ...

ਪੂਰੀ ਖ਼ਬਰ »

ਆਊਟਸੋਰਸ ਮੁਲਾਜ਼ਮਾਂ ਤੇ ਸਕੀਮ ਵਰਕਰਾਂ ਦੀ ਵੀ ਸੁਣੀ ਜਾਵੇ-ਮਾੜੀਮੇਘਾ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-­ਪੰਜਾਬ ਸਰਕਾਰ ਦੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿਚ ਪ੍ਰਾਈਵੇਟ ਕੰਪਨੀਆਂ ਰਾਹੀਂ ਆਊਟਸੋਰਸ 'ਤੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਨੂੰ ਸਰਕਾਰ ਆਪਣਾ ਸਮਝ ਕੇ ...

ਪੂਰੀ ਖ਼ਬਰ »

ਚਾਈਨਾ ਡੋਰ ਦੇ 312 ਗੱਟੂਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਚਾਈਨਾ ਡੋਰ ਦੇ 312 ਗੱਟੂਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਦਲੀਪ ਕੁਮਾਰ

ਝਬਾਲ, 25 ਨਵੰਬਰ (ਸੁਖਦੇਵ ਸਿੰਘ)-ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਅਤੇ ਵਾਹਨ ਦੇ ਅੱਗੇ ਪਿੱਛੇ ਨੰਬਰ ਲਿਖਵਾਉਣ ਦੀ ਹਦਾਇਤ ਕਰਦਿਆਂ ਝਬਾਲ ਦੇ ਟ੍ਰੈਫਿਕ ਇੰਚਾਰਜ਼ ਦਲੀਪ ਕੁਮਾਰ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸ੍ਰੀ ਸੁੱਖ ਆਸਣ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਕਾਲੂ ਦੀ ...

ਪੂਰੀ ਖ਼ਬਰ »

ਖਾਲ ਢਾਹੁਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਖਾਲ ਢਾਹੁਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਸਾਹਿਬ ਵਿਖੇ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਸ਼ੇਰਾ ਸੁਰ ਸਿੰਘ

ਸੁਰ ਸਿੰਘ, 25 ਨਵੰਬਰ (ਧਰਮਜੀਤ ਸਿੰਘ)-ਕਾਂਗਰਸ ਪਾਰਟੀ ਵਲੋਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਦੀ ਗਤੀਸ਼ੀਲ ਅਗਵਾਈ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਹਾਸਲ ਕਰੇਗੀ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਛਪਾਲ ਸਿੰਘ ਸ਼ੇਰਾ ਸੁਰ ਸਿੰਘ ...

ਪੂਰੀ ਖ਼ਬਰ »

ਸ਼ਾਹ ਹਰਬੰਸ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਖੇਡਾਂ ਦਾ ਸ਼ਾਨਦਾਰ ਆਗਾਜ਼

ਚੋਹਲਾ ਸਾਹਿਬ, 25 ਨਵੰਬਰ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਆਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੀਆਂ ਸਲਾਨਾ ਖੇਡਾਂ ਦੀ ਅਰੰਭਤਾ ਸ਼ਬਦ ਅਰਦਾਸ ਤੋਂ ਬਾਅਦ ਬੱਚਿਆਂ ਵਲੋਂ ਮਾਰਚ ਪਾਸ ਕੀਤਾ ਗਿਆ, ਕੁੜੀਆਂ ਮੁੰਡਿਆਂ ਵਲੋਂ ...

ਪੂਰੀ ਖ਼ਬਰ »

ਆਰ. ਬੀ. ਐੱਸ. ਕੇ. ਅਧੀਨ ਮੋਬਾਈਲ ਹੈੱਲਥ ਟੀਮਾਂ ਵਲੋਂ ਗੰਭੀਰ ਰੋਗਾਂ ਦੇ ਸ਼ਿਕਾਰ ਬੱਚਿਆਂ ਦੇ ਇਲਾਜ ਲਈ ਕੀਤੇ ਜਾ ਰਹੇ ਹਨ ਉਪਰਾਲੇ- ਸਿਵਲ ਸਰਜਨ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਲੋੜਵੰਦ ਪਰਿਵਾਰਾਂ ਦੇ ਕਈ ਅਜਿਹੇ ਕਈ ਬੱਚੇ ਜੋ ਜਨਮ ਸਮੇਂ ਤੋਂ ਬਾਅਦ ਗੰਭੀਰ ਰੋਗਾਂ ਦੇ ਸ਼ਿਕਾਰ ਹਨ ਅਤੇ ਪਰਿਵਾਰਾਂ ਦੀ ਮਾਲੀ ਹਾਲਤ ਕਾਰਨ ਇਲਾਜ ਕਰਵਾਉਣ ਤੋਂ ਅਸਮਰੱਥ ਹੁੰਦੇ ਹਨ | ਅਜਿਹੇ ਬੱਚਿਆਂ ਦੇ ਇਲਾਜ ਸਹਾਇਤਾ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜੀਓਬਾਲਾ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਪਿੰਡ ਡਾਲੇਕੇ ਦੇ ਗੁਰਦੁਆਰਾ ਬਾਬੇ ਸ਼ਹੀਦ ਸਿੰਘ ਜੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ 94 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਇਕ ਖੁੱਲ੍ਹੇ ਪੰਡਾਲ ਵਿਚ ਸ੍ਰੀ ...

ਪੂਰੀ ਖ਼ਬਰ »

ਪਟਿਆਲੇ ਦੇ ਡਿਪਟੀ ਕਮਿਸ਼ਨਰ ਦੱਸਣ ਕਿ ਭਾਈ ਗੁਰਮੀਤ ਸਿੰਘ ਦੀ ਰਿਹਾਈ ਨਾਲ ਪੰਜਾਬ ਦੀ ਕਿਹੜੀ ਸ਼ਾਂਤੀ ਭੰਗ ਹੁੰਦੀ - ਖਾਲੜਾ ਮਿਸ਼ਨ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਰਿਪੋਰਟ ਭੇਜਦਿਆਂ ਕਿਹਾ ਹੈ ਕਿ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋ ਸਕਦੀ ਹੈ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਹਥਿਆਰਾਂ ਸਮੇਤ ਫ਼ੋਟੋਆਂ ਪਾਉਣ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸ਼ੋਸ਼ਲ ਮੀਡੀਆ ਉਪਰ ਹਥਿਆਰਾਂ ਨਾਲ ਫ਼ੋਟੋਆਂ ਪਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਮੇਲਾ ਕਰਵਾਇਆ

ਝਬਾਲ, 25 ਨਵੰਬਰ (ਸੁਖਦੇਵ ਸਿੰਘ)-ਦਸ਼ਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਦਬੁਰਜੀ ਵਿਖੇ ਖੇਡ ਮੇਲਾ ਕਰਵਾਇਆ ਗਿਆ | ਖੇਡ ਮੇਲੇ ਵਿਚ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸੰਸਥਾ ਦੇ ਮੁਖੀ ਬਾਬਾ ਗੁਰਬਚਨ ਸਿੰਘ ਖ਼ਾਲਸਾ ਤੇ ਡਾਇਰੈਕਟਰ ਰੁਪਿੰਦਰ ਕੌਰ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਵਲੋਂ ਫੌਗਿੰਗ ਕਰਨ ਲਈ ਟੀਮਾਂ ਰਵਾਨਾ

ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਡੇਂਗੂ ਦੇ ਖਾਤਮੇ ਲਈ ਸਿਵਲ ਸਰਜਨ ਡਾ. ਦਿਲਬਾਗ ਸਿੰਘ ਦੀਅ ਹਦਾਇਤਾਂ ਅਨੁਸਾਰ ਡਾ. ਅਮਨਦੀਪ ਸਿੰਘ ਐਪੀਡੀਮੋਲੋਜਿਸਟ ਤੇ ਡਾ. ਜਤਿੰਦਰ ਸਿੰਘ ਗਿੱਲ ਐੱਸ. ਐੱਮ. ਓ. ਸਰਹਾਲੀ ਦੇ ਉਪਰਾਲੇ ਸਦਕਾ ਡਾ. ਨਵਜੀਤ ਕੌਰ ਮੱਲ੍ਹੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਪਿੰਡਾਂ 'ਚ ਸੈਮੀਨਾਰ

ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)-ਪਿ੍ਆ ਸੂਦ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸਹਿਤ-ਚੇਅਰਪਰਸਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਵਲੋਂ ਡੇਹਰੀ ਵਿਕਾਸ ਦਫ਼ਤਰ ਤਰਨ ਤਾਰਨ, ਪਿੰਡ ਜੌਹਲ ਰਾਜੂ ਸਿੰਘ ਤੇ ਲਾਲੂ ਘੁੰਮਣ ਜ਼ਿਲ੍ਹਾ ਤਰਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਦੇ ਬੱਚਿਆਂ ਨੇ ਮਨਾਈ ਪਿਕਨਿਕ

ਫਤਿਆਬਾਦ, 25 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭਰੋਵਾਲ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮੰਨੋਰੰਜਨ ਦੇ ਸਾਧਨ ਮੁਹਈਆ ਕਰਵਾਉਂਦੇ ਹੋਏ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮੇਲੇ ਸੰਬੰਧੀ ਸ੍ਰੀ ਅਖੰਡ ਪਾਠ ਆਰੰਭ

ਜੀਓਬਾਲ, 25 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਸ਼ੇਖ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਦੋ ਰੋਜ਼ਾ ਮੇਲੇ ਦੇ ਸਬੰਧ ਵਿਚ 11 ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਹਰੀਕੇ ਪੱਤਣ, 25 ਨਵੰਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਮੂਲ ਮੰਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX