ਤਾਜਾ ਖ਼ਬਰਾਂ


ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  2 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  18 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  26 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  41 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 1 hour ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 1 hour ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 2 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 3 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 4 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 4 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 2 hours ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਟਿਆਲਾ

ਪੰਚਾਇਤ ਸੈਕਟਰੀ ਤੇ ਜੇ.ਈ. ਖ਼ਿਲਾਫ਼ ਪਰਚਾ ਦਰਜ ਹੋਣ ਤੋਂ ਬਾਅਦ ਘਰਵਾਲਿਆਂ ਨੇ ਥਾਣਾ ਪਸਿਆਣਾ ਅੱਗਿਓਾ ਚੁੱਕਿਆ ਧਰਨਾ

ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)- ਪਿੰਡ ਕੈਦੂਪੁਰ ਦੇ ਸਰਪੰਚ ਵਲੋਂ ਨਹਿਰ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਘਰਵਾਲਿਆਂ ਵਲੋਂ ਪੰਚਾਇਤ ਵਿਭਾਗ ਦੇ ਸੈਕਟਰੀ ਅਤੇ ਜੇ.ਈ. ਖ਼ਿਲਾਫ਼ ਪਰਚਾ ਦਰਜ ਕਰਨ ਨੂੰ ਲੈਕੇ ਕੱਲ੍ਹ ਤੋਂ ਥਾਣਾ ਪਸਿਆਣਾ ਅੱਗੇ ਧਰਨਾ ਲਗਾਇਆ ਗਿਆ ਸੀ | ਪੁਲਿਸ ਵਲੋਂ ਸੈਕਟਰੀ ਅਮਰੀਕ ਸਿੰਘ ਅਤੇ ਜੇ.ਈ. ਤਰਲੋਚਨ ਸਿੰਘ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 306 ਤਹਿਤ ਕੇਸ ਦਰਜ ਕਰਨ ਉਪਰੰਤ ਮਿ੍ਤਕ ਸਰਪੰਚ ਦੇ ਘਰਵਾਲਿਆਂ ਨੇ ਥਾਣਾ ਅੱਗੇ ਧਰਨਾ ਚੁੱਕ ਲਿਆ ਹੈ | ਇਸ ਦੀ ਪੁਸ਼ਟੀ ਕਰਦਿਆਂ ਮਿ੍ਤਕ ਦੇ ਭਰਾ ਧਰਮਾ ਭਲਵਾਨ ਨੇ ਦੱਸਿਆ ਕਿ ਪੁਲਿਸ ਵਲੋਂ ਉਨ੍ਹਾਂ ਐਫ.ਆਰ.ਆਈ ਦੀ ਕਾਪੀ ਮਿਲਣ ਤੋਂ ਬਾਅਦ ਉਨ੍ਹਾਂ ਧਰਨਾ ਸਮਾਪਤ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਪਿੰਡ ਕੈਦੂਪੁਰ ਦੇ ਸਰਪੰਚ ਦੀਦਾਰ ਸਿੰਘ ਨੇ ਭਾਂਖਰ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਜਿਸ ਤਹਿਤ ਮਿ੍ਤਕ ਦੇ ਘਰਵਾਲਿਆਂ ਨੇ ਦੋਸ਼ ਲਾਇਆ ਸੀ ਕਿ ਪੰਚਾਇਤ ਸੈਕਟਰੀ ਅਮਰੀਕ ਸਿੰਘ ਅਤੇ ਜੇ.ਈ. ਤਰਲੋਚਨ ਸਿੰਘ ਨੇ ਸਰਪੰਚ ਤੋਂ ਖਾਲੀ ਚੈੱਕ 'ਤੇ ਹਸਤਾਖ਼ਰ ਕਰਵਾ ਕੇ ਚਾਰ ਲੱਖ ਰੁਪਏ ਬੈਂਕ 'ਚੋਂ ਕਢਵਾ ਲਏ ਸੀ ਜਿਸ ਤੋਂ ਪਰੇਸ਼ਾਨ ਹੋਕੇ ਸਰਪੰਚ ਨੇ ਖ਼ੁਦਕੁਸ਼ੀ ਕੀਤੀ ਹੈ |
ਇਸ ਸੰਬੰਧੀ ਡੀ.ਐੱਸ.ਪੀ. ਸਮਾਣਾ ਸੌਰਵ ਜਿੰਦਲ ਨੇ ਸੰਪਰਕ ਕਰਨ ਤੇ ਦੱਸਿਆ ਕਿ ਮਾਮਲੇ 'ਚ ਤਫ਼ਤੀਸ਼ ਕਰਨ ਤੋਂ ਬਾਅਦ ਪੰਚਾਇਤ ਸੈਕਟਰੀ ਅਮਰੀਕ ਸਿੰਘ ਅਤੇ ਜੇ.ਈ. ਤਰਲੋਚਨ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿਤੀ ਹੈ |

ਧਰੇੜੀ ਟੋਲ ਪਲਾਜ਼ੇ 'ਤੇ ਕਿਸਾਨਾਂ ਨੇ ਅਰਦਾਸ ਕਰਕੇ ਕੀਤਾ ਧਰਨਾ ਸਮਾਪਤ

ਬਹਾਦਰਗੜ੍ਹ, 25 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ 'ਤੇ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇ ਉੱਤੇ ਪਿੰਡ ਧਰੇੜੀ ਜੱਟਾਂ ਟੋਲ-ਪਲਾਜ਼ੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਰਾਜਪੁਰਾ 'ਚ ਸ਼ੁਰੂ ਹੋਇਆ ਪੰਜਾਬ ਦਾ ਸਭ ਤੋਂ ਵੱਡਾ ਡਾਟਾ ਸੈਂਟਰ, ਤਕਨਾਲੋਜੀ ਦੇ ਖੇਤਰ 'ਚ ਰਾਜਪੁਰਾ ਦਾ ਨਾਂਅ ਹੋਇਆ ਹੋਰ ਉੱਚਾ

ਰਾਜਪੁਰਾ, 25 ਨਵੰਬਰ (ਰਣਜੀਤ ਸਿੰਘ)- ਇਕ ਪਾਸੇ ਜਿੱਥੇ ਪੰਜਾਬ ਨੂੰ ਆਈ.ਟੀ. ਹੱਬ ਬਣਾਉਣ ਲਈ ਸਰਕਾਰਾਂ ਪੱਬਾਂ ਭਾਰ ਹਨ ਉੱਥੇ ਹੀ ਕੰਪਨੀਆਂ ਵਲੋਂ ਵੀ ਵੱਡੇ ਪੱਧਰ 'ਤੇ ਰਾਜਪੁਰਾ ਵਿਚ ਨਵੇਂ ਉਦਯੋਗ ਲਗਾਉਣ ਲਈ ਉੱਦਮੀਆਂ ਵਲੋਂ ਵੀ ਦਿਲਚਸਪੀ ਵਿਖਾਈ ਜਾ ਰਹੀ ਹੈ | ਇਸੇ ਲੜੀ ...

ਪੂਰੀ ਖ਼ਬਰ »

ਬੁੱਢਾ ਦਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਮਨਾਇਆ

ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)- ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ਹੀਦੀ ਦਿਹਾੜੇ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੁਲਿਸ ਨੇ ਪਰਚੇ 'ਚ ਭਾਨਾ ਸਿੱਧੂ 'ਤੇ ਆਰਮਜ਼ ਐਕਟ ਨਹੀਂ ਲਗਾਇਆ- ਰਮਨ ਕਾਂਤ

ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰÏੜ)- ਔਰਤ ਨੂੰ ਖੇਤਾਂ 'ਚ ਜਾਕੇ ਧਮਕੀਆਂ ਦੇਣ ਦੇ ਨਾਲ ਤੇ ਉਸ ਦੇ ਖੇਤਾਂ ਪਾਣੀ ਛੱਡਣ ਅਤੇ ਖੇਤਾਂ 'ਚ ਪਈ ਪਰਾਲੀ ਨੂੰ ਲੱਗ ਲਗਾਉਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਵਲੋਂ ਭਾਨਾ ਸਿੱਧੂ ਖ਼ਿਲਾਫ਼ ਆਰਮਜ਼ ਐਕਟ ਨਹੀਂ ਲਗਾਇਆ ਹੈ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਇੰਸਟੀਚਿਊਟ ਵਿਖੇ ਮਾਤਾ-ਪਿਤਾ ਨੂੰ ਸਮਰਪਿਤ ਸਨਮਾਨ ਸਮਾਰੋਹ ਕਰਵਾਇਆ

ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)- ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਡੀਕਲ ਟੈਕਨਾਲੋਜੀ ਵਿਖੇ ਵਿਦਿਆਰਥੀਆਂ ਦੇ ਮਾਤਾ ਪਿਤਾ ਦਾ ਸਨਮਾਨ ਕਰਨ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ. ਸੁਭਾਸ਼ ਡਾਵਰ ਨੇ ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਔਰਤ ਤੋਂ 50 ਹਜ਼ਾਰ ਰੁਪਏ ਖੋਹੇ

ਸ਼ੁਤਰਾਣਾ, 25 ਨਵੰਬਰ (ਬਲਦੇਵ ਸਿੰਘ ਮਹਿਰੋਕ)- ਅੱਜ ਦੁਪਹਿਰ ਸਮੇਂ ਪਿੰਡ ਰਸੌਲੀ ਦੀ ਇੱਕ ਔਰਤ ਪਾਤੜਾਂ ਡਾਕਘਰ 'ਚੋਂ ਆਪਣੇ ਖਾਤੇ 'ਚੋਂ 50 ਹਜ਼ਾਰ ਰੁਪਏ ਕਢਾ ਕੇ ਬੱਸ ਰਾਹੀਂ ਵਾਪਸ ਆਪਣੇ ਪਿੰਡ ਜਾ ਰਹੀ ਸੀ ਤਾਂ ਕਸਬਾ ਸ਼ੁਤਰਾਣਾ ਵਿਖੇ ਉਸ ਨਾਲ ਕਥਿਤ ਲੁੱਟ-ਖੋਹ ਦੀ ਘਟਨਾ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਭੁੱਨਰਹੇੜੀ ਵਿਖੇ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਭੁੱਨਰਹੇੜੀ, 25 ਨਵੰਬਰ (ਧਨਵੰਤ ਸਿੰਘ)- ਅੱਜ ਬੀ.ਡੀ.ਪੀ.ਓ ਦਫ਼ਤਰ ਭੁੱਨਰਹੇੜੀ ਦੇ ਪੰਚਾਇਤ ਸਕੱਤਰਾਂ ਗ੍ਰਾਮ ਸੇਵਕਾਂ ਅਤੇ ਦਫ਼ਤਰੀ ਸਟਾਫ਼ ਨੇ ਚੌਥੇ ਦਿਨ ਵੀ ਕਲਮ ਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਅਤੇ ਡਾਇਰੈਕਟਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਿਸ ਕਾਰਨ ਦਫ਼ਤਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ

ਪਟਿਆਲਾ, 25 ਨਵੰਬਰ (ਅ.ਸ. ਆਹਲੂਵਾਲੀਆ)- ਬੀ.ਕੇ.ਯੂ. ਏਕਤਾ (ਭਟੇੜੀ ਕਲਾਂ) ਵਲੋਂ ਡੀ.ਸੀ. ਪਟਿਆਲਾ ਦੇ ਦਫ਼ਤਰ ਸਾਹਮਣੇ ਕਿਸਾਨੀ ਮੰਗਾਂ ਦੇ ਸੰਬੰਧ ਵਿਚ ਧਰਨਾ ਲਾਇਆ ਗਿਆ | ਇਸ ਦੌਰਾਨ ਚੰਗੀ ਗਿਣਤੀ ਵਿਚ ਔਰਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਜਿਸ ਵਿਚ ਕਿਸਾਨੀ, ਮਜਦੂਰਾਂ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਮੁਕੰਮਲ, ਨਗਰ ਕੀਰਤਨ ਅੱਜ

ਪਟਿਆਲਾ, 25 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ 1 ਨਾਮਜ਼ਦ

ਰਾਜਪੁਰਾ, 25 ਨਵੰਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਕਮਲਦੀਪ ਸਿੰਘ ਵਾਸੀ ਪਿੰਡ ਮੰਜੋਲੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ...

ਪੂਰੀ ਖ਼ਬਰ »

ਸਿਹਤ ਟੀਮਾਂ ਵਲੋਂ ਹੁਣ ਤੱਕ ਚੈਕਿੰਗ ਦੌਰਾਨ 9479 ਥਾਵਾਂ ਤੋਂ ਮਿਲਿਆ ਲਾਰਵਾ ਕੀਤਾ ਜਾ ਚੁੱਕਾ ਹੈ ਨਸ਼ਟ

ਪਟਿਆਲਾ, 25 ਨਵੰਬਰ (ਮਨਦੀਪ ਸਿੰਘ ਖਰੌੜ)- ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਸਿਵਲ ਸਰਜਨ ਡਾ. ਵਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੀਆਂ ਵੱਖ ਵੱਖ ਕਲੋਨੀਆਂ, ਗਲੀਆਂ, ਮੁਹੱਲਿਆਂ ਲਾਲ ...

ਪੂਰੀ ਖ਼ਬਰ »

100 ਲੀਟਰ ਲਾਹਣ ਤੇ 20 ਲੀਟਰ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨਾਭਾ, 25 ਨਵੰਬਰ (ਕਰਮਜੀਤ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਤੇ ਉਪ ਪੁਲਿਸ ਕਪਤਾਨ ਨਾਭਾ ਦਵਿੰਦਰ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਦਰ ਨਾਭਾ ਅਧੀਨ ਪੈਂਦੀ ਛੀਟਾਂ ਵਾਲਾ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਚਮਕੌਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਬੁੱਢਾ ਦਲ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਤੋਂ

ਸਮਾਣਾ, 25 ਨਵੰਬਰ (ਸਾਹਿਬ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਲੌਕਿਕ ਕੀਰਤਨ ਦਰਬਾਰ ਅਤੇ ਵਿਸ਼ੇਸ਼ ਗੁਰਮਤਿ ਸਮਾਗਮ 26, 27 ਤੇ 28 ਨਵੰਬਰ ਨੂੰ ਹੋਣਗੇ | ਬਾਬਾ ਵਿਸ਼ਵ ਪ੍ਰਤਾਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX