ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ, ਗੁਰਿੰਦਰ ਸਿੰਘ)-ਸੂਬੇ ਅੰਦਰ ਵੱਡੇ ਪੱਧਰ 'ਤੇ ਵਿਕ ਰਹੇ ਨਸ਼ੇ 'ਤੇ ਸ਼ਿਕੰਜਾ ਕੱਸਦੇ ਹੋਏ ਸੂਬਾ ਸਰਕਾਰ ਨੇ ਪੁਲਿਸ ਵਿਭਾਗ ਨੂੰ ਸਖ਼ਤ ਆਦੇਸ਼ ਦਿੱਤੇ ਹਨ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾਣ, ਜਿਸ ਦੇ ਚੱਲਦੇ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਨੇੜੇ ਦੀ ਇਕ ਵੀਡੀਓ ਵਾਇਰਲ ਹੋਈ, ਜਿਸ ਵਿਚ ਕੁਝ ਨਸ਼ੇੜੀ ਨਸ਼ੇ ਕਰਦੇ ਦਿਖਾਈ ਦਿੱਤੀ, ਜਿਸ ਪਿੱਛੋਂ ਪੁਲਿਸ ਪਾਰਟੀਆਂ ਵੱਡੀ ਸੰਖਿਆ ਵਿਚ ਸਿਟੀ ਉਪ ਕਪਤਾਨ ਸੁਰਿੰਦਰ ਬਾਂਸਲ ਦੀ ਅਗਵਾਈ ਵਿਚ ਸਿਟੀ ਬੱਸ ਸਟੈਂਡ ਵਿਖੇ ਪਹੰੁਚੀਆਂ, ਜਿਨ੍ਹਾਂ ਨੇ ਬੱਸ ਸਟੈਂਡ ਦੀ ਤਲਾਸ਼ੀ ਲਈ ਤੇ ਮੌਕੇ 'ਤੇ ਬੈਠੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦੇ ਕੇ ਛੱਡਿਆ | ਉਪ ਕਪਤਾਨ ਸੁਰਿੰਦਰ ਬਾਂਸਲ ਨੇ ਕਿਹਾ ਕਿ ਸਿਟੀ ਬੱਸ ਸਟੈਂਡ ਦੇ ਦੋਬਾਰਾ ਸ਼ੁਰੂ ਹੋਣ ਤੋਂ ਪਹਿਲਾਂ ਏਥੇ ਸ਼ਰਾਰਤੀ ਅਨਸਰਾਂ ਦਾ ਠਿਕਾਣਾ ਬਣ ਗਿਆ ਸੀ, ਜੋ ਰਾਤ ਦੇ ਸਮੇਂ ਜਾਂ ਫਿਰ ਦਿਨ ਸਮੇਂ ਲੁਕ ਛਿਪ ਕੇ ਨਸ਼ੇ ਦਾ ਸੇਵਨ ਕਰਦੇ ਸਨ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਤੇ ਜ਼ਿਲ੍ਹਾ ਪੁਲਿਸ ਕਪਤਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ | ਉਪ ਕਪਤਾਨ ਬਾਂਸਲ ਨੇ ਕਿਹਾ ਕਿ ਬੱਸ ਸਟੈਂਡ ਤੋਂ ਬਰਾਮਦ ਹੋਏ ਸਰਿੰਜਾਂ ਦੇ ਖਾਲੀ ਲਿਫ਼ਾਫ਼ਿਆਂ ਅਤੇ ਹੋਰ ਫ਼ਾਲਤੂ ਸਮਾਨ ਨੂੰ ਮੌਕੇ 'ਤੇ ਅੱਗ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬੱਸ ਸਟੈਂਡ 'ਤੇ ਹਾਜ਼ਰ ਬੱਸ ਡਰਾਈਵਰਾਂ ਅਤੇ ਸਟਾਫ਼ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਅਗਰ ਕੋਈ ਵੀ ਉਨ੍ਹਾਂ ਦੇ ਸਟਾਫ਼ ਦਾ ਵਿਅਕਤੀ ਨਸ਼ਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਬੱਸਾਂ ਦੇ ਇੰਚਾਰਜਾਂ ਨੂੰ ਖ਼ਾਸ ਹਦਾਇਤ ਕੀਤੀ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਨਸ਼ਾ ਕਰਦਾ ਜਾਂ ਫਿਰ ਵੇਚਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਕਾਬੂ ਕਰਕੇ ਤੁਰੰਤ ਪੁਲਿਸ ਨੂੰ ਸੂਚਨਾ ਦਿਓ | ਉਪ ਕਪਤਾਨ ਬਾਂਸਲ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਨਾਲ ਬੱਸ ਸਟੈਂਡ ਦੀ ਵੀ ਚੈਕਿੰਗ ਕੀਤੀ ਜਾਵੇਗੀ ਤਾਂ ਕਿ ਨਸ਼ੇੜੀਆਂ ਦੇ ਨਾਲ-ਨਾਲ ਚੋਰਾਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਸਕੇ | ਇਸ ਮੌਕੇ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ, ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਦਲੀਪ ਸਿੰਘ, ਹਵਾਲਦਾਰ ਬਲੌਰ ਸਿੰਘ, ਕਿਊ.ਆਰ.ਟੀ, ਏ.ਆਰ.ਪੀ. ਦੇ ਜਵਾਨ ਤੇ ਵੱਡੀ ਸੰਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਹਾਜ਼ਰ ਸਨ |
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਹੱਕੀ ਤੇ ਜਾਇਜ਼ ਮੰਗਾਂ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ 'ਤੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ | ਮੰਗ ਪੱਤਰ ਵਿਚ ਉਨ੍ਹਾਂ ਮੰਗ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)-ਪੀ.ਡਬਲਿਊ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬਰਾਂਚ ਫ਼ਿਰੋਜ਼ਪੁਰ ਵਿਖੇ ਕਾਰਜਕਾਰੀ ਇੰਜੀਨੀਅਰ ਗੋਲੇਵਾਲਾ ਡਵੀਜ਼ਨ ਫ਼ਿਰੋਜ਼ਪੁਰ ਵਿਖੇ ਪ੍ਰਧਾਨ ਬਲਵੰਤ ਸਿੰਘ ਦੀ ਅਗਵਾਈ ਹੇਠ ਜਲ ਸ੍ਰੋਤ ਵਿਭਾਗ ਦੇ ...
ਜ਼ੀਰਾ, 25 ਨਵੰਬਰ (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼ ...
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਨਵੰਬਰ ਅੱਜ ਚੰਡੀਗੜ੍ਹ ਵਿਖੇ ਰਾਜ ਭਵਨ ਵੱਲ ਨੂੰ ਮਾਰਚ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਜਥਾ ਬੀਤੇ ਦਿਨ ਫ਼ਿਰੋਜ਼ਪੁਰ ਛਾਉਣੀ ਤੋਂ ਰੇਲ ਗੱਡੀ ਰਾਹੀਂ ...
ਜ਼ੀਰਾ, 25 ਨਵੰਬਰ (ਮਨਜੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਰਹਿੰਦੇ ਲੋੜਵੰਦ ਗਰੀਬ ਪਰਿਵਾਰਾਂ ਨੂੰ ਮਿਲਦੀਆਂ ਸਹੂਲਤਾਂ ਜਿਵੇਂ ਕਿ ਟਾਇਲ ਬੱਤੇ ਛੱਤਾਂ ਦੀ ਗ੍ਰਾਂਟ, ਲੈਟਰੀਨ ਬਾਥਰੂਮ ਦੀ ਗ੍ਰਾਂਟ, ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣ, ਸ਼ਗਨ ਸਕੀਮ, ਵਜੀਫ਼ਾ ...
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਪੰਜਾਬ ਸਰਕਾਰ ਦੇ ਵੱਡੇ ਦਾਅਵਿਆਂ ਤੇ ਵਾਅਦਿਆਂ ਦੇ ਬਾਵਜੂਦ ਨਸ਼ਿਆਂ ਦੀ ਲਪੇਟ ਵਿਚ ਆਏ ਅਨੇਕਾਂ ਨੌਜਵਾਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਰਹੇ ਹਨ ਅਤੇ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਹੋ ...
ਮਮਦੋਟ, 25 ਨਵੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਦੇ ਇੰਚਾਰਜ ਇੰਸਪੈਕਟਰ ਬਚਨ ਸਿੰਘ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ...
ਕੁੱਲਗੜ੍ਹੀ, 25 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਫਿਰੋਜ਼ਪੁਰ ਦੇ ਇਕ ਪੈਲੇਸ ਵਿਚ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ | ਗੋਲ਼ੀ ਲੱਗਣ ਨਾਲ ਬਲਕਾਰ ਸਿੰਘ ਨਾਂਅ ਦਾ ਨÏਜਵਾਨ ਜ਼ਖ਼ਮੀ ਹੋਇਆ ਹੈ¢ ਇਹ ਨÏਜਵਾਨ ਰੋਜ਼ੀ ਰੋਟੀ ਲਈ ਪੈਲਸ ਵਿਚ ਵੇਟਰ ਵਜੋਂ ਕੰਮ ਕਰਦਾ ਸੀ, ਜਿਸਨੂੰ ...
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਉਂਕਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...
ਮੱਲਾਂਵਾਲਾ, 25 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਪਿਛਲੇ ਸਮੇਂ ਦੀਆਂ ਵੱਖ-ਵੱਖ ਸਰਕਾਰਾਂ ਵਲੋਂ ਕਸਬਾ ਮੱਲਾਂਵਾਲਾ ਦੇ ਸਰਬਪੱਖੀ ਵਿਕਾਸ ਕੀਤੇ ਜਾ ਰਹੇ ਹਨ, ਪਰ ਕਸਬੇ ਦੀਆਂ ਵੱਖ-ਵੱਖ ਵਾਰਡਾਂ ਦੇ ਗੰਦੇ ਪਾਣੀ ਦਾ ਨਿਕਾਸ ਸਹੀ ਢੰਗ ਨਾਲ ਨਾ ਹੋਣ ਕਾਰਨ ਕਸਬਾ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰੀ ਇਲਾਕੇ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਦਫ਼ਤਰ ਨਗਰ ਕੌਂਸਲ ਫ਼ਿਰੋਜ਼ਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਵਲੋਂ ਸੁਣੀਆਂ ਜਾਣਗੀਆਂ | ਇਹ ਜਾਣਕਾਰੀ ...
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਤਹਿਸੀਲਦਾਰ ਮਨਜੀਤ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)-ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਯੂਫੋਰੀਆ ਸਟਿ੍ੰਗਜ਼ ਆਫ਼ ਹੈਪੀਨੈੱਸ ਸਾਲਾਨਾ ਐਵਾਰਡ ਸਮਾਰੋਹ ਕਰਵਾਇਆ ਗਿਆ | ਇਸ ਤਿੰਨ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਦੂਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ...
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਸ਼ਹਿਰ ਵਿਚ ਚੋਰਾਂ ਤੇ ਲੁਟੇਰਿਆਂ ਦੇ ਹੌਸਲੇ ਇਸ ਕਦਰ ਵੱਧ ਗਏ ਹਨ ਕਿ ਹੁਣ ਚੋਰਾਂ ਨੇ ਦਿਨ-ਦਿਹਾੜੇ ਸ਼ਹਿਰ ਦੀਆਂ ਵਸੋਂ ਤੇ ਲਾਂਘੇ ਪੱਖੋਂ ਰੁੱਝੀਆਂ ਕਾਲੋਨੀਆਂ ਵਿਚ ਹੱਥ ...
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੀਰਇੰਦਰ ਅੱਗਰਵਾਲ ਦੀ ਅਦਾਲਤ ਨੇ ਲੁੱਟ-ਖੋਹ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਦੋ ਵਿਅਕਤੀਆਂ ਦੀ ਰੈਗੂਲਰ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਦਿੱਤੀ ਹੈ | ਮਿਲੀ ਜਾਣਕਾਰੀ ...
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਵਾਲੇ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਰਮੇਸ਼ ਕੁਮਾਰ ...
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਮਕਾਨ ਸਬੰਧੀ ਬਿਆਨਾ ਵਸੂਲਣ ਦੇ ਬਾਵਜੂਦ ਰਜਿਸਟਰੀ ਨਾ ਕਰਨ ਦੇ ਮਾਮਲੇ ਵਿਚ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋ ਸਕੇ ਭਰਾਵਾਂ ਬਲਦੇਵ ਸਿੰਘ ਅਤੇ ਨਿਰਮਲ ਸਿੰਘ ਪੁੱਤਰਾਨ ਕਸ਼ਮੀਰ ਸਿੰਘ ...
ਜ਼ੀਰਾ, 25 ਨਵੰਬਰ (ਪ੍ਰਤਾਪ ਸਿੰਘ ਹੀਰਾ)-ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਦੇ ਦੋਸ਼ਾਂ ਤਹਿਤ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫ਼ੈਕਟਰੀ ਵਿਰੁੱਧ ਇਲਾਕੇ ਦੇ ਪਿੰਡਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਗਏ ਸਾਂਝੇ ਮੋਰਚੇ ਨੂੰ ਅੱਜ ਲਗਭਗ ...
ਗੁਰੂਹਰਸਹਾਏ, 25 ਨਵੰਬਰ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੋਂ ਗੁਰੂਹਰਸਹਾਏ ਦੇ ਲੋਕ ਸਹਿਮੇ ਹੋਏ ਹਨ | ਦਿਨ-ਦਿਹਾੜੇ ਰੋਜ਼ਾਨਾ ਹੀ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਸ ਨੂੰ ਲੈ ਕੇ ਸ਼ਹਿਰ ਵਾਸੀਆਂ ਅੰਦਰ ਡਰ ...
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਖੇ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ | ਚੋਰਾਂ ਵਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ...
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਦੇ ਇਤਿਹਾਸਕ ਮੋਰਚੇ ਦੀ ਦੂਜੀ ਵਰੇ੍ਹਗੰਢ ਨੂੰ ਸਮਰਪਿਤ ਅੱਜ 26 ਨਵੰਬਰ ਤੋਂ ...
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਅਚਨਚੇਤ ਕੀਤੀ ਚੈਕਿੰਗ ਦੌਰਾਨ 2 ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਣ ਦੀ ਇਤਲਾਹ 'ਤੇ ਥਾਣਾ ਸਿਟੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ...
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਦੇ ਹੱਕ ਵਿਚ ਹਮੇਸ਼ਾ ਖੜਨ ਵਾਲੀ ਕਿਸਾਨ ਜਥੇਬੰਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਇਕ ਵਾਰ ਫਿਰ ਪਿੰਡ ਹਬੀਬ ਵਾਲਾ ਦੇ ਦਰਜਨ ਦੇ ਕਰੀਬ ਆਬਾਦਕਾਰ ਕਿਸਾਨਾਂ ਦੇ ਹੱਕ ਵਿਚ ਨਾਅਰਾ ਮਾਰਿਆ ਹੈ | ਮਿਲੀ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਭਾਵੇਂ ਕਿ ਪਿਛਲੀਆਂ ਸਰਕਾਰਾਂ ਸਮੇਂ ਵੀ ਸਰਕਾਰੇ-ਦਰਬਾਰੇ ਪਹੁੰਚ ਰੱਖਣ ਵਾਲੀ ਅਫ਼ਸਰਸ਼ਾਹੀ ਆਪਣੀ ਮਰਜ਼ੀ ਅਨੁਸਾਰ ਕਾਰਜਸ਼ੀਲ ਰਹਿੰਦੀ ਆਈ ਹੈ, ਪਰ ਬਦਲਾਅ ਦੇ ਨਾਂਅ 'ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ...
ਮੱਲਾਂਵਾਲਾ, 25 ਨਵੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ ਵੱਖ-ਵੱਖ 25 ਪਿੰਡਾਂ ਵਿਚ ਮੀਟਿੰਗਾਂ ਕਰਕੇ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਲੱਗਣ ਵਾਲੇ ਧਰਨੇ ਦੀਆਂ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ 'ਚ ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਸੈਕਟਰੀ ਡਾ: ਅਗਨੀਜ਼ ਢਿੱਲੋਂ ਅਤੇ ਕਾਰਜ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕਵਿਤਾ ਉਚਾਰਨ ਅਤੇ ਸਲੋਗਨ ਰਾਈਟਿੰਗ ...
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਕੰਟੋਨਮੈਂਟ ਬੋਰਡ ਵਲੋਂ ਆਪਣੇ ਅਧਿਕਾਰ ਖੇਤਰ ਵਾਲੀ ਜਗ੍ਹਾ 'ਤੇ ਕੰਟੋਨਮੈਂਟ ਕਾਨੂੰਨਾਂ ਦੇ ਵਿਰੁੱਧ ਜਾ ਕੇ ਉਸਾਰੀ ਕਰਨ ਵਾਲਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਬਾਜ਼ਾਰ ਨੰਬਰ 4 ਵਿਚ ਇਕ ਦੁਕਾਨ ਨੂੰ ਸੀਲ ਕਰਦੇ ਹੋਏ ...
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਨੈਤਿਕ ਸਿੱਖਿਆ ਇਮਤਿਹਾਨ-2022 ਜੋ ਕਿ ਮੁੱਖ ਅਧਿਆਪਕ ਸ੍ਰੀ ਦੀਪਕ ਗਾਂਧੀ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਸੋਨੀਆ ਹਿੰਦੀ ...
ਫ਼ਿਰੋਜ਼ਪੁਰ, 25 ਨਵੰਬਰ (ਤਪਿੰਦਰ ਸਿੰਘ)-ਦੇਸ਼ ਵਿਚ ਕੁਦਰਤੀ ਆਫ਼ਤਾਂ ਅਤੇ ਗੰਭੀਰ ਸੰਕਟ ਆਉਣ ਮੌਕੇ ਸਥਿਤੀ ਨੂੰ ਕੰਟਰੋਲ ਕਰਨ ਲਈ ਤਿਆਰ ਕੀਤੀ ਵਿਸ਼ੇਸ਼ ਫੋਰਸ ਐੱਨ.ਡੀ.ਆਰ.ਐਫ ਦੀ ਬਟਾਲੀਅਨ 7 ਬਠਿੰਡਾ ਦੀ ਸਮੁੱਚੀ ਟੀਮ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX