ਤਾਜਾ ਖ਼ਬਰਾਂ


ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  0 minutes ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  6 minutes ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  17 minutes ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  27 minutes ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  49 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  57 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 2 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 2 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  1 minute ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 3 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 4 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਬਠਿੰਡਾ

ਖ਼ਰੀਦ ਏਜੰਸੀਆਂ ਦੀ ਹੜਤਾਲ ਕਾਰਨ ਚੌਲਾਂ ਦੀ ਮਿਲਿੰਗ ਪ੍ਰਭਾਵਿਤ ਹੋਣ ਦਾ ਖ਼ਦਸ਼ਾ

-ਮਾਮਲਾ ਵਿਜੀਲੈਂਸ ਵਲੋਂ ਵਿੱਢੀ ਲੱਕੜ ਦੇ ਕਰੇਟਾਂ ਦੀ ਜਾਂਚ ਦਾ-

ਬਠਿੰਡਾ, 25 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਵਿਜੀਲੈਂਸ ਦੀ ਜਾਂਚ-ਪੜਤਾਲ ਤੋਂ ਸਹਿਮੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਜਿਥੇ ਝੋਨੇ ਦੀ ਖ਼ਰੀਦ ਨੂੰ ਬਰੇਕਾਂ ਲੱਗੀਆਂ ਹਨ, ਉਥੇ ਚੌਲਾਂ ਦੀ ਮੀਲਿੰਗ ਦਾ ਕੰਮ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ | ਚੌਲਾਂ ਦੀ ਮੀਲਿੰਗ ਪਛੜਣ ਕਾਰਨ ਸੂਬਾ ਸਰਕਾਰ ਨੂੰ ਵੱਡੇ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ |
ਇਥੇ ਹੀ ਬੱਸ ਨਹੀਂ ਹੜਤਾਲ ਕਾਰਨ ਕਣਕ ਦੀ ਮੂਵਮੈਂਟ ਵੀ ਠੱਪ ਹੋ ਗਈ ਹੈ | ਬਠਿੰਡਾ ਸਮੇਤ ਪੰਜਾਬ ਭਰ 'ਚ ਅੱਜ ਦੂਜੇ ਦਿਨ ਵੀ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਮੁਕੰਮਲ ਹੜਤਾਲ 'ਤੇ ਰਹੇ | ਜ਼ਿਕਰਯੋਗ ਹੈ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਝੋਨੇ ਤੇ ਕਣਕ ਦੀ ਢੋਆ-ਢੁਆਈ ਸੰਬੰਧੀ ਹੋਏ ਟੈਂਡਰਾਂ ਦੇ ਘੁਟਾਲੇ ਬਾਅਦ ਜਿਥੇ ਸੂਬੇ ਦੇ ਸਾਬਕਾ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਸਮੇਤ ਵਿਭਾਗ ਦੇ ਕਈ ਉੱਚ-ਅਧਿਕਾਰੀਆਂ ਨੂੰ ਵਿਜੀਲੈਂਸ ਦੀ ਜਾਂਚ-ਪੜਤਾਲ ਬਾਅਦ ਜੇਲ੍ਹ ਦੀ ਹਵਾ ਖਾਣੀ ਪੈ ਰਹੀ ਹੈ, ਉੱਥੇ ਉਕਤ ਮੰਤਰੀ ਦੀ ਸ਼ਹਿ 'ਤੇ ਹੋਏ ਹੋਰ ਘਪਲਿਆਂ ਦੀ ਜਾਂਚ ਲਈ ਵੀ ਵਿਜੀਲੈਂਸ ਵਲੋਂ ਮੁਹਿੰਮ ਤੇਜ ਕੀਤੀ ਗਈ ਹੈ, ਜਿਸ ਤਹਿਤ ਵਿਜੀਲੈਂਸ ਵਲੋਂ ਬੀਤੇ 24 ਨਵੰਬਰ ਨੂੰ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਸਰਕਾਰੀ ਖ਼ਰੀਦ ਏਜੰਸੀਆਂ ਦੇ ਗੋਦਾਮਾਂ ਵਿਚ ਕਣਕ ਦੇ ਰੱਖ-ਰਖਾਅ ਲਈ ਪਏ ਲੱਕੜ ਦੇ ਕਰੇਟਾਂ ਦੀ ਜਾਂਚ ਵਿੱਢੀ ਗਈ | ਇਸ ਜਾਂਚ ਨੂੰ ਨਕਾਰਾਤਮਿਕ ਸੋਚ ਨਾਲ ਕੀਤੀ ਜਾ ਰਹੀ ਜਾਂਚ ਕਰਾਰ ਦਿੰਦੇ ਹੋਏ ਪੰਜਾਬ ਭਰ ਦੀਆਂ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ 25 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਨੂੰ ਬਰੇਕਾਂ ਲੱਗ ਗਈਆਂ ਹਨ | ਇਸ ਤੋਂ ਇਲਾਵਾ ਸੂਬੇ ਦੇ ਜਿਨ੍ਹਾਂ ਸ਼ੈਲਰਾਂ 'ਚ ਝੋਨੇ ਦੀ ਲਿੰਕਜ਼ ਪੂਰੀ ਹੋ ਚੁੱਕੀ ਹੈ, ਉਸ ਦੀ ਫਿਜ਼ੀਕਲ ਵੈਰੀਫਿਕੇਸ਼ਨ (ਪੀ. ਵੀ.) ਵੀ ਤੁਰੰਤ ਸੰਬੰਧਿਤ ਖ਼ਰੀਦ ਇੰਸਪੈਕਟਰਾਂ ਵਲੋਂ ਕੀਤੀ ਜਾਣੀ ਹੁੰਦੀ ਹੈ ਤਾਂ ਜੋ ਤੈਅ ਸਮੇਂ ਅਨੁਸਾਰ ਐਫ. ਸੀ. ਆਈ. ਕੋਲ ਚੌਲਾਂ ਦੀ ਮੀਲਿੰਗ ਹੋ ਸਕੇ ਪਰ ਇੰਸਪੈਕਟਰਾਂ ਦੀ ਹੜਤਾਲ ਕਾਰਨ ਅਜਿਹੇ ਸ਼ੈਲਰਾਂ ਦੀ ਮੀਲਿੰਗ ਦਾ ਕੰਮ ਪ੍ਰਭਾਵਿਤ ਹੋ ਰਿਹਾ | ਦੱਸਣਾ ਬਣਦਾ ਕਿ ਪਿਛਲੇ ਇਕ ਮਹੀਨੇ ਤੋਂ ਸੂਬੇ ਦੇ ਗੋਦਾਮਾਂ 'ਚੋਂ ਕਣਕ ਦੀ ਰੇਲ ਤੇ ਰੋਡ ਮੂਵਮੈਂਟ (ਸਪੈਸ਼ਲ ਤੇ ਟਰੱਕਾਂ ਰਾਹੀਂ ਢੋਆ-ਢੁਆਈ) ਚੱਲ ਰਹੀ ਹੈ, ਜਿਸ ਨੂੰ ਬੀਤੇ ਕੱਲ੍ਹ ਤੋਂ ਬਰੇਕਾਂ ਲੱਗ ਗਈਆਂ ਹਨ |
ਆਉਣ ਵਾਲੇ ਦਿਨਾਂ 'ਚ ਇਹ ਹੜਤਾਲ ਪੰਜਾਬ ਸਰਕਾਰ ਦੇ ਗਲ੍ਹੇ ਦੀ ਹੱਡੀ ਬਣ ਸਕਦੀ ਹੈ |
ਓਧਰ ਇਸ ਸੰਬੰਧੀ ਖ਼ਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਬਠਿੰਡਾ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਆਕਾਸ਼ ਵਰਮਾ ਤੇ ਅਮਨਦੀਪ ਸਿੰਘ ਦਾ ਕਹਿਣਾ ਸੀ ਕਿ ਜਦੋਂ ਤੱਕ ਵਿਜੀਲੈਂਸ ਦੀ ਬੇਲੋੜੀ ਦਖ਼ਲ-ਅੰਦਾਜ਼ੀ ਬੰਦ ਨਹੀਂ ਕੀਤੀ ਜਾਂਦੀ, ਉਨ੍ਹਾਂ ਸਮਾਂ ਹੜਤਾਲ ਜਾਰੀ ਰਹੇਗੀ |

ਪੰਜਾਬੀ-ਮਾਹ 2022 ਦੌਰਾਨ ਖੇਡੇ ਨੁੱਕੜ ਨਾਟਕ 'ਅਜੇ ਵੀ ਵਕਤ ਹੈ' ਨੇ ਵਿਦਿਆਰਥੀ ਕੀਲੇ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਪੰਜਾਬੀ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਤੇ ਉੱਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਮੰਤਰੀ ਮੀਤ ਹੇਅਰ ਦੀ ਸਰਪ੍ਰਸਤੀ 'ਚ ਭਾਸ਼ਾ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2022 ਦੇ ਸਮਾਗਮਾਂ ਅਧੀਨ ਜ਼ਿਲ੍ਹਾ ...

ਪੂਰੀ ਖ਼ਬਰ »

ਸਿਹਤ ਸੇਵਾਵਾਂ 'ਚ ਮੋਹਰੀ ਬਣਨ ਲਈ 'ਆਪ' ਸਰਕਾਰ ਹੋਈ ਪੱਬਾਂ ਭਾਰ

-ਮਾਮਲਾ ਪਹਿਲਾਂ ਚਲਦੇ ਪੇਂਡੂ ਤੇ ਸ਼ਹਿਰੀ ਸਿਹਤ ਕੇਂਦਰਾਂ 'ਚ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਦਾ- ਲਹਿਰਾ ਮੁਹੱਬਤ, 25 ਨਵੰਬਰ (ਸੁਖਪਾਲ ਸਿੰਘ ਸੁੱਖੀ)-ਪੰਜਾਬ ਦੇ ਲੋਕਾਂ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਂਅ ਹੇਠ 'ਆਪ' ਸਰਕਾਰ ਦੂਜੇ ਗੇੜ 'ਚ 521 ਪੇਂਡੂ ਤੇ ਸ਼ਹਿਰੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮਾਮਲਾ ਦਰਜ ਕਰ ਲੈਣ ਉਪਰੰਤ ਪੁਲਿਸ ਨੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ | ਜਾਣਕਾਰੀ ਤੇ ਦਰਜ ਮਾਮਲੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਨਥਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਮੰਗ-ਪੱਤਰ ਨਾਇਬ ਤਹਿਸੀਲਦਾਰ ਨਥਾਣਾ ਰਣਜੀਤ ਸਿੰਘ ਖਹਿਰਾ ਨੂੰ ...

ਪੂਰੀ ਖ਼ਬਰ »

5 ਤੋਂ 15 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਨੂੰ ਬਾਇਓਮੈਟਿ੍ਕ ਅਪਡੇਟ ਕਰਵਾਉਣਾ ਲਾਜ਼ਮੀ-ਏ. ਡੀ. ਸੀ.

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿਖੇ ਆਧਾਰ ਕਾਰਡ ਦੇ ਕਾਰਜਾਂ ਦੀ ਪ੍ਰੋਗਰੈਸ ਨੂੰ ਲੈ ਕੇ ਸਮੀਖਿਆ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਸੰਬੰਧੀ ਸਿਹਤ ਵਿਭਾਗ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਸੀ. ਐਚ. ਸੀ. ਹਸਪਤਾਲ ਮਹਿਰਾਜ ਦੀ ਟੀਮ ਵਲੋਂ ਘਰ-ਘਰ ਜਾ ਕੇ ਡੇਂਗੂ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਵਿਭਾਗ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਉਕਤ ਹਸਪਤਾਲ ਦੇ ਏ. ਐਮ. ਪੀ. ਐੱਚ. ਡਬਲਿਊ. ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਹੈਰੋਇਨ ਸਮੇਤ 3 ਜਣੇ ਕਾਬੂ

• ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਦਰਜ ਹਨ ਮੁਕੱਦਮੇ ਬਠਿੰਡਾ, 25 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਸੀ. ਆਈ. ਏ. ਸਟਾਫ਼-1 ਵਲੋਂ ਤਲਵੰਡੀ ਸਾਬੋ ਨੇੜਿਾਓ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਬਿਨਾਂ ਨੰਬਰੀ ਦੋ ਮੋਟਰਸਾਈਕਲਾਂ ਸਮੇਤ ਦੋ ਕਾਬੂ

ਭਗਤਾ ਭਾਈਕਾ, 25 ਨਵੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਪਾਰਟੀ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਸੂਤਰਾਂ ਅਨੁਸਾਰ ਪੁਲਿਸ ਨੂੰ ਸੂਚਨਾ ਮਿਲਣ 'ਤੇ ਪਿੰਡ ਦਿਆਲਪੁਰਾ ਭਾਈਕਾ ਤੋਂ ...

ਪੂਰੀ ਖ਼ਬਰ »

ਪੀ. ਡਬਲਿਊ. ਡੀ., ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਕਾਮਿਆਂ ਵਲੋਂ ਰੋਸ ਰੈਲੀ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਕਾਰਜਕਾਰੀ ਇੰਜੀਨੀਅਰ ਮੰਡਲ ਨੰ. 1 ਤੇ ਨੰਬਰ 2 ਵਾਟਰ ਸਪਲਾਈ ਸੀਵਰੇਜ ਬੋਰਡ ਖ਼ਿਲਾਫ਼ ਮੰਡਲ ਦਫ਼ਤਰ ...

ਪੂਰੀ ਖ਼ਬਰ »

ਜਟਾਣਾ ਦੀ ਨਿਯੁਕਤੀ ਨਾਲ ਬਠਿੰਡਾ ਦਿਹਾਤੀ 'ਚ ਕਾਂਗਰਸ ਨੂੰ ਮਿਲੇਗੀ ਮਜ਼ਬੂਤੀ-ਡਿੰਪੀ ਚੁੱਘੇ ਕਲਾਂ

ਬੱਲੂਆਣਾ, 25 ਨਵੰਬਰ (ਹਰਜਿੰਦਰ ਸਿੰਘ ਗਰੇਵਾਲ)-ਕਾਂਗਰਸ ਹਾਈਕਮਾਨ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਐਲਾਨੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ 'ਚ ਸਰਦਾਰ ਖੁਸ਼ਬਾਜ਼ ਸਿੰਘ ਜਟਾਣਾ ਨੂੰ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮੰਗਾਂ ਮੰਨਣ ਦੇ ਭਰੋਸੇ ਉਪਰੰਤ ਤਲਵੰਡੀ ਸਾਬੋ 'ਚ ਲੱਗਾ ਮੋਰਚਾ ਕਿਸਾਨਾਂ ਨੇ ਚੁੱਕਿਆ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਮੰਗਾਂ ਮੰਨ ਲਏ ਜਾਣ ਦੇ ਬਾਵਜੂਦ ਪੰਜਾਬ ਸਰਕਾਰ 'ਤੇ ਲਾਗੂ ਨਾ ਕਰਨ ਦੇ ਦੋਸ਼ਾਂ ਤਹਿਤ ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੂਬੇ ਦੇ ਹੋਰਨਾਂ ਹਿੱਸਿਆਂ ਵਾਂਗ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਗੈਂਗਸਟਰ ਦੇ ਚਚੇਰੇ ਭਰਾ ਦੇ ਨਾਂਅ 'ਤੇ ਨਗਰ ਦੇ ਦੋ ਵਪਾਰੀਆਂ ਤੋਂ ਮੰਗੀ ਫਿਰੌਤੀ, ਇਕ ਕਾਬੂ

ਤਲਵੰਡੀ ਸਾਬੋ, 25 ਨਵੰਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ 'ਚ ਪਿਛਲੇ ਦਿਨਾਂ ਵਿਚ ਇਕ ਗੈਂਗਸਟਰ ਦੇ ਨਾਂਅ 'ਤੇ ਸ਼ਹਿਰ ਦੇ ਵੱਡੇ ਵਪਾਰੀਆਂ ਤੋਂ ਫਿਰੌਤੀਆਂ ਵਸੂਲਣ ਦਾ ਮਾਮਲਾ ਅਜੇ ਠੰਢਾ ਵੀ ਨਹੀਂ ਸੀ ਪਿਆ ਕਿ ਅੱਜ ਨਗਰ ਦੇ ਦੋ ਹੋਰ ਵਪਾਰੀਆਂ ਨੇ ਜੇਲ੍ਹ 'ਚ ਬੰਦ ਇਕ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 25 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਐਂਟੀ ਨਾਰਕੋਟਿਕ ਸੈੱਲ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਐਂਟੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ, 25 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਭੱਟੀ ਰੋਡ ਵਿਖੇ ਇਕ ਖ਼ਾਲੀ ਪਲਾਟ 'ਚੋਂ 30 ਸਾਲ ਦੇ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੌਜਵਾਨ ਦੇ ਭਰਾ ਅਨੁਸਾਰ ਪਵਨ ਕੁਮਾਰ ਦੀ ਮੌਤ ਨਸ਼ੇ ਕਰਨ ਨਾਲ ਹੋਈ ਹੈ, ...

ਪੂਰੀ ਖ਼ਬਰ »

ਐਨ. ਐਸ. ਐਸ. ਕੈਂਪ ਲਗਾ ਕੇ ਕੀਤੀ ਕਾਲਜ ਦੀ ਸਫ਼ਾਈ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਤਪਾਚਾਰਿਆ ਆਰ. ਐਲ. ਡੀ. ਜੈਨ ਗਰਲਜ਼ ਕਾਲਜ ਵਿਖੇ ਐਨ. ਐਸ. ਐਸ. ਵਲੰਟੀਅਰਜ਼ ਵਲੋਂ ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ ਤੇ ਮੈਡਮ ਅਮਨ ਸ਼ਰਮਾ ਦੀ ਅਗਵਾਈ ਹੇਠ ਇਕ ਰੋਜ਼ਾ ਕੈਂਪ ਲਗਾਇਆ ਗਿਆ | ਕਾਲਜ ਇੰਚਾਰਜ ਮੈਡਮ ਸਿੰਪਲ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਢੱਡੇ ਦੇ ਬੀ. ਐੱਡ ਭਾਗ ਪਹਿਲਾ ਸਮੈਸਟਰ ਦੀਆਂ ਵਿਦਿਆਰਥਣਾਂ ਰਹੀਆਂ ਮੋਹਰੀ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸਮਾਜ ਸੇਵਾ, ਖੇਡਾਂ ਤੇ ਅਕਾਦਮਿਕ ਗਤੀਵਿਧੀਆਂ 'ਚ ਨਾਮਣਾ ਖੱਟਣ ਵਾਲੀ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ ਦੀ ਉਪ ਸ਼ਾਖਾ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ...

ਪੂਰੀ ਖ਼ਬਰ »

ਜੀ. ਇੰਮੀਗ੍ਰੇਸ਼ਨ ਵਲੋਂ ਕਰਵਾਏ ਕੈਨੇਡਾ ਸਿੱਖਿਆ ਮੇਲੇ 'ਚ 190 ਤੋਂ ਵੱਧ ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ

ਬਠਿੰਡਾ, 25 ਨਵੰਬਰ (ਸ. ਰ.)-ਜ਼ੀ ਇੰਮੀਗਰੇਸ਼ਨ ਵਲੋਂ ਕੈਨੇਡਾ ਸਿੱਖਿਆ ਮੇਲਾ ਕਰਵਾਇਆ ਗਿਆ, ਜਿਸ 'ਚ 190 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ | ਮੇਲੇ 'ਚ ਖਿੱਚ ਦਾ ਕਾਰਨ ਮਿਸਟਰ ਹੀਰਲ ਸੋਨੀ ਕਰਕੇ ਬਣਿਆ ਰਿਹਾ, ਜੋ ਕਿ ਕੈਨੇਡਾ 'ਚ ਵਿਦਿਆਰਥੀ ਭਰਤੀ ਅਧਿਕਾਰੀ ਹਨ ਅਤੇ ਉਹ ...

ਪੂਰੀ ਖ਼ਬਰ »

ਕਿਸਾਨ ਦੀ ਕੁਰਕੀ ਰੁਕਵਾਈ

ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਡਿਫਾਲਟਰ ਕਿਸਾਨ ਦੀ ਜ਼ਮੀਨ ਦੀ ਕੁਰਕੀ ਰੁਕਵਾ ਕੇ ਬੈਂਕ ਅਧਿਕਾਰੀਆਂ ਨੂੰ ਬੇਰੰਗ ਮੋੜਿਆ ਗਿਆ | ਜਥੇਬੰਦੀ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਦੱਸਿਆ ਕਿ ਕਿਸਾਨ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ ਢੱਡੇ ਤੇ ਕੇਰਲਾ ਦੇ ਸ੍ਰੀ ਸਬਰੀਸਾ ਕਾਲਜ ਵਿਚਕਾਰ ਅਕਾਦਮਿਕ ਤੇ ਯੁਵਕ ਵਿਕਾਸ ਪੋ੍ਰਗਰਾਮਾਂ ਲਈ 5 ਸਾਲਾ ਸਮਝੌਤਾ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਤੇ ਕੇਰਲਾ ਦੇ ਕਾਲਜ ਮੁੰਡਾਕਾਇਮ ਜ਼ਿਲੇ੍ਹ ਦੇ ਸ੍ਰੀ ਸਬਰੀਸਾ ਕਾਲਜ ਨਾਲ ਅਕਾਦਮਿਕ, ਸਮਾਜਿਕ ਤੇ ਯੁਵਕ ਵਿਕਾਸ ਪ੍ਰੋਗਰਾਮਾਂ ਲਈ 5 ਸਾਲ ਸਮਝੌਤਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ਾਇਰ ਸੁਰਿੰਦਰ ਪ੍ਰੀਤ ਘਣੀਆ ਤੇ ਸੁਖਦਰਸ਼ਨ ਗਰਗ ਵਿਦਿਆਰਥੀਆਂ ਦੇ ਰੁਬਰੂ

ਲਹਿਰਾ ਮੁਹੱਬਤ, 25 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਵਿਖੇ ਪੰਜਾਬੀ ਭਾਸ਼ਾ ਮਾਹ ਨੂੰ ਸਮਰਪਿਤ ਪਿ੍ੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ 'ਚ ਉੱਘੇ ਸ਼ਾਇਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਫਿੱਕੀ ਵਲੋਂ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਵਾਟਰ ਐਵਾਰਡ ਨਾਲ ਸਨਮਾਨਿਤ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਪਿੰਡ ਬਣਾਂਵਾਲਾ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ ਨੂੰ ਪਾਣੀ ਦੀ ਸਾਂਭ ਸੰਭਾਲ ਕਰਨ ਬਦਲੇ ਫਿੱਕੀ ਵਲੋਂ ਵਾਟਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਨਵੀਂ ਦਿੱਲੀ ਵਿਖੇ 9ਵੇਂ ਵਪਾਰਕ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਦੀ ਅੰਤਰ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ

ਚਾਉਕੇ, 25 ਨਵੰਬਰ (ਮਨਜੀਤ ਸਿੰਘ ਘੜੈਲੀ)-ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਬੱਚਿਆਂ ਨੇ ਪੜ੍ਹਾਈ 'ਚ ਵਿਸ਼ੇਸ਼ ਰੁਚੀ ਰੱਖਣ ਦੇ ਨਾਲ-ਨਾਲ ਖੇਡਾਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ੋਨ ਪੱਧਰ ਦੀਆਂ ਖੇਡਾਂ 'ਚ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਸਮਾਜ ਸੇਵੀ ਅਮਰਦੀਪ ਅਮਨਾ ਮਹਿਰਾਜ ਦੀ ਭੂਆ ਦੇ ਦਿਹਾਂਤ 'ਤੇ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਸਮਾਜ ਸੇਵੀ ਅਮਰਦੀਪ ਸਿੰਘ ਅਮਨਾ ਵਾਸੀ ਪੱਤੀ ਸੌਲ ਮਹਿਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭੂਆ ਸੇਵਾ ਮੁਕਤ ਅਧਿਆਪਕਾ ਹਰਬੰਸ ਕੌਰ (76) ਦਾ ਦਿਹਾਂਤ ਹੋ ਗਿਆ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ...

ਪੂਰੀ ਖ਼ਬਰ »

ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਪ੍ਰੋਫੈਸਰ ਬਲਜਿੰਦਰ ਕÏਰ

ਸੀਂਗੋ ਮੰਡੀ, 25 ਨਵੰਬਰ (ਲਕਵਿੰਦਰ ਸ਼ਰਮਾ)-ਹਲਕਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਇਥੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਉਹ ਹੁਣੇ ਹੀ ਗੁਜਰਾਤ ਦੇ ਸਟਾਰ ਪ੍ਰਚਾਰਕ ਦੇ ਤੌਰ 'ਤੇ ਚੋਣ ਪ੍ਰਚਾਰ ਕਰਕੇ ...

ਪੂਰੀ ਖ਼ਬਰ »

ਲੱਖੀ ਜੰਗਲ ਪੰਜਾਬੀ ਸੱਥ ਬਠਿੰਡਾ ਵਲੋਂ ਪੁਸਤਕ ਤੇ ਸਾਹਿਤ ਮੇਲੇ ਦੀ ਸ਼ੁਰੂਆਤ

• 'ਮੇਰਾ ਸੂਰਜ' ਤੇ 'ਅੱਖਰੀ ਨੂਰ' ਕਿਤਾਬਾਂ ਲੋਕ ਅਰਪਣ ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਟੀਚਰਜ਼ ਹੋਮ ਵਿਖੇ ਲੱਖੀ ਜੰਗਲ ਪੰਜਾਬੀ ਸੱਥ ਦੇ ਨਿਰਭੈ ਸਿੰਘ ਸੰਧੂ ਦੁਆਰੇਆਣਾ ਯਾਦਗਾਰੀ ਤਿੰਨ ਦਿਨਾਂ ਪੁਸਤਕ ਮੇਲਾ ਤੇ ਸਾਹਿਤਕ ਸਮਾਗਮ ਦਾ ਆਗਾਜ਼ ...

ਪੂਰੀ ਖ਼ਬਰ »

ਰੁੱਖਵਿੰਦਰ ਸਿੰਘ ਮੱਲਵਾਲਾ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ

ਰਾਮਾਂ ਮੰਡੀ, 25 ਨਵੰਬਰ (ਤਰਸੇਮ ਸਿੰਗਲਾ)-ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਖੁਸਬਾਜ ਸਿੰਘ ਜਟਾਣਾ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਅਜੇ ਚਿਕਾਰਾ ਤੇ ਪੰਜਾਬ ਯੂਥ ਪ੍ਰਧਾਨ ਵਰਿੰਦਰ ਸਿੰਘ ...

ਪੂਰੀ ਖ਼ਬਰ »

ਰੀਮਾ ਮਹੇਸ਼ਵਰੀ ਬੀ. ਕਾਮ ਆਨਰਜ਼ ਚÏਥਾ ਸਮੈਸਟਰ. 'ਚੋਂ ਅੱਵਲ

ਬਠਿੰਡਾ, 25 ਨਵੰਬਰ (ਅਵਤਾਰ ਸਿੰਘ ਕੈਂਥ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੀ. ਕਾਮ ਆਨਰਜ਼ ਚੌਥੇ ਸਮੈਸਟਰ ਦੇ ਨਤੀਜਿਆਂ 'ਚ ਐਸ. ਐਸ. ਡੀ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਨਤੀਜੇ ਅਨੁਸਾਰ ਰੀਮਾ ਮਹੇਸ਼ਵਰੀ ਨੇ 80.8 ਫ਼ੀਸਦੀ ਅੰਕ ...

ਪੂਰੀ ਖ਼ਬਰ »

'ਆਪ' ਦੀਆਂ ਗਾਰੰਟੀਆਂ ਦੀ ਕੋਈ ਗਾਰੰਟੀ ਨਹੀਂ-ਮੱਖਣ ਜਿੰਦਲ

ਬਾਲਿਆਂਵਾਲੀ, 25 ਨਵੰਬਰ (ਕੁਲਦੀਪ ਮਤਵਾਲਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਭਾਜਪਾ ਦੇ ਸੂਬਾ ਕਾਰਜਕਾਰੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਜਿੰਦਲ ਆਪਣੀ ਟੀਮ ਸਮੇਤ ਗੁਜਰਾਤ ਚੋਣਾਂ ਦੇ ਪ੍ਰਚਾਰ ਲਈ ਗਏ ਹੋਏ ਹਨ, ਜਿਨ੍ਹਾਂ ਨੇ ਗੁਜਰਾਤ ਦੇ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਦਾ ਪੰਜਵਾਂ ਸਾਲਾਨਾ ਸਮਾਗਮ ਮਨਾਇਆ

ਬਠਿੰਡਾ, 25 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਡੱਬਵਾਲੀ ਰੋਡ ਸਥਿਤ ਸਿਲਵਰ ਓਕਸ ਸਕੂਲ ਦਾ ਪੰਜਵਾਂ ਸਾਲਾਨਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਇਕਬਾਲ ਸਿੰਘ ਐਮ. ਡੀ. (ਆਈ. ਐਫ. ਐਮ.) ਤੇ ਦੂਜੇ ਦਿਨ ਸੁਖਦੇਵ ...

ਪੂਰੀ ਖ਼ਬਰ »

ਇਕ ਰੋਜ਼ਾ ਫ਼ੀਲਡ ਵਿਜ਼ਿਟ ਕਰਵਾਈ

ਮਹਿਮਾ ਸਰਜਾ, 25 ਨਵੰਬਰ (ਰਾਮਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ ਵਲੋਂ ਐਨ. ਐਸ. ਕਿਉ. ਐਫ. ਅਧੀਨ ਚੱਲ ਰਹੀ ਸਕਿਊਰਿਟੀ ਵਿਸੇ ਅਧੀਨ ਵਿਦਿਆਰਥੀਆਂ ਦੀ ਇਕ ਰੋਜ਼ਾ ਫ਼ੀਲਡ ਵਿਜ਼ਿਟ, ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਦੇ ਹਸਪਤਾਲ ਗੁਰੂਸਰ ਜਲਾਲ 'ਚ ਲੈਂਜ਼ ਕੈਂਪ ਅੱਜ

ਭਗਤਾ ਭਾਈਕਾ, 25 ਨਵੰਬਰ (ਸੁਖਪਾਲ ਸਿੰਘ ਸੋਨੀ)-ਬ੍ਰਹਮ ਲੀਨ ਸੰਤ ਬਾਬਾ ਕਰਨੈਲ ਦਾਸ ਦੀ ਯਾਦ ਨੂੰ ਸਮਰਪਿਤ ਸੰਤ ਬ੍ਰਹਮ ਮੁਨੀ ਸ਼ਾਸਤਰੀ ਦੀ ਰਹਿਨੁਮਾਈ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਗੁਰੂਸਰ ਜਲਾਲ ਵਿਖੇ 237ਵਾਂ ...

ਪੂਰੀ ਖ਼ਬਰ »

ਪੀ. ਕੇ. ਐਸ. ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਸਾਲਾਨਾ ਸਮਾਰੋਹ ਦਾ ਆਗਾਜ਼

ਬਠਿੰਡਾ, 25 ਨਵੰਬਰ (ਅਵਤਾਰ ਸਿੰਘ ਕੈਂਥ)-ਵਿੱਦਿਆ ਤੇ ਖੇਡਾਂ ਪੱਖੋਂ ਜ਼ਿਲ੍ਹਾ ਬਠਿੰਡਾ ਇਲਾਕੇ 'ਚ ਵਿਸ਼ੇਸ਼ ਸਥਾਨ ਪ੍ਰਾਪਤ ਸੰਸਥਾ ਪੀ. ਕੇ. ਐਸ. ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਬੱਚਿਆਂ ਦੇ ਸਾਲਾਨਾ ਸਮਾਰੋਹ ਦਾ ਆਗਾਜ਼ ਜੋ ਕਿ ਕਲਾਸ ਵਾਇਜ਼ ਤਿੰਨ ਦਿਨਾਂ ਤੱਕ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਸਟੇਟ 'ਚੋਂ ਫਤਹਿ ਗਰੁੱਪ ਦੀ ਗਤਕਾ ਖਿਡਾਰਨ ਨੇ ਜਿੱਤਿਆ ਸੋਨ ਤਗਮਾ

ਰਾਮਪੁਰਾ ਫੂਲ­ 25 ਨਵੰਬਰ (ਪੱਤਰ ਪ੍ਰੇਰਕ)-ਖੇਡਾਂ ਵਤਨ ਪੰਜਾਬ ਦੀਆਂ ਸਟੇਟ 'ਚੋਂ ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀ ਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰਨ ਸੁਮਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਗਿੱਲ ਕਲ੍ਹਾਂ ਨੇ ਇਕ ਵਾਰ ਫੇਰ ਗਤਕਾ ਮੁਕਾਬਲਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX