ਤਾਜਾ ਖ਼ਬਰਾਂ


ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  15 minutes ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  23 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  38 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 1 hour ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 1 hour ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 1 hour ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 2 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  1 minute ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 3 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 4 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 4 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 4 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 2 hours ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 5 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮਾਨਸਾ

ਫ਼ਿਲਮ ਦਾਸਤਾਨ-ਏ-ਸਰਹਿੰਦ ਦੇ ਵਿਰੋਧ 'ਚ ਸਿੱਖ ਸੰਗਤਾਂ ਵਲੋਂ ਸਰਦੂਲਗੜ੍ਹ ਵਿਖੇ ਰੋਸ ਪ੍ਰਦਰਸ਼ਨ

• ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫ਼ਿਲਮ ਨੂੰ ਰੋਕਣ ਲਈ ਕਾਨੂੰਨੀ ਕਾਰਵਾਈ ਕਰੇ-ਹੁਸ਼ਿਆਰ ਸਿੰਘ
ਸਰਦੂਲਗੜ੍ਹ, 25 ਨਵੰਬਰ (ਜੀ. ਐਮ. ਅਰੋੜਾ)-ਸਥਾਨਕ ਬੱਸ ਅੱਡੇ ਦੇ ਬਾਹਰ ਸਿਰਸਾ-ਮਾਨਸਾ ਰੋਡ 'ਤੇ ਸਿੱਖ ਸੰਗਤ ਵਲੋਂ ਇਕੱਤਰ ਹੋ ਕੇ ਫ਼ਿਲਮ ਦਾਸਤਾਨ-ਏ-ਸਰਹਿੰਦ 'ਤੇ ਪਾਬੰਦੀ ਦੀ ਮੰਗ ਨੂੰ ਲੈ ਕੇ ਹੱਥਾਂ 'ਚ ਬੈਨਰ ਫੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਹੁਸ਼ਿਆਰ ਸਿੰਘ ਝੰਡਾ ਕਲਾਂ ਨੇ ਕਿਹਾ ਕਿ ਕਾਰਟੂਨ ਫ਼ਿਲਮ ਸਿੱਖ ਵਿਚਾਰਧਾਰਾ ਦੇ ਉਲਟ ਹੈ | ਸਿੱਖ ਧਰਮ 'ਚ ਗੁਰੂ ਸਾਹਿਬਾਨਾਂ ਅਤੇ ਮਹਾਨ ਸ਼ਹੀਦਾਂ ਦੀਆਂ ਨਕਲਾਂ ਉਤਾਰਨ ਅਤੇ ਸਵਾਂਗ ਰਚਾਉਣ ਦੀ ਸਖ਼ਤ ਮਨਾਹੀ ਹੈ ਉਥੇ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੀਆਂ ਮੂਰਤਾਂ ਬਣਾਉਣੀਆਂ ਵਰਜਿਤ ਹਨ | ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀਆਂ ਮਨ ਘੜਤ ਤਸਵੀਰਾਂ ਨੂੰ ਦਿੱਤੀ ਗੈਰ ਸਿਧਾਂਤਕ ਪ੍ਰਵਾਨਗੀ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਤੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਿਤ ਮਹਾਨ ਗੁਰਸਿੱਖਾਂ ਤੇ ਸ਼ਹੀਦਾਂ ਦੀਆਂ ਨਕਲਾਂ ਲਾਉਣ ਤੇ ਸਵਾਂਗ ਰਚਣ ਦੇ ਕੁਰਾਹੇ ਦਾ ਆਧਾਰ ਬਣ ਰਹੀ ਹੈ ਅਤੇ ਹੁਣ 'ਦਾਸਤਾਨ-ਏ-ਸਰਹਿੰਦ' ਨਾਮੀ ਫ਼ਿਲਮ ਇਸ ਸਿਧਾਂਤਕ ਕੁਰਾਹੇ ਦਾ ਅਗਲਾ ਪੜਾਅ ਲੈ ਕੇ ਆਈ ਹੈ | ਫ਼ਿਲਮ ਦੇ ਪ੍ਰਸੰਸਕਾਂ ਵਲੋਂ ਬਿਜਲ ਸੱਥ (ਸੋਸ਼ਲ ਮੀਡੀਆ)'ਤੇ ਸਾਂਝੀ ਕੀਤੀ ਗਈ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਫ਼ਿਲਮ ਵਿਚ ਮਾਸੂਮ ਬਾਲ ਅਦਾਕਾਰਾਂ ਕੋਲੋਂ ਸਾਹਿਬਜ਼ਾਦਿਆਂ ਦੀਆਂ ਨਕਲਾਂ ਲਾਹੁਣ ਦਾ ਬੱਜਰ ਗੁਨਾਹ ਕੀਤਾ ਗਿਆ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਫ਼ਿਲਮ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਚਾਰਾਜੋਈ ਕਰਨੀ ਚਾਹੀਦੀ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਜਿਹੀ ਫ਼ਿਲਮਾਂ ਦੇ ਬਣਾਉਣ 'ਤੇ ਪੂਰਨ ਪਾਬੰਦੀ ਲਾਉਣੀ ਚਾਹੀਦੀ ਹੈ | ਇਸ ਮੌਕੇ ਸੁਖਵਿੰਦਰ ਸਿੰਘ ਸਤਿਕਾਰ ਸਭਾ ਸਿਰਸਾ, ਜਗਸੀਰ ਸਿੰਘ, ਜਗਤਾਰ ਸਿੰਘ, ਰਾਮ ਸਿੰਘ, ਮਨਦੀਪ ਸਿੰਘ, ਜਮਦੂਰ ਸਿੰਘ, ਸੁਖਦੀਪ ਸਿੰਘ ਆਲੀਕੇ, ਮਹਿੰਦਰ ਸਿੰਘ ਜਟਾਣਾ, ਪ੍ਰਗਟ ਸਿੰਘ, ਹਰਜਿੰਦਰ ਸਿੰਘ, ਪਿੱਪਲ ਸਿੰਘ, ਅਮਰੀਕ ਸਿੰਘ, ਗੁਰਜਿੰਦਰ ਸਿੰਘ ਆਦਿ ਸਨ |

ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ ਸਮਾਪਤ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 9 ਦਿਨਾਂ ਤੋਂ ਸਥਾਨਕ ਬਰਨਾਲਾ-ਸਿਰਸਾ ਮੁੱਖ ਸੜਕ 'ਤੇ ਤਿੰਨਕੋਣੀ ਨਜ਼ਦੀਕ ਚੱਲ ਰਿਹਾ ਧਰਨਾ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ

ਮਾਨਸਾ, 25 ਨਵੰਬਰ (ਸ. ਰਿ.)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਜ਼ਿਲ੍ਹੇ 'ਚ ਝੋਨੇ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੂੰਹਦ (ਨਾੜ) ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਿਸਾਨਾਂ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਗਾਗੋਵਾਲ ਜ਼ਿਲ੍ਹਾ ਕਾਂਗਰਸ 'ਚ ਨਵੀਂ ਰੂਹ ਫੂਕਣਗੇ-ਖਾਰਾ

ਮਾਨਸਾ, 25 ਨਵੰਬਰ (ਸ. ਰਿ.)-ਬਲਾਕ ਕਾਂਗਰਸ ਕਮੇਟੀ ਦਿਹਾਤੀ ਮਾਨਸਾ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਖਾਰਾ ਨੇ ਸਾਬਕਾ ਮੰਤਰੀ ਸਵ. ਸ਼ੇਰ ਸਿੰਘ ਗਾਗੋਵਾਲ ਦੇ ਪੋਤਰੇ ਅਰਸ਼ਦੀਪ ਸਿੰਘ ਗਾਗੋਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦਾ ਮੁੜ ਪ੍ਰਧਾਨ ਨਿਯੁਕਤ ਕਰਨ ਦਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਨੇ ਲਗਾਇਆ ਰੋਸ ਧਰਨਾ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਸ਼ਾ ਵਰਕਰ ਤੇ ਫੈਸੀਲੀਟੇਟਰਾਂ ਵਲੋਂ ਸਥਾਨਕ ਬਾਲ ਭਵਨ ਵਿਖੇ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੰਗਾਂ ਪ੍ਰਤੀ ਗੰਭੀਰ ਨਹੀਂ, ਜਿਸ ਕਰ ਕੇ ਵਰਕਰਾਂ 'ਚ ਰੋਸ ਫੈਲਿਆ ਹੋਇਆ ਹੈ | ਜਥੇਬੰਦੀ ...

ਪੂਰੀ ਖ਼ਬਰ »

ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ-ਡਾ. ਨਾਨਕ ਸਿੰਘ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਅੱਜ ਸ਼ਾਮ ਮਾਨਸਾ ਸ਼ਹਿਰ ਦਾ ਦੌਰਾ ਕਰਨ ਉਪਰੰਤ ਵੱਖ-ਵੱਖ ਥਾਵਾਂ 'ਤੇ ਟ੍ਰੈਫ਼ਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆਪਣੀ ਨਿਗਰਾਨੀ ਹੇਠ ਬਾਰਾਂ ਹੱਟਾਂ ਚੌਕ 'ਚ ਨਾਕਾਬੰਦੀ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੇ ਇਲਾਜ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਡੀ. ਸੀ.

ਮਾਨਸਾ, 25 ਨਵੰਬਰ (ਰਾਵਿੰਦਰ ਸਿੰਘ ਰਵੀ)-ਸਥਾਨਕ ਜੱਚਾ ਬੱਚਾ ਹਸਪਤਾਲ ਦਾ ਦੌਰਾ ਕਰਨ ਮੌਕੇ ਬਲਦੀਪ ਕੌਰ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਥੇ ਦਾਖਲ ਗਰਭਵਤੀ ਔਰਤਾਂ ਦੇ ਇਲਾਜ ਤੇ ਡਲਿਵਰੀ ਸਮੇਂ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਮਰੀਜ਼ਾਂ ਦਾ ਹਾਲ-ਚਾਲ ...

ਪੂਰੀ ਖ਼ਬਰ »

ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ 'ਚ ਬਦਲਣ ਕਾਰਨ ਸਿਹਤ ਕਾਮਿਆਂ 'ਚ ਰੋਸ

ਮਾਨਸਾ, 25 ਨਵੰਬਰ (ਰਾਵਿੰਦਰ ਸਿੰਘ ਰਵੀ)-ਸਿਹਤ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਪੱਧਰੀ ਇਕੱਤਰਤਾ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਸਿਹਤ ਸੰਸਥਾਵਾਂ ਨੂੰ ਆਮ ਆਦਮੀ ਕਲੀਨਿਕ 'ਚ ਤਬਦੀਲ ਕਰਨ ਦੀ ਨੀਤੀ ਦੀ ਸਖ਼ਤ ਨਿਖੇਧੀ ਕੀਤੀ | ਆਗੂ ਡਾ. ਅਰਸ਼ਦੀਪ ਸਿੰਘ ਤੇ ...

ਪੂਰੀ ਖ਼ਬਰ »

ਬਲਾਕ ਪੱਧਰੀ ਅੰਗਹੀਣਤਾ ਕੈਂਪ 'ਚ ਮਾੜੇ ਪ੍ਰਬੰਧਾਂ ਕਰਕੇ ਅੰਗਹੀਣ ਹੋਏ ਖ਼ੱਜਲ-ਖ਼ੁਆਰ

ਬੁਢਲਾਡਾ, 25 ਨਵੰਬਰ (ਸਵਰਨ ਸਿੰਘ ਰਾਹੀ)-ਸਥਾਨਕ ਸਿਵਲ ਹਸਪਤਾਲ ਵਿਖੇ ਬਲਾਕ ਪੱਧਰੀ ਅੰਗਹੀਣਤਾ ਸਰਟੀਫਿਕੇਟ ਕੈਂਪ ਮੌਕੇ ਮਾੜੇ ਪ੍ਰਬੰਧਾਂ ਕਰਕੇ ਅੰਗਹੀਣ ਖ਼ੱਜਲ-ਖ਼ੁਆਰ ਹੁੰਦੇ ਰਹੇ | ਅੰਗਹੀਣ ਲੋਕਾਂ ਲਈ ਤੇ ਹਸਪਤਾਲ ਦੀ ਰੋਜ਼ਾਨਾ ਆਮ ਓ. ਪੀ. ਡੀ. ਲਈ ਇੱਕੋ ਪਰਚੀ ...

ਪੂਰੀ ਖ਼ਬਰ »

ਡਾ. ਸਿੰਗਲਾ ਨੇ ਨੇਬਰਹੁੱਡ ਕੈਂਪਸ ਝੁਨੀਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਝੁਨੀਰ, 25 ਨਵੰਬਰ (ਨਿ. ਪ. ਪ.)-ਪੰਜਾਬੀ ਯੂਨੀਵਰਸਿਟੀ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਵਿਖੇ ਡਾ. ਭੀਮ ਸੈਨ ਸਿੰਗਲਾ ਸਹਾਇਕ ਪ੍ਰੋਫੈਸਰ ਨੇ ਬਤੌਰ ਮੁਖੀ ਆਪਣਾ ਅਹੁਦਾ ਸੰਭਾਲ ਲਿਆ ਹੈ | ਕੈਂਪਸ ਦੇ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਬੋਹਾ ਖੇਤਰ ਦੇ ਸੈਂਕੜੇ ਸੇਵਾ-ਮੁਕਤ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲ ਰਹੇ ਬਣਦੇ ਭੱਤੇ

ਬੋਹਾ, 25 ਨਵੰਬਰ (ਰਮੇਸ਼ ਤਾਂਗੜੀ) -ਬੋਹਾ ਖੇਤਰ ਨਾਲ ਸੰਬੰਧਿਤ ਸੈਂਕੜੇ ਸਰਕਾਰੀ ਸੇਵਾ ਮੁਕਤ ਮੁਲਾਜ਼ਮਾਂ ਨੂੰ ਸੰਬੰਧਿਤ ਬੈਂਕਾਂ ਵਲੋਂ ਪੈਨਸ਼ਨ ਸਮੇਤ ਹੋਰ ਸਹਾਇਕ ਭੱਤੇ ਨਿਯਮਾਂ ਮੁਤਾਬਿਕ ਨਹੀਂ ਦਿੱਤੇ ਜਾ ਰਹੇ, ਜਿਸ ਕਾਰਨ ਮੁਲਾਜ਼ਮਾਂ ਦਾ ਪੈਸਾ ਅਜਾਂਈ ਜਾ ...

ਪੂਰੀ ਖ਼ਬਰ »

ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਯੂਨੀਅਨ ਆਗੂ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੀ ਇਕੱਤਰਤਾ ਇਥੇ ਜਨਰਲ ਸਕੱਤਰ ਪ੍ਰੀਤਮ ਸਿੰਘ ਬਾਜੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹੱਕੀ ਮੰਗਾਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਰੋਸ ਪ੍ਰਗਟ ਕਰਨ ਗਏ ...

ਪੂਰੀ ਖ਼ਬਰ »

ਬੈਂਕ ਵਲੋਂ ਘੱਟ ਹੱਦ ਕਰਜ਼ਾ ਦਿੱਤੇ ਜਾਣ 'ਤੇ ਲਗਾਇਆ ਧਰਨਾ

ਬਰੇਟਾ, 25 ਨਵੰਬਰ (ਪਾਲ ਸਿੰਘ ਮੰਡੇਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੇ ਖੇਤੀ ਹੱਦ ਕਰਜ਼ੇ ਨੂੰ ਲੈ ਕੇ ਕੋਆਪ੍ਰੇਟਿਵ ਬੈਂਕ ਗੋਬਿੰਦਪੁਰਾ ਅੱਗੇ ਧਰਨਾ ਦਿੱਤਾ ਗਿਆ | ਕਿਸਾਨ ਆਗੂ ਮੇਜਰ ਸਿੰਘ ਗੋਬਿੰਦਪੁਰਾ ਨੇ ਕਿਹਾ ਬੈਂਕ ਮੈਨੇਜਰ ਵਲੋਂ ...

ਪੂਰੀ ਖ਼ਬਰ »

ਰਾਜ ਭਵਨ ਵੱਲ ਮਾਰਚ ਅੱਜ

ਮਾਨਸਾ, 25 ਨਵੰਬਰ (ਸ. ਰਿ.)-ਸੰਯੁਕਤ ਕਿਸਾਨ ਮੋਰਚਾ (ਭਾਰਤ) ਨੇ ਕੇਂਦਰ ਸਰਕਾਰ ਵਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਖ਼ਿਲਾਫ਼ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ | ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ (ਪੰਜਾਬ) ਐਸ. ਕੇ. ਐਮ. ਨੇ ...

ਪੂਰੀ ਖ਼ਬਰ »

ਸਮਾਜ ਸੇਵੀ ਅਮਰਦੀਪ ਅਮਨਾ ਮਹਿਰਾਜ ਦੀ ਭੂਆ ਦੇ ਦਿਹਾਂਤ 'ਤੇ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਸਮਾਜ ਸੇਵੀ ਅਮਰਦੀਪ ਸਿੰਘ ਅਮਨਾ ਵਾਸੀ ਪੱਤੀ ਸੌਲ ਮਹਿਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਭੂਆ ਸੇਵਾ ਮੁਕਤ ਅਧਿਆਪਕਾ ਹਰਬੰਸ ਕੌਰ (76) ਦਾ ਦਿਹਾਂਤ ਹੋ ਗਿਆ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ...

ਪੂਰੀ ਖ਼ਬਰ »

ਪੰਚਾਇਤ ਸੈਕਟਰੀਆਂ ਨੇ ਬਲਾਕ ਦਫ਼ਤਰ ਵਿਖੇ ਦਿੱਤਾ ਧਰਨਾ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਪੰਚਾਇਤ ਸਕੱਤਰ ਯੂਨੀਅਨ ਵਲੋਂ ਧਰਨਾ ਦਿੱਤਾ ਗਿਆ | ਧਰਨੇ 'ਚ ਸ਼ਾਮਿਲ ਜਸਪਿੰਦਰ ਸਿੰਘ ਗਿੱਲ, ਸਤਨਾਮ ਸਿੰਘ, ਮਨਜੀਤ ਕੁਮਾਰ, ਗੁਰਦੀਪ ਸਿੰਘ, ਜਗਦੇਵ ਸਿੰਘ ਅਤੇ ਸੁਖਪਾਲ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨ ਪਲੰਬਰ ਦੀ ਕਰੰਟ ਲੱਗਣ ਕਾਰਨ ਮੌਤ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਥਿੰਦ ਨੇ ਦੱਸਿਆ ਕਿ ਪਿੰਡ ਚੀਮਾ ਨਾਲ ...

ਪੂਰੀ ਖ਼ਬਰ »

ਫੂਡ ਸੇਫ਼ਟੀ ਤੇ ਸਟੈਂਡਰਜ਼ ਐਕਟ 2006 ਅਧੀਨ ਫੂਡ ਲਾਇਸੈਂਸ/ਰਜਿਸਟ੍ਰੇਸ਼ਨ ਪ੍ਰਾਪਤ ਕਰਨਾ ਹੋਵੇਗਾ ਲਾਜ਼ਮੀ

ਬਰਨਾਲਾ, 25 ਨਵੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ 'ਚ ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਹਰ ਛੋਟੇ ਤੋਂ ਵੱਡੇ ਕਾਰੋਬਾਰੀ ਲਈ ਫੂਡ ਸੇਫ਼ਟੀ ਤੇ ਸਟੈਂਡਰਡਜ ਐਕਟ 2006 ਅਧੀਨ ਫੂਡ ਲਾਇਸੰਸ /ਰਜਿਸਟ੍ਰੇਸ਼ਨ ਲੈਣਾ ਲਾਜ਼ਮੀ ਹੋਵੇਗਾ | ਇਸ ਸੰਬੰਧੀ ਸਿਵਲ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਐੱਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕÏਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਐਸ. ਡੀ. ਐਮ. ਬਰਨਾਲਾ ਗੋਪਾਲ ਸਿੰਘ ਨੂੰ ...

ਪੂਰੀ ਖ਼ਬਰ »

ਨਸਬੰਦੀ ਪੰਦ੍ਹਰਵਾੜਾ 4 ਦਸੰਬਰ ਤੱਕ

ਸਰਦੂਲਗੜ੍ਹ, 25 ਨਵੰਬਰ (ਅਰੋੜਾ) -ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਨਸਬੰਦੀ ਪੰਦ੍ਹਰਵਾੜੇ ਸੰਬੰਧੀ ਹੋਈ ਇਕੱਤਰਤਾ ਮੌਕੇ ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਦੱਸਿਆ ਕਿ 'ਅਬ ਪੁਰਸ਼ ਨਿਭਾਏਗੇ ਜ਼ਿੰਮੇਵਾਰੀ ਪਰਿਵਾਰ ਨਿਯੋਜਨ ਆਪਣਾਕਰ ਦਿਖਾਏਗੇ ਆਪਣੀ ...

ਪੂਰੀ ਖ਼ਬਰ »

ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ 5 ਬੱਸਾਂ ਦੇ ਕੀਤੇ ਚਲਾਨ

ਮਾਨਸਾ, 25 ਨਵੰਬਰ (ਸ. ਰਿ.)-ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕÏਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ 19 ਸਕੂਲ ਬੱਸਾਂ ਚੈੱਕ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ 'ਚੋਂ ਬਲਾਕ ਝੁਨੀਰ ਦਾ ਓਵਰਆਲ ਟਰਾਫ਼ੀ 'ਤੇ ਕਬਜ਼ਾ

ਮਾਨਸਾ, 25 ਨਵੰਬਰ (ਰਾਵਿੰਦਰ ਸਿੰਘ ਰਵੀ)-ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚੋਂ ਬਲਾਕ ਝੁਨੀਰ ਦੇ ਖਿਡਾਰੀਆਂ ਨੇ ਓਵਰਆਲ ਟਰਾਫ਼ੀ 'ਤੇ ਕਬਜ਼ਾ ਕੀਤਾ ਹੈ ਜਦ ਕਿ ...

ਪੂਰੀ ਖ਼ਬਰ »

ਫਿੱਕੀ ਵਲੋਂ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਵਾਟਰ ਐਵਾਰਡ ਨਾਲ ਸਨਮਾਨਿਤ

ਮਾਨਸਾ, 25 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲੇ੍ਹ ਦੇ ਪਿੰਡ ਬਣਾਂਵਾਲਾ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ ਨੂੰ ਪਾਣੀ ਦੀ ਸਾਂਭ ਸੰਭਾਲ ਕਰਨ ਬਦਲੇ ਫਿੱਕੀ ਵਲੋਂ ਵਾਟਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਨਵੀਂ ਦਿੱਲੀ ਵਿਖੇ 9ਵੇਂ ਵਪਾਰਕ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਅਥਲੀਟ ਮੀਟ ਸਮਾਰੋਹ ਕਰਵਾਇਆ

ਮਾਨਸਾ, 25 ਨਵੰਬਰ (ਸ. ਰਿ.)-ਸਥਾਨਕ ਡੀ. ਏ. ਵੀ. ਪਬਲਿਕ ਸਕੂਲ ਵਿਖੇ ਪਿ੍ੰਸੀਪਲ ਵਿਨੋਦ ਰਾਣਾ ਦੀ ਅਗਵਾਈ ਹੇਠ ਸਾਲਾਨਾ ਖੇਡ ਮੇਲਾ 16 ਨਵੰਬਰ ਤੋਂ 24 ਨਵੰਬਰ ਤੱਕ ਕਰਵਾਇਆ ਗਿਆ | ਸਕੂਲ ਦੇ ਖੇਡ ਵਿਭਾਗ ਵਲੋਂ ਐਲ. ਕੇ. ਜੀ. ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਵੱਖ-ਵੱਖ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 25 ਨਵੰਬਰ (ਸੱਭਿ. ਪ੍ਰਤੀ.)-ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਦੀਆਂ ਖਿਡਾਰਨਾਂ ਨੇ ਮਲੇਰਕੋਟਲਾ ਵਿਖੇ ਪੰਜਾਬ ਅੰਤਰ ਜ਼ਿਲ੍ਹਾ ਸਕੂਲੀ ਖੇਡਾਂ 'ਚ ਚੰਗਾ ਪ੍ਰਦਰਸ਼ਨ ਕੀਤਾ | ਜ਼ਿਲ੍ਹੇ ਦੀ ਖੋ-ਖੋ ਟੀਮ ਕੋਟਧਰਮੂ ਸਕੂਲ ...

ਪੂਰੀ ਖ਼ਬਰ »

ਭੀਖੀ 'ਚ ਕਿਤੇ ਵੀ ਨਹੀਂ ਹੈ ਪਾਰਕਿੰਗ ਲਈ ਢੁਕਵੀਂ ਜਗ੍ਹਾ

ਭੀਖੀ, 25 ਨਵੰਬਰ (ਗੁਰਿੰਦਰ ਸਿੰਘ ਔਲਖ)-ਅਜੋਕੇ ਸਮੇਂ 'ਚ ਮੋਟਰ ਕਾਰਾਂ, ਮੋਟਰਸਾਈਕਲਾਂ ਤੇ ਹੋਰ ਵਾਹਨਾਂ ਦੀ ਗਿਣਤੀ 'ਚ ਬੇਤਹਾਸ਼ਾ ਵਾਧਾ ਹੋ ਰਿਹਾ ਹੈ | ਆਵਾਜਾਈ ਨੂੰ ਵਿਵਸਥਿਤ ਕਰਨਾ ਚੁਣੌਤੀ ਬਣਦਾ ਜਾ ਰਿਹਾ ਹੈ | ਇਸ ਸੰਦਰਭ 'ਚ ਸਭ ਤੋਂ ਵੱਖ ਸਮੱਸਿਆ ਵਾਹਨਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX