ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲੱਗਦਾ ਹੈ। -ਡੇਨੀਅਲ ਵੈਥਸਟ

ਫਾਜ਼ਿਲਕਾ / ਅਬੋਹਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ.ਦਫ਼ਤਰ ਮੂਹਰੇ ਲਗਾਇਆ ਪੱਕਾ ਮੋਰਚਾ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਦਿੱਲੀ ਦੇ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵਲੋਂ ਸੰਘਰਸ਼ ਨੂੰ ਖ਼ਤਮ ਕਰਨ ਮੌਕੇ ਕੀਤੇ ਐਲਾਨਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਲਗਾਏ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਜਗਦੀਪ ਸਿੰਘ ਮਨਸਾ ਜ਼ਿਲ੍ਹਾ ਪ੍ਰਧਾਨ, ਕੁਲਵੰਤ ਸਿੰਘ ਜ਼ਿਲ੍ਹਾ ਸਕੱਤਰ, ਗੁਲਸ਼ਨ ਸਿੰਘ ਸਲਾਹਕਾਰ, ਡਾ. ਮਨਜੀਤ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਨਰੇਸ਼ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ ਸੋਢੀ, ਮੰਗਲ ਸਿੰਘ, ਗੁਰਮੀਤ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਬਿਜਲੀ ਵੰਡ ਕਾਨੂੰਨ 2022 ਦਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ | ਪੰਜਾਬ ਸਰਕਾਰ ਵਿਧਾਨ ਸਭਾ ਵਿਚ ਮਤਾ ਪਾ ਕੇ ਬਿਜਲੀ ਵੰਡ ਕਾਨੂੰਨ 2022 ਰੱਦ ਕਰੇ | 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਸਮਝੌਤੇ ਮੁਤਾਬਿਕ ਤੁਰੰਤ ਅਮਲ ਵਿਚ ਲਿਆਂਦਾ ਜਾਵੇ | ਡਾ. ਸੁਆਮੀ ਨਾਥਨ ਦੀ ਰਿਪੋਰਟ ਪੂਰਨ ਤੌਰ ਤੇ ਲਾਗੂ ਕੀਤੀ ਜਾਵੇ | ਕਣਕ ਝੋਨੇ ਦੀ ਸਰਕਾਰੀ ਖ਼ਰੀਦ ਉੱਪਰ ਲਗਾਈਆਂ ਸ਼ਰਤਾਂ ਤੁਰੰਤ ਹਟਾਈਆਂ ਜਾਣ | ਪੰਜਾਬ ਸਰਕਾਰ ਕੇਰਲਾ ਸਰਕਾਰ ਦੀ ਤਰਜ਼ ਉੱਤੇ ਪੰਜਾਬ ਵਿਚ ਬੀਜੀਆਂ ਜਾਣ ਵਾਲੀਆਂ ਸਾਰੀਆਂ ਫ਼ਸਲਾਂ ਦੀ ਖ਼ਰੀਦ ਗਾਰੰਟੀ ਕਾਨੂੰਨ ਬਣਾਵੇ | ਲੋੜਵੰਦ ਤੇ ਗ਼ਰੀਬਾਂ ਨੂੰ ਜਨਤਕ ਵੰਡ ਪ੍ਰਣਾਲੀ ਰਾਹੀ ਸਸਤਾ ਅਨਾਜ ਦਿੱਤਾ ਜਾਵੇ | ਖੇਤੀ ਨੀਤੀ ਬਣਾ ਕੇ ਕਿਸਾਨ ਨੂੰ ਕੁਸ਼ਲ ਕਾਮਾ ਗਿਣਿਆ ਜਾਵੇ, ਕਿਸਾਨਾਂ ਨੂੰ ਪੈਨਸ਼ਨ ਦੇ ਘੇਰੇ ਵਿਚ ਲਿਆਂਦਾ ਜਾਵੇ | ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ਼ ਕੀਤਾ ਜਾਵੇ | ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ | ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਛੇਤੀ ਕੀਤੀ ਜਾਵੇ | ਮੀਂਹ ਦੇ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟ ਲਗਾਏ ਜਾਣ | ਭਾਖੜਾ ਮੈਨੇਜਮੈਂਟ ਬੋਰਡ ਦਾ ਖੋਹਿਆ ਹੱਕ ਵਾਪਸ ਕੀਤਾ ਜਾਵੇ | ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ | ਸ਼ੀ੍ਰ ਗੁਰੂ ਗ੍ਰੰਥ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ | ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾਉਣ ਅਤੇ ਦੁੱਧ ਦੇ ਰੇਟ ਦੇ ਵਾਧੇ ਦੀ ਮੰਗ ਕੀਤੀ ਗਈ | ਕਿਸਾਨਾਂ ਨੇ ਐਲਾਨ ਕੀਤਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਅਗਰ ਉਨ੍ਹਾਂ ਦੀਆਂ ਮੰਗਾਂ ਵਲ ਧਿਆਨ ਨਹੀਂ ਦਿੰਦੀ ਤਾਂ ਇਹ ਪੱਕਾ ਮੋਰਚਾ ਮੰਗਾਂ ਮੰਗਣ ਤੱਕ ਜਾਰੀ ਰਹੇਗਾ |

ਕੰਪਿਊਟਰ ਅਧਿਆਪਕਾਂ ਨੇ 10 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਦੀਵੇ ਬਾਲਣ ਦਾ ਕੀਤਾ ਐਲਾਨ

ਜਲਾਲਾਬਾਦ, 26 ਨਵੰਬਰ (ਜਤਿੰਦਰ ਪਾਲ ਸਿੰਘ)-ਬੀਤੇ ਡੇਢ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਸੰਘਰਸ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਇੱਕ ਵਾਰ ਫਿਰ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ | ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਕੰਪਿਊਟਰ ਅਧਿਆਪਕਾਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਫਾਰੈਸਟ ਮੈਂਬਰਾਂ ਦੀ ਬੈਠਕ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਫਾਰੈਸਟ ਜ਼ਿਲ੍ਹਾ ਫ਼ਾਜ਼ਿਲਕਾ ਮੈਂਬਰਾਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਨਹਿਰੂ ਪਾਰਕ ਵਿਚ ਹੋਈ | ਜਿਸ ਵਿਚ ਪੈਨਸ਼ਨਰਜ਼ ਕਰਮਚਾਰੀਆਂ ਦੀਆਂ ਮੰਗਾਂ ਤੇ ...

ਪੂਰੀ ਖ਼ਬਰ »

150 ਬੋਤਲਾਂ ਸ਼ਰਾਬ ਮਾਮਲੇ ਵਿਚ ਦੂਜਾ ਦੋਸ਼ੀ ਵੀ ਕਾਬੂ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਐੱਸ.ਐੱਸ.ਪੀ. ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਐੱਸ.ਪੀ.ਡੀ.ਗੁਰਵਿੰਦਰ ਸਿੰਘ ਸੰਘਾ, ਡੀ.ਐੱਸ.ਪੀ. ਬੱਲੂਆਣਾ ਵਿਭੋਰ ਸ਼ਰਮਾ, ਡੀ.ਐੱਸ.ਪੀ. ਅਬੋਹਰ ਸੁਖਵਿੰਦਰ ਸਿੰਘ ਬਰਾੜ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਅਤੇ ਅਸਮਾਜਿਕ ...

ਪੂਰੀ ਖ਼ਬਰ »

ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢੀ ਸੰਧਿਆ ਫ਼ੇਰੀ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੂਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਹੁਦੇਦਾਰਾਂ ਨੇ ਰਾਜਪਾਲ ਨੂੰ ਦਿੱਤਾ ਸੱਦਾ-ਪੱਤਰ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਤਹਿਤ ਪ੍ਰੀਮੀਅਰ ਐਨੂਅਲ ਟਰੇਡ ਐਂਡ ਬਿਜ਼ਨਸ ਪ੍ਰਦਰਸ਼ਨੀ, ਜੋ ਕਿ ਸ੍ਰੀ ਅੰਮਿ੍ਤਸਰ ਸਾਹਿਬ ਦੇ ਰਣਜੀਤ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 21 ਸੇਵਾ ਕੇਂਦਰ ਲੋਕਾਂ ਨੂੰ ਦੇ ਰਹੇ ਹਨ ਬਿਹਤਰ ਸੇਵਾਵਾਂ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਕੇਰੀਆਂ ਅਤੇ ਟਾਹਲੀ ਵਾਲਾ ਬੋਦਲਾ ਸੇਵਾ ਕੇਂਦਰ ਸ਼ੁਰੂ ਹੋਣ ਨਾਲ ਫ਼ਾਜ਼ਿਲਕਾ ਜ਼ਿਲੇ੍ਹ ਅੰਦਰ ਹੁਣ 21 ਸੇਵਾ ਕੇਂਦਰ ਚੱਲ ਰਹੇ ਹਨ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਹ ਸੇਵਾ ਕੇਂਦਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਦੁੱਖ ਨਿਵਾਰਨ ਕੈਂਪ ਦੇ ਤੀਸਰੇ ਦਿਨ ਵੀ ਸੰਗਤਾਂ ਉਤਸ਼ਾਹ ਤੇ ਭਾਵਨਾ ਨਾਲ ਹੋਈਆਂ ਸ਼ਾਮਿਲ

ਜਲਾਲਾਬਾਦ, 26 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਚੱਲ ਰਹੇ 35ਵੇਂ ਦੁੱਖ ਨਿਵਾਰਨ ਕੈਂਪ ਦੇ ਤੀਸਰੇ ਦਿਨ ਵੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਪੂਰੇ ਉਤਸ਼ਾਹ ਤੇ ਭਾਵਨਾ ਦੇ ਨਾਲ ਹਿੱਸਾ ਲਿਆ | ਕੈਂਪ ਵਿਚ ਹਰ ਰੋਜ਼ ਹੀ ਸਿੱਖ ਪੰਥ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਰਕਾਰੀ ਸਕੂਲ ਗੋਬਿੰਦਗੜ੍ਹ ਵਿਖੇ ਰਾਸ਼ਟਰੀ ਸੰਵਿਧਾਨ ਦਿਹਾੜਾ ਮਨਾਇਆ

ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੋਬਿੰਦਗੜ੍ਹ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ | ਸੈਮੀਨਾਰ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਬੁਲਟ ਦੇ ਪਟਾਕੇ ਪਾਉਣ ਵਾਲਿਆਂ ਦੇ ਕੱਟੇ ਚਲਾਨ

ਜਲਾਲਾਬਾਦ, 26 ਨਵੰਬਰ (ਕਰਨ ਚੁਚਰਾ)-ਦਿਨੋਂ ਦਿਨ ਵਧ ਰਹੀਆਂ ਲੁੱਟਾਂ-ਖੋਹਾਂ ਤੇ ਝਪਟਮਾਰੀ ਦੀਆਂ ਵਰਦਾਤਾਂ ਨੂੰ ਵੇਖਦਿਆਂ ਐੱਸ.ਐੱਸ.ਪੀ.ਭੁਪਿੰਦਰ ਸਿੰਘ ਸੰਧੂ ਤੇ ਡੀ.ਐੱਸ.ਪੀ.ਅਤੁੱਲ ਸੋਨੀ ਦੇ ਦਿਸ਼ਾਂ-ਨਿਰਦੇਸ਼ਾਂ ਦੇ ਚੱਲਦਿਆਂ ਪੁਲਿਸ ਵਲੋਂ ਸਖ਼ਤੀ ਵਧਾਉਂਦਿਆਂ ...

ਪੂਰੀ ਖ਼ਬਰ »

ਥਾਣਾ ਗੁਰੂਹਰਸਹਾਏ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)-ਐੱਸ.ਐੱਸ.ਪੀ ਫ਼ਿਰੋਜ਼ਪੁਰ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਗੁਰੂਹਰਸਹਾਏ ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਅੱਜ ਥਾਣਾ ਗੁਰੂਹਰਸਹਾਏ ਵਿਖੇ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਲੀਵਰ ਤੇ ਪੇਟ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਕੈਂਪ 'ਚ 250 ਮਰੀਜ਼ਾਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਲੀਵਰ ਅਤੇ ਪੇਟ ਦੀਆਂ ਬਿਮਾਰੀਆਂ ਨਾਲ ਸਬੰਧਿਤ ਕੈਂਪ ਫ਼ਾਜ਼ਿਲਕਾ ਦੇ ਗੁਪਤਾ ਹਸਪਤਾਲ ਵਿਚ ਲਗਾਇਆ ਗਿਆ | ਜਿਸ ਵਿਚ ਆਦੇਸ਼ ਹਸਪਤਾਲ ਦੇ ਡਾ. ਗਜਿੰਦਰਾ ਭਾਟੀ ਨੇ ਆਪਣੀਆਂ ਸੇਵਾਵਾਂ ਦਿੱਤੀਆਂ | ਡਾ. ਭਾਟੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਨੂੰਮਾਨਗੜ੍ਹ ਰੋਡ 'ਤੇ ਬਣਿਆ ਖੱਡਾ ਬਣ ਰਿਹੈ ਹਾਦਸਿਆਂ ਦਾ ਕਾਰਨ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਹਨੰੂਮਾਨਗੜ੍ਹ ਰੋਡ 'ਤੇ ਜੈਨ ਨਗਰੀ ਦੇ ਸਾਹਮਣੇ ਸੜਕ ਤੇ ਬਣੇ ਖੱਡੇ ਤੇ ਕਿਸੇ ਸਮੇਂ ਵੀ ਹਾਦਸਾ ਹੋ ਸਕਦਾ ਹੈ | ਗੋਰ ਹੋਵੇ ਕਿ ਇਹ ਸੜਕ ਨਵੀਂ ਬਣਾਈ ਗਈ ਹੈ ਅਤੇ ਠੇਕੇਦਾਰ ਨੇ ਲਾਪਰਵਾਹੀ ਦਿਖਾਉਂਦੇ ਹੋਏ ਖੱਡੇ ਛੱਡ ਦਿੱਤੇ ਗਏ | ਜਿਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਦਰਜ ਮਾਮਲੇ ਵਿਚ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਭਾਵਿਪ ਨੇ ਜ਼ਰੂਰਤਮੰਦ ਮਹਿਲਾ ਨੂੰ ਦਿੱਤੀ ਸਿਲਾਈ ਮਸ਼ੀਨ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਜ਼ਰੂਰਤਮੰਦ ਸਹਾਇਤਾ ਪ੍ਰੋਜੈਕਟ ਦੇ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਪ੍ਰਵੀਨ ਚਾਵਲਾ ਦੀ ਅਗਵਾਈ ਵਿਚ ਵਰਿਸ਼ਠ ਮੈਂਬਰ ਐਮ.ਕੇ ਮਿੱਤਲ ਵਲੋਂ ਲੜਕੀ ਦੇ ਵਿਆਹ ਵਿਚ ਸਹਿਯੋਗ ਸਵਰੂਪ ਸਿਲਾਈ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 4 ਸੋਨ ਤਗਮੇ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਵਲੋਂ 33ਵਾਂ ਰਾਸ਼ਟਰੀ ਐਥਲੈਟਿਕਸ ਸਮਾਗਮ ਕੁਰੂਕਛੇਤਰ ਵਿਖੇ ਹੋਇਆ | ਜਿਸ ਵਿਚ ਸਰਵਹਿੱਤਕਾਰੀ ਸਕੂਲ ਦੇ ਖਿਡਾਰੀਆਂ ਨੇ ਵੀ ਲੰਬੀ ਛਾਲ, ਸ਼ਾਟਪੁੱਟ, ਉੱਚੀ ਛਾਲ, ਰਿਲੇਅ ...

ਪੂਰੀ ਖ਼ਬਰ »

ਮੋਰਚੇ ਵਲੋਂ 17 ਦਸੰਬਰ ਨੂੰ ਮੰਤਰੀਆਂ ਦੇ ਦਫ਼ਤਰਾਂ ਅੱਗੇ ਰਾਤ ਨੂੰ ਜਾਗੋ ਕੱਢ ਕੇ ਅਤੇ ਸ਼ਹਿਰਾਂ 'ਚ ਰੋਸ ਮਾਰਚ ਕਰਕੇ ਸਰਕਾਰ ਦੇ ਠੇਕਾ ਮੁਲਾਜ਼ਮ ਵਿਰੋਧੀ ਵਿਹਾਰ ਦੀ ਪੋਲ ਖੋਲ੍ਹਣ ਦਾ ਐਲਾਨ

ਜਲਾਲਾਬਾਦ, 26 ਨਵੰਬਰ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇ ਵਾਲਾ, ਸੂਬਾ ਪੈੱ੍ਰਸ ਸਕੱਤਰ ਸਤਨਾਮ ਸਿੰਘ ਫਲੀਆਂ ਵਾਲਾ, ਭੁਪਿੰਦਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਾਲ ਵਿਦਿਆਰਥੀਆਂ ਨੂੰ ਵੰਡੇਗਾ ਜਰਸੀਆਂ, ਬੂਟ, ਜੁਰਾਬਾਂ

ਫ਼ਾਜ਼ਿਲਕਾ, 26 ਨਵੰਬਰ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਪ੍ਰਧਾਨ ਇੰਜੀਨੀਅਰ ਰਾਕੇਸ਼ ਭੂਸਰੀ ਦੀ ਅਗਵਾਈ ਹੇਠ ਮਹਾਂਵੀਰ ਮਾਡਲ ਸਕੂਲ ਹਨੂਮਾਨ ਮੰਦਰ ਵਿਖੇ 29 ਨਵੰਬਰ ਨੂੰ ਸਮੂਹ ਵਿਦਿਆਰਥੀਆਂ ਨੂੰ ਜਰਸੀਆਂ, ਬੂਟ ਅਤੇ ਜੁਰਾਬਾਂ ਵੰਡੇ ...

ਪੂਰੀ ਖ਼ਬਰ »

ਰਸਤੇ ਨੂੰ ਕਬਜ਼ਾਧਾਰੀਆਂ ਤੋਂ ਮੁਕਤ ਕਰਵਾਏ ਜਾਣ ਦੀ ਮੰਗ

ਮੰਡੀ ਲਾਧੂਕਾ, 26 ਨਵੰਬਰ (ਰਾਕੇਸ਼ ਛਾਬੜਾ)-ਭਾਈ ਮਨੀ ਸਿੰਘ ਸੁਸਾਇਟੀ ਨੇ ਪਿੰਡ ਲਾਧੂਕਾ ਵਿਚ ਲੋਕਾਂ ਵਲੋਂ ਰਸਤਿਆਂ ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਕਬਜਾਕਾਰੀਆਂ ਤੋਂ ਮੁਕਤ ਕਰਵਾਏ ਜਾਣ ਦੀ ਮੰਗ ਕੀਤੀ ਹੈ | ਸੁਸਾਇਟੀ ਦੇ ਪ੍ਰਧਾਨ ਮਾਸਟਰ ਕਿਸ਼ਨ ਲਾਲ, ਰਾਕੇਸ਼ ...

ਪੂਰੀ ਖ਼ਬਰ »

ਰਾਜ ਪੱਧਰੀ ਅੰਡਰ-19 ਬਾਕਸਿੰਗ ਮੁਕਾਬਲੇ 'ਚ ਡੱਬਵਾਲਾ ਕਲਾਂ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸਿਲਵਰ ਮੈਡਲ

ਮੰਡੀ ਅਰਨੀਵਾਲਾ, 26 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਸਿੱਖਿਆ ਵਿਭਾਗ ਵਲੋਂ 66ਵੀਆਂ ਸਕੂਲੀ ਖੇਡਾਂ ਦੇ ਰਾਜ ਪੱਧਰੀ ਅੰਡਰ-19 ਬਾਕਸਿੰਗ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਦੀ ਵਿਦਿਆਰਥਣ ਏਕਤਾ ਨੇ ਸਿਲਵਰ ਮੈਡਲ ਜਿੱਤਿਆ ਹੈ | ...

ਪੂਰੀ ਖ਼ਬਰ »

ਸਮਾਜਿਕ ਵਿਸ਼ੇ ਨਾਲ ਸਬੰਧਿਤ ਗੈੱਸਟ ਵਿਜ਼ਟ ਗਤੀਵਿਧੀ ਕਰਵਾਈ

ਬੱਲੂਆਣਾ, 26 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪਿੰਡ ਢਾਬਾਂ ਕੋਕਰੀਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਸਮਾਜਿਕ ਵਿਸ਼ੇ ਨਾਲ ਸਬੰਧਿਤ ਗੈੱਸਟ ਵਿਜ਼ਟ ਗਤੀਵਿਧੀ ਕਰਵਾਈ ਗਈ | ਪਿ੍ੰਸੀਪਲ ਰਮੇਸ਼ ਕੁਮਾਰ ਦੀ ਹਾਜ਼ਰੀ ਵਿਚ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਦੇ ਸੱਦੇ 'ਤੇ ਗਵਰਨਰ ਨੂੰ ਮੰਗ-ਪੱਤਰ ਦੇਣ ਲਈ ਭਾਕਿਯੂ ਕਾਦੀਆਂ ਦਾ ਜਥਾ ਜਲਾਲਾਬਾਦ ਤੋਂ ਹੋਇਆ ਰਵਾਨਾ

ਜਲਾਲਾਬਾਦ, 26 ਨਵੰਬਰ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਵਿਚ ਅੱਜ ਇਕ ਜਥਾ ਸਥਾਨਕ ਦਾਣਾ ਮੰਡੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ | ਜਾਣਕਾਰੀ ਦਿੰਦੇ ਹੋਏ ਸੂਬਾ ਮੀਤ ਪ੍ਰਧਾਨ ਮਨਪ੍ਰੀਤ ...

ਪੂਰੀ ਖ਼ਬਰ »

ਜੀ.ਏ.ਵੀ. ਜੈਨ ਸਕੂਲ ਦੇ ਖਿਡਾਰੀ ਨੇ ਸੂਬਾ ਪੱਧਰੀ ਕੈਰਮ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਦੇ ਵਿਦਿਆਰਥੀ ਨੇ ਰਾਜ ਪੱਧਰੀ ਖੇਡਾਂ ਵਿਚ ਤੀਜਾ ਸਥਾਨ ਪ੍ਰਾਪਤ ਕਰ ਕੇ ਇਲਾਕੇ, ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਕੋਚ ਅਮਨਦੀਪ ਸਾਗਰ ਨੇ ਦੱਸਿਆ ...

ਪੂਰੀ ਖ਼ਬਰ »

ਸੱਚਖੰਡ ਸਕੂਲ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ਮੁਕਾਬਲਿਆਂ 'ਚ ਮਾਰੀਆਂ ਮੱਲ੍ਹਾਂ

ਅਬੋਹਰ, 26 ਨਵੰਬਰ(ਵਿਵੇਕ ਹੂੜੀਆ)-ਗੁਰੂ ਸਾਹਿਬ ਦੀ ਸੁੰਦਰ ਵਿਰਾਸਤ ਨਾਲ ਵਿਦਿਆਰਥਣਾਂ ਅਤੇ ਨੌਜਵਾਨਾਂ ਨੂੰ ਜੋੜਨ ਦੇ ਲਈ ਗੁਰੂ ਗੋਬਿੰਦ ਸਟੱਡੀ ਸਰਕਲ ਸੀ੍ਰ ਗੰਗਾਨਗਰ ਦੇ ਤਰਫ਼ੋਂ ਖੇਤਰ ਵਿਚ ਇੰਟਰ ਸਕੂਲ ਯੁਵਾ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ 35 ...

ਪੂਰੀ ਖ਼ਬਰ »

ਬਿਜਲੀ ਟਰਾਂਸਫ਼ਾਰਮਰ ਦਾ ਤੇਲ ਅਤੇ ਖੇਤੀ ਸੰਦ ਚੋਰੀ

ਮੰਡੀ ਲਾਧੂਕਾ, 26 ਨਵੰਬਰ (ਰਾਕੇਸ਼ ਛਾਬੜਾ)-ਪਿੰਡ ਬਹਿਕ ਹਸਤਾ ਉਤਾੜ ਨੁਰਸਮੰਦ ਦੇ ਖੇਤਾਂ ਵਿਚੋਂ ਚੋਰ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ 150 ਲੀਟਰ ਤੇਲ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ | ਉਕਤ ਪਿੰਡ ਦੇ ਕਿਸਾਨ ਜਸਕਰਨ ਸਿੰਘ ਪੁੱਤਰ ਅਮਰ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਆਲ ਇੰਡੀਆ ਅਰੋੜਾ ਖੱਤਰੀ ਪੰਜਾਬੀ ਕਮਿਊਨਿਟੀ ਅਬੋਹਰ ਦੀ ਕਾਰਜਕਾਰਨੀ ਦਾ ਐਲਾਨ

ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਲ ਇੰਡੀਆ ਅਰੋੜਾ ਖੱਤਰੀ ਪੰਜਾਬੀ ਕਮਿਊਨਿਟੀ ਅਬੋਹਰ ਦੇ ਪ੍ਰਧਾਨ ਨਰੇਸ਼ ਖੁਰਾਣਾ ਵਲੋਂ ਆਪਣੀ ਕਾਰਜਕਾਰਨੀ ਦੀ ਘੋਸ਼ਣਾ ਕਰ ਦਿੱਤੀ ਗਈ ਹੈ | ਜਿਸ ਤਹਿਤ ਸਰਪ੍ਰਸਤ ਦੇ ਤੌਰ ਤੇ ਸੇਵਾ ਮੁਕਤ ਐਸ.ਡੀ.ਐਮ ਬੀਐਲ ਸਿੱਕਾ, ਦੇਵ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਤਰ ਸਕੂਲ ਯੁਵਕ ਮੇਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 26 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਹੇਅਰ ਖ਼ਾਲਸਾ ਸੀਨੀਅਰ ਸੈਕੰਡੰਰੀ ਸਕੂਲ ਕਾਲਾ ਟਿੱਬਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ | ਜਿਸ ਵਿਚ ਅਬੋਹਰ ਗੰਗਾਨਗਰ ਜ਼ੋਨ ਦੇ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਨਾਲ ਟਕਰਾਇਆ ਓਵਰਲੋਡ ਵਾਹਨ, ਖੰਭਾ ਅਤੇ ਟਰਾਂਸਫ਼ਾਰਮਰ ਨੁਕਸਾਨੇ

ਜਲਾਲਾਬਾਦ, 26 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਦੀ ਪੁਰਾਣੀ ਸਬਜ਼ੀ ਮੰਡੀ ਸਥਿਤ ਡਾ.ਬੀ.ਆਰ.ਅੰਬੇਦਕਰ ਚੌਂਕ ਵਿਚ ਇਕ ਓਵਰਲੋਡ ਵਾਹਨ ਬਿਜਲੀ ਦੇ ਖੰਡੇ ਨਾਲ ਟਕਰਾ ਗਿਆ | ਟੱਕਰ ਇਨ੍ਹੀਂ ਜ਼ਬਰਦਸਤ ਸੀ ਕਿ ਬਿਜਲੀ ਦਾ ਖੰਡਾ ਅਤੇ ਟਰਾਂਸਫ਼ਾਰਮਰ ਹਾਦਸੇ ਵਿਚ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਪੁਜਾਰੀ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ/ਤੇਜਿੰਦਰ ਸਿੰਘ ਖਾਲਸਾ)-ਪਿੰਡ ਗਿੱਦੜਾਂ ਵਾਲੀ ਦੇ ਨਜ਼ਦੀਕ ਬਾਬੋਸਾ ਮੰਦਿਰ ਦੇ ਪੁਜਾਰੀ ਦੀ ਲਾਸ਼ ਭੇਦਭਰੇ ਹਲਾਤ ਵਿਚ ਛੱਤ ਨਾਲ ਲਟਕਦੀ ਮਿਲੀ | ਮਿਲੀ ਜਾਣਕਾਰੀ ਅਨੁਸਾਰ ਪਿੰਡ ਗਿੱਦੜਾਂਵਾਲੀ ਦੇ ਨਜ਼ਦੀਕ ਪ੍ਰਸਿੱਧ ਬਾਬੋਸਾ ...

ਪੂਰੀ ਖ਼ਬਰ »

ਮਹੇਸ਼ਵਰੀ ਚੈਰੀਟੇਬਲ ਟਰੱਸਟ ਨੇ ਬੱਚਿਆਂ ਨੂੰ ਵੰਡੇ ਬੂਟ ਜੁਰਾਬਾਂ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਆਉਣ ਵਾਲੇ ਦਿਨਾਂ ਵਿਚ ਵੱਧ ਰਹੀ ਸਰਦੀ ਦੇ ਦਿਨਾਂ ਨੂੰ ਦੇਖਦੇ ਹੋਏ ਮਹੇਸ਼ਵਰੀ ਚੈਰੀਟੇਬਲ ਟਰੱਸਟ ਦੀ ਸਲਾਹਕਾਰ ਸਮਾਜ ਸੇਵਿਕਾ ਅਤੇ ਸੀ.ਏ ਸੋਨੀਆ ਗਰਗ ਵਲੋਂ ਆਰੀਆ ਪੁੱਤਰੀ ਸਕੂਲ ਦੇ ਬੱਚਿਆਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ ਦੀ ਵਿਦਿਆਰਥਣ ਨੇ ਜਿੱਤਿਆ ਚਾਂਦੀ ਦਾ ਤਗਮਾ

ਅਬੋਹਰ, 26 ਨਵੰਬਰ (ਵਿਵੇਕ ਹੂੜੀਆ)-ਵਾਹਿਗੁਰੂ ਕਾਲਜ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੀ ਇੰਟਰ ਕਾਲਜ ਖੇਡ ਪ੍ਰਤੀਯੋਗਤਾਵਾਂ ਵਿਚ ਸੁਨਹਿਰੀ ਸਫ਼ਰ ਜਾਰੀ ਹੈ | ਪਿ੍ੰਸੀਪਲ ਡਾ.ਸੰਦੇਸ਼ ਤਿਆਗੀ ਨੇ ਦੱਸਿਆ ਕਿ ਫਿਜ਼ੀਕਲ ਵਿਭਾਗ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX