ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲੱਗਦਾ ਹੈ। -ਡੇਨੀਅਲ ਵੈਥਸਟ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਸੜਕ ਦੀ ਚੌੜਾਈ ਨਾਲੋਂ ਛੋਟਾ ਪੁਲ ਅਤੇ ਪੁੱਟੀਆਂ ਸੜਕਾਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ

¸ਰਵੀਪਾਲ¸
ਦੋਦਾ-ਸਬ ਤਹਿਸੀਲ ਦੋਦਾ ਦੇ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਆਉਦੀ ਚੰਦਭਾਨ ਡਰੇਨ ਦਾ ਘੱਟ ਚੌੜਾਈ ਪੁਲ ਲੰਘਦੇ ਰਾਹਗੀਰਾਂ ਦਾ ਹਾਦਸਿਆਂ ਦੌਰਾਨ ਜਾਨੀ ਤੇ ਮਾਲੀ ਨੁਕਸਾਨ ਕਰ ਰਿਹਾ ਹੈ | ਚੰਦਭਾਨ ਡਰੇਨ ਦੇ ਪੁਲ ਨੇੜੇ ਦਰਸਾਉਂਦੀ ਤਸਵੀਰ ਅਨੁਸਾਰ ਪੁਲ ਤੋਂ ਸੜਕ ਦੀ ਚੌੜਾਈ ਜ਼ਿਆਦਾ ਹੋਣ ਕਰਕੇ ਪੁਲ ਤੋਂ ਲੰਘਣ ਵਾਲੇ ਰਾਹਗੀਰਾਂ ਲਈ ਮੁਸ਼ਕਿਲ ਹੋ ਰਹੀ ਹੈ | ਕੋਈ ਵੀ ਰਾਹਗੀਰ ਰਾਤ ਸਮੇਂ ਵਹੀਕਲ ਦੀਆਂ ਲਾਈਟਾਂ ਪੈਣ ਜਾਂ ਧੁੰਦ ਮੌਕੇ ਸਿੱਧਾ ਚੰਦਭਾਨ ਡਰੇਨ 'ਚ ਜਾ ਡਿੱਗਦਾ ਹੈ ਜਾਂ ਪੁਲ ਦੀਆਂ ਗਰਿੱਲਾ ਨਾਲ ਲੱਗ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ | ਇਸ ਤਰ੍ਹਾਂ ਦੇ ਇਸ ਪੁਲ 'ਤੇ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਵਾਰ ਇਸ ਦੀਆਂ ਗਰਿੱਲਾ ਵੀ ਟੁੱਟ ਚੁੱਕੀਆਂ ਹਨ | ਇਸ ਪੁਲ ਤੋਂ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੰਜਾਬ ਸਰਕਾਰ ਦੇ ਮੰਤਰੀ, ਵਿਧਾਇਕ ਰੋਜ਼ਾਨਾ ਹੀ ਲੰਘਦੇ ਰਹਿੰਦੇ ਹਨ, ਪਰ ਕਿਸੇ ਨੇ ਇਸ ਵੱਲ ਕਦੇ ਧਿਆਨ ਨਹੀਂ ਦਿੱਤਾ | ਰਾਹਗੀਰਾਂ ਨੇ ਕਈ ਵਾਰ ਮੀਡੀਆ ਰਾਹੀਂ ਇਸ ਮਸਲੇ ਸੰਬੰਧੀ ਧਿਆਨ ਦਿਵਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਸੁਣਵਾਈ ਨਹੀਂ ਹੋਈ | ਪਤਾ ਨਹੀਂ ਸਰਕਾਰ ਜਾਂ ਅਧਿਕਾਰੀ ਕਿਸੇ ਵੱਡੇ ਹਾਦਸੇ ਦੀ ਉਡੀਕ 'ਚ ਹਨ | ਇਸ ਤੋਂ ਇਲਾਵਾ ਕਾਂਗਰਸ ਸਰਕਾਰ ਵਲੋਂ ਹਲਕੇ ਦੇ ਪਿੰਡ ਆਸਾ ਬੁੱਟਰ ਤੋਂ ਕੋਟਲੀ ਅਬਲੂ ਸੜਕ ਦੀ ਲੰਬਾਈ 16.4 ਕਿੱਲੋਮੀਟਰ ਜੋ ਕਿ 16 ਸਤੰਬਰ 2021 ਤੋਂ 15 ਦਸੰਬਰ 2022 ਤੱਕ 15 ਮਹੀਨੇ 'ਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣਾਉਣੀ ਸੀ, ਪਰ ਠੇਕੇਦਾਰ ਵਲੋਂ 'ਸੇਰ 'ਚੋਂ ਪੂਨੀ ਵੀ ਨਹੀਂ ਕੱਤੀ' ਦੀ ਕਹਾਵਤ ਤਰ੍ਹਾਂ ਸੜਕ ਦੇ ਕਿਨਾਰੇ ਪੁੱਟ ਕੇ ਸੁੱਟ ਦਿੱਤੇ ਅਤੇ ਖਾਲਿਆਂ ਦੀਆਂ ਕਈ ਪੁਲੀਆਂ ਬਣਾ ਕੇ ਨਿਰਮਾਣ ਕਾਰਜ ਵੀ ਬੰਦ ਪਏ ਹਨ |
ਇਸ ਸੜਕ 'ਤੇ ਪੈਂਦੇ ਪਿੰਡਾਂ ਅਤੇ ਰਾਹਗੀਰਾਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ | ਪਿਛਲੇ ਦਿਨੀਂ ਆਸਾ ਬੁੱਟਰ, ਕਾਉਣੀ, ਧੂਲਕੋਟ, ਕੋਟਲੀ ਅਬਲੂ, ਮੱਲਣ ਦੇ ਕੋਠੇ ਅਮਨਗੜ੍ਹ, ਕੋਠੇ ਫੂਮਨ ਸਿੰਘ ਵਾਲਾ, ਕੋਠੇ ਹਜ਼ੂਰਾ ਸਿੰਘ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇ ਕੇ ਇਸ ਵੱਡੇ ਮਸਲੇ ਦੇ ਹੱਲ ਲਈ ਬੇਨਤੀ ਕੀਤੀ ਸੀ, ਪਰ ਅਜੇ ਤੱਕ ਇਸ ਮੁਸ਼ਕਿਲ ਦਾ ਕੋਈ ਹੱਲ ਨਹੀਂ ਹੋਇਆ | ਪੰਚਾਇਤਾਂ ਅਨੁਸਾਰ ਪਿੰਡ ਆਸਾ ਬੁੱਟਰ, ਕਾਉਣੀ ਦੇ ਕਿਸਾਨਾਂ ਨੂੰ ਹੁਣ ਖੇਤ ਜਾਣ ਲਈ ਅਤੇ ਇੱਥੋਂ ਦੀ ਲੰਘਣ ਵਾਲੇ ਰਾਹਗੀਰਾਂ ਨੂੰ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ਦੀ ਕੋਈ ਗ਼ੌਰ ਨਹੀਂ ਕਰ ਰਿਹਾ |

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਅਨੁਸਾਰ ਯੂਨੀਅਨ ਦੇ ਆਗੂ ਨੇ ਜਸਵਿੰਦਰ ਕੌਰ ਹਰੀਨੌਂ ਦੀ ਅਗਵਾਈ ਹੇਠ ਐਸ.ਡੀ.ਐਮ. ਕੋਟਕਪੂਰਾ ...

ਪੂਰੀ ਖ਼ਬਰ »

ਮੀਜ਼ਲ ਰੁਬੇਲਾ ਦੇ ਖ਼ਾਤਮੇ ਲਈ 0 ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਸਰਵੇ ਕਰਵਾਏਗਾ ਸਿਹਤ ਵਿਭਾਗ

ਮੰਡੀ ਲੱਖੇਵਾਲੀ, 26 ਨਵੰਬਰ (ਮਿਲਖ ਰਾਜ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ਪਾਲ ਸਿੰਘ ਵਲੋਂ ਫ਼ੀਲਡ ਸਟਾਫ਼ ਨਾਲ ਮਹੀਨਾਵਾਰ ਮੀਟਿੰਗ ਕਰਕੇ ਬਲਾਕ ਵਿਖੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਲਈ ਗਈ ਅਤੇ ਜਰੂਰੀ ...

ਪੂਰੀ ਖ਼ਬਰ »

ਬੱਸ ਅੱਡੇ 'ਚ ਬਣੇ ਪਖ਼ਾਨਿਆਂ ਦੇ ਬੰਦ ਹੋਣ ਨਾਲ ਸਵਾਰੀਆਂ ਅਤੇ ਦੁਕਾਨਦਾਰ ਪ੍ਰੇਸ਼ਾਨ

ਲੰਬੀ, 26 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਬੱਸ ਅੱਡੇ 'ਚ ਬਣੇ ਪਖ਼ਾਨਿਆਂ ਨੂੰ ਤਾਲਾ ਲਾ ਕੇ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਵਾਰੀਆਂ ਅਤੇ ਦੁਕਾਨਦਾਰ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ | ਸੰਦੀਪ ਚਾਵਲਾ ਸਮੇਤ ਦੁਕਾਨਦਾਰਾਂ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਦਾ ਬੀੜਾ ਚੁੱਕਿਆ

ਫ਼ਰੀਦਕੋਟ, 26 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਰੋਟਰੀ ਕਲੱਬ ਫ਼ਰੀਦਕੋਟ ਨੇ 'ਸੇਵ ਕਾਓ-ਸੇਵ ਫ਼ਰੀਦਕੋਟ' ਮੁਹਿੰਮ ਤਹਿਤ ਅੱਜ ਫ਼ਰੀਦਕੋਟ ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਦੀ ਮੁਹਿੰਮ ਦਾ ਆਗਾਜ਼ ਕੀਤਾ | ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਭਾਰਤੀ ਸੰਵਿਧਾਨ ਦਿਵਸ ਮਨਾਇਆ

ਫ਼ਰੀਦਕੋਟ, 26 ਨਵੰਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਅੱਜ ਭਾਰਤੀ ਸੰਵਿਧਾਨ ਦਿਵਸ ਮਨਾਉਣ ਸਬੰਧੀ ਸਮਾਗਮ ਕੀਤਾ ਗਿਆ | ਨਵਦੀਪ ਸਿੰਘ ਬੱਬੂ ਬਰਾੜ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਲਈ ਲਿਆਂਦਾ ਕੈਦੀ ਚਕਮਾ ਦੇ ਕੇ ਫ਼ਰਾਰ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਮਾਡਰਨ ਜੇਲ੍ਹ ਫ਼ਰੀਦਕੋਟ ਦਾ ਇਕ ਹਵਾਲਤੀ ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਨਗਰ ਮੋਗਾ ਪੁਲਿਸ ਪਾਰਟੀ ਨੂੰ ਉਸ ਵੇਲੇ ਚਕਮਾਂ ਦੇ ਕੇ ਫ਼ਰਾਰ ਹੋ ਗਿਆ | ਜਦੋਂ ਪੁਲਿਸ ਪਾਰਟੀ ਉਸ ਨੂੰ ਸਥਾਨਕ ਜ਼ਿਲ੍ਹਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਪ੍ਰੇਸ਼ਾਨੀ ਦੇ ਆਲਮ 'ਚ ਲੁਧਿਆਣਾ ਦੇ ਵਸਨੀਕ ਇਕ ਨੌਜਵਾਨ ਨੇ ਆਪਣੇ ਚਾਚੇ ਦੇ ਘਰ ਇਕ ਕਮਰੇ 'ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਇਸ ਸਬੰਧੀ ਪਰਿਵਾਰ ਨੂੰ ਸਵੇਰ ਸਮੇਂ ਕਮਰਾ ਖੋਲ੍ਹਣ 'ਤੇ ਪਤਾ ਲੱਗਾ | ਪ੍ਰਾਪਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ, ਔਰਤ ਜ਼ਖ਼ਮੀ

ਦੋਦਾ, 26 ਨਵੰਬਰ (ਰਵੀਪਾਲ) -ਦੋਦਾ ਦੇ ਮੇਨ ਬੱਸ ਅੱਡੇ 'ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟਰੀ ਚਾਲਕ ਔਰਤ ਜ਼ਖਮੀ ਤੇ ਉਸ ਦੇ ਤਾਇਆ ਬਜ਼ੁਰਗ ਗੁਰਜੰਟ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਚੌਕੀ ਦੋਦਾ ਦੇ ਇੰਚਾਰਜ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਐਲਡਰਜ਼ ਸਰਵਿਸ ਸੁਸਾਇਟੀ ਨੇ ਮਾਰੂਤੀ ਵੈਨ ਦਾਨ ਵਜੋਂ ਦਿੱਤੀ

ਸਾਦਿਕ, 26 ਨਵੰਬਰ (ਆਰ.ਐਸ. ਧੁੰਨਾ)-ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਬਣੀ ਐਲਡਰਜ਼ ਸਰਵਿਸ ਸੁਸਾਇਟੀ ਫ਼ਰੀਦਕੋਟ/ਸਾਦਿਕ ਦੇ ਬਾਨੀ ਮਰਹੂਮ ਜਗਮੋਹਨ ਸਿੰਘ ਬਰਾੜ ਦੇ ਯਤਨਾਂ ਸਦਕਾ ਸੁਸਾਇਟੀ ਨੂੰ ਦਾਨ ਵਜੋਂ ਮਿਲੀ ਮਾਰੂਤੀ ਵੈਨ ਨੂੰ ਹੁਣ ਸੁਸਾਇਟੀ ਪ੍ਰਬੰਧਕਾਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ 'ਚ ਪਾਠ ਕਰਵਾਏ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਸ੍ਰੀ 'ਸੁਖਮਨੀ ਸਾਹਿਬ' ਦੇ ਪਾਠ ਕਰਵਾਏ ਗਏ | ਕਾਲਜ ਦੇ ਵਿਦਿਆਰਥੀਆਂ ਦੁਆਰਾ ਸ੍ਰੀ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ 'ਸੁਖਮਨੀ ਸਾਹਿਬ' ਦੇ ਪਾਠ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਮਾਂ ਬੋਲੀ ਨੂੰ ਲਾਜ਼ਮੀ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਢੁੱਡੀ

ਪੰਜਗਰਾਈਾ ਕਲਾਂ, 26 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 21 ਫ਼ਰਵਰੀ ਨੂੰ ਕੌਮਾਂਤਰੀ ਭਾਸ਼ਾ ਦਿਵਸ ਤੋਂ ਪਹਿਲਾ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤੇ ਜਾਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਕੋਟਸੁਖੀਆ ਦਾ ਨੌਜਵਾਨ ਸੁਖਪ੍ਰੀਤ ਚੀਨ 'ਚ ਕਰੇਗਾ ਕਬੱਡੀ ਖੇਡ ਦਾ ਪ੍ਰਦਰਸ਼ਨ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਪਿੰਡ ਕੋਟਸੁਖੀਏ ਦਾ ਨੌਜਵਾਨ ਸੁਖਪ੍ਰੀਤ ਸਿੰਘ ਬਰਾੜ ਪੁੱਤਰ ਹਰਭਜਨ ਸਿੰਘ ਬਰਾੜ ਪੰਜਾਬੀਆਂ ਦਾ ਮਾਂ ਖੇਡ 'ਕਬੱਡੀ' ਦਾ ਪ੍ਰਦਸ਼ਰਨ ਚੀਨ 'ਚ ਕਰੇਗਾ | ਪੰਜਗਰਾਈਾ ਦੇ ਇਕ ਨਿੱਜੀ ਸਕੂਲ 'ਚ ਦਸਵੀਂ ਜਮਾਤ ਦਾ ਇਹ ਵਿਦਿਆਰਥੀ ਸਰਕਲ ...

ਪੂਰੀ ਖ਼ਬਰ »

ਅਧਿਆਪਕਾ ਸਰਵਜੋਤ ਕੌਰ ਨੇ ਸੂਬਾ ਪੱਧਰੀ ਟੀਚਰ ਫੈਸਟ 'ਚ ਦੂਜਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਪਿਛਲੇ ਦਿਨੀਂ ਵੱਖ-ਵੱਖ ਵਿਸ਼ਿਆਂ ਦੇ ਰਾਜ ਪੱਧਰ ਦੇ ਅਧਿਆਪਕ ਪਰਵ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਵੜਿੰਗ ਦੀ ਹੋਣਹਾਰ ਅਧਿਆਪਕਾ ਸਰਵਜੋਤ ਕੌਰ ਨੇ ਰਾਜ ਭਰ 'ਚੋਂ ਮੈਥ ਵਿਸ਼ੇ 'ਚ ਦੂਜਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਦਾ ਜਥਾ ਰਾਜ ਭਵਨ ਲਈ ਰਵਾਨਾ

ਮੰਡੀ ਬਰੀਵਾਲਾ, 26 ਨਵੰਬਰ (ਨਿਰਭੋਲ ਸਿੰਘ) ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਬਲਦੇਵ ਸਿੰਘ ਹਰੀਕੇ ਕਲਾਂ ਦੀ ਅਗਵਾਈ 'ਚ ਕਿਸਾਨਾਂ ਦਾ ਜਥਾ ਸਰਾਏਨਾਗਾ ਤੋਂ ਰਾਜ ਭਵਨ ਮੋਹਾਲੀ ਲਈ ਕਿਸਾਨੀ ਮੰਗਾਂ ਦੇ ਸੰਬੰਧ 'ਚ ਮਾਣਯੋਗ ਰਾਜਪਾਲ ਨੂੰ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਬੱਚਿਆਂ ਨੇ ਮੁਕਾਬਲਿਆਂ 'ਚ ਤੀਜਾ ਸਥਾਨ ਕੀਤਾ ਹਾਸਲ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਰ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਲਗਪਗ 20 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਦੌਰਾਨ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਲੱਗੇ ਗੰਦਗੀ ਦੇ ਢੇਰ, ਲੋਕ ਪ੍ਰੇਸ਼ਾਨ

ਗਿੱਦੜਬਾਹਾ, 26 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਲੰਬੀ ਤੋਂ ਗਿੱਦੜਬਾਹਾ ਸ਼ਹਿਰ 'ਚ ਦਾਖ਼ਲ ਹੋਣ 'ਤੇ ਸ਼ਹਿਰ ਦੇ ਬਾਹਰ ਸੜਕ 'ਤੇ ਪਏ ਗੰਦਗੀ ਦੇ ਢੇਰ ਵਿਭਾਗ ਦਾ ਮੂੰਹ ਚਿੜ੍ਹਾ ਰਹੇ ਹਨ | ਜ਼ਿਕਰਯੋਗ ਹੈ ਗਿੱਦੜਬਾਹਾ ਤੋਂ ਲੰਬੀ ਜਾਣ ਵਾਲੀ ਸੜਕ 'ਤੇ ਸਥਿਤ ਪੁਰਾਣੀ ਚੰੁਗੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਸੰਵਿਧਾਨ ਦਿਵਸ ਸੰਬੰਧੀ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐੱਨ.ਐੱਸ.ਐੱਸ. ਵਿਭਾਗ ਦੁਆਰਾ ਸੰਵਿਧਾਨ ਦਿਵਸ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸਭ ਤੋਂ ਪਹਿਲਾਂ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਵਿਧਾਨ ਪ੍ਰਤੀ ਸੱਚੀ ...

ਪੂਰੀ ਖ਼ਬਰ »

ਜੇ. ਐੱਨ. ਜੇ. ਡੀ. ਏ. ਵੀ. ਸਕੂਲ ਦੀਆਂ ਖਿਡਾਰਨਾਂ ਨੇ ਜਿੱਤੇ ਤਗਮੇ

ਗਿੱਦੜਬਾਹਾ, 26 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਦਸਮੇਸ਼ ਮਾਰਸ਼ਲ ਅਕੈਡਮੀ ਅਨੰਦਪੁਰ ਸਾਹਿਬ ਵਿਖੇ ਹੋਈਆਂ ਰਾਜ ਪੱਧਰ ਸਕੂਲੀ ਖੇਡਾਂ ਦੇ ਅੰਡਰ-19 (ਲੜਕੀਆਂ) ਬਾਕਸਿੰਗ ਮੁਕਾਬਲਿਆਂ 'ਚ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਮੰਡੀ ਕਿੱਲਿਆਂਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)-ਖੇਤ ਮਜ਼ਦੂਰਾਂ ਦੀ ਆਰਥਿਕ ਮੰਦਹਾਲੀ, ਜਾਤ-ਪਾਤ ਤੇ ਦਾਬੇ ਅਤੇ ਇਨ੍ਹਾਂ ਅਲਾਮਤਾਂ ਤੋਂ ਮੁਕਤੀ ਦੇ ਰਾਹ ਨੂੰ ਉਭਾਰਦਾ ਨਾਟਕਕਾਰ ਸਾਹਿਬ ਸਿੰਘ ਦਾ ਚਰਚਿਤ ਨਾਟਕ 'ਲੱਛੂ ਕਬਾੜੀਆ' ਪੰਜਾਬ ਖੇਤ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਦੇ 9ਵੀਂ ਤੋਂ 12ਵੀਂ ਕਲਾਸ ਦੇ 68 ਵਿਦਿਆਰਥੀਆਂ ਨੇ ਜਲਿ੍ਹਆਂਵਾਲਾ ਬਾਗ਼, ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਅਤੇ ਬਾਘਾ ਬਾਰਡਰ ਦਾ ਵਿੱਦਿਅਕ ਟੂਰ ਲਾਇਆ | ਇਸ ਦੌਰਾਨ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਆਈ.ਈ.ਡੀ. ਕੰਪੋਟੈਟ ਅਧੀਨ ਸਾਲ 2022 ਦੌਰਾਨ ਸਕੂਲਾਂ ਵਿਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਖੇਡਾਂ ਬਲਾਕ ਪੱਧਰ ਅਤੇ ਫ਼ਿਰ ਜ਼ਿਲ੍ਹਾ ਪੱਧਰ 'ਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਛੱਤਿਆਣਾ ਦਾ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਦੋਦਾ, 26 ਨਵੰਬਰ (ਰਵੀਪਾਲ)-ਖੋ-ਖੋ ਅਤੇ ਨੈੱਟਬਾਲ ਦੇ ਮੁਕਾਬਲਿਆਂ 'ਚੋਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਸਕੂਲ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਖਵਾਲਾ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਲੰਬੀ, 26 ਨਵੰਬਰ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ 74ਵੇਂ ਇੰਟਰ ਕਾਲਜ ਮੁਕਾਬਲਿਆਂ 'ਚ ਪੰਜਾਬ ਯੂਨਵਰਸਿਟੀ ਕਾਂਸਟੀਚੁਐਂਟ ਕਾਲਜ ਸਿੱਖਵਾਲਾ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ ਲੜਕਿਆਂ) ਦੀ ਟੀਮ ਨੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਨੇ 1500 ਮੀਟਰ ਦੌੜ 'ਚ ਜਿੱਤਿਆ ਤਗ਼ਮਾ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-43ਵੀਂ ਪੰਜਾਬ ਮਾਸਟਰ ਅਥਲੈਟਿਕਸ ਮੀਟ ਵਿਚ ਜੋਗਿੰਦਰ ਸਿੰਘ ਰਿਟਾ: ਸਹਾਇਕ ਸਿੱਖਿਆ ਅਫ਼ਸਰ ਨੇ 1500 ਮੀਟਰ ਦੌੜ 60 ਸਾਲ ਦੇ ਗਰੁੱਪ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮਾਣ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਕਿਡਜ਼ ਫੈਸਟੀਵਲ ਮਨਾਇਆ

ਮੰਡੀ ਲੱਖੇਵਾਲੀ, 26 ਨਵੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ ਕਿਡਜ਼ ਫੈਸਟੀਵਲ ਮਨਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ...

ਪੂਰੀ ਖ਼ਬਰ »

ਅੰਤਰ ਸਕੂੂਲ ਯੁਵਕ ਮੇਲੇ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 26 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ 'ਚ ਅੰਤਰ ਸਕੂਲ ਯੁੁਵਕ ਮੇਲੇ 'ਚ ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦੀ ਹੋਈ ਮੀਟਿੰਗ

ਮੰਡੀ ਲੱਖੇਵਾਲੀ, 26 ਨਵੰਬਰ (ਮਿਲਖ ਰਾਜ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਵਿਸ਼ਾਲ ਇਕੱਠ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪਿੰਡ ਭਾਗਸਰ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਭਲਾਈਆਣਾ 'ਚ ਵੱਖਰੀ ਪੰਚਾਇਤ ਬਣਾਉਣ ਨੂੰ ਲੈ ਕੇ ਉੱਚ ਅਧਿਕਾਰੀ ਕੋਲ ਜਤਾਇਆ ਇਤਰਾਜ਼

ਦੋਦਾ, 26 ਨਵੰਬਰ (ਰਵੀਪਾਲ)-ਪਿੰਡ ਭਲਾਈਆਣਾ ਦੇ ਵੱਡੀ ਗਿਣਤੀ ਲੋਕਾਂ ਨੇ ਪਿੰਡ ਦੀ ਇਕ ਹੋਰ ਪੰਚਾਇਤ ਬਣਾਉਣ 'ਤੇ ਇਤਰਾਜ਼ ਕਰਦੇ ਚੋਣ ਅਫ਼ਸਰ ਕਮਡਿਪਟੀ ਕਮਿਸ਼ਨਰ ਤੇ ਪੰਚਾਇਤ ਮੰਤਰੀ ਆਦਿ ਨੂੰ ਅਰਜ਼ੀਆਂ ਭੇਜ ਕੇ ਗ੍ਰਾਮ ਪੰਚਾਇਤ ਇਕੱਠੀ ਰੱਖਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਡੇਰਾ ਬਾਬਾ ਸੰਤ ਕ੍ਰਿਸ਼ਨ ਦਾਸ ਗਊ ਸੇਵਾ ਸੰਮਤੀ ਨੇ ਨਗਰ ਕੀਰਤਨ ਸਜਾਇਆ

ਦੋਦਾ, 26 ਨਵੰਬਰ (ਰਵੀਪਾਲ)-ਡੇਰਾ ਸੰਤ ਬਾਬਾ ਕ੍ਰਿਸ਼ਨਦਾਸ ਗਊ ਸੇਵਾ ਸੰਮਤੀ ਦੋਦਾ ਵਲੋਂ ਪਹਿਲਾ ਮਹਾਨ ਨਗਰ ਕੀਰਤਨ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਡੇਰਾ ਸੰਤ ਬਾਬਾ ਕ੍ਰਿਸ਼ਨ ਦਾਸ ਦੋਦਾ ਤੋਂ ਅਰਦਾਸ ਉਪਰੰਤ ਸ਼ੁਰੂ ਹੋਏ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਇਕ ਕਾਬੂ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਸਥਾਨਕ ਜ਼ਿਲ੍ਹਾ ਕਚਿਹਰੀਆਂ 'ਚ ਇਕ ਵਕੀਲ ਦਾ ਮੋਟਰਸਾਈਕਲ ਚੋਰੀ ਕਰਨ ਦੀ ਨੀਯਤ ਨਾਲ ਮੋਟਰਸਾਈਕਲ ਸਟਾਰਟ ਕਰਦੇ ਨੂੰ ਵਕੀਲਾਂ ਵਲੋਂ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਵਕੀਲ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਵਿਰੁੱਧ ...

ਪੂਰੀ ਖ਼ਬਰ »

ਮੰਡੀ ਮਜ਼ਦੂਰਾਂ ਤੋਂ ਕਟੌਤੀ ਕੀਤੀ ਗਈ ਤਾਂ ਇਸ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ-ਯੂਨੀਅਨ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਕਿਸ਼ਨ ਸਿੰਘ ਗੁੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਾਲ ਝੋਨਾ ਸੀਜ਼ਨ 'ਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦਾ ਝੋਨਾ ਤੁਲ ਚੁੱਕਾ ਹੈ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ ਕਿਸਾਨ ਚੰਡੀਗੜ੍ਹ ਹੋਏ ਰਵਾਨਾ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਪੱਧਰ 'ਤੇ ਇਕੱਠ ਕਰਨ ਲਈ ਜ਼ੋਰਦਾਰ ਸੱਦੇ ਨੂੰ ਲਾਗੂ ...

ਪੂਰੀ ਖ਼ਬਰ »

ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ 'ਚ ਸਮਾਗਮ

ਫ਼ਰੀਦਕੋਟ, 26 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਰੈੱਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 40 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਵਜ਼ੀਰ ਚੰਦ ਗੁਪਤਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ...

ਪੂਰੀ ਖ਼ਬਰ »

64ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ 'ਤੇ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀ. ਸੈਕੰ. ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਕੈਰਮ (ਲੜਕੀਆਂ) ਦੇ 17 ਸਾਲਾ ਉਮਰ ਵਰਗ ਦੇ ਮੁਕਾਬਲਿਆਂ 'ਚ ਸੂਬਾ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ 'ਤੇ ਕਬਜ਼ਾ ਕੀਤਾ | ਸੰਸਥਾ ...

ਪੂਰੀ ਖ਼ਬਰ »

ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਵਿਖੇ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ

ਸਾਦਿਕ, 26 ਨਵੰਬਰ (ਆਰ. ਐਸ. ਧੁੰਨਾ)-ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਵਿਖੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਦਾ ਵੀ ਵਿਦਿਆਰਥੀਆਂ ਦੇ ਜੀਵਨ 'ਚ ਬਹੁਤ ਮਹੱਤਵ ਹੈ ਸਿਰਲੇਖ ਤਹਿਤ ਤਿੰਨ ਦਿਨਾਂ ਇੰਟਰ ਹਾਊਸ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰ. ਗਗਨਦੀਪ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਦਾ 47ਵਾਂ ਤਾਜਪੋਸ਼ੀ ਸਮਾਗਮ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਦਾ 47ਵਾਂ ਤਾਜਪੋਸ਼ੀ ਸਮਾਗਮ ਲਾਇਨ ਰਾਕੇਸ਼ ਆਹੂੁਜਾ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਐਮ.ਜੇ.ਐਫ਼. ਲਾਇਨ ਰਵਿੰਦਰ ਸੱਘੜ ਸੈਕੰਡ ਉਪ ਜ਼ਿਲ੍ਹਾ ਗਵਰਨਰ ਅਤੇ ਇਸਟਾਲੇਸ਼ਨ ਅਫ਼ਸਰ ਨੇ ਸ਼ਿਰਕਤ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਦੀ ਵਰਤੋਂ ਲੋੜ ਅਨੁਸਾਰ ਕੀਤੀ ਜਾਵੇ-ਮੱਤਾ

ਕੋਟਕਪੂਰਾ, 26 ਨਵੰਬਰ (ਮੋਹਰ ਸਿੰਘ ਗਿੱਲ)-ਅੱਜ ਦੇ ਯੁੱਗ ਵਿਚ ਮੋਬਾਈਲ ਫ਼ੋਨ ਹਰ ਆਦਮੀ ਦੀ ਜ਼ਰੂਰਤ ਬਣ ਗਿਆ ਹੈ ਅਤੇ ਇਹ ਹੀ ਸੋਸ਼ਲ ਮੀਡੀਏ ਦਾ ਜਨਮਦਾਤਾ ਹੈ | ਸੋਸ਼ਲ ਮੀਡੀਆ ਸਾਡੇ ਜੀਵਨ ਦੇ ਹਰ ਖੇਤਰ 'ਚ ਪ੍ਰਵੇਸ਼ ਕਰ ਚੁੱਕਾ ਹੈ | ਹਰ ਆਦਮੀ ਆਪਣਾ ਛੋਟੇ ਤੋਂ ਛੋਟਾ ਕੰਮ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੇਂਗੂ ਜਾਗਰੂਕਤਾ ਸਰਗਰਮੀਆਂ ਤੇਜ਼

ਸਾਦਿਕ, 26 ਨਵੰਬਰ (ਗੁਰਭੇਜ ਸਿੰਘ ਚੌਹਾਨ)-ਬਲਾਕ ਪੀ.ਐੱਚ.ਸੀ. ਜੰਡ ਸਾਹਿਬ ਅਧੀਨ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ | ਨੋਡਲ ਅਫ਼ਸਰ ਆਈ.ਈ.ਸੀ. ਗਤੀਵਿਧੀਆਂ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਾਅ ਲਈ ਬਲਾਕ ਅਧੀਨ 188 ਬੱਚਿਆਂ ਦਾ ਕੀਤਾ ਡੀ.ਪੀ.ਟੀ. ਟੀਕਾਕਰਨ

ਸਾਦਿਕ, 26 ਨਵੰਬਰ (ਆਰ.ਐਸ. ਧੁੰਨਾ)-ਬਲਾਕ ਅਧੀਨ ਆਉਂਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਵਿਭਾਗ ਦੀਆਂ ਆਰ.ਬੀ.ਐੱਸ.ਕੇ. ਟੀਮਾਂ ਵਲੋਂ ਜਿੱਥੇ ਬੱਚਿਆਂ ਦੀ ਨਿਰੰਤਰ ਸਿਹਤ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਪੀ.ਐੱਚ.ਸੀ. ਜੰਡ ਸਾਹਿਬ ਅਧੀਨ ਸਬ-ਸੈਂਟਰ ਸਟਾਫ਼ ਵਲੋਂ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦਾ ਕਾਫ਼ਲਾ ਰਾਜਪਾਲ ਨੂੰ ਮੰਗ-ਪੱਤਰ ਸੌਂਪਣ ਲਈ ਚੰਡੀਗੜ੍ਹ ਰਵਾਨਾ

ਬਾਘਾ ਪੁਰਾਣਾ, 26 ਨਵੰਬਰ (ਕਿ੍ਸ਼ਨ ਸਿੰਗਲਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਮੰਗਾਂ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਭਾਰਤ ਦੇ ਰਾਜਪਾਲਾਂ ਨੂੰ ਮੰਗ-ਪੱਤਰ ਸੌਂਪੇ ਜਾ ਰਹੇ ਹਨ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ...

ਪੂਰੀ ਖ਼ਬਰ »

ਖੇਤੀਬਾੜੀ ਸੰਦ ਚੋਰੀ ਕਰਨ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਕਿਲਾ ਨੌਂ ਵਿਖੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਵਾੜੇ 'ਚੋਂ ਖੇਤੀਬਾੜੀ ਦੇ ਸੰਦ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਦੇ ਹੀ ਦੋ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਬਲਾਕ ਪੱਧਰ ਦੀਆਂ ਖੇਡਾਂ 'ਚ ਦਸਮੇਸ਼ ਪਬਲਿਕ ਸਕੂਲ ਦੀ ਬੱਲੇ-ਬੱਲੇ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਬਲਾਕ ਪੱਧਰ ਦੀਆਂ ਪ੍ਰਾਇਮਰੀ ਖੇਡਾਂ ਜਸਕਰਨ ਸਿੰਘ ਬੀ.ਪੀ.ਈ.ਓ. ਅਤੇ ਪਰਮਜੀਤ ਕੌਰ ਸੀ.ਐਚ.ਟੀ. ਸੈਂਟਰ ਹਰਿੰਦਰਾ ਫ਼ਰੀਦਕੋਟ ਦੀ ਅਗਵਾਈ ਹੇਠ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ...

ਪੂਰੀ ਖ਼ਬਰ »

ਮੰਗਾਂ ਦੀ ਸਹਿਮਤੀ ਬਾਅਦ ਕਿਸਾਨੀ ਧਰਨਾ ਹੋਇਆ ਸਮਾਪਤ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸਮਾਪਤ ਹੋਣ ਉਪਰੰਤ ਕਿਸਾਨਾਂ ਨੇ ਧਰਨਾ ਸਮਾਪਤ ਕਰਦਿਆਂ ਫ਼ਤਹਿ ਮਾਰਚ ਕੱਢਿਆ, ਜਿਸ ਦੀ ਅਗਵਾਈ ਭਾਰਤੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ-ਪੱਤਰ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਰੀਦਕੋਟ ਵਲੋਂ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ-ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ...

ਪੂਰੀ ਖ਼ਬਰ »

ਅਦਾਲਤ ਨੇ ਭੋਲਾ ਸਿੰਘ ਨੂੰ ਭੇਜਿਆ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ

ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪਰਦੀਪ ਸਿੰਘ ਕਤਲ ਮਾਮਲੇ 'ਚ ਗਿ੍ਫ਼ਤਾਰ ਚਾਰ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਸਥਾਨਕ ਇਲਾਕਾ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਨਵ-ਨਿਯੁਕਤ ਪਿ੍ੰਸੀਪਲ ਦਾ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਨਵ-ਨਿਯੁਕਤ ਕੀਤੇ ਪਿ੍ੰ. ਪਿ੍ਯੰਕਾ ਬਰਾੜ ਦਾ ਸਮੂਹ ਸਟਾਫ਼, ਮੈਂਬਰਾਂ, ਵਿਦਿਆਰਥੀਆਂ ਅਤੇ ਸਕੂਲ ਦੇ ਐੱਮ.ਡੀ. ਪਰਮਜੀਤ ਕੌਰ ਬਰਾੜ ...

ਪੂਰੀ ਖ਼ਬਰ »

ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ | ਜਿਸ ਵਿਚ ਸਰਬਸੰਮਤੀ ਨਾਲ ਜਥੇਬੰਦੀ ਦੀ ਪਹਿਲੀ ਕਮੇਟੀ ਨੂੰ ਭੰਗ ਕਰਕੇ ਹਰ ਮਹੀਨੇ ਦੀ 9 ਤਾਰੀਕ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX