ਤਾਜਾ ਖ਼ਬਰਾਂ


ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  3 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  6 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੀ. ਜੀ. ਆਈ. ਨਰਸਿਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਆਯੋਜਿਤ ''ਸਪੋਰਟਸ ਵੀਕ'' ਸਮਾਪਤ

ਚੰਡੀਗੜ੍ਹ, 27 ਨਵੰਬਰ (ਅਜਾਇਬ ਸਿੰਘ ਔਜਲਾ) : ਜੇ ਇਲਾਜ ਦੌਰਾਨ ਕੋਈ ਡਾਕਟਰ ਦਾ ਸਭ ਤੋਂ ਵੱਡਾ ਸਹਿਯੋਗੀ ਹੈ, ਤਾਂ ਉਹ ਸਪੱਸ਼ਟ ਤੌਰ 'ਤੇ ਨਰਸ ਹੈ | ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਮਰੀਜ਼ਾਂ ਦੇ ਇਲਾਜ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਵਿੱਚ ਨਰਸ ਦਾ ਬਹੁਤ ਵੱਡਾ ਯੋਗਦਾਨ ਹੈ | ਮਰੀਜ਼ ਦੀ ਹਰ ਛੋਟੀ ਤੋਂ ਵੱਡੀ ਗੱਲ ਦਾ ਧਿਆਨ ਰੱਖਣਾ, ਉਨ੍ਹਾਂ ਦੀ ਖੁਰਾਕ, ਦਵਾਈਆਂ ਆਦਿ ਦਾ ਵਿਸ਼ੇਸ਼ ਧਿਆਨ ਰੱਖਣਾ ਇਹ ਸਭ ਕੁਝ ਇਕ ਨਰਸ ਦੀ ਨਿਗਰਾਨੀ ਵਿਚ ਹੀ ਸੰਭਵ ਹੈ | ਨਰਸਾਂ ਦੇ ਮਨੋਰੰਜਨ ਅਤੇ ਤਾਜ਼ਗੀ ਦੇ ਉਦੇਸ਼ ਨਾਲ ਨਰਸਾਂ ਵੈਲਫੇਅਰ ਐਸੋਸੀਏਸ਼ਨ ਵਲੋਂ ਕਰਵਾਇਆ ਗਿਆ 'ਨਰਸਿੰਗ ਸਪੋਰਟਸ ਵੀਕ' ਸਮਾਪਤ ਹੋ ਗਿਆ | ਪੀ.ਜੀ.ਆਈ ਸਪੋਰਟਸ ਕੰਪਲੈਕਸ ਵਿਖੇ ਪਿਛਲੇ ਸੱਤ ਦਿਨਾਂ ਤੋਂ ਪੀ.ਜੀ.ਆਈ, ਜੀ. ਐਮ. ਸੀ. ਐਚ-16, ਮੈਡੀਕਲ ਕਾਲਜ-32 ਦੀਆਂ ਨਰਸਾਂ ਵਲੋਂ ਕਿ੍ਕਟ, ਵਾਲੀਬਾਲ, ਅਥਲੈਟਿਕਸ, ਰੱਸਾਕਸ਼ੀ, ਬੋਰੀ ਦੌੜ, ਜ਼ਿਗ ਜ਼ੈਗ ਦੌੜ ਕਰਵਾਈ ਗਈ | ਨਰਸਾਂ ਨੇ ਇਨਡੋਰ ਖੇਡਾਂ, ਸ਼ਤਰੰਜ, ਕੈਰਮ ਆਦਿ ਦਾ ਵੀ ਆਨੰਦ ਮਾਣਿਆ | ਐਸੋਸੀਏਸ਼ਨ ਦੇ ਪ੍ਰਧਾਨ ਮੰਜਨਿਕ ਅਤੇ ਨਰਸ ਏਡ ਦੇ ਡਾਇਰੈਕਟਰ ਪੁਨੀਤ ਨੰਦਾ ਨੇ ਕਿਹਾ ਕਿ ਸਮਾਰੋਹ ਵਿਚ ਨਰਸਾਂ ਨੂੰ ਸਨਮਾਨਿਤ ਕਰਨ, ਦਾ ਮਕਸਦ ਸਮਾਜ ਨੂੰ ਇਹ ਸੰਦੇਸ਼ ਦੇਣਾ ਸੀ ਕਿ ਸਿਹਤ ਸੰਭਾਲ ਵਿਚ ਨਰਸਿੰਗ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ | ਇਹ ਨਰਸਾਂ ਹੀ ਹਨ ਜੋ ਮਰੀਜ਼ਾਂ ਦੀ ਸੇਵਾ ਲਈ ਦਿਨ-ਰਾਤ ਹਸਪਤਾਲ ਵਿਚ ਮੌਜੂਦ ਹਨ ਪਰ ਇਸ ਦਾ ਸਿਹਰਾ ਹਰ ਕੋਈ ਡਾਕਟਰ ਨੂੰ ਦਿੰਦਾ ਹੈ | ਡਾਇਰੈਕਟਰ ਪੁਨੀਤ ਨੰਦਾ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਦੇਸ਼ ਅਤੇ ਦੁਨੀਆ ਵਿਚ ਨਾਮਣਾ ਖੱਟਦੀਆਂ ਹਨ, ਸਗੋਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਵਿਚ ਵੀ ਸਹਾਈ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਖੇਡਣ ਨਾਲ ਸਰੀਰ ਨੂੰ ਕਈ ਸਿਹਤ ਲਾਭ ਹੁੰਦੇ ਹਨ ਤੇ ਇਸ ਨਾਲ ਪੂਰਾ ਸਰੀਰ ਕਿਰਿਆਸ਼ੀਲ ਰਹਿੰਦਾ ਹੈ | ਸਰੀਰ ਵਿਚ ਖ਼ੂਨ ਦਾ ਸੰਚਾਰ ਵੀ ਵਧੀਆ ਤਰੀਕੇ ਨਾਲ ਹੁੰਦਾ ਰਹਿੰਦਾ ਹੈ |

'ਵੰਨ ਵਰਲਡ, ਵੰਨ ਫ਼ਿਊਚਰ' ਨਾਮਕ ਸੱਭਿਆਚਾਰਕ ਮੇਲਾ ਕਰਵਾਇਆ

ਚੰਡੀਗੜ੍ਹ, 27 ਨਵੰਬਰ, (ਅਜਾਇਬ ਸਿੰਘ ਔਜਲਾ) : ਇੱਥੇ ਅੱਜ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ 'ਵਨ ਵਰਲਡ, ਵਨ ਫਿਊਚਰ' ਨਾਮਕ ਸੱਭਿਆਚਾਰਕ ਮੇਲਾ ਕਰਵਾਇਆ | ਇਸ ਸ਼ਾਨਦਾਰ ਸ਼ਾਮ ਨੂੰ ਸਫਲ ਬਣਾਉਣ ਲਈ ਜੀ.ਡੀ. ਗੋਇਨਕਾ ...

ਪੂਰੀ ਖ਼ਬਰ »

''ਪੈਕ ਫੈਸਟ'' ਦੇ ਆਖ਼ਰੀ ਦਿਨ ਪੰਜਾਬ ਦੇ ਲੋਕ ਨਾਚ ਭੰਗੜੇ ਦੀਆਂ ਪੇਸ਼ਕਾਰੀਆਂ

ਚੰਡੀਗੜ੍ਹ, 27 ਨਵੰਬਰ (ਅਜਾਇਬ ਸਿੰਘ ਔਜਲਾ) : ਸਥਾਨਕ ਪੰਜਾਬ ਇੰਜੀਨੀਅਰਿੰਗ ਕਾਲਜ ਦੇ ''ਪੈਕ ਫੈਸਟ'' ਦੇ ਆਖ਼ਰੀ ਦਿਨ ਪੰਜਾਬ ਦੇ ਲੋਕ ਨਾਚ ਭੰਗੜੇ ਦੀਆਂ ਪੇਸ਼ਕਾਰੀਆਂ ਦੇ ਨਾਲ-ਨਾਲ ਪੰਜਾਬੀ ਗੀਤ-ਸੰਗੀਤ ਨੂੰ ਵੀ ਵਿਦਿਆਰਥੀਆਂ ਵਲੋਂ ਰੀਝ ਨਾਲ ਮਾਣਿਆ ਗਿਆ | ਕਲਾਕਾਰਾਂ ...

ਪੂਰੀ ਖ਼ਬਰ »

ਬੱਸ ਦੀ ਟੱਕਰ ਨਾਲ ਕਾਰ ਸਵਾਰ ਦੀ ਮੌਤ, ਦੋਸਤ ਜ਼ਖ਼ਮੀ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-68/79 ਦੀਆਂ ਟ੍ਰੈਫ਼ਿਕ ਲਾਈਟਾਂ 'ਤੇ ਇਕ ਬੱਸ ਦੀ ਟੱਕਰ ਨਾਲ ਇਕ ਕਾਰ ਸਵਾਰ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਛਾਣ ਸਾਹਿਲਪ੍ਰੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਦੀ ਜਾਗ ਖੁੱਲ੍ਹਣ 'ਤੇ ਚੋਰ ਮੱਝਾਂ ਛੱਡ ਕੇ ਭੱਜੇ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਪਿੰਡ ਜਾਸਤਨਾਂ ਕਲਾਂ ਵਿਖੇ ਇਕ ਕਿਸਾਨ ਦੇ ਜਾਗ ਜਾਣ ਨਾਲ ਬੀਤੀ ਰਾਤ ਉਸ ਦੀਆਂ ਮੱਝਾਂ ਚੋਰੀ ਹੋਣ ਤੋਂ ਬਚਾਅ ਹੋ ਗਿਆ ਤੇ ਚੋਰ ਮੱਝਾਂ ਛੱਡ ਕੇ ਭੱਜ ਗਏ | ਕਿਸਾਨ ਤੇ ਸਾਬਕਾ ਸਰਪੰਚ ਰਣਧੀਰ ਸਿੰਘ ਪੁੱਤਰ ਦੇਵ ਸਿੰਘ ਪਿੰਡ ਜਾਸਤਨਾ ...

ਪੂਰੀ ਖ਼ਬਰ »

ਸੈਕਟਰ-42 'ਚ ਲਗਾਇਆ ਸਿਹਤ ਜਾਂਚ ਕੈਂਪ

ਚੰਡੀਗੜ੍ਹ, 27 ਨਵੰਬਰ (ਔਜਲਾ) ਸਥਾਨਕ ਸੈਕਟਰ-42 'ਚ ਕੌਂਸਲਰ ਜਸਬੀਰ ਸਿੰਘ ਬੰਟੀ ਦੀ ਦੇਖ-ਰੇਖ ਹੇਠ ਮੁਫਤ ਸਿਹਤ ਜਾਂਚ ਕੈਂਪ ਸ਼ੈਲਬੀ ਹਸਪਤਾਲ ਅਤੇ ਆਰ.ਡਬਲਿਊ. ਦੇ ਸਹਿਯੋਗ ਨਾਲ ਕਮਿਊਨਿਟੀ ਸੈਂਟਰ ਵਿਖੇ ਲਗਾਇਆ ਗਿਆ | ਇਸ ਮੌਕੇ ਚੰਡੀਗੜ੍ਹ ਨਗਰ ਨਿਗਮ ਦੀ ਮੇਅਰ ਸਰਬਜੀਤ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ ਆ ਜਾਣ ਕਾਰਨ ਵਿਅਕਤੀ ਦੀ ਮੌਤ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਅੰਬਾਲਾ-ਨਰਾਇਣਗੜ੍ਹ ਸੰਪਰਕ ਸੜਕ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ | ਹੰਡੇਸਰਾ ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ...

ਪੂਰੀ ਖ਼ਬਰ »

-ਮਾਮਲਾ ਪਾਰਕ 'ਚੋਂ ਦੋ ਸਾਲਾ ਬੱਚੇ ਨੂੰ ਅਗਵਾ ਕਰਨ ਦਾ- ਪੁਲਿਸ ਨੇ ਮਾਪਿਆਂ ਦੇ ਬਿਆਨ 'ਤੇ ਯੂ.ਪੀ ਵਾਸੀ ਖ਼ਿਲਾਫ਼ ਕੀਤਾ ਮਾਮਲਾ ਦਰਜ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ 'ਚੋਂ ਅਗਵਾ ਹੋਏ ਦੋ ਸਾਲਾਂ ਬੱਚੇ ਦੇ ਮਾਮਲੇ ਵਿਚ ਪੁਲਿਸ ਨੇ ਮਾਪਿਆਂ ਦੇ ਬਿਆਨਾਂ ਦੇ ਆਧਾਰ 'ਤੇ ਅਫ਼ਸਰ ਸ਼ਾਹ ਵਾਸੀ ਬਰੇਲੀ, ਉੱਤਰ ਪ੍ਰਦੇਸ਼ ਦੇ ਖ਼ਿਲਾਫ਼ ਆਈ. ਪੀ. ਸੀ ਦੀ ਧਾਰਾ 365 ਦੇ ਤਹਿਤ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਅਮਰਦੀਪ ਕਾਲੋਨੀ ਦਾ 12ਵੀਂ ਕਲਾਸ 'ਚ ਪੜ੍ਹਦਾ ਵਿਦਿਆਰਥੀ ਸ਼ੱੁਕਰਵਾਰ ਤੋਂ ਲਾਪਤਾ ਹੈ, ਜਿਸ ਦੀ ਮਾਪਿਆਂ ਨੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਹੈ | ਲਾਪਤਾ ਗੁਰਸਾਗਰ ਸਿੰਘ 18 ਪੁੱਤਰ ਚਰਨਜੀਤ ...

ਪੂਰੀ ਖ਼ਬਰ »

ਸੂਬਾ ਪੱਧਰੀ ਟੂਰਨਾਮੈਂਟ 'ਚ ਗੁਰੂ ਨਾਨਕ ਸਕੂਲ ਧਰਮਗੜ੍ਹ ਦੇ ਖਿਡਾਰੀ ਛਾਏ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਸੂਬਾ ਪੱਧਰੀ ਟੂਰਨਾਮੈਂਟ ਵਿਚ ਟੈਨਿਸ ਵਾਲੀਬਾਲ ਤੇ ਚਾਕਬਾਲ ਦੇ (ਲੜਕੇ-ਲੜਕੀਆਂ) ਦੇ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਉਪਰੰਤ ਗੁਰੂ ਨਾਨਕ ਦੇਵ ਪਬਲਿਕ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪੈਨਸ਼ਨਰ ਸੂਬਾ ਪੱਧਰੀ ਮੁਹਾਲੀ ਮਹਾਂਰੈਲੀ 'ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨਗੇ: ਡਾ. ਕਲਸੀ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਰਨੈਲ ਸਿੰਘ ਸਿੱਧੂ ਅਤੇ ਸਕੱਤਰ ਜਨਰਲ ਡਾ. ਐੱਨ. ਕੇ. ਕਲਸੀ ਵਲੋਂ ਦੱਸਿਆ ਗਿਆ ਕਿ ਪੰਜਾਬ ਦੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਡੇਰਾਬੱਸੀ ਦੇ ਹਲਦੀ ਰਾਮ ਨੇੜੇ ਪੈਦਲ ਜਾ ਰਹੇ ਇਕ ਵਿਅਕਤੀ ਦੀ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਮਗਰੋਂ ਜ਼ਖ਼ਮੀ ਦੀ ਗੌਰਮਿੰਟ ਹਸਪਤਾਲ ਸੈਕਟਰ- 32 ਚੰਡੀਗੜ੍ਹ ਵਿਖੇ ਮੌਤ ਹੋ ਗਈ | ...

ਪੂਰੀ ਖ਼ਬਰ »

ਸੁਖਬੀਰ, ਹਰਸਿਮਰਤ ਤੇ ਮਜੀਠੀਆ ਵਲੋਂ ਹਾਦਸੇ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 27 ਨਵੰਬਰ, (ਪ੍ਰੋ. ਅਵਤਾਰ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਵੱਖਰੇ-ਵੱਖਰੇ ਟਵੀਟ ਕਰਕੇ ਕੀਰਤਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਕਲਾ ਪ੍ਰਦਰਸ਼ਨੀ ਅੱਜ

ਚੰਡੀਗੜ੍ਹ, 27 ਨਵੰਬਰ (ਔਜਲਾ) : ਫਰਾਂਸੀਸੀ ਕਲਾਕਾਰ ਬੇਆਤਰਿਸ ਦ ਫੇ ਦੀ ਆਰਟ ਅÏਗਮੇਂਟਿਡ ਰਿਐਲਿਟੀ ਦੇ ਨਾਲ ਆਰਟ ਪ੍ਰਦਰਸ਼ਨੀ ਕਲਾ ਪ੍ਰੇਮੀਆਂ ਵਿਚ ਖਿੱਚ ਦਾ ਕੇਂਦਰ ਬਣੀ ਹੋਈ ਹੈ, ਜੋ ਤੁਹਾਨੂੰ ਏਆਰ (ਸਾਊਾਡ ਐਂਡ ਇਮੇਜ) ਦੀ ਇਕ ਨਿਵੇਕਲੀ ਦੁਨੀਆਂ ਨੂੰ ਦਰਸਾ ਕੇ ਇਕ ...

ਪੂਰੀ ਖ਼ਬਰ »

ਜਨਤਕ ਥਾਂ 'ਤੇ ਸ਼ਰਾਬ ਪੀਂਦੇ ਦੋ ਕਾਬੂ

ਚੰਡੀਗੜ੍ਹ, 27 ਨਵੰਬਰ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਪੁਲਿਸ ਨੇ ਰਾਜੇਸ਼ ਵਰਮਾ ਵਾਸੀ ਮੌਲੀ ਜੱਗਰਾਂ ਅਤੇ ਹਨੂ ਵਾਸੀ ਬੀਡੀਸੀ ਸੈਕਟਰ-26, ਚੰਡੀਗੜ੍ਹ ਨੂੰ ਜਨਤਕ ਥਾਂ 'ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ | ਉਕਤ ਵਿਅਕਤੀ ਸਥਾਨਕ ਥਾਂ 'ਤੇ ਸ਼ਰਾਬ ਪੀ ਕੇ ...

ਪੂਰੀ ਖ਼ਬਰ »

ਮੰਦਰ 'ਚ ਚੋਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਚੰਡੀਗੜ੍ਹ, 27 ਨਵੰਬਰ (ਨਵਿੰਦਰ ਸਿੰਘ ਬੜਿੰਗ)-ਰਾਮ ਦਰਬਾਰ ਦੇ ਰਹਿਣ ਵਾਲੇ ਬਚਨ ਦੂਬੇ ਨੇ ਸਥਾਨਕ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਅਰੁਣ ਉਰਫ਼ ਚਿਕਲਾ (19) ਵਾਸੀ ਇੰਦਰਵਾਸ ਕਾਲੋਨੀ ਫੇਜ਼ 1, ਰਾਮ ਦਰਬਾਰ ਵਿਸ਼ਵਕਰਮਾ ਮੰਦਰ, ਫੇਜ਼-2 ਰਾਮ ਦਰਬਾਰ ...

ਪੂਰੀ ਖ਼ਬਰ »

ਸੰਧਵਾਂ ਵਲੋਂ ਵਿਧਾਇਕ ਅਮੋਲਕ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਸਰਦਾਰਨੀ ਕਰਤਾਰ ਕੌਰ ਦਾ ਸਸਕਾਰ 28 ...

ਪੂਰੀ ਖ਼ਬਰ »

66ਵੀਂਆਂ ਰਾਜ ਪੱਧਰੀ ਸਕੂਲ ਖੇਡਾਂ 'ਚ ਅੰਡਰ 14 ਕੁੜੀਆਂ ਦੀਆਂ ਕਬੱਡੀ ਟੀਮਾਂ ਨੇ ਦਿਖਾਏ ਜੌਹਰ

ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ 66ਵੀਆਂ ਰਾਜ ਪੱਧਰੀ ਸਕੂਲ ਖੇਡਾਂ ਤਹਿਤ ਅੰਡਰ 14 ਕੁੜੀਆਂ ਦੇ ਚੱਲ ਰਹੇ ਕਬੱਡੀ ਮੁਕਾਬਲਿਆਂ ਦੇ ਅੱਜ ਚੌਥੇ ਦਿਨ ਸੈਮੀਫਾਈਨਲ ਕਬੱਡੀ ਦੇ ਮੈਚ ਕਰਵਾਏ ...

ਪੂਰੀ ਖ਼ਬਰ »

ਬਰੂਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਖੇਡਾਂ ਕਰਵਾਈਆਂ

ਕੁਰਾਲੀ, 27 ਨਵੰਬਰ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸਿਸਵਾਂ ਮਾਰਗ 'ਤੇ ਸਥਿਤ ਬਰੂਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਖੇਡਾਂ ਤੇ ਹੋਰ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਡਾਇਰੈਕਟਰ ਮਾਨਵ ਸਿੰਗਲਾ ਦੀ ਅਗਵਾਈ ਹੇਠ ਕਰਵਾਈਆਂ ਗਈਆਂ ...

ਪੂਰੀ ਖ਼ਬਰ »

ਸੁੱਖੇ ਪਹਿਲਵਾਨ ਦੀ ਬਰਸੀ ਮੌਕੇ ਕੁਸ਼ਤੀ ਦੰਗਲ ਕਰਵਾਇਆ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਹੰਡੇਸਰਾ ਨੇੜਲੇ ਪਿੰਡ ਸਾਰੰਗਪੁਰ ਵਿਖੇ ਸੁੱਖੇ ਪਹਿਲਵਾਨ ਦੀ ਬਰਸੀ ਮੌਕੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਥਾਵਾਂ ਤੋਂ ਪਹਿਲਵਾਨ ਪੁੱਜੇ | ਇਸ ਮੌਕੇ ਝੰਡੀ ਦੀ ਕੁਸ਼ਤੀ ਜਿੱਤ ਕੇ ਰਵੀ ਰੌਣੀ ਨੇ 71 ਹਜ਼ਾਰ ਰੁ. ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਧਰਨਿਆਂ 'ਚ ਬੈਠਣ ਵਾਲੇ ਆਗੂ ਸਰਕਾਰ ਬਣਨ ਤੋਂ ਬਾਅਦ ਧਰਨਿਆਂ ਤੋਂ ਪ੍ਰੇਸ਼ਾਨ ਕਿਉਂ : ਗਰੇਵਾਲ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਰੋਡ ਸੰਯੁਕਤ ਕਿਸਾਨ ਕਮੇਟੀ ਮੁਹਾਲੀ ਦੇ ਮੈਂਬਰ ਅਤੇ ਭਾਰਤੀ ਕਿਸਾਨ ਫੈਡਰੇਸ਼ਨ ਯੂਥ ਫਾਰਮਰ ਦੇ ਪ੍ਰਧਾਨ ਰਣਬੀਰ ਸਿੰਘ ਗਰੇਵਾਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਧਰਨਿਆਂ 'ਚ ਬੈਠਣ ਵਾਲੇ ਆਗੂ ਸਰਕਾਰ ਬਣਨ ਤੋਂ ਬਾਅਦ ...

ਪੂਰੀ ਖ਼ਬਰ »

ਖਿਜ਼ਰਾਬਾਦ ਦੇ ਖੇਡ ਮੇਲੇ ਦਾ ਉਦਘਾਟਨ

ਮਾਜਰੀ, 27 ਨਵੰਬਰ (ਕੁਲਵੰਤ ਸਿੰਘ ਧੀਮਾਨ)- ਕਸਬਾ ਖਿਜ਼ਰਾਬਾਦ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਵਲੋਂ ਬੀਤੇ ਕੱਲ੍ਹ 27ਵੇਂ ਖੇਡ ਮੇਲੇ ਦਾ ਉਦਘਾਟਨ ਕਲੱਬ ਦੇ ਸਰਪ੍ਰਸਤ ਪਰਮਜੀਤ ਸਿੰਘ ਤੇ ਪ੍ਰਧਾਨ ਅਵਤਾਰ ਸਿੰਘ ਨੇ ਸਾਂਝੇ ਤੌਰ 'ਤੇ ਕੀਤਾ | ਹਰਚਰਨ ਸਿੰਘ ਨੇ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜੀਤੀ ਤੇ ਚੈੜੀਆਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਹੋਏ ਨਤਮਸਤਕ

ਮਾਜਰੀ, 27 ਨਵੰਬਰ (ਧੀਮਾਨ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਗੜ੍ਹੀ ਭÏਰਖਾ ਸਾਹਿਬ ਬਲਾਕ ਮਾਜਰੀ ...

ਪੂਰੀ ਖ਼ਬਰ »

ਆਪ ਦਾ ਵਫ਼ਦ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 27 ਨਵੰਬਰ (ਦਿਲਬਰ ਸਿੰਘ ਖੈਰਪੁਰ)-ਆਪ ਦੇ ਸੀਨੀਅਰ ਆਗੂ ਸੋਹਣ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਵਸਨੀਕਾਂ ਦਾ ਵਫ਼ਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ. ਐੱਸ. ਡੀ. ਰਾਜਵੀਰ ਸਿੰਘ ਤੇ ਨਵਰਾਜ ਸਿੰਘ ਬਰਾੜ (ਪੀ. ਪੀ. ਐੱਸ) ਨੂੰ ਮਿਲਿਆ | ...

ਪੂਰੀ ਖ਼ਬਰ »

ਗਊ ਗ੍ਰਾਸ ਸੇਵਾ ਸੰਮਤੀ ਵਲੋਂ ਚਲਾਈ ਗਊ ਐਂਬੂਲੈਂਸ ਨੂੰ ਦੋ ਸਾਲ ਪੂਰੇ ਹੋਏ-ਦੋ ਸਾਲਾਂ 'ਚ 1402 ਸ਼ਿਕਾਇਤਾਂ ਦਾ ਨਿਪਟਾਰਾ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਗਊ ਗ੍ਰਾਸ ਸੇਵਾ ਸਮਿਤੀ ਮੁਹਾਲੀ ਨੇ ਜ਼ਖ਼ਮੀ, ਬਿਮਾਰ ਅਤੇ ਦੁਰਘਟਨਾ-ਗ੍ਰਸਤ ਗਊਆਂ ਨੂੰ ਮੁਫ਼ਤ ਇਲਾਜ ਲਈ ਗਊਸ਼ਾਲਾ ਹਸਪਤਾਲ ਵਿਖੇ ਲਿਜਾਣ ਵਾਸਤੇ ਗਊ ਐਂਬੂਲੈਂਸ ਚਲਾਈ ਸੀ, ਜਿਸ ਨੇ ਸਫ਼ਲਤਾਪੂਰਵਕ ਦੋ ਸਾਲ ਪੂਰੇ ਕਰ ਲਏ ...

ਪੂਰੀ ਖ਼ਬਰ »

ਵੀ. ਆਰ. ਐੱਸ. ਗਰੁੱਪ ਵੱਲੋਂ ਲੋੜਵੰਦ ਬੱਚਿਆਂ ਨੂੰ ਕੱਪੜੇ ਤੇ ਖਿਡੌਣੇ ਵੰਡੇ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਰੀਅਲ ਅਸਟੇਟ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਵੀ. ਆਰ. ਐੱਸ. ਗਰੁੱਪ ਵਲੋਂ ਪਛੜੇ ਵਰਗਾਂ ਦੇ ਲੋੜਵੰਦ ਬੱਚਿਆਂ ਨੂੰ ਕੱਪੜੇ ਅਤੇ ਖਿਡੌਣੇ ਵੰਡਣ ਲਈ ਹਫ਼ਤਾਵਾਰੀ ਮੁਹਿੰਮ ਚਲਾਈ ਗਈ | 'ਵੀ. ਆਰ. ਤੁਹਾਡੀ ਮੁਸਕਾਨ' ਮੁਹਿੰਮ ...

ਪੂਰੀ ਖ਼ਬਰ »

ਸੰਤ ਆਸ਼ਰਮ ਸ਼ਿਵ ਮੰਦਰ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਸੰਤ ਆਸ਼ਰਮ ਸ਼ਿਵ ਮੰਦਰ, ਗੁਲਮੋਹਰ ਸਿਟੀ, ਖਰੜ ਵਿਖੇ ਮਹੰਤ ਸਮੁੰਦਰ ਗਿਰੀ ਦੀ ਰਹਿਨੁਮਾਈ ਹੇਠ ਮਹੰਤ ਓਾਕਾਰ ਗਿਰੀ ਦੀ ਬਰਸੀ ਨੂੰ ਲੈ ਕੇ ਸਾਲਾਨਾ ਭੰਡਾਰ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਸੰਤ ਆਸਰਮ ਵਿਚ ਪਹਿਲਾਂ ਸਵੇਰੇ ਸ੍ਰੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਲਈ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ 'ਤੇ ਸਬ ਰਜਿਸਟਰਾਰ ਖਰੜ ਅਮਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਵਫ਼ਦ ਨੂੰ ਭਰੋਸਾ ...

ਪੂਰੀ ਖ਼ਬਰ »

ਨਗਰ ਨਿਗਮ ਟੀਮ ਨੇ ਫੇਜ਼-11 ਅਤੇ ਬੈਸਟੈੱਕ ਮਾਲ ਨੇੜਿਓਾ ਹਟਾਏ ਨਾਜਾਇਜ਼ ਕਬਜ਼ੇ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵਲੋਂ ਦੂਜੇ ਦਿਨ ਵੀ ਸੁਪਰਡੈਂਟ ਚਰਨਜੀਤ ਸਿੰਘ ਦੀ ਅਗਵਾਈ 'ਚ ਕਾਰਵਾਈ ਕਰਦਿਆਂ ਫੇਜ਼-11, ਸੈਕਟਰ-66 ਅਤੇ ਬੈਸਟੈੱਕ ਮਾਲ ਨੇੜਿਓਾ ਰੇਹੜੀਆਂ-ਫੜ੍ਹੀਆਂ, ਚਾਹ ਦੇ ਖੋਖੇ, ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੇਂਦਰੀ ਬਜਟ ਨੂੰ ਲੈ ਕੇ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨਾਲ ਐਨ.ਸੀ.ਆਰ ਖੇਤਰ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ ਨੂੰ ਵਿਸ਼ੇਸ਼ ਆਰਥਕ ਪੈਕੇਜ ਦੇਣ ਦੀ ਮੰਗ ਰੱਖੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੇਂਦਰੀ ਬਜਟ ਨੂੰ ਲੈ ਕੇ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨਾਲ ਐਨ.ਸੀ.ਆਰ ਖੇਤਰ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ ਨੂੰ ਵਿਸ਼ੇਸ਼ ਆਰਥਕ ਪੈਕੇਜ ਦੇਣ ਦੀ ਮੰਗ ਰੱਖੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਕਾਰ, ਪਰਸ ਅਤੇ ਮੋਬਾਈਲ ਫ਼ੋਨ ਖੋਹੇ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਇਕ ਢਾਬੇ ਦੇ ਨਜ਼ਦੀਕ ਇਕ ਟੈਕਸੀ ਡਰਾਇਵਰ ਕੋਲੋਂ ਪਿਸਤੌਲ ਦਿਖਾ ਕੇ ਵਰਨਾ ਕਾਰ, ਨਕਦੀ ਵਾਲਾ ਪਰਸ ਅਤੇ ਮੋਬਾਇਲ ਫ਼ੋਨ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਟੈਕਸੀ ਡਰਾਇਵਰ ...

ਪੂਰੀ ਖ਼ਬਰ »

ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ 10 ਸਾਲ ਦੀ ਕੈਦ, 25 ਹਜ਼ਾਰ ਜ਼ੁਰਮਾਨਾ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)- ਲੜਕੀ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ-ਜਨਾਹ ਕਰਨ ਸਬੰਧੀ ਥਾਣਾ ਹੰਡੇਸਰਾ ਵਿਖੇ ਦਰਜ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਿਵਲ ਹਸਪਤਾਲ ਖਰੜ ਦੇ ਸਹਿਯੋਗ ਨਾਲ ਸਰਕਾਰੀ ਮਿਡਲ ਸਕੂਲ ਸੰਤੇਮਾਜਰਾ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਨ ਲਈ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ | ਪ੍ਰਾਜੈਕਟ ਚੇਅਰਮੈਨ ...

ਪੂਰੀ ਖ਼ਬਰ »

ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਵਿਕਾਸ ਯੋਜਨਾ ਤਹਿਤ ਰੁਜ਼ਗਾਰ ਮੇਲਾ ਕੱਲ੍ਹ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਦੀਨ ਦਿਆਲ ਉਪਾਧਿਆਇ ਗ੍ਰਾਮੀਣ ਕੌਸ਼ਲ ਵਿਕਾਸ ਯੋਜਨਾ ਤਹਿਤ ਪੰਜਾਬ ਰਾਜ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਅੰਬਾਲਾ-ਨਰਾਇਣਗੜ੍ਹ ਸੰਪਰਕ ਸੜਕ 'ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰ ...

ਪੂਰੀ ਖ਼ਬਰ »

ਖ਼ਾਸ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਖਰੜ-1 ਦੇ ਬੱਚੇ ਓਵਰਆਲ ਜੇਤੂ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੱਲ੍ਹ ਇਥੇ ਸ਼ਿਵਾਲਿਕ ਪਬਲਿਕ ਸਕੂਲ ਦੇ ਗਰਾਉਂਡ ਵਿਚ 'ਖ਼ਾਸ ਲੋੜਾਂ ਵਾਲੇ ਬੱਚਿਆਂ' ਦੀਆਂ ...

ਪੂਰੀ ਖ਼ਬਰ »

ਆਯੁਰਵੈਦਿਕ ਪੰਚਕਰਮਾ ਸੈਂਟਰ 'ਚ ਕੀਤੀ 32 ਮਰੀਜ਼ਾਂ ਦੀ ਮੁਫ਼ਤ ਜਾਂਚ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਸਥਾਨਕ ਸ੍ਰੀਰਾਮ ਹਸਪਤਾਲ ਵਿਖੇ ਨਵੇਂ ਖੁੱਲ੍ਹੇ ਆਯੁਰਵੈਦਿਕ ਪੰਚਕਰਮਾ ਸੈਂਟਰ ਵਿਖੇ ਪਹਿਲੇ ਦਿਨ ਕਰੀਬ 32 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ | ਕੈਂਪ ਦਾ ਉਦਘਾਟਨ ਪੰਚਕਰਮਾ ਸੈਂਟਰ ਦੀ ਸੰਚਾਲਕ ਡਾ. ਨਿਧੀ ਵਲੋਂ ਕੀਤਾ ...

ਪੂਰੀ ਖ਼ਬਰ »

ਮੈਡੀਕਲ ਸੀਟ ਹਾਸਲ ਕਰ ਰੋਹਿਤ ਨੇਗੀ ਨੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਸਰਕਾਰੀ ਸਕੂਲ ਵਿਚ ਪੜ੍ਹਨ ਉਪਰੰਤ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਵਿਚ ਐੱਮ. ਬੀ. ਬੀ. ਐੱਸ. ਦੀ ਸੀਟ ਹਾਸਲ ਕਰਕੇ ਰਾਹੁਲ ਨੇਗੀ ਪੁੱਤਰ ਦਵਿੰਦਰ ਸਿੰਘ ਨੇਗੀ ਨੇ ਨਾ ਸਿਰਫ ਆਪਣੇ ਮਾਤਾ ਪਿਤਾ ਦਾ ਨਾਂਅ ਚਮਕਾਇਆ ਹੈ, ਸਗੋਂ ਉਸ ਨੇ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਰੜ, 27 ਨਵੰਬਰ (ਜੰਡਪੁਰੀ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਘੜੂੰਆਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ...

ਪੂਰੀ ਖ਼ਬਰ »

ਪਿੰਡ ਦਿਆਲਪੁਰਾ ਵਿਖੇ ਤੇਂਦੂਆ ਦਿਖਣ ਤੋਂ ਬਾਅਦ ਜੰਗਲਾਤ ਵਿਭਾਗ ਨੇ ਲਗਾਇਆ ਪਿੰਜਰਾ

ਜ਼ੀਰਕਪੁਰ, 27 ਨਵੰਬਰ (ਅਵਤਾਰ ਸਿੰਘ)-ਨੇੜਲੇ ਪਿੰਡ ਦਿਆਲਪੁਰਾ ਵਿਖੇ ਤੇਂਦੂਆ ਵਿਖਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਪਿੰਡ ਵਾਸੀਆਂ ਵਲੋਂ ਇਸ ਦੀ ਜਾਣਕਾਰੀ ਜੰਗਲਾਤ ਵਿਭਾਗ ਨੂੰ ਦਿੱਤੇ ਜਾਣ ਤੋਂ ਬਾਅਦ ਵਿਭਾਗ ਵਲੋਂ ਚੌਕਸੀ ਵਰਤਦੇ ਹੋਏ ਪਿੰਡ ਵਿਚ ਇਕ ...

ਪੂਰੀ ਖ਼ਬਰ »

ਜ਼ੀਰਕਪੁਰ ਦੇ ਫਲਾਈਓਵਰਾਂ ਦੇ ਨਿਰਮਾਣ 'ਚ ਦੇਰੀ ਦਾ ਕਾਰਨ ਬਣ ਰਿਹਾ ਹੈ ਸ਼ਹਿਰ ਵਿਚੋਂ ਭਾਰੀ ਵਾਹਨਾਂ ਦਾ ਲਾਂਘਾ

ਜ਼ੀਰਕਪੁਰ, 27 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਸ਼ਹਿਰ ਵਿਚ ਕਈ ਵੱਡੇ ਸ਼ਹਿਰਾਂ ਦਾ ਲਾਂਘਾ ਹੋਣ ਕਾਰਨ ਹਰ ਸਮੇਂ ਜਾਮ ਲੱਗਿਆ ਰਹਿੰਦਾ ਹੈ | ਜ਼ੀਰਕਪੁਰ ਵਿਚ ਹਰ ਸਮੇਂ ਦੇ ਆਵਾਜਾਈ ਦੇ ਵਾਧੂ ਭਾਰ ਕਾਰਨ ਸਰਕਾਰ ਵਲੋਂ ਇਸ ਸਮੱਸਿਆ ਦੇ ਹੱਲ ਲਈ ਉਸਾਰੇ ਜਾ ਰਹੇ ...

ਪੂਰੀ ਖ਼ਬਰ »

19ਵੇਂ ਸਾਲਾਨਾ ਸਨਮਾਨ ਸਮਾਗਮ ਪੁਆਧੀ ਪੰਜਾਬੀ ਸੱਥ ਵਲੋਂ ਪੁਆਧ ਇਲਾਕੇ ਦੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਸਾਹਿਤਕਾਰ ਗੁਰਬਖ਼ਸ਼ ਸਿੰਘ ਕੇਸਰੀ ਨੂੰ ਸਮਰਪਿਤ ਪੁਆਧੀ ਪੰਜਾਬੀ ਸੱਥ ਮੁਹਾਲੀ ਦਾ 19ਵਾਂ ਸਾਲਾਨਾ ਸਮਾਗਮ ਇਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫ਼ੇਜ਼-6 ਵਿਖੇ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾਇਰੈਕਟਰ ...

ਪੂਰੀ ਖ਼ਬਰ »

66ਵੀਆਂ 'ਰਾਜ ਪੱਧਰੀ ਸਕੂਲ ਖੇਡਾਂ' ਵਿਚ ਮੁੰਡਿਆਂ ਦੇ ਮੁਕਾਬਲੇ ਸੰਪੰਨ

ਐੱਸ. ਏ. ਐੱਸ. ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਪੰਜਾਬ ਰਾਜ ਪੱਧਰੀ ਸਕੂਲ ਖੇਡਾਂ' ਦੇ ਆਖ਼ਰੀ ਦਿਨ ਅੱਜ ਇਥੇ ਸਰਕਾਰੀ ਮਾਡਲ ਸੀਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX