ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  50 minutes ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  1 minute ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . .  1 day ago
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . .  1 day ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪਟਿਆਲਾ

ਸ਼ਹੀਦੀ ਦਿਹਾੜੇ 'ਤੇ ਇਤਿਹਾਸਿਕ ਗੁਰਦੁਆਰਾ ਧਮਤਾਨ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਖਨੌਰੀ, 27 ਨਵੰਬਰ (ਬਲਵਿੰਦਰ ਸਿੰਘ ਥਿੰਦ)-ਖਨੌਰੀ ਨੇੜਲੇ ਹਰਿਆਣਾ ਸੂਬੇ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਤੋਂ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ਕਿ ਪੰਜਾਬ ਤੇ ਹਰਿਆਣਾ ਦੇ ਇਕ ਦਰਜਨ ਤੋਂ ਵੱਧ ਪਿੰਡਾਂ 'ਚੋਂ ਦੀ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਧਮਤਾਨ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਹ ਨਗਰ ਕੀਰਤਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਧਮਤਾਨ ਸਾਹਿਬ ਤੋਂ ਸਵੇਰ ਵੇਲੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ | ਜਿਹੜਾ ਕਿ ਪਿੰਡ ਰਸੀਦਾਂ, ਢਾਬੀ ਟੇਕ ਸਿੰਘ, ਪਿੱਪਲਥਾ, ਗੜ੍ਹੀ, ਹੰਸਡੇਅਰ ਹੁੰਦਾ ਹੋਇਆ ਪਟਿਆਲਾ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਤੋਂ ਪੰਜਾਬ ਅੰਦਰ ਪ੍ਰਵੇਸ਼ ਕਰਦਾ ਹੋਇਆ ਖਨੌਰੀ ਹੁੰਦਾ ਹੋਇਆ ਢਾਬੀ ਗੁੱਜਰਾਂ, ਪਦਾਰਥ ਖੇੜਾ, ਰਿਓਰ, ਪਿੱਪਲਥਾ, ਢਾਬੀ ਟੇਕ ਸਿੰਘ, ਰਸੀਦਾਂ ਆਦਿ ਪਿੰਡਾਂ 'ਚ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਧਮਤਾਨ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਇਲਾਕੇ ਭਰ ਦੀਆਂ ਸੰਗਤਾਂ ਦੁਆਰਾ ਬਹੁਤ ਵੱਧ ਚੜ੍ਹ ਕੇ ਭਾਗ ਲਿਆ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਦੇ ਲਈ ਪਿੰਡਾਂ ਅੰਦਰ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਗਏ ਸਨ | ਖਨੌਰੀ ਵਿਖੇ ਨਗਰ ਕੀਰਤਨ ਦਾ ਇਲਾਕੇ ਦੀ ਸੰਗਤ ਵਲੋਂ ਸ਼ਾਨਦਾਰ ਸਵਾਗਤ ਕਰਦੇ ਹੋਏ ਬਾਬਾ ਪਵਿੱਤਰ ਸਿੰਘ ਮੁਖੀ ਗੁਰਦੁਆਰਾ ਪਾਤਸ਼ਾਹੀ ਛੇਵੀਂ (ਸੰਤ ਆਸ਼ਰਮ), ਗੁਰਚਰਨ ਸਿੰਘ ਛਾਬੜਾ, ਮਾਸਟਰ ਜੋਗਾ ਸਿੰਘ ਅਤੇ ਹੋਰ ਪ੍ਰਬੰਧਕਾਂ ਦੁਆਰਾ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਹੋਰ ਪਤਵੰਤਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਰੁਮਾਲਾ ਸਾਹਿਬ ਭੇਟ ਕੀਤਾ | ਇਸ ਮੌਕੇ 'ਤੇ ਬਾਬਾ ਪਵਿੱਤਰ ਸਿੰਘ, ਗੁਰਚਰਨ ਸਿੰਘ ਛਾਬੜਾ, ਜੁਗਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਧਮਤਾਨ ਸਾਹਿਬ, ਗੁਰਬਖ਼ਸ਼ ਸਿੰਘ ਮੈਨੇਜਰ, ਅੰਮਿ੍ਤਪਾਲ ਸਿੰਘ ਰਿਕਾਰਡ ਰੀਡਰ, ਰੇਸ਼ਮ ਸਿੰਘ ਖ਼ਜ਼ਾਨਚੀ, ਰਜਿੰਦਰ ਸਿੰਘ, ਸੁਖਜੀਤ ਸਿੰਘ ਧੂਰੀ ਇੰਸਪੈਕਟਰ, ਮਾਸਟਰ ਜੋਗਾ ਸਿੰਘ, ਗੁਰਪ੍ਰੀਤ ਸਿੰਘ ਗੁਰਨੇ, ਸੁਰਿੰਦਰ ਸਿੰਘ ਪਨੇਸਰ, ਮਹਿੰਦਰ ਸਿੰਘ ਭਿੰਡਰ, ਹਰਜਿੰਦਰ ਪ੍ਰਕਾਸ਼ ਸਿੰਘ, ਗੁਰਮੀਤ ਸਿੰਘ ਛਾਬੜਾ, ਗੁਰਜੀਤ ਸਿੰਘ ਬਾਠ, ਦੀਦਾਰ ਸਿੰਘ, ਮੁਖ਼ਤਿਆਰ ਸਿੰਘ, ਪਿਸ਼ੌਰਾ ਸਿੰਘ ਨੰਬਰਦਾਰ ਸ਼ੇਰਗੜ੍ਹ, ਵਾਸਦੇਵ ਸਿੰਘ ਗਲੋਲੀ ਆਦਿ ਮੌਜੂਦ ਸਨ |

ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਖੇਤਾਂ ਦੀ ਜਾਂਚ ਜਾਰੀ

ਸ਼ੁਤਰਾਣਾ, 27 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਿਸਾਨਾਂ ਨੂੰ ਕਣਕ ਦੀ ਫ਼ਸਲ ਸੰਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਦੀ ਸੁੰਦਰਤਾ 'ਚ ਕੋਈ ਕਸਰ ਨਹੀਂ ਛੱਡਾਂਗੇ-ਵਿਧਾਇਕ ਦੇਵ ਮਾਨ

ਨਾਭਾ, 27 ਨਵੰਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਤੋਂ ਆਮ ਆਦਮੀ ਪਾਰਟੀ ਨੇ ਸਤਾ ਸੰਭਾਲੀ ਹੈ ਤਾਂ ਮੁੱਖ ਮੰਤਰੀ ਭਗਵਾਨ ਮਾਨ ਵਲੋਂ ਸੂਬੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਸ਼ੁਰੂ ਕੀਤਾ ਗਿਆ ਹੈ | ਜਿਸ ਤਹਿਤ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਵੀ ...

ਪੂਰੀ ਖ਼ਬਰ »

ਮਹੰਤ ਖਨÏੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਖ਼ੁਸ਼ੀ ਦੀ ਲਹਿਰ

ਭਾਦਸੋਂ, 27 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਕਾਂਗਰਸ ਪਾਰਟੀ ਵਲੋਂ ਜਲ ਸਰੋਤ ਪੰਜਾਬ ਦੇ ਸਾ. ਚੇਅਰਮੈਨ ਮਹੰਤ ਹਰਵਿੰਦਰ ਸਿੰਘ ਖਨÏੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਨਾਨਕਸਰ ਠਾਠ ਸੇਲਵਾਲਾ ਪਾਤੜਾਂ ਵਿਖੇ 5 ਦਿਨਾਂ ਰਾਤਰੀ ਦੀਵਾਨ ਸਜਾਏ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਸਿੱਖੀ ਪ੍ਰਚਾਰ ਦੇ ਕੇਂਦਰ ਨਾਨਕਸਰ ਠਾਠ ਸੇਲਵਾਲਾ ਪਾਤੜਾਂ ਵਿਖੇ ਸਾਲਾਨਾ 5 ਦਿਨਾਂ ਰਾਤਰੀ ਧਾਰਮਿਕ ਦੀਵਾਨ ਸਜਾਏ ਗਏ | ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਸੇਵਾ ਸਿੰਘ ਨਾਨਕਸਰ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਡਕਾਲਾ, 27 ਨਵੰਬਰ (ਪਰਗਟ ਸਿੰਘ ਬਲਬੇੜਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਨੌਵੀਂ ...

ਪੂਰੀ ਖ਼ਬਰ »

ਗਰਾਮ ਪੰਚਾਇਤ ਡੇਰਾ ਰਾਜਪੂਤਾਂ (ਅਰਨੋ) ਦੀ ਸਰਪੰਚ ਸਾਥੀਆਂ ਸਮੇਤ 'ਆਪ' ਪਾਰਟੀ 'ਚ ਸ਼ਾਮਿਲ

ਅਰਨੋ, 27 ਨਵੰਬਰ (ਦਰਸ਼ਨ ਸਿੰਘ ਪਰਮਾਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵਕਤ ਵੱਡਾ ਝਟਕਾ ਲੱਗਿਆ ਜਦੋਂ ਡੇਰਾ ਰਾਜਪੂਤਾਂ (ਅਰਨੋ) ਦੇ ਟਕਸਾਲੀ ਅਕਾਲੀ ਤੇ ਪਿੰਡ ਦੀ ਸਰਪੰਚ ਰਾਜ ਕੌਰ ਦੇ ਪਤੀ ਮਲਕੀਤ ਸਿੰਘ (ਭੁੱਰਾ) ਸਮੂਹ ਗਰਾਮ ਪੰਚਾਇਤ ਤੇ ਅਜੀਤ ਸਿੰਘ, ਅਜਮੇਰ ...

ਪੂਰੀ ਖ਼ਬਰ »

ਗੀਤਾ ਚਿੰਤਨ ਮਿਸ਼ਨ ਨੇ ਮਨਾਇਆ ਸਲਾਨਾ ਸਮਾਗਮ

ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਗੀਤਾ ਚਿੰਤਨ ਮਿਸ਼ਨ ਸੰਸਥਾ ਵਲੋਂ ਗੀਤਾ ਭਵਨ ਵਿਖੇ ਆਪਣਾ ਸਲਾਨਾ ਸਮਾਗਮ ਪ੍ਰਧਾਨ ਸੱਤਿਆ ਦੇਵ ਸ਼ਾਸਤਰੀ ਦੀ ਦੇਖਰੇਖ 'ਚ ਕਰਵਾਇਆ ਗਿਆ | ਜਿਸ ਵਿਚ ਭਾਰਤ ਵਿਕਾਸ ਪ੍ਰੀਸ਼ਦ ਦੱਖਣੀ ਖੇਤਰ ਚੰਡੀਗੜ੍ਹ ਦੇ ਪ੍ਰਧਾਨ ...

ਪੂਰੀ ਖ਼ਬਰ »

ਇੰਸਪੈਕਟਰ ਵਿਜੇ ਕੁਮਾਰ ਨੇ ਸੰਭਾਲਿਆ ਸੀ.ਆਈ ਏ. ਸਟਾਫ਼ ਸਮਾਣਾ ਦੇ ਮੁਖੀ ਦਾ ਅਹੁਦਾ

ਸਮਾਣਾ, 27 ਨਵੰਬਰ (ਸਾਹਿਬ ਸਿੰਘ)-ਸੀ.ਆਈ. ਏ. ਸਟਾਫ਼ ਸਮਾਣਾ 'ਚ ਬਤÏਰ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ਅਹੁਦਾ ਸੰਭਾਲ ਲਿਆ ਹੈ¢ ਉਹ ਪਹਿਲਾਂ ਵੀ ਇਸ ਅਹੁਦੇ 'ਤੇ ਡਿਊਟੀ ਨਿਭਾਅ ਚੁੱਕੇ ਹਨ¢ ਉਨ੍ਹਾਂ ਗੱਲਬਾਤ ਦÏਰਾਨ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਨਸ਼ੇ ...

ਪੂਰੀ ਖ਼ਬਰ »

ਭਾਜਪਾ ਨੇ ਮਨਾਇਆ ਸੰਵਿਧਾਨ ਦਿਵਸ

ਨਾਭਾ 27 ਨਵੰਬਰ (ਜਗਨਾਰ ਸਿੰਘ ਦੁਲੱਦੀ)-ਭਾਜਪਾ ਜ਼ਿਲ੍ਹਾ ਪਟਿਆਲਾ ਦੱਖਣੀ ਵਲੋਂ ਸੰਵਿਧਾਨ ਦਿਵਸ ਜ਼ਿਲ੍ਹਾ ਪਟਿਆਲਾ ਦੇ ਐੱਸ.ਸੀ ਮੋਰਚੇ ਦੇ ਪ੍ਰਧਾਨ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ ਦੀ ਅਗਵਾਈ 'ਚ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਜ਼ਖ਼ਮੀ

ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਸ਼ੰਭੂ ਬੈਰੀਅਰ ਬਨੂੜ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਜਾਣ 'ਤੇ ਇਕ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਜਨਮ ਸ਼ਤਾਬਦੀ ਸੰਬੰਧੀ ਸਮਾਗਮ

ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਗਰੀਬਦਾਸੀ ਸੰਪਰਦਾਇ ਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸਵਾਮੀ ਗੰਗਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੇ 100 ਸਾਲਾ ਜਨਮ ਸ਼ਤਾਬਦੀ ਸੰਬੰਧੀ ਪਿੰਡ ਸੰਧਨÏਲੀ ਵਿਖੇ 3 ਦਿਨਾਂ ਸਾਲਾਨਾ 37ਵਾਂ ਸਮਾਗਮ ਮÏਜੂਦਾ ਗੱਦੀਨਸ਼ੀਨ ਸਵਾਮੀ ...

ਪੂਰੀ ਖ਼ਬਰ »

ਪਰਿਵਾਰ ਸਮੇਤ ਵਿਦੇਸ਼ ਭੇਜਣ ਦੇ ਨਾਂਅ 'ਤੇ 31 ਲੱਖ ਦੀ ਧੋਖਾਧੜੀ

ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਪਰਿਵਾਰ ਸਮੇਤ ਵਿਦੇਸ਼ ਭੇਜਣ ਤੇ ਉੱਥੇ ਪੱਕਾ ਕਰਵਾਉਣ ਲਈ 31 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮੁਨੀਸ਼ ...

ਪੂਰੀ ਖ਼ਬਰ »

5 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਪਿਕਅਪ ਚਾਲਕ ਗਿ੍ਫ਼ਤਾਰ

ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮਹਿੰਦਰਾ ਪਿਕਅਪ ਚਾਲਕ ਨੂੰ 5 ਹਜਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਸਪੈਸ਼ਲ ਸੈੱਲ ਰਾਜਪੁਰਾ ਦੇ ਸਹਾਇਕ ...

ਪੂਰੀ ਖ਼ਬਰ »

ਆਰੀਆ ਸਮਾਜ ਮੰਦਰ ਦਾ ਤਿੰਨ ਰੋਜ਼ਾ ਗਾਇਤਰੀ ਮਹਾ ਯੱਗ ਸਮਾਪਤ

ਨਾਭਾ, 27 ਨਵੰਬਰ (ਜਗਨਾਰ ਸਿੰਘ ਦੁਲੱਦੀ)-ਐਮ.ਕੇ ਆਰੀਆ ਗਰਲਜ਼ ਹਾਈ ਸਕੂਲ ਬੈਂਕ ਸਟ੍ਰੀਟ ਨਾਭਾ ਵਿਖੇ ਸਥਾਨਕ ਆਰੀਆ ਸਮਾਜ ਦੇ ਪ੍ਰਧਾਨ ਰਾਕੇਸ਼ ਗਾਬਾ ਦੀ ਅਗਵਾਈ ਹੇਠ 3 ਦਿਨਾਂ ਗਾਇਤਰੀ ਮਹਾ ਯੱਗ ਦਾ ਆਯੋਜਨ ਕੀਤਾ ਗਿਆ | ਜੋ ਕਿ ਅੱਜ ਸਮਾਪਤ ਹੋ ਗਿਆ | ਸਮਾਗਮ 'ਚ ਪੰਜਾਬ ਦੀ ...

ਪੂਰੀ ਖ਼ਬਰ »

ਦਰਜੀ ਦੀ ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਸਮਾਣਾ, 27 ਨਵੰਬਰ (ਸਾਹਿਬ ਸਿੰਘ)-ਮਲਕਾਨਾ ਪੱਤੀ ਸਥਿਤ ਇਕ ਦਰਜੀ ਦੀ ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਕੀਮਤ ਦੇ ਕੱਪੜੇ ਤੇ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ ਹਨ | ਸੂਚਨਾ ਮਿਲਣ 'ਤੇ ਅੱਗ ਬਝਾਊ ਅਮਲੇ ਨੇ ਕਾਬੂ ਪਾਇਆ | ਦੁਕਾਨ ਮਾਲਕ ਓਮ ਪ੍ਰਕਾਸ਼ ਨੇ ਦੱਸਿਆ ਕਿ ਘਰ ...

ਪੂਰੀ ਖ਼ਬਰ »

ਨਾਭਾ ਦੀ ਨਵੀਂ ਜੇਲ੍ਹ 'ਚੋਂ ਮੋਬਾਈਲ ਤੇ ਨਸ਼ੀਲਾ ਪਦਾਰਥ ਮਿਲੇ

ਨਾਭਾ, 27 ਨਵੰਬਰ (ਕਰਮਜੀਤ ਸਿੰਘ)-ਨਵੀਂ ਜ਼ਿਲ੍ਹਾ ਜੇਲ੍ਹ ਦੀ ਤਲਾਸ਼ੀ ਕਰਨ ਦੌਰਾਨ ਹਵਾਲਾਤੀ ਸਿਕੰਦਰ ਦੇ ਬਿਸਤਰੇ ਦੀ ਤਲਾਸ਼ੀ ਕਰਨ 'ਤੇ ਇਕ ਮੋਬਾਈਲ ਸਮੇਤ ਸਿੰਮ ਕਾਰਡ ਡਾਟਾ ਕੇਬਲ ਤੇ 6 ਗਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਹੋਇਆ | ਦੂਸਰੇ ਹਵਾਲਾਤੀ ਵਿਵੇਕ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਬਲਬੇੜਾ ਵਿਖੇ ਕਵੀ ਦਰਬਾਰ ਕਰਵਾਇਆ

ਡਕਾਲਾ, 27 ਨਵੰਬਰ (ਪਰਗਟ ਸਿੰਘ ਬਲਬੇੜਾ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਹੀਨਾ ਸਮਾਰੋਹ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਬਲਬੇੜਾ ਵਲੋਂ ਕਵੀ ਦਰਬਾਰ ਕਰਵਾਇਆ ਗਿਆ¢ ਇਸ ਮÏਕੇ ਜਿੱਥੇ ਸਕੂਲੀ ਵਿਦਿਆਰਥੀਆਂ ਵਲੋਂ ਮਾਂ ਬੋਲੀ ਪੰਜਾਬੀ ਨਾਲ ਸਬੰਧਿਤ ...

ਪੂਰੀ ਖ਼ਬਰ »

ਗੁਜਰਾਤ 'ਚ ਅਜੀਤਪਾਲ ਸਿੰਘ ਕੋਹਲੀ ਵਲੋਂ 'ਆਪ' ਦੇ ਹੱਕ 'ਚ ਚੋਣ ਪ੍ਰਚਾਰ

ਪਟਿਆਲਾ, 27 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਆਪਣੀ ਟੀਮ ਸਮੇਤ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿਚ ਡਟੇ ਹੋਏ ਹਨ ਤੇ ਉਨ੍ਹਾਂ ਦਾ ਪ੍ਰਚਾਰ ਕਰਨ ਦਾ ਤਰੀਕਾ ਗੁਜਰਾਤ ਦੇ ਲੋਕਾਂ ਨੂੰ ਕਾਫ਼ੀ ਪ੍ਰਭਾਵਿਤ ਕਰ ...

ਪੂਰੀ ਖ਼ਬਰ »

ਜੀਵਨ ਜੋਤੀ ਸਕੂਲ 'ਚ ਇਨਾਮ ਵੰਡ ਸਮਾਗਮ

ਨਾਭਾ, 27 ਨਵੰਬਰ (ਕਰਮਜੀਤ ਸਿੰਘ)-ਸਥਾਨਕ ਦੁਲੱਦੀ ਗੇਟ ਵਿਖੇ ਸਥਿਤ ਮੰਦ-ਬੁੱਧੀ ਬੱਚਿਆਂ ਲਈ ਸਥਾਪਤ ਕੀਤੇ ਹੋਈ ਜੀਵਨ ਜੋਤੀ ਸਪੈਸ਼ਲ ਸਕੂਲ ਵਿਖੇ ਬੀਤੇ ਦਿਨੀਂ ਲੁਧਿਆਣਾ ਵਿਖੇ ਕਰਵਾਏ ਗਏ ਮੰਦ-ਬੁੱਧੀ ਬੱਚਿਆਂ ਦੇ ਖੇਡ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਪ੍ਰਾਪਤ ਕਰਨ ...

ਪੂਰੀ ਖ਼ਬਰ »

ਵਿਧਾਇਕ ਡਾ. ਬਲਬੀਰ ਨੇ ਟੱਕ ਲਗਾ ਕੇ ਕੰਮ ਦੀ ਕਰਵਾਈ ਸ਼ੁਰੂਆਤ

ਪਟਿਆਲਾ, 27 ਨਵੰਬਰ (ਮਨਦੀਪ ਸਿੰਘ ਖਰੌੜ)-ਵਿਕਾਸ ਨਗਰ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਵਿਧਾਇਕ ਦਿਹਾਤੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰਨ ਦੀ ਲੜੀ ਤਹਿਤ ਅਰਦਾਸ ਕਰਕੇ ਡਰੇਨ ਨੂੰ ਢੱਕਣ ਦਾ ਕੰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਵਲੋਂ ਡਾ. ਗੋਇਲ ਤੇ ਡਾ. ਏਕਤਾ ਦਾ ਸਨਮਾਨ

ਨਾਭਾ, 27 ਨਵੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਨਾਭਾ ਵਲੋਂ ਸਿਵਲ ਹਸਪਤਾਲ ਨਾਭਾ ਵਿਖੇ ਹਾਜਰ ਹੋਏ ਨਵੇਂ ਐਸ.ਐਮ.ਓ. ਡਾ. ਸੰਜੇ ਗੋਇਲ ਤੇ ਗਾਇਨੀ ਵਾਰਡ ਦੇ ਡਾ. ਮੈਡਮ ਏਕਤਾ ਨੂੰ ਸਨਮਾਨਿਤ ਕੀਤਾ | ਸਿਵਲ ਹਸਪਤਾਲ ਨਾਭਾ ਵਿਖੇ ਇਹ ਦੋਨੋਂ ਮੇਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਘੋੜਿਆਂ ਵਾਲਾ ਵਿਖੇ ਸਰੋਵਰ ਦੀ ਕਾਰ ਸੇਵਾ ਹੋਈ ਆਰੰਭ

ਨਾਭਾ, 27 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਗੁਰਦੁਆਰਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸੰਗਤਾਂ ਦੇ ਸਹਿਯੋਗ ਸਦਕਾ ਅਰੰਭ ਹੋ ਗਈ ਹੈ | ਹਜੂਰੀ ਗ੍ਰੰਥੀ ਸਿੰਘ ਵਲੋਂ ...

ਪੂਰੀ ਖ਼ਬਰ »

ਏਸ਼ੀਅਨ ਗਰੁੱਪ ਆਫ਼ ਕਾਲਜਿਜ ਵਿਖੇ ਲਗਾਇਆ 8 ਦਿਨਾਂ ਐਨ.ਸੀ.ਸੀ. ਕੈਂਪ ਸਮਾਪਤ

ਪਟਿਆਲਾ, 27 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਏਸ਼ੀਅਨ ਗਰੁੱਪ ਆਫ਼ ਕਾਲਜ਼ਿਜ ਵਿਖੇ 5 ਪੰਜਾਬ ਬਟਾਲੀਅਨ ਪਟਿਆਲਾ ਵਲੋਂ 8 ਦਿਨਾਂ ਐਨ.ਸੀ.ਸੀ. ਕੈਂਪ ਲਗਾਇਆ ਗਿਆ | ਜਿਸ 'ਚ ਪਟਿਆਲਾ ਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲ, ਕਾਲਜਾਂ ਤੇ ਯੂਨੀਵਰਸਿਟੀਆਂ ਨੇ ਭਾਗ ਲਿਆ | ਜਿਨ੍ਹਾਂ ...

ਪੂਰੀ ਖ਼ਬਰ »

ਕਲਗ਼ੀਧਰ ਨੈਸ਼ਨਲ ਸਕੂਲ ਮੂੰਗੋ ਵਿਖੇ ਖ਼ੂਨਦਾਨ ਕੈਂਪ

ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਇਲਾਕੇ ਦੀ ਸਿਰਮੌਰ ਸਿੱਖਿਆ ਸੰਸਥਾ ਕਲਗ਼ੀਧਰ ਨੈਸ਼ਨਲ ਸਕੂਲ ਮੂੰਗੋ ਦੇ ਵਿਹੜੇ 'ਚ ਚੇਅਰਮੈਨ ਰਵਿੰਦਰ ਸਿੰਘ ਮੂੰਗੋ ਤੇ ਪਿ੍ੰਸੀਪਲ ਗੁਰਦੀਪ ਕÏਰ ਦੀ ਅਗਵਾਈ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਖੂਨ ਕਿਸੇ ਦੀ ਕੀਮਤੀ ਜਾਨ ਬਚਾਉਣ ਲਈ ਵਰਦਾਨ ਸਾਬਤ ਹੁੰਦਾ ਹੈ-ਜੱਸੀ ਸੋਹੀਆਂ ਵਾਲਾ

ਨਾਭਾ, 27 ਨਵੰਬਰ (ਕਰਮਜੀਤ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਕਕਰਾਲਾ ਵਿਖੇ ਜਨ ਸੇਵਾ ਸੋਸਾਇਟੀ ਫ਼ਾਰ ਆਈ ਕੇਅਰ ਐਂਡ ਏਡਜ਼ ਅਵੇਅਰਨੈੱਸ ਵਲੋਂ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਲਗਾਏ ਗਏ ਅੱਖਾਂ ਦੇ ਮੁਫ਼ਤ ...

ਪੂਰੀ ਖ਼ਬਰ »

ਨÏਵੀਂ ਪਾਤਸ਼ਾਹੀ ਜੀ ਨੇ ਪਰਿਵਾਰ ਤੇ ਸਿੱਖਾਂ ਸਮੇਤ ਨਾਭਾ ਦੇ ਪਿੰਡਾਂ 'ਚ ਗੁਜ਼ਾਰਿਆ ਸੀ ਇਕ ਹਫ਼ਤੇ ਤੋਂ ਵੱਧ ਸਮਾਂ

ਨਾਭਾ, 27 ਨਵੰਬਰ (ਜਗਨਾਰ ਸਿੰਘ ਦੁਲੱਦੀ)-ਹਿੰਦ ਦੀ ਚਾਦਰ, ਨÏਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਵਲੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵੇ ਦੀ ਧਰਤੀ ਨੂੰ ਤਾਰਨ ਲਈ 1665 ਈਸਵੀਂ 'ਚ ਪਰਿਵਾਰ ਤੇ ਕੁੱਝ ਹੋਰ ਸਿੱਖਾਂ ਸਮੇਤ ਚਾਲੇ ਪਾਏ ਗਏ ...

ਪੂਰੀ ਖ਼ਬਰ »

ਮਗਰ ਸਾਹਿਬ ਸਕੂਲ 'ਚ ਸਾਲਾਨਾ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀ ਸਨਮਾਨਿਤ

ਦੇਵੀਗੜ੍ਹ, 27 ਨਵੰਬਰ (ਰਾਜਿੰਦਰ ਸਿੰਘ ਮÏਜੀ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਸਰਵੇਸ਼ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਪਿੰਡ ਮਗਰ ਸਾਹਿਬ ਦੇ ਮੌਜੂਦਾ ਸਰਪੰਚ ਸ਼ਿੰਦਰ ਸਿੰਘ ਸਨ ...

ਪੂਰੀ ਖ਼ਬਰ »

8ਵੇਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਦੇ ਚੌਥੇ ਦਿਨ ਪੰਜਾਬੀ ਭਾਸ਼ਾ ਤੇ ਪੰਜਾਬੀ ਫ਼ਿਲਮਾਂ ਬਾਰੇ ਹੋਇਆ ਸੰਵਾਦ

ਪਟਿਆਲਾ, 27 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਸਾਹਿਬ ਸਭਾ, ਪੰਜਾਬੀ ਵਿਭਾਗ ਅਤੇ ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਾਰਿਸ ਸ਼ਾਹ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ 8ਵਾਂ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲੇ ਦੇ ਚੌਥੇ ਦਿਨ ...

ਪੂਰੀ ਖ਼ਬਰ »

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਵਿਰਦੀ ਐਗਰੋ ਟੈਕਨਾਲੋਜੀ ਵਲੋਂ ਸਮਾਰਟ ਸੀਡਰ ਦਾ ਸਫਲ ਟਰਾਇਲ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)- ਖੇਤੀਬਾੜ੍ਹੀ ਦੇ ਔਜ਼ਾਰ ਬਣਾ ਕੇ ਦੇਸ਼ ਦੇ ਕਈ ਸੂਬਿਆਂ 'ਚ ਭੇਜ ਰਹੇ 'ਵਿਰਦੀ ਐਗਰੋ ਟੈਕਨਾਲੌਜੀ' ਵਲੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਕ ਅਜਿਹਾ ਸੁਪਰ ਸੀਡਰ ਤਿਆਰ ਕੀਤਾ ਹੈ ਜਿਹੜਾ ਕਿ ਇਕ ਛੋਟੇ ...

ਪੂਰੀ ਖ਼ਬਰ »

ਗੁਜਰਾਤ ਚੋਣ ਰੈਲੀ 'ਚ ਮੁੱਖ ਮੰਤਰੀ ਮਾਨ ਨੇ ਵਿਧਾਇਕ ਕੋਹਲੀ ਦੀ ਪਿੱਠ ਥਾਪੜੀ

ਪਟਿਆਲਾ, 27 ਨਵੰਬਰ (ਮਨਦੀਪ ਸਿੰਘ ਖਰੌੜ)- ਇਸ ਸਮੇਂ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜਾਰੀ ਹੈ | ਇਨ੍ਹਾਂ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸਮੇਤ ਵਿਧਾਇਕ ਤੇ ਹੋਰ ਆਗੂ ਪਾਰਟੀ ਦੇ ਹੱਕ 'ਚ ਜੰਮ ਕੇ ਚੋਣ ਪ੍ਰਚਾਰ ਕਰ ਰਹੇ ਹਨ | ਇਸ ਦੇ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰ ਬਣਨ 'ਤੇ ਜਥੇ: ਜਰਨੈਲ ਸਿੰਘ ਕਰਤਾਰਪੁਰ ਦੇ ਸਨਮਾਨ ਸਮਾਗਮ ਮੌਕੇ 26 ਯੂਨਿਟ ਖ਼ੂਨਦਾਨ

ਡਕਾਲਾ, 27 ਨਵੰਬਰ (ਪਰਗਟ ਸਿੰਘ ਬਲਬੇੜਾ)- ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੇ ਮੈਂਬਰ ਬਣੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੇ ਸਨਮਾਨ ਸਮਾਗਮ ਮੌਕੇ ਪੰਚਾਇਤ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ

ਪਟਿਆਲਾ, 27 ਨਵੰਬਰ (ਗੁਰਵਿੰਦਰ ਸਿੰਘ ਔਲਖ)- ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜ. ਅਮਰਜੀਤ ਸਿੰਘ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ 'ਚ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਕਰਵਾਈਆਂ ...

ਪੂਰੀ ਖ਼ਬਰ »

ਪੰਜਾਬ ਤੋਂ ਪ੍ਰਭਾਵਿਤ ਹੋ ਕੇ ਗੁਜਰਾਤੀਆਂ ਨੇ 'ਆਪ' ਨੂੰ ਮੌਕਾ ਦੇਣ ਦਾ ਮਨ ਬਣਾਇਆ-ਅਸ਼ਵਨੀ ਸ਼ਰਮਾ

ਘਨੌਰ, 27 ਨਵੰਬਰ (ਸੁਸ਼ੀਲ ਕੁਮਾਰ ਸ਼ਰਮਾ)- ਜਿਸ ਭਰੋਸੇ ਨਾਲ ਦਿੱਲੀ ਤੋਂ ਬਾਅਦ ਪੰਜਾਬ ਦੀ ਜਨਤਾ ਨੇ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਨਾਲ ਮÏਕਾ ਦਿੱਤਾ ਸੀ | ਉਸੇ ਤਰਜ਼ 'ਤੇ ਗੁਜਰਾਤ ਦੀ ਜਨਤਾ ਵੀ ਇਸ ਵਾਰ ਪੂਰਨ ਬਹੁਮਤ ਨਾਲ ਆਪ ਨੂੰ ਮÏਕਾ ਦੇ ਕੇ ਭਾਜਪਾ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX