ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਤੜਕੇ ਅੱਗ ਦੇ ਮਚੇ ਭਾਂਬੜ, ਇਕ ਵਿਅਕਤੀ ਦੀ ਮੌਤ
. . .  9 minutes ago
ਅੰਮ੍ਰਿਤਸਰ, 27 ਜਨਵਰੀ (ਹਰਮਿੰਦਰ ਸਿੰਘ)-ਸਥਾਨਕ ਬਾਬਾ ਸਾਹਿਬ ਚੌਕ ਨੇੜੇ ਇਕ ਘਰ 'ਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਫਾਇਰ ਬ੍ਰਿਗੇਡ ਅਨੁਸਾਰ ਉਕਤ ਘਰ ਨੂੰ...
ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਸਰਕਾਰ ਦੁਆਰਾ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕਰਨ ਦੀ ਨਿੰਦਾ
. . .  14 minutes ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪੰਜ ਪਿਆਰਿਆਂ ਦੇ ਨਾਂ 'ਤੇ ਬਣੇ ਸੈਟੇਲਾਈਟ ਹਸਪਤਾਲਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤੇ ਜਾਣ ਦੀ ਕਰੜੀ ਅਲੋਚਨਾ ਕੀਤੀ...
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਵਿਆਹ ਦੇ ਬੰਧਨ 'ਚ ਬੱਝੇ, ਤਸਵੀਰਾਂ ਆਈਆਂ ਸਾਹਮਣੇ
. . .  27 minutes ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਅੱਜ ਸਵੇਰੇ ਫ਼ਾਜ਼ਿਲਕਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਵਿਧਾਇਕ ਨਰਿੰਦਰ ਸਵਨਾ...
ਭਿਵੰਡੀ 'ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, ਇਕ ਵਿਅਕਤੀ ਦੀ ਮੌਤ
. . .  30 minutes ago
ਮੁੰਬਈ, 27 ਜਨਵਰੀ-ਮਹਾਰਾਸ਼ਟਰ ਦੇ ਭਿਵੰਡੀ 'ਚ ਹਾਦਸਾ ਹੋਣ ਦੀ ਖ਼ਬਰ ਹੈ। ਇੱਥੇ ਇਮਾਰਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਠਾਣੇ ਨਗਰ ਨਿਗਮ ਨੇ...
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . .  1 day ago
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . .  1 day ago
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . .  1 day ago
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . .  1 day ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  1 day ago
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . .  1 day ago
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . .  1 day ago
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . .  1 day ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . .  1 day ago
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . .  1 day ago
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . .  1 day ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . .  1 day ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . .  1 day ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . .  1 day ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . .  1 day ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਬਠਿੰਡਾ

ਖ਼ਾਲੀ ਅਸਾਮੀਆਂ ਨਾ ਭਰਨ ਕਾਰਨ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਮਾਨਸਾ, 27 ਨਵੰਬਰ (ਰਾਵਿੰਦਰ ਸਿੰਘ ਰਵੀ)-ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਸਥਾਨਕ ਬਾਲ ਭਵਨ ਵਿਖੇ ਇਕੱਤਰਤਾ ਕਰ ਕੇ ਸਰਕਾਰੀ ਸਕੂਲਾਂ ਖ਼ਾਲੀ ਅਸਾਮੀਆਂ ਨਾ ਭਰਨ ਕਰ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਢਿੱਲਵਾਂ ਤੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਨੇ ਦੋਸ਼ ਲਗਾਇਆ ਕਿ ਪਿਛਲੀ ਕਾਂਗਰਸ ਸਰਕਾਰ ਨੇ 4161 ਮਾਸਟਰ ਕੇਡਰ ਦੀਆਂ ਅਸਾਮੀਆਂ ਭਰਨ ਦਾ ਇਸ਼ਤਿਹਾਰ 8 ਜਨਵਰੀ 2022 ਨੂੰ ਚੋਣ ਜ਼ਾਬਤਾ ਲੱਗਣ ਤੋਂ ਕੁਝ ਸਮਾਂ ਪਹਿਲਾਂ ਜਾਰੀ ਕੀਤਾ ਸੀ, ਜਿਸ ਕਰ ਕੇ ਭਰਤੀ ਅਜੇ ਤੱਕ ਅਧਵਾਟੇ ਪਈ ਹੈ | ਉਨ੍ਹਾਂ ਦੱਸਿਆ ਕਿ ਮੌਜੂਦਾ 'ਆਪ' ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਸਿੱਖਿਆ ਤੇ ਸਿਹਤ ਦੀ ਬਿਹਤਰੀ ਲਈ ਵੱਡੇ ਵਾਅਦੇ ਤੇ ਦਾਅਵੇ ਕੀਤੇ ਗਏ ਸਨ ਪਰ ਹੁਣ ਇਨ੍ਹਾਂ ਦੀ ਫ਼ੂਕ ਨਿਕਲ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ 'ਚ 2200 ਤੋਂ ਵੱਧ ਅਸਾਮੀਆਂ ਪੰਜਾਬੀ ਵਿਸ਼ੇ ਦੀਆਂ ਖ਼ਾਲੀ ਪਈਆਂ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬੀ ਦੀ ਪ੍ਰਫੁੱਲਤਾ ਲਈ ਵੱਡੇ ਬਿਆਨ ਦਾਗੇ ਜਾ ਰਹੇ ਹਨ | ਉਨ੍ਹਾਂ ਸਿੱਖਿਆ ਮੰਤਰੀ ਤੋਂ ਸਕੂਲ ਆਫ਼ ਐਮੀਨੈਂਸ ਦੇ ਢਾਂਚੇ ਨੂੰ ਤੁਰੰਤ ਜਨਤਕ ਕਰਨ ਦੀ ਮੰਗ ਕੀਤੀ | ਸਰਬਸੰਮਤੀ ਨਾਲ ਸੰਦੀਪ ਸਿੰਘ ਮੋਫ਼ਰ ਨੂੰ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਜਦ ਕਿ ਗੁਰਪ੍ਰੀਤ ਸਿੰਘ ਭੀਖੀ, ਅਮਨਦੀਪ ਕੌਰ ਤੇ ਸੁਖਵਿੰਦਰ ਕੌਰ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਲਿਆ ਗਿਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਅਮਨ ਸੇਖਾ, ਹਰਸ਼ਪਾਲ ਕੌਰ, ਹਰਪ੍ਰੀਤ ਸਿੰਘ, ਬਲਕਾਰ ਸਿੰਘ, ਸੁਖਪਾਲ ਸਿੰਘ, ਸੁਸ਼ੀਲ ਮਾਨਸਾ, ਮਨੀਸ਼ ਮਾਨਸਾ, ਗੁਰਜਿੰਦਰ ਸਿੰਘ, ਵੀਰਪਾਲ ਕੌਰ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ ਜਟਾਣਾ, ਸੁਰਿੰਦਰ ਸਿੰਘ ਮਾਨਸਾ, ਰਮਨਦੀਪ ਕੌਰ ਆਦਿ ਹਾਜ਼ਰ ਸਨ |

'ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. 'ਚ ਸਾਲਾਨਾ ਸਮਾਗਮ ਪਰਿਵਰਤਨ 2022 ਕਰਵਾਇਆ

ਰਾਮਾਂ ਮੰਡੀ, 27 ਨਵੰਬਰ (ਅਮਰਜੀਤ ਸਿੰਘ ਲਹਿਰੀ)-ਰਿਫਾਇਨਰੀ ਰੋਡ 'ਤੇ ਸਥਿਤ 'ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਟਾਊਨਸ਼ਿਪ ਵਿਖੇ ਸਕੂਲ ਡਾਇਰੈਕਟਰ ਸੰਗੀਤਾ ਸਕਸੈਨਾ ਤੇ ਵਾਈਸ ਪਿ੍ੰਸੀਪਲ ਤਰੁਣ ਕੁਮਾਰ ਅਗਵਾਈ ਹੇਠ ਸਾਲਾਨਾ ਸਮਾਗਮ ਪਰਿਵਰਤਨ (ਚੇਂਜ ਟਾਵਰਜ਼ ...

ਪੂਰੀ ਖ਼ਬਰ »

ਸਮਾਜ ਸੇਵੀ ਨਵਜੋਤ ਸਿੰਘ ਨਿੰਮਾ ਦੇ ਯਤਨਾਂ ਸਦਕਾ ਨੌਜਵਾਨਾਂ ਵਲੋਂ 75 ਯੂਨਿਟ ਖ਼ੂਨ ਦਾਨ

ਬਠਿੰਡਾ, 27 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਸਮਾਜ ਸੇਵੀ ਤੇ ਅਗਾਂਹ ਵਧੂ ਨੌਜਵਾਨ ਨਵਜੋਤ ਸਿੰਘ ਨਿੰਮਾ ਦੇ ਯਤਨਾਂ ਸਦਕਾ ਸਥਾਨਕ ਗੁਰੂਕੁਲ ਰੋਡ ਵਿਖੇ ਇਕ ਖ਼ੂਨ ਦਾਨ ਕੈਂਪ ਲਗਾਇਆ ਗਿਆ, ਜਿਸ 'ਚ 75 ਤੋਂ ਵੱਧ ਖ਼ੂਨ ਦਾਨੀਆਂ ਵਲੋਂ ਖ਼ੂਨ ਦਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬੁਢਲਾਡਾ ਦੇ ਗੌਤਮ ਜੈਨ ਨੇ ਰਾਸ਼ਟਰੀ ਅਬੈਕਸ ਮੁਕਾਬਲਿਆਂ 'ਚ ਤੀਜਾ ਸਥਾਨ ਕੀਤਾ ਹਾਸਲ

ਬੁਢਲਾਡਾ, 27 ਨਵੰਬਰ (ਸਵਰਨ ਸਿੰਘ ਰਾਹੀ)-ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਹੋਏ ਰਾਸ਼ਟਰੀ ਅਬੈਕਸ ਮੁਕਾਬਲਿਆਂ 'ਚ ਬੁਢਲਾਡਾ ਦੇ ਗੌਤਮ ਜੈਨ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਜਾਣਕਾਰੀ ਦਿੰਦਿਆਂ ਅਬੈਕਸ ਅਕੈਡਮੀ ਬੁਢਲਾਡਾ ਦੇ ਨਿਰਦੇਸ਼ਕ ਕੇਵਲ ਗਰਗ ਨੇ ਦੱਸਿਆ ਕਿ ਡੀ. ...

ਪੂਰੀ ਖ਼ਬਰ »

ਕਿਸਾਨ ਵਲੋਂ ਵੇਚੀ ਫ਼ਸਲ ਦੀ ਅਦਾਇਗੀ ਨਾ ਕਰਨ ਦੇ ਦੋਸ਼ 'ਚ ਮੁਕੱਦਮਾ ਦਰਜ

• ਆੜ੍ਹਤੀਆ ਪਿਉ-ਪੁੱਤ ਤੇ ਇਕ ਹੋਰ ਨਾਮਜ਼ਦ ਮਾਨਸਾ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਬਰੇਟਾ ਪੁਲਿਸ ਨੇ ਵੇਚੀ ਫ਼ਸਲ ਦੀ ਅਦਾਇਗੀ ਨਾ ਕਰਨ ਦੇ ਦੋਸ਼ 'ਚ ਆੜ੍ਹਤੀਏ ਪਿਉ-ਪੁੱਤ ਸਮੇਤ 3 ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਹੈ | ਸੱਤਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀਆਂ ਚੋਣਾਂ 16 ਦਸੰਬਰ ਨੂੰ , ਸੰਜੀਵ ਲਹਿਰੀ ਚੋਣ ਅਧਿਕਾਰੀ ਨਿਯੁਕਤ

ਤਲਵੰਡੀ ਸਾਬੋ, 27 ਨਵੰਬਰ (ਰਣਜੀਤ ਸਿੰਘ ਰਾਜੂ)-ਵਕੀਲਾਂ ਦੀ ਨੁਮਾਇੰਦਾ ਜਥੇਬੰਦੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਇਕ ਅਹਿਮ ਮੀਟਿੰਗ ਬਾਰ ਰੂਮ ਵਿਖੇ ਕੀਤੀ ਗਈ | ਜਿਸ 'ਚ ਬਾਰ ਐਸੋਸੀਏਸ਼ਨ ਦੀਆਂ 16 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ 'ਤੇ ਵਿਚਾਰ ਵਟਾਂਦਰੇ ਦੌਰਾਨ ...

ਪੂਰੀ ਖ਼ਬਰ »

ਘਰ 'ਚੋਂ 3 ਕੁਇੰਟਲ 60 ਕਿਲੋਗ੍ਰਾਮ ਭੁੱਕੀ ਬਰਾਮਦ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ. ਆਈ. ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਸੰਗਤ ਕਲਾਂ ਪਿੰਡ ਸਥਿਤ ਇਕ ਘਰ 'ਚੋਂ 3 ਕੁਇੰਟਲ 60 ਕਿਲੋਗ੍ਰਾਮ ਭੁੱਕੀ ਬਰਾਮਦ ਕਰਨ ਦੀ ਵੱਡੀ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਮੌਕੇ 'ਤੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਵੈਟਰਨਰੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਬਠਿੰਡਾ, 27 ਨਵੰਬਰ (ਅਵਤਾਰ ਸਿੰਘ ਕੈਂਥ)-ਵੈਟਰਨਰੀ ਪੋਲੀਟੈਕਨਿਕ ਕਾਲਜ ਤੇ ਖੇਤਰੀ ਖੋਜ ਸਿਖਲਾਈ ਕੇਂਦਰ ਕਾਲਝਰਾਣੀ ਵਿਖੇ ਡਾ. ਬਿਮਲ ਸ਼ਰਮਾ ਪਿ੍ੰਸੀਪਲ ਕਮ ਜੁਆਇੰਟ ਡਾਇਰੈਕਟਰ ਦੀ ਅਗਵਾਈ 'ਚ ਰਾਸ਼ਟਰੀ ਦੁੱਧ ਦਿਵਸ ਮਨਾਇਆ ਗਿਆ | ਇਹ ਦਿਵਸ ਡਾ. ਵਰਗੀਜ਼ ਕੋਰੀਅਨ ਦੇ ...

ਪੂਰੀ ਖ਼ਬਰ »

ਬਠਿੰਡਾ 'ਚ ਥਾਣਿਆਂ ਅੰਦਰ ਜਮ੍ਹਾਂ ਅਸਲ੍ਹਾ ਗ਼ਾਇਬ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਹੌਲਦਾਰ ਖ਼ਿਲਾਫ਼ ਪਰਚਾ ਦਰਜ

ਰਾਮਪੁਰਾ ਫੂਲ/ਭਗਤਾ ਭਾਈਕਾ, 27 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ, ਸੁਖਪਾਲ ਸਿੰਘ ਸੋਨੀ)-ਬਠਿੰਡਾ ਪੁਲਿਸ ਵਲੋਂ ਥਾਣਿਆਂ ਅੰਦਰ ਜਮ੍ਹਾਂ ਅਸਲੇ੍ਹ ਨੂੰ ਵੇਚਣ/ਗ਼ਾਇਬ ਕਰਨ ਦੇ ਮਾਮਲੇ 'ਚ ਆਪਣੇ ਹੀ ਵਿਭਾਗ ਦੇ ਇਕ ਮੁਲਾਜ਼ਮ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ਹਾਲਾਂਕਿ ...

ਪੂਰੀ ਖ਼ਬਰ »

ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)-ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਮੈਡੀਕਲ ਕੈਂਪ ਦੌਰਾਨ ਹਵਾਲਾਤੀਆਂ ਦੀ ਸਿਹਤ ਦੀ ਜਾਂਚ

ਬਠਿੰਡਾ, 27 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ ਵਿਖੇ ਅਗਰਵਾਲ ਏਕਤਾ ਸਭਾ ਬਠਿੰਡਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿਸ 'ਚ ਜਨਰਲ ਮੈਡੀਸਨ, ਅੱਖਾਂ, ਚਮੜੀ ਤੇ ਹੱਡੀਆਂ ਦੇ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਕੈਦੀਆਂ ਤੇ ...

ਪੂਰੀ ਖ਼ਬਰ »

ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਬੰਗੀ ਕਲਾਂ 'ਚ ਸੁਣੀਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 27 ਨਵੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਕਲਾਂ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪੋ੍ਰ. ਬਲਜਿੰਦਰ ਕੌਰ ਨੇ ਪਿੰਡ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਵੀ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਸਾਹਿਤਕ ਖ਼ੁਸ਼ਬੋਈ ਬਿਖੇਰਦਿਆਂ ਲੱਖੀ ਜੰਗਲ ਪੰਜਾਬੀ ਸੱਥ ਦਾ ਪੁਸਤਕ ਮੇਲਾ ਸਮਾਪਤ

ਬਠਿੰਡਾ, 27 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੱਖੀ ਜੰਗਲ ਪੰਜਾਬੀ ਸੱਥ ਬਠਿੰਡਾ ਵਲੋਂ ਨਿਰਭੈ ਸਿੰਘ ਸੰਧੂ ਦੁਆਰੇਆਣਾ ਯਾਦਗਾਰੀ ਪੁਸਤਕ ਮੇਲਾ, ਕਵਿਤਾ ਤੇ ਨਾਟਕ ਸਮਾਗਮ ਸਾਹਿਤਕ ਖ਼ੁਸ਼ਬੋਈ ਬਿਖੇਰਦਿਆਂ ਸਮਾਪਤ ਹੋ ਗਿਆ | ਮੇਲੇ ਦੇ ਆਖ਼ਰੀ ਦਿਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸ਼ਹੀਦ ਕੁਲਦੀਪ ਸਿੰਘ ਖੇਡ ਸਟੇਡੀਅਮ ਗਿੱਲਪੱਤੀ ਵਿਖੇ ਕਰਵਾਏ ਖੇਡ ਮੁਕਾਬਲੇ

ਗੋਨਿਆਣਾ, 27 ਨਵੰਬਰ (ਲਛਮਣ ਦਾਸ ਗਰਗ)-ਅਜਮੇਰ ਕਾਨਵੈਂਟ ਸਕੂਲ ਗਿੱਲਪੱਤੀ ਵਲੋਂ ਇਕ ਰੋਜ਼ਾ ਖੇਡ ਮੁਕਾਬਲੇ 'ਸ਼ਹੀਦ ਕੁਲਦੀਪ ਸਿੰਘ ਖੇਡ ਸਟੇਡੀਅਮ ਗਿੱਲਪੱਤੀ ਵਿਖੇ ਕਰਵਾਏ ਗਏ, ਜਿਸ 'ਚ ਨਛੱਤਰ ਸਿੰਘ ਸਰਪੰਚ ਤੇ ਹਰਮੀਤ ਸਿੰਘ ਵਾਸੀਆਨ ਗਿੱਲਪੱਤੀ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਹਮੀਰਗੜ੍ਹ ਵਲੋਂ ਵਿੱਦਿਅਕ ਟੂਰ

ਭਗਤਾ ਭਾਈਕਾ, 27 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਐਲੀਮੈਂਟਰੀ ਸਕੂਲ ਹਮੀਰਗੜ੍ਹ ਦੇ 45 ਵਿਦਿਆਰਥੀਆਂ ਨੇ ਛੱਤਬੀੜ ਤੇ ਚੱਪੜਚਿੜੀ ਫਤਹਿ ਬੁਰਜ ਦਾ ਵਿੱਦਿਅਕ ਟੂਰ ਮਾਣਯੋਗ ਬਲਾਕ ਸਿੱਖਿਆ ਅਫ਼ਸਰ ਭਗਤਾ ਕਾ ਭਰਪੂਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਟੂਰ ...

ਪੂਰੀ ਖ਼ਬਰ »

ਅਧੂਰੇ ਪਏ ਸਟੇਡੀਅਮ ਦਾ ਨਿਰਮਾਣ ਪੂਰਾ ਕਰਨ ਤੇ ਸਕੂਲ ਨੂੰ ਅਪਗ੍ਰੇਡ ਕਰਨ ਦੀ ਮੰਗ

ਰਾਮਾਂ ਮੰਡੀ, 27 ਨਵੰਬਰ (ਤਰਸੇਮ ਸਿੰਗਲਾ)-ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਪਿੰਡ ਰਾਮਾਂ ਦੇ ਪ੍ਰਧਾਨ ਗੁਰਚੇਤ ਸਿੰਘ ਸਿੱਧੂ, ਕੌਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲ ਤੇ ਲਵੇਲ ਸਿੰਘ ਸਿੱਧੂ ਪ੍ਰਧਾਨ ਨਗਰ ਸੁਧਾਰ ਕਮੇਟੀ ਨੇ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ...

ਪੂਰੀ ਖ਼ਬਰ »

ਵਿਸ਼ਾਲ ਚੇਤਨਾ ਮਾਰਚ ਕੱਢਿਆ

ਰਾਮਾਂ ਮੰਡੀ, 27 ਨਵੰਬਰ (ਤਰਸੇਮ ਸਿੰਗਲਾ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਜ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਰਾਮਾਂ ਦੀ ਅਗਵਾਈ ਹੇਠ ਸੰਗਤਾਂ ਵਲੋਂ ਬਾਜ਼ਾਰਾਂ 'ਚੋਂ ਦੀ ਇਕ ਵਿਸ਼ਾਲ ਚੇਤਨਾ ਮਾਰਚ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੌੜ ਕਲਾਂ ਵਿਖੇ ਅੰਮਿ੍ਤ ਸੰਚਾਰ

ਮੌੜ ਮੰਡੀ, 27 ਨਵੰਬਰ (ਗੁਰਜੀਤ ਸਿੰਘ ਕਮਾਲੂ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਮੌੜ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ | ਸ੍ਰੀ ਅਖੰਡ ਪਾਠ ਸਾਹਿਬ ਦੇ ਮਧ ਵਾਲੇ ਪੰਜ ਪਿਆਰੇ ਤਖਤ ਸ੍ਰੀ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨਾਲ ਨਿਰਾ ਧੋਖਾ-ਵਿੱਕੀ

ਮਾਨਸਾ, 27 ਨਵੰਬਰ (ਸਟਾਫ਼ ਰਿਪੋਰਟਰ)-ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨਾਲ ਨਿਰਾ ਧੋਖਾ ਹਨ | ਇਹ ਦੋਸ਼ ਕਾਂਗਰਸ ਆਗੂ ਤੇ ਸਾਬਕਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਫੇਲ੍ਹ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਕੀਤਾ ਜਾਪ

ਸਮਾਲਸਰ, 27 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਮੋਗਾ-ਕੋਟਕਪੂਰਾ ਰੋਡ 'ਤੇ ਪੰਜਗਰਾਈਾ ਖ਼ੁਰਦ ਵਿਖੇ ਸਥਿਤ ਮਿਲੇਨੀਅਮ ਵਰਲਡ ਸਕੂਲ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੇ ਸੰਬੰਧ ਵਿਚ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

100 ਸਾਲਾ ਜਮੀਤ ਸਿੰਘ ਲਹਿਰੀ ਚੰਨੂਵਾਲਾ ਦਾ ਦਿਹਾਂਤ

ਬਾਘਾ ਪੁਰਾਣਾ, 27 ਨਵੰਬਰ (ਕਿ੍ਸ਼ਨ ਸਿੰਗਲਾ)-ਸਾਬਕਾ ਫ਼ੌਜੀ ਸੂਬੇਦਾਰ ਜਮੀਤ ਸਿੰਘ ਲਹਿਰੀ ਚੰਨੂਵਾਲਾ ਜੋ ਕਿ ਬੀਤੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਜੋ ਕਿ ਅੱਜ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਹਨ | ਜਮੀਤ ਸਿੰਘ ਲਹਿਰੀ 100 ਸਾਲ ਦੇ ਸਨ ਅਤੇ ਉਨ੍ਹਾਂ ਦੇ ਨਿੱਘੇ ...

ਪੂਰੀ ਖ਼ਬਰ »

ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਸਮਾਲਸਰ ਵਿਖੇ ਸਪੋਰਟਸ ਮੀਟ ਕਰਵਾਈ

ਸਮਾਲਸਰ, 27 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਸਮਾਲਸਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮੂਹ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ, ਪਿ੍ੰਸੀਪਲ ਸਾਹਿਬਾਨ ਦੀ ਪ੍ਰੇਰਨਾ ਸਦਕਾ, ਅਧਿਆਪਕ ਸਾਹਿਬਾਨ ਦੇ ਸਹਿਯੋਗ ਸਦਕਾ ਅਤੇ ...

ਪੂਰੀ ਖ਼ਬਰ »

ਸਾਹਨੇਵਾਲੀ ਸਕੂਲ ਦੇ ਖਿਡਾਰੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

ਝੁਨੀਰ, 27 ਨਵੰਬਰ (ਸੰਧੂ)-ਸਰਕਾਰੀ ਨਹਿਰੂ ਕਾਲਜ ਮਾਨਸਾ ਦੇ ਖੇਡ ਮੈਦਾਨ 'ਚ ਖ਼ਤਮ ਹੋਈਆਂ 44ਵੀਆਂ ਪ੍ਰਾਇਮਰੀ ਸਕੂਲ ਖੇਡਾਂ 'ਚ ਬਲਾਕ ਝੁਨੀਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਾਹਨੇਵਾਲੀ ਦੀਆਂ ਖਿਡਾਰਨਾਂ ਨੇ ਫੁੱਟਬਾਲ 'ਚ ਸੋਨ ਤਗਮਾ ਤੇ ਲੜਕਿਆਂ ਨੇ ਚਾਂਦੀ ਦਾ ਤਗਮਾ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਨਗਰ ਕੀਰਤਨ ਸਜਾਇਆ

ਬੁਢਲਾਡਾ, 27 ਨਵੰਬਰ (ਸਵਰਨ ਸਿੰਘ ਰਾਹੀ)-ਗੁਰਦੁਆਰਾ ਪਾਤਸ਼ਾਹੀ ਨੌਵੀਂ ਨੇੜੇ ਬੱਸ ਅੱਡਾ ਬੁਢਲਾਡਾ ਦੀਆਂ ਸੰਗਤਾਂ ਵਲੋਂ 26 ਤੋਂ 28 ਨਵੰਬਰ ਤੱਕ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀਆਂ ਧਾਰਮਿਕ ਸਭਾ ...

ਪੂਰੀ ਖ਼ਬਰ »

ਐਫ਼. ਐਸ. ਡੀ. ਤੇ ਸਫਾਇਰ ਸਕੂਲ ਦੀ 3 ਰੋਜ਼ਾ ਅਥਲੈਟਿਕਸ ਮੀਟ ਸ਼ੁਰੂ

ਜੌੜਕੀਆਂ, 27 ਨਵੰਬਰ (ਲੱਕਵਿੰਦਰ ਸ਼ਰਮਾ)-ਐਫ਼. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਸਫਾਇਰ ਕਾਨਵੈਂਟ ਸਕੂਲ ਜੌੜਕੀਆ ਵਿਖੇ 3 ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ ਹੋ ਗਈ ਹੈ | ਪਹਿਲੇ ਦਿਨਾਂ ਦੀਆਂ ਖੇਡਾਂ ਦਾ ਉਦਘਾਟਨ ਸਿਹਤ ਇੰਸਪੈਕਟਰ ਤੇ ਉੱਘੇ ਕਵੀਸ਼ਰ ਦਰਸ਼ਨ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ ਕਰਵਾਏ

ਬੁਢਲਾਡਾ, 27 ਨਵੰਬਰ (ਸਵਰਨ ਸਿੰਘ ਰਾਹੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਰ੍ਹੇ ਦੀ ਲੋਕਲ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਆਮ ਗਿਆਨ, ਗੁਰਬਾਣੀ ਕੰਠ, ਲੰਬੇ ਕੇਸਾਂ ਤੇ ਦਸਤਾਰ ਸਜਾਓ ...

ਪੂਰੀ ਖ਼ਬਰ »

ਹੱਡੀਆਂ ਤੇ ਦਿਲ ਦੇ ਰੋਗਾਂ ਸੰਬੰਧੀ ਕੈਂਪ 'ਚ 300 ਦੇ ਕਰੀਬ ਮਰੀਜ਼ਾਂ ਦੀ ਜਾਂਚ

ਬੁਢਲਾਡਾ, 27 ਨਵੰਬਰ (ਸਵਰਨ ਸਿੰਘ ਰਾਹੀ)-ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਆਸਰਾ ਫਾਊਾਡੇਸ਼ਨ ਬਰੇਟਾ ਤੇ ਸ਼ਹਿਰ ਦੀਆਂ ਹੋਰਨਾਂ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਦਿਲ ਤੇ ਹੱਡੀਆਂ ਦੇ ਰੋਗਾਂ ਸੰਬੰਧੀ ਮੁਫ਼ਤ ਜਾਂਚ ਕੈਂਪ 'ਚ 300 ਦੇ ਕਰੀਬ ਮਰੀਜ਼ਾਂ ਨੇ ...

ਪੂਰੀ ਖ਼ਬਰ »

ਅੱਖਾਂ ਦੇ ਕੈਂਪ ਮੌਕੇ 192 ਵਿਅਕਤੀਆਂ ਦੀ ਕੀਤੀ ਜਾਂਚ

ਸਰਦੂਲਗੜ੍ਹ, 27 ਨਵੰਬਰ (ਅਰੋੜਾ)-ਪਿੰਡ ਲੋਹਗੜ੍ਹ ਵਿਖੇ ਸ੍ਰੀ ਰਾਮ ਹਸਪਤਾਲ ਟਰੱਸਟ ਸਿਰਸਾ ਵਲੋਂ ਅੱਖਾਂ ਦਾ ਚੈੱਕਅਪ ਤੇ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਅੱਖਾਂ ਦੇ ਮਾਹਰ ਡਾ. ਸੰਦੀਪ ਦੁਬੇ ਦੀ ਟੀਮ ਵਲੋਂ 192 ਵਿਅਕਤੀਆਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਨ ਦੇ ...

ਪੂਰੀ ਖ਼ਬਰ »

ਗੁ: ਬੁੰਗਾ ਮਸਤੂਆਣਾ ਵਿਖੇ ਅੱਖਾਂ ਦਾ ਕੈਂਪ ਲਗਾਇਆ

ਤਲਵੰਡੀ ਸਾਬੋ, 27 ਨਵੰਬਰ (ਰਣਜੀਤ ਸਿੰਘ ਰਾਜੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਦੀ ਬਠਿੰਡਾ ਟੀਮ ਵਲੋਂ 26 ਨਵੰਬਰ 2022 ਨੂੰ ਗੁਰਦੁਆਰਾ ਸਾਹਿਬ ਲੰਗਰ ਬੁੰਗਾ ਮਸਤੂਆਣਾ ਤਲਵੰਡੀ ਸਾਬੋ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ | ਕੈਂਪ 'ਚ ਡਾ. ਕਸ਼ਿਸ਼ ਗੁਪਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੂਠੇ ਪਰਚੇ ਦਰਜ ਕਰਕੇ ਅਦਾਲਤਾਂ ਦਾ ਬੋਝ ਨਾ ਵਧਾਏ-ਗਹਿਰੀ

ਬਠਿੰਡਾ, 27 ਨਵੰਬਰ (ਪੱਤਰ ਪ੍ਰੇਰਕ)-ਦਲਿਤ ਮਹਾਂਪੰਚਾਇਤ ਦੇ ਆਗੂਆਂ ਦੀ ਮੀਟਿੰਗ ਪੰਚਾਇਤ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਬਠਿੰਡਾ 'ਚ ਹੋਈ, ਜਿਸ 'ਚ 6 ਦਸੰਬਰ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਸਨਮਾਨ ਸਭਾ ਦੇ ...

ਪੂਰੀ ਖ਼ਬਰ »

ਬਠਿੰਡਾ ਸਰਹਿੰਦ ਕੈਨਾਲ ਨਹਿਰ 'ਚ ਪਾਣੀ ਦਾ ਪੱਧਰ ਘੱਟ ਰੱਖਣ ਕਾਰਨ ਕਿਸਾਨ ਪ੍ਰੇਸ਼ਾਨ

ਮਹਿਮਾ ਸਰਜਾ, 27 ਨਵੰਬਰ (ਬਲਦੇਵ ਸੰਧੂ)-ਬਠਿੰਡਾ ਸਰਹਿੰਦ ਕੈਨਾਲ ਨਹਿਰ 'ਚ ਲੰਬੀ ਬੰਦੀ ਬਾਅਦ ਛੱਡੇ ਗਏ ਨਹਿਰੀ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਜ਼ਿਲ੍ਹੇ ਦੇ ਰਜਬਾਹੇ ਤੇ ਮਾਈਨਰਾਂ 'ਚ ਨਹਿਰੀ ਪਾਣੀ ਮਨਜ਼ੂਰ ਹੋਈ ਮਾਤਰਾ ਤੋਂ ਅੱਧਾ ਆਉਣ ਕਾਰਨ ਕਿਸਾਨਾਂ 'ਚ ਸਰਕਾਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਮਾਂ ਮੰਡੀ 'ਚ ਚੇਤਨਾ ਮਾਰਚ ਕੱਢਿਆ

ਰਾਮਾਂ ਮੰਡੀ, 27 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਲੋਂ ਗੁਰੂ ਘਰ ਦੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਹਿਰ 'ਚ ਚੇਤਨਾ ਮਾਰਚ ਕੱਢਿਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਨੀ ਪੱਤੀ ਮੌੜ ਨਾਭਾ ਵਿਖੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਮੈਨੇਜਰ ਨੂੰ ਬਹਾਲ ਕਰਨ ਸੰਬੰਧੀ ਦੁਬਾਰਾ ਜਾਂਚ ਨਾ ਕੀਤੀ ਤਾਂ ਕੋਰਟ ਜਾਵਾਂਗੇ-ਜਥੇ: ਚੰਗਾਲ

ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਅੰਤਰਿੰਗ ਕਮੇਟੀ ਮੈਂਬਰ ਜਥੇ: ਮਲਕੀਤ ਸਿੰਘ ਚੰਗਾਲ ਨੇ ਗੁ: ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਪੁੱਜੇ ਜਿਥੇ ਉਨ੍ਹਾਂ ਦਾ ਸਨਮਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ-'ਆਪ' ਆਗੂ

ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਤਵੀਰ ਸਿੰਘ ਸੱਤੀ ਜਲਾਲਾਬਾਦ, ਗੁਰਲਾਭ ਸਿੰਘ ਮਸਤੇ ਵਾਲਾ, ਸਤਨਾਮ ਸਿੰਘ ਦੌਲੇਵਾਲਾ, ਜਸਪਾਲ ਸਿੰਘ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮੇਸੀ ਅਫ਼ਸਰ ਤੇ ਦਰਜਾ ਚਾਰ ਭਲਕੇ ਦੇਣਗੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਧਰਨੇ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਤੇ ਦਰਜਾ ਚਾਰ ਮੁਲਾਜ਼ਮਾਂ ਦੀ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਹੋਈ, ਜਿਸ 'ਚ ਸਮੂਹ ਸਟੇਟ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮੇਸੀ ਅਫ਼ਸਰ ਤੇ ਦਰਜਾ ਚਾਰ ਭਲਕੇ ਦੇਣਗੇ ਡੀ.ਸੀ. ਦਫ਼ਤਰਾਂ ਅੱਗੇ ਰੋਸ ਧਰਨੇ

ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਤੇ ਦਰਜਾ ਚਾਰ ਮੁਲਾਜ਼ਮਾਂ ਦੀ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ 'ਚ ਹੋਈ, ਜਿਸ 'ਚ ਸਮੂਹ ਸਟੇਟ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 49ਵੀਂ ਬਰਸੀ ਦੀਆਂ ਤਿਆਰੀਆਂ ਮੁਕੰਮਲ

ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ 49ਵੀਂ ਸਾਲਾਨਾ ਬਰਸੀ ਜਿਹੜੀ ਕਿ ਵਿਦੇਸ਼ੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 3, 4, 5, 6 ਦਸੰਬਰ ਨੂੰ ਤਪ ਅਸਥਾਨ ਦੌਲੇਵਾਲਾ ਮਾਇਰ ...

ਪੂਰੀ ਖ਼ਬਰ »

ਤਪਾ ਦੀ ਵਿਦਿਆਰਥਣ ਨੂੰ ਐਮ. ਬੀ. ਬੀ. ਐਸ. 'ਚ ਦਾਖ਼ਲਾ ਮਿਲਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ)-ਤਪਾ ਦੀ ਹੋਣਹਾਰ ਵਿਦਿਆਰਥਣ ਨਵਦਿਆ ਨੇ ਐਮ. ਬੀ. ਬੀ. ਐਸ. 'ਚ ਦਾਖਲਾ ਲੈ ਕੇ ਮਾਪਿਆਂ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਇਸ ਖ਼ੁਸ਼ੀ 'ਚ ਪਰਿਵਾਰਕ ਮੈਂਬਰਾਂ ਵਲੋਂ ਕੇਕ ਕੱਟਿਆ ਗਿਆ | ਗੱਲਬਾਤ ਦੌਰਾਨ ਵਿਦਿਆਰਥਣ ਨਵਦਿਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਤੇ ਗੁਜਰਾਤ 'ਚ ਲੋਕ ਕਾਂਗਰਸ ਦੇ ਹੱਕ 'ਚ ਦੇਣਗੇ ਫ਼ਤਵਾ-ਬਰਾੜ

ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਦੇਸ਼ ਦੀ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਦੇਣਗੇ ਤੇ ਉਕਤ ਦੋਵਾਂ ਰਾਜਾਂ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਫ਼ਤਵਾ ਦੇਣਗੇ ਜਿਸ ਸਦਕਾ ਭਾਰੀ ਬਹੁਮਤ ਨਾਲ ਦੋਵਾਂ ...

ਪੂਰੀ ਖ਼ਬਰ »

ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਤਲਵੰਡੀ ਸਾਬੋ ਪੁਲਿਸ ਨੇ ਚਲਾਈ ਵਿਸ਼ੇਸ਼ ਮੁਹਿੰਮ

ਤਲਵੰਡੀ ਸਾਬੋ, 27 ਨਵੰਬਰ (ਪ. ਪ.)-ਪਿਛਲੇ ਸਮੇਂ 'ਚ ਨਗਰ ਤਲਵੰਡੀ ਸਾਬੋ 'ਚ ਨਸ਼ਿਆਂ ਦੀ ਵਿਕਰੀ ਦੀ ਸੂਚਨਾ ਤੇ ਬੀਤੇ ਕੱਲ੍ਹ ਨਗਰ ਦੇ ਇਕ ਨੌਜਵਾਨ ਦੇ 'ਚਿੱਟੇ' ਦੀ ਭੇਟ ਚੜ੍ਹ ਜਾਣ ਦਾ ਮਾਮਲਾ ਸਾਹਮਣੇ ਆਉਣ ਉਪਰੰਤ ਅੱਜ ਸਵੇਰੇ ਤੜਕਸਾਰ ਤੋਂ ਤਲਵੰਡੀ ਸਾਬੋ ਪੁਲਿਸ ਨੇ ...

ਪੂਰੀ ਖ਼ਬਰ »

ਪਿੰ੍ਰਸੀਪਲ ਜਸਵੀਰ ਕੌਰ ਦੀ ਬਦਲੀ ਰੋਕਣ ਲਈ ਰੋਸ ਮਾਰਚ ਅੱਜ

ਮਹਿਰਾਜ, 27 ਨਵੰਬਰ (ਪ. ਪ.)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਕਸਬਾ ਮਹਿਰਾਜ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਜਸਵੀਰ ਕੌਰ ਦੀ ਬਦਲੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮੂਣਕ ਹੋਣ 'ਤੇ ਪਿੰਡ ਵਾਸੀਆਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ...

ਪੂਰੀ ਖ਼ਬਰ »

ਖੂਨਦਾਨੀਆਂ ਵਲੋਂ ਕੈਂਪ ਮੌਕੇ 35 ਯੂਨਿਟ ਖ਼ੂਨ ਦਾਨ

ਮਾਨਸਾ, 27 ਨਵੰਬਰ (ਸਟਾਫ਼ ਰਿਪੋਰਟਰ)-ਐਚ. ਡੀ. ਐਫ. ਸੀ. ਬੈਂਕ ਵਲੋਂ ਸਮਾਜਿਕ ਕੰਮਾਂ ਲਈ ਸ਼ੂਰੂ ਕੀਤੀ 'ਪਰਿਵਰਤਨ' ਮੁਹਿੰਮ ਤਹਿਤ ਖੂਨਦਾਨ ਕੈਂਪ ਸਥਾਨਕ ਪੀਰਖਾਨਾ ਮੂਸਾ ਚੁੰਗੀ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ 130ਵੀਂ ਵਾਰ ਖ਼ੂਨਦਾਨ ਕਰਨ ਵਾਲੇ ਸੰਜੀਵ ਪਿੰਕਾ ਨੇ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਬਰੇਟਾ, 27 ਨਵੰਬਰ (ਜੀਵਨ ਸ਼ਰਮਾ) -ਆਸਰਾ ਫਾਊਾਡੇਸ਼ਨ ਬਰੇਟਾ ਵਲੋਂ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਸਥਾਨਕ ਭਾਈ ਘਨੱਈਆ ਜੀ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ਡਾ. ਪਿ੍ਅੰਕਾ ਯਾਦਵ ਤੇ ਬਲਵਿੰਦਰ ਸਿੰਘ ਵਲੋਂ 392 ਮਰੀਜ਼ਾਂ ਦੀ ਜਾਂਚ ਕੀਤੀ ਜਦ ਕਿ 54 ਮਰੀਜ਼ ...

ਪੂਰੀ ਖ਼ਬਰ »

ਖੇਡਾਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਵੱਡੀ ਲੋੜ-ਭੂੰਦੜ

ਭੀਖੀ, 27 ਨਵੰਬਰ (ਗੁਰਿੰਦਰ ਸਿੰਘ ਔਲਖ)-ਸਥਾਨਕ ਆਰ. ਸੀ. ਐਂਡ ਵੈੱਲਫੇਅਰ ਕਲੱਬ ਵਲੋਂ ਕਰਵਾਏ ਜਾ ਰਹੇ ਦੂਜੇ 5 ਰੋਜ਼ਾ ਦਿਨ ਰਾਤ ਦੇ ਕਿ੍ਕਟ ਟੂਰਨਾਮੈਂਟ ਦੇ ਦਿਨ ਵਾਲੇ ਮੈਚਾਂ ਦੌਰਾਨ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਰਾਮਦੇਵ ਵਲੋਂ ਔਰਤਾਂ ਪ੍ਰਤੀ ਕੀਤੀ ਟਿੱਪਣੀ ਦਾ ਮਹਿਲਾ ਕਮਿਸ਼ਨ ਤੁਰੰਤ ਨੋਟਿਸ ਲਵੇ-ਮਾਨਸ਼ਾਹੀਆ

ਮਾਨਸਾ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕਾਂਗਰਸ ਆਗੂ ਤੇ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਬਾਬਾ ਰਾਮਦੇਵ ਵਲੋਂ ਔਰਤਾਂ ਪ੍ਰਤੀ ਕੀਤੀ ਭੱਦੀ ਟਿੱਪਣੀ ਦੀ ਨਿੰਦਾ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਅਜਿਹੀ ...

ਪੂਰੀ ਖ਼ਬਰ »

ਦੁੱਧ ਦੀ ਪੈਦਾਵਾਰ ਵਧਾਉਣ ਲਈ ਲੋਕਾਂ ਨੂੰ ਪਸ਼ੂ ਧਨ ਨਾਲ ਜੋੜਿਆ ਜਾਵੇ-ਸਿੰਗਲਾ

ਮਾਨਸਾ, 27 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੁੱਧ ਦੀ ਪੈਦਾਵਾਰ ਵਧਾ ਕੇ ਲੋਕਾਂ ਨੂੰ ਪਸ਼ੂ ਧਨ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਜ਼ਰੂਰੀ ਹੈ ਕਿਉਂਕਿ ਦੁੱਧ ਦੀ ਜ਼ਿਆਦਾ ਮੰਗ ਹੋਣ ਕਰ ਕੇ ਕਈ ਵਾਰ ਗ਼ਲਤ ਅਨਸਰ ਨਕਲੀ ਦੁੱਧ ਵੇਚਣ 'ਚ ਕਾਮਯਾਬ ਹੋ ਜਾਂਦੇ ਹਨ | ਚੇਅਰਮੈਨ ...

ਪੂਰੀ ਖ਼ਬਰ »

ਦੀਪਕ ਸੈਣੀ ਦਾ ਬਾਕਸਿੰਗ ਸਟਾਰ ਤੇ ਗਾਇਕ ਰਵੀ ਦਿਓਲ ਤੇ ਬਾਕਸਿੰਗ ਐਸੋਸੀਏਸ਼ਨ ਵਲੋਂ ਸਨਮਾਨ

ਸੰਗਰੂਰ, 27 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਪੁਲਿਸ ਖੇਡਾਂ 'ਚ ਕੌਮੀ ਪੱਧਰ 'ਤੇ ਚਮਕੇ ਦੀਪਕ ਸੈਣੀ ਦਾ ਬਾਕਸਿੰਗ ਸਟਾਰ ਤੇ ਗਾਇਕ ਰਵੀ ਦਿਓਲ ਤੇ ਹੋਰਨਾਂ ਖੇਡ ਜਥੇਬੰਦੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜਾਣਕਾਰੀ ਅਨੁਸਾਰ ਮਰਹੂਮ ਸਵ: ਕਮਲੇਸ਼ ਕੁਮਾਰ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੇ ਸਮਾਗਮ ਦੇ ਦੂਜੇ ਦਿਨ ਵੀ ਵਿਦਿਆਰਥੀਆਂ ਨੇ ਮੰਚ 'ਤੇ ਕਲਾ ਦੇ ਰੰਗ ਬਖੇਰੇ

ਸੰਗਰੂਰ, 27 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੋਲਡਨ ਅਰਥ ਗਲੋਬਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਸਮਾਰੋਹ ਦੇ ਦੂਜੇ ਦਿਨ ਚੌਥੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਅਨਿਲ ਕੁਮਾਰ ਠਾਕੁਰ ਸਹਾਇਕ ਸਕੱਤਰ ਸੀ. ਬੀ. ਐਸ. ਈ., ...

ਪੂਰੀ ਖ਼ਬਰ »

ਚੀਮਾ-ਜੋਧਪੁਰ ਸਕੂਲ ਵਿਖੇ ਜ਼ੋਨ ਪੱਧਰ ਦੇ ਖੇਡ ਮੁਕਾਬਲੇ ਕਰਵਾਏ

ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਤੇ ਪਿ੍ੰਸੀਪਲ ਅਨਿਲ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਦੋ ਰੋਜ਼ਾ ਜ਼ੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਜ਼ੋਨ ਦੇ ਲਗਪਗ ...

ਪੂਰੀ ਖ਼ਬਰ »

ਘੱਟ ਗਿਣਤੀ ਵਜ਼ੀਫ਼ਾ ਬੰਦ ਕਰਨ ਦੀ ਡੀ. ਟੀ. ਐੱਫ. ਵਲੋਂ ਨਿਖੇਧੀ

ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)-ਕੇਂਦਰ ਸਰਕਾਰ ਦੇ ਘੱਟ-ਗਿਣਤੀ ਮੰਤਰਾਲੇ ਨੇ 2022-23 ਤੋਂ ਮੈਟਿ੍ਕ ਤੋਂ ਪਹਿਲੀਆਂ ਜਮਾਤਾਂ (ਪ੍ਰੀ-ਮੈਟਿ੍ਕ) ਨੂੰ ਮਿਲਦੇ ਘੱਟ-ਗਿਣਤੀ ਵਜ਼ੀਫ਼ੇ ਨੂੰ ਸਿਰਫ਼ ਨੌਵੀਂ ਤੇ ਦਸਵੀਂ ਜਮਾਤ ਤੱਕ ਸੀਮਤ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਇਸ ...

ਪੂਰੀ ਖ਼ਬਰ »

ਸਬ-ਡਵੀਜ਼ਨ ਕੰਪਲੈਕਸ ਲਈ 16 ਕਰੋੜ ਦੀ ਰਾਸ਼ੀ ਜਾਰੀ ਹੋਣ ਦੀ ਖ਼ੁਸ਼ੀ 'ਚ ਵੰਡੇ ਲੱਡੂ

ਦਿੜ੍ਹਬਾ ਮੰਡੀ, 27 ਨਵੰਬਰ (ਹਰਬੰਸ ਸਿੰਘ ਛਾਜਲੀ)-ਸਬ ਡਵੀਜ਼ਨ ਦਿੜ੍ਹਬਾ ਦਾ ਕੰਪਲੈਕਸ ਬਣਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮਿਹਨਤ ਸਦਕਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 16 ਕਰੋੜ ਦੀ ਰਾਸ਼ੀ ਜਾਰੀ ਕਰਕੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕੀ ਮੰਗ ਪੂਰੀ ...

ਪੂਰੀ ਖ਼ਬਰ »

ਪੀ. ਜੀ. ਆਈ. ਘਾਬਦਾਂ ਨੂੰ ਵਿਸ਼ਵ ਪੱਧਰੀ ਅਲਟਰਾ ਮਾਡਰਨ ਲੈਬੋਰਟਰੀ ਮਿਲਣ 'ਤੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ-ਭਾਜਪਾ ਆਗੂ

ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਭੁੱਲਰ, ਧਾਲੀਵਾਲ)-ਪੀ. ਜੀ. ਆਈ. ਘਾਬਦਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਅਲਟਰਾ ਮਾਡਰਨ ਲੈਬੋਰਟਰੀ ਮਸ਼ੀਨਾਂ ਮਿਲਣ ਨਾਲ ਹਲਕੇ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਗਮ ਮੌਕੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਅਹਿਮਦਗੜ੍ਹ, 27 ਨਵੰਬਰ (ਰਣਧੀਰ ਸਿੰਘ ਮਹੋਲੀ)-ਸਟੇਟ ਐਵਾਰਡੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ 'ਚ ਕਰਵਾਏ 80 ਵੇਂ ਰਾਸ਼ਨ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਨਗਰ ਕੌਂਸਲ ਪ੍ਰਧਾਨ ਵਿਕਾਸ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ

ਬਠਿੰਡਾ, 27 ਨਵੰਬਰ (ਪ. ਪ.)-ਸਥਾਨਕ ਹੰਸ ਨਗਰ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਸ਼ੁਰੂ ਹੋਏ ਨਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX