

-
ਪ੍ਰਧਾਨ ਮੰਤਰੀ ਮੋਦੀ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਨਾਲ ਕਰਨਗੇ ਗੱਲਬਾਤ
. . . 30 minutes ago
-
ਨਵੀਂ ਦਿੱਲੀ, 27 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਕਰਨਗੇ।
-
ਰੂਸ ਨੇ ਯੂਕਰੇਨ 'ਚ ਮਿਸਾਈਲ ਅਤੇ ਡਰੋਨ ਨਾਲ ਕੀਤੇ ਹਮਲੇ, 11 ਲੋਕਾਂ ਦੀ ਮੌਤ
. . . 41 minutes ago
-
ਨਵੀਂ ਦਿੱਲੀ, 27 ਜਨਵਰੀ- ਜਰਮਨੀ ਅਤੇ ਅਮਰੀਕਾ ਵਲੋਂ ਯੂਕਰੇਨ 'ਚ ਦਰਜਨਾਂ ਟੈਂਕ ਭੇਜਣ ਦੀ ਘੋਸ਼ਣਾ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਰੂਸ ਨੇ ਪੂਰੇ ਯੂਕਰੇਨ 'ਚ ਮਿਸਾਈਲਾਂ ਅਤੇ ਡਰੋਨਾਂ ਦੀਆਂ ਵਾਛੜਾਂ ਕੀਤੀਆਂ...
-
ਜੇਨਿਨ ਸੰਘਰਸ਼ 'ਚ ਇਜ਼ਰਾਈਲੀ ਸੈਨਿਕਾਂ ਵਲੋਂ 9 ਫਿਲਿਸਤੀਨੀਆਂ ਦੀ ਮੌਤ, ਕਈ ਜ਼ਖ਼ਮੀ
. . . 47 minutes ago
-
ਨਵੀਂ ਦਿੱਲੀ, 27 ਜਨਵਰੀ-ਇਜਰਾਈਲ-ਫਿਲਿਸਟੀਨ ਵਿਚਕਾਰ ਖ਼ੂਨੀ ਸੰਘਰਸ਼ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਖ਼ਬਰ ਹੈ ਕਿ ਹੁਣ ਇਜ਼ਰਾਈਲੀ ਸੈਨਾ ਨੇ ਇਕ ਕੈਂਪ ਦੇ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ...
-
⭐ਮਾਣਕ-ਮੋਤੀ⭐
. . . about 1 hour ago
-
⭐ਮਾਣਕ-ਮੋਤੀ⭐
-
ਜੰਮੂ-ਕਸ਼ਮੀਰ ਦੇ ਪੁੰਛ 'ਚ ਸਾਬਕਾ ਵਿਧਾਇਕ ਦੇ ਘਰ ਨੇੜੇ ਮਿਲਿਆ ਗ੍ਰੇਨੇਡ, ਜਾਂਚ ਜਾਰੀ
. . . 1 day ago
-
-
ਛਾਤੀ 'ਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਅੰਨੂ ਕਪੂਰ ਦਿੱਲੀ ਦੇ ਹਸਪਤਾਲ 'ਚ ਭਰਤੀ
. . . 1 day ago
-
-
2 ਭੈਣਾਂ ਦਾ ਇਕਲੌਤਾ ਭਰਾ ਨਸ਼ੇ ਦੀ ਭੇਟ ਚੜ੍ਹਿਆ
. . . 1 day ago
-
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
-
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ ਕੀਤੀ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ
. . . 1 day ago
-
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
-
ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . . 1 day ago
-
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
-
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀ ਐਲਾਨੀ
. . . 1 day ago
-
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
-
ਚਾਈਨਾ ਡੋਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ
. . . 1 day ago
-
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
-
ਫਗਵਾੜਾ 'ਚ ਸਕੂਟਰੀ 'ਤੇ ਜਾ ਰਿਹਾ ਸਾਹਿਲ ਹੋਇਆ ਚਾਈਨਾ ਡੋਰ ਦਾ ਸ਼ਿਕਾਰ
. . . 1 day ago
-
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
-
27 ਜਨਵਰੀ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
. . . 1 day ago
-
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
-
ਆਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ-ਮਨੀਸ਼ਾ ਰਾਣਾ ਆਈ.ਏ.ਐਸ
. . . 1 day ago
-
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
-
ਕਾਰ ਸਵਾਰ ਵਿਅਕਤੀ ਕੋਲੋਂ 2 ਲੱਖ ਰੁਪਏ ਅਤੇ ਚਾਈਨਾ ਡੋਰ ਬਰਾਮਦ
. . . 1 day ago
-
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
-
ਓਠੀਆਂ ਵਿਚ ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਆਸ਼ੀਸ਼ ਮਿਸ਼ਰਾ ਦਾ ਪੁਤਲਾ
. . . 1 day ago
-
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
-
ਖੇਤ ਦੀ ਵੱਟ ਨੂੰ ਲੈ ਕੇ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ
. . . 1 day ago
-
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
-
ਕਿਰਤੀ ਕਿਸਾਨ ਯੂਨੀਅਨ ਨੇ ਫੂਕੀਆਂ ਆਸ਼ੀਸ਼ ਮਿਸ਼ਰਾ ਦੀਆਂ ਅਰਥੀਆਂ
. . . 1 day ago
-
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
-
ਸਰਹੱਦੀ ਫ਼ੌਜਾਂ ਨੇ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
. . . 1 day ago
-
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ...
-
ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਹਾਜ਼ਰੀ ਭਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਦਾ ਕੀਤਾ ਧੰਨਵਾਦ
. . . 1 day ago
-
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
-
ਲੁਟੇਰਿਆਂ ਵਲੋਂ ਨੌਜਵਾਨ ਤੋਂ ਖੋਹਿਆ ਮੋਬਾਈਲ ਤੇ ਨਕਦੀ
. . . 1 day ago
-
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
-
ਹਰ ਖ਼ੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ- ਰੂਸੀ ਰਾਸ਼ਟਰਪਤੀ
. . . 1 day ago
-
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
-
ਪਾਕਿ ਪ੍ਰਧਾਨ ਮੰਤਰੀ ਨੂੰ ਵੀ ਦਿੱਤਾ ਜਾਵੇਗਾ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਸੱਦਾ
. . . 1 day ago
-
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
-
ਜਲ੍ਹਿਆਂਵਾਲਾ ਬਾਗ਼ ਵਿਖੇ ਗਣਤੰਤਰ ਦਿਵਸ ਮੌਕੇ ਦਿੱਤੀ ਗਈ ਰਾਸ਼ਟਰੀ ਝੰਡੇ ਨੂੰ ਸਲਾਮੀ
. . . 1 day ago
-
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
-
ਗੁਬਾਰਿਆਂ ਵਿਚ ਗੈਸ ਭਰਨ ਵਾਲੇ ਸਿਲੰਡਰ ’ਚ ਹੋਇਆ ਧਮਾਕਾ
. . . 1 day ago
-
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਸੰਪਾਦਕੀ
ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਣ, ਨਸ਼ਾ-ਤਸਕਰੀ ਨੂੰ ਰੋਕਣ ਅਤੇ ਗੈਂਗਸਟਰਾਂ ਦਾ ਸਾਹਮਣਾ ਕਰਨ ਲਈ ਪੰਜਾਬ ਪੁਲਿਸ ਨੂੰ ਵੱਡੀਆਂ ਚੁਣੌਤੀਆਂ ਦਰਪੇਸ਼ ਹਨ। ਭਾਵੇਂ ਪੰਜਾਬ ਪੁਲਿਸ ਇਨ੍ਹਾਂ ਚੁਣੌਤੀਆਂ ਨਾਲ ਨਿਪਟਣ ਲਈ ਆਪਣੇ ਵਲੋਂ ਪੂਰੀ ਵਾਹ ਲਾ ਰਹੀ ਹੈ ਪਰ ਅਜੇ ਵੀ ਵੱਖ-ਵੱਖ ਉਪਰੋਕਤ ਖੇਤਰਾਂ ਵਿਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਪੁਲਿਸ ਦੀ ਕਾਰਗੁਜ਼ਾਰੀ ਅਤੇ ਸਮਰੱਥਾ 'ਤੇ ਪ੍ਰਸ਼ਨ-ਚਿੰਨ੍ਹ ਲਗਾਉਂਦੀਆਂ ਹਨ।
ਪੁਲਿਸ ਨੂੰ ਇਕ ਵੱਡੀ ਚੁਣੌਤੀ ਉਸ ਦੇ ਆਪਣੇ ਅੰਦਰੋਂ ਮਿਲ ਰਹੀ ਹੈ। ਸਾਡੇ ਕਹਿਣ ਦਾ ਭਾਵ ਹੈ ਕਿ ਪੁਲਿਸ ਦੇ ਅੰਦਰ ਕੁਝ ਅਜਿਹੀਆਂ ਕਾਲੀਆਂ ਭੇਡਾਂ ਮੌਜੂਦ ਹਨ ਜੋ ਉਸ ਦਾ ਅਕਸ ਖ਼ਰਾਬ ਕਰ ਰਹੀਆਂ ਹਨ ਤੇ ਜੁਰਮਾਂ ਨੂੰ ਵਧਾਉਣ ਦਾ ਵੀ ਕਾਰਨ ਬਣ ਰਹੀਆਂ ਹਨ। ਉਸ ਦੇ ਆਪਣੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਖ਼ੁਦ ਵੱਖ-ਵੱਖ ਜੁਰਮਾਂ ਵਿਚ ਸ਼ਾਮਿਲ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਕਤੂਬਰ ਮਹੀਨੇ ਵਿਚ ਪੰਜਾਬ ਵਿਜੀਲੈਂਸ ਵਲੋਂ ਆਪਣੇ ਹੀ ਇਕ ਏ.ਆਈ.ਜੀ. ਅਸ਼ੀਸ਼ ਕਪੂਰ ਨੂੰ ਕੁਰੂਕਸ਼ੇਤਰ ਦੀ ਇਕ ਔਰਤ ਅਤੇ ਉਸ ਦੇ ਪਰਿਵਾਰ ਨੂੰ ਧੋਖਾਧੜੀ ਦੇ ਇਕ ਕੇਸ ਵਿਚੋਂ ਰਾਹਤ ਦੇਣ ਦਾ ਵਾਅਦਾ ਕਰ ਕੇ ਉਸ ਤੋਂ ਇਕ ਕਰੋੜ ਰੁਪਏ ਵਸੂਲਣ ਅਤੇ ਬਾਅਦ ਵਿਚ ਉਸ ਨਾਲ ਨਜ਼ਰਬੰਦੀ ਦੌਰਾਨ ਬਲਾਤਕਾਰ ਕਰਨ ਆਦਿ ਦੇ ਗੰਭੀਰ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਅਧਿਕਾਰੀ 'ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸੰਬੰਧੀ ਵੀ ਕੇਸ ਦਰਜ ਕੀਤਾ ਗਿਆ ਹੈ। ਹੁਣ ਪੁਲਿਸ ਸ਼ਿਕਾਇਤ ਅਥਾਰਿਟੀੇ (ਸੀ.ਆਈ.ਏ.) ਨੇ ਉਪਰੋਕਤ ਅਧਿਕਾਰੀ ਨੂੰ ਕਲੀਨ ਚਿੱਟ ਦੇਣ ਵਾਲੇ ਪੰਜਾਬ ਪੁਲਿਸ ਦੇ ਤਿੰਨ ਹੋਰ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਵੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਉਹ ਪੁਲਿਸ ਅਧਿਕਾਰੀ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹੈ।
ਪਿਛਲੇ ਦਿਨੀਂ ਕਈ ਹੋਰ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਵੀ ਜੁਰਮਾਂ ਵਿਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਹ ਗੱਲ ਹੁਣ ਜੱਗ ਜ਼ਾਹਰ ਹੈ ਕਿ ਮਾਨਸਾ ਸੀ.ਆਈ.ਏ. ਸਟਾਫ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਮੂਸੇਵਾਲਾ ਕਤਲ ਕੇਸ ਨਾਲ ਸੰਬੰਧਿਤ ਇਕ ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਿਚ ਮਦਦ ਕੀਤੀ ਸੀ। ਇਸੇ ਤਰ੍ਹਾਂ ਫ਼ਿਰੋਜ਼ਪੁਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਵਲੋਂ ਜੇਲ੍ਹ ਵਿਚ ਗੈਂਗਸਟਰਾਂ ਅਤੇ ਹੋਰ ਦੋਸ਼ਾਂ ਵਿਚ ਨਜ਼ਰਬੰਦ ਮੁਜਰਿਮਾਂ ਨੂੰ ਨਸ਼ੇ ਅਤੇ ਮੋਬਾਈਲ ਫ਼ੋਨ ਮੁਹੱਈਆ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਥੇ ਹੀ ਬਸ ਨਹੀਂ ਲੁਧਿਆਣੇ ਦੇ ਇਕ ਸਹਾਇਕ ਐਸ.ਐਚ.ਓ. ਹਰਜਿੰਦਰ ਕੁਮਾਰ ਨੂੰ ਵੀ ਪਿਛਲੇ ਦਿਨੀਂ 11 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਨਾਲ ਮਿਲ ਕੇ ਕੰਮ ਕਰਨ ਵਾਲੇ ਜ਼ਿਲ੍ਹਾ ਜਲੰਧਰ ਦੇ ਇਕ ਪਿੰਡ ਦੇ ਦੋ ਹੋਰ ਦੋਸ਼ੀਆਂ 'ਤੋਂ ਵੀ 846 ਗ੍ਰਾਮ ਹੈਰੋਇਨ ਫੜੀ ਗਈ ਸੀ। ਉਪਰੋਕਤ ਪੁਲਿਸ ਮੁਲਾਜ਼ਮ ਉਸ ਪਿੰਡ ਦੇ ਦੋਸ਼ੀਆਂ ਨਾਲ ਰਲ ਕੇ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਸੀ ਅਤੇ ਉਹ ਖ਼ੁਦ ਵੀ ਨਸ਼ਾ ਕਰਨ ਦਾ ਆਦੀ ਦੱਸਿਆ ਜਾ ਰਿਹਾ ਹੈ।
ਇਹ ਤਾਂ ਕੁਝ ਉਦਾਹਰਨਾਂ ਹਨ ਜਿਨ੍ਹਾਂ ਵਿਚ ਪੁਲਿਸ ਦੇ ਸੀਨੀਅਰ ਅਤੇ ਜੂਨੀਅਰ ਅਧਿਕਾਰੀ ਅਤੇ ਮੁਲਾਜ਼ਮ ਵੱਖ-ਵੱਖ ਕੇਸਾਂ ਵਿਚ ਫੜੇ ਗਏ ਹਨ। ਬਹੁਤ ਸਾਰੇ ਅਜਿਹੇ ਮਾਮਲੇ ਦੱਬੇ ਹੀ ਰਹਿ ਜਾਂਦੇ ਹਨ। ਇਹ ਗੱਲ ਵੀ ਚਿੱਟੇ ਦਿਨ ਵਾਂਗ ਸਾਫ਼ ਹੈ ਕਿ ਪੁਲਿਸ ਵਿਚ ਵੱਡੀ ਪੱਧਰ 'ਤੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ। ਅਕਸਰ ਆਪਣੇ ਅਸਰ ਰਸੂਖ ਨਾਲ ਵੱਡੇ ਲੋਕ ਗੰਭੀਰ ਜੁਰਮ ਕਰ ਕੇ ਵੀ ਬਚ ਨਿਕਲਦੇ ਹਨ ਅਤੇ ਅਨੇਕਾਂ ਵਾਰ ਗ਼ਰੀਬ ਲੋਕਾਂ ਨੂੰ ਝੂਠੇ ਕੇਸਾਂ ਵਿਚ ਫਸਾ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ 'ਤੇ ਤਸ਼ੱਦਦ ਕਰ ਕੇ ਪੁਲਿਸ ਵਲੋਂ ਪੈਸਿਆਂ ਦੀ ਵੀ ਵਸੂਲੀ ਕੀਤੀ ਜਾਂਦੀ ਹੈ। ਬਹੁਤ ਸਾਰੇ ਵੱਖ-ਵੱਖ ਕਿਸਮ ਦੇ ਅਪਰਾਧੀਆਂ ਅਤੇ ਮਾਫ਼ੀਆ ਗਰੋਹਾਂ ਨਾਲ ਪੁਲਿਸ ਦੀ ਮਿਲੀ-ਭੁਗਤ ਦੇ ਮਾਮਲੇ ਵੀ ਵਾਰ-ਵਾਰ ਸਾਹਮਣੇ ਆਉਂਦੇ ਰਹਿੰਦੇ ਹਨ।
ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਸ ਗੱਲ ਲਈ ਪ੍ਰਸੰਸਾ ਕਰਦੇ ਹਾਂ ਕਿ ਉਸ ਨੇ ਪੰਜਾਬ ਪੁਲਿਸ ਦੇ ਵਿਜੀਲੈਂਸ ਵਿੰਗ ਨੂੰ ਸਰਗਰਮ ਕੀਤਾ ਹੈ ਅਤੇ ਪਿਛਲੇ ਸਮਿਆਂ ਵਿਚ ਬਹੁਤ ਸਾਰੇ ਸਿਵਲ ਅਤੇ ਪੁਲਿਸ ਨਾਲ ਸੰਬੰਧਿਤ ਸੀਨੀਅਰ ਅਧਿਕਾਰੀਆਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਵੱਖ-ਵੱਖ ਹੋਰ ਗੰਭੀਰ ਦੋਸ਼ਾਂ ਅਧੀਨ ਕਾਰਵਾਈ ਵੀ ਕੀਤੀ ਗਈ ਹੈ। ਪਰ ਲੋੜ ਇਸ ਗੱਲ ਦੀ ਹੈ ਕਿ ਜੇਕਰ ਪੰਜਾਬ ਪੁਲਿਸ ਆਪਣਾ ਅਕਸ ਬਿਹਤਰ ਬਣਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਉੱਪਰ ਤੋਂ ਲੈ ਕੇ ਹੇਠਾਂ ਤੱਕ ਵੱਡੀ ਪੱਧਰ 'ਤੇ ਪੁਲਿਸ ਦੀ ਸਕ੍ਰੀਨਿੰਗ ਕਰਨੀ ਚਾਹੀਦੀ ਹੈ।
ਜਿਹੜੇ ਪੁਲਿਸ ਅਧਿਕਾਰੀ ਜਾਇਜ਼-ਨਾਜਾਇਜ਼ ਕੰਮ ਕਰ ਕੇ ਧੰਨ-ਦੌਲਤ ਇਕੱਠੀ ਕਰ ਰਹੇ ਹਨ ਜਾਂ ਲੋਕਾਂ ਨਾਲ ਜ਼ਿਆਦਤੀਆਂ ਕਰ ਰਹੇ ਹਨ, ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜਿਹੜੇ ਪੁਲਿਸ ਅਧਿਕਾਰੀ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਅਤੇ ਗੈਂਗਸਟਰਾਂ ਨਾਲ ਮਿਲੀ ਭੁਗਤ ਕਰ ਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਮੋਬਾਈਲ ਫ਼ੋਨ ਅਤੇ ਨਸ਼ਿਆਂ ਸਮੇਤ ਹੋਰ ਸਮੱਗਰੀ ਪਹੁੰਚਾ ਰਹੇ ਹਨ ਉਨ੍ਹਾਂ ਦੀ ਜਾਂਚ ਪੜਤਾਲ ਕਰ ਕੇ ਉਨ੍ਹਾਂ ਨੂੰ ਤਾਂ ਪੁਲਿਸ ਸੇਵਾਵਾਂ ਤੋਂ ਵੀ ਲਾਂਭੇ ਕਰਨਾ ਚਾਹੀਦਾ ਹੈ। ਇਸ ਨਾਲ ਨਾ ਕੇਵਲ ਪੰਜਾਬ ਪੁਲਿਸ ਨੂੰ ਆਪਣਾ ਅਕਸ ਬਿਹਤਰ ਬਣਾਉਣ ਵਿਚ ਮਦਦ ਮਿਲੇਗੀ, ਸਗੋਂ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਵੀ ਮੁਹੱਈਆ ਕੀਤੀਆਂ ਜਾ ਸਕਣਗੀਆਂ। ਅਜੋਕੀ ਸਥਿਤੀ ਵਿਚ ਅਮਨ-ਕਾਨੂੰਨ ਦੀ ਸਥਿਤੀ 'ਤੇ ਕਾਬੂ ਪਾਉਣ ਅਤੇ ਰਾਜ ਨੂੰ ਜੁਰਮਾਂ ਤੋਂ ਰਹਿਤ ਕਰਨ ਲਈ ਅਜਿਹੇ ਵੱਡੇ ਕਦਮਾਂ ਦੀ ਬੇਹੱਦ ਜ਼ਰੂਰਤ ਹੈ। ਆਸ ਹੈ ਕਿ ਪੁਲਿਸ ਆਪਣੇ ਘਰ ਨੂੰ ਠੀਕ-ਠਾਕ ਕਰਨ ਲਈ ਆਉਣ ਵਾਲੇ ਸਮੇਂ ਵਿਚ ਕੁਝ ਵੱਡੇ ਕਦਮ ਜ਼ਰੂਰ ਉਠਾਵੇਗੀ।
ਕਿੱਸਾਗੋਈ ਕਿਸੇ ਹਾਲਤ ਨੂੰ ਨਹੀਂ ਬਦਲਦੀ, ਪਰ ਹਾਲਤ ਦੀ ਗੰਭੀਰਤਾ ਨੂੰ ਸਮਝਣ 'ਚ ਮਦਦਗਾਰ ਜ਼ਰੂਰ ਹੁੰਦੀ ਹੈ। ਅਸਲ ਜ਼ਿੰਦਗੀ ਦੇ ਵੱਖ-ਵੱਖ ਕਿਰਦਾਰਾਂ, ਅਤੇ ਉਨ੍ਹਾਂ ਦੇ ਜੀਵਨ ਦੀਆਂ ਘਟਨਾਵਾਂ ਦਾ ਜ਼ਿਕਰ ਕਰਨਾ ਚਾਹਾਂਗੀ-
ਪਹਿਲਾ-ਮੁੰਬਈ ਦੇ ਤਕਰੀਬਨ 80 ਸਾਲ ਦੇ ਗੇੜ ਦੇ ...
ਪੂਰੀ ਖ਼ਬਰ »
ਪੰਜਾਬ ਦੇ ਕਿਸਾਨਾਂ ਨੂੰ ਅੱਜਕਲ੍ਹ ਇਸ ਗੱਲ ਲਈ ਮੁਸ਼ਕਿਲਾਂ ਆ ਰਹੀਆਂ ਹਨ ਕਿ ਪਰਾਲੀ ਨੂੰ ਕਿੱਥੇ ਤੇ ਕਿਵੇਂ ਵਰਤਿਆ ਜਾਵੇ? ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਜੁਰਮਾਨੇ ਲਗਾਉਣ ਅਤੇ ਕੇਸ ਬਣਾਉਣ ਲਈ ਮਜਬੂਰ ਹੈ। ਕੁਝ ਪ੍ਰਾਂਤਾਂ ਦੀਆਂ ਸਰਕਾਰਾਂ ਇਸ ਪ੍ਰਦੂਸ਼ਣ ...
ਪੂਰੀ ਖ਼ਬਰ »
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਜਿਸ ਸੂਬੇ 'ਚ ਪਹੁੰਚਣ ਵਾਲੀ ਹੁੰਦੀ ਹੈ, ਉੱਥੇ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਦੀ ਚਰਚਾ ਸ਼ੁਰੂ ਹੋ ਜਾਂਦੀ ਹੈ। ਯਾਤਰਾ ਜਦੋਂ ਤੇਲੰਗਾਨਾ 'ਚ ਸੀ ਤਾਂ ਅਖ਼ਬਾਰਾਂ 'ਚ ਖ਼ਬਰਾਂ ਛਪੀਆਂ ਅਤੇ ਟੈਲੀਵਿਜ਼ਨ ਚੈਨਲਾਂ 'ਤੇ ਦਿਖਾਇਆ ਗਿਆ ਕਿ ਰਾਹੁਲ ਦੀ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX