ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  5 minutes ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  57 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 1 hour ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 1 hour ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਹੁਸ਼ਿਆਰਪੁਰ / ਮੁਕੇਰੀਆਂ

ਵੱਖ-ਵੱਖ ਥਾਈਾ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਦੀਵਾਨਾ 'ਚ ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸਰਬਜੀਤ ਸਿੰਘ ਹੈੱਡ ਗ੍ਰੰਥੀ ਕਥਾਵਾਚਕ, ਭਾਈ ਅਜੈਪਾਲ ਸਿੰਘ ਹਜ਼ੂਰੀ ਰਾਗੀ, ਭਾਈ ਧਰਮਿੰਦਰ ਸਿੰਘ ਤੇ ਭਾਈ ਗੁਰਸੇਵਕ ਸਿੰਘ, ਭਾਈ ਸੁਪ੍ਰੀਤ ਸਿੰਘ, ਮਾਤਾ ਗੁਜਰੀ ਜੀ ਤੇ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਚਾਰਕਾਂ ਨੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ |
ਗੜ੍ਹਸ਼ੰਕਰ, (ਧਾਲੀਵਾਲ)- ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜੇ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਹੈੱਡ ਗ੍ਰੰਥੀ ਭਾਈ ਪਰਮਿੰਦਰ ਸਿੰਘ ਦੇ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੇ ਉਪਦੇਸ਼ 'ਤੇ ਚਾਨਣਾ ਪਾਇਆ | ਸ਼੍ਰੋਮਣੀ ਕਮੇਟੀ ਮੈਂਬਰ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਨੇ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ | ਸ਼ਹੀਦੀ ਦਿਹਾੜੇ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਸ਼ਹੀਦੀ ਦਿਹਾੜੇ ਸਬੰਧੀ ਵਿਦਿਆਰਥਣ ਪਰਦੀਪ ਕੌਰ ਨੇ ਕਵਿਤਾ, ਮਨਜਿੰਦਰ ਕੌਰ ਵਲੋਂ ਲੈਕਚਰ, ਬੰਦਨਾ ਅਤੇ ਹਰਸੀਰਤ ਵਲੋਂ ਕਵਿਤਾ, ਊਧਮ ਸਿੰਘ ਵਲੋਂ ਕਵਿਤਾ, ਸੁਖਦੀਪ ਸਿੰਘ, ਸਹਿਜਪ੍ਰੀਤ ਕੌਰ, ਜੋਬਨਪ੍ਰੀਤ ਸਿੰਘ ਨੇ ਮੂਲ ਮੰਤਰ, ਰੇਖਾ, ਮੇਘਾ ਤੇ ਸੁਖਦੀਪ ਕੌਰ ਵਲੋਂ ਸ਼ਹੀਦੀ ਦਿਹਾੜੇ ਸਬੰਧੀ ਕਵਿਤਾ ਪੇਸ਼ ਕੀਤੀ ਗਈ | ਇਸ ਮੌਕੇ ਮਹਿੰਦਰ ਸਿੰਘ, ਮਨਜੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਗੜ੍ਹਸ਼ੰਕਰੀ, ਨਰਿੰਦਰ ਸਿੰਘ, ਬੀਬੀ ਜਸਵੀਰ ਕੌਰ ਬਜਾਜ, ਦਵਿੰਦਰ ਕੌਰ ਰਾਏ, ਦਲਵਿੰਦਰ ਕੌਰ ਪ੍ਰੋ. ਰਾਏ ਦੀਪ ਸਿੰਘ, ਅਵਤਾਰ ਸਿੰਘ ਬੇਦੀ, ਕੇਸਰ ਸਿੰਘ ਤੇ ਹੋਰ ਸੰਗਤਾਂ, ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ |
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਨੱਥੂਪੁਰ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਭਾਈ ਜਸਵੀਰ ਸਿੰਘ, ਭਾਈ ਹਰਦੀਪ ਸਿੰਘ ਇੰਗਲੈਂਡ, ਭਾਈ ਜਗਰਾਜ ਸਿੰਘ ਆਦਿ ਦੇ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੇ ਵਿਸਥਾਰ ਸਹਿਤ ਚਾਨਣਾ ਪਾਇਆ | ਇਸ ਮੌਕੇ ਸਰਪੰਚ ਪਰਮਜੀਤ ਕੌਰ, ਪ੍ਰਧਾਨ ਮਹਿੰਦਰ ਸਿੰਘ, ਸੂਬੇ. ਗੁਰਦੀਪ ਸਿੰਘ, ਬਲਵਿੰਦਰ ਸਿੰਘ, ਕੈਪ. ਚਰਨ ਸਿੰਘ, ਪੰਚ ਸਤਪਾਲ ਸਿੰਘ, ਦਲੇਰ ਸਿੰਘ, ਹੌਲਦਾਰ ਅਵਤਾਰ ਸਿੰਘ, ਜਗੀਰ ਸਿੰਘ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਡੀ.ਐੱਸ.ਪੀ. ਸੁਰਜੀਤ ਸਿੰਘ, ਸੂਬੇ. ਬਲਦੇਵ ਸਿੰਘ, ਸੂਬੇ. ਸੁਖਦੇਵ ਸਿੰਘ, ਇੰਸ. ਰਜਿੰਦਰ ਸਿੰਘ, ਸੂਬੇ. ਲਖਵੀਰ ਸਿੰਘ, ਸੂਬੇ. ਮਾਨ ਸਿੰਘ, ਰਣਜੀਤ ਸਿੰਘ ਫਰਾਂਸ, ਭੁੱਲਾ ਸਿੰਘ, ਜਸਵੰਤ ਸਿੰਘ, ਸੁਲੱਖਣ ਸਿੰਘ ਆਦਿ ਹਾਜ਼ਰ ਸਨ |]
ਖੁੱਡਾ, (ਸਰਬਜੀਤ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਸਭ ਤੋਂ ਪਹਿਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਭਾਈ ਜਗਜੀਤ ਸਿੰਘ ਸੁਹਾਗ, ਭਾਈ ਮਨੋਹਰ ਸਿੰਘ ਤੇ ਭਾਈ ਸਤਨਾਮ ਸਿੰਘ ਦੇ ਢਾਡੀ ਜਥੇ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੇ ਚਾਨਣਾ ਪਾ ਕੇ ਨਿਹਾਲ ਕੀਤਾ ਤੇ ਗੁਰੂਆਂ ਵਲੋਂ ਦਰਸਾਏ ਗਏ ਸੇਵਾ ਤੇ ਸਿਮਰਨ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ, ਹੈੱਡ ਗ੍ਰੰਥੀ ਸੁਰਜੀਤ ਸਿੰਘ, ਜਗਜੀਤ ਸਿੰਘ, ਮਾ. ਸਤਪਾਲ ਸਿੰਘ, ਦਰਸ਼ਨ ਸਿੰਘ ਮਿੱਠਾ ਮਲਕੀਤ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਹੈਪੀ, ਪਿ੍ਤਪਾਲ ਸਿੰਘ, ਸਿਮਰਨਜੀਤ ਸਿੰਘ, ਨਵਜੀਤ ਸਿੰਘ, ਸਰਵਣ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਨਿਰਵੈਰ ਸਿੰਘ, ਮਨਜੀਤ ਸਿੰਘ, ਸਰੂਪ ਸਿੰਘ, ਦਵਿੰਦਰ ਸਿੰਘ ਰਾਣਾ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ |
ਸੈਲਾ ਖ਼ੁਰਦ, (ਹਰਵਿੰਦਰ ਸਿੰਘ ਬੰਗਾ)-ਗੁਰਦੁਆਰਾ ਸਿੰਘ ਸਭਾ ਪਿੰਡ ਡਾਨਸੀਵਾਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ, ਜਿਸ 'ਚ ਮੀਰੀ-ਪੀਰੀ ਜਗਾਧਰੀ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਸਰਵਣ ਕਰਵਾਇਆ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਸਬੰਧੀ ਤੋਂ ਜਾਣੂ ਕਰਵਾਇਆ | ਇਸ ਮੌਕੇ ਕਮੇਟੀ ਪ੍ਰਧਾਨ ਕੁਲਵੀਰ ਸਿੰਘ, ਉਂਕਾਰ ਸਿੰਘ, ਗਗਨਦੀਪ ਸਿੰਘ, ਲਖਵੀਰ ਸਿੰਘ ਰਾਣਾ, ਪਿ੍ੰ: ਸਰਬਜੀਤ ਸਿੰਘ, ਨੰਬਰਦਾਰ ਦਿਲਾਵਰ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਮਰੀਕਾ, ਨਰੇਸ਼ਪਾਲ ਐਨ.ਆਰ.ਆਈ., ਸਤਵਿੰਦਰ ਸਿੰਘ, ਜੁਝਾਰ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |

ਐਸ.ਐਮ.ਓ. ਡਾ. ਸਵਾਤੀ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਐਸ.ਐਮ.ਓ. (ਇੰਚਾਰਜ) ਡਾ: ਸਵਾਤੀ ਵਲੋਂ ਹੁਸ਼ਿਆਰਪੁਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਨਿਰੀਖਣ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਦੋਹਰੇ ਸੰਵਿਧਾਨ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਸੁਣਵਾਈ 2 ਜਨਵਰੀ ਨੂੰ

ਹੁਸ਼ਿਆਰਪੁਰ, 28 ਨਵੰਬਰ (ਹਰਪ੍ਰੀਤ ਕੌਰ)-ਸੋਸ਼ਲਿਸਟ ਪਾਰਟੀ ਇੰਡੀਆ ਦੇ ਸੀਨੀਅਰ ਆਗੂ ਬਲਵੰਤ ਸਿੰਘ ਖੇੜਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਦੋਹਰੇ ਸੰਵਿਧਾਨ ਮਾਮਲੇ 'ਚ ਹੁਸ਼ਿਆਰਪੁਰ ਵਿਖੇ ਸੀ.ਜੇ.ਐਮ. ਰੁਪਿੰਦਰ ਸਿੰਘ ਦੀ ਅਦਾਲਤ ਵਲੋਂ 6 ਜਨਵਰੀ 2023 ਲਈ ...

ਪੂਰੀ ਖ਼ਬਰ »

ਹਿੰਦੂ ਸਮਾਜ ਦੇ ਆਗੂਆਂ ਪਾਸਟਰ ਨਰੂਲਾ ਖ਼ਿਲਾਫ਼ ਡੀ.ਐੱਸ.ਪੀ. ਨੂੰ ਦਿੱਤਾ ਮੰਗ ਪੱਤਰ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)- ਹਿੰਦੂ ਸਮਾਜ, ਬਜਰੰਗ ਦਲ ਪੰਜਾਬ, ਸ਼ਿਵ ਸੈਨਾ ਹਿੰਦ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਹਿੰਦੂ ਸਮਾਜ ਦੇ ਦੇਵੀ-ਦੇਵਤਿਆਂ ਬਾਰੇ ਗ਼ਲਤ ਟਿੱਪਣੀ ਕਰਨ ਵਾਲੇ ਪਾਸਟਰ ਅੰਕੁਰ ਨਰੂਲਾ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਇਕ ਮੰਗ ਪੱਤਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੀ ਪੰਜਾਬੀ ਮਾਹ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਡਾ. ਮਨਮੋਹਨ ਸਿੰਘ ਤੀਰ ਤੇ ਡਾ. ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਾਹਿਤ ਸਭਾ ਦੇ ਮੈਂਬਰਾਂ ਤੇ ਸਾਹਿਤ ਪ੍ਰੇਮੀਆਂ ਨੇ ...

ਪੂਰੀ ਖ਼ਬਰ »

ਵਿਧਾਇਕ ਜਸਵੀਰ ਰਾਜਾ ਨੇ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗੜ੍ਹਦੀਵਾਲਾ, 28 ਨਵੰਬਰ (ਚੱਗਰ)- ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਰਾਜਾ ਕਲਾਂ 'ਚ ਲੋਕ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਿਸ 'ਚ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕੀਤਾ | ਇਸ ਪਿੰਡ ਦੇ ਲੋਕਾਂ ਵਲੋਂ ਸੜਕ 'ਤੇ ਪ੍ਰੀਮਿਕਸ ...

ਪੂਰੀ ਖ਼ਬਰ »

ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ, 1 ਕਾਬੂ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 1 ਪਿਸਤੌਲ ਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਪਿੰਡ ਕੋਈ ਵਿਖੇ ਪਹਿਲੇ ਖ਼ੂਨਦਾਨ ਕੈਂਪ ਦੌਰਾਨ 40 ਯੂਨਿਟ ਇਕੱਤਰ

ਪੱਸੀਕੰਢੀ, 28 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਕੰਢੀ ਦੇ ਪਿੰਡ ਕੋਈ ਵਿਖੇ ਨੌਜਵਾਨਾਂ ਵਲੋਂ ਸਤਨਾਮ ਹਸਪਤਾਲ ਬਲੱਡ ਸੈਂਟਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਹਿਲਾ ਬਲੱਡ ਕੈਂਪ ਲਗਾਇਆ, ਜਿਸ ਵਿਚ ਨੌਜਵਾਨਾਂ ਨੇ ਉਤਸ਼ਾਹ ਦਿਖਾਉਂਦੇ ਹੋਏ 40 ਯੂਨਿਟ ਖ਼ੂਨਦਾਨ ਕੀਤਾ | ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਪ੍ਰੇਮ ਸਿੰਘ ਨਗਰ ਟਾਂਡਾ ਵਿਖੇ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਟਾਂਡਾ ਉੜਮੁੜ, 28 ਨਵੰਬਰ (ਦੀਪਕ ਬਹਿਲ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਪ੍ਰੇਮ ਸਿੰਘ ਨਗਰ ਟਾਂਡਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਅੰਗਹੀਣ ਪ੍ਰਮਾਣ ਪੱਤਰ ਬਣਾਉਣ ਸੰਬੰਧੀ ਕੈਂਪ ਭਲਕੇ

ਤਲਵਾੜਾ, 28 ਨਵੰਬਰ (ਰਾਜੀਵ ਓਸ਼ੋ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਲਵਾੜਾ ਦੇ ਬੀ.ਬੀ.ਐਮ.ਬੀ. ਹਸਪਤਾਲ ਵਿਖੇ ਅੰਗਹੀਣ ਪ੍ਰਮਾਣ ਪੱਤਰ ਬਣਾਉਣ ਦੇ ਲਈ 30 ਨਵੰਬਰ ਨੂੰ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਬੰਟੀ ਯੋਗੀ 'ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਮਾਮਲਾ ਦਰਜ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿਚ ਸ਼ਿਵ ਸੈਨਾ ਆਗੂ ਕਮਲਦੀਪ ਉਰਫ਼ ਬੰਟੀ ਯੋਗੀ ਪੁੱਤਰ ਰਮੇਸ਼ ਕੁਮਾਰ ਵਾਸੀ ਦੇਵਾ ਕਾਲੋਨੀ ਮੁਕੇਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮੁਕੇਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਵੈਦ ਮੰਡਲ ਵਲੋਂ ਸੂਬਾ ਪੱਧਰੀ ਆਯੁਰਵੈਦਿਕ ਸੰਮੇਲਨ

ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਵੈਦ ਮੰਡਲ ਹੁਸ਼ਿਆਰਪੁਰ ਵਲੋਂ ਭਗਵਾਨ ਸ੍ਰੀ ਧਨਵੰਤਰੀ ਦੇ ਜਨਮ ਦਿਨ ਮੌਕੇ ਸੂਬਾ ਪੱਧਰੀ ਸਾਲਾਨਾ ਆਯੁਰਵੈਦਿਕ ਸੰਮੇਲਨ ਹੁਸ਼ਿਆਰਪੁਰ ਵਿਖੇ ਕਰਵਾਇਆ | ਜ਼ਿਲ੍ਹਾ ਵੈਦ ਮੰਡਲ ਦੇ ਪ੍ਰਧਾਨ ਤਰਸੇਮ ਸਿੰਘ ...

ਪੂਰੀ ਖ਼ਬਰ »

ਰੇਰੂ ਪੱਤੀ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਵਿਚ ਪਹਿਲਾ ਸਥਾਨ ਤੇ 25 ਜ਼ਿਲੇ੍ਹ ਪੱਧਰੀ ਤਗਮੇ ਹਾਸਲ ਕੀਤੇ

ਤਲਵਾੜਾ, 28 ਨਵੰਬਰ (ਰਾਜੀਵ ਓਸ਼ੋ)-ਸਰਕਾਰੀ ਪ੍ਰਾਇਮਰੀ ਸਕੂਲ ਰੇਰੁ ਪੱਤੀ ਦੇ ਬਾਲ ਖਿਡਾਰੀਆਂ ਨੇ ਉਲਟ ਹਾਲਾਤਾਂ ਦੇ ਬਾਵਜੂਦ ਜ਼ਿਲ੍ਹੇ ਪੱਧਰੀ ਖੇਡ ਮੁਕਾਬਲਿਆਂ ਵਿਚ ਇਤਿਹਾਸ ਸਿਰਜ ਦਿੱਤਾ ਹੈ | ਸਰਕਾਰੀ ਪ੍ਰਾਇਮਰੀ ਸਕੂਲ ਰੇਰੁ ਪੱਤੀ ਕੌਲ ਖੇਡ ਮੈਦਾਨ ਨਹੀਂ ਹੈ | ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ.ਪੀ.ਆਈ. (ਐਮ) ਜ਼ਿਲ੍ਹਾ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਸਾਥੀ ਆਸ਼ਾ ਨੰਦ ਕਾਲੂਚਾਂਗ ਦੀ ਪ੍ਰਧਾਨਗੀ ਹੇਠ ਸ਼ਹੀਦ ਸਾਥੀ ਚੰਨਣ ਸਿੰਘ ਧੂਤ ਭਵਨ ਹੁਸ਼ਿਆਰਪੁਰ ਵਿਖੇ ਹੋਈ | ਮੀਟਿੰਗ 'ਚ ਕੀਤੇ ਗਏ ...

ਪੂਰੀ ਖ਼ਬਰ »

ਪਲਾਹੜ ਸਕੂਲ ਦੀਆਂ ਵਿਦਿਆਰਥਣਾਂ ਨੇ ਯੋਗ ਅਚੀਵਰਜ਼ ਪ੍ਰੀਖਿਆ ਪਾਸ ਕੀਤੀ

ਰਾਮਗੜ੍ਹ ਸੀਕਰੀ, 28 ਨਵੰਬਰ (ਕਟੋਚ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦੀਆਂ 9ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣਾਂ ਨੇ ਕੌਮੀ ਪੱਧਰ ਦੀ ਯੋਗ ਅਚੀਵਰਜ਼ ਸਕਾਲਰਸ਼ਿੱਪ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਦਾ ਨਾਂਅ ਚਮਕਾਇਆ ਹੈ | ਉਕਤ ਜਾਣਕਾਰੀ ਸਕੂਲ ਦੇ ਪਿ੍ੰ. ...

ਪੂਰੀ ਖ਼ਬਰ »

ਐਨ. ਆਰ. ਆਈਜ਼. ਦੀ ਵਿਜੇ ਮਾਲ ਦਸੂਹਾ 'ਚ ਭਾਰੀ ਆਮਦ

ਦਸੂਹਾ, 28 ਨਵੰਬਰ (ਭੁੱਲਰ)- ਵਿਜੈ ਮਾਰਕੀਟ ਦਸੂਹਾ ਵਿਖੇ ਸਥਿਤ ਵਿਜੇ ਮਾਲ ਵਿਖੇ ਸਰਦੀਆਂ ਦੇ ਮੌਸਮ ਵਿਚ ਅੱਜ-ਕੱਲ੍ਹ ਐੱਨ. ਆਰ. ਆਈਜ਼ ਦੀ ਭਾਰੀ ਆਮਦ ਪਾਈ ਜਾ ਰਹੀ ਹੈ | ਇਸ ਸਬੰਧੀ ਦੇ ਵਿਜੇ ਸਿਟੀ ਸੈਂਟਰ ਮਾਲ ਦੇ ਡਿਪਟੀ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਜੇ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਵਿੱਤੀ ਸਹਾਇਤਾ ਤੇ ਰਾਸ਼ਨ ਸਮੱਗਰੀ ਭੇਟ

ਅੱਡਾ ਸਰਾਂ, 28 ਨਵੰਬਰ (ਹਰਜਿੰਦਰ ਸਿੰਘ ਮਸੀਤੀ)- ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਦਾਨੀ ਪਰਿਵਾਰ ਨੇ ਵਿੱਤੀ ਸਹਾਇਤਾ ਤੇ ਰਾਸ਼ਨ ਸਮਗਰੀ ਭੇਟ ਕੀਤੀ ਹੈ | ਸੀਤਲ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅੱਜ ਗੜ੍ਹਸ਼ੰਕਰ ਵਿਖੇ

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ 29 ਨਵੰਬਰ ਨੂੰ ਗੜ੍ਹਸ਼ੰਕਰ ਪਹੁੰਚ ਰਹੇ ਹਨ | ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਨੇ ਦੱਸਿਆ ਕਿ ਐੱਮ.ਪੀ. ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਦੀ ਆਰੰਭਤਾ 1 ਦਸੰਬਰ ਨੂੰ - ਸੰਤ ਹਰਜਿੰਦਰ ਸਿੰਘ ਮੰਝਪੁਰ

ਭੰਗਾਲਾ, 28 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੇ ਉਪਦੇਸ਼ ਸਦਕਾ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀਆਂ 5 ਦਸੰਬਰ ਤੋਂ

ਮੁਕੇਰੀਆਂ, 28 ਨਵੰਬਰ (ਰਾਮਗੜ੍ਹੀਆ)-ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕਲਗ਼ੀਧਰ ਸਾਹਿਬ ਕਾਲਾ ਮੰਜ ਰੋਡ ਮੁਕੇਰੀਆਂ ਵਿਖੇ 29 ਦਸੰਬਰ ਦਿਨ ਵੀਰਵਾਰ ਨੂੰ ਬੜੀ ਸ਼ਰਧਾਪੂਰਵਕ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ...

ਪੂਰੀ ਖ਼ਬਰ »

ਆਂਗਣਵਾੜੀ ਸੁਪਰਵਾਈਜ਼ਰਾਂ ਵਲੋਂ ਮੰਗਾਂ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਆਂਗਣਵਾੜੀ ਸੁਪਰਵਾਈਜ਼ਰ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਜਲੰਧਰ ਤੋਂ ਯੂਨੀਅਨ ਦੇ ਆਗੂ ਸੁਖਵੀਰ ਕੌਰ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਸਥਾਨ ਦਾ ਨਿਰੀਖਣ ਕਰਨਾ ਮੁੱਖ ਮੰਤਰੀ ਦੀ ਲੋਕ ਹਿਤੈਸ਼ੀ ਪਹਿਲਕਦਮੀ- ਜਿੰਪਾ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਗੜ੍ਹਦੀਵਾਲਾ, 28 ਨਵੰਬਰ (ਚੱਗਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਹਰਚਰਨ ਸਿੰਘ ਖਾਲਸਾ ਤੇ ਇਲਾਕਾ ਦੀਆ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ, ਜਿਸ ਵਿਚ ਭਾਈ ਬਲਵਿੰਦਰ ਸਿੰਘ ਥੇਂਦਾ, ਬਾਬਕ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਬੀਬੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਲਗਾਏ ਮੋਰਚੇ 'ਚ ਸ਼ਹੀਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫ਼ਤਰਾਂ ਸਾਹਮਣੇ ਲਗਾਏ ਧਰਨੇ ਮੋਰਚਿਆਂ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ, ਜਿਸ ਤਹਿਤ ...

ਪੂਰੀ ਖ਼ਬਰ »

ਲਾਜਵੰਤੀ ਸਟੇਡੀਅਮ 'ਚ ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਕਰਵਾਇਆ

ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ, ਡੀ.ਐਮ. ਸਪੋਰਟਸ ਦਲਜੀਤ ਸਿੰਘ ਦੇ ਨਿਰਦੇਸ਼ਾਂ ਤੇ ਕਨਵੀਨਰ ਅਜੈ ਕੁਮਾਰ ਦੀ ਅਗਵਾਈ 'ਚ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਹੁਸ਼ਿਆਰਪੁਰ ਦੀ ਚੋਣ ਹੋਈ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਚੋਣ ਸੂਬਾ ਪ੍ਰਧਾਨ ਕੁਲਵੀਰ ਸਿੰਘ ਮੋਗਾ ਤੇ ਟਹਿਲ ਸਿੰਘ ਤੇ ਉਨ੍ਹਾਂ ਦੀਆਂ ਸਾਥੀਆਂ ਦੀ ਪ੍ਰਧਾਨਗੀ 'ਚ ਹੋਈ | ਚੋਣ ਤੋਂ ਪਹਿਲਾਂ ...

ਪੂਰੀ ਖ਼ਬਰ »

ਰਾਜ ਰਾਣੀ ਮਿੱਤਲ ਦੀ ਬਰਸੀ ਸੰਬੰਧੀ ਧਾਰਮਿਕ ਸਮਾਗਮ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸੰਜੀਵਨੀ ਸ਼ਰਨਮ ਦੇ ਸੰਯੋਜਕ ਮੈਡਮ ਸੰਗੀਤਾ ਮਿੱਤਲ ਦੀ ਦੇਖ-ਰੇਖ ਹੇਠ ਸ੍ਰੀਮਤੀ ਰਾਜ ਰਾਣੀ ਮਿੱਤਲ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ ਸੰਜੀਵਨੀ ਸ਼ਰਨਮ ਕੰਪਲੈਕਸ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਰਬਾਰ-ਏ-ਔਲੀਆਂ ਹਜ਼ੂਰ ਅਹਿਮਦਸ਼ਾਹ ਸਖੀ ਸਰਵਰ ਹਰਦੋਥਲਾ ਵਿਖੇ ਸਾਲਾਨਾ ਜੋੜ ਮੇਲਾ ਸਮਾਗਮ

ਦਸੂਹਾ, 28 ਨਵੰਬਰ (ਭੁੱਲਰ)- ਦਰਬਾਰ ਏ ਔਲੀਆਂ ਹਜ਼ੂਰ ਅਹਿਮਦਸ਼ਾਹ ਸਖੀ ਸਰਵਰ ਆਰ. ਏ. ਹਰਦੋਥਲਾ ਵਿਖੇ ਸਾਲਾਨਾ ਜੋੜ ਮੇਲਾ ਸਮਾਗਮ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ ਕਰਵਾਇਆ | ਇਸ ਮੌਕੇ ਚਾਦਰ 'ਤੇ ਝੰਡੇ ਦੀ ਰਸਮ ਉਪਰੰਤ ...

ਪੂਰੀ ਖ਼ਬਰ »

ਐਸ.ਡੀ.ਕਾਲਜ 'ਚ ਸੰਵਿਧਾਨ ਦਿਵਸ ਸੰਬੰਧੀ ਸੈਮੀਨਾਰ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰ. ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ, ਏਕ ਭਾਰਤ ਸੇ੍ਰਸ਼ਠ ਭਾਰਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦਾ ਬੇਸਲਾਇਨ ਸਰਵੇਖਣ ਕਰਵਾਇਆ

ਟਾਂਡਾ ਉੜਮੁੜ/ਮਿਆਣੀ, 28 ਨਵੰਬਰ (ਭਗਵਾਨ ਸਿੰਘ ਸੈਣੀ, ਹਰਜਿੰਦਰ ਸਿੰਘ ਮੁਲਤਾਨੀ)- ਰਾਜ ਵਿੱਦਿਅਕ ਖੋਜ, ਸਿਖਲਾਈ ਪ੍ਰੀਸ਼ਦ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਹੁਸ਼ਿਆਰਪੁਰ ਗੁਰਸ਼ਰਨ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਫਗਵਾੜਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਅਫ਼ੀਮ ਬਰਾਮਦ ਕਰਕੇ ਧਾਰਾ 18-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਰਾਵਲਪਿੰਡੀ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਲਾਕ ਭੂੰਗਾ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 28 ਨਵੰਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਇੰਜੀਨੀਅਰ ਸੰਜੀਵ ਗੌਤਮ ਦੀ ਅਗਵਾਈ ਵਿਚ ਕਰਵਾਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਬਲਾਕ ਭੂੰਗਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਗੋਲਡ ਮੈਡਲ, ਇਕ ਸਿਲਵਰ ਮੈਡਲ ਤੇ 2 ...

ਪੂਰੀ ਖ਼ਬਰ »

ਲੰਡਨ ਅਸੈਂਬਲੀ ਦੇ ਸਪੀਕਰ ਡਾ: ਉਂਕਾਰ ਸਿੰਘ ਸਹੋਤਾ ਦਾ ਬਾੜੀਆਂ ਕਲਾਂ 'ਚ ਭਰਵਾਂ ਸਵਾਗਤ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਲੰਡਨ ਅਸੈਂਬਲੀ ਦੇ ਸਪੀਕਰ ਡਾ: ਉਂਕਾਰ ਸਿੰਘ ਸਹੋਤਾ ਦਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਪਹੁੰਚਣ 'ਤੇ ਸੰਤ ਬਾਬਾ ਪ੍ਰੀਤਮ ਸਿੰਘ ਦੀ ਅਗਵਾਈ 'ਚ ਭਰਵਾਂ ਸਵਾਗਤ ਕੀਤਾ | ਇਸ ਦੌਰਾਨ ਦਲਜੀਤ ਸਿੰਘ ਸਹੋਤਾ ...

ਪੂਰੀ ਖ਼ਬਰ »

ਡੇਂਗੂ ਤੇ ਸਵੱਛਤਾ ਸੰਬੰਧੀ ਵਾਰਡ ਨੰ: 5 'ਚ ਜਾਗਰੂਕਤਾ ਮੁਹਿੰਮ ਚਲਾਈ

ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹਿਰ 'ਚ ਵੱਧ ਰਹੇ ਡੇਂਗੂ ਦੇ ਪ੍ਰਭਾਵ ਤੇ ਸਵੱਛਤਾ ਸਬੰਧੀ ਵਾਰਡ ਨੰ: 5 'ਚ ਜਾਗਰੂਕਤਾ ਮੁਹਿੰਮ ਚਲਾਈ | ਇਸ ਮੌਕੇ ਕੌਂਸਲਰ ਮੀਨਾ ਸ਼ਰਮਾ ਅਤੇ ਸਮਾਜ ਸੇਵੀ ਵਰੁਣ ਸ਼ਰਮਾ ਆਸ਼ੂ ਨੇ ਕਿਹਾ ਕਿ ਸਾਨੂੰ ਆਪਣੇ ਸ਼ਹਿਰ ਤੇ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਨਾਮਜ਼ਦ

ਮਾਹਿਲਪੁਰ, 28 ਨਵੰਬਰ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਪੁਲਿਸ ਵਲੋਂ ਵਿਆਹੁਤਾ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਕੇ ਘਰੋਂ ਕੱਢਣ ਵਾਲੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਕੌਰ ਪੁੱਤਰੀ ਸਵ: ਅਵਤਾਰ ਸਿੰਘ ਵਾਸੀ ਝੰਜੋਵਾਲ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ 1 ਕਾਬੂ, 1 ਫ਼ਰਾਰ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਨਾਕਾਬੰਦੀ ਦੌਰਾਨ ਇਕ ਕਾਰ ਦੀ ਤਲਾਸ਼ੀ ਦੌਰਾਨ ਉਸ 'ਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ, ਜਦਕਿ ਇਕ ਫ਼ਰਾਰ ਹੋ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 28 ਨਵੰਬਰ (ਭਗਵਾਨ ਸਿੰਘ ਸੈਣੀ)- ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਦਾਲਤ ਵਿਚੋਂ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਹਵਾਲੇ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਵਿਸ਼ੇਸ਼ ਬਰਾਂਚ ਹੁਸ਼ਿਆਰਪੁਰ ...

ਪੂਰੀ ਖ਼ਬਰ »

ਪਧਿਆਣਾ 'ਚ 8ਵਾਂ ਕੀਰਤਨ ਦਰਬਾਰ 4 ਨੂੰ

ਹੁਸ਼ਿਆਰਪੁਰ, 28 ਨਵੰਬਰ (ਨਰਿੰਦਰ ਸਿੰਘ ਬੱਡਲਾ)- ਕਲਗੀਧਰ ਨੌਜਵਾਨ ਸਭਾ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਪਿੰਡ ਪਧਿਆਣਾ 'ਚ ਬਾਬਾ ਬੰਦਾ ਸਿੰਘ ਬਹਾਦਰ ਜੀ ਤੇ ਸ਼ਹੀਦ ਬਾਬਾ ਮੱਤੀ ਜੀ ਨੂੰ ਸਮਰਪਿਤ 8ਵਾਂ ਕੀਰਤਨ ਦਰਬਾਰ 4 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਰਬਾਰ ਸ੍ਰੀ ਬਾਲਾ ਜੀ ਬਹਾਟੀਵਾਲ ਵਿਖੇ ਨਤਮਸਤਕ ਹੋਏ

ਪੱਸੀ ਕੰਢੀ, 28 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਗੜ੍ਹਦੀਵਾਲਾ ਦੇ ਪਿੰਡ ਬਾਹਟੀਵਾਲ ਵਿਖੇ ਹਲਕਾ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦਰਬਾਰ ਸ਼੍ਰੀ ਬਾਲਾ ਜੀ (ਹਨੂੰਮਾਨ ਜੀ) ਵਿਖੇ ਪਹੁੰਚਣ ਤੇ ਦਰਬਾਰ ਦੇ ਮੁੱਖ ਸੇਵਾਦਾਰ ਸੂਫ਼ੀ ਲੇਖਕ ਬਾਬਾ ਰਾਮਜੀ ...

ਪੂਰੀ ਖ਼ਬਰ »

ਆਰੀਆ ਸਮਾਜ ਬੰਗਾ ਦਾ 41ਵਾਂ ਸਾਲਾਨਾ ਤਿਉਹਾਰ ਤੇ ਵਿਸ਼ਵ ਸ਼ਾਂਤੀ ਯੱਗ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਆਰੀਆ ਸਮਾਜ ਬੰਗਾ ਦਾ 41ਵਾਂ ਸਾਲਾਨਾ ਤਿਉਹਾਰ ਤੇ ਵਿਸ਼ਵ ਸ਼ਾਂਤੀ ਯੱਗ ਆਰਿਆ ਸਮਾਜ ਬੰਗਾ (ਸ਼ਹੀਦ ਭਗਤ ਸਿੰਘ ਨਗਰ) ਵਲੋਂ ਆਰਿਆ ਸਮਾਜ ਮੰਦਰ ਬੰਗਾ ਵਿਖੇ ਪ੍ਰਧਾਨ ਸ਼ਾਦੀ ਲਾਲ ਮਹਿੰਦਰੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਬਹਿਰਾਮ 'ਚ 16ਵਾਂ ਸੰਤ ਸੰਮੇਲਨ ਤੇ ਕੀਰਤਨ ਦਰਬਾਰ ਸ਼ਾਨੋ ਸ਼ੌਕਤ ਨਾਲ ਸੰਪੰਨ

ਬਹਿਰਾਮ, 28 ਨਵੰਬਰ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਨਰੰਜਣ ਦਾਸ ਗੱਦੀ ਨਸ਼ੀਨ ਅੰਮਿ੍ਤਬਾਣੀ ਦੀ ਛਤਰ ਛਾਇਆ ਹੇਠ ਤੇ ਡੇਰਾ ਬੱਲਾਂ ਦੀ ਸਰਪ੍ਰਸਤੀ ਵਿੱਚ ਸ੍ਰੀ ਗੁਰੂ ਰਵਿਦਾਸ ਮਿਸ਼ਨ ਵੈਲਫੇਅਰ ਟਰੱਸਟ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੇਰਾ ਵਿਖੇ ਸੰਵਿਧਾਨ ਦਿਵਸ ਮਨਾਇਆ

ਹਾਜੀਪੁਰ, 28 ਨਵੰਬਰ (ਜੋਗਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੇਰਾ ਵਿਖੇ ਪਿ੍ੰਸੀਪਲ ਰਣਦੀਪ ਸਿੰਘ ਦੀ ਅਗਵਾਈ ਤੇ ਸਕੂਲ ਇੰਚਾਰਜ ਬਲਜੀਤ ਸਿੰਘ ਦੀ ਦੇਖ-ਰੇਖ ਹੇਠ ਸੰਵਿਧਾਨ ਦਿਵਸ ਮਨਾਇਆ | ਇਸ ...

ਪੂਰੀ ਖ਼ਬਰ »

ਸੀ.ਐੱਚ.ਬੀ. ਤੇ ਡਬਲਿਊ ਠੇਕਾ ਕਾਮਿਆਂ ਵਲੋਂ ਬਿਜਲੀ ਮੰਤਰੀ ਦੇ ਹਲਕੇ 'ਚ ਰੋਸ ਪ੍ਰਦਰਸ਼ਨ ਦਾ ਐਲਾਨ

ਹੁਸ਼ਿਆਰਪੁਰ, 28 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ 'ਚ ਮੰਗਾਂ ਨੂੰ ਲੈ ਕੇ ਚੱਲ ਰਹੇ ...

ਪੂਰੀ ਖ਼ਬਰ »

-13ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਤੇ ਪਨਾਮ ਦੀਆਂ ਟੀਮਾਂ ਵਲੋਂ ਫਾਈਨਲ 'ਚ ਪ੍ਰਵੇਸ਼

ਗੜ੍ਹਸ਼ੰਕਰ, 28 ਨਵੰਬਰ (ਧਾਲੀਵਾਲ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਵਾਏ ਜਾ ਰਹੇ ਪੰਜ ਦਿਨਾਂ 13ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਦੇ ਚੌਥੇ ਦਿਨ ਪਿੰਡ ਪੱਧਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX