ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  33 minutes ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 1 hour ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 1 hour ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  1 minute ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਜਗਰਾਓਂ

ਦਰਸ਼ਕ ਸਰੋਤਾ ਸੰਘ ਦੇ ਰਾਜ ਪੱਧਰੀ ਸਮਾਗਮ 'ਚ ਦੂਰਦਰਸ਼ਨ ਜਲੰਧਰ ਤੋਂ ਪੰਜਾਬੀ ਫ਼ਿਲਮਾਂ ਦੇ ਪ੍ਰਸਾਰਣ ਨੂੰ ਬਹਾਲ ਕਰਨ ਦਾ ਮਤਾ ਪਾਸ

ਜਗਰਾਉਂ, 28 ਨਵੰਬਰ (ਜੋਗਿੰਦਰ ਸਿੰਘ)-ਦਰਸ਼ਕ ਸਰੋਤਾ ਸੰਘ ਦਾ ਸੂਬਾ ਪੱਧਰੀ 'ਸਾਲਾਨਾ ਇਨਾਮ ਵੰਡ ਅਤੇ ਸਦਭਾਵਨਾ ਮਿਲਨੀ ਸਮਾਗਮ' ਸਫ਼ਲਤਾਪੂਰਵਕ ਸਮਾਪਤ ਹੋ ਗਿਆ | ਜਗਰਾਉਂ ਵਿਖੇ ਕਰਵਾਏ ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਜਲੰਧਰ ਦੂਰਦਰਸ਼ਨ ਦੇ ਸਾਬਕਾ ਡਾਇਰੈਕਟਰ ਓਮ ਗੌਰੀ ਦੱਤ ਸ਼ਰਮਾ, ਪ੍ਰਧਾਨ ਜਗਦੀਸ਼ ਪਾਲ ਮਹਿਤਾ, ਗੁਰਮੀਤ ਖ਼ਾਨਪੁਰੀ ਜਨਰਲ ਸਕੱਤਰ, ਮਿਸਤਰੀ ਸੰਤੋਖ ਸਿੰਘ ਮੀਤ ਪ੍ਰਧਾਨ, ਮੀਤ ਪ੍ਰਧਾਨ ਗੁਰਦੀਪ ਸਿੰਘ ਜ਼ੀਰਾ, ਰਵਿੰਦਰ ਸਿੰਘ ਚੇਅਰਮੈਨ, ਗੀਤਾਂ ਦੇ ਬਾਦਸ਼ਾਹ ਅਮਰੀਕ ਸਿੰਘ ਤਲਵੰਡੀ ਤੇ ਲਖਬੀਰ ਸਿੰਘ ਸਮਰਾ ਸੇਵਾ ਮੁਕਤ ਡੀ.ਈ.ਓ. ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਸਰਪ੍ਰਸਤ ਸੁਖਪਾਲ ਸਿੰਘ ਦੇ ਸਵਾਗਤੀ ਅਤੇ ਸੰਘ ਦੇ ਮਾਣਮੱਤੇ ਇਤਹਾਸ ਦੱਸਣ ਦੇ ਭਾਸ਼ਣ ਤੋਂ ਹੋਈ | ਇਸ ਦੌਰਾਨ 'ਨਿੱਜੀ ਚੈੱਨਲਾਂ, ਸੋਸ਼ਲ ਮੀਡੀਆ ਦੀ ਆਮਦ ਅਤੇ ਦੂਰਦਰਸ਼ਨ ਤੇ ਆਕਾਸ਼ਵਾਣੀ ਦੀ ਭੂਮਿਕਾ' ਸਿਰਲੇਖ ਤਹਿਤ ਹੋਏ ਸੈਮੀਨਾਰ ਵਿਚ ਮੁੱਖ ਬੁਲਾਰੇ ਸਾਬਕਾ ਡਿਪਟੀ ਡਾਇਰੈਕਟਰ ਜਨਰਲ ਓਮ ਗੌਰੀ ਦੱਤ ਸ਼ਰਮਾ ਨੇ ਕਿਹਾ ਕਿ ਨਿੱਜੀ ਚੈੱਨਲ ਅਤੇ ਸੋਸ਼ਲ ਮੀਡੀਆ ਦੀ ਸ਼ੁਰੂਆਤ ਨਾਲ ਸੂਚਨਾ, ਗਿਆਨ ਅਤੇ ਮੰਨੋਰੰਜਨ ਦੇ ਖੇਤਰ ਵਿਚ ਵੱਡਾ ਇਨਕਲਾਬ ਆਇਆ ਹੈ ਪਰ ਇਸ ਦੀ ਸਦੀਵੀਂ ਵਿਸ਼ਵਾਸਯੋਗਤਾ ਲਈ ਸੰਤੁਲਨ ਬਣਾਉਣ ਦੀ ਬਹੁਤ ਜ਼ਰੂਰਤ ਹੈ | ਉਨ੍ਹਾਂ ਦੂਰਦਰਸ਼ਨ ਦੇ ਡਿਜ਼ੀਟਲਕਰਨ ਸਮੇਤ ਵੱਧਦੇ ਕਦਮਾਂ ਅਤੇ ਪ੍ਰਸਾਰ ਭਾਰਤੀ ਵਲੋਂ ਮੁਹੱਈਆ ਕੀਤੀ ਲਗਭਗ 200 ਚੈੱਨਲਾਂ ਵਾਲੀ ਮੁਫ਼ਤ ਡਿਸ਼ ਸੇਵਾ ਦੀ ਸ਼ਲਾਘਾ ਕੀਤੀ | ਇਨ੍ਹਾਂ ਤੋ ਇਲਾਵਾ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ, ਜਗਦੀਸ਼ ਪਾਲ ਮਹਿਤਾ, ਗੁਰਮੀਤ ਸਿੰਘ ਖ਼ਾਨਪੁਰੀ ਇਤਿਹਾਸਕਾਰ ਅਵਤਾਰ ਸਿੰਘ ਬੱਸੀਆਂ, ਯੋਗ ਗੁਰੂ ਗੁਰਦੀਪ ਸਿੰਘ ਜ਼ੀਰਾ, ਮਿਸਤਰੀ ਸੰਤੋਖ ਸਿੰਘ ਭੁਲੱਥ, ਐਡਵੋਕੇਟ ਮੋਹਨ ਲਾਲ ਅਰੋੜਾ ਤੇ ਸੋਹਣ ਲਾਲ ਲਾਲਕਾ ਨੇ ਵੀ ਇਨ੍ਹਾਂ ਮੀਡੀਆ ਸੂਤਰਾਂ ਦੀ ਅਜੋਕੀ ਕਾਰਗੁਜ਼ਾਰੀ ਸੰਬੰਧੀ ਸਾਰਥਿਕ ਤੇ ਆਲੋਚਨਾਤਮਕ ਚਰਚਾ ਕੀਤੀ | ਦੂਸਰੇ ਸੈਸ਼ਨ ਵਿਚ ਜਤਿੰਦਰ ਭਾਸਕਰ, ਡਾਕਟਰ ਸੀਮਾ ਭਾਟੀਆ, ਰਾਕੇਸ਼ ਕੁਮਾਰ ਭਾਸਕਰ, ਕੁਲਦੀਪ ਚੌਹਾਨ, ਕੁਲਦੀਪ ਕੌਰ ਖਹਿਰਾ, ਲੀਲਾ ਸਿੰਘ ਰਾਏ, ਡਾਕਟਰ ਬਲਵੀਰ ਸਿੰਘ ਤਪਾ ਨੇ ਆਪਣੀਆਂ ਕਾਵਿ/ਵਾਰਤਕ ਰਚਨਾਵਾਂ ਨਾਲ ਸਾਹਿਤਕ ਖੁਸ਼ਬੂ ਖਲੇਰੀ | ਇਸ ਹੀ ਸੈਸ਼ਨ ਵਿਚ ਸੰਘ ਦੀਆਂ ਦੋ ਸਾਲਾਨਾ ਪ੍ਰਤੀਯੋਗਤਾਵਾਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਸਾਰ ਭਾਰਤੀ ਦੇ ਡੀ.ਟੀ.ਐੱਚ. ਅਤੇ ਮੋਬਾਇਲ ਐਪ 'ਤੇ ਪ੍ਰਸਾਰਿਤ ਹੋ ਰਹੇ ਨੇਬਰਹੂੱਡ ਸੇਵਾ ਦੇ ਹਰਦਿਲ ਅਜ਼ੀਜ਼ ਪ੍ਰੋਗਰਾਮ 'ਦੇਸ਼ ਪੰਜਾਬ' ਅਤੇ 'ਉਰਦੂ ਸਰਵਿਸ' ਨੂੰ ਪਹਿਲਾਂ ਵਾਂਗ ਰੇਡੀਓ ਟਰਾਂਸਮੀਟਰ ਸਥਾਪਿਤ ਕਰਕੇ ਰੇਡੀਓ ਸੈੱਟ 'ਤੇ ਉਪਲੱਬਧ ਕਰਵਾਉਣ, ਜਲੰਧਰ ਦੂਰਦਰਸ਼ਨ ਤੋਂ ਪੰਜਾਬੀ ਫ਼ਿਲਮਾਂ ਦਾ ਪ੍ਰਸਾਰਣ ਬਹਾਲ, ਪ੍ਰਦੇਸ਼ਕ ਸਮਾਚਾਰਾਂ ਦਾ ਬੁਲਿਟਨ ਸ਼ੁਰੂ ਕਰਨ ਅਤੇ ਚੰਡੀਗੜ੍ਹ ਦੂਰਦਰਸ਼ਨ ਤੋਂ 4 ਵਜੇ ਦੀਆਂ ਪ੍ਰਸਾਰਿਤ ਹੁੰਦੀਆਂ ਪੰਜਾਬੀ ਖ਼ਬਰਾਂ ਨੂੰ ਰੋਜ਼ਾਨਾਂ ਕਰਨ ਵਰਗੀਆਂ ਹੋਰ ਮੰਗਾਂ ਦੇ ਪੇਸ਼ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਮੰਚ ਸੰਚਾਲਕ ਦੀ ਜ਼ਿੰਮੇਵਾਰੀ ਐਡਵੋਕੇਟ ਮੋਹਨ ਲਾਲ ਨੇ ਬਾਖੂਬੀ ਨਿਭਾਈ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਚੌਹਾਨ, ਦਰਸ਼ਨ ਫਤਿਆਬਾਦ, ਮੈਡਮ ਸਰਬਜੀਤ ਕੌਰ ਜਲਾਲਦੀਵਾਲ, ਪਰਮਜੀਤ ਸਿੰਘ ਮੋਗਾ, ਸਤਪਾਲ ਸਿੰਘ ਖੇੜੀ.ਨੇ ਵੀ ਹਾਜ਼ਰੀ ਲਗਵਾਈ |

ਸਿੰਜਾਈ ਵਾਲੇ ਮੋਘੇ ਤੇ ਸੂਏ ਸੁੱਕੇ, ਕਿਸਾਨਾਂ ਤੋਂ ਵਸੂਲਿਆ ਜਾ ਰਿਹਾ ਕੁੱਲ ਰਕਬੇ 'ਤੇ ਮਾਲੀਆ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸਿੰਜਾਈ ਵਿਭਾਗ ਪੰਜਾਬ (ਨਹਿਰੀ) ਵਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਪਾਣੀ ਵਿਚ ਕਟੌਤੀ ਅਤੇ ਰਮਦੇ (ਉਕਾ-ਪੁਕਾ) ਰਕਬੇ 'ਤੇ ਵਸੂਲੇ ਜਾਣ ਵਾਲੇ ਮਾਲੀਏ ਨੂੰ ਲੈ ਕੇ ਸੰਬੰਧਿਤ ਵਿਭਾਗ ਕਿਰਸਾਨੀ ਨੂੰ ਡੋਬਣ ...

ਪੂਰੀ ਖ਼ਬਰ »

ਪਿੰਡ ਸੱਤੋਵਾਲ ਵਿਖੇ ਵਿਧਵਾ ਦੇ ਘਰੋਂ ਚੋਰਾਂ ਵਲੋਂ 5 ਤੋਲੇ ਸੋਨਾ, 21 ਤੋਲੇ ਚਾਂਦੀ ਸਮੇਤ ਕੱਪੜਾ ਚੋਰੀ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸੱਤੋਵਾਲ ਵਿਖੇ ਚੋਰਾਂ ਵਲੋਂ 2 ਪੇਟੀਆਂ ਦੇ ਤਾਲੇ ਭੰਨ੍ਹ ਕੇ 5 ਤੋਲੇ ਸੋਨਾ, 21 ਤੋਲੇ ਚਾਂਦੀ ਅਤੇ ਕੱਪੜੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਵਿਧਵਾ ਪਰਮਜੀਤ ਕੌਰ ਪਤਨੀ ਸਵ: ਸੁਖਵਿੰਦਰ ...

ਪੂਰੀ ਖ਼ਬਰ »

ਗ਼ਦਰ ਲਹਿਰ ਦੇ ਮਹਾਨ ਸ਼ਹੀਦ ਭਾਈ ਧਿਆਨ ਸਿੰਘ ਮੰਡ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਬੰਗਸੀਪੁਰਾ ਦੇ ਜੰਮਪਲ ਅਤੇ 27 ਨਵੰਬਰ 2014 ਨੂੰ ਪਿੰਡ ਮਿਸਰੀਵਾਲ ਨਹਿਰਾਂ ਕੋਲ ਅੰਗਰੇਜ ਹਕੂਮਤ ਦੀ ਪੁਲਿਸ ਨਾਲ ਹੋਏ ਗਹਿਗੱਚ ਮੁਕਾਬਲੇ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਭਾਈ ਧਿਆਨ ਸਿੰਘ ਮੰਡ ਦਾ ...

ਪੂਰੀ ਖ਼ਬਰ »

ਦੇਹੜਕੇ 'ਚ ਬਾਬਾ ਮੱਘਰ ਸਿੰਘ ਦੀ 98ਵੀਂ ਬਰਸੀ ਦੇ 7 ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਸ਼ੁਰੂ

ਹਠੂਰ, 28 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਸੰਤ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਜੀ ਦੀ 98ਵੀਂ ਬਰਸੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ 'ਚ ਡਾ: ਭੀਮ ਰਾਓ ਪ੍ਰੀ-ਨਿਰਵਾਣ ਸਮਾਗਮ ਦੀਆਂ ਤਿਆਰੀਆਂ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਡਾ: ਬੀ.ਆਰ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਮੰਡੀ ਮੁੱਲਾਂਪੁਰ-ਦਾਖਾ ਅੰਬੇਦਕਰ ...

ਪੂਰੀ ਖ਼ਬਰ »

ਘਰ ਦੀ ਕੱਢੀ 50 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ

ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਵੰਤ ਸਿੰਘ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਨੌਵੇਂ ਪਾਤਸ਼ਾਹ ਮਨੁੱਖੀ ਹੱਕਾਂ ਦੇ ਰਾਖੇ ਸ੍ਰੀ ਗੁਰੂ ਤੇਗ਼ ਬਹਦਾਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦੇਸ਼ ਨੂੰ ਇਕ ਲੜੀ 'ਚ ਪਿਰੋਏਗੀ-ਤਲਵੰਡੀ

ਰਾਏਕੋਟ, 28 ਨਵੰਬਰ (ਸੁਸ਼ੀਲ)-ਰਾਹੁਲ ਗਾਂਧੀ ਦੀ ਅਗਵਾਈ ਵਿਚ ਸ਼ੁਰੂ ਹੋਈ 'ਭਾਰਤ ਜੋੜੋ ਯਾਤਰਾ' ਸਮੁੱਚੇ ਦੇਸ਼ ਨੂੰ ਇਕ ਲੜੀ ਵਿਚ ਪਿਰੋਏਗੀ, ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਤਲਵੰਡੀ ਨੇ ਗੱਲਬਾਤ ਦੌਰਾਨ ਕੀਤਾ | ਸ. ਤਲਵੰਡੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਮੁੱਲਾਂਪੁਰ ਦੇ ਪਤਵੰਤਿਆਂ ਵਲੋਂ ਮੇਜਰ ਸਿੰਘ ਦਾ ਸਨਮਾਨ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਐਲਾਨੀ ਸੂਚੀ ਵਿਚ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਪ੍ਰਧਾਨ ਚੁਣੇ ਜਾਣ ਦਾ ਬਲਾਕ, ਪਿੰਡ ਪੱਧਰ ਤੱਕ ਸਵਾਗਤ ਹੋ ਰਿਹਾ | ਪੰਜਾਬ ...

ਪੂਰੀ ਖ਼ਬਰ »

ਪਿੰਡ ਪੁੜੈਣ ਦੇ ਪੰਜ ਰੋਜ਼ਾ ਕਿ੍ਕਟ ਟੂਰਨਾਮੈਂਟ 'ਚ ਪੁੜੈਣ ਦੀ ਕਿ੍ਕਟ ਟੀਮ ਨੇ 51 ਹਜ਼ਾਰ ਰੁਪਏ ਦਾ ਪਹਿਲਾ ਇਨਾਮ ਜਿੱਤਿਆ

ਹੰਬੜਾਂ, 28 ਨਵੰਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਦਾਖਾ ਅਧੀਨ ਪਿੰਡ ਪੁੜੈਣ ਵਿਖੇ ਐੱਨ.ਆਰ.ਆਈ, ਸਮੂਹ ਪਿੰਡ ਵਾਸੀਆਂ ਅਤੇ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ 5 ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ 40 ਟੀਮਾਂ ਨੇ ਭਾਗ ਲਿਆ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਹੀਰਾ ਐਨੀਮਲਜ਼ ਹਸਪਤਾਲ ਸੁਸਾਇਟੀ ਨੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਦਿੱਤਾ

ਜਗਰਾਉਂ, 28 ਨਵੰਬਰ (ਜੋਗਿੰਦਰ ਸਿੰਘ)-ਹੀਰਾ ਐਨੀਮਲਜ਼ ਹਸਪਤਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ੍ਹ ਲੋਪੋ (ਜਗਰਾਉਂ) ਦੇ 163 ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ, ਪੈੱਨ-ਪੈੱਨਸਲਾਂ, ਰਬੜਾਂ ਆਦਿ ਸਟੇਸ਼ਨਰੀ ਦਾ ...

ਪੂਰੀ ਖ਼ਬਰ »

ਮੋਦੀ ਸਰਕਾਰ ਏਅਰਪੋਰਟ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਰੱਖਣ ਦਾ ਕਰੇ ਐਲਾਨ-ਭਾਈ ਗਰੇਵਾਲ

ਜਗਰਾਉਂ, 28 ਨਵੰਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦਿੱਤੀ ਸੀ ਅਤੇ ...

ਪੂਰੀ ਖ਼ਬਰ »

ਸਤਲੁਜ 'ਚੋਂ ਗੈਰ-ਕਾਨੂੰਨੀ ਰੇਤਾ ਭਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸਥਾਨਕ ਕਸਬੇ ਦੇ ਕਿਸ਼ਨਪੁਰਾ ਚੌਂਕ ਵਿਚ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਮਹੰਤ ਜੋਗਿੰਦਰ ਦਾਸ ਦੀ ਬਰਸੀ 'ਤੇ ਟਰਾਲੀ ਬੈਕ, ਛਿੰਝ ਮੁਕਾਬਲਾ ਕੱਲ੍ਹ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਗ੍ਰਾਮ ਪੰਚਾਇਤ ਮੁੱਲਾਂਪੁਰ, ਸਮੂਹ ਨਗਰ ਅਤੇ ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਮਹੰਤ ਜੋਗਿੰਦਰ ਦਾਸ ਮੁੱਲਾਂਪੁਰ ਯਾਦਗਾਰੀ ਸੁਸਾਇਟੀ ਵਲੋਂ ਵੱਡਾ ਅਖਾੜਾ ਹਰਿਦੁਆਰ ਦੇ ਬ੍ਰਹਮਲੀਨ ਮਹੰਤ ਜੋਗਿੰਦਰ ਦਾਸ ...

ਪੂਰੀ ਖ਼ਬਰ »

ਪ੍ਰਮਾਤਮਾ ਦੇ ਨਾਮ ਸਿਮਰਨ ਨਾਲ ਵਿਕਾਰਾਂ ਦਾ ਨਾਸ਼ ਹੁੰਦਾ ਹੈ-ਸ੍ਰੀ ਗੁਰੂ ਆਨੰਦ ਸਵਾਮੀ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੇ ਮਾਡਲ ਟਾਊਨ ਵਿਖੇ ਸਰਬੱਤ ਦੇ ਭਲੇ ਲਈ ਸਮੂਹ ਧਰਮ ਪ੍ਰੇਮੀ ਸੰਗਤ ਵਲੋਂ ਦਿਵਿਆ ਸਤਿਸੰਗ ਦਾ ਸਮਾਗਮ ਕਰਵਾਇਆ ਗਿਆ | ਸਤਿਸੰਗ ਸਮੇਂ ਗੁਰੂ ਹਰੀ ਸ੍ਰੀ ਆਨੰਦ ਸਵਾਮੀ ਮਹਾਰਾਜ ਸ੍ਰੀ ਸਵਾਮੀ ...

ਪੂਰੀ ਖ਼ਬਰ »

ਅਖਾੜਾ ਪਿੰਡ ਦੀ ਟੀਮ ਅੰਡਰ-14 ਫੁੱਟਬਾਲ ਮੁਕਾਬਲੇ ਦੀ ਜੇਤੂ ਬਣੀ

ਰਾਏਕੋਟ, 28 ਨਵੰਬਰ (ਸੁਸ਼ੀਲ)-ਕਲਗੀਧਰ ਸਪੋਰਟਸ ਅਕੈਡਮੀ ਐਂਡ ਵੈੱਲਫੇਅਰ ਕਲੱਬ ਰਾਏਕੋਟ ਵਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਪ੍ਰਧਾਨ ਗੁਰਦੀਪ ਸਿੰਘ ਖੋਸਾ ਦੀ ਅਗਵਾਈ 'ਚ ਇਕ ਰੋਜ਼ਾ ਅੰਡਰ-14 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ...

ਪੂਰੀ ਖ਼ਬਰ »

ਦੁਕਾਨਦਾਰ ਨਾਲ ਮਾਰਕੱੁਟ ਕਰਨ ਦੇ ਦੋਸ਼ 'ਚ 5 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਖੰਨਾ, 28 ਨਵੰਬਰ (ਮਨਜੀਤ ਸਿੰਘ ਧੀਮਾਨ)-ਦੁਕਾਨਦਾਰ ਦੀ ਕੁੱਟਮਾਰ ਕਰਨ, ਦੁਕਾਨ ਦਾ ਭੰਨਤੋੜ, ਗੱਲੇ ਵਿਚ ਪਈ 17 ਹਜ਼ਾਰ ਰੁਪਏ ਨਗਦੀ, ਮੋਬਾਇਲ ਲਿਜਾਣ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ 5 ਵਿਅਕਤੀਆਂ ਦੇ ਖ਼ਿਲਾਫ਼ ਧਾਰਾ 454, 380, 506, 148, ...

ਪੂਰੀ ਖ਼ਬਰ »

ਗਰੀਬ ਜਨਰਲ ਜਾਤੀ ਲਈ ਵੀ ਮੁਫ਼ਤ ਸਿੱਖਿਆ ਦੀ ਮੰਗ ਕੀਤੀ, ਮੁਫ਼ਤ ਸਿੱਖਿਆ ਤੋਂ ਬਿਨਾਂ ਰਾਖਵੇਂਕਰਨ ਦਾ ਮਕਸਦ ਅਧੂਰਾ ਹੈ-ਭਾਜਪਾ ਨੇਤਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਨੇ ਜਨਰਲ ਵਰਗ ਦੇ ਗਰੀਬ ਪਰਿਵਾਰਾਂ ਲਈ 10 ਫ਼ੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਸੀ ¢ ਸੁਪਰੀਮ ਕੋਰਟ ਨੇ ਇਸ ਰਾਖਵੇਂਕਰਨ ਵਿਰੁੱਧ ਦਾਇਰ ਪਟੀਸ਼ਨ 'ਤੇ ਆਪਣਾ ਫ਼ੈਸਲਾ ਦਿੰਦਿਆਂ ਇਸ ਰਾਖਵੇਂਕਰਨ ਨੂੰ ਬਰਕਰਾਰ ...

ਪੂਰੀ ਖ਼ਬਰ »

ਗੁਰੂ ਨਾਨਕ ਮੈਡੀਕਲ ਕਾਲਜ ਗੋਪਾਲਪੁਰ ਵਿਖੇ ਫਰੈਸ਼ਰ ਤੇ ਫੇਅਰਵੈੱਲ ਪਾਰਟੀ

ਡੇਹਲੋਂ, 28 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਿਖੇ ਬੀ. ਏ. ਐਮ. ਐੱਸ. ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੂੰ ਫਰੈਸ਼ਰ ਅਤੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਫੇਅਰਵੈੱਲ ਪਾਰਟੀ ਦੇਣ ਸੰਬੰਧੀ ਵਿਸ਼ੇਸ਼ ਸਮਾਰੋਹ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ

ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਭੌਰਲਾ ਵਿਖੇ ਜਰਨੈਲ ਸਿੰਘ ਬਿਰਦੀ ਤੇ ਬੀਬੀ ਰੇਸ਼ਮ ਕੌਰ ਬਿਰਦੀ ਕੈਨੇਡਾ ਨਿਵਾਸੀ ਦੇ ਪਰਿਵਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਆਪਣੇ ਪਿਤਾ ਭਾਗ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਕੀਤਾ ਵਪਾਰਕ ਦੌਰਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੇ ਵਿਦਿਆਰਥੀਆਂ ਨੇ ਪਾਲ ਹੁੰਡਈ, ਜੀ. ਟੀ. ਰੋਡ, ਖੰਨਾ ਦਾ ਵਪਾਰਕ ਦੌਰਾ ਕੀਤਾ ¢ ਮਿਸ ਕਾਜਲ ਐੱਚ. ਆਰ. ਮੈਨੇਜਰ ਨੇ ਵਿਦਿਆਰਥੀਆਂ ਨੂੰ ਕੰਪਨੀ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »

ਡੀ.ਪੀ.ਐੱਸ.ਖੰਨਾ ਵਿਖੇ 12ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਨੇ 27 ਨਵੰਬਰ, 2022 ਨੂੰ ਆਪਣਾ 12ਵਾਂ ਸਲਾਨਾ ਖੇਡ ਦਿਵਸ ਮਨਾਇਆ ¢ ਇਸ ਸਮਾਗਮ ਵਿਚ ਲੈਫ਼ਟੀਨੈਂਟ ਜਰਨਲ ਜੇ.ਪੀ. ਸਿੰਘ ਸੇਵਾ-ਮੁਕਤ ਪੀ.ਵੀ.ਐੱਸ.ਐੱਮ, ਏ.ਵੀ.ਐੱਸ.ਐੱਮ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ¢ ...

ਪੂਰੀ ਖ਼ਬਰ »

ਪਾਵਰਕਾਮ ਸੀ.ਐੱਚ.ਬੀ 'ਤੇ ਡਬਲਿਊ ਠੇਕਾ ਕਾਮਿਆਂ ਦੀ ਜਥੇਬੰਦੀ ਵਲੋਂ ਸੂਬਾ ਵਰਕਿੰਗ ਮੀਟਿੰਗ ਕਰ ਕੇ ਸੰਘਰਸ਼ ਦਾ ਫ਼ੈਸਲਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਵਿਚ ਸੂਬਾ ਕਮੇਟੀ 'ਤੇ ਸਰਕਲ ਡਵੀਜ਼ਨ ਪ੍ਰਧਾਨ ਤੇ ਕਮੇਟੀ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਕੋਟਾਂ ਵਿਖੇ ਪੰਜਾਬ ਯੂਨੀਵਰਸਿਟੀ ਅੰਤਰ ਕਾਲਜ ਵੇਟ ਲਿਫ਼ਟਿੰਗ ਦੇ ਹੋਏ ਮੁਕਾਬਲੇ

ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਯੂਨੀਵਰਸਿਟੀ ਅੰਤਰ ਕਾਲਜ ਵੇਟ ਲਿਫ਼ਟਿੰਗ ਟੂਰਨਾਮੈਂਟ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਕਰਵਾਇਆ ਗਿਆ | ਜਿਸ ਵਿਚ ਪੰਜਾਬ ਯੂਨੀਵਰਸਿਟੀ 'ਤੇ ਵਿਭਿੰਨ ਕਾਲਜਾਂ ਦੇ ਤਕਰੀਬਨ 105 ਪ੍ਰਤੀਯੋਗੀਆਂ ...

ਪੂਰੀ ਖ਼ਬਰ »

ਕਾਂਗਰਸ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਸਾਥੀਆਂ ਸਮੇਤ ਗੁਰਦੁਆਰਾ ਦੇਗਸਰ ਸ੍ਰੀ ਕਟਾਣਾ ਸਾਹਿਬ ਹੋਏ ਨਤਮਸਤਕ

ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ)-ਹਾਲ ਹੀ ਵਿਚ ਕਾਂਗਰਸ ਪਾਰਟੀ ਵਲੋਂ ਥਾਪੇ ਗਏ ਨਵ ਨਿਯੁਕਤ ਪੁਲਿਸ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅੱਜ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂਆਂ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ...

ਪੂਰੀ ਖ਼ਬਰ »

ਬਾਕਸਿੰਗ ਚੈਂਪੀਅਨਸ਼ਿਪ 'ਚ ਖੰਨਾ ਦੀ ਮੰਨਤ ਵਰਮਾ ਨੇ ਚਾਰ ਮੁੱਕੇਬਾਜ਼ਾਂ ਨੂੰ ਹਰਾ ਕੇ ਪਹਿਲਾ ਸਥਾਨ ਕੀਤਾ ਹਾਸਲ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-22 ਤੋਂ 24 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ 19 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ | ਅਨੰਦਪੁਰ ਸਾਹਿਬ ਵਿਖੇ ਹੋਏ ਸਕੂਲ ਸਟੇਟ ਬਾਕਸਿੰਗ ਟੂਰਨਾਮੈਂਟ ਵਿਚ ਖੰਨਾ ਦੀ ਮੰਨਤ ਵਰਮਾ ਨੇ 48-51 ਭਾਰ ਵਰਗ ਵਿਚ ...

ਪੂਰੀ ਖ਼ਬਰ »

ਪਿੰਡ ਰਤਨ ਵਿਖੇ ਦੰਦਾਂ ਦਾ ਮੁਫ਼ਤ ਕੈਂਪ

ਜੋਧਾਂ, 28 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੰਦਾਂ ਦੇ ਹਸਪਤਾਲ ਵਲੋਂ ਦੰਦਾਂ ਮੁਫ਼ਤ ਕੈਂਪ ਪਿੰਡ ਰਤਨ ਵਿਖੇ ਲਗਾਇਆ ਗਿਆ, ਜਿਸ ਦਾ ਉਦਘਟਾਨ ਕਾਂਗਰਸ ਪਾਰਟੀ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਨਿਵਾਸ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਸਲੇਮਪੁਰਾ ਦੇ ਗੁਰਦੁਆਰਾ ਨਾਨਕ ਨਿਵਾਸ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਪਾਠਾਂ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਇਤਿਹਾਸਕ ਗੁ.ਕਰੀਰ ਸਾਹਿਬ ਪਿੰਡ ਲਿੱਤਰ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀਂ 6ਵੀਂ ਪਿੰਡ ਲਿੱਤਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਰੱਤੋਵਾਲ 'ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 4 ਨੂੰ

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਰਜਿ: ਪਿੰਡ ਰੱਤੋਵਾਲ ਵਲੋਂ ਸਮੂਹ ਨਗਰ, ਐੱਨ.ਆਰ.ਆਈਜ਼ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਦੂਸਰਾ ਮੁਫ਼ਤ ਕੈਂਪ ਐਤਵਾਰ 4 ਦਸੰਬਰ ਨੂੰ ਭਾਈ ਘਨੱਈਆ ਕੈਂਪਸ ਅੰਦਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਵਲੋਂ ਸੰਵਿਧਾਨ ਦਿਵਸ ਮਨਾਇਆ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਦੇ ਐੱਨ.ਐੱਸ.ਐੱਸ ਵਲੰਟੀਅਰਾਂ ਵਲੋਂ ਪਿ੍ੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿਚ 'ਸੰਵਿਧਾਨ ਦਿਵਸ' ਮਨਾਇਆ ਗਿਆ | ਇਸ ਮੌਕੇ ਰਾਜਨੀਤੀ ਸ਼ਾਸਤਰ ਦੇ ...

ਪੂਰੀ ਖ਼ਬਰ »

ਸੰਤ ਬਾਬਾ ਮੱਘਰ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਤਿੰਨ ਰੋਜ਼ਾ ਧਾਰਮਿਕ ਸਮਾਗਮ

ਜਗਰਾਉਂ, 28 ਨਵੰਬਰ (ਜੋਗਿੰਦਰ ਸਿੰਘ)-ਸੰਤ ਬਾਬਾ ਮੱਘਰ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਪਿੰਡ ਰਾਮਗੜ੍ਹ ਭੁੱਲਰ ਵਿਖੇ ਤਿੰਨ ਰੋਜ਼ਾ ਸਮਾਗਮ ਕਰਵਾਏ ਗਏ | ਇੰਨ੍ਹਾਂ ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਉਪਰੰਤ ਅਖ਼ਰੀਲੇ ਦਿਨ ਵਿਸ਼ਾਲ ਧਾਰਮਿਕ ...

ਪੂਰੀ ਖ਼ਬਰ »

ਜਗਤਾਰ ਸਿੰਘ ਹਿੱਸੋਵਾਲ ਦਾ ਕਾਵਿ ਸੰਗ੍ਰਹਿ 'ਨਾਬਰੀ ਦਾ ਗੀਤ' ਰਿਲੀਜ਼

ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਬੋਧਗਯਾ ਤੋਂ ਗਿਆਨ ਦੀ ਧਾਰਾ ਨਾਲ ਪਾਠਕਾਂ ਦੀ ਨਜ਼ਰ ਚੜ੍ਹੇ ਜਗਤਾਰ ਸਿੰਘ ਪਿੰਡ ਹਿੱਸੋਵਾਲ ਦਾ ਕਾਵਿ ਸੰਗ੍ਰਹਿ ਨਾਬਰੀ ਦਾ ਗੀਤ ਹੁਣ ਪਾਠਕਾਂ ਦੇ ਹੱਥਾਂ ਵਿਚ ਹੈ | ਲਹੂ-ਪਸੀਨੇ ਅਤੇ ਦਸਾਂ ਨਹੁੰਆਂ ਦੀ ਕਿਰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਵੈੱਲਫੇਅਰ ਸੁਸਾਇਟੀ ਤਲਵੰਡੀ ਰਾਏ ਵਲੋਂ ਸਮੂਹਿਕ ਵਿਆਹ ਕਰਵਾਉਣ ਸੰਬੰਧੀ ਮੀਟਿੰਗ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੈੱਲਫੇਅਰ ਸੁਸਾਇਟੀ ਤਲਵੰਡੀ ਰਾਏ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਸੰਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਬਾਬਾ ਚਰਨ ਦਾਸ ਦੀ ਬਰਸੀ ਮਨਾਈ

ਚੌਂਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਪਿੰਡ ਸਵੱਦੀ ਕਲਾਂ ਤੇ ਸਵੱਦੀ ਪੱਛਮੀ ਦੀ ਗ੍ਰਮ ਪੰਚਾਇਤ, ਨੌਜਵਾਨ ਵੀਰਾਂ, ਐੱਨ.ਆਰ.ਆਈ ਵੀਰਾਂ ਤੇ ਸਮੂਹ ਨਗਰ ...

ਪੂਰੀ ਖ਼ਬਰ »

ਮਹਿੰਦਰ ਸਿੰਘ ਖੰਗੂੜਾ ਸਵਰਗਵਾਸ, ਭੋਗ ਅੱਜ ਲਤਾਲਾ 'ਚ

ਅਹਿਮਦਗੜ੍ਹ, 28 ਨਵੰਬਰ (ਰਵਿੰਦਰ ਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਜਗਤਾਰ ਸਿੰਘ ਲਤਾਲਾ ਦੇ ਸਤਿਕਾਰਯੋਗ ਪਿਤਾ ਸ: ਮਹਿੰਦਰ ਸਿੰਘ ਖੰਗੂੜਾ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਜਿਨ੍ਹਾਂ ਦੇ ਅਕਾਲ ਚਲਾਣੇ 'ਤੇ ਵਿਧਾਇਕ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

6 ਗ੍ਰਾਮ ਹੈਰੋਇਨ ਸਮੇਤ ਇਕ ਮਹਿਲਾ ਕਾਬੂ

ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਹਰਜੀਤ ਸਿੰਘ (ਆਈ.ਪੀ.ਐੱਸ.) ਵਲੋਂ ਨਸ਼ਿਆਂ ਵਿਰੋਧੀ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਜਗਰਾਉਂ ਵਿਖੇ ਤਾਇਨਾਤ ਐੱਸ.ਆਈ. ਕਮਲਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਦੋਰਾਹਾ ਵਿਖੇ ਜਿੰਮ ਟਰੇਨਰ ਦੀ ਬੁਰੀ ਤਰ੍ਹਾਂ ਕੁੱਟਮਾਰ, ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ

ਦੋਰਾਹਾ, 28 ਨਵੰਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਦੋਰਾਹਾ ਵਿਖੇ ਇਕ 24 ਸਾਲਾ ਜਿੰਮ ਟਰੇਨਰ ਦੀ ਕੁੱਝ ਨੌਜਵਾਨਾਂ ਵਲੋਂ ਬੇਸਬਾਲ ਨਾਲ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ | ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਜਾਣ ਨਾਲ, ਸੋਸ਼ਲ ਮੀਡੀਆ 'ਤੇ ਘੁੰਮਣ ਕਾਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX