ਤਾਜਾ ਖ਼ਬਰਾਂ


ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  51 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 1 hour ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 1 hour ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ 220 ਸ਼ਰਧਾਲੂਆਂ ਦਾ ਛੇਵਾਂ ਜਥਾ ਭਲਕੇ ਕਰਤਾਰਪੁਰ ਸਾਹਿਬ (ਪਾਕਿ:) ਵਿਖੇ ਹੋਵੇਗਾ ਨਤਮਸਤਕ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਗੁਰੂ ਕੀ ਰਸੋਈ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਕੱਲ੍ਹ ਮਿਤੀ 30 ਨਵੰਬਰ 2022 ਦਿਨ ਬੁੱਧਵਾਰ ਨੂੰ 220 ਸ਼ਰਧਾਲੂਆਂ ਦਾ ਛੇਵਾਂ ਜਥਾ ਡੇਰਾ ਬਾਬਾ ਨਾਨਕ ਟਰਮੀਨਲ ਰਾਹੀਂ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗਾ | ਇਹ ਜਾਣਕਾਰੀ ਦਿੰਦਿਆਂ ਹੋਇਆ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੰਥ ਪ੍ਰਸਿੱਧ ਵਿਦਵਾਨ ਭਾਈ ਸਰਬਜੀਤ ਸਿੰਘ ਦੀ ਅਗਵਾਈ ਹੇਠ ਇਹ ਜਥਾ ਸਵੇਰੇ ਚਾਰ ਵਜੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦਫ਼ਤਰ ਤੋਂ ਬੱਸਾਂ ਰਾਹੀਂ ਰਵਾਨਾ ਹੋਵੇਗਾ ਅਤੇ ਬਾਬਾ ਬਕਾਲਾ ਅਤੇ ਡੇਰਾ ਬਾਬਾ ਨਾਨਕ ਹੁੰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇਗਾ | ਇਸ ਜਥੇ ਵਿਚ ਨਵਾਂਸ਼ਹਿਰ ਤੇ ਨਾਲ ਲੱਗਦੇ ਇਲਾਕੇ ਰਾਹੋਂ, ਭਾਰਟਾ ਖੁਰਦ, ਮੱਲਪੁਰ, ਬੰਗਾ, ਗੋਬਿੰਦਪੁਰ, ਲਧਾਣਾ ਉੱਚਾ, ਬਰਨਾਲਾ ਕਲਾਂ, ਲੰਗੜੋਆ ਅਤੇ ਹੋਰ ਪਿੰਡਾ ਤੋਂ ਵੀ ਸੰਗਤਾਂ ਸ਼ਾਮਲ ਹੋਣਗੀਆਂ ਜਿਨ੍ਹਾਂ ਦੀ ਪ੍ਰਵਾਨਗੀ ਭਾਰਤ ਸਰਕਾਰ ਵਲੋਂ ਮਿਲ ਚੁੱਕੀ ਹੈ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜਥੇ ਵਿਚ ਭਾਈ ਸਰਬਜੀਤ ਸਿੰਘ ਤੋਂ ਇਲਾਵਾ ਕਥਾਵਾਚਕ ਗਿਆਨੀ ਗੁਰਲਾਲ ਸਿੰਘ ਦਮਦਮੀ ਟਕਸਾਲ, ਰਾਗੀ ਜਥਾ ਭਾਈ ਵਰਿੰਦਰ ਸਿੰਘ ਕੰਗ ਅਤੇ ਹਰੀ ਦਰਬਾਰ ਵਿਦਿਆਲਾ ਅਟਾਰੀ ਦੇ ਵਿਦਿਆਰਥੀਆਂ ਦਾ ਪ੍ਰਸਿੱਧ ਰਾਗੀ ਜਥਾ ਵੀ ਇਸ ਗਰੁੱਪ ਵਿਚ ਸ਼ਾਮਲ ਹੋਵੇਗਾ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਭੇਜਿਆ ਜਾਣ ਵਾਲਾ ਇਹ ਛੇਵਾਂ ਤੇ ਹੁਣ ਤੱਕ ਦਾ ਸਭ ਤੋਂ ਵੱਡਾ ਜਥਾ ਹੋਵੇਗਾ | ਇਸ ਮੌਕੇ ਅਮਰੀਕ ਸਿੰਘ ਮੁੱਖ ਸੇਵਾਦਾਰ ਗੁਰੂ ਕੀ ਰਸੋਈ, ਬਲਵੰਤ ਸਿੰਘ ਸੋਇਤਾ, ਜਗਦੀਪ ਸਿੰਘ, ਪਰਮਿੰਦਰ ਸਿੰਘ, ਰਮਣੀਕ ਸਿੰਘ, ਮਨਪ੍ਰੀਤ ਸਿੰਘ ਮਾਨ, ਕੁਲਜੀਤ ਸਿੰਘ ਖ਼ਾਲਸਾ, ਮਨਮੋਹਨ ਸਿੰਘ ਅਤੇ ਤਰਲੋਚਨ ਸਿੰਘ ਵੀ ਉਨ੍ਹਾਂ ਦੇ ਨਾਲ ਸਨ |

'ਆਪ' ਸਰਕਾਰ' ਵਲੋਂ ਸੋਸ਼ਲ ਸਾਈਟਾਂ 'ਤੇ ਦਿਖਾਇਆ ਜਾ ਰਿਹਾ ਵਿਕਾਸ ਜ਼ਮੀਨੀ ਪੱਧਰ 'ਤੇ ਕਿਧਰੇ ਦਿਖਾਈ ਨਹੀਂ ਦਿੰਦਾ- ਅਜੈ ਮੰਗੂਪੁਰ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)- 'ਆਪ' ਸਰਕਾਰ ਇਸ ਸਮੇਂ ਸਿਰਫ਼ ਇਸ਼ਤਿਹਾਰਾਂ, ਸੋਸ਼ਲ ਮੀਡੀਆ ਰਾਹੀਂ ਬਿਨਾਂ ਕੁਝ ਕੀਤੀਆਂ ਸਚਾਈ ਤੋਂ ਕੋਹਾਂ ਦੂਰ ਨਿੱਤ ਆਪਣੇ ਕੰਮ ਗਿਣਾਉਣ ਚ ਰੁੱਝੀ ਹੋਈ ਹੈ | ਜਦਕਿ ਸੋਸ਼ਲ ਸਾਈਟਾਂ ਤੇ ਸੂਬੇ ਦੇ ਦਿਖਾਏ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਠੀਕ ਕਰਨ ਲਈ ਸਰਕਾਰ ਠੋਸ ਕਦਮ ਚੁੱਕੇ- ਚੰਦੂਮਾਜਰਾ

ਪੋਜੇਵਾਲ ਸਰਾਂ, 28 ਨਵੰਬਰ (ਨਵਾਂਗਰਾਈਾ)- ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ਇਸ ਵੇਲੇ ਕਾਫ਼ੀ ਚਿੰਤਾਜਨਕ ਬਣੀ ਹੋਈ ਹੈ ਜਿਸ ਲਈ ਸੂਬਾ ਸਰਕਾਰ ਨੂੰ ਠੋਸ ਕਦਮ ਉਠਾਉਣੇ ਚਾਹੀਦੇ ਹਨ | ਇਹ ਪ੍ਰਗਟਾਵਾ ਪ੍ਰੇਮ ਸਿੰਘ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਲੋਕ ਸਭਾ ਨੇ ਪਿੰਡ ...

ਪੂਰੀ ਖ਼ਬਰ »

ਖੰਡ ਮਿੱਲ ਦੀ ਸੁਆਹ ਤੋਂ ਸੁਚੇਤ ਹੋਵੇ ਨਵਾਂਸ਼ਹਿਰ ਪ੍ਰਸ਼ਾਸਨ- ਅਜੈ ਮੰਗੂਪੁਰ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਖੰਡ ਮਿੱਲ ਨਵਾਂਸ਼ਹਿਰ ਵਿਖੇ ਲੱਗੇ ਕੋ ਜਨਰੇਸ਼ਨ ਪਲਾਂਟ 'ਚੋਂ ਨਿਕਲਣ ਵਾਲੀ ਰਾਖ ਦੇ ਮੁੱਦੇ ਉੱਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਅਜੈ ਮੰਗੂਪੁਰ ਨੇ ਆਖਿਆ ਕਿ ਪਲਾਂਟ ਪ੍ਰਬੰਧਕਾਂ ...

ਪੂਰੀ ਖ਼ਬਰ »

ਬ੍ਰਹਮ ਨਿਵਾਸ ਆਸ਼ਰਮ ਰੂਪਨਗਰ ਵਿਖੇ ਪਹਿਲਾ ਇਕ ਰੋਜ਼ਾ ਸੰਤ ਸਮਾਗਮ ਸ਼ਰਧਾਪੂਰਵਕ ਸੰਪੰਨ

ਟੱਪਰੀਆ ਖੁਰਦ, 28 ਨਵੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੁਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਬ੍ਰਹਮ ਨਿਵਾਸ ਆਸ਼ਰਮ ਰੂਪਨਗਰ ਵਿਖੇ ਪਹਿਲਾ ਇਕ ਰੋਜ਼ਾ ਸੰਤ ਸਮਾਗਮ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੁਰੀਵਾਲਿਆਂ ਦੀ ...

ਪੂਰੀ ਖ਼ਬਰ »

ਭਾਟ ਸਭਾ ਵਲੋਂ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਬਲਾਚੌਰ, 28 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਹਿੰਦ ਦੀ ਚਾਦਰ, ਤਿਲਕ ਜੰਝੂ ਦੇ ਰਾਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ ਭਾਟ ਬਰਾਦਰੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਵਾਰਡ ਨੰਬਰ 12 ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਭਿ੍ਸ਼ਟਾਚਾਰ ਦੇ ਖੰਭ ਤੋੜੇ - ਸਰਹਾਲ

ਸੰਧਵਾਂ, 28 ਨਵੰਬਰ (ਪ੍ਰੇਮੀ ਸੰਧਵਾਂ) - ਸੀਨੀਅਰ 'ਆਪ' ਆਗੂ ਕੁਲਜੀਤ ਸਿੰਘ ਸਰਹਾਲ ਇੰਚਾਰਜ ਹਲਕਾ ਬੰਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਕਾਬੰਦੀ ਦੌਰਾਨ ਮੁਸਤੈਦੀ ਨਾਲ ਕੀਤੀ ਜਾ ਰਹੀ ਹੈ ਜਾਂਚ - ਇੰਸਪੈਕਟਰ ਰਘਬੀਰ ਸਿੰਘ

ਮੁਕੰਦਪੁਰ, 28 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵਲੋਂ ਗ਼ਲਤ ਅਨਸਰਾਂ ਨੂੰ ਨੱਥ ਪਾਉਣ ਲਈ ਮੁਸਤੈਦੀ ਨਾਲ ਨਾਕਾਬੰਦੀ ਦੌਰਾਨ ਗੱਡੀਆਂ ਦੀ ਜਾਂਚ ...

ਪੂਰੀ ਖ਼ਬਰ »

ਵਾਲੀਬਾਲ ਦੇ ਨਾਮੀ ਖਿਡਾਰੀ ਹਰਮਨ ਦਾ ਜੱਦੀ ਪਿੰਡ ਥੋਪੀਆ ਵਿਖੇ ਵਿਸ਼ੇਸ਼ ਸਨਮਾਨ

ਭੱਦੀ, 28 ਨਵੰਬਰ (ਨਰੇਸ਼ ਧੌਲ)- ਪੰਜਾਬ ਸਟੇਟ ਇੰਸਟੀਚਿਊਟ ਮੋਹਾਲੀ ਦੇ ਨਾਮਵਰ ਵਾਲੀਬਾਲ ਖਿਡਾਰੀ ਹਰਮਨ ਪੁੱਤਰ ਅਸ਼ੋਕ ਕੁਮਾਰ ਦਾ ਜੱਦੀ ਪਿੰਡ ਥੋਪੀਆ ਵਿਖੇ ਪਹੁੰਚਣ 'ਤੇ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ | ਖਿਡਾਰੀ ਹਰਮਨ ਨੇ ਦੱਸਿਆ ਕਿ ਖੇਡਾਂ ...

ਪੂਰੀ ਖ਼ਬਰ »

ਅਟਾਰੀ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕਟਾਰੀਆਂ, 28 ਨਵੰਬਰ (ਨਵਜੋਤ ਸਿੰਘ ਜੱਖੂ) - ਸਿੰਘ ਸਭਾ ਗੁਰਦੁਆਰਾ ਸਾਹਿਬ ਪਿੰਡ ਅਟਾਰੀ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਮਨਾਇਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡਾਂ 'ਚ ਜਥਾ ਮਾਰਚ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਦਿਹਾਤੀ ਮਜ਼ਦੂਰ ਸਭਾ ਵਲੋਂ ਜਾਤਾਂ, ਧਰਮਾਂ ਤੋਂ ਉੱਪਰ ਉੱਠ ਕੇ ਕੁੱਝ ਘਰਾਣਿਆਂ ਦੇ ਹਥੋਂ ਲੁੱਟੀ ਜਾ ਰਹੀ ਕਿਰਤੀ ਜਮਾਤ ਨੂੰ ਆਪਣੀਆਂ ਜਰੂਰੀ ਲੋੜਾਂ ਸਿਹਤ, ਸਿੱਖਿਆ ਅਤੇ ਰੁਜ਼ਗਾਰ ਪ੍ਰਤੀ ਜਾਗਰੂਕ ਕਰਨ ਲਈ 6 ਦਸੰਬਰ 2022 ਤੱਕ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸਮਾਗਮ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਅਤੇ ਵੱਖ-ਵੱਖ ਮਹਾਂਪੁਰਸ਼ਾਂ ਦੀ ਯਾਦ 'ਚ ਸੰਤ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਰੈਣ ਸੂਬਾਈ ਗੁਰਮਤਿ ...

ਪੂਰੀ ਖ਼ਬਰ »

ਵਾਰਡ ਨੰਬਰ 12 ਬਲਾਚੌਰ ਦੇ ਨੌਜਵਾਨਾਂ ਵਲੋਂ ਕਰਵਾਇਆ ਪਹਿਲਾ ਕਿ੍ਕਟ ਟੂਰਨਾਮੈਂਟ ਸਮਾਪਤ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)- ਡਾ. ਬੀ.ਆਰ. ਅੰਬੇਡਕਰ ਨੌਜਵਾਨ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਾਰਡ ਨੰਬਰ 12 ਬਲਾਚੌਰ ਵਲੋਂ ਪਿੰਡ ਸਿਆਣਾ ਦੇ ਖੇਡ ਮੈਦਾਨ ਵਿਚ ਕਰਵਾਇਆ ਪਹਿਲਾ ਕਿ੍ਕਟ ਟੂਰਨਾਮੈਂਟ ਨਸ਼ਾ ਮੁਕਤੀ ਦਾ ਸੁਨੇਹਾ ਦਿੰਦਾ ਹੋਇਆ ਦੇਰ ਸ਼ਾਮ ...

ਪੂਰੀ ਖ਼ਬਰ »

ਪਿੰਡ ਪਰਾਗਪੁਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਔੜ/ਝਿੰਗੜਾਂ, 28 ਨਵੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਪਰਾਗਪੁਰ ਦੇ ਸਮਾਜ ਸੇਵੀ ਸੱਜਣਾਂ ਵਲੋਂ ਪਹਿਲਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਇਸ ਮੌਕੇ ਦਿ੍ਸ਼ਟੀ ਆਈ ਕੇਅਰ ਸੈਂਟਰ ਬੰਗਾ ਦੇ ਮਾਹਰ ਡਾਕਟਰ ਸਚਿਨ ਦੁੱਗਲ ਦੀ ਸਮੁੱਚੀ ਟੀਮ ਵਲੋਂ ਮਰੀਜ਼ਾਂ ਦਾ ਚੈੱਕ ...

ਪੂਰੀ ਖ਼ਬਰ »

ਕਾਹਮਾ ਫੁੱਟਬਾਲ ਟੂਰਨਾਮੈਂਟ 'ਚ ਲਧਾਣਾ ਝਿੱਕਾ ਤੇ ਭੌਰਾ ਦੀਆਂ ਟੀਮਾਂ ਸੈਮੀਫਾਈਨਲ 'ਚ

ਮੱਲਪੁਰ ਅੜਕਾਂ, 28 ਨਵੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਸ਼ਹੀਦਾਂ ਦੀ ਯਾਦ ਵਿਚ ਤੇ ਸਵ: ਪਰਮਜੀਤ ਕਾਹਮਾ ਨੂੰ ਸਮਰਪਿਤ ਐਨ. ਆਰ. ਆਈ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਲੇਜ਼ ਯੂਥ ਕਲੱਬ ਵਲੋਂ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 12 ਬਲਾਚੌਰ ਦੇ ਨੌਜਵਾਨਾਂ ਵਲੋਂ ਕਰਵਾਇਆ ਪਹਿਲਾ ਕਿ੍ਕਟ ਟੂਰਨਾਮੈਂਟ ਸਮਾਪਤ

ਬਲਾਚੌਰ, 28 ਨਵੰਬਰ (ਸ਼ਾਮ ਸੁੰਦਰ ਮੀਲੂ)- ਡਾ. ਬੀ.ਆਰ. ਅੰਬੇਡਕਰ ਨੌਜਵਾਨ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਾਰਡ ਨੰਬਰ 12 ਬਲਾਚੌਰ ਵਲੋਂ ਪਿੰਡ ਸਿਆਣਾ ਦੇ ਖੇਡ ਮੈਦਾਨ ਵਿਚ ਕਰਵਾਇਆ ਪਹਿਲਾ ਕਿ੍ਕਟ ਟੂਰਨਾਮੈਂਟ ਨਸ਼ਾ ਮੁਕਤੀ ਦਾ ਸੁਨੇਹਾ ਦਿੰਦਾ ਹੋਇਆ ਦੇਰ ਸ਼ਾਮ ...

ਪੂਰੀ ਖ਼ਬਰ »

ਬਾਗੋਵਾਲ ਸਕੂਲ 'ਚ ਸਾਈਕਲ ਸ਼ੈੱਡ ਦਾ ਉਦਘਾਟਨ ਤੇ ਮੈਗਜ਼ੀਨ ਜਾਰੀ

ਰੱਤੇਵਾਲ, 28 ਨਵੰਬਰ (ਆਰ.ਕੇ. ਸੂਰਾਪੁਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਵਿਖੇ ਸਰਪੰਚ ਬਾਲ ਕਿ੍ਸ਼ਨ ਖੇਪੜ ਦੀ ਪ੍ਰੇਰਨਾ ਸਦਕਾ ਸਵਰਗੀ ਓਮ ਪ੍ਰਕਾਸ਼ ਖੇਪੜ ਜਗਰਾਵਾਂ ਵਾਲਿਆਂ ਦੇ ਪਰਿਵਾਰ ਤੇ ਛਿੰਦਰ ਪਾਲ ਚੌਹਾਨ ਟਰਾਂਸਪੋਰਟ ਦੁਬਈ ਵਾਲਿਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮਜਾਰੀ/ਸਾਹਿਬਾ, 28 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਵਿਚ ਸੈਂਟਰ ਮਹਿੰਦਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੱਡੀਆਂ ਮੱਲ੍ਹਾਂ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਦੀ ਆਰੰਭਤਾ 1 ਦਸੰਬਰ ਨੂੰ - ਸੰਤ ਹਰਜਿੰਦਰ ਸਿੰਘ ਮੰਝਪੁਰ

ਭੰਗਾਲਾ, 28 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੇ ਉਪਦੇਸ਼ ਸਦਕਾ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਹੋਈ ਮੀਟਿੰਗ

ਨਵਾਂਸ਼ਹਿਰ, 28 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਯੂਨੀਅਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਅੱਜ ਤਹਿਸੀਲ ਕੰਪਲੈਕਸ ਨਵਾਂਸ਼ਹਿਰ ਵਿਖੇ ਕੀਤੀ ...

ਪੂਰੀ ਖ਼ਬਰ »

ਕਰਿਆਮ 'ਚ ਧਾਰਮਿਕ ਸਮਾਗਮ ਕਰਵਾਇਆ

ਸਾਹਲੋਂ, 28 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਕਰਿਆਮ 'ਚ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਗੁ. ਪ੍ਰਧਾਨ ਅਮਰ ਸਿੰਘ ਦੀ ਅਗਵਾਈ 'ਚ ਸਮੂਹ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਰਵਿਦਾਸ ਸਰਹਾਲਾ ਰਾਣੂੰਆਂ ਵਿਖੇ ਉਸਾਰੀ ਦੇ ਕਾਰਜ ਸ਼ੁਰੂ

ਬਹਿਰਾਮ, 28 ਨਵੰਬਰ (ਸਰਬਜੀਤ ਸਿੰਘ ਚੱਕਰਾਮੂੰ) - ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਐਨ. ਆਰ. ਆਈ. ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਹਾਲ 'ਚ ਫਰਸ਼ 'ਤੇ ਟਾਇਲਾਂ ਲਗਾਉਣ ਦਾ ਕਾਰਜ ...

ਪੂਰੀ ਖ਼ਬਰ »

ਸੋਤਰਾਂ 'ਚ ਗੁਰਵਿੰਦਰ ਕੌਰ ਸਰਹਾਲ ਵਲੋਂ ਇਨਾਮ ਵੰਡ ਸਮਾਗਮ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸਰਕਾਰੀ ਮਿਡਲ ਸਕੂਲ ਸੋਤਰਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਸਮਾਗਮ ਦੌਰਾਨ ਖੇਡਾਂ ਤੇ ਵਿੱਦਿਆ ਦੇ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਮੁੱਖ ਮਹਿਮਾਨ ਗੁਰਵਿੰਦਰ ਕੌਰ ਸਰਹਾਲ ਸੀਨੀਅਰ 'ਆਪ' ਆਗੂ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ 'ਚ ਸੰਵਿਧਾਨ ਦਿਵਸ ਮਨਾਇਆ

ਬੰਗਾ, 26 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ (ਰਜਿ.) ਦੀ ਇਕਾਈ ਸਬ ਡਵੀਜਨ ਬੰਗਾ ਵਲੋਂ ਸਥਾਨਕ ਸਿੱਖ ਨੈਸ਼ਨਲ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ | ਇਸ ਸਮਾਗਮ 'ਚ ਕਸ਼ਮੀਰ ਲਾਲ ਝੱਲੀ ਚੀਫ਼ ਐਡਮਨ ਅਫ਼ਸਰ ਜ਼ਿਲ੍ਹਾ ਸ਼ੈਸ਼ਨ ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਸਕੂਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ 'ਤੇ ਸਮਾਗਮ

ਮੁਕੰਦਪੁਰ, 28 ਨਵੰਬਰ (ਅਮਰੀਕ ਸਿੰਘ ਢੀਂਡਸਾ) - ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਕੁਰਬਾਨੀ ਤੇ ਬਲੀਦਾਨ ਦਿਵਸ 'ਤੇ ਸਰਦਾਰ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਸਕੂਲ ਮੁਕੰਦਪੁਰ ਵਿਖੇ ਇਕ ਸਮਾਗਮ ਕਰਵਾਇਆ | ...

ਪੂਰੀ ਖ਼ਬਰ »

ਸਮਾਜ ਸੇਵਕ ਰੌਨ ਪਰਮਾਰ ਕੈਨੇਡਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਪੰਜੋਰਾ ਦੇ ਜੱਦੀ ਤੇ ਬਰਨਬੀ ਕੈਨੇਡਾ ਦੇ ਵਾਸੀ ਸਮਾਜ ਸੇਵਕ ਰਾਣਾ ਸਿੰਘ (ਰੌਨ ਪਰਮਾਰ) ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਸਨਮਾਨ ਕੀਤਾ | ਇਸ ਤੋਂ ਪਹਿਲਾਂ ਜਥੇ. ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਬੱਤ ਸੇਵਾ ਸੁਸਾਇਟੀ ਡਿਸਪੈਂਸਰੀ ਸਰਹਾਲਾ ਰਾਣੂੰਆਂ 'ਚ ਅੱਖਾਂ ਦੀ ਜਾਂਚ

ਬਹਿਰਾਮ, 28 ਨਵੰਬਰ (ਸਰਬਜੀਤ ਸਿੰਘ ਚੱਕਰਾਮੂੰ) - ਐਨ. ਆਰ. ਆਈ. ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਸੇਵਾ ਸੁਸਾਇਟੀ (ਰਜਿ:) ਸਰਹਾਲਾ ਰਾਣੂੰਆਂ ਵਲੋਂ ਸਥਾਪਤ ਡਿਸਪੈਂਸਰੀ 'ਚ ਹਰ ਮਹੀਨੇ ਦੇ ਦੂਜੇ ਤੇ ਚੌਥੇ ਐਤਵਾਰ ਨੂੰ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ...

ਪੂਰੀ ਖ਼ਬਰ »

ਬੰਗਾ 'ਚ ਵਾਲੀਬਾਲ ਟੂਰਨਾਮੈਂਟ 'ਚ ਸ਼ਹੀਦ ਭਗਤ ਸਿੰਘ ਕਲੱਬ ਹੀਉਂ ਜੇਤੂ

ਬੰਗਾ, 28 ਨਵੰਬਰ (ਜਸਬੀਰ ਸਿੰਘ ਨੂਰਪੁਰ, ਕਰਮ ਲਧਾਣਾ) - ਬੰਗਾ ਵਿਖੇ ਕਿਰਪਾਲ ਸਿੰਘ ਝੱਲੀ ਸੇਵਾ ਮੁਕਤ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਲੋਂ ਆਪਣੀ ਪਤਨੀ ਸਵ: ਕਿ੍ਸ਼ਨਾ ਰਾਣੀ ਲੈਕਚਰਾਰ ਦੀ ਯਾਦ ਵਿਚ ਕਜਲਾ ਰੋਡ ਬੰਗਾ ਦੀ ਨਵੀਂ ਤਿਆਰ ਕੀਤੀ ਗਰਾਊਾਡ 'ਚ ...

ਪੂਰੀ ਖ਼ਬਰ »

ਆਪਣੀ ਖਸਤਾ ਹਾਲਤ 'ਤੇ ਹੰਝੂ ਵਹਾਉਣ ਨੂੰ ਮਜਬੂਰ ਬਲਾਚੌਰ ਦਾ ਗਹੂੰਣ ਰੋਡ ਸਥਿਤ ਸ਼ਮਸ਼ਾਨਘਾਟ-ਸਸਕਾਰ ਕਰਨ ਲਈ ਗਏ ਲੋਕਾਂ ਦੇ ਬੈਠਣ ਲਈ ਕਦੋਂ ਬਣੇਗੀ ਨਵੀਂ ਸ਼ੈੱਡ

ਬਲਾਚੌਰ, 28 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖ਼ਰਚ ਕੀਤੇ, ਸਮੁੱਚੇ ਬਲਾਚੌਰ ਦੀਆਂ ਗਲੀਆਂ ਕੰਕਰੀਟ ਦੀ ਥਾਂ ਇੰਟਰਲਾਕਿੰਗ ਵਾਲੀਆਂ ਬਣਾਈਆਂ ਗਈਆਂ, ਪਰ ਅਫ਼ਸੋਸ ਦੀ ਗੱਲ ਇਹ ਹੈ, ਕਿ ਸਥਾਨਕ ਮਿਉਂਸੀਪਲ ਕੌਂਸਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX