ਤਾਜਾ ਖ਼ਬਰਾਂ


ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  57 minutes ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  about 1 hour ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  about 2 hours ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  about 3 hours ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 3 hours ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 3 hours ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 3 hours ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 4 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 4 hours ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 3 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 4 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 4 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 4 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 5 hours ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 5 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਅੰਮ੍ਰਿਤਸਰ

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਨੌਵੀਂ ਪਾਤਿਸ਼ਾਹੀ ਦਾ ਸ਼ਹੀਦੀ ਦਿਹਾੜਾ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 347ਵਾਂ ਸ਼ਹੀਦੀ ਦਿਹਾੜਾ ਅੱਜ ਇਥੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੇ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਸਮੇਤ ਹੋਰ ਵੱਖ-ਵੱਖ ਥਾਵਾਂ 'ਤੇ ਸ਼ਰਧਾ, ਸਤਿਕਾਰ ਤੇ ਉਤਸ਼ਾਹ ਸਹਿਤ ਮਨਾਇਆ ਗਿਆ |
ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ :
ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਗੁਰੂ ਬਾਜ਼ਾਰ ਵਿਚ ਸਥਿਤ ਨੌਵੇਂ ਪਾਤਿਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ੋ੍ਰਮਣੀ ਕਮੇਟੀ ਵਲੋਂ ਕਾਰ ਸੇਵਾ ਸੰਪਰਦਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ-ਗੁਰੂ ਕੇ ਮਹਿਲ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਵੇਰ ਤੋਂ ਦੇਰ ਰਾਤ ਤੱਕ ਗੁਰਮਤਿ ਸਮਾਗਮ ਸਜਾਏ ਗਏ ਜਿਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਵਾਇਆ | ਉਪਰੰਤ ਸਵੇਰ ਤੋਂ ਰਾਤ ਤੱਕ ਸਜੇ ਦੀਵਾਨਾਂ ਵਿਚ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ, ਭਾਈ ਸੁਖਪ੍ਰੀਤ ਸਿੰਘ, ਭਾਈ ਪਲਵਿੰਦਰ ਸਿੰਘ, ਹਜ਼ੁੂਰੀ ਰਾਗੀ ਭਾਈ ਨਿਰਭੈ ਸਿੰਘ ਲੁਧਿਆਣਾ, ਭਾਈ ਅਰਸ਼ਦੀਪ ਸਿੰਘ, ਭਾਈ ਧਰਮਵੀਰ ਸਿੰਘ, ਭਾਈ ਜਗਦੀਪ ਸਿੰਘ ਰਾਜੇਵਾਲ, ਭਾਈ ਹਰਿੰਦਰ ਸਿੰਘ ਰੋਮੀ ਸੂਚਨਾ ਕੇਂਦਰ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਹਰਵਿੰਦਰ ਸਿੰਘ ਰਿੰਕੂ, ਬਾਬਾ ਦਰਸ਼ਨ ਸਿੰਘ ਗੁੰਮਟਾਲਾ, ਭਾਈ ਕੁਲਜੀਤ ਸਿੰੰਘ ਨੈਰੋਬੀ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਭਾਈ ਜਸਬੀਰ ਸਿੰੰਘ ਬੈਂਕ ਵਾਲੇ, ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ, ਭਾਈ ਸੁਰਿੰਦਰ ਸਿੰਘ ਅਰੋੜਾ, ਬੀਬੀ ਪੁਖਰਾਜ ਕੌਰ, ਬੀਬਾ ਅਰਚਨਾ ਕੌਰ, ਬੀਬੀ ਅਰਵਿੰਦਰ ਕੌਰ, ਬੀਬੀ ਮਨਜੀਤ ਕੌਰ ਫਤਹਿ ਸਿੰਘ ਕੀਰਤਨੀ ਜਥਾ, ਬੀਬੀ ਗੁਰਮੀਤ ਕੌਰ, ਬੀਬੀ ਜਸਲੀਨ ਕੌਰ ਲੁਧਿਆਣਾ ਸਮੇਤ ਹੋਰ ਪ੍ਰਸਿੱਧ ਕੀਰਤਨੀ ਜਥਿਆਂ, ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਤੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਦੇ ਇਤਿਹਾਸ ਸਰਵਨ ਕਰਵਾਏ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰੰਘ ਮਾਂਗਾਸਰਾਏ ਤੇ ਕਾਰ ਸੇਵਾ ਵਾਲੇ ਭਾਈ ਵਾਹਿਗੁਰੂ ਸਿੰਘ ਵਲੋਂ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ | ਆਈਆਂ ਸੰਗਤਾਂ ਲਈ ਪਕੌੜੇ ਤੇ ਜਲੇਬੀਆਂ ਸਮੇਤ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਗਏ | ਵੱਡੀ ਗਿਣਤੀ 'ਚ ਸੰਗਤਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਸਮਾਗਮ ਵਿਚ ਹਾਜ਼ਰੀਆਂ ਭਰੀਆਂ |
ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ :
ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਵਲੋਂ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਿਆਰੇ ਸਿੱਖਾਂ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਸੰਬੰਧੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸਜਾਇਆ ਗਿਆ ਜਿਸ ਵਿਚ ਸ਼ੋ੍ਰਮਣੀ ਕਮੇਟੀ ਮੈਂਬਰਾਂ, ਅਧਿਕਾਰੀਆਂ, ਸਟਾਫ ਤੇ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ |
ਭਾਈ ਮਰਦਾਨਾ ਦਾ ਅਕਾਲ ਚਲਾਣਾ ਦਿਵਸ ਮਨਾਇਆ:
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੀ ਗੁਰੂ ਘਰ ਦੇ ਮਹਾਨ ਰਬਾਬੀ ਤੇ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਹੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ | ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੰਗਤ ਨੂੰ ਜਾਣੰੂ ਕਰਵਾਇਆ | ਸਮਾਗਮ ਵਿਚ ਹੋਰਨਾ ਸੰਗਤਾਂ ਤੋਂ ਇਲਾਵਾ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਮੰਗਵਿੰਦਰ ਸਿੰਘ ਖਾਪੜਖੇੜੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਇਕਬਾਲ ਸਿੰਘ ਮੁੱਖੀ, ਨਿਸ਼ਾਨ ਸਿੰਘ, ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਰਜਿੰਦਰ ਸਿੰਘ, ਜੀਤ ਖਾਨ ਗੋਰੀਆ, ਤਰਸੇਮ ਸਿੰਘ, ਅਮਰੀਕ ਸਿੰਘ, ਜਸਵੰਤ ਸਿੰਘ, ਮਹਿੰਦਰ ਸਿੰਘ, ਮੁਸ਼ਤਾਦ ਅਲੀ, ਦਿਲਸ਼ਾਦ, ਬੂਟਾ ਸ਼ਾਹ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਗੁਰੂ ਨਗਰੀ 'ਚ ਲੱਗਣ ਵਾਲੇ ਆਵਾਜਾਈ ਜਾਮ ਦੀ ਚਰਚਾ ਚੁਫੇਰੇ ਹੋਣ ਲੱਗੀ

ਅੰਮਿ੍ਤਸਰ, 28 ਨਵੰਬਰ (ਹਰਮਿੰਦਰ ਸਿੰਘ)- ਸ਼ਹਿਰ 'ਚ ਆਵਾਜਾਈ ਬੇਨਿਯਮੀਆਂ ਕਾਰਨ ਨਿੱਤ ਦਿਨ ਸ਼ਹਿਰ 'ਚ ਆਵਾਜਾਈ ਦੇ ਜਾਮ ਲੱਗਦੇ ਹਨ | ਸ਼ਹਿਰ ਦੀ ਸ਼ਾਇਦ ਹੀ ਕੋਈ ਸੜਕ ਹੋਵੇਗੀ ਜੋ ਆਵਾਜਾਈ ਜਾਮ ਤੋਂ ਰਾਹਤ ਮਹਿਸੂਸ ਕਰਦੀ ਹੋਵੇਗੀ | ਦੁਪਹਿਰ ਦੇ ਵੇਲੇ ਸੜਕੀ ਜਾਮ ਵੱਧ ਜਾਣ ...

ਪੂਰੀ ਖ਼ਬਰ »

ਗੁਜਰਾਤ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਹੋਇਆ ਸਰਗਰਮ

ਅੰਮਿ੍ਤਸਰ, 28 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਗੁਜਰਾਤ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਆਬਕਾਰੀ ਵਿਭਾਗ ਪੰਜਾਬ ਵਲੋਂ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ ਹੈ | ਡਵੀਜ਼ਨਲ ਕਮਿਸ਼ਨਰ ਜਲੰਧਰ ਤੇ ਅੰਮਿ੍ਤਸਰ ਰੇਂਜ ਰਾਜਪਾਲ ਸਿੰਘ ਖਹਿਰਾ ਅਤੇ ...

ਪੂਰੀ ਖ਼ਬਰ »

ਹੈਵਨ ਸਿਟੀ 'ਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਢੁਕਵਾਂ ਹੱਲ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ

ਮਾਨਾਂਵਾਲਾ, 28 ਨਵੰਬਰ (ਗੁਰਦੀਪ ਸਿੰਘ ਨਾਗੀ)- ਹੈਵਨ ਸਿਟੀ ਕਲੋਨੀ ਅੰਮਿ੍ਤਸਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਢੱੁਕਵਾਂ ਪ੍ਰਬੰਧ ਨਾ ਕਰਨ ਕਰਕੇ ਅਤੇ ਸੀਵਰੇਜ਼ ਦਾ ਗੰਦਾ ਪਾਣੀ ਪਿੰਡ ਮਾਨਾਂਵਾਲਾ ਖੁਰਦ ਦੇ ਛੱਪੜ ਵਿਚ ਪਾਉਣ ਕਰਕੇ ਕਲੋਨੀ ਦੇ ਵਸਨੀਕ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੂੰ ਰੁਜ਼ਗਾਰ ਮਿਲਿਆ

ਅੰਮਿ੍ਤਸਰ, 28 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ ਅੰਮਿ੍ਤਸਰ ਵਿਚ ਬੰਪਰ ਪਲੇਸਮੈਂਟ ਦਾ ਸਿਲਸਿਲਾ ਜਾਰੀ ਹੈ | ਇਸ ਵਾਰ ਲਾਈਫ ਵਰਕਸ ਕੰਪਨੀ ਵਲੋਂ 5 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ | ਇਨ੍ਹਾਂ ਵਿਦਿਆਰਥੀਆਂ ਨੂੰ 3.50 ਲੱਖ ਰੁਪਏ ਦਾ ਸਾਲਾਨਾ ਪੈਕੇਜ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਦਾ ਫੈਲਾਅ ਘਟਣ ਦੀ ਜਗ੍ਹਾ ਹੋਰ ਵਧਿਆ

ਅੰਮਿ੍ਤਸਰ, 28 ਨਵੰਬਰ (ਹਰਮਿੰਦਰ ਸਿੰਘ)- ਸ਼ਹਿਰ 'ਚ ਨਜਾਇਜ਼ ਕਬਜ਼ਿਆਂ ਦੀ ਵੱਡੀ ਭਰਮਾਰ ਹੈ ਜਿਸ ਨੂੰ ਹਟਾਉਣ ਦਾ ਯਤਨ ਕਰਦੇ ਹੋਏ ਨਗਰ ਨਿਗਮ ਅੰਮਿ੍ਤਸਰ ਦੇ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਆਪ ਅੰਮਿ੍ਤਸਰ ਤੋਂ ਹੱਟ ਕੇ ਦੂਸਰੀ ਜਗ੍ਹਾ 'ਤੇ ਤਬਦੀਲ ਹੋ ਗਏ ਹਨ ਪਰ ਇਹ ...

ਪੂਰੀ ਖ਼ਬਰ »

ਤੀਜੇ ਦਿਨ ਵੀ ਪੁਲਿਸ ਦੇ ਹੱਥ ਖਾਲੀ, ਲੁਟੇਰਿਆਂ ਦਾ ਅਜੇ ਨਹੀਂ ਲੱਗਿਆ ਕੋਈ ਥਹੁ ਪਤਾ

-ਮਾਮਲਾ ਲੁਟੇਰਿਆਂ ਵਲੋਂ ਸੁਨਿਆਰੇ ਦਾ ਲਾਇਸੰਸੀ ਰਿਵਾਲਰ ਖੋਹ ਕੇ ਲੈ ਜਾਣ ਦਾ- ਅੰਮਿ੍ਤਸਰ/ਵੇਰਕਾ, 28 ਨਵੰਬਰ (ਰੇਸ਼ਮ ਸਿੰਘ, ਪਰਮਜੀਤ ਸਿੰਘ ਬੱਗਾ)- ਥਾਣਾ ਸਦਰ ਖੇਤਰ ਵਿਚ ਦੋ ਦਿਨ ਪਹਿਲਾਂ ਲੁਟੇਰਿਆਂ ਵਲੋਂ ਇਕ ਸੁਨਿਆਰੇ ਦੀ ਦੁਕਾਨ ਤੋਂ ਲਾਇਸੰਸੀ ਰਿਵਾਲਵਰ ਖੋਹ ...

ਪੂਰੀ ਖ਼ਬਰ »

ਅੰਮਿ੍ਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ 6.81 ਕਰੋੜ ਰੁਪਏ ਹੋਣਗੇ ਖ਼ਰਚ : ਡਾ. ਨਿੱਜਰ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ | ਇਸੇ ਲੜੀ ...

ਪੂਰੀ ਖ਼ਬਰ »

ਸੰਦੀਪ ਰਿਸ਼ੀ ਕੱਲ੍ਹ ਨਗਰ ਨਿਗਮ ਕਮਿਸ਼ਨਰ ਵਜੋਂ ਅਹੁਦਾ ਸੰਭਾਲਣਗੇ

ਅੰਮਿ੍ਤਸਰ, 28 ਨਵੰਬਰ (ਹਰਮਿੰਦਰ ਸਿੰਘ)- ਆਈ. ਏ. ਐੱਸ. ਅਧਿਕਾਰੀ ਸ੍ਰੀ ਸੰਦੀਪ ਰਿਸ਼ੀ ਬੁੱਧਵਾਰ 30 ਨਵੰਬਰ ਨੂੰ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਣਗੇ | ਸ੍ਰੀ ਰਿਸ਼ੀ ਦਾ ਵਧੀਕ ਕਮਿਸ਼ਨਰ ਕਰ ਤੇ ਆਬਕਾਰੀ ਪਟਿਆਲਾ ਤੋਂ ਨਗਰ ਨਿਗਮ ਕਮਿਸ਼ਨਰ ਅੰਮਿ੍ਤਸਰ ...

ਪੂਰੀ ਖ਼ਬਰ »

ਸੁਲਤਾਨਵਿੰਡ ਵਿਖੇ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਵਲੋਂ ਸ਼ਹੀਦੀ ਸਮਾਗਮ

ਸੁਲਤਾਨਵਿੰਡ, 28 ਨਵੰਬਰ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ ਸਥਿਤ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਸੁਲਤਾਨਵਿੰਡ (ਅੰਮਿ੍ਤਸਰ) ਵਿਖੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸਾਲਾਨਾ ਸਾਹਿਤਕ ਗੋਸ਼ਟੀ ਕਰਵਾਈ

ਅੰਮਿ੍ਤਸਰ, 28 ਨਵੰਬਰ (ਜੱਸ)- ਖ਼ਾਲਸਾ ਕਾਲਜ ਵਿਖੇ ਸਾਹਿਤਕ ਗੋਸ਼ਟੀ ਕਰਵਾਈ ਗਈ | ਅਦਾਰਾ ਪ੍ਰਵਚਨ ਤੇ ਪੰਜਾਬੀ ਅਧਿਐਨ ਵਿਭਾਗ ਵਲੋਂ ਕਰਵਾਈ ਗਈ ਇਸ ਗੋਸ਼ਟੀ 'ਚ ਭਾਗ ਲੈਣ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਾਲਜ ਪਿ੍ੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਸਾਹਿਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਕੈਬ ਡਰਾਈਵਰਾਂ ਵਲੋਂ ਹੰਗਾਮਾ, ਪਾਰਕਿੰਗ ਸਟੈਂਡ ਦੇ ਕਰਿੰਦਿਆਂ 'ਤੇ ਨਾਜਾਇਜ਼ ਪਰਚੀ ਕੱਟਣ ਦੇ ਦੋਸ਼

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)- ਕੈਬ (ਟੈਕਸੀ) ਡਰਾਈਵਰਾਂ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਾਰਕਿੰਗ ਸਟੈਂਡ ਦੇ ਕਰਿੰਦਿਆਂ 'ਤੇ ਨਾਜਾਇਜ਼ ਪਰਚੀ ਕੱਟਣ ਅਤੇ ਹੋਰ ਬਹੁਤ ਸਾਰੇ ਦੋਸ਼ ਲਗਾਉਂਦਿਆਂ ਹੰਗਾਮਾ ਕੀਤਾ ਗਿਆ ਜਦ ਕਿ ਦੂਜੇ ਪਾਸੇ ਠੇਕੇਦਾਰ ਨੇ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਵਲੋਂ ਸਾਬਕਾ ਮੀਤ ਸਕੱਤਰ ਚਾਂਦ ਦੇ ਚਲਾਣੇ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 28 ਨਵੰਬਰ (ਸ. ਰ.)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੀਤ ਸਕੱਤਰ ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਸਵ: ਚਾਂਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਖਸਤਾ ਹਾਲਤ ਰੀਗੋ ਬਿ੍ਜ ਤੋਂ ਭਾਰੀ ਵਾਹਨਾਂ ਦੇ ਲੰਘਣ 'ਤੇ ਰੋਕ

ਅੰਮਿ੍ਤਸਰ, 28 ਨਵੰਬਰ (ਹਰਮਿੰਦਰ ਸਿੰਘ)- ਅੰਗਰੇਜ਼ਾਂ ਦੇ ਸਮੇਂ ਦਾ ਬਣਿਆ 'ਰੀਗੋ ਬਿ੍ਜ' ਜਿਸ ਦੀ ਖਸਤਾ ਹਾਲਤ ਹੋਣ ਕਰਕੇ ਉਸ ਨੂੰ ਭਾਰੀ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ | ਉਸ ਤੋਂ ਹੁਣ ਸਿਰਫ਼ ਦੋ ਪਹੀਆ ਵਾਹਨ ਤੇ ਹਲਕੇ ਚਾਰ ਪਹੀਆ ਵਾਹਨ ਹੀ ਨਿਕਲ ਸਕਣਗੇ | ਇਸ ਲਈ ਪੁਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਸਮੂਹ ਪੰਚਾਂ-ਸਰਪੰਚਾਂ ਨੇ ਮਨਾਇਆ ਸੰਵਿਧਾਨ ਦਿਵਸ

ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ)- ਅੱਜ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾ: ਕਾਂਗਰਸੀ ਵਿਧਾਇਕ ਅਤੇ ਨਵ-ਨਿਯੁਕਤ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਨੌਜਵਾਨ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਆਪਣੇ ਸ਼ਹਿਰ ਦੀ ਵਿਕਾਸ ਪੱਖੋਂ ਹਾਲਤ ਹੋਈ ਤਰਸਯੋਗ

ਅੰਮਿ੍ਤਸਰ, 28 ਨਵੰਬਰ (ਹਰਮਿੰਦਰ ਸਿੰਘ)- ਸ਼ਹਿਰ ਦੇ ਵਿਕਾਸ ਵਿਚ ਵੱਡਾ ਯੋਗਦਾਨ ਸਥਾਨਕ ਸਰਕਾਰਾਂ ਵਿਭਾਗ ਦਾ ਹੁੰਦਾ ਹੈ | ਇਸ ਵਿਭਾਗ ਦੇ ਅਧੀਨ ਆਉਂਦੇ ਨਗਰ ਨਿਗਮ, ਨਗਰ ਸੁਧਾਰ ਟਰੱਸਟ ਦੇ ਮੋਢਿਆਂ ਉੱਤੇ ਸ਼ਹਿਰ ਦੇ ਵਿਕਾਸ ਦੀ ਪੰਡ ਹੁੰਦੀ ਹੈ | ਪੰਜਾਬ ਦੇ ਸਥਾਨਕ ...

ਪੂਰੀ ਖ਼ਬਰ »

ਹੈਰੋਇਨ ਤੇ ਡਰਗ ਮਨੀ ਸਮੇਤ 4 ਤਸਕਰ ਗਿ੍ਫਤਾਰ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)- ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਤੇ 5 ਹਜ਼ਾਰ ਦੀ ਡਰੱਗ ਮਨੀ ਸਮੇਤ ਚਾਰ ਤਸਕਰਾਂ ਨੂੰ ਗਿ੍ਫਤਾਰ ਕੀਤਾ ਹੈ ਤੇ ਇਸ ਸਬੰਧੀ ਦੋ ਵੱਖ ਵੱਖ ਥਾਣਿਆਂ 'ਚ ਪਰਚੇ ਦਰਜ ਕਰ ਲਏ ਗਏ ਹਨ | ਇਸ ਤੋਂ ਇਲਾਵਾ ਨਜਾਇਜ਼ ਪਿਸਤੌਲ ਸਮੇਤ 2 ਹੋਰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਦੀਵਾਨ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ...

ਪੂਰੀ ਖ਼ਬਰ »

ਹੈਰੋਇਨ ਤੇ ਡਰਗ ਮਨੀ ਸਮੇਤ 4 ਤਸਕਰ ਗਿ੍ਫਤਾਰ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)- ਪੁਲਿਸ ਵਲੋਂ 60 ਗ੍ਰਾਮ ਹੈਰੋਇਨ ਤੇ 5 ਹਜ਼ਾਰ ਦੀ ਡਰੱਗ ਮਨੀ ਸਮੇਤ ਚਾਰ ਤਸਕਰਾਂ ਨੂੰ ਗਿ੍ਫਤਾਰ ਕੀਤਾ ਹੈ ਤੇ ਇਸ ਸਬੰਧੀ ਦੋ ਵੱਖ ਵੱਖ ਥਾਣਿਆਂ 'ਚ ਪਰਚੇ ਦਰਜ ਕਰ ਲਏ ਗਏ ਹਨ | ਇਸ ਤੋਂ ਇਲਾਵਾ ਨਜਾਇਜ਼ ਪਿਸਤੌਲ ਸਮੇਤ 2 ਹੋਰ ...

ਪੂਰੀ ਖ਼ਬਰ »

ਦਰਗਾਹ ਬਾਬਾ ਚੰਨਣ ਸ਼ਾਹ 'ਚ ਸਾਲਾਨਾ ਮੇਲਾ ਕਰਵਾਇਆ

ਅੰਮਿ੍ਤਸਰ, 28 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਦਰਗਾਹ ਬਾਬਾ ਚੰਨਣ ਸ਼ਾਹ ਬਟਾਲਾ ਰੋਡ ਵਿਖੇ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪੰਜਾਬ ਦੇ 18 ਰੋਡਵੇਜ਼ ਤੇ 9 ਪੀ. ਆਰ. ਟੀ. ਸੀ. ਡੀਪੂਆਂ 'ਚ ਗੇਟ ਰੈਲੀਆਂ ਭਲਕੇ

ਅੰਮਿ੍ਤਸਰ, 28 ਨਵੰਬਰ (ਗਗਨਦੀਪ ਸ਼ਰਮਾ)- ਮੀਟਿੰਗਾਂ ਦਾ ਸਮਾਂ ਦੇਣ ਤੋਂ ਬਾਅਦ ਟਾਲ-ਮਟੋਲ ਦੀ ਨੀਤੀ ਅਪਨਾਉਣ ਕਰਕੇ ਟਰਾਂਸਪੋਰਟ ਵਿਭਾਗ ਅਧੀਨ ਪਿਛਲੇ 10-12 ਸਾਲਾਂ ਤੋਂ ਕੰਮ ਕਰ ਰਹੇ ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ 'ਚ ਸੂਬਾ ਸਰਕਾਰ ਤੇ ਟਰਾਂਸਪੋਰਟ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨਾਂ ਨੂੰ ਬੰਦ ਕਰਵਾਉਣ ਦੀ ਪ੍ਰਸ਼ਾਸਨ ਤੋਂ ਮੰਗ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)- ਅੰਮਿ੍ਤਸਰ ਵਿਕਾਸ ਮੰਚ ਨੇ ਚੰਡੀਗੜ੍ਹ ਵਾਂਗ ਪ੍ਰੈਸ਼ਰ ਹਾਰਨ ਸਖ਼ਤੀ ਨਾਲ ਬੰਦ ਕਰਵਾਉਣ ਦੀ ਮੰਗ ਕੀਤੀ ਹੈ | ਮੰਚ ਦੇ ਸਰਪ੍ਰਸਤ ਡਾ: ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇੇ ਮੁੱਖ ਮੰਤਰੀ ਭਗਵੰਤ ਮਾਨ, ...

ਪੂਰੀ ਖ਼ਬਰ »

ਦੁਨੀਆ ਭਰ 'ਚ 40 ਫ਼ੀਸਦੀ ਲੋਕ ਹਰ ਸਾਲ ਇਨਫੈਕਸ਼ਨ ਕਾਰਨ ਮਰਦੇ ਹਨ : ਡਾ: ਅਸ਼ੋਕ ਉੱਪਲ

ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)- ਅੰਮਿ੍ਤਸਰ ਮੈਡੀਕਲ ਐਸੋਸੀਏਸ਼ਨ ਵਲੋਂ ਡਾ: ਅਸ਼ੋਕ ਉੱਪਲ ਦੀ ਪ੍ਰਧਾਨਗੀ ਹੇਠ ਸੈਪਟੀਕੋਨ ਦੀ ਸਾਲਾਨਾ ਕਾਨਫੰਰਸ ਇਥੇ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ, ਡੀ. ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੰਤਰੀਆਂ ਵਿਧਾਇਕਾਂ ਲਈ ਫਾਈਵ ਸਟਾਰ ਹੋਟਲਾਂ 'ਚ ਰਹਿਣ ਵਾਲਾ ਸੱਭਿਆਚਾਰ ਖ਼ਤਮ ਕਰਨਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ : ਭਾਈ ਵਿਰਸਾ ਸਿੰਘ ਖ਼ਾਲਸਾ

ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)- ਲੰਮੇਂ ਸਮੇਂ ਤੋਂ ਮੰਤਰੀਆਂ ਵਿਧਾਇਕਾਂ ਵਲੋਂ ਵੱਡੇ-ਵੱਡੇ ਫਾਈਵ ਸਟਾਰ ਹੋਟਲਾਂ 'ਚ ਰਹਿਣ ਵਾਲੇ ਸਭਿਆਚਾਰ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਚੂਨਾ ਲਾਇਆ ਜਾ ਰਿਹਾ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

300 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਉਸਦੀ ਪਹਿਚਾਣ ਅੰਗਰੇਜ਼ ਸਿੰਘ ਵਾਸੀ ਪਿੰਡ ਛਿੱਡਣ ਵਜੋਂ ਹੋਈ ਹੈ | ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਹਰਪਾਲ ਸਿੰਘ ਨੇ ...

ਪੂਰੀ ਖ਼ਬਰ »

ਗੁਰੂੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ

ਸਠਿਆਲਾ, 28 ਨਵੰਬਰ (ਸਫਰੀ)- ਇਤਿਹਾਸਕ ਅਸਥਾਨ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਰਖਾਏ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਗੁ: ਸਾਹਿਬ ਦੀ ਕਮੇਟੀ ਦੇ ਸੇਵਾਦਾਰ ਜਥੇ: ਪਰਮਜੀਤ ...

ਪੂਰੀ ਖ਼ਬਰ »

ਸਿੱਖ ਜੀਵਨ ਜਾਚ ਸੰਸਥਾ ਨੇ 150 ਪਰਿਵਾਰਾਂ ਨੂੰ ਕੰਬਲ ਤੇ ਲੋਈਆਂ ਵੰਡੀਆਂ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾ 'ਸਿੱਖ ਜੀਵਨ ਜਾਚ ਸੰਸਥਾ' ਬਾਬਾ ਬਕਾਲਾ ਸਾਹਿਬ, ਜੋ ਕਿ ਛੋਟੇ-ਛੋਟੇ ਬੱਚਿਆਂ ਨੂੰ ਗੁਰਬਾਣੀ ਸੰਥਿਆ ਵੀ ਦਿੰਦੀ ਹੈ ਅਤੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ ਤੇ ਖਿਡੌਣਾ ਪਿਸਤੌਲ ਸਮੇਤ 1 ਕਾਬੂ

ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)- ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ ਤੇ ਉਪ ਪੁਲਿਸ ਕਪਤਾਨ ਅਜਨਾਲਾ ਦੇ ਨਿਰਦੇਸ਼ਾਂ ਮੁਤਾਬਿਕ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 'ਆਪ' 'ਚ ਸ਼ਾਮਿਲ ਹੋ ਰਹੇ- ਕੈਬਨਿਟ ਮੰਤਰੀ ਧਾਲੀਵਾਲ

ਰਮਦਾਸ, 28 ਨਵੰਬਰ (ਜਸਵੰਤ ਸਿੰਘ ਵਾਹਲਾ)- ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਕਿਸਾਨ ਭਲਾਈ ਅਤੇ ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੇ ਹਲਕੇ ਅਜਨਾਲਾ ਤੋਂ ਭਰਵਾਂ ਹੁੰਗਾਰਾ ਮਿਲਿਆ ਜਦ ਬਲਾਕ ਪ੍ਰਧਾਨ ਸਵਿੰਦਰ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਤਿੰਨ ਮਹੀਨਿਆਂ ਤੋਂ ਲਾਪਤਾ ਧੀ ਨੂੰ ਪਰਿਵਾਰ ਨਾਲ ਮਿਲਾਇਆ

ਚੋਗਾਵਾਂ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਸਰਹੱਦੀ ਪਿੰਡ ਮੁੱਧ-ਖੋਖਰ ਦੀ ਨਾਬਾਲਗ ਲੜਕੀ ਜਿਸਨੂੰ ਪਿੰਡ ਦੇ ਹੀ ਕੁਝ ਲੋਕਾਂ ਨੇ ਤਿੰਨ ਮਹੀਨੇ ਪਹਿਲਾਂ ਅਗਵਾ ਕਰ ਲਿਆ ਸੀ | ਇਸ ਸੰਬੰਧੀ ਲੜਕੀ ਦੇ ਵਾਰਿਸਾਂ ਵਲੋਂ ਆਪਣੀ ਬੇਟੀ ਦੀ ਭਾਲ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਬੋਹਲੀਆਂ ਵਿਖੇ ਰੰਗ ਤਰੰਗ ਪ੍ਰੋਗਰਾਮ ਕਰਵਾਇਆ

ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇਥੋਂ ਥੋੜੀ ਦੂਰ ਸਥਿਤ ਪਿੰਡ ਬੋਹਲੀਆਂ ਦੇ ਸੱਤਿਆ ਐਲੀਮੈਂਟਰੀ ਸਕੂਲ ਵਿਖੇ ਰੰਗ-ਤਰੰਗ ਪ੍ਰੋਗਰਾਮ ਧੂਮਧਾਮ ਨਾਲ ਕਰਵਾਇਆ ਗਿਆ ਜਿਸ ਵਿਚ ਕਲੱਸਟਰ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਨਾਲ ਘਿਰੀ ਰਹਿੰਦੀ ਹੈ ਅੰਮਿ੍ਤਸਰ ਦੀ ਹਵਾਈ ਅੱਡਾ ਰੋਡ

ਹਵਾਈ ਅੱਡਾ ਮਾਰਗ 'ਤੇ ਚੱਕਾ ਜਾਮ ਕਰਨ ਵਾਲਿਆਂ 'ਤੇ ਕੀਤੇ ਜਾਣ ਮੁਕੱਦਮੇ ਦਰਜ- ਡਾ: ਗੁਰਵਿੰਦਰ ਸਿੰਘ ਛੀਨਾ ਇਸ ਸੰਬੰਧੀ ਇਲਾਕੇ ਦੇ ਉੱਘੇ ਸਮਾਜ ਸੇਵਕ ਤੇ ਸਾਬਕਾ ਸਰਪੰਚ ਤੇ ਅਕਾਲੀ ਆਗੂ ਡਾ. ਗੁਰਵਿੰਦਰ ਸਿੰਘ ਛੀਨਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ...

ਪੂਰੀ ਖ਼ਬਰ »

ਹਾਸ਼ਮ ਸ਼ਾਹ ਪਬਲਿਕ ਸਕੂਲ ਜਗਦੇਵ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਜਗਦੇਵ ਕਲਾਂ, 28 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ 'ਚ ਸਥਾਪਿਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਮਹਿਤਾ ਚੌਕ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਚੌਕ ਮਹਿਤਾ, 28 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀ ਨਾਮਵਰ ਤੇ ਪ੍ਰਸਿੱਧ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਤਾ ਚੌਕ ਵਿਖੇ ਸ਼ਰਧਾ ਭਾਵਨਾ ਤੇ ਨਿਮਰਤਾ ਸਹਿਤ ਮਨਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਨਾਜਾਇਜ਼ ਕਬਜ਼ਿਆਂ ਪ੍ਰਤੀ ਪੰਜਾਬ ਸਰਕਾਰ ਦੀ ਨਾਕਸ ਅਤੇ ਉਦਾਸੀਨ ਪਹੁੰਚ ਨਿੰਦਣਯੋਗ : ਅੰਮਿ੍ਤਸਰ ਵਿਕਾਸ ਮੰਚ

ਅੰਮਿ੍ਤਸਰ, 28 ਨਵੰਬਰ (ਸਟਾਫ ਰਿਪੋਰਟਰ)- ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਣ ਸਿੰਘ ਬਰਾੜ, ਪਿ੍ੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਇੰਜੀ: ਦਲਜੀਤ ਸਿੰਘ ਕੋਹਲੀ, ਪ੍ਰਧਾਨ ਹਰਦੀਪ ਸਿੰਘ ਚਾਹਲ, ਸਕੱਤਰ ਯੋਗੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX