ਤਾਜਾ ਖ਼ਬਰਾਂ


ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  21 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  32 minutes ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  48 minutes ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  57 minutes ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਬਠਿੰਡਾ

ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਵਲੋਂ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਲੋਕ ਸੂਚਨਾ ਅਫ਼ਸਰ-ਕਮ-ਈ. ਓ. ਨੂੰ 10,000 ਰੁਪਏ ਜੁਰਮਾਨਾ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਦੀ ਤਰਫ਼ੋਂ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਲੋਕ ਸੂਚਨਾ ਅਫਸਰ-ਕਮ-ਈ. ਓ. ਨੂੰ 10,000 ਰੁਪਏ ਦਾ ਜੁਰਮਾਨਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |
ਜਾਣਕਾਰੀ ਅਨੁਸਾਰ ਆਰ. ਟੀ. ਆਈ. ਸ਼ਿਕਾਇਤਕਰਤਾ ਸੰਜੀਵ ਗੋਇਲ ਵਲੋਂ ਆਰ. ਟੀ. ਆਈ. ਰਾਹੀਂ ਘਨ੍ਹੱਈਆ ਚੌਕ ਨੇੜੇ ਮਿਗ-21 ਦੀ ਸਥਾਪਨਾ ਤੇ ਪਿਕਅੱਪ ਸੰਬੰਧੀ 4 ਮਾਰਚ 2021 ਨੂੰ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਲੋਕ ਸੂਚਨਾ ਅਧਿਕਾਰੀ ਤੋਂ ਜਾਣਕਾਰੀ ਮੰਗੀ ਗਈ ਸੀ ਪਰ ਵਾਰ ਵਾਰ ਸੂਚਨਾ ਨਾ ਮਿਲਣ ਕਾਰਨ ਸ਼ਿਕਾਇਤਕਰਤਾ ਵਲੋਂ ਪਹਿਲੀ ਅਪੀਲ 5 ਅਪ੍ਰੈਲ, 2021 ਨੂੰ ਸੂਚਨਾ ਨਾ ਮਿਲਣ 'ਤੇ ਦਾਇਰ ਕੀਤੀ ਗਈ ਸੀ, ਪੂਰੀ ਜਾਣਕਾਰੀ ਨਾ ਮਿਲਣ ਕਾਰਨ ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਨੂੰ 12 ਜੂਨ ਨੂੰ ਦੂਜੀ ਅਪੀਲ ਤਹਿਤ ਕੇਸ ਦਾਇਰ ਕਰਨ ਲਈ ਮਜਬੂਰ ਹੋਣਾ ਪਿਆ ਜੋ ਕਿ ਅਪੀਲ ਕੇਸ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਦੀ ਅਦਾਲਤ 'ਚ ਲੱਗਿਆ ਇਸ ਕੇਸ ਦੀ ਪਹਿਲੀ ਸੁਣਵਾਈ ਲਈ 4 ਮਈ 2022 ਨੂੰ ਨੋਟਿਸ ਪ੍ਰਾਪਤ ਕਰਨ ਉਪਰੰਤ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਲੋਕ ਸੂਚਨਾ ਅਧਿਕਾਰੀ-ਕਮ-ਈਓ ਅਦਾਲਤ 'ਚ ਗੈਰ-ਹਾਜ਼ਰ ਰਹੇ | ਦੂਜੀ ਸੁਣਵਾਈ 7 ਸਤੰਬਰ 2022 ਨੂੰ ਤੈਅ ਕੀਤੀ | ਦੂਜੀ ਸੁਣਵਾਈ ਦੌਰਾਨ ਵੀ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਲੋਕ ਸੂਚਨਾ ਅਧਿਕਾਰੀ-ਕਮ-ਈ. ਓ. ਗੈਰ-ਹਾਜ਼ਰ ਰਹਿਣ ਕਾਰਨ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਪਰ ਸੰਬੰਧਿਤ ਲੋਕ ਸੂਚਨਾ ਅਧਿਕਾਰੀ-ਕਮ-ਈ. ਓ. ਵਲੋਂ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਦੇ ਹੋਏ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਨਹੀਂ ਦਿੱਤਾ ਗਿਆ | ਅਦਾਲਤ 'ਚ ਪੇਸ਼ ਹੋਣਾ
ਜ਼ਰੂਰੀ ਨਹੀਂ ਸਮਝਿਆ ਗਿਆ ਨਾ ਹੀ ਕੋਈ ਜਾਣਕਾਰੀ ਵੀ ਨਹੀਂ ਦਿੱਤੀ ਗਈ | ਨਗਰ ਸੁਧਾਰ ਟਰੱਸਟ ਬਠਿੰਡਾ ਦੇ ਲੋਕ ਸੂਚਨਾ ਅਫਸਰ-ਕਮ-ਈ. ਓ. ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਦੇਖਦੇ ਹੋਏ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਦੀ ਤਰਫ਼ੋਂ 10,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਤੇ ਇਹ ਜੁਰਮਾਨਾ ਲੋਕ ਸੂਚਨਾ ਅਧਿਕਾਰੀ ਦੀ ਤਨਖ਼ਾਹ 'ਚੋਂ ਕਟੌਤੀ ਕਰ ਕੇ ਸਰਕਾਰੀ ਖ਼ਜ਼ਾਨੇ 'ਚ ਟੈਕਸ ਜਮ੍ਹਾ ਕਰਵਾਉਣ ਲਈ ਵੀ ਲਿਖਿਆ ਗਿਆ ਹੈ | ਸੰਬੰਧਿਤ ਜਵਾਬਦੇਹੀ ਦੇ ਟਾਲ-ਮਟੋਲ ਦੇ ਰਵੱਈਏ ਦੇ ਮੱਦੇਨਜ਼ਰ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਪੀ. ਆਈ. ਓ., ਨਾ ਤਾਂ ਅਦਾਲਤ 'ਚ ਪੇਸ਼ ਹੋਇਆ ਤੇ ਨਾ ਹੀ ਅਦਾਲਤ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਬਾਰੇ ਕੋਈ ਸਪੱਸ਼ਟੀਕਰਨ ਪੇਸ਼ ਕੀਤਾ ਗਿਆ | ਆਰ. ਟੀ. ਆਈ. ਐਕਟ 2005 ਅਧੀਨ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ, ਨਿਮਨਲਿਖਤ ਖਾਤੇ ਦੀਆਂ ਆਈਟਮਾਂ ਨੂੰ ਸਰਕਾਰੀ ਖ਼ਜ਼ਾਨੇ 'ਚ ਜਮ੍ਹਾ ਕਰਵਾਉਣਾ ਤੇ ਇਸ ਦੀ ਪਾਲਣਾ ਬਾਰੇ ਸੂਚਿਤ ਕਰਨਾ ਕਮਿਸ਼ਨ ਹੈ |

ਧਰਮ ਨਿਰਪੱਖ ਤਾਕਤਾਂ ਤੇ ਸੰਘਰਸ਼ਸ਼ੀਲ ਸ਼ਕਤੀਆਂ ਨੂੰ ਇਕਮੁੱਠ ਹੋਣ ਦੀ ਲੋੜ-ਕਾ. ਅਰਸ਼ੀ

ਬੁਢਲਾਡਾ, 28 ਨਵੰਬਰ (ਸੁਨੀਲ ਮਨਚੰਦਾ)-ਸੀ. ਪੀ. ਆਈ. ਦੀ ਜਨਰਲ ਬਾਡੀ ਮੀਟਿੰਗ ਕਾ. ਹਰਮੀਤ ਸਿੰਘ ਬੋੜਾਵਾਲ ਦੀ ਪ੍ਰਧਾਨਗੀ ਤੇ ਤਹਿਸੀਲ ਸਕੱਤਰ ਕਾ. ਵੇਦ ਪ੍ਰਕਾਸ਼ ਬੁਢਲਾਡਾ ਦੀ ਅਗਵਾਈ ਹੇਠ ਇਥੇ ਹੋਈ | ਸੰਬੋਧਨ ਕਰਦਿਆਂ ਸੀ. ਪੀ. ਆਈ. ਕੌਮੀ ਕੌਂਸਲ ਮੈਂਬਰ ਤੇ ਸਾਬਕਾ ...

ਪੂਰੀ ਖ਼ਬਰ »

ਖੇਤ ਮਜ਼ਦੂਰ ਮੋਰਚਾ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ ਖੜਕਾਉਣ ਦੀ ਤਿਆਰੀ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਧਰਨੇ ਨਾ ਲਾਉਣ ਦੀਆਂ ਅਪੀਲਾਂ ਕਰਨ ਦੀ ਬਜਾਏ ਲੋਕਾਂ ਦੇ ਲੱਟਕਦੇ ਦੇ ਮਸਲੇ ਤੁਰੰਤ ਹੱਲ ਕਰਨੇ ਚਾਹੀਦੇ ਹਨ | ਮੁੱਖ ਮੰਤਰੀ ਵਲੋਂ ਅਜਿਹੇ ਬਿਆਨ ਦੇ ਕੇ ਅਸਲ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਤੇ ਸ਼ਿਵ ਪਾਲ ਗੋਇਲ ਨੇ ਅਹੁਦੇ ਸੰਭਾਲੇ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ, ਪੰਜਾਬ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਬਠਿੰਡਾ ਜ਼ਿਲੇ੍ਹ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਤਹਿਤ ਸ਼ਿਵ ਪਾਲ ਗੋਇਲ ਨੇ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ 'ਚ 'ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫ਼ਲਸਫ਼ਾ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਨ

ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 'ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫ਼ਲਸਫ਼ਾ' ਵਿਸ਼ੇ 'ਤੇ ਇਕ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ | ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੈਨਸ਼ਨਰਜ਼ ਸੀਨੀਅਰ ਸੀਟੀਜਨ ਵੈੱਲਫੇਅਰ ਐਸੋਸੀਏਸ਼ਨ ਮਾਡਲ ਟਾਊਨ ਬਠਿੰਡਾ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਬੇਟੇ ਵਰਿੰਦਰਪਾਲ ਸਿੰਘ ਦੀ ਇਕ ਸੜਕ ਹਾਦਸੇ 'ਚ ...

ਪੂਰੀ ਖ਼ਬਰ »

ਦੋ ਵਿਅਕਤੀ 5 ਕਿੱਲੋ ਭੁੱਕੀ ਤੇ 18,400 ਰੁਪਏ ਡਰੱਗ ਮਨੀ ਸਮੇਤ ਗਿ੍ਫ਼ਤਾਰ

ਬਠਿੰਡਾ, 28 ਨਵੰਬਰ (ਵੀਰਪਾਲ ਸਿੰਘ)-ਥਾਣਾ ਥਰਮਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 5 ਕਿੱਲੋ ਭੁੱਕੀ ਤੇ ਸਾਢੇ 18,400 ਰੁਪਏ ਦੀ ਡਰੱਗ ਮਨੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਫੜੇ ਵਿਅਕਤੀ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਹਵਾਲਾਤ 'ਚ ...

ਪੂਰੀ ਖ਼ਬਰ »

ਬੋਹਾ ਖੇਤਰ ਦੀਆਂ ਨਹਿਰੀ ਟੇਲਾਂ 'ਤੇ ਪਾਣੀ ਪਹੁੰਚਣਾ ਹੋਇਆ ਬੰਦ

ਬੋਹਾ, 28 ਨਵੰਬਰ (ਰਮੇਸ਼ ਤਾਂਗੜੀ)-ਪੰਜਾਬ ਦੇ ਹਰਿਆਣਾ ਨਾਲ ਲੱਗਦੇ ਜ਼ਿਲ੍ਹਾ ਮਾਨਸਾ ਦੇ ਖੇਤਰ ਬੋਹਾ ਨਾਲ ਜਿਥੇ ਕੁਦਰਤ ਕਦੇ ਕਦਾਈਾ ਵਿਤਕਰਾ ਕਰ ਜਾਂਦੀ ਹੈ, ਉਥੇ ਸਮੇਂ ਦੀਆਂ ਸਰਕਾਰਾਂ ਦੀ ਧੱਕੇਸ਼ਾਹੀ ਸਦਕਾ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪੂਰਾ ਨਹਿਰੀ ਪਾਣੀ ਵੀ ...

ਪੂਰੀ ਖ਼ਬਰ »

ਦੇਸ ਰਾਜ ਛੱਤਰੀ ਵਾਲਾ ਨੂੰ ਬਠਿੰਡਾ ਪੱਛਮ ਵੈੱਲਫੇਅਰ ਆਰਗੇਨਾਈਜ਼ੇਸ਼ਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਪਿਛਲੇ ਦਿਨੀਂ ਬਠਿੰਡਾ ਪੱਛਮ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੀ ਗਵਰਨਿੰਗ ਬਾਡੀ ਦੀ ਇਕ ਮੀਟਿੰਗ ਐਸ. ਸੀ. ਨਗਰ ਵਿਖੇ ਅੰਜਨੀ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਗਵਰਨਿੰਗ ਬਾਡੀ ਵਲੋਂ ਦੇਸ ਰਾਜ ...

ਪੂਰੀ ਖ਼ਬਰ »

ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਕੁਝ ਸਮਾਂ ਪਹਿਲਾਂ ਬਾਜ਼ਾਰ 'ਚ ਸਬਜ਼ੀ ਖ਼ਰੀਦ ਰਹੇ ਇਕ ਵਿਅਕਤੀ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਤੁਰੰਤ ਹੈਲਪ ਲਾਇਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਜ਼ ਰਿੰਕਾ ਮਿਸਤਰੀ ਤੇ ਬੌਬੀ ਸਿੰਗਲਾ ਵਲੋਂ ...

ਪੂਰੀ ਖ਼ਬਰ »

ਅਨੁਸ਼ਾਸਨਬੱਧ ਹੋ ਕੇ ਵਿਵਹਾਰਿਕ ਗਿਆਨ ਹਾਸਲ ਕਰਨਾ ਸਫਲਤਾ ਦੀ ਕੁੰਜੀ-ਪ੍ਰਵੀਨ ਸੈਣੀ

ਮਾਨਸਾ, 28 ਨਵੰਬਰ (ਰਾਵਿੰਦਰ ਸਿੰਘ ਰਵੀ)-ਵਿਸ਼ਵੀਕਰਨ ਦੇ ਦੌਰ 'ਚ ਅਨੁਸ਼ਾਸਨਬੱਧ ਹੋ ਕੇ ਵਿਵਹਾਰਿਕ ਗਿਆਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਫਲਤਾ ਦੀਆਂ ਪੌੜੀਆਂ ਚੜ੍ਹਨ ਤੋਂ ਕੋਈ ਤਾਕਤ ਨਹੀਂ ਰੋਕ ਸਕਦੀ | ਇਹ ਪ੍ਰਗਟਾਵਾ ਪ੍ਰਵੀਨ ਸੈਣੀ ਸੇਵਾ ਮੁਕਤ ਆਈ. ਏ. ਐਸ. ...

ਪੂਰੀ ਖ਼ਬਰ »

ਨਰੇਗਾ ਕਾਮੇ ਭਲਕੇ ਦੀ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-30 ਨਵੰਬਰ ਨੂੰ ਸੰਗਰੂਰ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਲਈ ਮਜ਼ਦੂਰਾਂ ਦੀਆਂ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਰੈਲੀ 'ਚ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੀ ਅਗਵਾਈ ਵਿਚ ਸਾਰੇ ਪੰਜਾਬ 'ਚੋਂ ਨਰੇਗਾ ...

ਪੂਰੀ ਖ਼ਬਰ »

ਬੋਹਾ 'ਚੋਂ ਗੰਦਗੀ ਹਟਾਉਣ ਲਈ ਛੱਪੜਾਂ 'ਚ ਚਾਰਦੀਵਾਰੀ ਬਣਾਉਣ ਦੀ ਮੰਗ

ਬੋਹਾ, 28 ਨਵੰਬਰ (ਰਮੇਸ਼ ਤਾਂਗੜੀ)-ਕਿਸੇ ਵੇਲੇ ਛੱਪੜਾਂ ਦੇ ਪਿੰਡ ਵਜੋਂ ਜਾਣੇ ਜਾਂਦੇ ਕਸਬਾ ਬੋਹਾ ਵਿਖੇ ਹੁਣ ਕੇਵਲ 4-5 ਹੀ ਛੱਪੜ ਰਹਿ ਗਏ ਹਨ ਜਦ ਕਿ ਸ. ਪ੍ਰਾ. ਸ. ਬਾਜ਼ੀਗਰ ਬਸਤੀ ਬੋਹਾ, ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਗਾਦੜਾਂ ਦੇ ਬੱਸ ਅੱਡੇ ਤੇ ਹੋਰ ਆਲੇ ਦੁਆਲੇ ...

ਪੂਰੀ ਖ਼ਬਰ »

ਬਠਿੰਡਾ ਦੇ ਅਜੀਤ ਰੋਡ 'ਤੋਂ ਮੋਟਰਸਾਈਕਲ ਚੋਰੀ

ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਅਜੀਤ ਰੋਡ ਪਾਰਕ ਦੇ ਨਾਲ ਗਲੀ 'ਚੋਂ ਦੋ ਨੌਜਵਾਨਾਂ ਵਲੋਂ ਇਕ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਫੁਟੇਜ ਨਾਲ ਲੱਗਦੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਚੁੱਕੀ ਹੈ ਪਰ ਅਜੇ ਵੀ ...

ਪੂਰੀ ਖ਼ਬਰ »

ਮੋਦੀ ਨੂੰ 5 ਜੀ ਬੀ. ਐਸ. ਐਨ. ਐਲ. ਦਾ ਲਾਂਚ ਕਰਨਾ ਚਾਹੀਦਾ-ਹਰਚਰਨ ਕਮਾਲੂ

ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਭਾਰਤ 'ਚ ਸਭ ਤੋਂ ਵੱਡਾ ਤੇ ਪੁਰਾਣਾ ਅਦਾਰਾ ਬੀ. ਐਸ. ਐਨ. ਐਲ. ਕੇਂਦਰ ਸਰਕਾਰਾਂ ਦੀਆਂ ਘਟੀਆ ਨੀਤੀਆਂ ਕਾਰਨ ਮੋਬਾਈਲ ਦੀ ਦੁਨੀਆਂ 'ਚ ਨਿੱਜੀ ਕੰਪਨੀਆਂ ਦੇ ਮੁਕਾਬਲੇ ਕਾਫੀ ਥੱਲੇ ਚਲਾ ਗਿਆ ਹੈ ਜਿਸ ਦਾ ਵੱਡਾ ਸਬੂਤ ਕਥਿਤ ਤੌਰ 'ਤੇ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਵੀ ਸਬ-ਡਵੀਜ਼ਨ ਬਾਘਾ ਪੁਰਾਣਾ 'ਚ ਲੋਕਾਂ ਦੀ ਖੱਜਲ-ਖੁਆਰੀ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-'ਆਪ' ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਵੀ ਸਬ-ਡਵੀਜ਼ਨ ਬਾਘਾਪੁਰਾਣਾ ਵਲੋਂ ਇੰਤਕਾਲਾਂ 'ਚ ਦੇਰੀ ਕਰਕੇ ਲੋਕਾਂ ਨੂੰ ਬੇਲੋੜਾ ਖੱਜਲ ਹੋਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਸਰਕਾਰੀ ਫ਼ੀਸ ਭਰਨ ਦੇ ਬਾਵਜੂਦ ਵੀ ਲੋਕਾਂ ...

ਪੂਰੀ ਖ਼ਬਰ »

ਮਜ਼੍ਹਬੀ ਸਿੱਖ/ਵਾਲਮੀਕਿ ਭਾਈਚਾਰਾ ਰਾਖਵਾਂਕਰਨ ਕਰਨ ਨਾਲ ਛੇੜਛਾੜ ਬਰਦਾਸ਼ਤ ਨਹੀਂ ਕਰੇਗਾ-ਆਗੂ

ਮਾਨਸਾ, 28 ਨਵੰਬਰ (ਸਟਾਫ਼ ਰਿਪੋਰਟਰ)-ਵਾਲਮੀਕਿ ਤੇ ਮਜ਼੍ਹਬੀ ਸਿੱਖ ਰਾਖਵਾਂਕਰਨ ਬਚਾਓ ਸਾਝਾ ਮੋਰਚਾ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੇ ਮਜ਼੍ਹਬੀ ਸਿੱਖ ਜਾਤੀ ਨੂੰ ਮਿਲ ਰਹੇ 12.5 ਫੀਸਸੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਦੂਨ ਪਬਲਿਕ ਸਕੂਲ ਦੀ 11ਵੀ ਸਾਲਾਨਾ ਅਥਲੈਟਿਕ ਮੀਟ

ਚਾਉਕੇ, 28 ਨਵੰਬਰ (ਮਨਜੀਤ ਸਿੰਘ ਘੜੈਲੀ)-ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਤੇ ਸਕੂਲ ਚੇਅਰਪਰਸਨ ਡਾ. ਚਰਨਜੀਤ ਕÏਰ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਸਹਿ-ਵਿਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਦੋ ਰੋਜ਼ਾ 11ਵੀ ...

ਪੂਰੀ ਖ਼ਬਰ »

ਤੇਲ ਸੋਧਕ ਕਾਰਖ਼ਾਨੇ ਨੇ ਰਾਮਾਂ 'ਚ ਮੈਡੀਕਲ ਕੈਂਪ ਲਗਾਇਆ

ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਲਹਿਰੀ)-ਪਿੰਡ ਰਾਮਾਂ ਵਿਖੇ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖ਼ਾਨੇ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ 160 ਦੇ ਕਰੀਬ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਤੇ ਰਿਫਾਇਨਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਵਿਦਿਆਰਥਣ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਜ਼ੋਨਲ ਯੁਵਕ ਮੇਲੇ 'ਚੋਂ ਮੋਹਰੀ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੀ ਵਿਦਿਆਰਥਣ ਪੰਜਾਬੀ ਯੂਨੀਵਰਸਿਟੀ ਦੇ ਅੰਤਰ ਜ਼ੋਨਲ ਯੁਵਕ ਮੇਲੇ 'ਚ 115 ਕਾਲਜਾਂ 'ਚੋਂ ਮੋਹਰੀ ਰਹੀ ਹੈ | ਇਸ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਪਹਿਲੇ ਸ਼ਹੀਦ ਭਾਈ ਧੰਨਾ ਸਿੰਘ ਦੀ ਬਰਸੀ ਮਨਾਈ

ਝੁਨੀਰ, 28 ਨਵੰਬਰ (ਰਮਨਦੀਪ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਕਿਸਾਨੀ ਸੰਘਰਸ਼ ਦੇ ਪਹਿਲੇ ਸ਼ਹੀਦ ਭਾਈ ਧੰਨਾ ਸਿੰਘ ਖ਼ਿਆਲੀ ਚਹਿਲਾਂਵਾਲੀ ਦੀ ਦੂਜੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਖ਼ਿਆਲੀ ਚਹਿਲਾਂਵਾਲੀ ਵਿਖੇ ਮਨਾਈ ਗਈ | ਸੂਬਾ ਮੀਤ ...

ਪੂਰੀ ਖ਼ਬਰ »

ਗੁਰੂ ਘਰ ਰੱਲੀ ਦੇ ਨਵੇਂ ਦਰਬਾਰ ਸਾਹਿਬ ਦੀ ਨੀਂਹ ਰੱਖੀ

ਬੁਢਲਾਡਾ, 28 ਨਵੰਬਰ (ਰਾਹੀ)-ਨੇੜਲੇ ਪਿੰਡ ਰੱਲੀ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਦੀ ਨੀਂਹ ਰੱਖੀ ਗਈ | ਇਸ ਕਾਰਜ ਦੀ ਕਾਰ ਸੇਵਾ ਦੀ ਆਰੰਭਤਾ ਬਾਬਾ ਦਰਸ਼ਨ ਸਿੰਘ ਫੱਤੇ ਵਾਲੇ ਤੇ ਬਾਬਾ ਸਵਰਨ ਸਿੰਘ ਚੱਕ ਭਾਈਕੇ ਵਾਲਿਆਂ ਵਲੋਂ ਅਰਦਾਸ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਪਿੰਡ ਬਰ੍ਹੇ ਵਿਖੇ ਧਾਰਮਿਕ ਮੁਕਾਬਲੇ ਕਰਵਾਏ ਗਏ ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਜ਼ਿਲ੍ਹੇ 'ਚ ਸ਼ਰਧਾ ਨਾਲ ਮਨਾਇਆ ਗਿਆ | ਵੱਖ-ਵੱਖ ਗੁਰੂ ਘਰਾਂ 'ਚ ਸ੍ਰੀ ਅਖੰਡ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਇਆ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਸ਼ਹਿਰ ਦੇ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਇਸਤਰੀ ਸਤਿ ਸੰਗਤ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਤੇ ਸਾਧ ਸੰਗਤ ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਵਲੋਂ ਇਲਾਕੇ ਦੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ

ਬਠਿੰਡਾ, 28 ਨਵੰਬਰ (ਅਵਤਾਰ ਸਿੰਘ ਕੈਂਥ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰੂ ਘਰਾਂ 'ਚੋਂ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਜਾ ਰਹੀ ਹੈ ਇਸ ਲੜੀ ਦੇ ਸੰਬੰਧਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਤੇ ਦਸਮ ਪਿਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੀਂਗੋ ਮੰਡੀ, 28 ਨਵੰਬਰ (ਪਿ੍ੰਸ ਗਰਗ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਇਲਾਕੇ ਦੇ ਪਿੰਡਾਂ ਅੰਦਰ ਸ਼ਰਧਾ ਨਾਲ ਮਨਾਇਆ ਗਿਆ | ਪਿੰਡਾਂ ਦੇ ਗੁਰੂ ਘਰਾਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਰਾਗੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਹਿਲ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ

ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਪਿ੍ੰਸੀਪਲ ਡਾ. ਹਰਬੰਸ ਕੌਰ, ਡਾ. ਗੁਰਦੀਪ ਕੌਰ, ਡਾ. ਜਨਮੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਸੰਬੰਧੀ ...

ਪੂਰੀ ਖ਼ਬਰ »

ਗੁ: ਤਪ ਅਸਥਾਨ ਬੀਬੀ ਪ੍ਰਧਾਨ ਕÏਰ ਦਾ ਸ਼੍ਰੋਮਣੀ ਕਮੇਟੀ ਟੀਮ ਵਲੋਂ ਦÏਰਾ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਨਾਲ ਸੰਬੰਧਤ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕÏਰ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਅੰਤਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੇ ਯਤਨਾ ਸਦਕਾ ਸੰਗਤਾਂ ਦੀ ਆਮਦ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾ ਰਿਹਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 28 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੜ੍ਹਾ ਸੱਟਾ ਲਗਵਾਉਂਦੇ ਵਿਅਕਤੀ ਨੂੰ 2890 ਰੁਪਏ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ. ਐਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤਾ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆਂ ਦੀ ਸੂਬਾਈ ਚੋਣ 'ਚ ਸੁਖਪਾਲ ਸਿੰਘ ਸੇਖੋਂ ਪ੍ਰਧਾਨ ਬਣੇ

ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਭਰ ਦੀਆਂ ਆਈ. ਟੀ. ਆਈ. 'ਚ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆਂ ਦੀ ਸੂਬਾਈ ਪੱਧਰੀ ਚੋਣ ਹੋਈ, ਜਿਸ 'ਚ ਆਈ. ਟੀ. ਆਈ. ਮਾਣੂੰਕੇ ਦੇ ਸੁਖਪਾਲ ਸਿੰਘ ਸੇਖੋਂ ਨੂੰ ਸੂਬਾ ਪ੍ਰਧਾਨ, ਸਰਕਾਰੀ ਆਈ. ਟੀ. ਆਈ. ਬਠਿੰਡਾ ਦੇ ਬਹਿਮਨ ਨੂੰ ਜਨਰਲ ...

ਪੂਰੀ ਖ਼ਬਰ »

ਨੌਜਵਾਨ ਲਿਖਾਰੀ ਸਭਾ ਧਨੌਲਾ ਵਲੋਂ ਕਹਾਣੀਕਾਰ ਅਤਰਜੀਤ ਦਾ ਰੂਬਰੂ ਤੇ ਸਨਮਾਨ

ਧਨੌਲਾ, 28 ਨਵੰਬਰ (ਜਤਿੰਦਰ ਸਿੰਘ ਧਨੌਲਾ)-ਨੌਜਵਾਨ ਲਿਖਾਰੀ ਸਭਾ ਧਨੌਲਾ ਨੇ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਦੇ ਮੀਟਿੰਗ ਹਾਲ 'ਚ ਆਪਣੀ ਸਭਾ ਦਾ ਦੂਜਾ ਵੱਡਾ ਸਮਾਗਮ ਕਰਵਾਇਆ | ਸਮਾਗਮ 'ਚ ਪ੍ਰਸਿੱਧ ਕਹਾਣੀਕਾਰ ਤੇ ਨਾਵਲਕਾਰ ਅਤਰਜੀਤ ਦਾ ਰੂਬਰੂ ਤੇ ਸਨਮਾਨ ਰੱਖਿਆ ਗਿਆ ...

ਪੂਰੀ ਖ਼ਬਰ »

ਰਾਮ ਰਾਜਿਆ ਕਾਲੋਨੀ ਵਾਸੀਆਂ ਵਲੋਂ ਆ ਰਹੀਆਂ ਸਮੱਸਿਆਵਾਂ ਸੰਬੰਧੀ 13 ਮੈਂਬਰੀ ਕਮੇਟੀ ਦਾ ਗਠਨ

ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਰਾਮ ਰਾਜਿਆ ਕਾਲੋਨੀ ਦੇ ਲਗਪਗ 100 ਨਿਵਾਸੀਆਂ ਵਲੋਂ ਨੰਬਰ 3 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਕਾਲੋਨੀ ਵਾਸੀਆਂ ਨੂੰ ਪੇਸ਼ ਆ ਰਹਿਆ ਸਮੱਸਿਆਵਾਂ ਪ੍ਰਤੀ ਵਿਚਾਰ ਚਰਚਾ ਕੀਤੀ ਗਈ ਤੇ ਕਾਲੋਨੀ ਵਾਸੀਆਂ ਵਲੋਂ 13 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਡਾ. ਅੰਬੇਡਕਰ ਦੀਆਂ ਯਾਦਗਾਰਾਂ ਬਣਾ ਕੇ ਕ੍ਰਾਂਤੀਕਾਰੀ ਕਦਮ ਚੁੱਕਿਆ-ਬੀਬੀ ਘਨੌਰੀ

ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਦੇਸ਼ ਅੰਦਰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਯਾਦਗਾਰਾਂ ਬਣਾ ਕੇ ਇਕ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ | ਇਹ ਵਿਚਾਰ ਭਾਜਪਾ ...

ਪੂਰੀ ਖ਼ਬਰ »

ਸਮਾਜ ਭਲਾਈ ਕਲੱਬ ਵਲੋਂ ਪਿੰਡ ਨੂੰ ਪਲਾਸਟਿਕ ਮੁਕਤ ਬਣਾਉਣ ਤਹਿਤ ਸਫ਼ਾਈ ਮੁਹਿੰਮ

ਚਾਉਕੇ, 28 ਨਵੰਬਰ (ਮਨਜੀਤ ਸਿੰਘ ਘੜੈਲੀ)-ਭਗਤ ਰਵਿਦਾਸ ਸਮਾਜ ਭਲਾਈ ਕਲੱਬ ਪਿੰਡ ਬੱਲੋ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਕੁਆਰਡੀਨੇਟਰ ਹਰਸ਼ਰਨ ਸਿੰਘ ਦੇ ਉਚੇਚੇ ਯਤਨਾਂ ਸਦਕਾ ਸਵੱਛ ਭਾਰਤ ਮੁਹਿੰਮ ਤਹਿਤ ਪਿੰਡ ਨੂੰ ਪਲਾਸਟਿਕ ਮੁਕਤ ਬਣਾਉਣ ਦਾ ਹੋਕਾ ...

ਪੂਰੀ ਖ਼ਬਰ »

ਜੋਗਾ ਸਕੂਲ ਦੇ ਵਿਦਿਆਰਥੀਆਂ ਵਲੋਂ ਹਸਪਤਾਲ ਦਾ ਦੌਰਾ

ਜੋਗਾ, 28 ਨਵੰਬਰ (ਚਹਿਲ)-ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਐਨ. ਐਸ. ਕਿਊ. ਐਫ. ਦੇ ਵਿਦਿਆਰਥੀਆਂ ਨੂੰ ਮੈਕਸ ਹਸਪਤਾਲ ਬਠਿੰਡਾ ਦਾ ਦੌਰਾ ਕਰਵਾਇਆ ਗਿਆ | ਹੈਲਥ ਕੇਅਰ ਇੰਸਟਰਕਟਰ ਮਨਦੀਪ ਕੌਰ ਨੇ ਦੱਸਿਆ ਕਿ 9ਵੀਂ ਤੋਂ 12ਵੀਂ ...

ਪੂਰੀ ਖ਼ਬਰ »

ਸਰਦੂਲੇਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ

ਸਰਦੂਲਗੜ੍ਹ, 28 ਨਵੰਬਰ (ਨਿ. ਪ. ਪ.)-ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਲੋਂ ਪਿ੍ੰਸੀਪਲ ਰਾਮ ਕਿ੍ਸ਼ਨ ਯਾਦਵ ਦੀ ਅਗਵਾਈ 'ਚ ਸਕੂਲੀ ਵਿਦਿਆਰਥੀਆਂ ਦਾ 3 ਰੋਜ਼ਾ ਜੈਪੁਰ ਦਾ ਵਿੱਦਿਅਕ ਟੂਰ ਲਗਾਇਆ ਗਿਆ ਜਦ ਕਿ ਇਸ ਟੂਰ ਦੀ ਮੁੱਖ ਵਿਦਿਆਰਥਣ ਲਵਜੋਤ ਕੌਰ ਕਨਵੀਨਰ ਸੀ, ਜਿਸ ...

ਪੂਰੀ ਖ਼ਬਰ »

ਸੈਕਰਡ ਸੌਲਜ਼ ਸਕੂਲ ਕੌੜੀਵਾੜਾ ਵਿਖੇ ਦੂਜਾ ਸਾਲਾਨਾ ਖੇਡ ਮੇਲਾ ਕਰਵਾਇਆ

ਸਰਦੂਲਗੜ੍ਹ, 28 ਨਵੰਬਰ (ਜੀ. ਐਮ. ਅਰੋੜਾ)-ਸੈਕਰਡ ਸੌਲਜ ਸਕੂਲ ਕੌੜੀਵਾੜਾ ਵਿਖੇ ਦੂਜਾ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ, ਜਿਸ 'ਚ ਸੁਨੀਤ ਇੰਦਰ ਸਿੰਘ ਵਾਲੀਆ ਡਾਇਰੈਕਟੋਰੇਟ ਜਨਰਲ ਆਫ਼ ਜੀ. ਐਸ. ਟੀ. ਇੰਟੈਲੀਜੈਂਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਵਿਸ਼ੇਸ਼ ...

ਪੂਰੀ ਖ਼ਬਰ »

ਬੁਰਜ ਹਰੀ ਵਿਖੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਦੀ ਜਾਂਚ

ਮਾਨਸਾ, 28 ਨਵੰਬਰ (ਸ. ਰਿ.)-ਪਿੰਡ ਬੁਰਜ ਹਰੀ ਵਿਖੇ ਮਾਨ ਹੈਲਥ ਕੇਅਰ ਮਾਨਸਾ ਵਲੋਂ ਗੁਰਦੁਆਰਾ ਬਾਬਾ ਭਾਈ ਭਗੂਤ ਪ੍ਰਬੰਧਕ ਕਮੇਟੀ ਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਮਾਨਸਿਕ ਰੋਗਾਂ ਦਾ ਕੈਂਪ ਲਗਾਇਆ ਗਿਆ | ਮਨੋਰੋਗ ਵਿਸ਼ੇਸ਼ਕ ਡਾ. ਕਰਨਜੋਤ ਕੌਰ ਵਲੋਂ ਮਰੀਜ਼ਾਂ ਦੀ ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਮੌਕੇ ਪ੍ਰਾਇਮਰੀ ਵਿੰਗ ਦੇ ਮੁਕਾਬਲੇ ਕਰਵਾਏ

ਜੌੜਕੀਆਂ, 28 ਨਵੰਬਰ (ਸ਼ਰਮਾ)-ਐਫ. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਤੇ ਸਫਾਇਰ ਕਾਨਵੈਂਟ ਸਕੂਲ ਜੌੜਕੀਆਂ ਵਿਖੇ ਐਥਲੈਟਿਕਸ ਮੀਟ ਦੇ ਦੂਜੇ ਦਿਨ ਪ੍ਰਾਇਮਰੀ ਵਿੰਗ ਦੇ ਮੁਕਾਬਲੇ ਕਰਵਾਏ | ਖੇਡਾਂ ਦਾ ਉਦਘਾਟਨ ਗੁਰਪ੍ਰੀਤ ਸਿੰਘ ਲਹਿਲ ਸੀਨੀਅਰ ਪੱਤਰਕਾਰ ਜਦ ਕਿ ਦੂਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX