ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਭਾਵੇਂ ਫ਼ਾਜ਼ਿਲਕਾ ਨੂੰ ਜ਼ਿਲ੍ਹੇ ਦਾ ਦਰਜਾ ਮਿਲਿਆ ਭਾਵੇਂ ਇਕ ਦਹਾਕੇ ਦਾ ਸਮਾਂ ਹੋ ਚੱਲਿਆ ਹੈ ਪਰ ਟਰਾਂਸਪੋਰਟ ਵਿਭਾਗ ਦੇ ਕੰਮਾਂ ਲਈ ਅੱਜ ਵੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਭਾਰੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ | ਤਹਿਸੀਲ ਪੱਧਰ 'ਤੇ ਵਾਹਨਾਂ ਦੇ ਰਜਿਸਟਰੇਸ਼ਨ ਆਦਿ ਦੇ ਕੰਮ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ | ਫ਼ਾਜ਼ਿਲਕਾ ਅੰਦਰ ਐੱਸ.ਡੀ.ਐੱਮ ਦਫ਼ਤਰ ਤਾਂ ਬਣੇ ਸਕੱਤਰੇਤ ਵਿਚ ਹੈ ਪਰ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਅਮਲਾ ਫ਼ਾਜ਼ਿਲਕਾ ਤੋਂ ਕਰੀਬ ਪੰਜ ਕਿੱਲੋਮੀਟਰ ਦੂਰ ਪਿੰਡ ਰਾਮਪੁਰਾ ਕੋਲ ਡਰਾਈਵਿੰਗ ਲਾਇਸੰਸ ਬਣਾਉਣ ਦੇ ਟਰੈਕ ਵਿਚ ਬਣੀ ਇਮਾਰਤ ਅੰਦਰ ਚੱਲ ਰਿਹਾ ਹੈ | ਕਿੰਨੀ ਹਾਸੋਹੀਣੀ ਗੱਲ ਹੈ ਅਫ਼ਸਰ ਸਕੱਤਰੇਤ ਵਿਚ ਬੈਠਦਾ ਹੈ ਤੇ ਟਰਾਂਸਪੋਰਟ ਦਾ ਅਮਲਾ ਪੰਜ ਕਿੱਲੋਮੀਟਰ ਦੂਰ ਬੈਠਦਾ ਹੈ | ਜਿਸ ਕਾਰਨ ਲੋਕਾਂ ਨੂੰ ਕੰਮਕਾਜ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੜਕੀਆਂ, ਔਰਤਾਂ ਤੇ ਬਜ਼ੁਰਗ ਲੋਕਾਂ ਨੂੰ ਠੰਢ ਤੇ ਗਰਮੀ ਦੇ ਸਮੇਂ 'ਚ ਏਨੀ ਦੂਰ ਜਾਣ ਵਿਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਰ ਪ੍ਰਸ਼ਾਸਨਿਕ ਅਧਿਕਾਰੀ ਚੱੁਪ ਸਾਥੀ ਬੈਠੇ ਹਨ | ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਕੰਮ ਕਰਵਾਉਣ ਵਾਲੇ ਲੋਕਾਂ ਨੇ ਦੱਸਿਆ ਕਿ ਏਨੀ ਦੂਰ ਕੰਮ ਕਰਵਾਉਣ ਵਿਚ ਮੁਸ਼ਕਿਲ ਤੋਂ ਬਚਣ ਲਈ ਖ਼ਪਤਕਾਰਾਂ ਨੂੰ ਮਜਬੂਰੀ ਵੱਸ ਡੀਲਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ | ਅਮਲ ਦੇ ਦਫ਼ਤਰ ਦੂਰ ਹੋਣਾ ਸ਼ੱਕ ਦੇ ਘੇਰੇ ਵਿਚ ਆਉਂਦਾ ਹੈ | ਫ਼ਾਜ਼ਿਲਕਾ ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਟਰੈਕ ਵਾਲੀ ਥਾਂ 'ਤੇ ਸਿਰਫ਼ ਜਿਨ੍ਹਾਂ ਨੂੰ ਡਰਾਈਵਿੰਗ ਲਾਇਸੰਸ ਬਣਾਉਣਾ ਹੈ ਉਹ ਹੀ ਲੋਕ ਟੈੱਸਟਿੰਗ ਲਈ ਜਾਣ | ਕਾਗ਼ਜ਼ੀ ਕਾਰਵਾਈ ਦਾ ਕੰਮ ਸ਼ਹਿਰ ਵਿਚ ਬਣੇ ਸਕੱਤਰੇਤ ਦਫ਼ਤਰ ਵਿਚ ਹੋਵੇ ਤਾਂ ਜੋ ਆਮ ਲੋਕਾਂ ਬੇਲੋੜੀ ਪ੍ਰੇਸ਼ਾਨੀ ਤੋਂ ਬਚ ਸਕਣ |
ਆਰ.ਟੀ.ਏ. ਨਾਲ ਸੰਬੰਧਿਤ ਕੰਮਾਂ ਲਈ ਹੁਣ ਵੀ ਸੈਂਕੜੇ ਕਿੱਲੋਮੀਟਰ ਤੈਅ ਕਰ ਕੇ ਲੋਕ ਜਾਂਦੇ ਹਨ ਫ਼ਿਰੋਜ਼ਪੁਰ
2012 ਤੋਂ ਪਹਿਲਾਂ ਟਰਾਂਸਪੋਰਟ ਨਾਲ ਸਬੰਧਿਤ ਨਾਲ ਸਾਰੇ ਕੰਮ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਲੋਂ ਚੱਲਦੇ ਸਨ | ਪਰ ਉਸ ਸਮੇਂ ਦੀ ਸਰਕਾਰ ਨੇ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਭੰਗ ਕਰ ਕੇ ਆਰ.ਟੀ.ਏ ਲਗਾ ਦਿੱਤੇ ਸਨ | ਟਰਾਂਸਪੋਰਟ ਨਾਲ ਸਬੰਧਿਤ ਡਰਾਈਵਿੰਗ ਲਾਇਸੰਸ, ਵੱਡੇ ਵਾਹਨ ਪਾਸ ਹੋਣ ਦਾ ਕੰਮ ਆਰ.ਟੀ.ਏ. ਨੂੰ ਦੇ ਦਿੱਤਾ | ਆਰ.ਟੀ.ਏ. ਦਫ਼ਤਰ ਫ਼ਿਰੋਜ਼ਪੁਰ ਵਿਖੇ ਸਥਿਤ ਹੈ | ਵੱਡੇ ਵਾਹਨਾਂ ਦੀ ਪਾਸਿੰਗ ਆਦਿ ਆਰ.ਟੀ.ਏ. ਦਫ਼ਤਰ ਵਲੋਂ ਕੀਤੀ ਜਾਂਦੀ ਹੈ | ਰਾਜਸਥਾਨ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਜਿਨ੍ਹਾਂ ਕੋਲ ਵੱਡੇ ਵਾਹਨ ਹਨ, ਨੂੰ ਰਜਿਸਟਰੇਸ਼ਨ ਅਤੇ ਟਰਾਂਸਪੋਰਟ ਡਰਾਈਵਿੰਗ ਲਾਇਸੰਸਾਂ ਦੇ ਰੀਨਿਊ ਅਤੇ ਨਵੇਂ ਬਣਵਾਉਣ ਲਈ ਸੈਂਕੜੇ ਕਿੱਲੋਮੀਟਰ ਤੈਅ ਕਰ ਕੇ ਫ਼ਿਰੋਜ਼ਪੁਰ ਜਾਣਾ ਪੈਂਦਾ ਹੈ | ਅਗਰ ਡਰਾਈਵਿੰਗ ਲਾਇਸੰਸਾਂ ਦੀ ਫ਼ੋਟੋ ਜ਼ਿਲ੍ਹਾ ਪੱਧਰ 'ਤੇ ਹੋਵੇ ਤਾਂ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋ ਸਕਦੀ ਹੈ | ਆਮ ਲੋਕਾਂ ਦਾ ਕਹਿਣਾ ਹੈ ਕਿ ਬਾਕੀ ਤਾਂ ਜ਼ਿਆਦਾਤਰ ਕੰਮ ਜ਼ਿਲ੍ਹਾ ਪੱਧਰ 'ਤੇ ਫ਼ਾਜ਼ਿਲਕਾ ਹੋਣ ਲੱਗੇ ਹਨ, ਪਰ ਟਰਾਂਸਪੋਰਟ ਨਾਲ ਸਬੰਧਿਤ ਕੰਮਾਂ ਪ੍ਰਤੀ ਉੱਚ ਅਧਿਕਾਰੀ ਕਿਉਂ ਚੁੱਪ ਸਾਧੀ ਬੈਠੇ ਹਨ |
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਇਸ ਸਾਲ ਕਣਕ ਦੀ ਬਿਜਾਈ ਆਖ਼ਰੀ ਪੜਾਅ ਵਿਚ ਹੈ ਪਰ ਪੰਜਾਬ ਸਰਕਾਰ ਵਲੋਂ ਹੁਣ ਤੋਂ ਹੀ ਅਗਲੇ ਸਾਲ ਪਰਾਲੀ ਪ੍ਰਬੰਧਨ ਲਈ ਵਿਉਂਤਬੰਦੀ ਆਰੰਭ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਇਸ ਸਾਲ ਸਰਕਾਰ ਅਤੇ ਕਿਸਾਨਾਂ ਵਲੋਂ ਮਿਲ ਕੇ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਪਾਕਿਸਤਾਨ ਤੋਂ ਡਰੋਨ ਜ਼ਰੀਏ ਭਾਰਤ ਆਈ ਨਸ਼ੇ ਦੀ ਖੇਪ ਸਣੇ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਫੜੇ ਵਿਅਕਤੀਆਂ ਤੋਂ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਫ਼ਾਜ਼ਿਲਕਾ ਦੇ ਐਸ.ਐਸ.ਪੀ. ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡੀ.ਸੀ. ਦਫ਼ਤਰ ਮੂਹਰੇ ਸ਼ੁਰੂ ਪੱਕਾ ਮੋਰਚਾ ਅੱਜ ਚੌਥੇ ਦਿਨ ਵਿਚ ਪੁੱਜ ਗਿਆ ਹੈ | ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਧਰਨੇ ਵਿਚ ...
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਥਾਣਾ ਬਹਾਵਵਾਲਾ ਮੁਖੀ ਬਲਵਿੰਦਰ ਸਿੰਘ ਟੋਹਰੀ ਤੇ ਪੁਲਿਸ ਪਾਰਟੀ ਨੇ ਜ਼ਮੀਨ ਖ਼ਰੀਦਣ ਦੇ ਮਾਮਲੇ ਵਿਚ ਅਕਾਲੀ ਨੇਤਾ ਨਵਰਿੰਦਰ ਸਿੰਘ ਵਾਸੀ ਢਾਣੀ ਤਰਮਾਲਾ ਜ਼ਿਲ੍ਹਾ ਮੁਕਤਸਰ ਸਾਹਿਬ, ਜਗਤਾਰ ਸਿੰਘ ਪੁੱਤਰ ਗੁਰਤੇਜ ...
ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)-ਜਲਾਲਾਬਾਦ ਪੁਲਿਸ ਵਲੋਂ ਸ਼ਹਿਰ ਅੰਦਰ ਟਰੈਫ਼ਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਟ੍ਰੈਫ਼ਿਕ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਪੁਲਿਸ ਅਧਿਕਾਰੀਆਂ ਨੇ ਦੱਸਿਆ ...
ਅਬੋਹਰ, 29 ਨਵੰਬਰ (ਵਿਵੇਕ ਹੂੜੀਆ)-ਨਹਿਰ ਵਿਭਾਗ ਦੀ ਲਾਪ੍ਰਵਾਹੀ ਕਦੋਂ ਵੀ ਕਿਸੇ ਦੀ ਜਾਨ ਲੈ ਸਕਦੀ ਹੈ | ਕੰਧਵਾਲਾ ਰੋਡ ਨਹਿਰ ਦਾ ਪੁਲ ਕਾਫ਼ੀ ਸਮੇਂ ਤੋਂ ਖ਼ਸਤਾ ਹਾਲਤ 'ਚ ਹੈ | ਨਹਿਰੀ ਵਿਭਾਗ ਵਲ ਇਸ ਵੱਲ ਧਿਆਨ ਨਹੀਂ ਦੇ ਰਿਹਾ ਤੇ ਨਾ ਹੀ ਸਿਵਲ ਪ੍ਰਸ਼ਾਸਨ ਦਾ ਇਸ ਪਾਸੇ ...
ਜਲਾਲਾਬਾਦ, 29 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਇਕ ਕੈਦੀ ਦੇ ਪੈਰੋਲ ਵਿਚ ਆਉਣ ਤੋਂ ਬਾਅਦ ਵਾਪਸ ਜੇਲ੍ਹ ਵਿਚ ਹਾਜ਼ਰ ਨਾ ਹੋਣ ਦੇ ਭਗੌੜਾ ਹੋਣ ਦੀ ਸੂਰਤ ਵਿਚ ਮਾਮਲਾ ਦਰਜ ਕਰ ਲਿਆ ਹੈ | ਡਿਪਟੀ ਸੁਪਰੀਡੈਂਟ ਸੈਂਟਰਲ ਜੇਲ੍ਹ ਫ਼ਿਰੋਜ਼ਪੁਰ ਨੇ ਦੱਸਿਆ ਕਿ ...
ਅਬੋਹਰ, 29 ਨਵੰਬਰ(ਵਿਵੇਕ ਹੂੜੀਆ)-ਸਿਟੀ ਥਾਣਾ ਪੁਲਿਸ-2 ਦੇ ਇੰਚਾਰਜ ਹਰਪ੍ਰੀਤ ਸਿੰਘ, ਏ.ਐਸ.ਆਈ.ਭੁਪਿੰਦਰ ਸਿੰਘ ਨੇ ਪਾਰਸ ਸੋਨੀ ਵਲੋਂ ਆਤਮ-ਹੱਤਿਆ ਕਰਨ ਦੇ ਮਾਮਲੇ ਵਿਚ ਉਸ ਦੇ ਮਾਮਾ ਸਹੁਰਾ ਰਾਜੇਸ਼ ਕੁਮਾਰ ਉਰਫ਼ ਅਨਿਲ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਪਾਰਕ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਪ੍ਰਧਾਨ ਮਹਾਂ ਲੇਖਾਕਾਰ ਪੰਜਾਬ, ਚੰਡੀਗੜ੍ਹ ਵਲੋਂ ਆਡਿਟ ਦਿਵਸ ਦੇ ਮੌਕੇ 'ਤੇ ਦਫ਼ਤਰ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਿਖੇ ਅੱਜ ਪੈਨਸ਼ਨ ਸੇਵਾ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਸਹਾਇਕ ਕਮਿਸ਼ਨਰ (ਜ.) ਮਨਜੀਤ ਸਿੰਘ ...
ਮੰਡੀ ਅਰਨੀਵਾਲਾ, 29 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ ਹਰਿਆਣਾ ਵਲੋਂ ਸ਼ਹੀਦੇ ਆਜ਼ਮ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੋਂ ਸ਼ੁਰੂ ਕੀਤੀ ਮਸ਼ਾਲ ਯਾਤਰਾ ਦਾ ਅੱਜ ਦੇਰ ਸ਼ਾਮ ...
ਫ਼ਾਜ਼ਿਲਕਾ, 29 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਾਰਡਰ ਪੱਟੀ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 14 ਨਵੰਬਰ ਤੋਂ 29 ਨਵੰਬਰ ਤੱਕ 34ਵਾਂ ਦੰਦਾਂ ਦਾ ਪੰਦ੍ਹਰਵਾੜਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਡੱਬਵਾਲਾ ਕਲਾਂ ਵਿਚ ਮਨਾਇਆ ਗਿਆ | ਇਸ ਪੰਦ੍ਹਰਵਾੜਾ ਤਹਿਤ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਇਕ ਦਸੰਬਰ ਤੋਂ 31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 434 ਪਿੰਡਾਂ ਵਿਚ ਗਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਗਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫ਼ਰਜ਼ਾਂ ਅਤੇ ਅਧਿਕਾਰਾਂ ਬਾਰੇ ...
ਫ਼ਾਜ਼ਿਲਕਾ, 29 ਨਵੰਬਰ (ਅਮਰਜੀਤ ਸ਼ਰਮਾ)-ਸਮਾਜ ਸੇਵੀ ਸੰਸਥਾ ਲਾਈਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਪ੍ਰਧਾਨ ਇੰਜੀ.ਰਾਕੇਸ਼ ਭੂਸਰੀ ਦੀ ਅਗਵਾਈ ਹੇਠ ਸਿੱਧ ਸ਼੍ਰੀ ਹਨੂਮਾਨ ਮੰਦਰ ਵਿਖੇ ਚੱਲ ਰਹੇ ਮਹਾਂਵੀਰ ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਜਰਸੀਆਂ, ਬੂਟ ...
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਜ਼ਿਲ੍ਹਾ ਭਾਸ਼ਾ ਅਧਿਕਾਰੀ ਭੁਪਿੰਦਰ ਉਤਰੇਜਾ ਨੇ ਜੇਤੂ ਵਿਦਿਆਰਥਣਾਂ ਨੂੰ ਮੈਡਲ, ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਕੂਲ ...
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਕੰਮ ਕਰ ਰਹੀ ਸੰਸਥਾ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਵੱਲੋਂ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਤੀ ਰਾਤ ਰੇਲਵੇ ਸਟੇਸ਼ਨ ਤੋਂ ...
ਅਬੋਹਰ, 29 ਨਵੰਬਰ(ਵਿਵੇਕ ਹੂੜੀਆ)-ਆਪਣੀ ਉਸਾਰੀ ਵਰਕਰ ਯੂਨੀਅਨ ਦੇ ਸਕੱਤਰ ਰਾਮ ਕੁਮਾਰ ਵਰਮਾ ਦੀ ਅਗਵਾਈ ਹੇਠ ਨਾਰੀ ਸ਼ਕਤੀ ਯੂਨੀਅਨ ਦਾ ਗਠਨ ਕੀਤਾ ਗਿਆ | ਜਿਸ ਵਿਚ 44 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਸਰਵ ਸੰਮਤੀ ਨਾਲ ਸਰੋਜ ਬਾਲਾ ਨੂੰ ਪ੍ਰਧਾਨ ਚੁਣਿਆ ਗਿਆ ਹੈ | ਇਸ ...
ਅਬੋਹਰ, 29 ਨਵੰਬਰ ਵਿਵੇਕ ਹੂੜੀਆ)-ਭਾਰਤੀ ਰੇਲਵੇ ਦੇ ਅੰਬਾਲਾ ਮੰਡਲ ਤੋਂ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਅੱਜ ਆਪਣੀ ਪੂਰੀ ਟੀਮ ਸਮੇਤ ਅਬੋਹਰ ਰੇਲਵੇ ਸਟੇਸ਼ਨ 'ਤੇ ਪੁੱਜੇ ਅਤੇ ਉਨ੍ਹਾਂ ਨੇ ਚੈਕਿੰਗ ਕੀਤੀ | ਇਸ ਮੌਕੇ ਵਪਾਰ ਮੰਡਲ ਅਬੋਹਰ ਦਾ ਇਕ ਵਫ਼ਦ ਡੀ.ਆਰ.ਐਮ. ਮਨਜੀਤ ...
ਮਖੂ, 29 ਨਵੰਬਰ (ਵਰਿੰਦਰ ਮਨਚੰਦਾ)-ਸੀ.ਐੱਚ.ਸੀ. ਮਖੂ ਵਿਖੇ ਦੰਦਾਂ ਦਾ ਪੰਦ੍ਹਰਵਾੜਾ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਮੇਜ ਸਿੰਘ ਗੋਰਾਇਆ ਦੀ ਦੇਖ-ਰੇਖ ਹੇਠ ਮਨਾਇਆ ਗਿਆ, ਜਿਸ ਵਿਚ ਡਾ: ਰਿਨਾ ਠਾਕੁਰ ਨੇ ...
ਮਮਦੋਟ, 29 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਇਸ ਸਾਲ ਸਰਦੀਆਂ ਦੀ ਸ਼ੁਰੂਆਤ ਤੋਂ ਬਾਅਦ ਅੱਜ ਸੰਘਣੀ ਧੁੰਦ ਪਈ | ਸਵੇਰ ਵਕਤ ਦਿਨ ਦੇ ਚੜ੍ਹਾਅ ਨਾਲ ਹੋਈ ਸੰਘਣੀ ਧੁੰਦ ਦੀ ਆਮਦ ਕਾਰਨ ਪੇਂਡੂ ਲਿੰਕ ਸੜਕਾਂ ਅਤੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਵਾਹਨਾਂ ਦੀ ਸਪੀਡ ...
ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਹੇਠ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਤ ਦੇ ਦੀਵਾਨ ਸਜਾਏ ਗਏ | ਇਸ ਦੌਰਾਨ ਭਾਈ ਸੁਰਜੀਤ ਸਿੰਘ ਖ਼ਾਲਸਾ ਅਤੇ ਭਾਈ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਬੀਤੀ ਸ਼ਾਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਫ਼ਾਜ਼ਿਲਕਾ ਦੇ ਮੰਡਲ ਪ੍ਰਧਾਨ ਨਰਿੰਦਰ ਅਗਰਵਾਲ ਨੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ ਦੀ ਸਹਿਮਤੀ ਨਾਲ ਨਰੇਸ਼ ਬਿਸਵਾਲ ਨੂੰ ਐੱਸ.ਸੀ. ਮੋਰਚੇ ਦਾ ਮੰਡਲ ਪ੍ਰਧਾਨ ਨਿਯੁਕਤ ਕੀਤਾ ਹੈ | ਜਾਣਕਾਰੀ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 1 ਜਨਵਰੀ 2023 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ...
ਅਬੋਹਰ, 29 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਨਵੀਂ ਆਬਾਦੀ ਵਾਸੀ ਮੁਟਿਆਰ ਸੀਰਤ ਸਬਲੋਕ ਨੇ ਮਿਸ ਅਤੇ ਮਿਸਟਰ ਮਾਲਵਾ ਪ੍ਰਤੀਯੋਗਤਾ ਦੇ ਬਠਿੰਡਾ ਵਿਚ ਹੋਏ ਫਾਈਨਲ ਗਰੈਂਡ ਮੁਕਾਬਲੇ ਵਿਚ ਜੇਤੂ ਤਾਜ ਪਹਿਨਦੇ ਹੋਏ ਅਬੋਹਰ ਸ਼ਹਿਰ ਅਤੇ ਆਪਣੇ ਮਾਪਿਆਂ ਦਾ ਨਾਮ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਵਰਕਰਾਂ ਦੀ ਟੀਮ ਨੇ ਗੁਜਰਾਤ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਗੁਜਰਾਤ ਵਿਖੇ ...
ਮੰਡੀ ਅਰਨੀਵਾਲਾ, 29 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਪੰਜਾਬ ਸਰਕਾਰ ਵਲੋਂ ਲੋਕਾਂ ਖ਼ਾਸਕਰ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਾਉਣ | ਇਸ ਦਾ ਅਸਰ ਆਮ ਲੋਕਾਂ ਤੇ ਕਿਤੇ ਨਾ ਕਿਤੇ ਹਾਂ ਪੱਖੀ ਜ਼ਰੂਰ ਪੈਦਾ ...
ਜਲਾਲਾਬਾਦ, 29 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਕਮਰੇ ਵਾਲਾ ਸੜਕ 'ਤੇ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਹਫ਼ਤਾਵਾਰ ਸਤਿਸੰਗ ਕਰਵਾਇਆ ਗਿਆ | ਸਤਿਸੰਗ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਹੋਏ | ਸਤਿਸੰਗ ਵਿਚ ਪ੍ਰਵਚਨ ਕਰਨ ਲਈ ਵਿਸ਼ੇਸ਼ ਤੌਰ 'ਤੇ ਸਾਧਵੀ ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਡਾ. ਹਿਮਾਂਸ਼ੂ ਅਗਰਵਾਲ ਦੀ ਬਦਲੀ ਹੋਣ ਉਪਰੰਤ ਡੀ.ਸੀ. ਦਫ਼ਤਰ ਫ਼ਾਜ਼ਿਲਕਾ ਦੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ...
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਸਕੂਲ ਫ਼ਾਜ਼ਿਲਕਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਮਧੂ ਸ਼ਰਮਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ...
ਬੱਲੂਆਣਾ, 29 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਹਲਕਾ ਬੱਲੂਆਣਾ ਅੰਦਰ ਬਣਾਏ ਗਏ 2 ਮੁਹੱਲਾ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ | ਪਿੰਡ ਖੁੱਬਣ ਦੇ ਮੁਹੱਲਾ ਕਲੀਨਿਕ ਵਿਖੇ ਦਵਾਈ ਲੈਣ ਲਈ ਪੁੱਜੇ ਮਰੀਜ਼ਾਂ ਅਤੇ ਆਮ ਲੋਕਾਂ ਨਾਲ ਗੱਲ ਕੀਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX