ਤਾਜਾ ਖ਼ਬਰਾਂ


ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  25 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 1 hour ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 4 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 7 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 minute ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 8 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 9 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 10 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਸ੍ਰੀ ਮੁਕਤਸਰ ਸਾਹਿਬ

ਗ਼ੈਰ ਮਿਆਰੀ, ਅਣ-ਢਕੀਆਂ ਤੇ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਜਾਰੀ

ਹਰਮਹਿੰਦਰ ਪਾਲ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ- ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਅਨੇਕਾਂ ਵਾਰ ਪਾਬੰਦੀਆਂ ਲਗਾਉਣ ਦੇ ਬਾਵਜੂਦ ਸੂਬੇ ਦੇ ਕਰੀਬ ਹਰ ਸ਼ਹਿਰ, ਕਸਬੇ ਦੇ ਬਾਜ਼ਾਰਾਂ 'ਚ ਬਣੀਆਂ ਦੁਕਾਨਾਂ ਅਤੇ ਇਸ ਤੋਂ ਇਲਾਵਾ ਰੇਹੜੀਆਂ ਫੜ੍ਹੀਆਂ ਅਤੇ ਸੜਕਾਂ ਦੇ ਕੰਢਿਆਂ 'ਤੇ ਬਣੇ ਢਾਬਿਆਂ ਉੱਪਰ ਗੈਰ ਮਿਆਰੀ ਗੰਦੀਆਂ, ਅਣ-ਢਕੀਆਂ ਤੇ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਬੇਰੋਕ ਟੋਕ ਅਤੇ ਬਗ਼ੈਰ ਕਿਸੇ ਡਰ ਭੈਅ ਦੇ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਜਿਹੜੀਆਂ ਥਾਵਾਂ 'ਤੇ ਇਨ੍ਹਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦੇ ਆਲੇ-ਦੁਆਲੇ ਵੀ ਗੰਦਗੀ ਦੇ ਢੇਰ ਲੱਗੇ ਪਏ ਹੁੰਦੇ ਹਨ | ਸਰਕਾਰ ਵਲੋਂ ਇਸ ਦੀ ਰੋਕਥਾਮ ਲਈ ਇਕ ਅਲੱਗ ਵਿਭਾਗ ਵੀ ਬਣਾਇਆ ਹੋਇਆ ਹੈ, ਜਿਸ ਵਿਚ ਉੱਚ ਅਧਿਕਾਰੀਆਂ ਦੇ ਨਾਲ ਹੋਰ ਵੀ ਬਹੁਤ ਸਾਰਾ ਸਟਾਫ਼ ਹੋਵੇਗਾ | ਪ੍ਰੰਤੂ ਇਨ੍ਹਾਂ ਦੀਆਂ ਤਨਖ਼ਾਹਾਂ ਤੇ ਹੋਰ ਭੱਤਿਆਂ ਉੱਪਰ ਜਨਤਾ ਤੋਂ ਟੈਕਸਾਂ ਦੇ ਰੂਪ ਵਿਚ ਇਕੱਠਾ ਕੀਤਾ ਹੋਏ ਰੁਪਏ ਖ਼ਰਚ ਕੇ ਵੀ ਲੋਕਾਂ ਨੂੰ ਜ਼ਿਆਦਾਤਾਰ ਘੱਟ ਮਿਆਰੀ ਮਿਲਾਵਟੀ ਅਤੇ ਸਫ਼ਾਈ ਤੋਂ ਰਹਿਤ ਸਾਮਾਨ ਖਾਣ-ਪੀਣ ਨੂੰ ਮਿਲਦਾ ਹੈ ਅਤੇ ਇਹ ਅਧਿਕਾਰੀ ਪਤਾ ਨਹੀਂ ਕਿਹੜੇ ਕਾਰਨਾਂ ਕਰਕੇ ਕੁੰਭਕਰਨੀ ਨੀਂਦ ਸੁੱਤੇ ਰਹਿੰਦੇ ਹਨ | ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਇਸ ਸੰਬੰਧੀ ਧਿਆਨ ਨਹੀਂ ਦਿੱਤਾ ਜਾ ਰਿਹਾ | ਸ਼ਹਿਰਾਂ 'ਚ ਸੜਕਾਂ ਕਿਨਾਰੇ ਲੱਗੀਆਂ ਮੀਟ ਮੱਛੀ ਦੀਆਂ ਰੇਹੜੀਆਂ, ਫੜ੍ਹੀਆਂ ਤੇ ਢਾਬਿਆਂ 'ਤੇ ਜਿੱਥੇ ਖਾਣ ਪੀਣ ਦਾ ਸਾਮਾਨ ਤਿਆਰ ਕੀਤਾ ਜਾਂਦਾ ਹੈ, ਉੱਥੇ ਸਫ਼ਾਈ ਦਾ ਬਿਲਕੁਲ ਕੋਈ ਪ੍ਰਬੰਧ ਨਹੀਂ ਹੁੰਦਾ | ਇੱਥੇ ਇਨ੍ਹਾਂ ਦੀ ਤਿਆਰੀ ਲਈ ਵਰਤੋਂ 'ਚ ਲਿਆਂਦੀਆਂ ਜਾ ਰਹੀਆਂ ਗੰਦੀਆਂ ਅਤੇ ਸੜੀਆਂ ਸਬਜ਼ੀਆਂ ਆਦਿ ਅਤੇ ਗੰਦੇ ਭਾਂਡਿਆਂ ਦੀ ਵਰਤੋਂ ਆਮ ਦੇਖਣ ਨੂੰ ਮਿਲਦੀ ਹੈ | ਇਸ ਤੋਂ ਇਲਾਵਾ ਪਾਣੀ ਦੀ ਨਿਕਾਸੀ, ਥਾਂ ਦੀ ਘਾਟ ਕਾਰਨ ਢਾਬਿਆਂ ਅੰਦਰ ਪਖ਼ਾਨੇ 'ਚੋਂ ਬਦਬੂ ਅਤੇ ਮੱਖੀਆਂ ਮੱਛਰ ਦੀ ਭਰਮਾਰ ਕਿਸੇ ਤੋਂ ਵੀ ਓਹਲੇ ਨਹੀਂ ਹੈ | ਸਰਕਾਰ ਵਲੋਂ ਇਨ੍ਹਾਂ ਦੀ ਰੋਕਥਾਮ ਲਈ ਕਈ ਕਾਨੂੰਨ ਵੀ ਬਣਾਏ ਹੋਏ ਹਨ, ਪਰ ਅਧਿਕਾਰੀਆਂ ਦੀ ਲਾਪ੍ਰਵਾਹੀ, ਅਣਗਹਿਲੀ ਤੇ ਮਿਲੀਭੁਗਤ ਨਾਲ ਸਭ ਕੁਝ ਬੇਰੋਕ ਟੋਕ ਚੱਲ ਰਿਹਾ ਹੈ ਅਤੇ ਆਮ ਜਨਤਾ ਇਸ ਦੇ ਸਿੱਟੇ ਵਜੋਂ ਬਿਮਾਰ ਹੋਣ ਤੇ ਵੇਲੇ ਕੁਵੇਲੇ ਕਿਸੇ ਮੰਦਭਾਗੀ ਘਟਨਾ ਵਾਪਰਨ 'ਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਉੱਠ ਕੇ ਜਾਬਤੇ ਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਫ਼ਿਰ ਕਿਸੇ ਅਗਲੀ ਘਟਨਾ ਦੀ ਉਡੀਕ ਵਿਚ ਅੱਖਾਂ ਬੰਦ ਕਰਕੇ ਸੌ ਜਾਂਦਾ ਹੈ | ਬਾਜ਼ਾਰ ਵਿਚ ਮਿਲਾਵਟੀ ਤੇ ਨਕਲੀ ਦਾਲਾਂ, ਵੇਸਣ ਅਤੇ ਗਰਮ ਮਸਾਲੇ, ਚਾਹ ਪੱਤੀ, ਖਾਣ ਵਾਲੇ ਤੇਲ, ਘਿਉ ਦੀ ਰੋਕਥਾਮ ਲਈ ਸਰਕਾਰ ਦੇ ਜ਼ਿੰਮੇਵਾਰ ਵਿਭਾਗ ਇਨ੍ਹਾਂ ਮਿਲਾਵਟਾਂ ਸੰਬੰਧੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਕੋਈ ਕਾਰਗਾਰ ਕਦਮ ਚੁੱਕਣ ਤੋਂ ਪਾਸਾ ਵੱਟੀ ਬੈਠੇ ਹਨ ਅਤੇ ਭਿ੍ਸ਼ਟ ਦੁਕਾਨਦਾਰ ਪੈਸਾ ਕਮਾਉਣ ਦੇ ਲਾਲਚ ਵਿਚ ਪੈ ਕੇ ਕੀਮਤੀ ਜਿੰਦਾਂ ਨਾਲ ਖਿਲਵਾੜ ਕਰ ਰਹੇ ਹਨ | ਇਲਾਕੇ ਦੀਆਂ ਬਹੁਤ ਸਾਰੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਇਸ ਨਾਲ ਸੰਬੰਧਿਤ ਵਿਭਾਗ ਦੇ ਮੰਤਰੀ ਅਤੇ ਉੱਚ ਅਧਿਕਾਰੀਆਂ ਤੋਂ ਪੁਰਜੋਰ ਮੰਗ ਕੀਤੀ ਹੈ ਕਿ ਮਿਲਾਵਟੀ ਤੇ ਅਣ-ਢਕੀਆਂ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਕਰਨ ਵਾਲੇ ਦੋਸ਼ੀ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਤੋਂ ਇਲਾਵਾ ਢਾਬਿਆਂ ਦੀ ਸਫ਼ਾਈ ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੀ ਸੂਰਤ ਵਿਚ ਇਨ੍ਹਾਂ ਖ਼ਿਲਾਫ਼ ਫ਼ੌਰੀ ਕਾਰਵਾਈ ਕਰਨ ਲਈ ਸਰਕਾਰੀ ਕਨਟੀਨਾਂ, ਬੱਸ ਸਟੈਂਡਾਂ ਤੇ ਵਿਕਦੇ ਸਾਮਾਨ ਦੀ ਚੈਕਿੰਗ, ਰਹਿੰਦੇ ਨਾਲਿਆਂ ਦੇ ਕੰਢਿਆਂ 'ਤੇ ਖੜ੍ਹ ਕੇ ਰੇਹੜੀਆਂ 'ਤੇ ਵਿਕਦੇ ਖਾਣ ਪੀਣ ਵਾਲੇ ਸਾਮਾਨ ਦੀ ਚੈਕਿੰਗ ਜਲਦ ਤੋਂ ਜਲਦ ਕੀਤੀ ਜਾਵੇ ਕਿਉਂਕਿ ਇਨ੍ਹਾਂ ਦੇ ਇਸਤੇਮਾਲ ਨਾਲ ਜਨਤਾ ਵਿਚ ਕਿਸੇ ਵੀ ਭਿਆਨਕ ਬਿਮਾਰੀ ਦੇ ਫ਼ੈਲਣ ਦਾ ਖ਼ਤਰਾ ਹੈ | ਇਸ ਲਈ ਅਜਿਹਾ ਹੋਣ ਤੋਂ ਪਹਿਲਾਂ ਹੀ ਕਾਬੂ ਕਰ ਲੈਣ ਦੇ ਉਪਰਾਲੇ ਕਰਨੇ ਚਾਹੀਦੇ ਹਨ |

66ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਜ਼ਿਲ੍ਹਾ ਫ਼ਰੀਦਕੋਟ ਜੇਤੂ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਉਮਰ ਵਰਗ 14 ਸਾਲ ਲੜਕੀਆਂ ਵਾਲੀਬਾਲ ਦੇ ਮੁਕਾਬਲੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਗਰਾਊਾਡ ਵਿਚ ਕਰਵਾਏ ਜਾ ਰਹੇ ਹਨ | ਪ੍ਰੈੱਸ ਸਕੱਤਰ ਪ੍ਰਦੀਪ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 12ਵਾਂ 2 ਰੋਜ਼ਾ ਗੁਰਮਤਿ ਸਮਾਗਮ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »

ਹਥਿਆਰਾਂ ਵਾਲੇ ਮਾਮਲੇ 'ਚ ਸਰਕਾਰ ਗ਼ਲਤ ਅਨਸਰਾਂ 'ਤੇ ਨੱਥ ਪਾਵੇ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਲਾਇਸੰਸੀ ਹਥਿਆਰਾਂ ਵਾਲਿਆਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਸਰਕਾਰ ਨੂੰ ਗ਼ਲਤ ਅਨਸਰਾਂ 'ਤੇ ਨੱਥ ਪਾਉਣੀ ਚਾਹੀਦੀ ਹੈ | ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਡੇਂਗੂ ਦੇ ਟੈਸਟ ਅਤੇ ਇਲਾਜ ਮੁਫ਼ਤ ਉਪਲਬਧ-ਸਿਵਲ ਸਰਜਨ 8 ਜ਼ਿਲ੍ਹੇ ਅੰਦਰ ਡੇਂਗੂ ਕੇਸਾਂ ਦੀ ਗਿਣਤੀ 313 ਹੋਈ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ...

ਪੂਰੀ ਖ਼ਬਰ »

ਵਜ਼ੀਫ਼ੇ ਬੰਦ ਕਰ ਕੇ ਕੇਂਦਰ ਸਰਕਾਰ ਦਾ ਘੱਟ ਗਿਣਤੀਆਂ ਵਿਰੋਧੀ ਚਿਹਰਾ ਬੇਨਕਾਬ ਹੋਇਆ- ਡੀ.ਟੀ.ਐੱਫ਼.

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਘੱਟ ਗਿਣਤੀਆਂ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਕੇਂਦਰ ਸਰਕਾਰ ਦੁਆਰਾ ਬੰਦ ਕੀਤੇ ਜਾਣ ਨਾਲ ਇਸ ਦਾ ਘੱਟ ਗਿਣਤੀਆਂ ਵਿਰੋਧੀ ਚਿਹਰਾ ਬੇਨਕਾਬ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ, ਜਿਸ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ੍ਰੀ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਪਿੰਡ ਪੱਧਰ 'ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਸ਼ੁਰੂਆਤ

ਦੋਦਾ, 29 ਨਵੰਬਰ (ਰਵੀਪਾਲ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੇਂਡੂ ਖੇਤਰ 'ਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪਿੰਡ ਆਸਾ ਬੁੱਟਰ ਤੋਂ ਲੋਕ ਭਲਾਈ ਸਕੀਮਾਂ ਨੂੰ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਟੈਕਨੀਸ਼ੀਅਨ ਤੇ ਦਰਜਾ-4 ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੀ.ਡਬਲਿਊ.ਡੀ. ਟੈਕਨੀਸ਼ੀਅਨ ਅਤੇ ਦਰਜਾ-4 ਮੁਲਾਜ਼ਮ ਯੂਨੀਅਨ ਪੰਜਾਬ ਬਰਾਂਚ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਦਫ਼ਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪਾਰਕ ਵਿਖੇ ਬਰਾਂਚ ਪ੍ਰਧਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਅਕਾਲ ਸਹਾਇ ਪਬਲਿਕ ਸਕੂਲ ਦੋਦਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਦੋਦਾ, 29 ਨਵੰਬਰ (ਰਵੀਪਾਲ)-ਅਕਾਲ ਸਹਾਇ ਪਬਲਿਕ ਸਕੂਲ ਦੋਦਾ ਵਿਖੇ ਏ.ਐੱਸ.ਆਈ. ਹਰਮੰਦਰ ਸਿੰਘ ਤੇ ਗੁਰਸੇਵਕ ਸਿੰਘ ਵਲੋਂ ਕਰਵਾਏ ਜਾਗਰੂਕਤਾ ਸੈਮੀਨਾਰ 'ਚ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਮਨੁੱਖੀ ਜ਼ਿੰਦਗੀ 'ਤੇ ਪੈ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਰੇਲਵੇ ਦੀਆਂ ਸਮੱਸਿਆਵਾਂ ਸੰਬੰਧੀ ਡੀ.ਆਰ.ਐੱਮ. ਨੂੰ ਸੌਂਪਿਆ ਮੰਗ ਪੱਤਰ

ਮਲੋਟ, 29 ਨਵੰਬਰ (ਪਾਟਿਲ)-ਰੇਲਵੇ ਵਿਭਾਗ ਦੇ ਡੀ.ਆਰ.ਐੱਮ. ਐੱਮ.ਐੱਸ. ਭਾਟੀਆ ਦਾ ਮਲੋਟ ਦੌਰੇ ਦੌਰਾਨ ਸਮਾਜ ਸੇਵੀ ਸੰਸਥਾਵਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

ਖੇਤ ਮਜ਼ਦੂਰ ਕਾਨਫ਼ਰੰਸ 'ਚ ਨਾਟਕ 'ਲੱਛੂ ਕਬਾੜੀਆ' ਦਾ ਸਫ਼ਲ ਮੰਚਨ

ਦੋਦਾ, 29 ਨਵੰਬਰ (ਰਵੀਪਾਲ)-ਪਿੰਡ ਭੁੱਟੀਵਾਲਾ 'ਚ ਹੋਈ ਖੇਤ ਮਜ਼ਦੂਰ ਕਾਨਫ਼ਰੰਸ ਵਿਚ ਉੱਘੇ ਨਾਟਕਕਾਰ ਡਾ: ਸਾਹਿਬ ਸਿੰਘ ਦੇ ਚਰਚਿਤ ਨਾਟਕ 'ਲੱਛੂ ਕਬਾੜੀਆ' ਨੇ ਮਜ਼ਦੂਰਾਂ ਦੇ ਦਰਦਨਾਕ ਹਾਲਾਤਾਂ ਨੂੰ ਮੰਚ 'ਤੇ ਬਿਆਨ ਕੀਤਾ | ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਭਰੇ ...

ਪੂਰੀ ਖ਼ਬਰ »

ਖੇਡ ਮੇਲੇ 'ਚ ਮਾਲਵਾ ਸਕੂਲ ਗਿੱਦੜਬਾਹਾ ਨੇ ਜਿੱਤੇ 62 ਤਗ਼ਮੇ

ਗਿੱਦੜਬਾਹਾ, 29 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬੀ ਯੂਨੀਵਰਸੀਟੀ ਪਟਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਖੇੇਡਾਂ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਰਾਜ ਖੇਡ ਮੇਲਾ ਕਰਵਾਇਆ ਗਿਆ | ਇਸ ਦੌਰਾਨ ਤੀਰਅੰਦਾਜ਼ੀ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਮਾਲਵਾ ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਦੌਰਾਨ 28 ਡੈਂਚਰ ਮੁਫ਼ਤ ਵੰਡੇ-ਡਾ: ਸੁਨੀਲ ਬਾਂਸਲ

ਮਲੋਟ, 29 ਨਵੰਬਰ (ਪਾਟਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਬਾਂਸਲ ਦੀ ਅਗਵਾਈ ਹੇਠ ਚੱਲ ਰਹੇ ਦੰਦਾਂ ਦੀ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਸਿਵਲ ਹਸਪਤਾਲ ਮਲੋਟ ਵਿਖੇ ਲੋੜਵੰਦ ਬਜ਼ੁਰਗਾਂ ਨੂੰ 28 ਡੈਂਚਰ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਮਿਮਿਟ ਮਲੋਟ ਵਿਖੇ ਇਕ ਰੋੋਜ਼ਾ ਤਕਨੀਕੀ ਮੇਲਾ 'ਪ੍ਰਯੋਗ' ਕਰਵਾਇਆ

ਮਲੋਟ, 29 ਨਵੰਬਰ (ਪਾਟਿਲ)-ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਾਰਮੇਸ਼ਨ ਟੈਕਨਾਲੋੋਜੀ (ਮਿਮਿਟ) ਮਲੋੋਟ ਵਿਖੇ ਇਕ ਰੋੋਜ਼ਾ ਤਕਨੀਕੀ ਮੇਲਾ 'ਪ੍ਰਯੋਗ' ਕਰਵਾਇਆ ਗਿਆ | ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਦਲਜੀਤ ਸਿੰਘ ਵਧੀਕ ਐੱਸ. ਈ. ਪੰਜਾਬ ਸਟੇਟ ਪਾਵਰ ...

ਪੂਰੀ ਖ਼ਬਰ »

ਸਿੰਘੇਵਾਲਾ-ਫ਼ਤੂਹੀਵਾਲਾ 'ਚ ਨਾਟਕ 'ਲੱਛੂ ਕਬਾੜੀਆ' ਦੀ ਪੇਸ਼ਕਾਰੀ

ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਜਾਤੀਗਤ ਵਖਰੇਵਿਆਂ ਤੇ ਗਰੀਬ ਵਿਹੜਿਆਂ ਦੇ ਇਕ ਕਮਰੇ ਵਾਲੇ ਜੀਵਨ ਦਾ ਦੁਖਾਂਤ ਦਰਸ਼ਾਉਂਦਾ ਸੋਲੋ ਨਾਟਕ 'ਲੱਛੂ ਕਬਾੜੀਆ' ਮਹਿਜ਼ ਤੀਜੇ ਸ਼ੋਅ 'ਚ ਪੇਂਡੂ ਸੱਥਾਂ 'ਚ ਪੁੱਜ ਕੇ ਸਮਾਜਿਕ ਚੇਤੰਨਤਾ ਪ੍ਰਤੀ ਗੂੜ੍ਹ ...

ਪੂਰੀ ਖ਼ਬਰ »

ਛੱਪੜ ਦੇ ਗੰਦੇ ਪਾਣੀ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ

ਲੰਬੀ, 29 ਨਵੰਬਰ (ਮੇਵਾ ਸਿੰਘ)-ਪਿੰਡ ਸਹਿਣਾ ਖੇੜਾ ਦੀ ਫਿਰਨੀ 'ਤੇ ਪੈਂਦੇ ਛੱਪੜ ਦਾ ਬਦਬੂਦਾਰ ਤੇ ਗੰਦੇ ਪਾਣੀ ਨੇ ਆਸਪਾਸ ਵਸਦੇ ਲੋਕਾਂ ਦਾ ਜਿਉੂਣਾ ਦੁੱਭਰ ਕੀਤਾ ਹੋਇਆ ਹੈ | ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਅਤੇ ਰਣਧੀਰ ਸਿੰਘ ਨੇ ਦੱਸਿਆ ਕਿ ਇਸ ਛੱਪੜ ਦਾ ਗੰਦਾ ਪਾਣੀ ...

ਪੂਰੀ ਖ਼ਬਰ »

ਐੱਸ.ਬੀ.ਆਈ. ਦੀ ਕਾਨਫ਼ਰੰਸ 'ਚ ਹਿੱਸਾ ਲੈ ਕੇ ਪਰਤੇ ਸੈਂਟਰ ਕਮੇਟੀ ਮੈਂਬਰਾਂ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕੋਲਕਾਤਾ ਵਿਖੇ ਹੋਈ ਸਟੈਟ ਬੈਂਕ ਆਫ਼ ਇੰਡੀਆ ਦੀ ਸੈਂਟਰ ਪੱਧਰ ਦੀ ਕਾਨਫ਼ਰੰਸ 'ਚ ਹਿੱਸਾ ਲੈ ਕੇ ਪਰਤੇ ਸੈਂਟਰ ਕਮੇਟੀ ਮੈਂਬਰਾਂ ਦਾ ਸ੍ਰੀ ਮੁਕਤਸਰ ਸਾਹਿਬ ਪਹੁੰਚਣ 'ਤੇ ਨਿੱਘਾ ਸਵਾਗਤ ਹੋਇਆ ¢ ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮਸ਼ਾਲ ਯਾਤਰਾ ਦਾ ਸਵਾਗਤ

ਮਲੋਟ, 29 ਨਵੰਬਰ (ਪਾਟਿਲ)-ਪੱਗੜੀ ਸੰਭਾਲ ਜੱਟਾ ਕਿਸਾਨ ਸੰਮਤੀ ਦੇ ਸੂਬਾ ਪ੍ਰਧਾਨ ਮਨਦੀਪ ਸਿੰਘ ਨਥਵਾਨ ਵਲੋਂ ਆਪਣੇ ਸਾਥੀ ਪੇ੍ਰਮ ਖੋਖਰ ਅਤੇ ਆਪਣੇ ਬਾਕੀ ਸਾਥੀਆਂ ਨਾਲ ਅਗਵਾਈ ਕਰਦਿਆਂ ਹਰਿਆਣਾ ਦੀ ਕਿਸਾਨ ਜਥੇਬੰਦੀ ਵਲੋਂ ਸ਼ਹੀਦ ਸ: ਭਗਤ ਸਿੰਘ ਦੇ ਸਮਾਰਕ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਲੜਕੀਆਂ ਦੀ ਫੁੱਟਬਾਲ ਟੀਮ ਨੇ ਮਾਰੀਆਂ ਮੱਲਾਂ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਲੜਕੀਆਂ ਦੀ ਫੁੱਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਮੁਕਾਬਲਿਆਂ 'ਚ ਤੀਜਾ ਸਥਾਨ ਪ੍ਰਾਪਤ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ ਹਨ | ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX