ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਪੰਜਾਬ / ਜਨਰਲ

ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ ਖੜਕਾਉਣ ਪਹੁੰਚੇ ਪੇਂਡੂ ਤੇ ਖੇਤ ਮਜ਼ਦੂਰਾਂ 'ਤੇ ਲਾਠੀਚਾਰਜ

ਸੰਗਰੂਰ, 30 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਕੁੰਡਾ ਖੜਕਾਉਣ ਦੇ ਦਿੱਤੇ ਸੱਦੇ ਤਹਿਤ ਕੋਠੀ ਅੱਗੇ ਪੰਜਾਬ ਭਰ ਤੋਂ ਪਹੁੰਚੇ ਹਜ਼ਾਰਾਂ ਮਜ਼ਦੂਰਾਂ ਦੇ ਅੱਗੇ ਵਧਣ 'ਤੇ ਪੁਲਿਸ ਵਲੋਂ ਮਜ਼ਦੂਰਾਂ 'ਤੇ ਲਾਠੀਚਾਰਜ ਕੀਤਾ ਗਿਆ | ਮੁੱਖ ਸੜਕ 'ਤੇ ਕੁਝ ਘੰਟਿਆਂ ਤੱਕ ਬੈਠੇ ਰਹੇ ਮਜ਼ਦੂਰਾਂ ਨੇ ਕੋਈ ਸੁਣਵਾਈ ਨਾ ਹੁੰਦੀ ਵੇਖ ਜਦੋਂ ਕੋਠੀ ਵੱਲ ਵਧ ਕੇ ਰੋਸ ਜ਼ਾਹਿਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਹਿਲਾਂ ਤੋਂ ਸਖ਼ਤ ਬੈਰੀਕੇਟਿੰਗ ਕਰ ਕੇ ਖੜ੍ਹੇ ਸੈਂਕੜੇ ਪੁਲਿਸ ਮੁਲਾਜ਼ਮਾਂ ਵਲੋਂ ਮਜ਼ਦੂਰਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ, ਜਿਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜੰਮ ਕੇ ਖਿੱਚ-ਧੂਹ ਹੋਈ, ਪਰ ਇਸ ਦੇ ਬਾਵਜੂਦ ਵੀ ਅੱਗੇ ਵਧਣ ਦੀ ਜ਼ਿੱਦ 'ਤੇ ਅੜੇ ਮਜ਼ਦੂਰਾਂ ਨੂੰ ਰੋਕਣ ਲਈ ਪੁਲਿਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ | ਇਸ ਦੌਰਾਨ ਕੁਝ ਮਜ਼ਦੂਰ ਜ਼ਖ਼ਮੀ ਵੀ ਹੋ ਗਏ | ਲਾਠੀਚਾਰਜ ਉਪਰੰਤ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਨੂੰ ਜੰਮ ਕੇ ਕੋਸਦਿਆਂ ਕਿਹਾ ਕਿ ਭਗਵੰਤ ਮਾਨ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਦਾਅਵੇ ਕੀਤੇ ਜਾਂਦੇ ਸਨ ਕਿ ਉਨ੍ਹਾਂ ਦੀ ਸਰਕਾਰ ਪਿੰਡਾਂ ਦੀਆਂ ਸੱਥਾਂ 'ਚੋਂ ਚੱਲੇਗੀ, ਪਰ ਅੱਜ ਭਗਵੰਤ ਮਾਨ ਦੇ ਘਰ ਪਹੁੰਚੇ ਪਿੰਡਾਂ ਦੇ ਲੋਕਾਂ ਨੂੰ ਡਾਂਗਾਂ ਮਾਰੀਆਂ ਜਾ ਰਹੀਆਂ ਹਨ | ਪੇਂਡੂ ਤੇ ਖੇਤ ਮਜ਼ਦੂਰਾਂ ਦੀਆਂ 15 ਮੰਗਾਂ 'ਤੇ ਆਧਾਰਿਤ ਇਕ ਮੰਗ ਪੱਤਰ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਗਿਆ | ਲਗਪਗ 4 ਘੰਟੇ ਤੱਕ ਚੱਲੇ ਇਸ ਪ੍ਰਦਰਸ਼ਨ ਉਪਰੰਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ 21 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਗਈ, ਜਿਸ ਉਪਰੰਤ ਮਜ਼ਦੂਰਾਂ ਵਲੋਂ ਆਪਣਾ ਸੰਘਰਸ਼ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਮੁਕੇਸ਼ ਮਲੋਦ, ਗੁਰਵਿੰਦਰ ਸਿੰਘ ਬੋਹੜਾ, ਲੱਛਮਣ ਸਿੰਘ ਸੇਵੇਵਾਲ, ਹਰਮੇਸ਼ ਮਾਲੜੀ, ਦਰਸ਼ਨ ਨਾਹਰ, ਗੂਰਨਾਮ ਸਿੰਘ, ਹਰਵਿੰਦਰ ਸੇਮਾ, ਗੋਵਿੰਦ ਛਾਜਲੀ, ਤਰਸੇਮ ਪਿਟਰ, ਕਸ਼ਮੀਰ ਸਿੰਘ ਘੁੱਗਸ਼ੋਰ, ਲਖਵੀਰ ਲੌਂਗੋਵਾਲ, ਦਿਲਬਾਗ ਸਿੰਘ ਜੀਰਾ, ਗੁਲਜਾਰ ਗੋਰੀਆ, ਦੇਵੀ ਕੁਮਾਰ, ਭੁੱਪ ਚੰਦ ਚੰਨੋਂ ਅਤੇ ਲਾਭ ਸਿੰਘ ਧਨੋਲਾ ਆਦਿ ਆਗੂ ਮੌਜੂਦ ਸਨ | ਮੁੱਖ ਮੰਤਰੀ ਦੀ ਕੋਠੀ ਅੱਗੇ ਵਾਪਰੇ ਘਟਨਾ ਕ੍ਰਮ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਆਪਣੇ ਹੱਕਾਂ ਦੀ ਮੰਗ ਕਰ ਰਹੇ ਮਜ਼ਦੂਰਾਂ ਉੱਤੇ ਲਾਠੀਚਾਰਜ ਕਰ ਕੇ ਤਸ਼ੱਦਦ ਢਾਹ ਕੇ ਸਰਕਾਰ ਨੇ ਆਪਣਾ ਅਸਲੀ ਚਿਹਰਾ ਲੋਕਾਂ ਅੱਗੇ ਰੱਖ ਦਿੱਤਾ ਹੈ | ਉਧਰ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਬਾਰੇ ਪੁੱਛਣ ਉੱਤੇ ਐਸ.ਐਸ.ਪੀ. ਸੰਗਰੂਰ ਸੁਰੇਂਦਰ ਲਾਂਬਾ ਨੇ ਦਾਅਵਾ ਕੀਤਾ ਕਿ ਪੁਲਿਸ ਵਲੋਂ ਮਜ਼ਦੂਰਾਂ ਉੱਤੇ ਕਿਸੇ ਪ੍ਰਕਾਰ ਦਾ ਕੋਈ ਲਾਠੀਚਾਰਜ ਨਹੀਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕੁੱਝ ਲੋਕ ਮਜ਼ਦੂਰਾਂ ਉੱਤੇ ਲਾਠੀਚਾਰਜ ਹੋਣ ਦੀਆਂ ਗੱਲਾਂ ਕਰ ਕੇ ਅਫ਼ਵਾਹਾਂ ਫੈਲਾ ਰਹੇ ਹਨ |

ਸਰਹੱਦ ਨੇੜਿਓਾ 5 ਏ.ਕੇ.-47 ਰਾਈਫਲਾਂ ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ

ਡਰੋਨ ਰਾਹੀਂ ਸੁੱਟਿਆ ਗਿਆ ਸੀ ਅਸਲ੍ਹਾ

ਮਮਦੋਟ, 30 ਨਵੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਕਾਊਾਟਰ ਇੰਟੈਲੀਜੈਂਸ ਅੰਮਿ੍ਤਸਰ ਵਲੋਂ ਅੰਮਿ੍ਤਸਰ ਤੋਂ ਕਾਬੂ ਕੀਤੇ ਤਸਕਰ ਪਰਮਜੀਤ ਸਿੰਘ ਤੋਂ ਪੁੱਛਗਿੱਛ ਦੌਰਾਨ ਕੀਤੇ ਗਏ ਖੁਲਾਸੇ ਤੋਂ ਬਾਅਦ ਬੀਤੇ ਕੱਲ੍ਹ ਕਾਊਾਟਰ ਇੰਟੈਲੀਜੈਂਸ ਅੰਮਿ੍ਤਸਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਭਾਜਪਾ ਪੰਜਾਬ 'ਚ ਹੋਈ ਪੱਬਾਂ ਭਾਰ

ਸੁਖਵਿੰਦਰ ਸਿੰਘ ਫੁੱਲ ਸੰਗਰੂਰ, 30 ਨਵੰਬਰ-ਭਾਰਤੀ ਜਨਤਾ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਜਨਵਰੀ 2023 ਤੋਂ ਵਿਸ਼ੇਸ਼ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ | ਪਾਰਟੀ ਦੇ ਸੂਬਾ ਕੁਆਰਡੀਨੇਟਰ ਜਤਿੰਦਰ ਕਾਲੜਾ ਨੇ ਦੱਸਿਆ ਕਿ ਪਾਰਟੀ ਨੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 'ਦਸਤਖ਼ਤ ਮੁਹਿੰਮ' ਦੀ ਆਰੰਭਤਾ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਹੋਵੇਗੀ

ਸ੍ਰੀ ਅਨੰਦਪੁਰ ਸਾਹਿਬ, 30 ਨਵੰਬਰ (ਕਰਨੈਲ ਸਿੰਘ)-ਵੱਖ ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਨਜ਼ਰਬੰਦ ਬੰਦੀ ਸਿੰਘਾਂ ਦੀ ਸਰਕਾਰ ਵਲੋਂ ਰਿਹਾਈ ਨਾ ਕੀਤੇ ਜਾਣ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਪੂਰੇ ਪੰਜਾਬ 'ਚ ਦਸਤਖ਼ਤੀ ...

ਪੂਰੀ ਖ਼ਬਰ »

ਬੀ.ਐਸ.ਐਫ਼ ਦੇ ਸਥਾਪਨਾ ਦਿਵਸ ਸੰਬੰਧੀ ਸਮਾਗਮ ਅੰਮਿ੍ਤਸਰ 'ਚ 4 ਨੂੰ

ਜਲੰਧਰ, 30 ਨਵੰਬਰ (ਐੱਮ. ਐੱਸ. ਲੋਹੀਆ)-ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਪੰਜਾਬ ਆਪਣਾ ਰਾਸ਼ਟਰੀ ਪੱਧਰ ਦਾ ਸਥਾਪਨਾ ਦਿਵਸ 4 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਮਨਾ ਰਹੀ ਹੈ | ਸਮਾਗਮ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਬਤੌਰ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਲਹਿਰਾਗਾਗਾ, 30 ਨਵੰਬਰ (ਪ੍ਰਵੀਨ ਖੋਖਰ) - ਨਜ਼ਦੀਕੀ ਪਿੰਡ ਲਹਿਲ ਖੁਰਦ ਦੇ ਕਿਸਾਨ ਲਖਵੀਰ ਸਿੰਘ (40) ਪੁੱਤਰ ਜੋਗਿੰਦਰ ਸਿੰਘ ਨੇ ਕਿਸਾਨੀ ਕਰਜ਼ੇ ਤੋਂ ਤੰਗ ਆ ਕੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ | ਮਿ੍ਤਕ ਆਪਣੇ ਪਿੱਛੇ ਦੋ ਛੋਟੇ ਬੱਚੇ, ਪਤਨੀ ਤੇ ਮਾਤਾ-ਪਿਤਾ ...

ਪੂਰੀ ਖ਼ਬਰ »

ਹਾਈਕੋਰਟ ਨੇ ਪੰਜਾਬ ਪੁਲਿਸ 'ਚ 214 ਆਈ.ਟੀ. ਸਹਾਇਕਾਂ ਦੀ ਨਿਯੁਕਤੀ ਦੇ ਮਾਮਲੇ 'ਚ ਜਵਾਬ ਮੰਗਿਆ

ਚੰਡੀਗੜ੍ਹ, 30 ਨਵੰਬਰ (ਤਰੁਣ ਭਜਨੀ)-ਪੰਜਾਬ ਪੁਲਿਸ ਦੇ ਇਨਵੈਸਟੀਗੇਸ਼ਨ ਕੇਡਰ 'ਚ 214 ਆਈ.ਟੀ. ਸਹਾਇਕਾਂ ਦੀ ਨਿਯੁਕਤੀ ਪ੍ਰਕੀਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗ੍ਰਹਿ ਸਕੱਤਰ, ਡੀ.ਜੀ.ਪੀ. ਤੇ ਆਈ.ਜੀ. ਪ੍ਰਸ਼ਾਸਨ ਨੂੰ ਨੋਟਿਸ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਸ਼ਰਾਬ ਫ਼ੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਖ਼ਤਮ ਕਰਵਾਉਣ 'ਚ ਅਸਫਲ ਅਧਿਕਾਰੀਆਂ 'ਤੇ ਹਾਈਕੋਰਟ ਸਖ਼ਤ

ਚੰਡੀਗੜ੍ਹ, 30 ਨਵੰਬਰ (ਤਰੁਣ ਭਜਨੀ)-ਫ਼ਿਰੋਜ਼ਪੁਰ 'ਚ ਸ਼ਰਾਬ ਦੀ ਫ਼ੈਕਟਰੀ (ਡਿਸਟਿਲਰੀ) ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਖ਼ਤਮ ਕਰਵਾਉਣ 'ਚ ਅਸਫਲ ਰਹਿਣ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਪੰਜਾਬ ਦੇ ਵਧੀਕ ਗ੍ਰਹਿ ਸਕੱਤਰ ਸਮੇਤ ...

ਪੂਰੀ ਖ਼ਬਰ »

'ਦਾਸਤਾਨ-ਏ-ਸਰਹਿੰਦ' ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾਵੇ ਪੰਜਾਬ ਸਰਕਾਰ-ਸ਼੍ਰੋਮਣੀ ਕਮੇਟੀ

ਕਿਹਾ, ਸੈਂਸਰ ਬੋਰਡ ਆਪਣੇ ਫ਼ੈਸਲੇ 'ਤੇ ਮੁੜ ਕਰੇ ਵਿਚਾਰ

ਅੰਮਿ੍ਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸਿਧਾਂਤਾਂ ਦੇ ਮੱਦੇਨਜ਼ਰ ਤੇ ਸੰਗਤਾਂ ਦੇ ਰੋਸ ਨੂੰ ਵੇਖਦਿਆਂ ਪੰਜਾਬ ਸਰਕਾਰ ਤੋਂ 'ਦਾਸਤਾਨ-ਏ-ਸਰਹਿੰਦ' ਨਾਂਅ ਦੀ ਫ਼ਿਲਮ ਦੀ ਰਿਲੀਜ਼ 'ਤੇ ਰੋਕ ...

ਪੂਰੀ ਖ਼ਬਰ »

ਮੁਫ਼ਤ ਅਨਾਜ 'ਚ 11 ਫ਼ੀਸਦੀ ਕਟੌਤੀ ਲਈ 10 ਲੱਖ ਕਾਰਡ ਬਣੇ ਅੜਿੱਕਾ

• ਕੇਂਦਰ ਸਰਕਾਰ ਹਰ ਸੂਬੇ ਦੀ 67 ਫ਼ੀਸਦੀ ਆਬਾਦੀ ਲਈ ਜਾਰੀ ਕਰਦੀ ਹੈ ਰਾਸ਼ਨ ਕੋਟਾ • ਕਣਕ ਮਿਲਣ ਤੋਂ ਵਾਂਝੇ ਖਪਤਕਾਰ ਉਲਝ ਰਹੇ ਨੇ ਡੀਪੂ ਹੋਲਡਰਾਂ ਨਾਲ

ਲੋਹਟਬੱਦੀ, 30 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ 'ਚ ਨੀਲੇ ਕਾਰਡ ਧਾਰਕਾਂ (ਸਮਾਰਟ ਕਾਰਡ) ਲਾਭਪਾਤਰੀਆਂ ਨੂੰ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਮੁਫ਼ਤ ਯੋਜਨਾ ਦੀ ਭੇਜੀ ਗਈ ਕਣਕ 'ਚ ਲਗਾਈ 11 ਫ਼ੀਸਦੀ ਕਟੌਤੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ...

ਪੂਰੀ ਖ਼ਬਰ »

ਬਹੁ ਕਰੋੜੀ ਟੈਂਡਰ ਘੁਟਾਲਾ

ਸਰਕਾਰ ਵਲੋਂ ਆਸ਼ੂ ਤੇ ਹੋਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਈ. ਡੀ. ਵਲੋਂ ਵੀ ਕੇਸ ਦਰਜ ਕਰਨ ਦੀ ਤਿਆਰੀ

ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ 'ਚ ਜੇਲ੍ਹ 'ਚ ਬੰਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਹੋਰਾਂ ਖ਼ਿਲਾਫ਼ ਸਰਕਾਰ ਵਲੋਂ ਵਿਜੀਲੈਂਸ ਬਿਊਰੋ ਨੂੰ ਬਕਾਇਦਾ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ | ਵਿਜੀਲੈਂਸ ...

ਪੂਰੀ ਖ਼ਬਰ »

10 ਨੂੰ ਦਿੱਲੀ ਸਿੰਘੂ ਬਾਰਡਰ 'ਤੇ ਪੰਜਾਬ ਤੋਂ ਜਥੇ ਵੱਡੀ ਗਿਣਤੀ 'ਚ ਪਹੁੰਚਣਗੇ-ਕੋਟ ਬੁੱਢਾ

ਜ਼ੀਰਾ, 30 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਸੁਖਦੇਵ ਸਿੰਘ ਫ਼ਿਰੋਜ਼ਪੁਰ, ਦਵਿੰਦਰ ਸਿੰਘ ਅੰਮਿ੍ਤਸਰ, ਰਣਜੀਤ ਸਿੰਘ ਜਲੰਧਰ, ਸਾਹਿਬ ਸਿੰਘ ਸਭਰਾਂ ਤੇ ਕੁਲਦੀਪ ...

ਪੂਰੀ ਖ਼ਬਰ »

ਪੰਜਾਬੀਆਂ ਸੰਬੰਧੀ ਟਿੱਪਣੀ ਕਰ ਕੇ ਕਸੂਤੇ ਫ਼ਸੇ ਡਾ. ਨਿੱਜਰ

ਬਾਅਦ 'ਚ ਮੰਗਣੀ ਪਈ 'ਮੁਆਫੀ'

ਅੰਮਿ੍ਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)-ਕੈਬਨਿਟ ਮੰਤਰੀ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਝੋਨੇ ਦੀ ਬਿਜਾਈ ਤੇ ਪਾਣੀ ਦੀ ਸਮੱਸਿਆ ਸੰਬੰਧੀ ਗੱਲ ਕਰਦਿਆਂ 'ਸਾਡੇ ਪੰਜਾਬੀਆਂ ਵਰਗੀ ਬੇਵਕੂਫ਼ ਕੌਮ ...

ਪੂਰੀ ਖ਼ਬਰ »

ਸ਼ਾਂਤਮਈ ਧਰਨਾ ਦੇ ਰਹੇ ਕਿਰਤੀਆਂ 'ਤੇ ਲਾਠੀਚਾਰਜ ਨਿੰਦਣਯੋਗ-ਪਾਸਲਾ

ਜਲੰਧਰ, 30 ਨਵੰਬਰ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਤੇ ਪੰਜਾਬ ਰਾਜ ਕਮੇਟੀ ਦੇ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਸੰਗਰੂਰ ਵਿਖੇ ਅਮਨ ਪੂਰਵਕ ਧਰਨਾ ਦੇ ਰਹੇ ਬੇਜ਼ਮੀਨੇ-ਸਾਧਨਹੀਨ ...

ਪੂਰੀ ਖ਼ਬਰ »

ਬਾਬਾ ਗੁਲਜ਼ਾਰ ਸਿੰਘ ਦੇ ਬਰਸੀ ਸਮਾਗਮ 5 ਨੂੰ

ਇਯਾਲੀ/ਥਰੀਕੇ, 30 ਨਵੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਦਾ 21ਵਾਂ ਬਰਸੀ ਸਮਾਗਮ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੰਤ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ 21 ਤੋਂ

ਸ੍ਰੀ ਚਮਕੌਰ ਸਾਹਿਬ, 30 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ, ਤਿੰਨ ਪਿਆਰਿਆਂ ਤੇ ਜਾਨੋਂ ਵੱਧ ਪਿਆਰੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਇਸ ਵਾਰ 21, 22 ਤੇ 23 ਦਸੰਬਰ ਨੂੰ ਮਨਾਇਆ ਜਾ ...

ਪੂਰੀ ਖ਼ਬਰ »

ਪੰਜਾਬ ਨੂੰ ਆਰ.ਡੀ.ਐਫ. ਦਾ ਬਕਾਇਆ 2880 ਕਰੋੜ ਮਿਲਣਾ ਹੋਇਆ ਅÏਖਾ

ਕੇਂਦਰ ਨੇ ਬਕਾਇਆ ਅਦਾ ਕਰਨ ਦੀ ਬਜਾਏ ਸੂਬਾ ਸਰਕਾਰ ਨੂੰ ਦਿੱਤੀ ਸਲਾਹ, 'ਵਿਧਾਨਕ ਫੀਸ ਘਟਾਓ ਤੇ ਫ਼ਸਲ ਦੀ ਖਰੀਦ 'ਚ ਪ੍ਰਾਈਵੇਟ ਏਜੰਸੀਆਂ ਨੂੰ ਲਿਆਓ'

ਚੰਡੀਗੜ੍ਹ, 30 ਨਵੰਬਰ (ਵਿਕਰਮਜੀਤ ਸਿੰਘ ਮਾਨ)-ਕੇਂਦਰ ਸਰਕਾਰ ਨੇ ਆਖਿਰਕਾਰ ਪੰਜਾਬ ਨੂੰ ਸੰਕੇਤ ਦੇ ਦਿੱਤਾ ਹੈ ਕਿ ਉਹ ਫਿਲਹਾਲ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਕਲੀਅਰ ਨਹੀਂ ਕਰੇਗੀ | ਪੰਜਾਬ ਸਰਕਾਰ ਵਲੋਂ ਸਾਲ 2021 ਦੇ ਖਰੀਦ ਸੀਜ਼ਨ ਲਈ 1100 ਕਰੋੜ ਰੁਪਏ ਦੀ ...

ਪੂਰੀ ਖ਼ਬਰ »

ਗਿਆਨੀ ਇਕਬਾਲ ਸਿੰਘ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੁੜ ਜਥੇਦਾਰ ਨਿਯੁਕਤ

ਅੰਮਿ੍ਤਸਰ, 30 ਨਵੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਨਵੀਂ ਬਣੀ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਸੇਵਾਵਾਂ ਮੁੜ ਬਹਾਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਪਰਮਲ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਕਰੀਬ ਸਾਢੇ 6 ਲੱਖ ਮੀਟਿ੍ਕ ਟਨ ਘੱਟ

ਪੰਜਾਬ 'ਚ ਇਸ ਵਾਰ ਬਾਸਮਤੀ ਤੋੜੇਗੀ ਪਿਛਲੇ ਸਾਰੇ ਰਿਕਾਰਡ

ਖੰਨਾ, 30 ਨਵੰਬਰ (ਹਰਜਿੰਦਰ ਸਿੰਘ ਲਾਲ)-ਇਸ ਸਾਲ ਪੰਜਾਬ ਦੀਆਂ ਅਨਾਜ ਮੰਡੀਆਂ 'ਚ ਪਰਮਲ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਕਰੀਬ ਸਾਢੇ 6 ਲੱਖ ਮੀਟਰਿਕ ਟਨ ਘੱਟ ਹੈ | ਪਿਛਲੇ ਸਾਲ ਪੰਜਾਬ ਦੀਆਂ ਮੰਡੀਆਂ 'ਚ ਪੂਰੇ ਸੀਜ਼ਨ 'ਚ ਕੁੱਲ 189.08 ਲੱਖ ਮੀਟਰਿਕ ਟਨ ਝੋਨੇ ਦੀ ਫ਼ਸਲ ਆਈ ਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨਾਜਾਇਜ਼ ਅਸਲ੍ਹਾ ਫੜਨ ਦੀ ਬਜਾਏ ਲਾਇਸੰਸੀ ਹਥਿਆਰ ਰੱਦ ਕਰ ਰਹੀ ਹੈ-ਝੂੰਦਾਂ

ਸੰਗਰੂਰ, 30 ਨਵੰਬਰ (ਸੁਖਵਿੰਦਰ ਸਿੰਘ ਫੁੱਲ) -ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਹੈ ਕਿ ਜਿਸ ਦਿਨ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਪੰਜਾਬ 'ਚ ਗੈਂਗਸਟਰ, ਲੁੱਟਾਂ-ਖੋਹਾਂ ਤੇ ਕਤਲੋਗਾਰਤ 'ਚ ਵੱਡਾ ਵਾਧਾ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਵਲੋਂ ਲਾਠੀਚਾਰਜ ਦੀ ਨਿੰਦਾ

ਸੰਗਰੂਰ, 30 ਨਵੰਬਰ (ਫੁੱਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਮਜ਼ਦੂਰਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਦਿਨੋਂ ਦਿਨ ਸਾਹਮਣੇ ਆ ਰਿਹਾ ਹੈ | ਸ. ...

ਪੂਰੀ ਖ਼ਬਰ »

ਸਰਕਾਰ ਵਲੋਂ ਹੁਣ ਕਿਸਾਨਾਂ ਤੋਂ ਪਾਣੀ ਦਾ ਮਾਮਲਾ ਵਸੂਲਣ ਦੇ ਨਿਰਦੇਸ਼

ਮੰਡੀ ਅਰਨੀਵਾਲਾ, 30 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਪੰਜਾਬ ਦੇ ਕਿਸਾਨਾਂ ਨੂੰ ਮਿਲਦੀ ਮੁਫ਼ਤ ਨਹਿਰੀ ਪਾਣੀ ਦੀ ਸਹੂਲਤ ਜਲਦ ਖ਼ਤਮ ਹੋ ਸਕਦੀ ਹੈ | ਅਜਿਹੇ ਸੰਕੇਤ ਨਹਿਰੀ ਵਿਭਾਗ ਵਲੋਂ ਜ਼ਿਲੇ੍ਹਦਾਰਾਂ ਨੂੰ ਦਿੱਤੇ ਆਦੇਸ਼ਾਂ ਤੋਂ ਸਪੱਸ਼ਟ ਹੋ ਜਾਂਦੇ ਹਨ | ਨਹਿਰੀ ...

ਪੂਰੀ ਖ਼ਬਰ »

2021 ਪਾਸ ਆਊਟ ਵਿਦਿਆਰਥੀਆਂ ਲਈ ਆਸਟ੍ਰੇਲੀਆ ਜਾਣ ਦਾ ਆਖ਼ਰੀ ਮੌਕਾ

ਸੰਗਰੂਰ, 30 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੈਰਾਗੋਨ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਨੇ ਕਿਹਾ ਹੈ ਕਿ +2 (2021) 'ਚ ਪਾਸ-ਆਊਟ ਵਿਦਿਆਰਥੀਆਂ ਲਈ ਹੁਣ ਵਧੀਆ ਮੌਕਾ ਹੈ ਕਿ ਉਹ ਆਪਣੀ ਫਾਈਲ ਫਰਵਰੀ ਇਨਟੇਕ ਲਈ ਜਲਦ ਅਪਲਾਈ ਕਰਨ ਤੇ ਆਪਣਾ ਵੀਜ਼ਾ ਹਾਸਲ ਕਰਨ ਕਿਉਂਕਿ 2021 ਪਾਸ ...

ਪੂਰੀ ਖ਼ਬਰ »

ਬਾਦਲ ਵਲੋਂ '5 ਪੈਨਸ਼ਨਾਂ' ਲੈਣ ਦੇ ਦਾਅਵੇ ਦੇ ਸਬੂਤ ਪੇਸ਼ ਕਰੋ ਜਾਂ ਕਾਨੂੰਨੀ ਕਾਰਵਾਈ ਲਈ ਤਿਆਰ ਰਹੋ-ਸੁਖਬੀਰ

ਚੰਡੀਗੜ੍ਹ, 30 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ 'ਪੰਜ ਪੈਨਸ਼ਨਾਂ' ਲੈਣ ਦਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਵਲੋਂ ਸੰਗਰੂਰ 'ਚ ਕਿਸਾਨਾਂ 'ਤੇ ਲਾਠੀਚਾਰਜ ਦੀ ਨਿੰਦਾ

ਚੰਡੀਗੜ੍ਹ, 30 ਨਵੰਬਰ (ਮਨਜੋਤ ਸਿੰਘ ਜੋਤ)-ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਤੇ ਲੋਕ ਸਭਾ ਮੈਂਬਰ ਰਾਜ ਕੁਮਾਰ ਚਾਹਰ ਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਸੰਗਰੂਰ 'ਚ ਮਜ਼ਦੂਰਾਂ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX