ਤਾਜਾ ਖ਼ਬਰਾਂ


ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  1 day ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਪ੍ਰਤਿਭਾ ਮਹਾਨ ਕੰਮਾਂ ਦਾ ਆਰੰਭ ਕਰਦੀ ਹੈ ਤੇ ਮਿਹਨਤ ਉਨ੍ਹਾਂ ਨੂੰ ਨੇਪਰੇ ਚੜ੍ਹਾਉਂਦੀ ਹੈ। -ਡਾ: ਜਾਨਸਨ

ਮੋਗਾ

ਪਿੰਡ ਸਲੀਣਾ ਵਿਖੇ ਸਾਂਝੇ ਛੱਪੜ 'ਤੇ ਕਬਜ਼ੇ ਨੂੰ ਲੈ ਕੇ ਪਿਆ ਰੱਫੜ

ਮੋਗਾ, 30 ਨਵੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦਾ ਇਤਿਹਾਸਕ ਪਿੰਡ ਸਲੀਣਾ ਜਿੱਥੇ ਪਿਛਲੇ ਲੰਮੇ ਤੋਂ ਪਿੰਡ ਦੇ ਪਤਵੰਤਿਆਂ ਵਲੋਂ ਛੱਡੀ ਗਈ ਚਰਾਂਦ ਦੀ ਸਾਂਝੀ ਜ਼ਮੀਨ 'ਤੇ ਅਸਰ ਰਸੂਖਦਾਰਾਂ ਵਲੋਂ ਜਿੱਥੇ ਉਕਤ ਜ਼ਮੀਨ 'ਤੇ ਕਬਜ਼ਾ ਕਰਨ ਦੀਆਂ ਖ਼ਬਰਾਂ ਅਕਸਰ ਪੜ੍ਹਨ ਤੇ ਸੁਣਨ ਨੂੰ ਮਿਲਦੀਆਂ ਹਨ, ਹੁਣ ਪਿੰਡ ਵਿਚ ਸਾਂਝੇ ਛੱਪੜ ਨੂੰ ਲੈ ਕੇ ਵੀ ਇਕ ਵਿਅਕਤੀ ਵਲੋਂ ਕਬਜ਼ਾ ਕਰ ਲੈਣ ਦਾ ਰੱਫੜ ਸਾਹਮਣੇ ਆਇਆ ਹੈ | ਭਾਵੇਂਕਿ ਇਸ ਸਬੰਧੀ ਪਿੰਡ ਦੀ ਅਧਿਕਾਰਤ ਸਰਪੰਚ ਨੇ ਕਬਜ਼ਾਧਾਰੀ ਤੋਂ ਛੱਪੜ ਦਾ ਕਬਜ਼ਾ ਛਡਵਾਉਣ ਲਈ ਸੰਬੰਧਿਤ ਵਿਭਾਗ ਤੇ ਪੰਜਾਬ ਰਾਜ ਪੰਚਾਇਤ ਵਿਭਾਗ ਨੂੰ ਵੀ ਇਸ ਸਬੰਧੀ ਸੂਚਿਤ ਕੀਤਾ ਹੋਇਆ ਹੈ | ਇਸ ਸਬੰਧੀ ਪਿੰਡ ਦੀ ਅਧਿਕਾਰਤ ਸਰਪੰਚ ਮਨਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਪਿੰਡ ਦੇ ਸਾਂਝੇ ਛੱਪੜ ਦੇ ਨਾਲ ਇਕ ਡੇਰਾ ਬਣਿਆ ਹੋਇਆ ਹੈ, ਜਿਸ ਨੂੰ ਸ਼ੁੱਧ ਮੁਨੀ ਚਲਾ ਰਹੇ ਸਨ | ਡੇਰੇ ਦੇ ਸੰਚਾਲਕ ਸ਼ੁੱਧ ਮੁਨੀ ਨੇ ਪਿਛਲੇ ਲੰਮੇ ਸਮੇਂ ਤੋਂ ਢਾਈ ਏਕੜ ਦੇ ਕਰੀਬ ਛੱਪੜ 'ਤੇ ਕਬਜ਼ਾ ਕੀਤਾ ਹੋਇਆ ਹੈ | ਇਸ ਸਬੰਧੀ ਡੀ.ਡੀ.ਪੀ.ਓ. ਮੋਗਾ ਤੇ ਬੀ.ਡੀ.ਪੀ.ਓ. ਤੇ ਹੋਰ ਅਧਿਕਾਰੀਆਂ ਨੇ ਵੀ ਉਕਤ ਵਿਅਕਤੀ ਨੂੰ ਕਬਜ਼ਾ ਛੱਡਣ ਬਾਰੇ ਕਈ ਵਾਰ ਕਿਹਾ ਹੈ ਪਰ ਉਕਤ ਵਿਅਕਤੀ ਕਬਜ਼ਾ ਛੱਡਣ ਨੂੰ ਅਜੇ ਤੱਕ ਵੀ ਤਿਆਰ ਨਹੀਂ | ਹੁਣ ਜਦ ਪੰਚਾਇਤ ਵਲੋਂ ਪੰਜਾਬ ਰਾਜ ਪੰਚਾਇਤ ਐਕਟ 1994 ਦੀ ਧਾਰਾ 34 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੋਮੋਟੋ ਤਹਿਤ ਕਬਜ਼ਾਧਾਰੀ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ | ਅਧਿਕਾਰਤ ਸਰਪੰਚ ਮਨਿੰਦਰ ਕੌਰ ਨੇ ਦੱਸਿਆ ਕਿ ਜੇਕਰ ਕਬਜ਼ਾਧਾਰੀ ਛੱਪੜ ਦਾ ਕਬਜ਼ਾ ਆਉਣ ਵਾਲੇ 15 ਦਿਨਾਂ ਵਿਚ ਨਹੀਂ ਛੱਡਦਾ ਤਾਂ ਉਸ ਤੋਂ ਬਾਅਦ ਛੱਪੜ 'ਤੇ ਕਬਜ਼ਾ ਛਡਵਾਉਣ ਤੇ ਉਸ ਉੱਪਰ ਆਉਣ ਵਾਲੇ ਖ਼ਰਚੇ ਦਾ ਵੀ ਕਬਜ਼ਾਧਾਰੀ ਜ਼ਿੰਮੇਵਾਰ ਹੋਵੇਗਾ | ਦੱਸ ਦੇਈਏ ਕਿ ਉਕਤ ਛੱਪੜ ਪਿੰਡ ਦੀ ਸਮੁੱਚੀ ਪੰਚਾਇਤ ਅਧੀਨ ਆਉਂਦਾ ਹੈ ਤੇ ਇਸ ਸਾਂਝੇ ਛੱਪੜ 'ਚ ਪਿੰਡ ਦਾ ਗਲੀਆਂ ਨਾਲੀਆਂ ਦਾ ਫ਼ਾਲਤੂ ਪਾਣੀ ਆਉਂਦਾ ਹੈ ਤੇ ਕਬਜ਼ਾ ਕਰਨ ਨਾਲ ਸਮੁੱਚੇ ਪਿੰਡ ਦੇ ਲੋਕ ਵੀ ਇਸ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਵੇਖਣਾ ਇਹ ਹੋਵੇਗਾ ਕਿ ਪੰਚਾਇਤ ਵਲੋਂ ਸੂਮੋਟੋ ਰਾਹੀਂ ਦਿੱਤੇ ਗਏ ਨੋਟਿਸ ਨੂੰ ਕਬਜ਼ਾਧਾਰੀ ਮੰਨਦਾ ਹੈ ਜਾਂ ਨਹੀਂ | ਪਿੰਡ ਦੀ ਅਧਿਕਾਰਤ ਸਰਪੰਚ ਮਨਿੰਦਰ ਕੌਰ ਨੇ ਦੱਸਿਆ ਕਿ ਉਕਤ ਛੱਪੜ ਦਾ ਕਬਜ਼ਾ ਛਡਵਾਉਣ ਲਈ ਪਿੰਡ ਦੀ ਗਰਾਮ ਪੰਚਾਇਤ ਤੇ ਪਿੰਡ ਵਾਸੀ ਪੂਰੀ ਤਰ੍ਹਾਂ ਉਨ੍ਹਾਂ ਨਾਲ ਹਨ ਤੇ ਉਹ ਹਰ ਹੀਲੇ ਕਾਨੂੰਨੀ ਤੌਰ 'ਤੇ ਕਬਜ਼ਾ ਛੁਡਵਾ ਕੇ ਰਹਿਣਗੇ |

ਪਨਬੱਸ/ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ 27 ਡੀਪੂਆਂ ਦੇ ਗੇਟਾਂ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਮੋਗਾ ਡੀਪੂ ਦੇ ਗੇਟ 'ਤੇ ਬੋਲਦਿਆਂ ਸੂਬਾ ਵਿੱਤ ਸਕੱਤਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸੀ.ਡੀ.ਪੀ.ਓ. ਦਫ਼ਤਰਾਂ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੁਲਾਜ਼ਮ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮੋਗਾ ਦੇ ਡੀ.ਪੀ.ਓ. ਦਫ਼ਤਰ ਅਤੇ ਸੀ.ਡੀ.ਪੀ.ਓ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਤੋਂ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ 'ਚ ਕੀਤਾ ਤੀਜਾ ਸਥਾਨ ਹਾਸਲ

ਬਾਘਾਪੁਰਾਣਾ, 30 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਈ ਵੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਵਿਦਿਆਰਥੀ ਨੇ ਜੂਡੋ ਖੇਡ 'ਚ ਸੂਬਾ ਪੱਧਰੀ ਮੁਕਾਬਲਿਆਂ 'ਚ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰ. ਤੇਜਿੰਦਰ ਕੌਰ ...

ਪੂਰੀ ਖ਼ਬਰ »

ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ-ਡੀ. ਸੀ.

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ...

ਪੂਰੀ ਖ਼ਬਰ »

ਵਿਜੀਲੈਂਸ ਦੀ ਧੱਕੇਸ਼ਾਹੀ ਖ਼ਿਲਾਫ਼ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਅਫ਼ਸਰਾਂ ਕੀਤਾ ਹੜਤਾਲ ਦਾ ਐਲਾਨ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਅਫ਼ਸਰਾਂ ਦੀ ਕਨਫੈੱਡਰੇਸ਼ਨ ਸਮੂਹ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸ ਦੀ ਤਾਲਮੇਲ ਕਮੇਟੀ, ਮਨਿਸਟਰੀਅਲ ਸਟਾਫ਼ ਦੇ ਅਧਿਕਾਰੀਆਂ ਵਲੋਂ ਵਿਜੀਲੈਂਸ ...

ਪੂਰੀ ਖ਼ਬਰ »

ਬਲਾਕ ਦਫ਼ਤਰ ਕੋਟ ਈਸੇ ਖਾਂ ਵਿਖੇ ਲਗਾਇਆ ਰੁਜ਼ਗਾਰ ਮੇਲਾ

ਕੋਟ ਈਸੇ ਖਾਂ, 30 ਨਵੰਬਰ (ਨਿਰਮਲ ਸਿੰਘ ਕਾਲੜਾ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀਆਂ ਕੋਸ਼ਿਸ਼ਾਂ ਸਦਕਾ ਬੀ.ਡੀ.ਪੀ.ਓ. ਦਵਿੰਦਰ ਸਿੰਘ ਵਲਟੋਹਾ ਦੀ ਅਗਵਾਈ ਹੇਠ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਸਕਿਉਰਿਟੀ ਇੰਟੈਲੀਜੈਂਸ ਸਰਵਿਸ ਕੰਪਨੀ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਅਧਿਆਪਕਾ ਦਾ ਪਰਸ ਝਪਟ ਹੋਏ ਫ਼ਰਾਰ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਦੇ ਪੋਸ਼ ਇਲਾਕੇ ਦਸਮੇਸ਼ ਨਗਰ ਟੈਂਕੀ ਵਾਲੀ ਗਲੀ 'ਚ ਦੁਪਹਿਰ ਪੌਣੇ ਚਾਰ ਵਜੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਅਧਿਆਪਕਾ ਤੋਂ ਪਰਸ ਅਤੇ ਇਕ ਲਿਫ਼ਾਫ਼ਾ ਖੋਹ ਲਿਆ | ਘਟਨਾ ਵਾਪਰਨ ਸਮੇਂ ਉਹ ...

ਪੂਰੀ ਖ਼ਬਰ »

ਪਿੰਡ ਖਾਈ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ

ਨਿਹਾਲ ਸਿੰਘ ਵਾਲਾ, 30 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਏ. ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ, ਜ਼ਿਲ੍ਹਾ ਪੁਲਿਸ ਮੁਖੀ, ਜ਼ਿਲ੍ਹਾ ਕਮਿਊਨਿਟੀ ਅਫ਼ਸਰ ਮੋਗਾ ਅਤੇ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਇੰਸਪੈਕਟਰ ਹਰਜੀਤ ਕੌਰ ...

ਪੂਰੀ ਖ਼ਬਰ »

ਲੋਕ ਸਾਹਿਤ ਅਕਾਦਮੀ ਮੋਗਾ ਦੀ ਮੀਟਿੰਗ 3 ਨੂੰ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਲੋਕ ਸਾਹਿਤ ਅਕਾਦਮੀ ਦੀ ਨਵੀਂ ਚੁਣੀ ਟੀਮ ਦੇ ਪ੍ਰਧਾਨ ਗੁਰਚਰਨ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਪਲੇਠੀ ਮੀਟਿੰਗ 3 ਦਸੰਬਰ ਨੂੰ ਸਵੇਰੇ 10 ਵਜੇ ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਲੋਕ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਭੋਗ 3 ਨੂੰ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਸਮੂਹ ਸੰਗਤ ਤੇ ਮਾਰਕੀਟ ਹੀਰਾ ਸਿੰਘ ਬਿਲਡਿੰਗ ਮੋਗਾ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 38ਵੇਂ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 3 ਦਸੰਬਰ ਦਿਨ ਸਨਿਚਰਵਾਰ ਨੂੰ ਹੀਰਾ ਸਿੰਘ ਬਿਲਡਿੰਗ ਨੇੜੇ ਅਕਾਲਸਰ ...

ਪੂਰੀ ਖ਼ਬਰ »

ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਸ਼ਹਿਰੀ ਇਕਾਈ ਨੇ ਡੀ. ਸੀ. ਨੂੰ ਸੌਂਪਿਆ ਮੰਗ-ਪੱਤਰ

ਮੋਗਾ, 30 ਨਵੰਬਰ (ਜਸਪਾਲ ਸਿੰਘ ਬੱਬੀ)-ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਅਰਬਨ ਯੂਨਿਟ ਅਤੇ ਜ਼ਿਲ੍ਹਾ ਐਨ.ਜੀ.ਓ. ਤਾਲਮੇਲ ਕਮੇਟੀ ਮੋਗਾ ਨੇ ਮੋਗਾ ਰੇਲਵੇ ਸਟੇਸ਼ਨ 'ਤੇ ਸਥਿਤ ਪਲੇਟੀ ਨੂੰ ਮੋਗਾ ਤੋਂ ਡਗਰੂ ਜਾਂ ਮਹਿਣਾ ਤਬਦੀਲ ਕਰਨ ਲਈ ਕੁਲਵੰਤ ਸਿੰਘ ਡਿਪਟੀ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਮਨਾਇਆ ਪੰਜਾਬੀ ਮਹੀਨਾ

ਬੱਧਨੀ ਕਲਾਂ, 30 ਨਵੰਬਰ (ਸੰਜੀਵ ਕੋਛੜ)-ਧੰਨ-ਧੰਨ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿ੍ਪਾ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਮਹੀਨਾ ਨਵੰਬਰ 2022 ਨੂੰ ਪੰਜਾਬੀ ਮਹੀਨੇ ਵਜੋਂ ਮਨਾਇਆ ਗਿਆ | ਇਸ ਪ੍ਰੋਗਰਾਮ ਦਾ ਆਗਾਜ਼ ਜੋਤੀ ...

ਪੂਰੀ ਖ਼ਬਰ »

ਸ਼ਹਿਰ ਵਾਸੀ ਸਵੱਛਤਾ ਸਰਵੇਖਣ-2023 'ਚ ਮੋਗਾ ਦੀ ਚੰਗੀ ਰੈਂਕਿੰਗ ਲਈ ਨਗਰ ਨਿਗਮ ਦਾ ਕਰਨ ਸਹਿਯੋਗ-ਕਮਿਸ਼ਨਰ ਨਗਰ ਨਿਗਮ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਜੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰੇਕ ਸਾਲ ਸਵੱਛਤਾ ਸਰਵੇਖਣ ਕਰਵਾਇਆ ਜਾਂਦਾ ਹੈ ਜਿਸ ਵਿਚ ਭਾਰਤ ਦੀਆਂ ਸਾਰੀਆਂ ਅਰਬਨ ਲੋਕਲ ਬਾਡੀਜ਼ ਭਾਗ ...

ਪੂਰੀ ਖ਼ਬਰ »

-ਮੋਗਾ ਅਪਰਾਧਨਾਮਾ-

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਪੰਜ ਕਾਬੂ

ਮੋਗਾ, 30 ਨਵੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਇਕ ਕਿੱਲੋਗਰਾਮ ਅਫ਼ੀਮ, ਦਸ ਕਿੱਲੋਗਰਾਮ ਡੋਡੇ, 5 ਗ੍ਰਾਮ ਹੈਰੋਇਨ, 290 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜਿਜ਼ ਨੇ 20 ਦਿਨਾਂ 'ਚ ਲਗਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗ੍ਰੇਸ਼ਨ ਸੰਸਥਾ ਰਣੀਆ ਇੰਟਰਪ੍ਰਾਈਜਿਜ਼ ਜਿਸ ਨੇ ਹੁਣ ਤੱਕ ਅਨੇਕਾਂ ਵਿਦਿਆਰਥੀਆਂ ਨੂੰ ਸਟੂਡੈਂਟ ਵੀਜ਼ੇ ਤੇ ਓਪਨ ਵਰਕ ਪਰਮਿਟ ਵੀਜ਼ੇ ਲਗਵਾ ਕੇ ਆਪਣਾ ਵੱਖਰਾ ਸਥਾਨ ਬਣਾਇਆ ਹੈ | ਆਪਣੀ ਇਸੇ ...

ਪੂਰੀ ਖ਼ਬਰ »

ਡੀ.ਟੀ.ਐਫ਼. ਮੋਗਾ ਬਲਾਕ ਇਕ ਦਾ ਵਫ਼ਦ ਬਲਾਕ ਪ੍ਰਾਇਮਰੀ ਅਫ਼ਸਰ ਨੂੰ ਮਿਲਿਆ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਡੈਮੋਕੇ੍ਰਟਿਕ ਟੀਚਰ ਫ਼ਰੰਟ ਬਲਾਕ ਇਕਾਈ ਮੋਗਾ ਇਕ ਦਾ ਪੰਜ ਮੈਂਬਰੀ ਵਫ਼ਦ ਬਲਾਕ ਪ੍ਰਧਾਨ ਜਗਵੀਰਨ ਕੌਰ ਦੀ ਅਗਵਾਈ 'ਚ ਬਲਾਕ ਪ੍ਰਾਇਮਰੀ ਅਫ਼ਸਰ ਮੋਗਾ ਇਕ ਨੂੰ ਮਿਲਿਆ | ਇਸ ਮੀਟਿੰਗ 'ਚ ਅਧਿਆਪਕਾਂ ਦੇ ਮਸਲਿਆਂ ਅਤੇ ਮੁਸ਼ਕਿਲਾਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਧਰਮਕੋਟ, 30 ਨਵੰਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਨੈਸ਼ਨਲ ਸਕੂਲ ਵਿਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤੀਸਰੇ ਸਪੁੱਤਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ 'ਚ ਬੱਚਿਆਂ ਵਲੋਂ ਜਪੁਜੀ ਸਾਹਿਬ ਦੀਆਂ ਪੰਜ ...

ਪੂਰੀ ਖ਼ਬਰ »

ਸਾਲਾਨਾ ਗੁਰਮਤਿ ਸਮਾਗਮ ਅਤੇ ਵਿਸ਼ਾਲ ਖ਼ੂਨਦਾਨ ਕੈਂਪ 4 ਨੂੰ

ਠੱਠੀ ਭਾਈ, 30 ਨਵੰਬਰ (ਜਗਰੂਪ ਸਿੰਘ ਮਠਾੜੂ)-ਗੁਰਮਤਿ ਸੇਵਾ ਲਹਿਰ ਦੇ ਮੁੱਖ ਸੇਵਾਦਾਰ ਅਤੇ ਪੰਥ ਦੇ ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਭਾਈ ਬਖਤੌਰ ਵਾਲਿਆਂ ਦੀ ਅਗਵਾਈ ਵਿਚ ਚੱਲ ਰਹੀ ਗੁਰਮਤਿ ਸੇਵਾ ਲਹਿਰ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਮੋਗਾ ਹਾਕੀ ਨੇ ਰਣੀਆਂ ਵਿਖੇ ਅੰਡਰ-19 ਤੇ ਸੀਨੀਅਰ ਜ਼ਿਲ੍ਹਾ ਚੈਂਪੀਅਨਸ਼ਿਪ ਕਰਵਾਈ

ਬੱਧਨੀ ਕਲਾਂ, 30 ਨਵੰਬਰ (ਸੰਜੀਵ ਕੋਛੜ)-ਹਾਕੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਾਕੀ ਮੋਗਾ ਵਲੋਂ ਜ਼ਿਲ੍ਹਾ ਹਾਕੀ ਚੈਂਪੀਅਨਸ਼ਿਪ ਰਣੀਆਂ ਪਿੰਡ ਵਿਚ ਕਰਵਾਈ ਗਈ, ਜਿਸ 'ਚ ਹਾਕੀ ਅੰਡਰ-19 'ਚ ਰਣੀਆਂ ਦੀ ਟੀਮ ਨੇ ਘੋਲੀਆ ਖ਼ੁਰਦ ਦੀ ਟੀਮ ਨੂੰ 3-0 ਨਾਲ ਹਰਾ ਕੇ ਪਹਿਲਾ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਪਹਿਲੀ ਤੋਂ ਅੱਠਵੀਂ ਜਮਾਤ ਲਈ ਘੱਟ ਗਿਣਤੀ ਵਜ਼ੀਫ਼ਾ ਬੰਦ ਕਰਨ ਦੀ ਨਿਖੇਧੀ

ਬਾਘਾ ਪੁਰਾਣਾ, 30 ਨਵੰਬਰ (ਕ੍ਰਿਸ਼ਨ ਸਿੰਗਲਾ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ, ਇਕਾਈ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਦੀ ਅਗਵਾਈ ਵਿਚ ਹੋਈ, ਜਿਸ 'ਚ ਸਰਕਾਰ ਦੁਆਰਾ ਵਜ਼ੀਫ਼ਾ ਸਕੀਮ ਬੰਦ ਕਰਨ, ਪ੍ਰਾਇਮਰੀ ਅਧਿਆਪਕਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ 3 ਤੇ 4 ਨੂੰ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਨੂੰ ਭੇਜਣਗੀਆਂ ਮੰਗ-ਪੱਤਰ

ਬਾਘਾ ਪੁਰਾਣਾ, 30 ਨਵੰਬਰ (ਕ੍ਰਿਸ਼ਨ ਸਿੰਗਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਆਂਗਣਵਾੜੀ ਵਰਕਰ ਤੇ ਹੈਲਪਰਾਂ ਦੀਆਂ ਮੰਗਾਂ ਪੰਜਾਬ ਸਰਕਾਰ ਕੋਲੋਂ ਮਨਵਾਉਣ ...

ਪੂਰੀ ਖ਼ਬਰ »

ਰਾਮ ਨਿਵਾਸ ਗੋਇਲ ਬਣੇ ਪੰਜਾਬ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ

ਬੱਧਨੀ ਕਲਾਂ, 30 ਨਵੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਦੇ ਉੱਘੇ ਵਪਾਰੀ ਅਤੇ ਸਮਾਜ ਸੇਵੀ ਤੇ ਨਗਰ ਪੰਚਾਇਤ ਬੱਧਨੀ ਕਲਾਂ ਦੇ ਸਾਬਕਾ ਮੀਤ ਪ੍ਰਧਾਨ ਰਾਮ ਨਿਵਾਸ ਗੋਇਲ ਜੋ ਕਿ ਹਮੇਸ਼ਾ ਮੋਹਰੀ ਰਹਿ ਕੇ ਸਮਾਜਸੇਵੀ ਕੰਮਾਂ 'ਚ ਆਪਣਾ ਅਹਿਮ ਰੋਲ ਅਦਾ ਕਰ ਰਹੇ ਹਨ, ਕਰਿਆਨਾ ...

ਪੂਰੀ ਖ਼ਬਰ »

ਗੋ ਗਲੋਬਲ ਆਈਲਟਸ ਮੋਗਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਹਾਸਲ ਕੀਤੇ 6 ਬੈਂਡ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪਿਛਲੇ ਕਈ ਸਾਲਾਂ ਤੋਂ ਆਈਲਟਸ ਤੇ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ਸੇਵਾਵਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਦੇ ਸਮੁੱਚੇ ਸਟਾਫ਼ ਨੇ ਫਾਰਮਾਸਿਸਟ ਮੰਜੂ ਭਾਰਦਵਾਜ ਨੂੰ ਦਿੱਤੀ ਵਿਦਾਇਗੀ

ਮੋਗਾ, 30 ਨਵੰਬਰ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਵਿਚ ਇਮਾਨਦਾਰੀ ਤੇ ਤਨਦੇਹੀ ਨਾਲ ਬਤੌਰ ਫਾਰਮਾਸਿਸਟ ਆਪਣੀਆਂ ਸੇਵਾਵਾਂ ਨਿਭਾਉਣ ਵਾਲੀ ਮੰਜੂ ਭਾਰਦਵਾਜ ਦੀ ਸੇਵਾ-ਮੁਕਤੀ 'ਤੇ ਅੱਜ ਸਿਵਲ ਹਸਪਤਾਲ ਮੋਗਾ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਲੋਂ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਦੋ ਦਿਨਾ ਸੈਮੀਨਾਰ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇਲਾਕੇ ਦੀ ਅਜਿਹੀ ਮੰਨੀ-ਪ੍ਰਮੰਨੀ ਸੰਸਥਾ ਹੈ ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ 'ਚ ਮਾਹਿਰ ਹੈ | ਇਸ ਕਾਰਨ ਹੀ ਇਸ ਸੰਸਥਾ ਦੇ ਵਿਦਿਆਰਥੀ ਆਏ ਦਿਨ ਨਵੀਆਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂੰ ਕਰਵਾਇਆ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਵਿਦਿਆਰਥੀਆਂ ਨੂੰ ਜੀਵਨ ਵਿਚ ਖੇਡਾਂ ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮੋਗਾ ਵਲੋਂ ਦਵਿੰਦਰਪਾਲ ਸਿੰਘ ਰਿੰਪੀ ਸਨਮਾਨਿਤ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਮੋਗਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਟਾਂਕ-ਕਸ਼ੱਤਰੀ ਮੋਗਾ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਮਨਾਇਆ ਗਿਆ | ਮੈਡਮ ਮਾਲਤੀ ਮੋਗਾ ਪ੍ਰਧਾਨ ਭਾਰਤ ਵਿਕਾਸ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਮਾਹ ਸਮਾਗਮ ਕਰਵਾਇਆ

ਕੋਟ ਈਸੇ ਖਾਂ, 30 ਨਵੰਬਰ (ਨਿਰਮਲ ਸਿੰਘ ਕਾਲੜਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹੇਮਕੁੰਟ ਸਕੂਲ ਵਿਖੇ ਪੰਜਾਬੀ ਮਾਹ ਸਮਾਗਮ ਕਰਵਾਇਆ ਗਿਆ | ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 49ਵੀਂ ਬਰਸੀ 'ਤੇ 6 ਨੂੰ ਇੰਟਰਨੈਸ਼ਨਲ ਕਬੱਡੀ ਕੱਪ

ਕੋਟ ਈਸੇ ਖਾਂ, 30 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ 49ਵੀਂ ਬਰਸੀ 'ਤੇ ਬਾਬਾ ਤੁਲਸੀ ਦਾਸ ਸਟੇਡੀਅਮ ਦੌਲੇਵਾਲਾ ਮਾਇਰ ਵਿਖੇ 6 ਦਸੰਬਰ ਮੰਗਲਵਾਰ ਨੂੰ ਆਲ ਓਪਨ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਤਪ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 30 ਨਵੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਸੰਸਥਾ ਵਲੋਂ ਮਿਲ ਰਹੀ ਆਧੁਨਿਕ ਤੇ ਸੌਖੀ ਤਕਨੀਕ ਨਾਲ ਵਿਦਿਆਰਥੀ ਬਹੁਤ ਜਲਦੀ ਆਪਣੇ ਮਨ ...

ਪੂਰੀ ਖ਼ਬਰ »

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਭਾ ਵਿਖੇ ਵਿਦਿਆਰਥੀਆਂ ਲਈ ਗਣਿਤ ਮੇਲਾ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 30 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਭਾਂ ਵਿਚ ਛੇਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਲਈ ਗਣਿਤ ਮੇਲਾ ਕਰਵਾਇਆ ਗਿਆ | ਇਸ ਦੌਰਾਨ ਸਕੂਲ ਪਿ੍ੰ. ਮਨਿੰਦਰ ਕੌਰ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX